ਤਾਜਾ ਖ਼ਬਰਾਂ


ਦਸੂਹਾ ਦੀ ਮਸ਼ਹੂਰ ਬਜਾਜੀ ਦੀ ਦੁਕਾਨ ਸਿਲਕ ਸਟੋਰ ’ਤੇ ਲੱਗੀ ਅੱਗ, ਭਾਰੀ ਨੁਕਸਾਨ
. . .  20 minutes ago
ਐਨ.ਡੀ.ਆਰ.ਐਫ. ਦੀ 29 ਮੈਂਬਰੀ ਟੀਮ ਵਲੋਂ ਬੱਚੇ ਦੀ ਭਾਲ ਲਈ ਆਪ੍ਰੇਸ਼ਨ ਸ਼ੁਰੂ
. . .  52 minutes ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)-ਸਥਾਨਕ ਸ਼ਾਲੀਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਦੇ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਬੱਚੇ ਅਭਿਲਾਸ਼ ਮੁਖੀਆ ਦੀ 8 ਘੰਟੇ ...
ਕਪੂਰਥਲਾ : ਬੱਚਾ ਅਜੇ ਵੀ ਨਹੀਂ ਨਿਕਲਿਆ ਬਾਹਰ ,ਐਨ. ਡੀ. ਆਰ. ਐਫ. ਦੀ ਟੀਮ ਵੀ ਮੌਕੇ 'ਤੇ ਪੁੱਜੀ
. . .  about 1 hour ago
ਟੈਨਿਸ ਦੀ ਮਹਾਨ ਖਿਡਾਰਨ ਸੇਰੇਨਾ ਵਿਲੀਅਮਜ਼ ਨੇ ਸੰਨਿਆਸ ਲੈਣ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ : ਬਿਕਰਮ ਮਜੀਠੀਆ ਦੀ ਜ਼ਮਾਨਤ ’ਤੇ ਹਾਈਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ,24 ਫਰਵਰੀ ਤੋਂ ਹਨ ਜੇਲ੍ਹ ਵਿਚ
. . .  about 2 hours ago
ਖੇਡ ਮੰਤਰੀ ਮੀਤ ਹੇਅਰ ਵਲੋਂ ਪਿੰਡ ਮੈਹਸ ਪਹੁੰਚ ਕੇ ਹਰਜਿੰਦਰ ਕੌਰ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
. . .  about 3 hours ago
ਨਾਭਾ, 9 ਅਗਸਤ (ਅਮਨਦੀਪ ਸਿੰਘ ਲਵਲੀ)-ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਮੈਹਸ ਦੀ ਵਸਨੀਕ ਹਰਜਿੰਦਰ ਕੌਰ ਜਿਸ ਨੇ ਬੀਤੇ ਦਿਨੀਂ ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਤਗ਼ਮਾ ਜਿੱਤਿਆ। ਉਸ ਦੇ ਘਰ ਪਿੰਡ ਮੈਹਸ ਵਿਖੇ ਵਿਸ਼ੇਸ਼ ਤੌਰ 'ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪਹੁੰਚੇ ਅਤੇ ਉਸ ਦਾ ਸਨਮਾਨ ਕੀਤਾ।
ਪਾਕਿਸਤਾਨ 'ਚ ਆਤਮਘਾਤੀ ਹਮਲੇ 'ਚ 4 ਫ਼ੌਜੀਆਂ ਦੀ ਮੌਤ, 7 ਹੋਰ ਜ਼ਖ਼ਮੀ
. . .  about 4 hours ago
ਅੰਮ੍ਰਿਤਸਰ, 9 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ 'ਚ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 4 ਫ਼ੌਜੀ ਮਾਰੇ ਗਏ ਅਤੇ 7 ਹੋਰ ਜ਼ਖਮੀ ਹੋ ਗਏ। ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਨ...
ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਵੱਜਿਆ ਸਿੱਧੂ ਮੂਸੇਵਾਲਾ ਦਾ ਗੀਤ '295'
. . .  about 4 hours ago
ਬਰਮਿੰਘਮ, 9 ਅਗਸਤ-ਰਾਸ਼ਟਰਮੰਡਲ ਖ਼ੇਡਾਂ ਦੇ ਸਮਾਪਤੀ ਸਮਾਰੋਹ 'ਚ ਸਿੱਧੂ ਮੂਸੇਵਾਲਾ ਦਾ ਗੀਤ '295' ਵੱਜਿਆ। ਇਸ ਸੰਬੰਧੀ ਜਾਣਕਾਰੀ ਸਿੱਖ ਮਹਿਲਾ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਕਰਕੇ ਦਿੱਤੀ। ਸਟੇਡੀਅਮ 'ਚ ਚੱਲ ਰਹੇ ਗੀਤ ਦੀ ਪ੍ਰੀਤ ਕੌਰ ਗਿੱਲ ਵਲੋਂ ਵੀਡੀਓ ਵੀ ਸਾਂਝੀ ਕੀਤੀ ਗਈ ਹੈ।
ਪੰਜਾਬ ਦੇ ਕੈਂਸਰ ਰੋਗਾਂ ਦੇ ਮਾਹਿਰ ਡਾ. ਸੇਖੋਂ ਨਹੀਂ ਰਹੇ
. . .  about 4 hours ago
ਲੁਧਿਆਣਾ, 9 ਅਗਸਤ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ. ਜੇ.ਐੱਸ. ਸੇਖੋਂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ ਲਗਭਗ 65 ਸਾਲ ਦੇ ਕਰੀਬ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ...
ਕੰਗਣਾ ਰਣੌਤ ਨੂੰ ਹੋਇਆ ਡੇਂਗੂ
. . .  about 5 hours ago
ਮੁੰਬਈ, 9 ਅਗਸਤ-ਕੰਗਣਾ ਰਣੌਤ ਨੂੰ ਹੋਇਆ ਡੇਂਗੂ
ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਜੈਤੋ, 9 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ 'ਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਅਤੇ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ...
ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਸਰਹੱਦ ਤੋਂ ਨਸ਼ਿਆਂ, ਹਥਿਆਰਾਂ ਤੇ ਵਿਸਫੋਟਕ ਦੀ ਖੇਪ ਲੈ ਕੇ ਆ ਰਹੇ ਦੋ ਸਮੱਗਲਰ ਕੀਤੇ ਕਾਬੂ
. . .  about 5 hours ago
ਤਰਨ ਤਾਰਨ, 9 ਅਗਸਤ-ਪੰਜਾਬ ਦੇ ਤਰਨ ਤਾਰਨ ਸ਼ਹਿਰ 'ਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਭਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗ੍ਰੇਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ...
ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਕੀਤਾ ਗਿਆ ਬੰਦ
. . .  about 7 hours ago
ਬਰਨਾਲਾ /ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)- ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਵਾਸੀਆਂ ਵਲੋਂ ਰਾਜ ਮਾਰਗ ਬੰਦ ਕੀਤਾ ਗਿਆ। ਜਾਣਕਾਰੀ ਮੁਤਾਬਿਕ ਬਰਨਾਲਾ-ਮਾਨਸਾ ਰਾਜ ਮਾਰਗ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ...
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 7 hours ago
ਪਟਨਾ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
. . .  about 7 hours ago
ਪਟਨਾ, 9 ਅਗਸਤ-ਰਾਜਭਵਨ ਪਹੁੰਚੇ ਨਿਤਿਸ਼ ਕੁਮਾਰ
ਲੁਧਿਆਣਾ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ 'ਚ ਲਿਆ ਹੈ।
ਕਪੂਰਥਲਾ ਤੋਂ ਵੱਡੀ ਖ਼ਬਰ: ਡੇਢ ਸਾਲ ਦਾ ਬੱਚਾ ਨਾਲੇ 'ਚ ਡਿੱਗਿਆ, ਨਗਰ ਨਿਗਮ ਦੀ ਟੀਮ ਵਲੋਂ ਬੱਚੇ ਦੀ ਭਾਲ ਜਾਰੀ
. . .  about 7 hours ago
ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ)- ਸਥਾਨਕ ਸ਼ਾਲੀਮਾਰ ਬਾਗ ਨੇੜੇ ਦੁਪਹਿਰ ਬਾਅਦ ਇਕ ਡੇਢ ਸਾਲ ਦਾ ਬੱਚਾ ਨਾਲੇ ਵਿਚ ਡਿੱਗ ਗਿਆ, ਜਿਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਬੱਚਾ ਡਿੱਗਣ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪੁੱਜੇ...
ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ
. . .  about 7 hours ago
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ 'ਚ ਗੋਗੀ ਨੂੰ ਜਾਨੋਂ...
ਰਾਸ਼ਟਰਮੰਡਲ ਖ਼ੇਡਾਂ: ਤਗਮਾ ਜੇਤੂ ਹਰਜਿੰਦਰ ਕੌਰ ਦਾ ਸਕੂਲ 'ਚ ਸਨਮਾਨ
. . .  about 8 hours ago
ਨਾਭਾ, 9 ਅਗਸਤ(ਕਰਮਜੀਤ ਸਿੰਘ)- ਰਾਸ਼ਟਰਮੰਡਲ ਖ਼ੇਡਾਂ 'ਚ ਆਪਣੀ ਮਿਹਨਤ ਸਦਕਾ ਮੱਲ੍ਹਾਂ ਮਾਰਨ ਵਾਲੀ ਨਾਭਾ ਦੀ ਵਸਨੀਕ ਹਰਜਿੰਦਰ ਕੌਰ ਦੇ ਪਿੰਡ ਮਹਿਸ ਪਹੁੰਚਣ 'ਤੇ ਗੌਰਮਿੰਟ ਹਾਈ ਸਕੂਲ ਵਿਖੇ ਸਕੂਲ ਇੰਚਾਰਜ ਹਰਮਿੰਦਰ ਜੀਤ ਕੌਰ ਦੀ ਅਗਵਾਈ 'ਚ ਆਯੋਜਿਤ...
ਖੇਮਕਰਨ ਹਲਕੇ ਤੋਂ ਰਾਜਾ ਵੜਿੰਗ ਨੇ ਸ਼ੁਰੂ ਕੀਤੀ ਪੰਜਾਬ ਕਾਂਗਰਸ ਵਲੋਂ ਤਿਰੰਗਾ ਯਾਤਰਾ
. . .  about 8 hours ago
ਭਿੱਖੀਵਿੰਡ/ਖੇਮਕਰਨ, 9ਅਗਸਤ (ਬੋਬੀ, ਭੱਟੀ, ਬਿੱਲਾ)-ਪੰਜਾਬ ਕਾਂਗਰਸ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸੰਬੰਧ 'ਚ ਪੰਜਾਬ ਅੰਦਰ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਖੇਮਕਰਨ ਹਲਕੇ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ...
ਹੱਕ ਪ੍ਰਾਪਤੀ ਲਈ ਕਿਸਾਨ ਇਕ ਹੋਰ ਮੋਰਚਾ ਲਾਉਣ ਲਈ ਤਿਆਰ ਰਹਿਣ: ਹਰਿੰਦਰ ਸਿੰਘ ਲੱਖੋਵਾਲ
. . .  about 9 hours ago
ਬਲਾਚੌਰ/ਮਜਾਰੀ ਸਾਹਿਬਾ, 9 ਅਗਸਤ (ਦੀਦਾਰ ਸਿੰਘ ਬਲਾਚੌਰੀਆ/ਨਿਰਮਲਜੀਤ ਸਿੰਘ ਚਾਹਲ)-ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਾਫ਼ ਤੇ ਸਪੱਸ਼ਟ ਸ਼ਬਦਾਂ 'ਚ ਕਿਸਾਨਾਂ ਨੂੰ ਅਪੀਲ ਕੀਤੀ ਕਿ...
ਬਿਜਲੀ ਬਿੱਲ 2020 ਨਾਲ ਕਿਸਾਨਾਂ ਜਾਂ ਕਿਸੇ ਵੀ ਬਿਜਲੀ ਲਾਭਪਾਤਰੀ ਨੂੰ ਕੋਈ ਫ਼ਰਕ ਨਹੀ ਪਵੇਗਾ-ਤਰੁਣ ਚੁੱਘ
. . .  about 9 hours ago
ਮਜੀਠਾ, 9 ਅਗਸਤ (ਜਗਤਾਰ ਸਿੰਘ ਸਹਿਮੀ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਅੱਜ ਉਹ ਦਿਹਾੜਾ ਹੈ ਜਦੋਂ 9 ਅਗਸਤ 1942 ਨੂੰ ਦੇਸ਼ ਦੇ ਸਾਰੇ ਸੁਤੰਤਰਤਾ ਸੈਨਾਨੀਆਂ ਨੇ 'ਅੰਗਰੇਜ਼ੋ ਭਾਰਤ ਛੱਡੋ' ਦੀ ਆਵਾਜ਼ ਚੁੱਕੀ ਸੀ, ਜਿਸ ਦੀ ਅੱਜ...
ਬਿਹਾਰ 'ਚ ਬੀ.ਜੇ.ਪੀ. ਨੂੰ ਵੱਡਾ ਝਟਕਾ! ਨਿਤਿਸ਼ ਕੁਮਾਰ ਨੇ ਤੋੜਿਆ ਗਠਜੋੜ
. . .  about 8 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ 'ਚ ਪੰਜ ਸਾਲ ਬਾਅਦ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪਾਰਟੀ ਜੇ.ਡੀ.ਯੂ. ਤੇ ਭਾਜਪਾ ਵਿਚਾਲੇ ਗਠਜੋੜ ਫ਼ਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ 'ਤੇ ਜੇ.ਡੀ.ਯੂ. ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀ ਬੈਠਕ 'ਚ ਇਹ ਐਲਾਨ ਕੀਤਾ ਗਿਆ...
'ਪੰਜਾਬ ਖੇਡ ਮੇਲਾ' 29 ਅਗਸਤ ਨੂੰ ਕਰਵਾਇਆ ਜਾਵੇਗਾ-ਮੀਤ ਹੇਅਰ
. . .  about 4 hours ago
ਚੰਡੀਗੜ੍ਹ, 9 ਅਗਸਤ-ਪੰਜਾਬ 'ਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਖੇਡਾਂ 'ਚ ਗੁਆਚੀ ਸ਼ਾਨ ਬਹਾਲ ਕਰਨ ਦੇ ਟੀਚੇ ਨਾਲ ਖੇਡ ਵਿਭਾਗ ਵਲੋਂ ਉਲੀਕੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਜਲੰਧਰ ਵਿਖੇ ਕਰਨਗੇ...
ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਕਰਨਗੇ ਮੁਲਾਕਾਤ
. . .  about 9 hours ago
ਨਵੀਂ ਦਿੱਲੀ, 9 ਅਗਸਤ-ਬਿਹਾਰ ਦੇ ਮੁੱਖ ਮੰਤਰੀ ਅਤੇ ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਅੱਜ ਸ਼ਾਮ 4 ਵਜੇ ਰਾਜ ਭਵਨ 'ਚ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ।
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 9 ਹਾੜ ਸੰਮਤ 554
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ \'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰ ਕੇ ਲੋਕਾਂ ਨੇ ਡੀ. ਸੀ. ਖ਼ਿਲਾਫ਼ ਕੱਢੀ ਭੜਾਸ

ਨਸਰਾਲਾ, 22 ਜੂਨ (ਸਤਵੰਤ ਸਿੰਘ ਥਿਆੜਾ)-ਜ਼ਿਲ੍ਹਾ ਪ੍ਰਸਾਸ਼ਨ ਤੇ ਸੜ੍ਹਕ ਬਣਾਉਣ ਵਾਲੇ ਠੇਕੇਦਾਰ ਤੋਂ ਦੁਖੀ ਹੋਏ ਦੁਕਾਨਦਾਰਾਂ, ਸਮੂਹ ਪਿੰਡ ਵਾਸੀ ਤੇ ਇਲਾਕੇ ਦੇ ਲੋਕਾਂ ਨੇ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ ਕਰ ਦਿੱਤਾ | ਵੱਡੀ ਗਿੱਣਤੀ 'ਚ ਇਕੱਤਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 1 ਔਰਤ ਸਮੇਤ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੇ ਸੁਸ਼ਾਂਤ ਸ਼ਰਮਾ ਉਰਫ਼ ...

ਪੂਰੀ ਖ਼ਬਰ »

ਰੇਲ ਲਾਈਨ ਪ੍ਰਭਾਵਿਤ ਸੰਘਰਸ਼ ਕਮੇਟੀ ਵਲੋਂ ਮੁਜ਼ਾਹਰਾ

ਰਾਮਗੜ੍ਹ ਸੀਕਰੀ, 22 ਜੂਨ (ਕਟੋਚ)-ਨੰਗਲ-ਤਲਵਾੜਾ ਰੇਲ ਲਾਈਨ ਪ੍ਰਭਾਵਿਤ ਬਲਾਕ ਤਲਵਾੜਾ ਦੇ 5 ਪਿੰਡਾਂ ਦੇ ਜ਼ਮੀਨ ਮਾਲਕਾਂ 'ਚ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਇਸ ਸਮੇਂ ਚਰਮ ਸੀਮਾ 'ਤੇ ਪਹੁੰਚ ਚੁੱਕਿਆ ਹੈ | ਜ਼ਮੀਨਾਂ ਦੇ ਵਾਜਬ ਰੇਟਾਂ ਦੀ ਮੰਗ ਨੂੰ ਲੈ ਕੇ ਰੇਲ ਲਾਈਨ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੀਆਂ ਪੰਜ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਕੰਮ ਕਰਦੀਆਂ ਜਥੇਬੰਦੀਆਂ ਦੇ ਸੱਦੇ 'ਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਭੀਲੋਵਾਲ ਵਿਖੇ ਰੋਸ ਮਾਰਚ ਕੱਢਦਿਆਂ ਪੰਜਾਬ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 5 ਲੱਖ 70 ਹਜ਼ਾਰ ਠੱਗੇ- 2 ਨਾਮਜ਼ਦ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)- ਥਾਣਾ ਮੇਹਟੀਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ 70 ਹਜਾਰ ਰੁਪਏ ਠੱਗਣ ਦੇ ਦੋਸ਼ 'ਚ 2 ਟਰੈਵਲ ਏਜੰਟਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਸ਼ਿਵ ਕੁਮਾਰ ਵਾਸੀ ਪਿੰਡ ਸਾਹਰੀ ਨੇ ਥਾਣਾ ਮੇਹਟੀਆਣਾ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ 2 ਕਾਬੂ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਪੁਲਿਸ ਨੇ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਤੋਂ ਨਸ਼ੀਲੇ ਟੀਕੇ ਬਰਾਮਦ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਗੁਪਤ ...

ਪੂਰੀ ਖ਼ਬਰ »

ਟਰੱਕ ਯੂਨੀਅਨ ਮੁਕੇਰੀਆਂ ਵਲੋਂ ਸ਼ੂਗਰ ਮਿਲ ਮੁਕੇਰੀਆਂ ਖ਼ਿਲਾਫ਼ ਪ੍ਰਦਰਸ਼ਨ

ਮੁਕੇਰੀਆਂ, 22 ਜੂਨ (ਰਾਮਗੜ੍ਹੀਆ)-ਟਰੱਕ ਯੂਨੀਅਨ ਮੁਕੇਰੀਆਂ ਵਲੋਂ ਸ਼ੂਗਰ ਮਿਲ ਮੁਕੇਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਪੰਜਾਬ ਸਰਕਾਰ ਤੇ ਮਿੱਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੁਲਜ਼ਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਡਰੱਗ ਮਨੀ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਥਾਣਾ ਮੁਖੀ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਕੌਸ਼ਲ ਚੰਦਰ ਸਮੇਤ ਪੁਲਿਸ ਪਾਰਟੀ ਗਸ਼ਤ ਤੇ ਚੈਕਿੰਗ ਦੇ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਚੌਹਾਨ

ਟਾਂਡਾ ਉੜਮੁੜ, 22 ਜੂਨ (ਭਗਵਾਨ ਸਿੰਘ ਸੈਣੀ)-ਕੇਂਦਰ ਸਰਕਾਰ ਵਲੋਂ ਐਲਾਨ ਕੀਤੀ ਅਗਨੀਪਥ ਯੋਜਨਾ ਨਾਲ ਸਿਰਫ਼ ਚਾਰ ਸਾਲਾਂ ਲਈ ਫ਼ੌਜ 'ਚ ਭਰਤੀ ਸਕੀਮ ਨੇ ਨੌਜਵਾਨਾਂ ਵਿਚ ਨਿਰਾਸ਼ਾ ਤੇ ਭੜਕਾਹਟ ਲਿਆਂਦੀ ਹੈ | ਉਸ ਨੇ ਦੇਸ਼ 'ਚ ਵੱਖ-ਵੱਖ ਥਾਵਾਂ 'ਤੇ ਸਾੜਫੂਕ ਨਾਲ ਦੇਸ਼ ਦਾ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ 'ਚ ਪ੍ਰਦਰਸ਼ਨ

ਗੜ੍ਹਸ਼ੰਕਰ, 22 ਜੂਨ (ਧਾਲੀਵਾਲ)-ਦਿ ਐਕਸ ਸਰਵਿਸਮੈਨ ਸੋਸ਼ਲ ਵੈੱਲਫੇਅਰ ਟਰੱਸਟ ਗੜ੍ਹਸ਼ੰਕਰ ਦੇ ਸਾਬਕਾ ਫ਼ੌਜੀਆਂ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਬੰਗਾ ਚੌਂਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇੰਡਸਟਰੀ ਦੀ ਲੋੜ ਅਨੁਸਾਰ ਕਰਵਾਏ ਜਾਣਗੇ ਸਕਿੱਲ ਕੋਰਸ-ਸੰਦੀਪ ਹੰਸ

ਹੁਸ਼ਿਆਰਪੁਰ, 22 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ 'ਚ ਇੰਡਸਟਰੀ ਦੀ ਲੋੜ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਏ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਾਪਤ ਹੋ ਸਕਣ | ਉਹ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਵਿਰੁੱਧ ਕਿਸਾਨਾਂ ਵਲੋਂ ਮੁਜ਼ਾਹਰਾ ਕੱਲ੍ਹ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਕੇਂਦਰ ਦੀ ਅਗਨੀਪਥ ਯੋਜਨਾ ਵਿਰੁੱਧ 24 ਜੂਨ ਨੂੰ ਲਾਚੋਵਾਲ ਟੋਲ ਪਲਾਜ਼ੇ ਦੇ ਸਾਹਮਣੇ ਸਵੇਰੇ 11 ਤੋਂ 1 ਵਜੇ ਤੱਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ | ਇਸ ਸਬੰਧੀ ...

ਪੂਰੀ ਖ਼ਬਰ »

ਰੇਲਿੰਗ ਤੋਂ ਬਿਨਾਂ ਅਸੁਰੱਖਿਅਤ ਨਹਿਰੀ ਰਸਤੇ 'ਚ ਨਿੱਤ ਵਾਪਰ ਰਹੇ ਹਨ ਹਾਦਸੇ

ਤਲਵਾੜਾ, 22 ਜੂਨ (ਮਹਿਤਾ)-ਦਾਤਾਰਪੁਰ ਤੋਂ ਕਮਾਹੀ ਦੇਵੀ ਸੜਕ 'ਤੇ ਬਣੇ ਪੁਲ ਦੇ ਤੰਗ ਹੋਣ ਕਾਰਨ ਨਿੱਤ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ | ਕੰਢੀ ਨਹਿਰ ਪਿਛਲੇ ਇੱਕ ਸਾਲ ਤੋਂ ਬੰਦ ਪਈ ਸੀ | ਕੱਛੂਆ ਚਾਲ ਨਿਰਮਾਣ ਦੇ ਕੰਮ ਕਾਰਨ 30 ਅਪ੍ਰੈਲ ਨੂੰ 70 ਕਰੋੜ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਭੰਗਾਲਾ, 22 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਚਨੌਰ ਵਿਖੇ ਸੁਰੇਸ਼ ਚਨੌਰ ਅਤੇ ਯਸ਼ਪਾਲ ਚੰਦ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ ਗਿਆ ਤੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਪੀਰ ਬਾਬਾ ਦੀ ਗੋਲਕ ਚੋਰੀ ਕਰਨ ਵਾਲਾ ਕਾਬੂ

ਤਲਵਾੜਾ, 22 ਜੂਨ (ਮਹਿਤਾ)- ਏ.ਐੱਸ.ਆਈ. ਰਣਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਤੀਸ਼ ਕੁਮਾਰ ਪੁੱਤਰ ਸਵ. ਕ੍ਰਿਸ਼ਨ ਚੰਦ ਨਿਵਾਸੀ ਹੀਰ ਬਹਿ ਥਾਣਾ ਤਲਵਾੜਾ ਦੇ ਬਿਆਨਾਂ 'ਤੇ ਚੋਰੀ ਦਾ ਮਾਮਲਾ ਦਰਜ ਕੀਤਾ ਹੈ | ਸਤੀਸ਼ ਕੁਮਾਰ ਨੇ ਦੱਸਿਆ ਕਿ ਉਸ ਦੇ ਪਿੰਡ ਹੀਰ ਬਹਿ ਵਿਖੇ 17 ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਖ਼ਿਲਾਫ਼ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਭਲਕੇ

ਮਾਹਿਲਪੁਰ, 22 ਜੂਨ (ਰਜਿੰਦਰ ਸਿੰਘ)-ਅਗਨੀਪਥ ਯੋਜਨਾ ਤੇ ਕੇਂਦਰ ਸਰਕਾਰ ਵਲੋਂ ਲਗਾਤਾਰ ਕੀਤੇ ਜਾ ਰਹੇ ਨਿੱਜੀਕਰਨ ਵਿਰੁੱਧ ਪੂਰੇ ਦੇਸ਼ ਅੰਦਰ ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨ ਲਈ ਦਿੱਤੇ ਸੱਦੇ 'ਤੇ ਸਮੂਹ ਸਮਰਥਕ ਸੰਯੁਕਤ ਕਿਸਾਨ ਮੋਰਚਾ ਇਲਾਕਾ ਮਾਹਿਲਪੁਰ ਤੇ ...

ਪੂਰੀ ਖ਼ਬਰ »

ਭਗਤ ਰੁਲਦਾ ਦਾਸ ਦੇ ਮੇਲੇ 'ਤੇ ਸੁਰਿੰਦਰ ਲਾਡੀ ਤੇ ਹੋਰ ਗਾਇਕ ਕਰਨਗੇ ਆਪਣੇ ਫਨ ਦਾ ਮੁਜ਼ਾਹਰਾ

ਟਾਂਡਾ ਉੜਮੁੜ, 22 ਜੂਨ (ਦੀਪਕ ਬਹਿਲ)- ਭਗਤ ਰੁਲਦਾ ਦਾਸ ਜੀ ਦੀ ਮਜ਼ਾਰ ਪਿੰਡ ਮੂਨਕ ਖੁਰਦ ਵਿਖੇ ਕਰਵਾਏ ਜਾ ਰਹੇ ਮੇਲੇ 'ਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੰਜਾਬ ਦੇ ਉੱਘੇ ਗਾਇਕ ਸੁਰਿੰਦਰ ਲਾਡੀ, ਰਿੱਕ ਨੂਰ, ਕੁਲਵਿੰਦਰ ਕਿੰਦਾ, ਰਾਜੂ ਸ਼ਾਹ ਮਸਤਾਨਾ, ਸੁੱਖ ਨੰਦਾ ...

ਪੂਰੀ ਖ਼ਬਰ »

ਹੱਤਿਆ ਮਾਮਲੇ 'ਚ ਸਜ਼ਾ ਭੁਗਤ ਰਿਹਾ ਦੋਸ਼ੀ ਪੈਰੋਲ ਦੀ ਛੁੱਟੀ ਖ਼ਤਮ ਹੋਣ 'ਤੇ ਨਹੀਂ ਪਰਤਿਆ ਵਾਪਸ- ਮਾਮਲਾ ਦਰਜ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਹੱਤਿਆ ਦੇ ਇੱਕ ਮਾਮਲੇ 'ਚ ਸਜ਼ਾ ਭੁਗਤ ਰਿਹਾ ਕੈਦੀ ਪੈਰੋਲ ਦੀ ਛੁੱਟੀ 'ਤੇ ਆਉਣ ਤੋਂ ਬਾਅਦ ਵਾਪਸ ਕਪੂਰਥਲਾ ਜੇਲ੍ਹ ਨਹੀਂ ਪਹੁੰਚਿਆ | ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਣ ਦੇ ਦੋਸ਼ 'ਚ 2 ਕਾਬੂ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਦੜਾ-ਸੱਟਾ ਲਗਾਉਣ ਦੇ ਦੋਸ਼ 'ਚ ਅਮਿਤ ਸੈਣੀ ਵਾਸੀ ਪ੍ਰੇਮਗੜ੍ਹ ਨੂੰ ਕਾਬੂ ਕਰਕੇ ਉਸ ਤੋਂ ਨਕਦੀ ਤੇ ਪਰਚੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਜੂਸ ਦੀ ਦੁਕਾਨ ਦੇ ਬਾਹਰ ਖੜ੍ਹੇ ਹੋ ਕੇ ਦੜਾ-ਸੱਟਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਡੀ.ਐੱਫ.ਓ. ਨਾਲ ਮੀਟਿੰਗ

ਦਸੂਹਾ, 22 ਜੂਨ (ਭੁੱਲਰ)- ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ (ਡੀ.ਐੱਮ.ਐੱਫ.) ਨਾਲ ਸੰਬੰਧਿਤ ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਡਵੀਜ਼ਨ ਦਸੂਹਾ ਦੇ ਪ੍ਰਧਾਨ ਮਹਿੰਦਰ ਪਾਲ ਤੇ ਜਰਨਲ ਸਕੱਤਰ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਵਫ਼ਦ ਜਿਸ ...

ਪੂਰੀ ਖ਼ਬਰ »

ਕੇ.ਐਮ.ਐੱਸ. ਕਾਲਜ ਵਿਖੇ ਯੋਗਾ ਕੈਂਪ

ਦਸੂਹਾ, 22 ਜੂਨ (ਭੁੱਲਰ)-ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ...

ਪੂਰੀ ਖ਼ਬਰ »

ਨੌਜਵਾਨ ਤੋਂ ਮੋਬਾਈਲ ਫ਼ੋਨ ਤੇ ਨਕਦੀ ਖੋਹੀ

ਕੋਟਫ਼ਤੂਹੀ, 22 ਜੂਨ (ਅਵਤਾਰ ਸਿੰਘ ਅਟਵਾਲ)-ਬੀਤੀ ਦੇਰ ਸ਼ਾਮ ਪਿੰਡ ਕੋਟਫ਼ਤੂਹੀ ਦੇ ਬਾਬਾ ਬਾਲਕ ਨਾਥ ਮੰਦਿਰ ਕੋਲ ਤਿੰਨ ਅਣਪਛਾਤੇ ਨੌਜਵਾਨਾਂ ਨੇ ਸਕੂਟਰੀ ਸਵਾਰ ਨੌਜਵਾਨ ਨੂੰ ਰੋਕ ਕੇ ਉਸ ਤੋਂ 3 ਹਜ਼ਾਰ ਰੁਪਏ ਨਕਦੀ ਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਂਕਾਰ ਸਿੰਘ ਪੁੱਤਰ ਕੁਲਦੀਪ ਸਿੰਘ ਨਿਵਾਸੀ ਬਹਿਬਲਪੁਰ ਕੋਟਫ਼ਤੂਹੀ ਟੈਕਸੀ ਸਟੈਂਡ ਉੱਪਰ ਚੱਲ ਰਹੇ ਧਾਰਮਿਕ ਪ੍ਰੋਗਰਾਮ ਤੋਂ ਦੇਰ ਰਾਤ ਆਪਣੇ ਪਿੰਡ ਨੂੰ ਜਾ ਰਿਹਾ ਸੀ, ਜਦੋਂ ਉਹ ਬਾਬਾ ਬਾਲਕ ਨਾਥ ਦੇ ਮੰਦਿਰ ਦੇ ਕਰੀਬ ਪਹੁੰਚਿਆ ਤਾਂ ਪਿੰਡ ਵਾਲੇ ਪਾਸਿਓ 3 ਨੌਜਵਾਨ ਜਿਨ੍ਹਾਂ ਮੂੰਹ ਸਿਰ ਬੰਨੇ ਹੋਏ ਸਨ, ਸਕੂਟਰੀ ਅੱਗੇ ਆਪਣਾ ਮੋਟਰ ਸਾਈਕਲ ਲਗਾ ਕੇ ਕਿਹਾ ਜੋ ਕੁੱਝ ਤੇਰੇ ਕੋਲ ਹੈ, ਸਭ ਕੁੱਝ ਸਾਡੇ ਹਵਾਲੇ ਕਰ ਦੇ, ਉਨ੍ਹਾਂ 'ਚ ਇਕ ਨੇ ਮੋਟਰ ਸਾਈਕਲ ਤੋਂ ਉਤਰ ਕੇ ਸਕੂਟਰੀ ਸਵਾਰ ਨੌਜਵਾਨ ਦੀ ਬਾਂਹ ਮਰੋੜ ਦਿੱਤੀ ਤੇ ਉਸ ਦੇ ਦੂਸਰੇ ਸਾਥੀ ਨੇ ਇਸ ਦੀ ਜੇਬ ਵਿਚੋਂ ਬਟੂਆ ਕੱਢ ਲਿਆ ਜਿਸ 'ਚ 3 ਹਜਾਰ ਰੁਪਏ ਨਕਦੀ ਤੇ ਹੋਰ ਜ਼ਰੂਰੀ ਕਾਗ਼ਜ਼ਾਤ ਸਨ, ਫਿਰ ਉਨ੍ਹਾਂ ਉਸ ਨੂੰ ਮੋਬਾਈਲ ਫ਼ੋਨ ਦਾ ਲੋਕ ਖ਼ੋਲ ਕੇ ਦੇਣ ਨੂੰ ਕਿਹਾ ਤੇ ਉਸ ਦੀ ਖੱਬੀ ਬਾਂਹ ਉੱਪਰ ਪੁੱਠੀ ਗੜਾਸੀ ਮਾਰ ਕੇ ਓਪੋ ਦਾ ਮੋਬਾਈਲ ਫ਼ੋਨ ਵੀ ਖੋਹ ਕੇ ਅੱਡੇ ਵੱਲ ਨੂੰ ਫ਼ਰਾਰ ਹੋ ਗਏ, ਮੌਕੇ 'ਤੇ ਉਸ ਦੇ ਸਾਥੀਆਂ ਵਲੋਂ ਖੋਹ ਕਰਨ ਵਾਲੇ ਨੌਜਵਾਨਾਂ ਦਾ ਪਿੱਛਾ ਵੀ ਕੀਤਾ ਪਰ ਉਹ ਹੱਥ ਨਾ ਆਏ |

ਖ਼ਬਰ ਸ਼ੇਅਰ ਕਰੋ

 

23 ਤੋਂ 26 ਜੂਨ ਤੱਕ ਕਰਿਆਨੇ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਤਲਵਾੜਾ, 22 ਜੂਨ (ਮਹਿਤਾ)- ਤਲਵਾੜਾ ਕਰਿਆਨਾ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਅਜੈ ਸ਼ਰਮਾ ਪਿੰਕੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਯੂਨੀਅਨ ਦੀ ਕਾਰਜਸ਼ੈਲੀ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਮੂਹ ਦੁਕਾਨਦਾਰਾਂ ਨੇ ਫ਼ੈਸਲਾ ਲਿਆ ਕਿ ਇਸ ਵਰ੍ਹੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40929 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 423 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ

ਦਸੂਹਾ, 22 ਜੂਨ (ਭੁੱਲਰ)-ਗੁਰਦੁਆਰਾ ਸਿੰਘ ਸਭਾ ਬੋਹੜ ਵਾਲਾ ਮੁਹੱਲਾ ਕੈਂਥਾਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਵਿਦਵਾਨ ਕਥਾਵਾਚਕ ਭਾਈ ਸਰਤਾਜ ਸਿੰਘ ਬਸਰਾਵਾਂ ਹੈੱਡ ...

ਪੂਰੀ ਖ਼ਬਰ »

ਦੋ ਰੋਜ਼ਾ ਸਾਲਾਨਾ ਸੂਫ਼ੀ ਸਭਿਆਚਾਰਕ ਮੇਲਾ ਕੱਲ੍ਹ ਤੋਂ

ਦਸੂਹਾ, 22 ਜੂਨ (ਭੁੱਲਰ)- ਦਰਬਾਰ-ਏ-ਔਲੀਆ ਹਜ਼ੂਰ ਅਹਿਮਦ ਸ਼ਾਹ ਸਖੀ ਦਰਬਾਰ ਹਰਦੋਥਲਾ ਵਿਖੇ ਬਾਬਾ ਮਨਜੀਤ ਸ਼ਾਹ ਗੱਦੀਨਸ਼ੀਨ ਦਰਬਾਰ ਹਰਦੋਥਲਾ ਤੇ ਮੁੱਖ ਪ੍ਰਬੰਧਕ ਤਰਸੇਮ ਸਿੰਘ ਦੀ ਅਗਵਾਈ ਹੇਠ 24 ਤੇ 25 ਜੂਨ ਨੂੰ ਦੋ ਰੋਜ਼ਾ ਸਾਲਾਨਾ ਸੂਫ਼ੀ ਸੱਭਿਆਚਾਰਕ ਮੇਲਾ ...

ਪੂਰੀ ਖ਼ਬਰ »

ਸੰਗੀਤ ਖੇਤਰ 'ਚ ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਲਈ ਤਿਆਰ ਕਰ ਰਿਹੈ ਖ਼ਾਲਸਾ ਕਾਲਜ- ਡਾ: ਮਲਵਿੰਦਰ ਸਿੰਘ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਵਰਤਮਾਨ ਸਮੇਂ 'ਚ ਜਿੱਥੇ ਹਰੇਕ ਵਿਦਿਆਰਥੀ ਦਾ ਸੁਪਨਾ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਰੁਜ਼ਗਾਰ ਹਾਸਲ ਕਰਨਾ ਹੈ, ਉੱਥੇ ਸੰਗੀਤ ਖੇਤ 'ਚ ਆਪਣੀ ਰੁਚੀ ਨੂੰ ਸਵੈ-ਰੁਜ਼ਗਾਰ 'ਚ ਬਦਲਣ ਦਾ ਕੰਮ ਸ੍ਰੀ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਰੋਟਰੀ ਕਲੱਬ ਹੁਸ਼ਿਆਰਪੁਰ ਦਾ ਡਾ. ਓਪਿੰਦਰ ਸਿੰਘ ਘਈ ਵਲੋਂ ਦੌਰਾ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵਲੋਂ ਸਮਾਜ ਸੇਵਾ ਲਈ ਕੀਤੇ ਗਏ ਕੰਮਾਂ ਨੂੰ ਵੇਖਣ ਲਈ ਰੋਟਰੀ ਇੰਟਰਨੈਸ਼ਨਲ ਜ਼ਿਲ੍ਹਾ 3070 ਦੇ ਜ਼ਿਲ੍ਹਾ ਗਵਰਨਰ ਰੋਟੇਰੀਅਨ ਡਾ. ਓਪਿੰਦਰ ਸਿੰਘ ਘਈ ਵਲੋਂ ਦੌਰਾ ਕੀਤਾ ਗਿਆ¢ ਇਸ ਮੌਕੇ ...

ਪੂਰੀ ਖ਼ਬਰ »

ਖ਼ੁਦ ਦੀ ਸੁਰੱਖਿਆ ਲਈ ਟ੍ਰੈਫ਼ਿਕ ਨਿਯਮਾਂ ਨੂੰ ਅਪਣਾਇਆ ਜਾਵੇ- ਮਨਜੀਤ ਸਿੰਘ

ਹੁਸ਼ਿਆਰਪੁਰ, 22 ਜੂਨ (ਬਲਜਿੰਦਰਪਾਲ ਸਿੰਘ,)-ਸਿਟੀ ਟ੍ਰੈਫਿਕ ਇੰਚਾਰਜ ਏ.ਐਸ.ਆਈ. ਮਨਜੀਤ ਸਿੰਘ ਜਿਨਾਂ ਨੇ ਕਾਰਜਕਾਰੀ ਟ੍ਰੈਫਿਕ ਇਨਚਾਰਜ ਵਜੋਂ ਅਹੁਦਾ ਸੰਭਾਲਿਆ, ਨੇ ਕਿਹਾ ਕਿ ਹਰ ਇਨਸਾਨ ਨੂੰ ਆਪਣੇ ਜੀਵਨ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX