ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਬੀਤੀ ਰਾਤ ਸਥਿਤੀ ਵਿਗੜ ਗਈ, ਇਕ ਮਸਜਿਦ ਅਤੇ ਮਦਰੱਸੇ ਨੂੰ ਖਾਲੀ ਕਰਵਾਇਆ ਗਿਆ – ਐਸ.ਡੀ.ਐਮ. ਡੋਡਾ
. . .  about 1 hour ago
ਹਰਦੋਈ ’ਚ ਅਖਿਲੇਸ਼ ਯਾਦਵ ਦਾ ਕਾਫ਼ਲਾ ਹਾਦਸਾਗ੍ਰਸਤ
. . .  about 2 hours ago
ਲਖਨਊ, 3 ਫਰਵਰੀ- ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦਾ ਕਾਫ਼ਲਾ ਉੱਤਰ ਪ੍ਰਦੇਸ਼ ਦੇ ਹਰਦੋਈ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ’ਚ ਅਖਿਲੇਸ਼ ਦੇ ਕਾਫ਼ਲੇ ਦੀਆਂ 6 ਗੱਡੀਆਂ ਨੂੰ ਨੁਕਸਾਨ ਪਹੁੰਚਿਆ ਹੈ। ਹਾਦੇਸ ਵਿਚ ਹੋਏ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ...
ਸਿੰਗਾਪੁਰ ਦੇ ਚੀਫ਼ ਜਸਟਿਸ ਨੇ ਰਾਸ਼ਟਪਰਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਸਾਰਿਆਂ ਲਈ ਪਹੁੰਚਯੋਗ ਨਿਆਂ ਯਕੀਨੀ ਬਣਾਉਣ ਸੰਬੰਧੀ ਵਿਚਾਰ...
ਕੇਰਲ ਬਜਟ ਨੂੰ ਲੈ ਕੇ ਯੂਥ ਕਾਂਗਰਸ ਵਰਕਰਾਂ ਨੇ ਕੀਤਾ ਪ੍ਰਦਰਸ਼ਨ
. . .  about 2 hours ago
ਤਿਰੂਵੰਨਤਪੁਰਮ, 3 ਫਰਵਰੀ- ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਅਤੇ ਯੂਥ ਕਾਂਗਰਸ ਦੇ ਵਰਕਰਾਂ ਨੇ ਕੇਰਲ ਦੇ ਬਜਟ ਨੂੰ ਲੈ ਕੇ ਕੇਰਲ ਸਕੱਤਰੇਤ ਵਿਖੇ ਪ੍ਰਦਰਸ਼ਨ ਕੀਤਾ। ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਨੇ ਕੇਰਲ ਦੇ ਬਜਟ ਦੇ ਕਾਗਜ਼...
ਪੰਜਾਬ ਵਿਚ ਪੈਟਰੋਲ ਡੀਜ਼ਲ ਹੋਇਆ ਮਹਿੰਗਾ
. . .  about 3 hours ago
ਚੰਡੀਗੜ੍ਹ, 3 ਫਰਵਰੀ- ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਇਕ ਵਾਰ ਫ਼ਿਰ ਝਟਕਾ ਲੱਗਾ ਹੈ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲਿਆਂ ’ਚੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਪੈਟਰੋਲ ‘ਤੇ ਪ੍ਰਤੀ ਲੀਟਰ 90 ਪੈਸੇ...
ਕੱਟੜਾ ਨੇੜੇ ਸਟੋਰ ਵਿਚ ਲੱਗੀ ਅੱਗ
. . .  about 3 hours ago
ਸ੍ਰੀਨਗਰ, 3 ਫਰਵਰੀ- ਅੱਜ ਕੱਟੜਾ ਵਿਖੇ ਮਾਤਾ ਵੈਸ਼ਨੋ ਦੇਵੀ ਭਵਨ ਨੇੜੇ ਇਕ ਸਟੋਰ ਵਿਚ ਅੱਗ ਲੱਗ ਗਈ। ਅੱਗ ’ਤੇ ਬਾਅਦ ਵਿਚ ਕਾਬੂ ਪਾ ਲਿਆ ਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  about 3 hours ago
ਗੁਰਦਾਸਪੁਰ, 3 ਫਰਵਰੀ (ਆਰਿਫ਼)-ਜ਼ਿਲ੍ਹ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 4 ਫਰਵਰੀ 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ,...
ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੋਲਦਿਆਂ ਕਿਹਾ ਕਿ ਅੱਜ ਅਸੀਂ ਉੱਤਰ-ਪੂਰਬ ਅਤੇ ਅਸਮ ਦੇ ਵਿਕਾਸ ਨੂੰ ਪਹਿਲ ਦੇ ਰਹੇ ਹਾਂ। ਸੈਰ ਸਪਾਟਾ ਇਸ ਖ਼ੇਤਰ ਦੀ ਆਰਥਿਕਤਾ ਵਿਚ ਇਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਬਜਟ 2023 ਵਿਚ ਪ੍ਰਸਤਾਵਿਤ ਦੇਸ਼ ਭਰ ਵਿਚ 50 ਸੈਰ-ਸਪਾਟਾ ਸਥਾਨਾਂ ਨੂੰ....
ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸ਼੍ਰੋਮਣੀ ਕਮੇਟੀ ਵਲੋਂ ਰੱਦ
. . .  about 4 hours ago
ਅੰਮ੍ਰਿਤਸਰ, 3 ਫਰਵਰੀ (ਜੱਸ)- ਕੌਮੀ ਘੱਟਗਿਣਤੀ ਕਮਿਸ਼ਨ ਵਲੋਂ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਦੀ ਤਜਵੀਜ਼ ਸੰਬੰਧੀ ਸਿੱਖ ਸੰਸਥਾਵਾਂ ਨਾਲ ਵਿਚਾਰ-ਵਟਾਂਦਰੇ ਲਈ ਸੱਦੀ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਸਪਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਿੱਖ ਰਹਿਣੀ ਅਤੇ ਪਛਾਣ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦਾ ਦਖ਼ਲ...
ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਵਲੋਂ ਜੈਸ਼ ਦੇ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 3 ਫਰਵਰੀ- ਸੁਰੱਖਿਆ ਬਲਾਂ ਨੇ ਕੁਲਗਾਮ ਵਿਚ ਜੈਸ਼ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਵੀ ਬਰਾਮਦ...
ਖ਼ਾਲਿਸਤਾਨ ਪੱਖੀ ਨਾਅਰੇ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ
. . .  about 4 hours ago
ਹੁਸ਼ਿਆਰਪੁਰ, 3 ਫਰਵਰੀ (ਹਰਜਾਪ ਸਿੰਘ)- ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਸ਼ਹਿਰ ’ਚ ਜਲੰਧਰ ਰੋਡ ’ਤੇ ਖ਼ਾਲਿਸਤਾਨ ਦੇ ਨਾਅਰੇ ਲਿਖੇ ਜਾਣ ਦੀ ਸੂਚਨਾ ਮਿਲੀ ਸੀ, ਪਰ ਖੂਫ਼ੀਆ ਵਿਭਾਗ ਨੂੰ ਭਿਣਕ ਲਗਦਿਆਂ ਹੀ ਪੱਤਰਕਾਰਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਰੰਗ ਨਾਲ ਇਹ ਨਾਅਰੇ ਮਿਟਾ ਦਿੱਤੇ ਗਏ ਸਨ, ਪਰ ਅੱਜ ਫ਼ਿਰ ਇਕ...
ਪੀ.ਏ.ਡੀ. ਬੈਂਕ ਦਿੜ੍ਹਬਾ ਦੀ ਪ੍ਰਬੰਧਕ ਕਮੇਟੀ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ
. . .  about 5 hours ago
ਦਿੜ੍ਹਬਾ ਮੰਡੀ (ਸੰਗਰੂਰ),3 ਫਰਵਰੀ (ਹਰਬੰਸ ਸਿੰਘ ਛਾਜਲੀ)- ਪ੍ਰਾਇਮਰੀ ਖ਼ੇਤੀਬਾੜੀ ਵਿਕਾਸ ਬੈਂਕ ਬਰਾਂਚ ਦਿੜ੍ਹਬਾ ਦੇ ਚੇਅਰਮੈਨ ਦੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਦਾਰ ਸਮਸ਼ੇਰ ਸਿੰਘ ਖੇਤਲਾ ਨੂੰ ਸਰਬਸੰਮਤੀ ਨਾਲ ਮੌਜੂਦ ਡਾਇਰੈਕਟਰਾਂ ਨੇ ਚੇਅਰਮੈਨ ਅਤੇ ਜਥੇਦਾਰ ਗੁਰਲਾਲ ਸਿੰਘ ਉੱਭਿਆ ਨੂੰ ਉੱਪ-ਚੇਅਰਮੈਨ ਚੁਣ ਲਿਆ। ਅਕਾਲੀ ਆਗੂ ਸ.ਤੇਜਾ...
ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ਤੋਂ ਕੀਤਾ ਮੁਅੱਤਲ
. . .  about 5 hours ago
ਨਵੀਂ ਦਿੱਲੀ, 3 ਫਰਵਰੀ- ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਅਤੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਪਾਰਟੀ ਪ੍ਰਧਾਨ ਮੱਲਿਕਾਅਰਜੁਨ ਖੜਗੇ ਵਲੋਂ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ...
ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਨੂੰ ਸਨਮਾਨਤ ਕਰੇਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
. . .  about 5 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਮਲੇਰਕੋਟਲਾ ਦੇ ਵੰਸ਼ ਵਿਚੋਂ ਆਖ਼ਰੀ ਬੇਗਮ ਮਿਹਰ ਉਨ ਨਿਸਾ ਨੂੰ ਸਨਮਾਨਤ ਕੀਤਾ ਜਾਏਗਾ। ਉਕਤ ਜਾਣਕਾਰੀ ਦਿੰਦਿਆਂ ਅੱਜ ਇੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ...
ਸਿਹਤ ਮੁਲਾਜਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਵਾਂਝੇ
. . .  about 5 hours ago
ਖੇਮਕਰਨ, 3 ਫਰਵਰੀ (ਰਾਕੇਸ਼ ਬਿੱਲਾ)- ਪੰਜਾਬ ਸਰਕਾਰ ਇਕ ਪਾਸੇ ਮਹੱਲਾ ਕਲੀਨਿਕ ਖੋਲ੍ਹ ਰਹੀ ਹੈ, ਜਦ ਕਿ ਦੂਜੇ ਪਾਸੇ ਪ੍ਰਾਇਮਰੀ ਹੈਲਥ ਕੇਂਦਰ ਖੇਮਕਰਨ ਦੇ ਸਮੂਹ ਮੁਲਾਜ਼ਮ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਪਰੇਸ਼ਾਨ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੱਜ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਹੈਲਥ...
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
. . .  about 7 hours ago
ਲੋਕ ਸਭਾ 6 ਫਰਵਰੀ ਤੱਕ ਮੁਲਤਵੀ
ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਗੇ ਇੰਡੀਆ ਐਨਰਜੀ ਵੀਕ ਦਾ ਉਦਘਾਟਨ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ ਦਾ ਉਦਘਾਟਨ ਕਰਨਗੇ। ਇਸ ਵਿਚ ਦੁਨੀਆ ਭਰ ਦੇ 650 ਤੋਂ ਵੱਧ ਪ੍ਰਦਰਸ਼ਕ, 34 ਮੰਤਰੀ ਸ਼ਾਮਿਲ ਹੋਣਗੇ। ਇਹ ਪਹਿਲੀ ਵਾਰ ਹੈ ਕਿ ਭਾਰਤ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਕਰ ਰਿਹਾ ਹੈ। ਇਸ...
ਕਾਂਜਲੀ ਵੇਈਂ ਵਿਚੋਂ ਬਰਾਮਦ ਹੋਈ ਲਾਸ਼ ਦੇ ਮਾਮਲੇ ’ਚ ਆਇਆ ਨਵਾਂ ਮੌੜ, ਪਰਿਵਾਰ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ
. . .  about 7 hours ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨ ਕਾਂਝਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼ ਬਰਾਮਦ ਹੋਈ, ਜਿਸ ਦੀ ਪਛਾਣ ਸ਼ਿਵ ਕੁਮਾਰ ਵਜੋਂ ਕੀਤੀ ਗਈ ਸੀ, ਦੇ ਪਰਿਵਾਰਕ ਮੈਂਬਰਾਂ ਨੇ ਇਕ ਲੜਕੀ ’ਤੇ ਉਨ੍ਹਾ ਦੇ ਲੜਕੇ ਨੂੰ ਮਰਵਾਉਣ ਦਾ ਦੋਸ਼ ਲਗਾਇਆ ਤੇ ਇਨਸਾਫ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਮੂਹਰੇ...
ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 7 hours ago
ਅੰਮ੍ਰਿਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਟੀਚਰਜ਼ ਯੂਨੀਅਨ ਵਲੋਂ ਪੰਜਾਬ ਸਰਕਾਰ ਵਲੋਂ ਵਿਤਕਰੇ ਭਰੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ, ਸੇਵਾ-ਮੁਕਤੀ ਦੀ ਉਮਰ ਘਟਾਉਣ ਅਤੇ ਗ੍ਰਾਂਟਾਂ ’ਚ ਕਟੌਤੀ ਕਰਨ ਦੇ ਮਨਮਾਨੇ ਫ਼ੈਸਲਿਆਂ ਵਿਰੁੱਧ ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਪੰਜਾਬ ਦੇ ਸੱਦੇ ’ਤੇ ਅੱਜ...
110 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
. . .  about 7 hours ago
ਖ਼ੇਮਕਰਨ, 3 ਫਰਵਰੀ (ਰਾਕੇਸ਼ ਕੁਮਾਰ ਬਿੱਲਾ)- ਥਾਣਾ ਖ਼ੇਮਕਰਨ ਦੇ ਐਸ. ਐਚ. ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਸਰਹੱਦੀ ਖ਼ੇਤਰ ’ਚ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਪੁਲਿਸ ਨੇ ਗਸ਼ਤ ਦੌਰਾਨ ਇਕ ਨਸ਼ਾ ਤਸਕਰ ਸਾਗਰ ਪੁੱਤਰ ਅਜੀਤ ਸਿੰਘ ਵਾਸੀ ਖ਼ੇਮਕਰਨ ਨੂੰ 110....
ਸਿੰਗਾਪੁਰ ਦੇ ਚੀਫ਼ ਜਸਟਿਸ ਭਾਰਤੀ ਸੁਪਰੀਮ ਕੋਰਟ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ ਆਏ ਭਾਰਤ
. . .  about 7 hours ago
ਨਵੀਂ ਦਿੱਲੀ, 3 ਫਰਵਰੀ- ਸਿੰਗਾਪੁਰ ਦੇ ਚੀਫ਼ ਜਸਟਿਸ ਸੁੰਦਰੇਸ਼ ਮੇਨਨ ਅੱਜ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨਾਲ ਬੈਠੇ। ਜਸਟਿਸ ਮੈਨਨ 2012 ਤੋਂ ਸਿੰਗਾਪੁਰ ਦੇ ਚੌਥੇ ਚੀਫ਼ ਜਸਟਿਸ ਵਜੋਂ ਸੇਵਾ ਨਿਭਾ ਰਹੇ ਹਨ, ਸੁਪਰੀਮ ਕੋਰਟ ਦੀ ਸਥਾਪਨਾ ਦੀ 73ਵੀਂ ਵਰ੍ਹੇਗੰਢ ਮਨਾਉਣ ਲਈ...
ਪਾਕਿਸਤਾਨ ਵਿਚ ਇਕ ਮਸਜਿਦ ਦੀ ਬੇਅਦਬੀ
. . .  about 7 hours ago
ਇਸਲਾਮਾਬਾਦ, 3 ਫਰਵਰੀ- ਪਾਕਿਸਤਾਨ ਵਿਚ ਅਹਿਮਦੀਆ ਮੁਸਲਮਾਨਾਂ ਵਿਰੁੱਧ ਨਫ਼ਰਤ ਦੀ ਇਕ ਹੋਰ ਘਟਨਾ ਵਿੱਚ ਅੱਜ ਕੁਝ ਅਣਪਛਾਤੇ ਹਮਲਾਵਰਾਂ ਵਲੋਂ ਕਰਾਚੀ ਵਿਚ ਉਨ੍ਹਾਂ ਦੀ ਇਕ ਮਸਜਿਦ ਦੀ ਬੇਅਦਬੀ ਕੀਤੀ ਗਈ। ਸੂਤਰਾਂ ਅਨੁਸਾਰ ਕਰਾਚੀ ਵਿਚ ਕੱਟੜਪੰਥੀਆਂ ਵਲੋਂ ਕਾਦੀਆਨੀ ਪ੍ਰਾਰਥਨਾ...
‘ਆਪ’ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਵਾਪਿਸ ਲਈ ਪਟੀਸ਼ਨ
. . .  about 8 hours ago
ਨਵੀਂ ਦਿੱਲੀ, 3 ਫਰਵਰੀ- ਆਮ ਆਦਮੀ ਪਾਰਟੀ ਦੀ ਮੇਅਰ ਉਮੀਦਵਾਰ ਸ਼ੈਲੀ ਓਬਰਾਏ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਮੇਅਰ ਦੀ ਚੋਣ ਸਮਾਂਬੱਧ ਢੰਗ ਨਾਲ ਕਰਵਾਉਣ ਦੀ ਮੰਗ ਕੀਤੀ ਗਈ ਸੀ। ਓਬਰਾਏ ਨੇ ਸੁਪਰੀਮ ਕੋਰਟ ਦੇ ਇਹ ਕਹਿਣ ਕਿ ਐਮ.ਸੀ.ਡੀ. ਚੋਣਾਂ...
ਨਿਊ ਜਰਸੀ ਵਿਚ ਕੌਂਸਲ ਮੈਂਬਰ ਦੀ ਗੋਲੀਆਂ ਮਾਰ ਕੇ ਹੱਤਿਆ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਸੇਰੇਵਿਲੇ ਦੇ ਬਰੌਘ, ਨਿਊ ਜਰਸੀ ਸ਼ਹਿਰ ਦੀ ਕੌਂਸਲ ਮੈਂਬਰ ਈਨਾਈਸ ਡਵਮਫੋਰ ਦੀ ਗੋਲੀਆਂ ਵਿੰਨੀ ਲਾਸ਼ ਉਸ ਦੀ ਕਾਰ ਵਿਚੋਂ ਬਰਾਮਦ ਹੋਈ। 30 ਸਾਲਾ ਡਵਮਫੋਰ ਰਿਪਬਲੀਕਨ ਪਾਰਟੀ ਦੀ ਆਗੂ ਸੀ। ਪੁਲਿਸ ਅਨੁਸਾਰ ਉਸ ਦੇ ਕਈ ਗੋਲੀਆਂ ਵੱਜੀਆਂ ਹੋਈਆਂ ਸਨ ਤੇ...
ਭਾਰਤੀ ਮੂਲ ਦੇ ਅਮਰੀਕੀ ਸਾਂਸਦ ਐਮੀ ਬੇਰਾ ਦੀ ਇੰਟੈਲਜੈਂਸੀ ਕਮੇਟੀ ਵਿਚ ਨਿਯੁਕਤੀ
. . .  about 8 hours ago
ਸੈਕਰਾਮੈਂਟੋ, ਕੈਲੀਫੋਰਿੀਆ, 3 ਫਰਵਰੀ (ਹੁਸਨ ਲੜੋਆ ਬੰਗਾ)- ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਨੂੰ ਕਾਂਗਰਸ ਦੀ ਇੰਟੈਲੀਜੈਂਸ ਬਾਰੇ ਪ੍ਰਭਾਵਸ਼ਾਲੀ ਸਥਾਈ ਵਿਸ਼ੇਸ਼ ਕਮੇਟੀ ਵਿਚ ਨਿਯੁਕਤ ਕੀਤਾ ਗਿਆਾ ਹੈ। ਬੇਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੈਨੂੰ ਸਦਨ ਦੇ ਲੀਡਰ ਜੈਫਰੀਜ ਵਲੋਂ ਹਾਊਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਜਗਰਾਓਂ

ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ 'ਚ ਪੈਣ ਤੋਂ ਰੋਕਣ ਲਈ 14 ਦੇ ਪ੍ਰੋਗਰਾਮ ਸੰਬੰਧੀ ਜਮੂਹਰੀ ਕਿਸਾਨ ਸਭਾ ਦੀ ਪੰਚਾਇਤਾਂ ਨਾਲ ਮੀਟਿੰਗ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਬੁੱਢੇ ਨਾਲੇ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਸਤਲੁਜ ਦਰਿਆ 'ਚ ਪੈਣ ਤੋਂ ਰੋਕਣ ਲਈ ਜਮੂਹਰੀ ਕਿਸਾਨ ਸਭਾ ਦੇ 14 ਅਗਸਤ ਦੇ ਉਲੀਕੇ ਪ੍ਰੋਗਰਾਮ ਸਬੰਧੀ ਇਲਾਕੇ ਦੀਆਂ ਪੰਚਾਇਤਾਂ ਨਾਲ ਅਹਿਮ ਮੀਟਿੰਗ ਪਿੰਡ ਵਲੀਪੁਰ ਕਲਾਂ ਵਿਖੇ ਹੋਈ | ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ ਕਾਂਗਰਸ ਦੀ ਤਿਰੰਗਾ ਪੈਦਲ ਯਾਤਰਾ 'ਚ ਡੁੱਲ੍ਹ-ਡੁੱਲ੍ਹ ਪੈਂਦਾ ਵੇਖਿਆ ਵਰਕਰਾਂ ਦਾ ਜੋਸ਼

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਕੁੱਲ ਹਿੰਦ ਕਾਂਗਰਸ ਦੇ ਆਦੇਸ਼ਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੁਨੇਹੇ 'ਤੇ ਹਲਕਾ ਦਾਖਾ ਕਾਂਗਰਸ ਵਲੋਂ ਹਰ ਘਰ ਤਿਰੰਗਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਲਪੇਟ 'ਚ ਆਉਣ ਵਾਲੇ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਦੀ 'ਆਪ' ਸਰਕਾਰ ਠੋਸ ਕਦਮ ਚੁੱਕੇ-ਇਯਾਲੀ

ਭੂੰਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੀ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹਜ਼ਾਰਾਂ ਪਸ਼ੂ ਮਰ ਰਹੇ ਹਨ ਉਥੇ ਹੀ ਮਰੇ ...

ਪੂਰੀ ਖ਼ਬਰ »

ਸਰਾਭਾ ਵਿਖੇ ਲੜੀਵਾਰ ਧਰਨਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਯਾਲੀ ਨੂੰ ਦਿੱਤਾ ਮੈਮੋਰੰਡਮ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਸਥਾਨ ਪਿੰਡ ਸਰਾਭਾ ਵਿਖੇ ਲੜੀਵਾਰ ਧਰਨੇ 'ਤੇ ਬੈਠੇ ਸਿੱਖ ਚਿੰਤਕ ਜਸਪਾਲ ਸਿੰਘ ਹੇਰਾਂ, ਦੇਵ ਸਰਾਭਾ, ਮਾ: ਦਰਸ਼ਨ ਸਿੰਘ ...

ਪੂਰੀ ਖ਼ਬਰ »

ਲਾਵਾਰਿਸ ਮਿਲਿਆ ਬੱਚਾ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਰਾਮਗੜ੍ਹ-ਸਿਵੀਆਂ ਰੋੋਡ 'ਤੇ ਦੁਪਹਿਰ ਸਮੇਂ ਇਕ ਲਾਵਾਰਿਸ ਬੱਚਾ ਮਿਲਿਆ, ਜਿਸ ਸਬੰਧੀ ਲੋਕਾਂ ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਨੂੰ ਸੂਚਿਤ ਕੀਤਾ ਗਿਆ | ਇਸ ਮੌਕੇ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲਾਟ 'ਤੇ ਝੰਡਾ ਲਹਿਰਾਇਆ, ਜੋਸ਼ੀਲੇ ਨਾਅਰਿਆਂ ਦੀ ਗੂੰਜ 'ਚ ਨਕਸਲੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਕਾਲਸਾਂ ਨੂੰ ਸ਼ਰਧਾਂਜਲੀ ਭੇਟ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਕਸਲਵਾੜੀ ਲਹਿਰ ਦੇ ਤਿੰਨ ਯੋਧਿਆਂ ਬਾਬਾ ਨਿਰੰਜਣ ਸਿੰਘ ਅਕਾਲੀ, ਦਲੀਪ ਸਿੰਘ ਤੇ ਬਾਬੂ ਸਿੰਘ ਨੂੰ ਭਾਰਤੀ ਹਾਕਮਾਂ ਨੇ 9 ਅਗਸਤ 1970 ਨੂੰ ਇਕ ਝੂਠੇ ਪੁਲਿਸ ਮੁਕਾਬਲੇ 'ਚ ਸ਼ਹੀਦ ਕਰ ਦਿੱਤਾ ਸੀ | ਇਨਕਲਾਬੀ ਕੇਂਦਰ ਅੱਜ ਦੇ ਦਿਨ ...

ਪੂਰੀ ਖ਼ਬਰ »

ਦੇਹੜਕੇ 'ਚ ਇਕ ਦਰਜਨ ਤੋਂ ਉੱਪਰ ਗਾਂਵਾਂ ਮਰੀਆਂ

ਹਠੂਰ, 9 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗਾਵਾਂ 'ਚ ਫੈਲੀ ਬਿਮਾਰੀ ਲੰਪੀ ਸਕਿਨ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿੰਡ ਦੇਹੜਕਾ ਵਿਖੇ ਹੁਣ ਤੱਕ ਇਕ ਦਰਜਨ ਤੋਂ ਉੱਪਰ ਗਾਈਆਂ ਮਰ ਚੁੱਕੀਆਂ ਹਨ ਅਤੇ ਕਈ ਦਰਜਨ ਬਿਮਾਰ ਚੱਲ ਰਹੀਆਂ ਹਨ, ਜਿਸ ਦੇ ਚੱਲਦਿਆਂ ਹੱਡਾ ਰੋੜੀ 'ਚ ਮਰੇ ...

ਪੂਰੀ ਖ਼ਬਰ »

ਆਈ.ਐੱਮ.ਏ. ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ.

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਡੀਆ ਮੈਡੀਕਲ ਐਸੋਸੀਏਸ਼ਨ ਬਰਾਂਚ ਸੰਗਰੂਰ ਵਲੋਂ ਮੋਟਾਪੇ ਅਤੇ ਗੋਡਿਆਂ/ਚੂਲਿ੍ਹਆਂ ਸਬੰਧੀ ਸੀ.ਐਮ.ਈ. ਬ੍ਰਾਂਚ ਦੇ ਪ੍ਰਧਾਨ ਸੰਦੀਪ ਸਿੰਘ ਦੀ ਦੇਖ ਰੇਖ ਹੇਠ ਕਰਵਾਈ ਗਈ¢ਇਸ ਮੌਕੇ ਵਿਦੇਸ਼ੀ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ (ਖੰਨਾ)ਦੇ ਮੁੱਖ ਪ੍ਰਬੰਧਕ ਤੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਤੇ ਅਰਥੋ ਦੇ ਡਾਕਟਰ ਦੀਪਕ ਮਹਿਤਾ ਨੂੰ ਉਚੇਚੇ ਤੌਰ 'ਤੇ ਬੁਲਾਇਆ ਗਿਆ¢ ਇਸ ਸੀ.ਐਮ.ਈ ਵਿਚ ਸੰਗਰੂਰ ਨਾਲ ਸਬੰਧਿਤ ਵੱਖ-ਵੱਖ ਵਿਭਾਗਾਂ ਦੇ ਡਾਕਟਰਾਂ ਨੇ ਸ਼ਿਰਕਤ ਕੀਤੀ¢ ਆਈ.ਐਮ.ਏ ਦੇ ਅਹੁਦੇਦਾਰਾਂ ਨੇ ਡਾਕਟਰ ਕੁਲਾਰ ਤੇ ਸਮੁੱਚੀ ਟੀਮ ਦਾ ਗੁਲਦਸਤੇ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ¢ ਸੀ.ਐਮ.ਈ ਨੂੰ ਸੰਬੋਧਨ ਕਰਦਿਆਂ ਸੰਸਾਰ ਪੱਧਰ ਤੇ ਵੱਖ-ਵੱਖ ਐਵਾਰਡਾਂ ਨਾਲ ਸਨਮਾਨੇ ਗਏ ਡਾਕਟਰ ਕੁਲਾਰ ਨੇ ਆਖਿਆ ਕਿ ਮੋਟਾਪੇ ਤੋਂ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਸ਼ੂਗਰ, ਬਲੱਡ ਪ੍ਰੈਸ਼ਰ, ਹਾਰਟ ਅਟੈਕ, ਗੋਡਿਆਂ ਵਿਚ ਖੜੋਤ ਆਦਿ ਬਿਮਾਰੀਆਂ ਜਨਮ ਲੈ ਕੇ ਇਨਸਾਨ ਦਾ ਜੀਣਾ ਦੁੱਭਰ ਕਰ ਦਿੰਦੀਆਂ ਹਨ¢ ਜਦੋਂ ਮੋਟਾਪਾ ਹੱਦ ਤੋਂ ਵੱਧ ਜਾਂਦਾ ਹੈ ਤਾਂ ਕਸਰਤ ਜਾਂ ਦਿਵਾਈ ਕੰਮ ਨਹੀਂ ਕਰਦੀ¢ ਫਿਰ ਇਕੋ ਹੀ ਰਸਤਾ ਹੈ ਅਪ੍ਰੇਸ਼ਨ ਕਰਵਾਉਣ ਦਾ¢ ਜਿਸ ਕਰ ਕੇ ਅਸੀਂ ਕੁਲਾਰ ਹਸਪਤਾਲ ਬੀਜਾ ਵਿਖੇ ਪਿਛਲੇ ਦੋ ਦਹਾਕਿਆਂ ਤੋਂ ਅਮਰੀਕਾ ਵਿਚ ਕਾਰਗਰ ਸਾਬਤ ਹੋਈ ਮੋਟਾਪੇ ਦੇ ਇਲਾਜ ਲਈ ਸਰਬੋਤਮ ਵਿਧੀ ਮਿਨੀ ਗੈਸਟਿ੍ਕ ਬਾਈਪਾਸ ਸਰਜਰੀ ਕਰ ਰਹੇ ਹਨ¢ ਜਿਸ ਦੀ ਬਦੌਲਤ ਹਜ਼ਾਰਾਂ ਦੀ ਤਾਦਾਦ ਵਿਚ ਮਰੀਜ਼ ਇਲਾਜ ਕਰਵਾ ਕੇ ਬਹੁਤ ਹੀ ਵਧੀਆ ਜ਼ਿੰਦਗੀ ਜੀਅ ਰਹੇ ਹਨ¢ ਇਸ ਮੌਕੇ ਡਾਕਟਰ ਕੁਲਾਰ ਨੇ ਪਿਛਲੀਆਂ ਸੰਸਾਰ ਪੱਧਰ 'ਤੇ ਇਤਿਹਾਸਕ ਪ੍ਰਾਪਤੀਆਂ ਦਾ ਵੀ.ਡੀ.ਓ ਫ਼ਿਲਮ ਰਾਹੀਂ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਵਿਧੀ ਨਾਲ ਮਿਹਦੇ ਦਾ ਸਾਈਜ਼ ਘਟਾ ਕੇ ਉਸ ਨੂੰ ਉਸ ਨੂੰ ਅੰਤੜੀ ਦੇ ਅਗਲੇ ਹਿੱਸੇ ਨਾਲ ਦੂਰਬੀਨ ਸਟੈਪਲਰ ਰਾਹੀ ਜੋੜਿਆ ਜਾਂਦਾ ਹੈ¢ ਇਸ ਤਰ੍ਹਾਂ ਪੈਦਾ ਹੋਣ ਵਾਲੀ ਚਰਬੀ ਖੂਨ ਵਿਚ ਰਚਦੀ ਅਤੇ ਭਾਰ ਘਟਣਾ ਸ਼ੁਰੂ ਹੋ ਜਾਂਦਾ ਹੈ, ਜੋ ਹੌਲੀ ਹੌਲੀ ਬਿਨਾਂ ਕਿਸੇ ਤਕਲੀਫ਼ ਤੋਂ ਕਰੀਬ 4/5 ਮਹੀਨਿਆਂ ਵਿਚ ਨਾਰਮਲ ਪੁਜੀਸ਼ਨ ਤੇ ਆ ਜਾਂਦਾ ਹੈ¢ਇਸ ਵਿਧੀ ਨਾਲ ਮਰੀਜ਼ ਦੀ ਸ਼ੂਗਰ ਵੀ ਕਾਫ਼ੀ ਹੱਦ ਤੱਕ ਕੰਟਰੋਲ ਹੀ ਨਹੀਂ ਹੁੰਦੀ ਸਗੋਂ ਇੰਸੂਲੇਨਸ ਲੈਣ ਦੀ ਜ਼ਰੂਰਤ ਨਹੀਂ ਪੈਂਦੀ¢ਇਸ ਮੌਕੇ ਕੁਲਾਰ ਹਸਪਤਾਲ ਦੇ ਅਰਥੋ ਦੇ ਆਸਟਰੇਲੀਆ ਤੋਂ ਸਿੱਖਿਅਤ ਡਾਕਟਰ ਦੀਪਕ ਮਹਿਤਾ ਨੇ ਵੀ ਜੁੜੇ ਹੋਏ ਡਾਕਟਰਾਂ ਨੂੰ ਗੋਡੇ/ਚੂਲਿ੍ਹਆਂ ਸਬੰਧੀ ਹਸਪਤਾਲ ਵਿਚ ਵਰਤੀ ਜਾਂਦੀ ਅਤੇ ਤਕਨੀਕ ਦੀ ਜਾਣਕਾਰੀ ਦਿੱਤੀ ਗਈ ਜਿਸ ਨਾਲ ਵੱਡੀ ਤਦਾਦ ਵਿਚ ਮਰੀਜਾਂ ਦੇ ਜੋੜ ਬਦਲੇ ਜਾਂਦੇ ਹਨ¢ਇਸ ਮੌਕੇ ਹਾਜ਼ਰ ਡਾਕਟਰਾਂ ਵਲੋੰ ਪੁੱਛੇ ਗਏ ਸਵਾਲ ਜਵਾਬਾਂ ਦਾ ਡਾਕਟਰ ਕੁਲਾਰ ਤੇ ਡਾਕਟਰ ਮਹਿਤਾ ਨੇ ਤਸੱਲੀਬਖਸ਼ ਜਵਾਬ ਦਿੱਤੇ ਗਏ¢ਇਸ ਮੌਕੇ ਸੰਗਰੂਰ ਇਕਾਈ ਦੇ ਵੱਖ ਵੱਲ ਬੁਲਾਰਿਆਂ ਨੇ ਕਿਹਾ ਕਿ ਅੱਜ ਕੁਲਾਰ ਹਸਪਤਾਲ ਬੀਜਾ ਮਿੰਨੀ ਗੈਸਟਿ੍ਕ ਬਾਈ ਪਾਸ ਸਰਜਰੀ ਦੌਰਾਨ ਉਤਰੀ ਭਾਰਤ ਵਿਚ ਸਭ ਤੋਂ ਵੱਧ ਮੋਟਾਪੇ ਦੇ ਸਫ਼ਲ ਅਪ੍ਰੇਸ਼ਨ ਕਰ ਕੇ ਭਾਰਤ ਵਿਚ ਹੀ ਨਹੀਂ, ਸਗੋਂ ਸੰਸਾਰ ਪੱਧਰ ਤੇ ਕਾਬਲੀਅਤ ਦੇ ਚਰਚੇ ਹੋ ਰਹੇ ਹਨ ¢ ਇਸ ਮੌਕੇ ਪ੍ਰਬੰਧਕਾਂ ਵਲੋਂ ਡਾ ਕੁਲਾਰ, ਦੀਪਕ ਮਹਿਤਾ ਤੇ ਹੋਰ ਪੁੱਜੇ ਹੋਏ ਡਾਕਟਰਾਂ ਨੂੰ ਬੂਟੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ¢ ਇਸ ਮੌਕੇ ਡਾ. ਸੰਦੀਪ ਸਿੰਘ ਪ੍ਰਧਾਨ, ਡਾ. ਸੁਮਿਤ ਗੋਇਲ ਸਕੱਤਰ, ਡਾ. ਭਗਵੰਤ ਸਿੰਘ, ਡਾਕਟਰ ਮੱਖਣ ਸਿੰਘ, ਡਾਕਟਰ ਵਿੰਦਰਪਾਲ, ਡਾਕਟਰ ਰਵਿੰਦਰ ਬਾਂਸਲ, ਡਾਕਟਰ ਗੌਰਬ ਮਿੱਤਲ, ਡਾ. ਰਾਜਿੰਦਰ ਸਿੰਘ ਰਾਏ, ਡਾ. ਜਸਜੋਤ ਸਿੰਘ ਗਰਚਾ, ਡਾ. ਕਪਿਲ ਗੋਇਲ, ਜਗਮੋਹਨ ਸਿੰਘ ਵਾਹੀਆ, ਡਾ. ਨਵਜੋਤ ਸਿੰਘ ਕਾਲਰਾ ਆਦਿ ਨੇ ਸ਼ਿਰਕਤ ਕੀਤੀ¢


ਕੁਲਾਰ ਹਸਪਤਾਲ ਬੀਜਾ ਦੇ ਮੁੱਖ ਪ੍ਰਬੰਧਕ ਇੰਟਰਨੈਸ਼ਨਲ ਮੋਟਾਪਾ ਸਰਜਨ ਡਾ. ਕੁਲਾਰ ਨੂੰ ਸੀ.ਐੱਮ.ਈ ਦੌਰਾਨ ਇਕ ਬੂਟਾ ਅਤੇ ਡਾ. ਮਹਿਤਾ ਨੂੰ ਗੁਲਦਸਤਾ ਦਿੰਦੇ ਹੋਏ ਸੰਗਰੂਰ ਇਕਾਈ ਦੇ ਪ੍ਰਬੰਧਕ | ਤਸਵੀਰ:ਕਸ਼ਮੀਰਾ ਸਿੰਘ ਬਗਲੀ


ਖ਼ਬਰ ਸ਼ੇਅਰ ਕਰੋ

 

ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਨੂਰਾਮਾਹੀ ਬੱਸ ਸਟੈਂਡ ਰਾਏਕੋਟ ਸਾਹਮਣੇ ਰੋਸ ਪ੍ਰਦਰਸ਼ਨ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵਲੋਂ ਪੰਜਾਬ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤਹਿਤ ਰਾਏਕੋਟ ਦੇ ਨੂਰਾਮਾਹੀ ਬੱਸ ਸਟੈਂਡ ਸਾਹਮਣੇ ਦੀ ਸਟੇਜ਼ ਕੈਰੀਅਰ ਬੱਸ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਪਾਬੰਦੀਸ਼ੁਦਾ ਵਸਤਾਂ ਦੀਆਂ ਬਦਲ ਵਸਤਾਂ ਦੀ ਸਟਾਲ ਲਗਾ ਕੇ ਲੋਕਾ ਨੂੰ ਕੀਤਾ ਜਾਗਰੂਕ

ਰਾਏਕੋਟ, 9 ਅਗਸਤ (ਸੁਸ਼ੀਲ)-ਸਵੱਛ ਭਾਰਤ ਮਿਸ਼ਨ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਲਾਸਟਿਕ ਦੀ ਇਕਹਿਰੀ ਵਰਤੋਂ ਵਾਲੀਆਂ ਵਸਤਾਂ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਤੀਆਂ ਦੇ ਦੂਸਰੇ ਦਿਨ ਤੀਸਰੀ ਤੋਂ ਗਿਆਰ੍ਹਵੀਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਗਾਇਆ ਇਕ ਹੋਰ ਓਪਨ ਵਰਕ ਪਰਮਿਟ ਵੀਜ਼ਾ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਆਈਲੈਟਸ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਵਿਚ ਪੰਜਾਬ ਦੀ ਮੋਹਰੀ ਸੰਸਥਾ ਮੈਕਰੋ ਗਲੋਬਲ ਅੱਜ-ਕੱਲ੍ਹ ਲੋਕਾਂ ਲਈ ਖਿੱਚ ਦਾ ਕੇਂਦਰ ਬਣੀ ਹੈ | ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ੂ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਲਵਾਰਾ, 9 ਅਗਸਤ (ਭਗਵਾਨ ਢਿੱਲੋਂ)-ਸੰਤ ਬਾਬਾ ਲੱਖਾ ਸਿੰਘ ਦੀ ਸਰਪ੍ਰਸਤੀ ਹੇਠ ਸੀ.ਬੀ.ਐੱਸ.ਈ. ਪ੍ਰਣਾਲੀ ਰਾਹੀਂ ਚੱਲ ਰਹੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਪੂਰੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ ਗਿਆ | ਬੱਚੀਆਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਹਰ ਹਾਲ ਫੌਰੀ ਵਾਪਸ ਲਿਆ ਜਾਵੇ-ਦਸਮੇਸ਼ ਯੂਨੀਅਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਮੀਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਵਿਦਿਆਰਥੀਆਂ ਨੇ ਬਲਾਕ, ਤਹਿਸੀਲ ਤੇ ਜ਼ਿਲ੍ਹੇ 'ਚੋਂ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਐੱਸ.ਸੀ.ਈ.ਆਰ.ਟੀ. ਸਾਹਿਬਜਾਦਾ ਅਜੀਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਸੁੰਦਰ ਲਿਖਾਈ, ਸਲੋਗਨ ਲਿਖਣ, ਪੋਸਟਰ, ਪੇਟਿੰਗ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਪਿ੍ੰਸੀਪਲ ਰਛਪਾਲ ਕੌਰ ਦੀ ਦੇਖ-ਰੇਖ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਧਾਣਕ ਦਿਵਸ ਮੌਕੇ ਸਤਿਗੁਰੂ ਕਬੀਰ ਦਾ ਸਤਿਸੰਗ ਸੰਮੇਲਨ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਗੁਰੂ ਨਾਨਕ ਭਵਨ ਵਿਖੇ ਧਾਣਕ ਦਿਵਸ ਮੌਕੇ 'ਤੇ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਸਤਿਸੰਗ ਅਤੇ ਧਾਣਕ ਦਿਵਸ ਸਮਾਗਮ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਵਿਚ ਪੂਰੇ ਪੰਜਾਬ ਭਰ ਵਿਚੋਂ ਧਾਣਕ ਸਮਾਜ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਇਕ ਗੰਭੀਰ ਫੱਟੜ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਲੁਧਿਆਣਾ ਹੰਬੜਾਂ ਮੇਨ ਸੜਕ 'ਤੇ ਪਿੰਡ ਬੀਰਮੀ ਨੇੜੇ ਵਾਪਰੇ ਮੋਟਰਸਾਈਕਲ ਹਾਦਸੇ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ 2 ਨੌਜਵਾਨ ਆਪਣੇ ਸਪਲੈਂਡਰ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 9 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਰਾਕੇਸ਼ ਕੁਮਾਰ ਉਪ ਮੰਡਲ ਅਫ਼ਸਰ ਫਿਲੋਰ ਬੰਧ ਉਪ ਮੰਡਲ ਲੁਧਿਆਣਾ ਨੇ ਆਪਣੀ ਟੀਮ ਦੇ ਨਾਲ ਦਰਿਆ ਸਤਲੁਜ ਵਿਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਲਈ ਦੌਰਾਨੇ ਗਸ਼ਤ ਸਿੱਧਵਾਂ ਬੇਟ-ਲੁਧਿਆਣਾ ...

ਪੂਰੀ ਖ਼ਬਰ »

ਨਗਰ ਕੌਂਸਲ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਰਲ ਕੇ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਰੈਲੀ ਕੱਢੀ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਵਲੋਂ ਜਾਰੀ ਸਰਕਾਰੀ ਆਦੇਸ਼ਾਂ 'ਤੇ ਅਮਲ ਹੇਠ ਐੱਸ.ਆਈ ਗੁਰਦੀਪ ਸਿੰਘ ਵਲੋਂ ਨਿਊ ਪਬਲਿਕ ਹਾਈ ਸਕੂਲ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਡਾ: ਸਰੂਪ ਸਿੰਘ ਅਲੱਗ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਅਤੇ ਸਿੱਖ ਵਿਦਵਾਨ ਡਾ: ਸਰੂਪ ਸਿੰਘ ਅਲੱਗ ਦੇ ਦਿਹਾਂਤ 'ਤੇ ਪੰਜਾਬੀ ਗੀਤਕਾਰ ਸਭਾ ਪੰਜਾਬ ਦੇ ਸਰਪ੍ਰਸਤ ਸ਼੍ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਲੋਕ ਗਾਇਕ ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਛੋਟੇ ਬੱਚਿਆਂ ਨੂੰ ਆਰੰਭ ਵਿਚ ਹੀ ਭਾਰਤੀ ਜੀਵਨ ਦੀ ਵਿਦਵਤਾ ਬਾਰੇ ਸੁਚੇਤ ਕਰਨ ਅਤੇ ਭਾਰਤੀ ਸਭਿਅਤਾ ਦੇ ਵੱਖ-ਵੱਖ ਰੰਗਾ ਨੂੰ ਕਾਲਪਨਿਕ ਤੌਰ 'ਤੇ ਸਮਝਣ ਲਈ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX