ਤਾਜਾ ਖ਼ਬਰਾਂ


ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  44 minutes ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  55 minutes ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 1 hour ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  1 day ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 day ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  1 day ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  1 day ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  1 day ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  1 day ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  1 day ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  1 day ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  1 day ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  1 day ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
. . .  1 day ago
ਸਰਕਾਰ ਨੇ ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਤਿੰਨ ਮਹੀਨੇ ਵਧਾ ਕੇ ਕੀਤੀ 30 ਜੂਨ
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  1 day ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  1 day ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  1 day ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  1 day ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਜਗਰਾਓਂ

ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ 'ਚ ਪੈਣ ਤੋਂ ਰੋਕਣ ਲਈ 14 ਦੇ ਪ੍ਰੋਗਰਾਮ ਸੰਬੰਧੀ ਜਮੂਹਰੀ ਕਿਸਾਨ ਸਭਾ ਦੀ ਪੰਚਾਇਤਾਂ ਨਾਲ ਮੀਟਿੰਗ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਬੁੱਢੇ ਨਾਲੇ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਸਤਲੁਜ ਦਰਿਆ 'ਚ ਪੈਣ ਤੋਂ ਰੋਕਣ ਲਈ ਜਮੂਹਰੀ ਕਿਸਾਨ ਸਭਾ ਦੇ 14 ਅਗਸਤ ਦੇ ਉਲੀਕੇ ਪ੍ਰੋਗਰਾਮ ਸਬੰਧੀ ਇਲਾਕੇ ਦੀਆਂ ਪੰਚਾਇਤਾਂ ਨਾਲ ਅਹਿਮ ਮੀਟਿੰਗ ਪਿੰਡ ਵਲੀਪੁਰ ਕਲਾਂ ਵਿਖੇ ਹੋਈ | ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ 'ਚ ਕਾਂਗਰਸ ਦੀ ਤਿਰੰਗਾ ਪੈਦਲ ਯਾਤਰਾ 'ਚ ਡੁੱਲ੍ਹ-ਡੁੱਲ੍ਹ ਪੈਂਦਾ ਵੇਖਿਆ ਵਰਕਰਾਂ ਦਾ ਜੋਸ਼

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਕੁੱਲ ਹਿੰਦ ਕਾਂਗਰਸ ਦੇ ਆਦੇਸ਼ਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੁਨੇਹੇ 'ਤੇ ਹਲਕਾ ਦਾਖਾ ਕਾਂਗਰਸ ਵਲੋਂ ਹਰ ਘਰ ਤਿਰੰਗਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਲਪੇਟ 'ਚ ਆਉਣ ਵਾਲੇ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਦੀ 'ਆਪ' ਸਰਕਾਰ ਠੋਸ ਕਦਮ ਚੁੱਕੇ-ਇਯਾਲੀ

ਭੂੰਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੀ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹਜ਼ਾਰਾਂ ਪਸ਼ੂ ਮਰ ਰਹੇ ਹਨ ਉਥੇ ਹੀ ਮਰੇ ...

ਪੂਰੀ ਖ਼ਬਰ »

ਸਰਾਭਾ ਵਿਖੇ ਲੜੀਵਾਰ ਧਰਨਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਯਾਲੀ ਨੂੰ ਦਿੱਤਾ ਮੈਮੋਰੰਡਮ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਸਥਾਨ ਪਿੰਡ ਸਰਾਭਾ ਵਿਖੇ ਲੜੀਵਾਰ ਧਰਨੇ 'ਤੇ ਬੈਠੇ ਸਿੱਖ ਚਿੰਤਕ ਜਸਪਾਲ ਸਿੰਘ ਹੇਰਾਂ, ਦੇਵ ਸਰਾਭਾ, ਮਾ: ਦਰਸ਼ਨ ਸਿੰਘ ...

ਪੂਰੀ ਖ਼ਬਰ »

ਲਾਵਾਰਿਸ ਮਿਲਿਆ ਬੱਚਾ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਰਾਮਗੜ੍ਹ-ਸਿਵੀਆਂ ਰੋੋਡ 'ਤੇ ਦੁਪਹਿਰ ਸਮੇਂ ਇਕ ਲਾਵਾਰਿਸ ਬੱਚਾ ਮਿਲਿਆ, ਜਿਸ ਸਬੰਧੀ ਲੋਕਾਂ ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਨੂੰ ਸੂਚਿਤ ਕੀਤਾ ਗਿਆ | ਇਸ ਮੌਕੇ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲਾਟ 'ਤੇ ਝੰਡਾ ਲਹਿਰਾਇਆ, ਜੋਸ਼ੀਲੇ ਨਾਅਰਿਆਂ ਦੀ ਗੂੰਜ 'ਚ ਨਕਸਲੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਕਾਲਸਾਂ ਨੂੰ ਸ਼ਰਧਾਂਜਲੀ ਭੇਟ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਕਸਲਵਾੜੀ ਲਹਿਰ ਦੇ ਤਿੰਨ ਯੋਧਿਆਂ ਬਾਬਾ ਨਿਰੰਜਣ ਸਿੰਘ ਅਕਾਲੀ, ਦਲੀਪ ਸਿੰਘ ਤੇ ਬਾਬੂ ਸਿੰਘ ਨੂੰ ਭਾਰਤੀ ਹਾਕਮਾਂ ਨੇ 9 ਅਗਸਤ 1970 ਨੂੰ ਇਕ ਝੂਠੇ ਪੁਲਿਸ ਮੁਕਾਬਲੇ 'ਚ ਸ਼ਹੀਦ ਕਰ ਦਿੱਤਾ ਸੀ | ਇਨਕਲਾਬੀ ਕੇਂਦਰ ਅੱਜ ਦੇ ਦਿਨ ...

ਪੂਰੀ ਖ਼ਬਰ »

ਦੇਹੜਕੇ 'ਚ ਇਕ ਦਰਜਨ ਤੋਂ ਉੱਪਰ ਗਾਂਵਾਂ ਮਰੀਆਂ

ਹਠੂਰ, 9 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗਾਵਾਂ 'ਚ ਫੈਲੀ ਬਿਮਾਰੀ ਲੰਪੀ ਸਕਿਨ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿੰਡ ਦੇਹੜਕਾ ਵਿਖੇ ਹੁਣ ਤੱਕ ਇਕ ਦਰਜਨ ਤੋਂ ਉੱਪਰ ਗਾਈਆਂ ਮਰ ਚੁੱਕੀਆਂ ਹਨ ਅਤੇ ਕਈ ਦਰਜਨ ਬਿਮਾਰ ਚੱਲ ਰਹੀਆਂ ਹਨ, ਜਿਸ ਦੇ ਚੱਲਦਿਆਂ ਹੱਡਾ ਰੋੜੀ 'ਚ ਮਰੇ ...

ਪੂਰੀ ਖ਼ਬਰ »

ਆਈ.ਐੱਮ.ਏ. ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ.

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਨੂਰਾਮਾਹੀ ਬੱਸ ਸਟੈਂਡ ਰਾਏਕੋਟ ਸਾਹਮਣੇ ਰੋਸ ਪ੍ਰਦਰਸ਼ਨ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵਲੋਂ ਪੰਜਾਬ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤਹਿਤ ਰਾਏਕੋਟ ਦੇ ਨੂਰਾਮਾਹੀ ਬੱਸ ਸਟੈਂਡ ਸਾਹਮਣੇ ਦੀ ਸਟੇਜ਼ ਕੈਰੀਅਰ ਬੱਸ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਪਾਬੰਦੀਸ਼ੁਦਾ ਵਸਤਾਂ ਦੀਆਂ ਬਦਲ ਵਸਤਾਂ ਦੀ ਸਟਾਲ ਲਗਾ ਕੇ ਲੋਕਾ ਨੂੰ ਕੀਤਾ ਜਾਗਰੂਕ

ਰਾਏਕੋਟ, 9 ਅਗਸਤ (ਸੁਸ਼ੀਲ)-ਸਵੱਛ ਭਾਰਤ ਮਿਸ਼ਨ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਲਾਸਟਿਕ ਦੀ ਇਕਹਿਰੀ ਵਰਤੋਂ ਵਾਲੀਆਂ ਵਸਤਾਂ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਤੀਆਂ ਦੇ ਦੂਸਰੇ ਦਿਨ ਤੀਸਰੀ ਤੋਂ ਗਿਆਰ੍ਹਵੀਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਗਾਇਆ ਇਕ ਹੋਰ ਓਪਨ ਵਰਕ ਪਰਮਿਟ ਵੀਜ਼ਾ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਆਈਲੈਟਸ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਵਿਚ ਪੰਜਾਬ ਦੀ ਮੋਹਰੀ ਸੰਸਥਾ ਮੈਕਰੋ ਗਲੋਬਲ ਅੱਜ-ਕੱਲ੍ਹ ਲੋਕਾਂ ਲਈ ਖਿੱਚ ਦਾ ਕੇਂਦਰ ਬਣੀ ਹੈ | ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ੂ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਲਵਾਰਾ, 9 ਅਗਸਤ (ਭਗਵਾਨ ਢਿੱਲੋਂ)-ਸੰਤ ਬਾਬਾ ਲੱਖਾ ਸਿੰਘ ਦੀ ਸਰਪ੍ਰਸਤੀ ਹੇਠ ਸੀ.ਬੀ.ਐੱਸ.ਈ. ਪ੍ਰਣਾਲੀ ਰਾਹੀਂ ਚੱਲ ਰਹੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਪੂਰੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ ਗਿਆ | ਬੱਚੀਆਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਹਰ ਹਾਲ ਫੌਰੀ ਵਾਪਸ ਲਿਆ ਜਾਵੇ-ਦਸਮੇਸ਼ ਯੂਨੀਅਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਮੀਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਵਿਦਿਆਰਥੀਆਂ ਨੇ ਬਲਾਕ, ਤਹਿਸੀਲ ਤੇ ਜ਼ਿਲ੍ਹੇ 'ਚੋਂ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਐੱਸ.ਸੀ.ਈ.ਆਰ.ਟੀ. ਸਾਹਿਬਜਾਦਾ ਅਜੀਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਸੁੰਦਰ ਲਿਖਾਈ, ਸਲੋਗਨ ਲਿਖਣ, ਪੋਸਟਰ, ਪੇਟਿੰਗ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਪਿ੍ੰਸੀਪਲ ਰਛਪਾਲ ਕੌਰ ਦੀ ਦੇਖ-ਰੇਖ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਧਾਣਕ ਦਿਵਸ ਮੌਕੇ ਸਤਿਗੁਰੂ ਕਬੀਰ ਦਾ ਸਤਿਸੰਗ ਸੰਮੇਲਨ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਗੁਰੂ ਨਾਨਕ ਭਵਨ ਵਿਖੇ ਧਾਣਕ ਦਿਵਸ ਮੌਕੇ 'ਤੇ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਸਤਿਸੰਗ ਅਤੇ ਧਾਣਕ ਦਿਵਸ ਸਮਾਗਮ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਵਿਚ ਪੂਰੇ ਪੰਜਾਬ ਭਰ ਵਿਚੋਂ ਧਾਣਕ ਸਮਾਜ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਇਕ ਗੰਭੀਰ ਫੱਟੜ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਲੁਧਿਆਣਾ ਹੰਬੜਾਂ ਮੇਨ ਸੜਕ 'ਤੇ ਪਿੰਡ ਬੀਰਮੀ ਨੇੜੇ ਵਾਪਰੇ ਮੋਟਰਸਾਈਕਲ ਹਾਦਸੇ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ 2 ਨੌਜਵਾਨ ਆਪਣੇ ਸਪਲੈਂਡਰ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 9 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਰਾਕੇਸ਼ ਕੁਮਾਰ ਉਪ ਮੰਡਲ ਅਫ਼ਸਰ ਫਿਲੋਰ ਬੰਧ ਉਪ ਮੰਡਲ ਲੁਧਿਆਣਾ ਨੇ ਆਪਣੀ ਟੀਮ ਦੇ ਨਾਲ ਦਰਿਆ ਸਤਲੁਜ ਵਿਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਲਈ ਦੌਰਾਨੇ ਗਸ਼ਤ ਸਿੱਧਵਾਂ ਬੇਟ-ਲੁਧਿਆਣਾ ਮਾਰਗ 'ਤੇ ਇਕ ਨੀਲੇ ਰੰਗ ਦੇ ਟਰੈਕਟਰ ਪ੍ਰੀਤ-6049 ਨੂੰ ਜਾਂਦੇ ਵੇਖਿਆ ਗਿਆ, ਜਿਸ ਦੇ ਮਗਰ ਕੱਕੇ ਰੇਤੇ ਨਾਲ ਭਰੀ ਟਰਾਲੀ ਵੀ ਪਾਈ ਹੋਈ ਸੀ, ਪਰ ਉਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਇਸੇ ਦੌਰਾਨ ਇਕ ਜੇ.ਸੀ.ਬੀ. ਮਸ਼ੀਨ ਨੂੰ ਫੜਿ੍ਹਆ ਗਿਆ ਜਿਸ ਦਾ ਡਰਾਈਵਰ ਸਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਭੈਣੀ ਅਰਾਈਆਂ ਮੌਕੇ 'ਤੇ ਕਾਬੂ ਆ ਗਿਆ, ਜਿਸ ਨੇ ਦੱਸਿਆ ਕਿ ਇਸ ਮਸ਼ੀਨ ਦਾ ਮਾਲਕ ਅਮਰੀਕ ਸਿੰਘ ਪੁੱਤਰ ਨਿਰਮਲ ਸਿੰਘ ਹੈ ਜਦਕਿ ਟਰੈਕਟਰ ਦਾ ਮਾਲਕ ਕੋਮਲ ਸਿੰਘ ਹੈ | ਪੁਲਿਸ ਨੇ ਦੱਸਿਆ ਕਿ ਦੋਹਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਉਕਤ ਤਿੰਨਾਂ ਖ਼ਿਲਾਫ਼ ਧਾਰਾ 379 ਭਾਰਤੀ ਦੰਡਵਲੀ ਅਤੇ 21 ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਅਮਰੀਕ ਸਿੰਘ ਅਤੇ ਕੋਮਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਨਗਰ ਕੌਂਸਲ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਰਲ ਕੇ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਰੈਲੀ ਕੱਢੀ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਵਲੋਂ ਜਾਰੀ ਸਰਕਾਰੀ ਆਦੇਸ਼ਾਂ 'ਤੇ ਅਮਲ ਹੇਠ ਐੱਸ.ਆਈ ਗੁਰਦੀਪ ਸਿੰਘ ਵਲੋਂ ਨਿਊ ਪਬਲਿਕ ਹਾਈ ਸਕੂਲ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਡਾ: ਸਰੂਪ ਸਿੰਘ ਅਲੱਗ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਅਤੇ ਸਿੱਖ ਵਿਦਵਾਨ ਡਾ: ਸਰੂਪ ਸਿੰਘ ਅਲੱਗ ਦੇ ਦਿਹਾਂਤ 'ਤੇ ਪੰਜਾਬੀ ਗੀਤਕਾਰ ਸਭਾ ਪੰਜਾਬ ਦੇ ਸਰਪ੍ਰਸਤ ਸ਼੍ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਲੋਕ ਗਾਇਕ ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਛੋਟੇ ਬੱਚਿਆਂ ਨੂੰ ਆਰੰਭ ਵਿਚ ਹੀ ਭਾਰਤੀ ਜੀਵਨ ਦੀ ਵਿਦਵਤਾ ਬਾਰੇ ਸੁਚੇਤ ਕਰਨ ਅਤੇ ਭਾਰਤੀ ਸਭਿਅਤਾ ਦੇ ਵੱਖ-ਵੱਖ ਰੰਗਾ ਨੂੰ ਕਾਲਪਨਿਕ ਤੌਰ 'ਤੇ ਸਮਝਣ ਲਈ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX