ਤਾਜਾ ਖ਼ਬਰਾਂ


ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 minute ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  16 minutes ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  21 minutes ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  56 minutes ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  about 1 hour ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  about 1 hour ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  about 1 hour ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  about 1 hour ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  about 2 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਅੰਮ੍ਰਿਤਪਾਲ ਵਲੋਂ ਫ਼ੌਜ ਤਿਆਰ ਕੀਤੀ ਜਾ ਰਹੀ ਸੀ- ਐਸ.ਐਸ.ਪੀ. ਖੰਨਾ
. . .  about 3 hours ago
ਖੰਨਾ, 24 ਮਾਰਚ (ਹਰਜਿੰਦਰ ਸਿੰਘ ਲਾਲ)- ਪਾਇਲ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ਼ ਗੋਰਖਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੰਨਾ ਦੇ ਐਸ.ਐਸ.ਪੀ. ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਕਈ ਨਵੇਂ ਖੁਲਾਸੇ ਕੀਤੇ ਗਏ ਹਨ। ਇਕ ਅਹਿਮ ਜਾਣਕਾਰੀ ਮਿਲੀ ਹੈ ਕਿ ਏ.ਕੇ.ਐਫ., ਅੰਮ੍ਰਿਤਪਾਲ ਦੀ ਤਰਫੋਂ ਇਕ.....
ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ ਲਿਆਂਦਾ ਮਹਿਤਪੁਰ ਥਾਣੇ
. . .  about 3 hours ago
ਮਹਿਤਪੁਰ, 24 ਮਾਰਚ (ਲਖਵਿੰਦਰ ਸਿੰਘ)- ਅੰਮ੍ਰਿਤਪਾਲ ਸਿੰਘ ਜੋ ਪੁਲਿਸ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈਂ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਦੀ ਜਾਣਕਾਰੀ ਅਨੁਸਾਰ ਪਤਾ ਲੱਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਘਰ ਠਹਿਰਾਉਣ ਵਾਲੀ ਔਰਤ ਨੂੰ....
ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
. . .  about 3 hours ago
ਨਵੀਂ ਦਿੱਲੀ, 24 ਮਾਰਚ- ਅਡਾਨੀ ਗਰੁੱਪ ਮੁੱਦੇ ’ਤੇ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਵਿਜੇ ਚੌਕ ਵੱਲ ’ਚ ਪ੍ਰਦਰਸ਼ਨ ਕਰ ਰਹੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ....
ਵਿਰੋਧੀਆਂ ਪਾਰਟੀਆਂ ਵਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸੰਬੰਧੀ ਪਾਈ ਪਟੀਸ਼ਨ ’ਤੇ ਸੁਣਵਾਈ ਕਰੇਗੀ ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 24 ਮਾਰਚ- ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਕੇਂਦਰੀ ਜਾਂਚ ਏਜੰਸੀਆਂ ਸੀ.ਬੀ.ਆਈ. ਅਤੇ ਈ.ਡੀ. ਦੀ ਦੁਰਵਰਤੋਂ ਕਰ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਇਆ ਜਾ ਰਿਹਾ ਹੈ। ਇਸ ਖ਼ਿਲਾਫ਼ ਉਨ੍ਹਾਂ ਵਲੋਂ ਪਾਈ ਪਟੀਸ਼ਨ ’ਤੇ ਸੁਪਰੀਮ ਕੋਰਟ 5 ਅਪ੍ਰੈਲ ਨੂੰ ਸੁਣਵਾਈ ਕਰੇਗਾ। ਦੱਸ ਦੇਈਏ....
ਯੂਥ ਕਾਂਗਰਸ ਵਲੋਂ ਰਾਹੁਲ ਗਾਂਧੀ ਦੇ ਸਮਰਥਨ ਵਿਚ ਨਾਅਰੇਬਾਜ਼ੀ
. . .  about 3 hours ago
ਨਵੀਂ ਦਿੱਲੀ, 24 ਮਾਰਚ- ਯੂਥ ਕਾਂਗਰਸ ਦੇ ਮੈਂਬਰਾਂ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਸ ਵਲੋਂ ‘ਮੋਦੀ ਸਰਨੇਮ’ ਟਿੱਪਣੀ ’ਤੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੇ ਮੱਦੇਨਜ਼ਰ ਰਾਹੁਲ ਗਾਂਧੀ...
ਸੁਪਰੀਮ ਕੋਰਟ ਵਲੋਂ ਕੋਵਿਡ-19 ਦੌਰਾਨ ਰਿਹਾਅ ਕੀਤੇ ਗਏ ਦੋਸ਼ੀਆਂ ਨੂੰ ਆਤਮਸਮਰਪਣ ਕਰਨ ਦਾ ਨਿਰਦੇਸ਼
. . .  about 3 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਕੋਵਿਡ-19 ਮਹਾਮਾਰੀ ਦੌਰਾਨ ਰਿਹਾਅ ਕੀਤੇ ਗਏ ਸਾਰੇ ਦੋਸ਼ੀਆਂ ਅਤੇ ਸੁਣਵਾਈ ਅਧੀਨ ਕੈਦੀਆਂ ਨੂੰ 15 ਦਿਨਾਂ ਦੇ ਅੰਦਰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਸਟਿਸ ਐਮ.ਆਰ. ਸ਼ਾਹ ਅਤੇ ਸੀ.ਟੀ. ਰਵੀਕੁਮਾਰ ਦੇ ਬੈਂਚ ਨੇ ਕਿਹਾ ਕਿ ਅੰਡਰ ਟਰਾਇਲ.....
ਲੰਡਨ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਰੁੱਧ ਦਿੱਲੀ ’ਚ ਮਾਮਲਾ ਦਰਜ
. . .  about 4 hours ago
ਨਵੀਂ ਦਿੱਲੀ, 24 ਮਾਰਚ- ਦਿੱਲੀ ਪੁਲਿਸ ਦੇ ਇਕ ਵਿਸ਼ੇਸ਼ ਸੈੱਲ ਨੇ ਅੱਜ ਦੱਸਿਆ ਕਿ ਉਸ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨ ਦੇ ਸੰਬੰਧ ਵਿਚ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਦਿੱਲੀ ਪੁਲਿਸ ਨੂੰ ਉਚਿਤ ਕਾਨੂੰਨੀ....
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
. . .  about 4 hours ago
‘ਵਿੱਤ ਬਿੱਲ, 2023’ ਲੋਕ ਸਭਾ ਵਿਚ ਪਾਸ
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਲੋਕ ਸਭਾ ਦੀ ਕਾਰਵਾਈ ਫ਼ਿਰ 27 ਮਾਰਚ ਸਵੇਰੇ 11 ਵਜੇ ਤੱਕ ਮੁਲਤਵੀ
ਰਾਹੁਲ ਗਾਂਧੀ ਪਾਰਟੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ ਹੋਏ ਸ਼ਾਮਲ
. . .  about 4 hours ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਸੰਸਦ ਕੰਪਲੈਕਸ ਦੇ ਪਾਰਟੀ ਦਫ਼ਤਰ ’ਚ ਕਾਂਗਰਸ ਸੰਸਦ ਮੈਂਬਰਾਂ ਦੀ ਬੈਠਕ ’ਚ ਸ਼ਾਮਿਲ ਹੋਏ। ਬੈਠਕ ’ਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਵੀ ਮੌਜੂਦ ਸਨ। ਇਸ ਦੌਰਾਨ ਕਾਂਗਰਸ ਨੇ ਅੱਜ ਸ਼ਾਮ....
ਵਿਸ਼ਵ ਟੀਚੇ ਤੋਂ ਪਹਿਲਾਂ ਹੀ ਟੀ.ਬੀ. ਨੂੰ ਹਰਾ ਦੇਵੇਗਾ ਭਾਰਤ- ਪ੍ਰਧਾਨ ਮੰਤਰੀ
. . .  about 4 hours ago
ਵਾਰਾਣਸੀ, 24 ਮਾਰਚ- ਪ੍ਰਧਾਨ ਮੰਤਰੀ ਮੋਦੀ ਨੇ ਬਟਨ ਦਬਾ ਕੇ ਨੈਸ਼ਨਲ ਸੈਂਟਰ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਹਾਈ ਕੰਟੇਨਮੈਂਟ ਲੈਬਾਰਟਰੀ ਵਾਰਾਣਸੀ ਬ੍ਰਾਂਚ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਵਲੋਂ ਰੁਦਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ....
ਵੈਟਰਨਰੀ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ
. . .  about 5 hours ago
ਲੁਧਿਆਣਾ, 24 ਮਾਰਚ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੋ ਰੋਜ਼ਾ ਪਸ਼ੂ ਮੇਲਾ ਸ਼ੁਰੂ ਹੋ ਗਿਆ ਹੈ‌। ਪਸ਼ੂ ਪਾਲਣ ਮੇਲੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਪਸ਼ੂ ਪਾਲਕ ਪੁੱਜੇ ਹਨ। ਪਸ਼ੂ ਮੇਲੇ ਦਾ ਰਸਮੀ ਉਦਘਾਟਨ ਕੁੱਝ ਸਮੇਂ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ

ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਆਪਣੇ ਘਰ ਸੱਦੀ ਮੀਟਿੰਗ ਬਹਾਨੇ ਕੀਤਾ ਸ਼ਕਤੀ ਪ੍ਰਦਰਸ਼ਨ

ਅੰਮਿ੍ਤਸਰ, 7 ਅਗਸਤ (ਰੇਸ਼ਮ ਸਿੰਘ)-ਸਾਬਕਾ ਮੁਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਾਂਗਰਸ ਦੀ ਹੋਈ ਹਾਰ 'ਤੇ ਅੱਜ ਪਹਿਲੀ ਵਾਰ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਲੋਕਾਂ ਬੂਥਾਂ 'ਤੇ ਕਤਾਰਾਂ 'ਚ ਖੜੇ ਹੋ ਕੇ ਵੋਟਾਂ ਪਾਈਆਂ ਪਰ ਕਾਂਗਰਸ ਪਾਰਟੀ ਕਿਸ ...

ਪੂਰੀ ਖ਼ਬਰ »

'ਦਿ ਸਿੱਖ ਫੋਰਮ' ਅੰਮਿ੍ਤਸਰ ਦੇ ਜਰਨਲ ਹਾਊਸ ਦੀ ਮੀਟਿੰਗ

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-'ਦਿ ਸਿੱਖ ਫੋਰਮ' ਅੰਮਿ੍ਤਸਰ ਦੇ ਜਰਨਲ ਹਾਊਸ ਦੀ ਮੀਟਿੰਗ ਫੋਰਮ ਦੇ ਬਾਨੀ ਸਵ: ਭਾਗ ਸਿੰਘ ਅਣਖੀ ਦੇ ਗ੍ਰਹਿ ਵਿਖੇ ਹੋਈ | ਜਿਸ 'ਚ ਸਾਬਕਾ ਰਾਜ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਰਪ੍ਰਸਤ ਚੀਫ਼ ਖ਼ਾਲਸਾ ਦੀਵਾਨ ਵਿਸ਼ੇਸ ਤੌਰ 'ਤੇ ...

ਪੂਰੀ ਖ਼ਬਰ »

ਵਿਰਸਾ ਵਿਹਾਰ 'ਚ ਬੈਠਕ ਕਰਵਾਈ ਤੇ ਤੀਆਂ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਦੇ ਵਿਹੜੇ ਵਿਚ ਅੱਜ ਸਾਉਣ ਮਹੀਨੇ ਦੀਆਂ ਰੌਣਕਾਂ ਲੱਗੀਆਂ | ਇਕ ਪਾਸੇ ਆਪਣੀ ਅੰਦਰ ਪ੍ਰਤਿਭਾ ਲੁਕਾਈ ਬੈਠੇ ਲੋਕਾਂ ਦੇ ਅੰਦਰ ਦੀ ਕਲਾ ਨੂੰ ਬਾਹਰ ਲਿਆਉਣ ਲਈ 'ਬੈਠਕ' ਕਰਵਾਈ ਗਈ ਜਿਸ ਵਿਚ ਸ਼ਾਮਿਲ ਹੋ ਕੇ ਕਈ ਲੋਕਾਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਲਾਜ ਲਈ ਹਸਪਤਾਲ ਲਿਆਂਦਾ ਮੁਜਰਮ ਗਾਰਦ ਨੂੰ ਚਕਮਾ ਦੇ ਕੇ ਫਰਾਰ

ਅੰਮਿ੍ਤਸਰ, 7 ਅਗਸਤ (ਰੇਸ਼ਮ ਸਿੰਘ)-ਨਸ਼ਿਆਂ ਦੀ ਤਸਕਰੀ ਦੇ ਮਾਮਲੇ 'ਚ ਵਿਚਾਰ ਅਧੀਨ ਇਕ ਮੁਜ਼ਰਮ ਇਥੋਂ ਗੁਰੂ ਨਾਨਕ ਦੇਵ ਹਸਪਤਾਲ 'ਚੋਂ ਪੁਲਿਸ ਮੁਲਾਜਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ | ਇਸ ਨੂੰ ਜੇਲ੍ਹ 'ਚ ਬਿਮਾਰ ਹੋਣ ਦੀ ਸੂਰਤ 'ਚ ਇਥੇ ਹਸਪਤਾਲ ਭਰਤੀ ਕਰਵਾਇਆ ਗਿਆ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਛੇਹਰਟਾ, 7 ਅਗਸਤ (ਸੁਰਿੰਦਰ ਸਿੰਘ ਵਿਰਦੀ)-ਏ. ਐਸ. ਆਈ. ਕਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਦੌਰਾਨੇ ਗਸ਼ਤ ਮੀਰੀ ਪੀਰੀ ਅਕੈਡਮੀ ਵਾਲੀ ਰੋਡ 'ਤੇ ਕੀਤੀ ਜਾ ਰਹੀ ਚੈਕਿੰਗ ਦੌਰਾਨ ਸ਼ੱਕ ਦੇ ਅਧਾਰ 'ਤੇ ਪੈਦਲ ਆ ਰਹੇ ਨੌਜਵਾਨ ਵਿਅਕਤੀ ਨੂੰ ਰੋਕਿਆ ਗਿਆ | ਉਕਤ ਵਿਅਕਤੀ ...

ਪੂਰੀ ਖ਼ਬਰ »

ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ 'ਚ ਦੀਪਤੀ ਨਵਲ ਦੀਆਂ ਕਲਾ ਕ੍ਰਿਤੀਆਂ ਦੀ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-ਇੰਡੀਅਨ ਅਕੈਡਮੀ ਆਫ਼ ਫਾਈਨ ਆਰਟਸ ਵਿਖੇ ਮਾਝਾ ਹਾਊਸ ਅਤੇ ਪ੍ਰਭਾ ਖੈਤਾਨ ਫਾੳਾੂਡੇਸ਼ਨ ਦੇ ਸਹਿਯੋਗ ਨਾਲ ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਅਦਾਕਾਰਾ ਅਤੇ ਲੇਖਕਾ ਦੀਪਤੀ ਨਵਲ ਵਲੋਂ ...

ਪੂਰੀ ਖ਼ਬਰ »

ਗੁਰੂ ਅੰਗਦ ਦੇਵ ਜੀ ਦਰਬਾਰ ਪਟਿਆਲਾ ਤੋਂ ਸੰਗਤ ਹਰ ਮਹੀਨੇ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਪੱੁਜੇਗੀ

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸ਼ਬਦ ਕੀਰਤਨ ਦੇ ਚੱਲ ਰਹੇ ਪ੍ਰਵਾਹ ਵਿਚ ਹਿਸਾ ਲੈਣ ਲਈ ਪਟਿਆਲਾ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ ਇਕ ਨੌਜਵਾਨ ਕਾਬੂ, ਪਰਚਾ ਦਰਜ

ਚਵਿੰਡਾ ਦੇਵੀ, 7 ਅਗਸਤ (ਸਤਪਾਲ ਸਿੰਘ ਢੱਡੇ)-ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅਤੇ ਡੀ. ਐਸ. ਪੀ. ਮਜੀਠਾ ਮਨਮੋਹਨ ਸਿੰਘ ਔਲਖ ਥਾਣਾ ਮੱਤੇਵਾਲ ਦੇ ਐਸ. ਐਚ. ਓ. ਗੁਰਪ੍ਰੀਤ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ...

ਪੂਰੀ ਖ਼ਬਰ »

ਰਣਜੀਤ ਅੇਵੀਨਿਊ ਦੇ ਹੁੱਕਾ ਬਾਰ ਪੁਲਿਸ ਦੇ ਨਿਸ਼ਾਨੇ 'ਤੇ

ਅੰਮਿ੍ਤਸਰ, 7 ਅਗਸਤ (ਰੇਸ਼ਮ ਸਿੰਘ)-ਰਣਜੀਤ ਐਵੀਨਿਊ 'ਚ ਪੂਰੇ ਧੜਲੇ ਨਾਲ ਚਲ ਰਹੇ ਹੁੱਕਾ ਬਾਰ ਪੁਲਿਸ ਦੇ ਨਿਸ਼ਾਨੇ 'ਤੇ ਹਨ ਜਿਥੇ ਨੌਜਵਾਨ ਮੁੰਡੇ ਕੁੜੀਆਂ ਨੂੰ ਤੰਬਾਕੂ ਫਲੇਵਰ ਹੁੱਕਾ ਪੀਣ ਲਈ ਪਰੋਸਿਆ ਜਾਂਦਾ ਹੈ | ਅਜਿਹੇ ਹੀ ਦੋ ਹੁੱਕਾ ਬਾਰ ਵਾਲੇ ਰੈਸਟੋਰੈਂਟਾਂ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕੀਤੀਆਂ ਜਾਣ-ਪੱਪੂ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਹੂਲਤਾਂ ਦੇਣ ਦਾ ਵਾਅਦਾ ...

ਪੂਰੀ ਖ਼ਬਰ »

ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਵਿਖੇ 'ਸਵੱਛ ਭਾਰਤ ਮਿਸ਼ਨ' ਤਹਿਤ ਸੈਮੀਨਾਰ

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-ਸਵੱਛ ਭਾਰਤ ਮਿਸ਼ਨ ਦੇ ਤਹਿਤ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀ: ਸੈਕੰ: ਸਕੂਲ ਮਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੌਰਾਨ 'ਸਵੱਛ ਭਾਰਤ ਮਿਸ਼ਨ' ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਹਲਕਾ ਅੰਮਿ੍ਤਸਰ ਪੱਛਮੀ 'ਚ ਆਮ ਆਦਮੀ ਪਾਰਟੀ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਛੇਹਰਟਾ, 7 ਅਗਸਤ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੀਆਂ ਮਹਿਲਾ ਵਲੰਟੀਅਰਾਂ ਤੇ ਅਹੁਦੇਦਾਰਾਂ ਵਲੋਂ ਪੋਲਟੈਕਨੀਕਲ ਕਾਲਜ ਪੁਰਾਣੀ ਚੁੰਗੀ ਖੰਡਵਾਲਾ ਵਿਖੇ ...

ਪੂਰੀ ਖ਼ਬਰ »

ਪਿੰਡ ਬੱਲ ਸਚੰਦਰ ਪੁੱਜਣ 'ਤੇ ਕਾਂਸੀ ਤਗਮਾ ਜੇਤੂ ਲਵਪ੍ਰੀਤ ਸਿੰਘ ਦਾ ਭਰਵਾਂ ਸਵਾਗਤ

ਰਾਜਾਸਾਂਸੀ, 7 ਅਗਸਤ (ਹਰਦੀਪ ਸਿੰਘ ਖੀਵਾ)-ਇੰਗਲੈਂਡ ਦੇ ਬਰਮਿੰਘਮ ਵਿਚ ਹੋ ਰਹੀਆਂ ਰਾਸਟਰ ਖੇਡਾਂ ਵਿਚ ਹਵਾਈ ਅੱਡਾ ਰਾਜਾਸਾਂਸੀ ਦੇ ਨੇੜਲੇ ਅੰਮਿ੍ਤਸਰ ਦੇ ਪਿੰਡ ਬੱਲ ਸਚੰਦਰ ਦੇ ਵਸਨੀਕ ਕਿਰਪਾਲ ਸਿੰਘ ਤੇ ਸੁਖਵਿੰਦਰ ਕੌਰ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਵੇਟ ...

ਪੂਰੀ ਖ਼ਬਰ »

ਅੰਮਿ੍ਤਸਰ-ਗੋਰਖਪੁਰ ਸੁਪਰਫ਼ਾਸਟ ਐਕਸਪ੍ਰੈੱਸ ਪਹਿਲੇ ਦਿਨ ਪੌਣੇ ਪੰਜ ਘੰਟੇ ਲੇਟ ਰਵਾਨਾ

ਅੰਮਿ੍ਤਸਰ, 7 ਅਗਸਤ (ਗਗਨਦੀਪ ਸ਼ਰਮਾ)-ਰੇਲਵੇ ਵਲੋਂ ਚਲਾਈ ਗਈ (22424) ਅੰਮਿ੍ਤਸਰ-ਗੋਰਖਪੁਰ ਸੁਪਰਫ਼ਾਸਟ ਐਕਸਪ੍ਰੈਸ ਹਫ਼ਤਾਵਾਰੀ ਰੇਲਗੱਡੀ ਅੱਜ ਪਹਿਲੇ ਦਿਨ ਹੀ ਆਪਣੇ ਨਿਰਧਾਰਿਤ ਸਮੇਂ ਤੋਂ ਪੱਛੜ ਕੇ ਪੌਣੇ ਪੰਜ ਘੰਟੇ ਦੇਰੀ ਨਾਲ ਰਵਾਨਾ ਹੋਈ | ਯਾਤਰੀਆਂ ਨੂੰ ਗਰਮੀ ਦੇ ...

ਪੂਰੀ ਖ਼ਬਰ »

ਏਸ਼ੀਆ ਰਗਬੀ ਸੈਵਨਸ ਟਰਾਫੀ-2022 'ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ ਨੇ ਚਾਂਦੀ ਦੇ ਤਗਮੇ ਨੂੰ ਚੁੰਮਿਆ

ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)-ਏਸ਼ੀਆ ਰਗਬੀ ਸੈਵਨਸ ਟਰਾਫੀ-2022 'ਚ ਇੰਡੀਅਨ ਨੈਸ਼ਨਲ ਵੂਮੈਨ ਰਗਬੀ ਟੀਮ (ਭਾਰਤੀ ਟੀਮ) ਨੇ ਰਗਬੀ ਚੈਂਪੀਅਨਸ਼ਿਪ ਵਿਚ ਦੂਸਰਾ ਸਥਾਨ ਹਾਸਲ ਕਰਕੇ ਚਾਂਦੀ ਦੇ ਤਗਮੇ 'ਤੇ ਕਬਜਾ ਕਰ ਲਿਆ ਹੈ ਅਤੇ ਭਾਰਤੀ ਰਗਬੀ ਟੀਮ ਵਿਚ ਪੰਜਾਬ ਦੀ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ ਦੇ ਜੇਤੂ ਲਵਪ੍ਰੀਤ ਦਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਅੰਮਿ੍ਤਸਰ ਵਲੋਂ ਸਨਮਾਨ

ਰਾਜਾਸਾਂਸੀ, 7 ਅਗਸਤ (ਹਰਦੀਪ ਸਿੰਘ ਖੀਵਾ)-ਕਈ ਕੌਮੀ ਅਤੇ ਰਾਜ ਪੱਧਰੀ ਐਥਲੀਟ ਪੈਦਾ ਕਰਕੇ ਭਾਰਤ ਦੇ ਕੌਮੀ ਖੇਡ ਨਕਸ਼ੇ ਉੱਪਰ ਆਪਣਾ ਨਾਂਅ ਰੌਸ਼ਨ ਕਰਨ ਵਾਲੀ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮਿ੍ਤਸਰ ਵਲੋਂ ਅੱਜ ਸਾਦੇ ਅਤੇ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 'ਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਰਾਣਾ ਪਲਵਿੰਦਰ ਸਿੰਘ

ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮਿ੍ਤਸਰ ਵਲੋਂ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਮੌਕੇ ਲਗਾਏ ਗਏ ਖ਼ੂਨਦਾਨ ਕੈਂਪ 'ਚ ਹਿਸਾ ਲੈਣ ਵਾਲੇ ਭਗਤ ਪੂਰਨ ਸਿੰਘ ਬਲੱਡ ਡੋਨਰਜ ਸੈੱਲ ...

ਪੂਰੀ ਖ਼ਬਰ »

ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਭਾਗਵਤ ਕਥਾ 'ਚ ਕੀਤੀ ਸ਼ਿਰਕਤ

ਛੇਹਰਟਾ, 7 ਅਗਸਤ (ਵਡਾਲੀ)-ਹਲਕਾ ਪੱਛਮੀ ਸਥਿਤ ਸ੍ਰੀ ਕਿ੍ਸ਼ਨਾ ਮੰਦਿਰ ਵਿਖੇ ਆਯੋਜਿਤ ਕੀਤੀ ਜਾ ਰਹੀ 6 ਦਿਨਾਂ ਭਾਗਵਤ ਕਥਾ ਦੀ ਸ਼ੁਰੂਆਤ ਮੌਕੇ ਸ਼ਮਾ ਰੌਸ਼ਨ ਦੀ ਰਸਮ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਅਦਾ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬਹੁਤ ਸਾਰੇ ਵਿਕਾਸ ਕਾਰਜ ਹੋਣ ਦੇ ਬਾਵਜੂਦ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਪਿੰਡ ਪੱਧਰੀ ਦੇ ਵਸਨੀਕ

ਰਾਮ ਤੀਰਥ, 7 ਅਗਸਤ (ਧਰਵਿੰਦਰ ਸਿੰਘ ਔਲਖ)-ਪਿੰਡ ਪੱਧਰੀ ਜੋ ਥਾਣਾ ਘਰਿੰਡਾ ਤੋਂ ਮਹਿਜ ਦੋ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਆਖਰੀ ਪਿੰਡ ਹੈ, ਇਸ ਤੋਂ ਅੱਗੇ ਹਲਕਾ ਅਟਾਰੀ ਦੀ ਹੱਦ ਸ਼ੁਰੂ ਹੁੰਦੀ ਹੈ | ਇਸ ਪਿੰਡ ਨੂੰ ਨੂਰਪੁਰ ਪੱਧਰੀ ...

ਪੂਰੀ ਖ਼ਬਰ »

ਪੁਤਲੀਘਰ ਵਿਖੇ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦਾ ਹੋਇਆ ਇਜਲਾਸ

ਛੇਹਰਟਾ, 7 ਅਗਸਤ (ਸੁਰਿੰਦਰ ਸਿੰਘ ਵਿਰਦੀ)-ਗੌਰਮਿੰਟ ਪੈਨਸ਼ਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦਾ ਜਥੇਬੰਦਕ ਇਜਲਾਸ ਪੁਤਲੀਘਰ ਸਥਿਤ ਸੀਟੂ ਦਫਤਰ ਵਿਖੇ ਹੋਇਆ | ਜਿਸ ਦੀ ਪ੍ਰਧਾਨਗੀ ਕਾਮਰੇਡ ਦੀਨਾ ਨਾਥ ਚੌਹਾਨ, ਸੇਵਾ ਸਿੰਘ ਨੰਬਰਦਾਰ, ਪਿ੍ੰ: ਕੇਵਲ ਸਿੰਘ ...

ਪੂਰੀ ਖ਼ਬਰ »

ਪਿੰਗਲਵਾੜਾ ਦੀ ਮਾਨਾਂਵਾਲਾ ਸ਼ਾਖਾ ਦੇ ਬਾਹਰ ਕੋਈ ਅਣਪਛਾਤਾ ਸਪੈਸ਼ਲ ਬੱਚੇ ਨੂੰ ਛੱਡ ਗਿਆ ਲਾਵਾਰਸ-ਪਿੰਗਲਵਾੜਾ ਸੰਸਥਾ ਨੇ ਦਿੱਤਾ ਆਸਰਾ

ਮਾਨਾਂਵਾਲਾ, 7 ਅਗਸਤ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੇਰੀਟੇਬਲ ਸੁਸਾਇਟੀ, ਅੰਮਿ੍ਤਸਰ ਦੇ ਮਾਨਾਂਵਾਲਾ ਕੈਂਪਸ ਦੇ ਮੁੱਖ ਦਰਵਾਜੇ ਦੇ ਬਾਹਰ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਵਲੋਂ 7 ਕੁ ਸਾਲ ਮੰਦਬੁੱਧੀ ਬੱਚੇ ਨੂੰ ਛੱਡ ਕੇ ਚਲਾ ਗਿਆ, ਜਿਸ ਨੂੰ ...

ਪੂਰੀ ਖ਼ਬਰ »

ਭਾਰਤ ਦਾ ਪਹਿਲਾ ਜਾਵਾ ਪ੍ਰੋਸਥੇਸਿਸ ਇਮਪਲਾਂਟ

ਅੰਮਿ੍ਤਸਰ, 7 ਅਗਸਤ (ਜਸਵੰਤ ਸਿੰਘ ਜੱਸ)-ਅਮਨਦੀਪ ਹਸਪਤਾਲ ਵਿਚ ਡਾ: ਅਵਤਾਰ ਸਿੰਘ ਮੁੱਖ ਆਰਥੋ ਸਰਜਨ (ਹੱਡੀਆਂ ਅਤੇ ਜੋੜਾਂ ਦੇ ਮਾਹਿਰ) ਅਤੇ ਡਾ: ਰਾਜੀਵ ਵੋਹਰਾ ਸੀਨੀਅਰ ਸਲਾਹਕਾਰ ਆਰਥੋਪੈਡਿਕਸ ਪੈਰਾਂ ਅਤੇ ਗਿੱਟੇ ਦੇ ਮਾਹਿਰ ਅਤੇ ਉਨ੍ਹਾਂ ਦੀ ਟੀਮ ਨੇ ਇਕ ਮਰੀਜ਼ ਵਿਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 7 ਅਗਸਤ (ਹਰਮਿੰਦਰ ਸਿੰਘ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੇ ਗਏ 'ਜੀਵਨ ਜੁਗਤਿ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦਾ ਅੱਜ ਵੀ ਭਾਜਪਾ ਨਾਲ ਨਹੁੰ ਮਾਸ ਵਾਂਗ ਮਜ਼ਬੂਤ ਰਿਸ਼ਤਾ ਕਾਇਮ-ਮੰਤਰੀ ਧਾਲੀਵਾਲ

ਅਜਨਾਲਾ, 7 ਅਗਸਤ (ਐਸ. ਪ੍ਰਸ਼ੋਤਮ)-ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ, ਖੇਤੀਬਾੜੀ ਮੰਤਰੀ ਪੰਜਾਬ ਤੇ ਐਨ. ਆਰ. ਆਈ. ਮਾਮਲਿਆਂ ਦੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਅਕਾਲੀ ਦਲ (ਬ) ਨੂੰ ਅਜੇ ਵੀ ਭਾਜਪਾ ਦੇ ਰਾਜਸੀ ਗੱਠਜੋੜ ਦੇ ਅਟੁੱਟ ਸਾਥੀ ਹੋਣ ਦੇ ਕਥਿਤ ...

ਪੂਰੀ ਖ਼ਬਰ »

ਨੌਜਵਾਨ ਸੇਵਕ ਸਭਾ ਵਲੋਂ ਝੰਡੇ ਦੀ ਰਸਮ ਨਿਭਾਈ

ਅੰਮਿ੍ਤਸਰ, 7 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਨÏਜਵਾਨ ਸੇਵਕ ਸਭਾ ਵਲੋਂ ਸਥਾਨਕ ਪ੍ਰੀਤ ਨਗਰ ਬਟਾਲਾ ਰੋਡ ਤੁੰਗ ਪਾਈ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਝੰਡੇ ਦੀ ਰਸਮ ਨਿਭਾਈ ਗਈ, ਜਿਸ ਵਿਚ ਇਲਾਕਾ ਨਿਵਾਸੀਆਂ ਤੋਂ ਇਲਾਵਾ ਸਮੂਹ ਸਮਾਜ ਸੇਵੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਸਿੱਖ ਵਿਦਵਾਨ ਡਾ. ਸਰੂਪ ਸਿੰਘ ਅਲੱਗ ਦੇ ਚਲਾਣੇ 'ਤੇ ਐਡਵੋਕੇਟ ਧਾਮੀ ਤੇ ਜਥੇ: ਗਿਆਨੀ ਰਘਬੀਰ ਸਿੰਘ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 7 ਅਗਸਤ (ਸਟਾਫ ਰਿਪੋਰਟਰ)-ਸਿੱਖ ਵਿਦਵਾਨ ਤੇ ਪ੍ਰਸਿੱਧ ਲੇਖਕ ਡਾ. ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਐਡਵੋਕੇਟ ਧਾਮੀ ਨੇ ਸ਼ੋਕ ਸੁਨੇਹੇ ਵਿਚ ਕਿਹਾ ਕਿ ...

ਪੂਰੀ ਖ਼ਬਰ »

ਸੂਬੇ 'ਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਸ਼ਿੱਦਤ ਨਾਲ ਕੋਸ਼ਿਸ਼ਾਂ ਕਰ ਰਹੀ ਹੈ- ਵਿਧਾਇਕ ਡਾ. ਸੰਧੂ

ਛੇਹਰਟਾ, 7 ਅਗਸਤ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਤੇ ਪੋਲੀਟੈਕਨੀਕਲ ਕਾਲਜ ਦੇ ਪਿ੍ੰਸੀਪਲ ਵਲੋਂ ਸਾਂਝੇ ਤੌਰ 'ਤੇ ਪੋਲੀਟੈਕਨੀਕਲ ਕਾਲਜ ਪੁਰਾਣੀ ਚੁੰਗੀ ਖੰਡਵਾਲਾ ਵਿਖੇ ਪੌਦਾ ਲਗਾ ਕੇ ਵਾਤਾਵਰਨ ਸੰਭਾਲ ਮੁਹਿੰਮ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਸੀਪੀਟ ਦੌਰਾ

ਅੰਮਿ੍ਤਸਰ, 7 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਨੇ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਭਾਰਤ ਸਰਕਾਰ ਦੇ ਰਸਾਇਣ ਤੇ ਖ਼ਾਦ ਮੰਤਰਾਲੇ ਦੇ ਕੈਮੀਕਲਜ਼ ਅਤੇ ਪੈਟਰੋ ਕੈਮੀਕਲਜ਼ ਵਿਭਾਗ ਅਧੀਨ ਸੈਂਟਰਲ ਇੰਸਟੀਚਿਊਟ ਆਫ਼ ਪੈਟਰੋ ਕੈਮੀਕਲ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਛੇਹਰਟਾ ਵਿਖੇ ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਲਗਾਏ ਫਲੈਕਸ ਬੋਰਡ

ਛੇਹਰਟਾ, 7 ਅਗਸਤ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਵਿਚ ਆਮ ਆਦਮੀ ਪਾਰਟੀ ਵਿਧਾਇਕ ਦੇ ਚਹੇਤਿਆਂ ਵਲੋਂ ਸਰਕਾਰੀ ਸਕੂਲਾਂ ਨੂੰ ਵੀ ਆਪਣੇ ਨਿੱਜੀ ਪ੍ਰਚਾਰ ਲਈ ਫਲੈਕਸ ਬੋਰਡ ਲਗਾਉਣ ਦਾ ਅੱਡਾ ਬਣਾਇਆ ਜਾ ਰਿਹਾ ਹੈ | ਜਿਸ ਦਾ ਤਾਜ਼ਾ ਮਾਮਲਾ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਛੇਹਰਟਾ ਵਿਖੇ ਸਾਹਮਣੇ ਆਇਆ ਹੈ, ਜਿੱਥੇ ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵਲੋਂ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਛੇਹਰਟਾ ਦੇ ਮੁੱਖ ਗੇਟ ਉਪਰ ਸਕੂਲ ਵਿਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਆਪਣੀ ਅਤੇ ਆਪਣੇ ਚਹੇਤਿਆਂ ਦੀ ਤਸਵੀਰਾਂ ਲਗਾ ਕੇ ਫਲੈਕਸ ਬੋਰਡ ਲਗਵਾ ਦਿੱਤਾ ਗਿਆ ਹੈ | ਵਿਧਾਇਕ ਦੀ ਇਸ ਕਾਰਗੁਜ਼ਾਰੀ ਤੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਉਹ ਦਿਨ ਦੂਰ ਨਹੀਂ ਜਦੋਂ ਸਕੂਲ ਦੀਆਂ ਦੀਵਾਰਾਂ ਤੋਂ ਸੂਰਬੀਰ ਯੋਧਿਆਂ ਤੇ ਸ਼ਹੀਦਾਂ ਦੀਆਂ ਤਸਵੀਰਾਂ ਅਲੋਪ ਹੋ ਕੇ ਰਹਿ ਜਾਣਗੀਆਂ | ਇਸ ਸੰਬੰਧੀ ਸਕੂਲ ਦੀ ਇੰਚਾਰਜ ਮੈਡਮ ਨਵਪ੍ਰੀਤ ਕੌਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਬੋਰਡ ਉਨ੍ਹਾਂ ਦੇ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਕੇ ਮਨਜ਼ੂਰੀ ਦੇ ਨਾਲ ਹੀ ਲਗਾਇਆ ਗਿਆ ਹੈ | ਇਸ ਸਬੰਧੀ ਜਦ ਬਲਾਕ ਅਫ਼ਸਰ ਯਸ਼ਪਾਲ ਦੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਜਿਹੇ ਬੋਰਡਾਂ ਸੰਬੰਧੀ ਕਿਸੇ ਨੂੰ ਵੀ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ | ਜਿਸ ਸੰਬੰਧੀ ਉਸ ਸਕੂਲ ਦੀ ਇੰਚਾਰਜ ਨੂੰ ਤੁਰੰਤ ਬੋਰਡ ਹਟਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ |

ਖ਼ਬਰ ਸ਼ੇਅਰ ਕਰੋ

 

ਮੈਗਾ ਸੁਪਰ ਸਪੈਸ਼ਲਿਟੀ ਮੈਡੀਕਲ ਜਾਂਚ ਕੈਂਪ

ਅੰਮਿ੍ਤਸਰ, 7 ਅਗਸਤ (ਗਗਨਦੀਪ ਸ਼ਰਮਾ)-ਰਤਨ ਸਿੰਘ ਚੌਂਕ 'ਚ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਮੈਗਾ ਸੁਪਰ ਸਪੈਸ਼ਲਿਟੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਨ ਸਭਾ ਹਲਕਾ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਕੰਪਨੀ ਬਾਗ਼ 'ਚ ਅਗਨੀਪਥ ਯੋਜਨਾ ਦੇ ਵਿਰੋਧ 'ਚ ਰੋਹ ਭਰੀ ਕਨਵੈਨਸ਼ਨ

ਅੰਮਿ੍ਤਸਰ, 7 ਅਗਸਤ (ਗਗਨਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੰਪਨੀ ਬਾਗ਼ ਵਿਖੇ ਨੌਜਵਾਨ ਵਿਰੋਧੀ ਅਗਨੀਪਥ ਫ਼ੌਜੀ ਠੇਕਾ ਭਰਤੀ ਸਕੀਮ ਦੇ ਵਿਰੋਧ 'ਚ ਰੋਹ ਭਰੀ ਕਨਵੈਨਸ਼ਨ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ 'ਚ ਨੌਜਵਾਨਾਂ, ਸੈਨਿਕਾਂ, ਕਿਸਾਨਾਂ ਤੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਨੇ ਅੰਮਿ੍ਤਸਰ ਤੇ ਤਰਨ ਤਾਰਨ ਜ਼ੋਨਲ ਚੈੱਸ ਟੂਰਨਾਮੈਂਟ 'ਚ ਮਾਰੀਆਂ ਮੱਲਾਂ

ਅੰਮਿ੍ਤਸਰ, 7 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸੀ. ਆਈ. ਐੱਸ. ਸੀ. ਈ. ਵਲੋਂ ਅੰਮਿ੍ਤਸਰ ਅਤੇ ਤਰਨ ਤਾਰਨ ਜੋਨਲ ਚੈੱਸ ਟੂਰਨਾਮੈਂਟ 2022 ਸ੍ਰੀ ਗੁਰੂ ਹਰਿ ਕਿ੍ਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਵਿਖੇ ਕਰਵਾਇਆ ਗਿਆ ਜਿਸ 'ਚ ਕੁੱਲ਼ 220 ਖਿਡਾਰੀਆਂ ਨੇ ਅੰਡਰ 19, 17 ਅਤੇ 14 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX