ਤਾਜਾ ਖ਼ਬਰਾਂ


ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  2 minutes ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  17 minutes ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  24 minutes ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  about 2 hours ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  about 3 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  about 3 hours ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  about 3 hours ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  about 3 hours ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  about 3 hours ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  about 4 hours ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  about 4 hours ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  about 4 hours ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  about 5 hours ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  about 5 hours ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  about 5 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  about 6 hours ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਨਜਾਇਜ਼ ਪਿਸਤੌਲ ਸਮੇਤ ਨੌਜਵਾਨ ਕਾਬੂ
. . .  about 6 hours ago
ਅਬੋਹਰ, 22 ਮਾਰਚ (ਸੰਦੀਪ ਸੋਖਲ)- ਪੁਲਿਸ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਨੰਬਰ 2 ਦੀ ਪੁਲਿਸ ਨੇ ਫੜੇ ਗਏ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਹੈੱਡ.....
ਚੌਂਕ ਵਿਚਲੇ ਬਿਜਲੀ ਦੇ ਖੰਭੇ ਚ’ ਟਰੱਕ ਵੱਜਣ ਨਾਲ ਸਾਰੇ ਸ਼ਹਿਰ ਦੀ ਬੱਤੀ ਹੋਈ ਗੁੱਲ
. . .  about 6 hours ago
ਬਾਘਾ ਪੁਰਾਣਾ, 22 ਮਾਰਚ (ਕ੍ਰਿਸ਼ਨ ਸਿੰਗਲਾ)- ਸਥਾਨਕ ਸ਼ਹਿਰ ਦੇ ਮੁੱਖ ਲਾਈਟਾਂ ਵਾਲੇ ਸ਼ਹੀਦ ਭਗਤ ਸਿੰਘ ਚੌਂਕ ਵਿਚ ਬੀਤੀ ਰਾਤ ਅਚਾਨਕ ਇਕ ਵੱਡਾ ਟਰੱਕ ਬਿਜਲੀ ਵਾਲੇ ਖੰਭੇ ਵਿਚ ਜਾ ਟਕਰਾਇਆ, ਜਿਸ ਕਰਕੇ ਸਾਰੇ ਸ਼ਹਿਰ ਦੀ ਬੱਤੀ ਗੁੱਲ ਹੋ ਗਈ। ਇਸ ਦੇ ਨਾਲ ਹੀ ਟ੍ਰੈਫ਼ਿਕ ਦੀ ਸਮੱਸਿਆ ਦਾ ਵੀ ਲੋਕਾਂ ਨੂੰ ਵੱਡੇ ਪੱਧਰ.....
ਜਿਸ ਮੋਟਰਸਾਈਕਲ ’ਤੇ ਅੰਮ੍ਰਿਤਪਾਲ ਭੱਜਿਆ, ਉਹ ਪੁਲਿਸ ਵਲੋਂ ਬਰਾਮਦ- ਐਸ.ਐਸ.ਪੀ.ਜਲੰਧਰ
. . .  about 6 hours ago
ਜਲੰਧਰ, 22 ਮਾਰਚ- ਜਲੰਧਰ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਜਿਸ ਮੋਟਰਸਾਈਕਲ ’ਤੇ ਸਵਾਰ ਹੋ ਕੇ ਭੱਜਿਆ ਸੀ, ਉਹ ਪੁਲਿਸ.....
ਪ੍ਰਧਾਨ ਮੰਤਰੀ ਅੱਜ ਸ਼ਾਮ ਕਰਨਗੇ ਉੱਚ ਪੱਧਰੀ ਮੀਟਿੰਗ
. . .  about 6 hours ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 4:30 ਵਜੇ ਕੋਵਿਡ ਨਾਲ ਸੰਬੰਧਿਤ ਸਥਿਤੀ ਅਤੇ ਜਨਤਕ ਸਿਹਤ ਤਿਆਰੀਆਂ ਦੀ ਸਮੀਖਿਆ ਕਰਨ...
ਤਿੰਨ ਥਾਣਿਆਂ ਦੀ ਪੁਲਿਸ ਵਲੋਂ ਰਾਜਾਸਾਂਸੀ ਦੇ ਪਿੰਡਾਂ ’ਚ ਫ਼ਲੈਗ ਮਾਰਚ
. . .  about 6 hours ago
ਚੌਗਾਵਾਂ, 22 ਮਾਰਚ (ਗੁਰਵਿੰਦਰ ਸਿੰਘ ਕਲਸੀ)- ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁਖੀ ਕਰਮਪਾਲ ਸਿੰਘ ਰੰਧਾਵਾ, ਭਿੰਡੀਸੈਦਾ ਦੇ ਹਿਮਾਂਸ਼ੂ ਭਗਤ ਤੇ ਥਾਣਾ ਘਰਿੰਡਾ ਦੇ ਮੁਖੀ ਹਰਪਾਲ ਸਿੰਘ ਸੋਹੀ ਵਲੋਂ....
ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ
. . .  about 7 hours ago
ਚੰਡੀਗੜ੍ਹ, 22 ਮਾਰਚ- ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰੱਖਿਆ ਜਾਵੇਗਾ। ਪੰਜਾਬ ਸਰਕਾਰ ਵਲੋਂ ਇਸ ਸੰਬੰਧੀ ਵਿਧਾਨ ਸਭਾ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਰੂਪਨਗਰ

ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ, ਨਹਿਰੂ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਆਜ਼ਾਦੀ ਦਿਹਾੜੇ ਸਬੰਧੀ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਅੱਜ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ, ਜਿਸ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਜ਼ਿਲ੍ਹਾ ਰੋਪੜ ਦੀ ਚੋਣ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ (ਸੀਟੂ) ਜ਼ਿਲ੍ਹਾ ਕਮੇਟੀ ਦਾ ਡੇਲੀਗੇਟ ਇਜਲਾਸ ਰੋਪੜ ਵਿਖੇ ਹੋਇਆ ਜਿਸ ਵਿਚ ਜ਼ਿਲੇ੍ਹ ਦੇ ਸ੍ਰੀ ਚਮਕੌਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ, ਭਰਤਗੜ੍ਹ ਬਲਾਕ ਤੋਂ ਅਹੁਦੇਦਾਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤ ਰੂਪਨਗਰ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈ ਗਈ ਕੌਮੀ ਲੋਕ ਅਦਾਲਤ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸਏਐਸਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਅਦਾਲਤਾਂ ਰੂਪਨਗਰ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ ਲੋਕ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਨੇ ਨੰਗਲ ਚਿਤਾਰਿਆ ਵਿਕਰਾਲ ਰੂਪ, ਸਿਵਲ ਤੇ ਪੁਲਿਸ ਪ੍ਰਸ਼ਾਸਨ ਵੀ ਬੇਵੱਸ

ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਵਿਚ ਟ੍ਰੈਫ਼ਿਕ ਜਾਮ ਦੀ ਸਮੱਸਿਆ ਦਿਨੋਂ ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ ਅਤੇ ਰੋਜ਼ਾਨਾ ਹੀ ਸ਼ਹਿਰ ਵਿਚ ਕਈ ਕਈ ਘੰਟੇ ਜਾਮ ਲੱਗ ਰਿਹਾ ਹੈ | ਜਿਸ ਕਾਰਨ ਰਾਹਗੀਰ ਆਪਣੀਆਂ ਮੰਜ਼ਿਲਾਂ ਤੇ ਸਮੇਂ ਸਿਰ ਨਹੀਂ ...

ਪੂਰੀ ਖ਼ਬਰ »

ਭਗਵੰਤਪੁਰਾ, ਬੰਨਮਾਜਰਾ ਖੇਤਰ ਦੀਆਂ ਸਨਅਤਾਂ ਤੋਂ ਖ਼ਫ਼ਾ ਹੋਏ ਇਲਾਕੇ ਦੇ ਟਰੱਕ ਆਪ੍ਰੇਟਰ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਇਲਾਕਾ ਸਿੰਘ ਭਗਵੰਤਪੁਰਾ ਦੇ ਆਸਪਾਸ ਦੇ ਪਿੰਡਾਂ ਦੇ ਵਸਨੀਕਾਂ ਵਲੋਂ ਗਠਿਤ ਕੀਤੀ ਸਿੰਘ ਭਗਵੰਤਪੁਰਾ, ਬੰਨ੍ਹਮਾਜਰਾ, ਮਠਾੜੀ, ਟਰਾਂਸਪੋਰਟ ਵੈੱਲਫੇਅਰ ਸੁਸਾਇਟੀ ਅਤੇ ਇਲਾਕਾ ਸੁਧਾਰ ਕਮੇਟੀ ਵਲੋਂ ਅੱਜ ਇੱਥੇ ਰੂਪਨਗਰ ...

ਪੂਰੀ ਖ਼ਬਰ »

ਮਜੀਠੀਆ ਨੂੰ ਜ਼ਮਾਨਤ ਮਿਲਣ ਮਗਰੋਂ ਨੂਰਪੁਰ ਬੇਦੀ ਦੇ ਅਕਾਲੀਆਂ 'ਚ ਖ਼ੁਸ਼ੀ

ਨੂਰਪੁਰ ਬੇਦੀ, 13 ਅਗਸਤ (ਢੀਂਡਸਾ)-ਡਰੱਗ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਦੇ ਵੱਲੋਂ ਕਰੀਬ ਸਾਢੇ ਪੰਜ ਮਹੀਨਿਆਂ ਬਾਅਦ ਜ਼ਮਾਨਤ ਦਿੱਤੀ ਗਈ | ਜਿਸ ਨੂੰ ਲੈ ਕੇ ਸ਼੍ਰੋਮਣੀ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਮਹਾਂਉਤਸਵ ਲਈ ਪ੍ਰਸ਼ਾਸਨ ਨੇ ਯਾਦ ਕੀਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ

ਨੂਰਪੁਰ ਬੇਦੀ, 13 ਅਗਸਤ (ਹਰਦੀਪ ਸਿੰਘ ਢੀਂਡਸਾ)-ਪੂਰੇ ਦੇਸ਼ ਵਿਚ ਆਜ਼ਾਦੀ ਦਾ 75ਵਾ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ | ਜਿਸ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਭੇਜੇ ਨੇਮਬੱਧ ਨੁਮਾਇੰਦਿਆਂ ਵਲੋਂ ਫਰੀਡਮ ਫਾਈਟਰ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ | ਇਸੇ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਖੋਸਾ ਜ਼ਿਲ੍ਹਾ ਰੋਪੜ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਪੰਜੋਲਾ ਦੀ ਅਗਵਾਈ ਹੇਠ ਬਾਬਾ ਸਤਨਾਮ ਸਿੰਘ ਗੁਰਦੁਆਰਾ ਸਾਹਿਬ ਰੋਪੜ ਵਿਖੇ ਹੋਈ, ਇਸ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਮੌਕੇ 104 ਮਾਮਲਿਆਂ ਦਾ ਨਿਪਟਾਰਾ

ਸ੍ਰੀ ਅਨੰਦਪੁਰ ਸਾਹਿਬ ਤੋਂ ਜੇ.ਐਸ. ਨਿੱਕੂਵਾਲ ਮੁਤਾਬਿਕ: ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਅਤੇ ਸਕੱਤਰ ਜਗਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਜੱਜ ਗੁਰਪ੍ਰੀਤ ਸਿੰਘ ਵਲੋਂ 250 ਮਾਮਲਿਆਂ ਵਿਚੋਂ 72 ਮਾਮਲਿਆਂ ਦਾ ਨਿਪਟਾਰਾ ਲੋਕਾਂ ...

ਪੂਰੀ ਖ਼ਬਰ »

ਐਸ.ਜੀ.ਪੀ.ਸੀ. ਦੇ ਬੈਨਰ ਹੇਠ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਦੇਸ਼ ਦੀਆਂ ਜੇਲ੍ਹਾਂ 'ਚ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਅਗਵਾਈ ਹੇਠ ਰੂਪਨਗਰ ਦੇ ਬੱਚਤ ਚੌਂਕ ਤੋਂ ਰੂਪਨਗਰ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜੌਲੀ ਕਲਾਂ ਵਿਖੇ ਸੁਤੰਤਰਤਾ ਦਿਵਸ ਮਨਾਇਆ

ਮੋਰਿੰਡਾ, 13 ਅਗਸਤ (ਕੰਗ)-ਮਾਤਾ ਪ੍ਰਸਿੰਨੀ ਦੇਵੀ ਸਕੂਲ ਮੜੌਲੀ ਕਲਾਂ ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ | ਸਮਾਗਮ ਦੌਰਾਨ ਝੰਡੇ ਦੀ ਰਸਮ ਪਿ੍ੰਸੀਪਲ ਪਰਵੇਸ਼ ਕੌਰ ਵਲੋਂ ਅਦਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਪਰਵੇਸ਼ ਕੌਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 15 ਅਗਸਤ ਨੂੰ ਅਕਾਲੀ ਦਲ ਮਾਨ ਕੱਢੇਗਾ ਰਿਹਾਈ ਮਾਰਚ

ਸ਼੍ਰੀ ਅਨੰਦਪੁਰ ਸਾਹਿਬ, 13 ਅਗਸਤ (ਜੇ.ਐਸ.ਨਿੱਕੂਵਾਲ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਚਾਰ ਸਕੱਤਰ ਸੰਦੀਪ ਸਿੰਘ ਕਲਿੱਤਰਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਹੇਠ 15 ਅਗਸਤ ਨੂੰ ਸਵੇਰੇ 11 ਵਜੇ ਤੋਂ ਤਖ਼ਤ ਸ੍ਰੀ ...

ਪੂਰੀ ਖ਼ਬਰ »

ਚੋਰਾਂ ਨੇ ਇਕ ਘਰ ਨੂੰ ਬਣਾਇਆ ਨਿਸ਼ਾਨਾ

ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)-ਚੋਰਾਂ ਵਲੋਂ ਬੀ.ਬੀ.ਐਮ.ਬੀ. ਦੀ ਰਿਹਾਇਸ਼ੀ ਕਲੋਨੀ ਦੇ ਜੀ ਬਲਾਕ ਦੇ ਨੰਬਰ 340/41 ਨਿਸ਼ਾਨਾ ਬਣਾਏ ਜਾਣ ਦਾ ਸਮਾਚਾਰ ਹੈ | ਚੋਰਾਂ ਨੇ ਘਰ ਦੀ ਕੰਧ ਟੱਪ ਕੇ ਘਰ ਦਰਵਾਜ਼ਾ ਤੋੜ ਕੇ ਸਟੀਲ ਦੀ ਅਲਮਾਰੀ ਅੰਦਰੋਂ 20 ਹਜ਼ਾਰ ਦੀ ਨਗਦੀ ਸਮੇਤ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਧਾਰਮਿਕ ਸਮਾਗਮ ਸ਼ੁਰੂ

ਸੁਖਸਾਲ/ਸੰਤੋਖਗੜ੍ਹ 13 ਅਗਸਤ (ਧਰਮ ਪਾਲ, ਮਲਕੀਅਤ ਸਿੰਘ)-ਰਾਸ਼ਟਰੀ ਸੰਤ ਬਾਬਾ ਬਾਲਜੀ ਆਸ਼ਰਮ ਕੋਟਲਾਕਲਾਂ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਰਾਸ਼ਟਰੀ ਸੰਤ ਬਾਬਾ ਬਾਲਜੀ ਨੇ ...

ਪੂਰੀ ਖ਼ਬਰ »

ਟਿੱਬਾ ਨੰਗਲ ਕਾਲਜ ਵਿਖੇ ਤਿਰੰਗਾ ਮਹਾਂਉਤਸਵ ਮਨਾਇਆ

ਨੂਰਪੁਰ ਬੇਦੀ, 13 ਅਗਸਤ (ਹਰਦੀਪ ਸਿੰਘ ਢੀਂਡਸਾ)-ਵੇਦਾਂਤ ਆਚਾਰੀਆ ਸਤਿਗੁਰੂ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਕਾਲਜ ...

ਪੂਰੀ ਖ਼ਬਰ »

ਦੋ ਅਣਪਛਾਤੇ ਵਿਅਕਤੀ ਧੋਖੇ ਨਾਲ ਸਕੂਟਰ ਲੈ ਕੇ ਹੋਏ ਫ਼ਰਾਰ, ਮੁਕੱਦਮਾ ਦਰਜ

ਮੋਰਿੰਡਾ, 13 ਅਗਸਤ (ਕੰਗ)-ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਕ ਨਜ਼ਦੀਕ ਪੈਟਰੋਲ ਪੰਪ 'ਤੇ ਸਕੂਟਰ ਵਿੱਚ ਤੇਲ ਪੁਆਉਣ ਆਏ ਇੱਕ ਵਿਅਕਤੀ ਕੋਲੋਂ ਦੋ ਅਣਪਛਾਤੇ ਵਿਅਕਤੀ ਧੋਖੇ ਨਾਲ ਸਕੂਟਰ ਲੈ ਕੇ ਫ਼ਰਾਰ ਹੋ ਗਏ | ਮੋਰਿੰਡਾ ਪੁਲਿਸ ਨੇ ਇਸ ਸਬੰਧੀ ਮੁਕੱਦਮਾ ਦਰਜ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 15 ਅਗਸਤ ਨੂੰ ਡਰੋਨ ਕੈਮਰਿਆਂ ਦੀ ਵਰਤੋਂ 'ਤੇ ਧਾਰਾ 144 ਲਾਗੂ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਵਿਚ 15 ਅਗਸਤ 2022 ਨੂੰ ਡਰੋਨ ਕੈਮਰਿਆਂ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ 'ਤੇ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 13 ਅਗਸਤ(ਜਗਮੋਹਣ ਸਿੰਘ ਨਾਰੰਗ)-ਸਥਾਨਕ ਬੈਂਕ ਮਾਰਗ ਤੇ ਅੱਜ ਤੜਕੇ ਕਰੀਬ ਪੌਣੇ ਚਾਰ ਵਜੇ ਇੱਕ ਮੋਟਰ ਸਾਈਕਲ ਦੇ ਨਾਲ ਆਵਾਰਾ ਪਸੂ ਟਕਰਾਉਣ ਨਾਲ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਜਾ ਵਿਅਕਤੀ ਗੰਭੀਰ ਹਾਲਤ ਵਿਚ ਸ੍ਰੀ ਚਮਕੌਰ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਵਲੋਂ ਨੂਰਪੁਰ ਬੇਦੀ ਇਲਾਕੇ 'ਚ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਨੂਰਪੁਰ ਬੇਦੀ, 13 ਅਗਸਤ (ਵਿੰਦਰ ਪਾਲ ਝਾਂਡੀਆ)-ਭਾਰਤੀ ਸਟੇਟ ਬੈਂਕ ਆਫ਼ ਇੰਡੀਆ ਦੀ ਕਾਲਜ ਰੋਡ ਰੂਪਨਗਰ ਬਰਾਂਚ ਵਲੋਂ ਪਿੰਡਾਂ 'ਚ ਆਜ਼ਾਦੀ ਦਾ 75 ਦਾ ਅੰਮਿ੍ਤ ਉਤਸਵ ਮਨਾਉਣ ਦੀ ਆਰੰਭੀ ਮੁਹਿੰਮ ਤਹਿਤ ਅੱਜ ਨੂਰਪੁਰ ਬੇਦੀ ਇਲਾਕੇ ਦੇ ਪਿੰਡਾਂ ਗੜਬਾਗਾ, ਸਿੰਘਪੁਰ, ਲਸਾੜੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਮੀਟਿੰਗ ਤੇ ਕੇਸਰੀ ਮਾਰਚ ਅੱਜ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਅੱਜ ਸਥਾਨਕ ਇਤਿਹਾਸਕ ਗੁ: ਸ੍ਰੀ ਤਾੜੀ ਸਾਹਿਬ ਵਿਖੇ ਮਿਤੀ 14 ਅਗਸਤ ਨੂੰ ਸਵੇਰੇ 10 ਵਜੇ ਮੀਟਿੰਗ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਦੇ ਮੌਕੇ ਬੈਡਮਿੰਟਨ ਮੈਚਾਂ ਦਾ ਆਯੋਜਨ

ਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਸਹਾਇਕ ਕਮਿਸ਼ਨਰ ਦੀਪਾਂਕਰ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਜ਼ਾਦੀ ਕੇ ਅੰਮਿ੍ਤ ਮਹੋਤਸਵ 15 ਅਗਸਤ ਨੂੰ ਦੇਸ਼ ਦੇ 76ਵਾਂ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਸ਼ੋਅ ਮੈਚ ਕਰਵਾਇਆ ਜਾਵੇਗਾ | ਉਨ੍ਹਾਂ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕਾਂ ਵਲੋਂ ਲੋਕਾਂ ਨੂੰ ਮੁਫ਼ਤ ਤਿਰੰਗੇ ਝੰਡੇ ਵੰਡੇ

ਨੂਰਪੁਰ ਬੇਦੀ, 13 ਅਗਸਤ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਰੂਪਨਗਰ ਮੁੱਖ ਮਾਰਗ ਤੇ ਸਥਿਤ ਜੈਦੀਪ ਇਲੈਕਟਿ੍ਕ ਐਚ ਪੀ ਪੈਟਰੋਲ ਪੰਪ ਨੂਰਪੁਰ ਬੇਦੀ ਵਲੋਂ ਅੱਜ ਲੋਕਾਂ ਨੂੰ ਮੁਫ਼ਤ ਤਿਰੰਗੇ ਝੰਡੇ ਵੰਡੇ ਗਏ | ਜਾਣਕਾਰੀ ਦਿੰਦਿਆਂ ਪੰਪ ਦੇ ਮਾਲਕ ਮਨਦੀਪ ਸਿੰਘ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ 75 ਫੁੱਟ ਲੰਬੇ ਤਿਰੰਗੇ ਨਾਲ ਭਾਜਪਾ ਨੇ ਤਿਰੰਗਾ ਯਾਤਰਾ ਕੱਢੀ

ਰੋਪੜ, 13 ਅਗਸਤ (ਸਤਨਾਮ ਸਿੰਘ ਸੱਤੀ)-ਭਾਰਤ ਦੀ ਆਜ਼ਾਦੀ ਦੇ 75ਵੇਂ ਵਰ੍ਹੇਗੰਢ ਮੌਕੇ ਕੇਂਦਰ ਸਰਕਾਰ ਵਲੋਂ 'ਹਰ ਘਰ ਤਿਰੰਗਾ ਅਭਿਆਨ' ਤਹਿਤ 13 ਅਗਸਤ ਤੋਂ 15 ਅਗਸਤ, 2022 ਤੱਕ ਮਨਾਏ ਜਾ ਰਹੇ ਆਜ਼ਾਦੀ ਦੇ'ਅੰਮਿ੍ਤ ਮਹੋਤਸਵ' ਤਹਿਤ ਪੂਰੇ ਪੰਜਾਬ ਵਿਚ ਕੌਮੀ ਝੰਡਾ ਘਰ-ਘਰ ਲਹਿਰਾਉਣ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)- ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਸ਼ੋ੍ਰਮਣੀ ਅਕਾਲੀ ਦਲ(ਬ) ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸੂਬਾ ਡੈਲੀਗੇਟ ਬਲਦੇਵ ਸਿੰਘ ਹਾਫਿਜਾਬਾਦ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ 'ਮੋਰਚਾ ਗੁਰੂ ਕਾ ਬਾਗ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ

ਸ੍ਰੀ ਚਮਕੌਰ ਸਾਹਿਬ, 13 ਅਗਸਤ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ 'ਮੋਰਚਾ ਗੁਰੂ ਕਾ ਬਾਗ' ਦੀ ਸ਼ਤਾਬਦੀ ਮੌਕੇ ਧਰਮ ਅਧਿਐਨ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਸੰਬੰਧੀ ਰੰਗਾਰੰਗ ਸਮਾਗਮ 15 ਨੂੰ

ਘਨੌਲੀ, 13 ਅਗਸਤ (ਜਸਵੀਰ ਸਿੰਘ ਸੈਣੀ)-75ਵੇ ਆਜ਼ਾਦੀ ਦਿਹਾੜੇ ਤੇ ਰੰਗਾਰੰਗ ਸਮਾਗਮ 15 ਅਗਸਤ ਸਵੇਰੇ 8.30 ਵਜੇ ਤੋਂ ਮੇਨ ਬਾਜ਼ਾਰ ਘਨੌਲੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਸੰਜੀਵ ਘਨੌਲੀ ਨੇ ਦੱਸਿਆ ਕਿ ਸਮਾਗਮ ਸਬੰਧੀ ਜਿੱਥੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਵਲੋਂ ਨੰਗਲ ਸ਼ਹਿਰ ਦੇ ਸੁੰਦਰੀਕਰਨ ਦੇ ਕੀਤੇ ਵਾਅਦਿਆਂ ਨੂੰ ਬੂਰ ਪੈਣਾ ਸ਼ੁਰੂ

ਨੰਗਲ, 13 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਸੁੰਦਰੀਕਰਨ ਦੇ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਹੁਣ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੂਰੇ ਕਰਨ ਲਈ ਦੇਸ਼ ਦੀ ਆਜ਼ਾਦੀ ਵਾਲੇ ਦਿਨ 15 ਅਗਸਤ ਨੂੰ ਰੇਲਵੇ ਰੋਡ ਵਿਚ 12 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਰਾਸ਼ਟਰੀ ਝੰਡੇ ਅਤੇ ਸੁੰਦਰੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਜਾਵੇਗਾ | ਨਗਰ ਕੌਂਸਲ ਨੰਗਲ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨੰਗਲ ਦੇ ਸੁੰਦਰੀਕਰਨ ਲਈ ਵਿਸ਼ੇਸ਼ ਪ੍ਰਾਜੈਕਟ ਬਣਾਉਣ ਦੇ ਆਦੇਸ਼ ਦਿੱਤੇ ਗਏ ਸਨ ਜਿਨ੍ਹਾਂ ਦੀ ਪਾਲਨਾ ਕਰਦਿਆਂ ਰੇਲਵੇ ਰੋਡ ਤੋਂ ਸੁੰਦਰੀਕਰਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਇਸੇ ਤਹਿਤ 12 ਲੱਖ ਰੁਪਏ ਦੀ ਲਾਗਤ ਦੇ ਨਾਲ ਇੱਕ ਰਾਸ਼ਟਰੀ ਝੰਡਾ ਲਗਾਉਣ ਤੋਂ ਇਲਾਵਾ ਸੁੰਦਰੀਕਰਨ ਦਾ ਕੰਮ ਸ਼ੁਰੂ ਹੋਵੇਗਾ ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਅਤੇ ਸਥਾਨਕ ਵਿਧਾਇਕ ਹਰਜੋਤ ਸਿੰਘ ਬੈਂਸ ਕਰਨਗੇ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਤਮੰਨਾ ਸੀ ਕਿ ਪਿਛਲੇ ਲੰਬੇ ਅਰਸੇ ਤੋਂ ਪੂਰੇ ਭਾਰਤ ਨੂੰ ਬਿਜਲੀ ਪ੍ਰਦਾਨ ਕਰਨ ਵਾਲੇ ਨੰਗਲ ਸ਼ਹਿਰ ਵਿਚ ਇੱਕ ਵੀ ਤਿਰੰਗਾ ਨਹੀਂ ਹੈ | ਉਨ੍ਹਾਂ ਨੇ ਕਿਹਾ ਦੇਸ਼ ਭਗਤੀ ਦੀ ਸ਼ਾਨ ਤਿਰੰਗੇ ਦੀ ਸਥਾਪਨਾ 75ਵੇਂ ਆਜ਼ਾਦੀ ਦਿਵਸ 'ਤੇ ਸ਼ਹਿਰ ਵਾਸੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਆਪਣੇ ਸ਼ਹਿਰ ਤੇ ਮਾਣ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਘਰੋਂ ਬਾਹਰ ਖੜ੍ਹਾ ਮੋਟਰ ਸਾਈਕਲ ਦਿਨ ਦਿਹਾੜੇ ਚੋਰੀ

ਰੂਪਨਗਰ, 13 ਅਗਸਤ (ਸਟਾਫ਼ ਰਿਪੋਰਟਰ)-ਸ਼ਹਿਰ ਦੇ ਇੱਕ ਘਰ ਤੋਂ ਬਾਹਰ ਖੜਾ ਮੋਟਰ ਸਾਈਕਲ ਚੋਰੀ ਹੋ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਜੱਗੀ ਨੇ ਦੱਸਿਆ ਉਹ 4.45 ਵਜੇ ਆਪਣੇ ਘਰ ਮਕਾਨ ਨੰਬਰ 15 ਪਿਆਰਾ ਸਿੰਘ ਕਲੋਨੀ ਵਿਖੇ ਚਾਹ ਲੈਣ ਲਈ ਗਿਆ ਸੀ ਤੇ ...

ਪੂਰੀ ਖ਼ਬਰ »

ਬੋਪਾਰਾਏ ਆਟੋਮੈਟਿਕ ਮੋਟਰ ਸਟਾਰਟਰ ਗੁਣਵੱਤਾ ਸਦਕਾ ਅੱਜ ਭਾਰਤ 'ਚ ਗਾਹਕਾਂ ਦੀ ਬਣਿਆ ਹੋਇਆ ਹੈ ਪਹਿਲੀ ਪਸੰਦ

ਬੀਜਾ 13 ਅਗਸਤ (ਕਸ਼ਮੀਰਾ ਸਿੰਘ ਬਗਲੀ)-ਬੋਪਾਰਾਏ ਇਲੈਕਟ੍ਰੀਕਲਜ ਅਤੇ ਇਲੈਕਟ੍ਰੋਨਿਸ ਪਾਇਲ(ਖੰਨਾ) ਦੇ ਐਮ. ਡੀ. ਤੇ ਉੱਘੇ ਸਮਾਜ ਸੇਵਕ ਇੰਜ. ਜਗਦੇਵ ਸਿੰਘ ਬੋਪਾਰਾਏ ਵਲੋਂ ਉੱਚ ਦਰਜੇ ਤੇ ਆਧੁਨਿਕ ਤਕਨੀਕ ਨਾਲ ਤਿਆਰ ਕੀਤੇ ਬੋਪਾਰਾਏ ਮੋਟਰ ਸਟਾਰਟਰ ਅੱਜ ਸੂਬੇ ਵਿੱਚ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ 'ਚ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

Ðਰੂਪਨਗਰ, 13 ਅਗਸਤ (ਸਤਨਾਮ ਸਿੰਘ ਸੱਤੀ)-ਸੰਤ ਕਰਮ ਸਿੰਘ ਅਕੈਡਮੀ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਮਨਾਇਆ ਗਿਆ | ਇਸ ਮੌਕੇ ਤੇ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਗਏ ਛੋਟੇ ਬੱਚਿਆਂ ਨੇ ਫੈਂਸੀ ...

ਪੂਰੀ ਖ਼ਬਰ »

ਸੰਤੋਖਗੜ੍ਹ (ਊਨਾ) ਲੜਕੀਆਂ ਦੇ ਸਕੂਲ 'ਚ ਬਲਾਕ ਪੱਧਰ ਦੀਆਂ 4 ਰੋਜ਼ਾ ਖੇਡਾਂ ਸਮਾਪਤ

ਸੰਤੋਖਗੜ੍ਹ, 13 ਅਗਸਤ (ਮਲਕੀਅਤ ਸਿੰਘ)-ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਸੰਤੋਖਗੜ੍ਹ (ਊਨਾ) ਵਿਖੇ ਚੱਲ ਰਹੀਆਂ 4 ਰੋਜ਼ਾ ਬਲਾਕ ਊਨਾ ਅਤੇ ਹਰੋਲੀ ਦੀਆਂ ਅੰਡਰ-19 ਲੜਕੀਆਂ ਦੀਆਂ ਖੇਡਾ ਸਮਾਪਤ ਹੋ ਗਈਆਂ | ਜਿਸ ਵਿਚ ਦੋਵੇਂ ਬਲਾਕਾਂ ਦੀਆਂ 33 ...

ਪੂਰੀ ਖ਼ਬਰ »

ਭਰਤਗੜ੍ਹ 'ਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ-ਚੇਤਨ ਸਿੰਘ ਜੋੜਾਮਾਜਰਾ

ਭਰਤਗੜ੍ਹ, 13 ਅਗਸਤ (ਜਸਬੀਰ ਸਿੰਘ ਬਾਵਾ)-ਅੱਜ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਅਤੇ ਸਕੂਲ ਸਿੱਖਿਆ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਅਤੇ ਸਿਹਤ ਕੇਂਦਰਾਂ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX