ਤਾਜਾ ਖ਼ਬਰਾਂ


ਪਾਕਿਸਤਾਨ : ਪੇਸ਼ਾਵਰ ਹਮਲੇ ਵਿਚ ਮਰਨ ਵਾਲਿਆਂ ਦੀ ਗਿਣਤੀ 61 ਹੋਈ
. . .  10 minutes ago
ਯੂਏਈ ਦੇ ਉਪ ਰਾਸ਼ਟਰਪਤੀ ਰਾਸ਼ਿਦ ਅਲ ਮਕਤੂਮ ਨੇ ਅਲ ਮਿਨਹਾਦ ਜ਼ਿਲ੍ਹੇ ਦਾ ਨਾਂਅ ਬਦਲ ਕੇ ਹਿੰਦ ਸ਼ਹਿਰ ਰੱਖਿਆ
. . .  36 minutes ago
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਇੰਦੌਰ ਵਿਖੇ ਸਿੰਧੀ ਸਮਾਜ ਦੇ ਆਗੂਆਂ, ਸਥਾਨਕ ਸਿੱਖਾਂ ਤੇ ਸਿੰਧੀ ਸੰਗਤਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਅੰਮ੍ਰਿਤਸਰ, 30 ਜਨਵਰੀ (ਜਸਵੰਤ ਸਿੰਘ ਜੱਸ)- ਮੱਧ ਪ੍ਰਦੇਸ਼ ਵਿਖੇ ਬੀਤੇ ਦਿਨੀਂ ਸਿੰਧੀ ਸਮਾਜ ਦੇ ਅਸਥਾਨਾਂ ਵਿਚੋਂ ਪਾਵਨ ਸਰੂਪ ਚੁੱਕਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋ ਦਿਨਾਂ ਦੇ ...
ਬਿਹਾਰ : ਜੇ.ਡੀ.ਯੂ. ਨੇਤਾ ਉਪੇਂਦਰ ਕੁਸ਼ਵਾਹਾ ਦੇ ਕਾਫਲੇ 'ਤੇ ਹਮਲਾ, ਆਰਾ 'ਚ ਪਥਰਾਅ
. . .  about 3 hours ago
ਓਪਰੇਸ਼ਨ ਬਲੂ ਸਟਾਰ ਸੀਓ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਨੇ ਕੀਤੇ ਅਹਿਮ ਖ਼ੁਲਾਸੇ
. . .  about 3 hours ago
ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  about 4 hours ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  about 4 hours ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  about 5 hours ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  about 5 hours ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  about 5 hours ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  about 5 hours ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 5 hours ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 6 hours ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 6 hours ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 6 hours ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 7 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 7 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 7 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 7 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 7 hours ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 8 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 8 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 8 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 8 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਸੰਪਾਦਕੀ

ਸਿਆਸਤ ਦੀ ਖੇਡ

ਜਨਤਾ ਦਲ (ਯੂ) ਦੇ ਆਗੂ ਨਿਤਿਸ਼ ਕੁਮਾਰ ਨੇ 8ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕ ਲਈ ਹੈ। ਚਾਹੇ ਨਿਤਿਸ਼ ਆਪਣੇ-ਆਪ ਨੂੰ ਸਾਫ਼-ਸੁਥਰੇ ਅਕਸ ਵਾਲਾ ਵਿਅਕਤੀ ਐਲਾਨਦੇ ਰਹੇ ਹਨ ਪਰ ਸਾਲ 2000 ਤੋਂ ਹੁਣ ਤੱਕ ਜਿਸ ਤਰ੍ਹਾਂ ਨਿਤਿਸ਼ ਨੇ ਸਿਆਸਤ ਵਿਚ ਬਾਜ਼ੀਆਂ ...

ਪੂਰੀ ਖ਼ਬਰ »

ਪੰਜਾਬ ਵਿਚ ਕੈਂਸਰ ਦੇ ਕੀ-ਕੀ ਕਾਰਨ ਹਨ ?

ਪੰਜਾਬ ਨੂੰ ਜਿਥੇ ਕਈ ਤਰ੍ਹਾਂ ਦੇ ਮੁੱਦਿਆਂ ਨੇ ਘੇਰਿਆ ਹੋਇਆ ਹੈ, ਉਥੇ ਹੀ ਸਿਹਤ ਦੇ ਮੁੱਦਿਆਂ 'ਤੇ ਵੀ ਇਹ ਕਈ ਪਾਸਿਉਂ ਪਛੜਦਾ ਨਜ਼ਰ ਆ ਰਿਹਾ ਹੈ। ਸਿਹਤ ਪੱਖੋਂ ਸਭ ਤੋਂ ਭਿਆਨਕ ਬਿਮਾਰੀ ਕੈਂਸਰ ਦੀ ਹੈ, ਜਿਸ ਦਾ ਨਾਂਅ ਸੁਣਦਿਆਂ ਹੀ ਸ਼ਮਸ਼ਾਨਘਾਟ ਦਾ ਦ੍ਰਿਸ਼ ਅੱਖਾਂ ...

ਪੂਰੀ ਖ਼ਬਰ »

ਪੰਜਾਬ ਦੀ ਪਹਿਲੀ ਓਪਨ ਯੂਨੀਵਰਸਿਟੀ ਦੀ ਸਾਰਥਿਕਤਾ

ਮੌਜੂਦਾ ਸਮੇਂ ਦੀਆਂ ਸਮਾਜਿਕ ਅਤੇ ਨੈਤਿਕ ਸਮੱਸਿਆਵਾਂ ਤੋਂ ਬਦਹਾਲ ਨੌਜਵਾਨ ਆਪਣੇ ਰਸਤੇ ਤੋਂ ਭਟਕ ਕੇ ਨਸ਼ਿਆਂ ਜਾਂ ਜੁਰਮ ਦੀ ਦੁਨੀਆ ਵਿਚ ਫਸ ਰਹੇ ਹਨ। ਉਨ੍ਹਾਂ ਨੂੰ ਇਸ ਦੁਬਿਧਾ ਵਿਚੋਂ ਸਿੱਖਿਆ ਨਾਲ ਹੀ ਬਾਹਰ ਕੱਢਿਆ ਜਾ ਸਕਦਾ ਹੈ। ਕਿਉਂਕਿ ਸਿੱਖਿਆ ਨੂੰ ਮਨੁੱਖ ਦਾ ਤੀਜਾ ਨੇਤਰ ਮੰਨਿਆ ਜਾਂਦਾ ਹੈ। ਵੱਖ-ਵੱਖ ਧਰਮਾਂ ਅਤੇ ਧਾਰਮਿਕ ਪੁਸਤਕਾਂ ਵਿਚ ਵੀ ਇਸ ਦੇ ਮਹੱਤਵ 'ਤੇ ਜ਼ੋਰ ਦਿੱਤਾ ਗਿਆ ਹੈ। ਇਸ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ, ਸਾਡੇ ਦੇਸ਼ ਵਿਚ ਵਿੱਦਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਇਸ ਨੂੰ ਹਰ ਨਾਗਰਿਕ ਤੱਕ ਪਹੁੰਚਾ ਕੇ ਦੇਸ਼ ਨੂੰ ਸੌ ਪ੍ਰਤੀਸ਼ਤ ਸਾਖ਼ਰ ਕਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਪੰਜਾਬ ਸਰਕਾਰ ਨੇ ਵੀ ਪੰਜਾਬ ਦੀ ਸਾਖਰਤਾ ਦਰ ਵਧਾਉਣ ਲਈ, ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, 2019 ਦੇ ਐਕਟ 19 ਅਧੀਨ ਪੰਜਾਬ ਦੀ ਪਹਿਲੀ ਓਪਨ ਯੂਨੀਵਰਸਿਟੀ ਦੀ ਪਟਿਆਲਾ ਵਿਖੇ ਸਥਾਪਨਾ ਕਰਕੇ ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਆ ਦਾ ਤੋਹਫ਼ਾ ਦਿੱਤਾ ਹੈ ਜੋ ਕੁਝ ਕਾਰਨਾਂ ਜਿਵੇਂ ਕਿ ਆਰਥਿਕ ਮਜਬੂਰੀ, ਸਮੇਂ ਦੀ ਘਾਟ, ਮੌਕਿਆਂ ਦੀ ਘਾਟ ਜਾਂ ਖ਼ਾਸ ਕਰਕੇ ਉਹ ਲੜਕੀਆਂ, ਜਿਨ੍ਹਾਂ ਦਾ ਛੋਟੀ ਉਮਰ ਵਿਚ ਵਿਆਹ ਹੋਣ ਕਾਰਨ ਉਨ੍ਹਾਂ ਦੀ ਪੜ੍ਹਾਈ ਅਧੂਰੀ ਰਹਿ ਗਈ ਸੀ, ਉਹ ਵਿਦਿਆਰਥੀ ਹੁਣ ਇਸ ਓਪਨ ਯੂਨੀਵਰਸਿਟੀ ਰਾਹੀਂ ਸਿੱਖਿਆ ਪ੍ਰਾਪਤ ਕਰ ਸਕਦੇ ਹਨ, ਕਿਉਂਕਿ ਇਸ ਯੂਨੀਵਰਸਿਟੀ ਵਿਚ ਦਾਖ਼ਲਾ ਲੈਣ ਦੀ ਕੋਈ ਉਮਰ ਸੀਮਾ ਜਾਂ ਪੜ੍ਹਾਈ ਵਿਚ ਗੈਪ ਦੀ ਕੋਈ ਸ਼ਰਤ ਨਹੀਂ ਹੈ। ਇਸ ਯੂਨੀਵਰਸਿਟੀ ਨੂੰ ਪੰਜਾਬ ਵਿਧਾਨ ਸਭਾ ਨੇ ਨੋਟੀਫਿਕੇਸ਼ਨ ਨੰਬਰ 23-&e{/ 2019 ਤਹਿਤ ਯੂ.ਜੀ.ਸੀ. ਦੇ 1956 ਦੇ ਐਕਟ ਦੇ ਸੈਕਸ਼ਨ 22 ਅਧੀਨ ਡਿਗਰੀ ਦੇਣ ਲਈ ਸਮਰੱਥ ਬਣਾਇਆ ਗਿਆ ਹੈ। ਯੂਨੀਵਰਸਿਟੀ ਦਾ ਅਧਿਕਾਰ ਖੇਤਰ ਪੰਜਾਬ ਹੈ। ਅਜੋਕੇ ਸਮੇਂ ਵਿਚ ਯੂਨੀਵਰਸਿਟੀ ਵਿਚ ਤਿੰਨ ਡਿਗਰੀ ਪ੍ਰੋਗਰਾਮ ਜਿਵੇਂ ਕਿ ਬੀ.ਏ. (ਲਿਬਰਲ ਆਰਟਸ), ਬੀ. ਕਾਮ. (ਡਿਜੀਟਲ) ਅਤੇ ਬੀ. ਐੱਸ. ਸੀ (ਡਾਟਾ ਸਾਇੰਸ) ਚੱਲ ਰਹੇ ਹਨ ਜੋ ਕਿ ਡਿਸਟੈਂਸ ਐਜੂਕੇਸ਼ਨ ਬਿਊਰੋ ਯੂ. ਜੀ. ਸੀ. ਤੋਂ ਮਾਨਤਾ ਪ੍ਰਾਪਤ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ-ਵੱਖ ਸਕੀਮਾਂ ਅਧੀਨ ਅਨੇਕਾਂ ਸਰਟੀਫਿਕੇਟ ਅਤੇ ਡਿਪਲੋਮਾ ਕੋਰਸ ਚੱਲ ਰਹੇ ਹਨ, ਜਿਨ੍ਹਾਂ ਦੀ ਸਮਾਂ ਸੀਮਾ ਛੇ ਮਹੀਨੇ ਅਤੇ ਇਕ ਸਾਲ ਹੈ। ਇਹ ਕੋਰਸ ਅੱਜ ਦੇ ਸਮੇਂ ਦੀਆਂ ਲੋੜਾਂ ਮੁਤਾਬਿਕ ਡਿਜ਼ਾਈਨ ਕੀਤੇ ਗਏ ਹਨ ਤਾਂ ਕਿ ਵਿਦਿਆਰਥੀ ਕੋਰਸ ਕਰਨ ਉਪਰੰਤ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਹੋ ਸਕਣ। ਯੂਨੀਵਰਸਿਟੀ ਵਲੋਂ ਇਨਕਮ ਟੈਕਸ, ਜੀ. ਐਸ. ਟੀ. ਫਾਈਲ ਬਣਾਉਣ ਅਤੇ ਭਰਨ ਸੰਬੰਧੀ, ਓਪਨ ਆਫ਼ਿਸ, ਮਲਟੀ ਮੀਡੀਆ ਅਤੇ ਐਨੀਮੇਸ਼ਨ, ਗੁਰੂ ਗ੍ਰੰਥ ਸਾਹਿਬ ਜੀ, ਸਾਈਬਰ ਸਕਉਰਿਟੀ, ਬਿਜ਼ਨਸ ਅਤੇ ਕਮਿਊਨੀਕੇਸ਼ਨ ਅਤੇ ਰੂਰਲ ਮੈਨੇਜਮੈਂਟ ਆਦਿ ਵਰਗੇ ਅਨੇਕਾਂ ਕੋਰਸ ਚਲਾਏ ਜਾ ਰਹੇ ਹਨ, ਇਸ ਦੀ ਪੂਰੀ ਜਾਣਕਾਰੀ ਵਿਦਿਆਰਥੀਆਂ ਲਈ ਯੂਨੀਵਰਸਿਟੀ ਦੀ ਵੈੱਬਸਾਈਟ 'ਤੇ ਉਪਲਬਧ ਹੈ।
ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਵਿਦਿਆਰਥੀਆਂ ਲਈ ਵੀ ਅਨੇਕਾਂ ਸਰਟੀਫਿਕੇਟ ਕੋਰਸ ਬਣਾਏ ਗਏ ਹਨ ਜੋ ਕਿ ਉਹ ਆਪਣੀ ਪੜ੍ਹਾਈ ਦੇ ਨਾਲ-ਨਾਲ ਹੀ ਬਹੁਤ ਘੱਟ ਫ਼ੀਸ 'ਤੇ ਆਪਣੇ ਹੀ ਕਾਲਜ ਵਿਚ ਇਹ ਕੋਰਸ ਕਰਕੇ ਹੁਨਰਮੰਦ ਬਣ ਸਕਦੇ ਹਨ। ਇਸ ਸਕੀਮ ਅਧੀਨ ਇਸ ਸੈਸ਼ਨ ਵਿਚ ਵੀ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਨੇਕਾਂ ਵਿਦਿਆਰਥੀ ਇਸ ਦਾ ਲਾਭ ਉਠਾ ਰਹੇ ਹਨ। ਇਹ ਕੋਰਸ ਵਿਦਿਆਰਥੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਲੈਣ ਦੇ ਸਮਰੱਥ ਬਣਾਉਂਦੇ ਹਨ। ਇਸ ਦੇ ਨਾਲ ਹੀ ਸਭ ਤੱਕ ਸਿੱਖਿਆ ਪਹੁੰਚਾਉਣ ਦੇ ਅਹਿਦ ਤਹਿਤ ਯੂਨੀਵਰਸਿਟੀ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਵੀ ਸਿੱਖਿਆ ਦਾ ਅਵਸਰ ਪ੍ਰਦਾਨ ਕਰ ਰਹੀ ਹੈ। ਇਸ ਸਮੇਂ ਵਿਚ ਪੰਜਾਬ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਦੀ ਮਦਦ ਨਾਲ ਅਨੇਕਾਂ ਕੈਦੀ ਇਸ ਅਧੀਨ ਸਿੱਖਿਆ ਪ੍ਰਪਤ ਕਰ ਰਹੇ ਹਨ। ਯੂਨੀਵਰਸਿਟੀ ਉਨ੍ਹਾਂ ਭਟਕੇ ਹੋਏ ਨੌਜਵਾਨਾਂ ਨੂੰ ਸਹੀ ਰਾਹ 'ਤੇ ਲਿਆਉਣ ਲਈ ਯਤਨਸ਼ੀਲ ਹੈ ਤਾਂ ਕਿ ਉਹ ਜੇਲ੍ਹ ਤੋਂ ਬਾਹਰ ਆ ਕੇ ਮੁੱਖ ਧਾਰਾ ਵਿਚ ਸ਼ਾਮਿਲ ਹੋਣ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾ ਕੇ ਸਮਾਜਿਕ ਸਨਮਾਨ ਵਾਲੀ ਜ਼ਿੰਦਗੀ ਜੀ ਸਕਣ।
ਇਕ ਹੋਰ ਸਕੀਮ ਤਹਿਤ ਯੂਨੀਵਰਸਿਟੀ ਦਾ ਸਰੀਰਕ ਤੌਰ 'ਤੇ ਅਸਮਰੱਥ ਅਤੇ ਗੂੰਗੇ ਅਤੇ ਬੋਲੇ ਬੱਚਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਸਿੱਖਿਆ ਦੇ ਕੇ ਉਨ੍ਹਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਦਾ ਇਕ ਸ਼ਲਾਘਾਯੋਗ ਯਤਨ ਵੀ ਹੈ। ਇਸ ਦੇ ਨਾਲ ਹੀ ਅਨੇਕਾਂ ਸਰਕਾਰੀ ਸਕੂਲਾਂ ਦੇ ਅਧਿਆਪਕ ਵੀ ਯੂਨੀਵਰਸਿਟੀ ਦੇ ਹੁਨਰ ਆਧਾਰਿਤ ਕੋਰਸ ਕਰਕੇ ਆਪਣੇ ਕੈਰੀਅਰ ਨੂੰ ਹੋਰ ਮਜ਼ਬੂਤ ਕਰ ਰਹੇ ਹਨ ਤਾਂ ਜੋ ਉਹ ਸਕੂਲੀ ਬੱਚਿਆਂ ਨੂੰ ਸਮੇਂ ਦੀ ਲੋੜ ਅਨੁਸਾਰ ਅੱਪਡੇਟ ਕਰ ਸਕਣ। ਬਹੁਤ ਹੀ ਘੱਟ ਸਮੇਂ ਵਿਚ ਇਹ ਸੰਸਥਾ ਭਾਰਤ ਅਤੇ ਵਿਦੇਸ਼ ਦੇ ਅਨੇਕਾਂ ਨਾਮੀ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਨਾਲ ਸਮਝੌਤੇ ਕਰ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਉਨ੍ਹਾਂ ਅਦਾਰਿਆਂ ਦੀਆਂ ਸੇਵਾਵਾਂ ਵੀ ਲੈ ਰਹੀ ਹੈ। ਸਮੇਂ-ਸਮੇਂ 'ਤੇ ਵੱਖ-ਵੱਖ ਵਿਸ਼ਿਆਂ 'ਤੇ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਸ਼ਖ਼ਸੀਅਤ ਦੀ ਉੱਨਤੀ ਲਈ ਵਿਸ਼ਾ ਮਾਹਰਾਂ ਦੇ ਭਾਸ਼ਨ, ਸੈਮੀਨਾਰ ਅਤੇ ਵਰਕਸ਼ਾਪਾਂ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਖੋਜ ਦੇ ਖੇਤਰ ਵਿਚ ਅਨੇਕਾਂ ਯਤਨ ਕੀਤੇ ਜਾ ਰਹੇ ਹਨ, ਇਸ ਸੰਬੰਧੀ ਅਲੱਗ-ਅਲੱਗ ਵਿਸ਼ਿਆਂ ਦੀਆਂ ਖੋਜ ਪੱਤਿਰਕਾਵਾਂ ਵੀ ਆਉਣ ਵਾਲੇ ਸਮੇਂ ਵਿਚ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਵਿਸ਼ਿਆਂ ਜਿਵੇਂ ਕਿ ਪੰਜਾਬੀ, ਅੰਗਰੇਜ਼ੀ, ਐੱਮ. ਕਾਮ ਆਦਿ ਵਿਚ ਪੋਸਟ ਗ੍ਰੈਜੂਏਟ ਡਿਗਰੀਆਂ ਅਤੇ ਬੀ.ਬੀ.ਏ. ਦਾ ਕੋਰਸ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਆਸ ਕਰਦੇ ਹਾਂ ਕਿ ਇਹ ਯੂਨੀਵਰਸਿਟੀ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਵੇਗੀ ਅਤੇ ਇਸ ਨਾਲ ਵਿਦੇਸ਼ਾਂ ਵਿਚ ਜਾ ਰਹੇ ਨੌਜਵਾਨਾਂ ਲਈ ਵੀ ਇਹ ਹੁਨਰ ਵਾਲੇ ਕੋਰਸ ਲਾਹੇਵੰਦ ਸਾਬਤ ਹੋਣਗੇ।
ਅਜੋਕੇ ਸਮੇਂ ਵਿਚ ਲੱਕ ਤੋੜਵੀਂ ਮਹਿੰਗਾਈ ਕਾਰਨ ਸਾਰੇ ਪਰਿਵਾਰਿਕ ਮੈਂਬਰਾਂ ਦਾ ਆਰਥਿਕ ਤੌਰ 'ਤੇ ਸਮਰੱਥ ਹੋਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਸਮੇਂ ਵਿਚ ਆਰਥਿਕ ਮਜਬੂਰੀਆਂ ਕਰਕੇ ਪੜ੍ਹਾਈ ਨੂੰ ਜਾਰੀ ਰੱਖਣ ਵਿਚ ਅਸਮਰੱਥ ਲੋਕਾਂ ਲਈ ਓਪਨ ਯੂਨੀਵਰਸਿਟੀ ਦੁਆਰਾ ਪੜ੍ਹਾਈ ਜਾਰੀ ਰੱਖਣਾ ਸੌਖਾ ਹੋ ਗਿਆ ਹੈ ਅਤੇ ਨਾਲ ਹੀ ਹੁਨਰ ਵਾਲੇ ਕੋਰਸ ਕਰਨ ਨਾਲ ਉਨ੍ਹਾਂ ਦੀ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ। ਮੌਜੂਦਾ ਸਮੇਂ ਵਿਚ ਇਹ ਕੋਰਸ ਆਰਥਿਕ ਮੰਦਹਾਲੀ ਨਾਲ ਜੂਝ ਰਹੀ ਨੌਜਵਾਨੀ ਨੂੰ ਆਤਮ-ਨਿਰਭਰ ਬਣਾਉਣ ਵਿਚ ਮਦਦ ਕਰਨਗੇ। ਅੱਜ ਦੇ ਸਮੇਂ ਵਿਚ ਜਿੱਥੇ ਪੁਰਾਣੀ ਮਹਿੰਗੀ ਸਿੱਖਿਆ ਗ਼ਰੀਬਾਂ ਲਈ ਸੁਫ਼ਨਾ ਬਣ ਰਹੀ ਹੈ, ਉੱਥੇ ਹੀ ਓਪਨ ਸਿੱਖਿਆ ਸਸਤੀ ਹੋਣ ਕਰਕੇ ਉਨ੍ਹਾਂ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਪੰਜਾਬ ਦੀ ਸਾਖਰਤਾ ਦਰ ਨੂੰ ਵਧਾਉਣ ਵਿਚ ਆਪਣਾ ਯੋਗਦਾਨ ਪਾਵੇਗੀ।


-ਮੋ: 98556-00770

ਖ਼ਬਰ ਸ਼ੇਅਰ ਕਰੋ

 

ਰਾਸ਼ਟਰਮੰਡਲ ਖੇਡਾਂ ਵਿਚ ਛਾਏ ਰਹੇ ਹਰਿਆਣੇ ਦੇ ਖਿਡਾਰੀ

ਰਾਸ਼ਟਰਮੰਡਲ ਖੇਡਾਂ ਵਿਚ ਹਰਿਆਣਾ ਦੇ ਖਿਡਾਰੀਆਂ ਦਾ ਪ੍ਰਦਰਸ਼ਨ ਨਾ ਸਿਰਫ ਸ਼ਾਨਦਾਰ ਰਿਹਾ, ਸਗੋਂ ਦੇਸ਼ ਦੇ ਵੱਡੇ-ਵੱਡੇ ਰਾਜਾਂ ਨੂੰ ਪਿੱਛੇ ਛੱਡ ਕੇ ਹਰਿਆਣਾ ਦੇ ਖਿਡਾਰੀਆਂ ਨੇ ਸਭ ਤੋਂ ਜ਼ਿਆਦਾ ਤਗਮੇ ਹਾਸਲ ਕੀਤੇ। ਭਾਰਤੀ ਖਿਡਾਰੀਆਂ ਨੇ ਕੁੱਲ 61 ਤਗਮੇ ਹਾਸਲ ਕੀਤੇ, ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਹੋਵੇ

ਅੱਜਕਲ੍ਹ ਪੈਨਸ਼ਨ ਦਾ ਮੁੱਦਾ ਬਹੁਤ ਮਘਿਆ ਹੋਇਆ ਹੈ। ਲੋਕਾਂ ਨੂੰ ਚਾਹੇ ਸਾਰੇ ਤਰ੍ਹਾਂ ਦੀਆਂ ਪੈਨਸ਼ਨਾਂ ਦਾ ਭਾਵੇਂ ਪਤਾ ਨਾ ਹੋਵੇ ਪ੍ਰੰਤੂ ਇਹ ਵਿਆਖਿਆ ਜ਼ਰੂਰ ਕਰਦੇ ਹਨ ਕਿ ਨੌਕਰੀ ਕਰਨ ਤੋਂ ਬਾਅਦ ਇਕ ਕਰਮਚਾਰੀ ਤਾਂ ਸੇਵਾ-ਮੁਕਤੀ ਉਪਰੰਤ ਕਾਫ਼ੀ ਸਾਰਾ ਫੰਡ ਲੈ ਕੇ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX