ਤਾਜਾ ਖ਼ਬਰਾਂ


ਹਰਜੀਤ ਸਿੰਘ ਨੂੰ ਲਿਆਂਦਾ ਗਿਆ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ
. . .  16 minutes ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  27 minutes ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  32 minutes ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  38 minutes ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 1 hour ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਹੋਰ ਖ਼ਬਰਾਂ..
ਜਲੰਧਰ : ਐਤਵਾਰ 30 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਯੋਜਨਾਵਾਂ ਉਦੋਂ ਠੁੱਸ ਹੋ ਜਾਂਦੀਆਂ ਹਨ, ਜਦੋਂ ਉਨ੍ਹਾਂ \'ਤੇ ਅਮਲ ਕਰਵਾਉਣ ਵਾਲਿਆਂ ਦਾ ਆਪਣਾ ਵਿਵਹਾਰ ਨੀਤੀਆਂ ਦੇ ਉਲਟ ਹੁੰਦਾ ਹੈ। -ਅਗਿਆਤ

ਫਿਰੋਜ਼ਪੁਰ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਤੇ ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸਿੱਖ ...

ਪੂਰੀ ਖ਼ਬਰ »

20 ਹਜ਼ਾਰ ਰਿਸ਼ਵਤ ਲੈਂਦਾ ਹÏਲਦਾਰ ਵਿਜੀਲੈਂਸ ਵਲੋਂ ਕਾਬੂ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਡੀ.ਐੱਸ.ਪੀ ਰਾਜ ਕੁਮਾਰ ਸਾਮਾ ਵਿਜੀਲੈਸ ਰੇਂਜ ਫ਼ਿਰੋਜ਼ਪੁਰ ਦੀ ਟੀਮ ਨੇ ਇੰਸਪੈਕਟਰ ਲਵਮੀਤ ਕÏਰ ਦੀ ਅਗਵਾਈ 'ਚ ਥਾਣਾ ਜ਼ੀਰਾ ਵਿਖੇ ਤਾਇਨਾਤ ਹÏਲਦਾਰ ਕਾਰਜ ਸਿੰਘ ਨੂੰ 20 ਹਜ਼ਾਰ ਰਿਸ਼ਵਤ ਲੈਂਦੇ ਰੰਗੇ ਹੱਥੀ ...

ਪੂਰੀ ਖ਼ਬਰ »

ਸੁਤੰਤਰਤਾ ਦਿਵਸ ਸਮਾਗਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਫਾਈਨਲ ਰਿਹਰਸਲ ਕਰਵਾਈ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਸਰਕਾਰੀ ਤੌਰ 'ਤੇ ਸੁਤੰਤਰਤਾ ਦਿਵਸ ਸਮਾਗਮ ਮਨਾਉਣ ਸੰਬੰਧੀ ਸਿਵਲ ਪ੍ਰਸ਼ਾਸਨ ਜ਼ੀਰਾ ਵਲੋਂ ਦਾਣਾ ਮੰਡੀ ਜ਼ੀਰਾ ਵਿਖੇ ਕਰਵਾਏ ਜਾ ਰਹੇ ਸਮਾਗਮ 'ਚ ਭਾਗ ਲੈਣ ਵਾਲੇ ਤਹਿਸੀਲ ਜ਼ੀਰਾ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੀ ਫੁੱਲ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਵਲੋਂ ਮਜੀਠੀਆ ਨਾਲ ਮੁਲਾਕਾਤ

ਫ਼ਿਰੋਜ਼ਸ਼ਾਹ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਜੋਗਿੰਦਰ ਸਿੰਘ ਜਿੰਦੂ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਜੇਲ੍ਹ 'ਚੋਂ ਬਾਹਰ ਆਉਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ...

ਪੂਰੀ ਖ਼ਬਰ »

ਬੀ.ਜੇ.ਪੀ. ਵਰਕਰਾਂ ਨੇ ਕੱਢੀ ਹਰ ਘਰ ਤਿਰੰਗਾ ਮੋਟਰਸਾਈਕਲ ਰੈਲੀ

ਮੱਲਾਂਵਾਲਾ, 13 ਅਗਸਤ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਹਰ ਘਰ ਤਿਰੰਗਾ ਲਹਿਰਾਉਣ ਦੀ ਚਲਾਈ ਗਈ ਮੁਹਿੰਮ ਤਹਿਤ ਮੱਲਾਂਵਾਲਾ ਵਿਚ ਅਵਤਾਰ ਸਿੰਘ ਜ਼ੀਰਾ ਸੀਨੀਅਰ ਭਾਜਪਾ ਆਗੂ ਦੀ ਰਹਿਨੁਮਾਈ ਹੇਠ ਮੱਲਾਂਵਾਲਾ ਬਾਜ਼ਾਰ 'ਚ ਮੋਟਰਸਾਈਕਲ 'ਤੇ ਤਿਰੰਗਾ ਲਗਾ ਕੇ ਯਾਤਰਾ ...

ਪੂਰੀ ਖ਼ਬਰ »

ਰਮਿੰਦਰ ਆਂਵਲਾ ਦੀ ਅਗਵਾਈ 'ਚ ਤਿਰੰਗਾ ਯਾਤਰਾ ਦਾ ਗੋਲੂ ਕਾ ਮੋੜ ਵਿਖੇ ਨਿੱਘਾ ਸਵਾਗਤ

ਗੋਲੂ ਕਾ ਮੋੜ, 13 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਲੈ ਕੇ ਰਮਿੰਦਰ ਸਿੰਘ ਆਂਵਲਾ ਸਾਬਕਾ ਵਿਧਾਇਕ ਜਲਾਲਾਬਾਦ ਵਲੋਂ ਆਪਣੇ ਦਫ਼ਤਰ ਪੁਰਾਣੀ ਦਾਣਾ ਮੰਡੀ ਗੁਰੂਹਰਸਹਾਏ ਤੋਂ ਪੈਦਲ ਤਿਰੰਗਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ...

ਪੂਰੀ ਖ਼ਬਰ »

ਆਰਿਫ਼ ਕੇ ਦਾਣਾ ਮੰਡੀ 'ਚ ਪੈਨਸ਼ਨ ਤੇ ਸਹੂਲਤਾਂ ਲਈ 17 ਨੂੰ ਲਗਾਇਆ ਜਾਵੇਗਾ ਕੈਂਪ

ਆਰਿਫ਼ ਕੇ, 13 ਅਗਸਤ (ਬਲਬੀਰ ਸਿੰਘ ਜੋਸਨ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਜ਼ੁਰਗਾਂ ਤੇ ਲੋਕਾਂ ਦੀ ਦਫ਼ਤਰਾਂ 'ਚ ਹੋ ਰਹੀ ਖੱਜਲ-ਖੁਆਰੀ ਰੋਕਣ ਲਈ ਅਤੇ ਪਿੰਡਾਂ 'ਚ ਬਜ਼ੁਰਗਾਂ ਦੀਆਂ ਪੈਨਸ਼ਨਾਂ ਤੇ ਹੋਰ ਵਿੱਤੀ ਸਹਾਇਤਾ ਦੇ ਲਈ 17 ਅਗਸਤ ਤੋਂ ਕੈਂਪ ਲਗਾਏ ਜਾ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਮੌਕੇ 2969 ਕੇਸਾਂ ਦਾ ਨਿਪਟਾਰਾ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਵੀਰਇੰਦਰ ਅਗਰਵਾਲ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਮੌਕੇ ਫ਼ਿਰੋਜ਼ਪੁਰ, ਜ਼ੀਰਾ ਅਤੇ ਗੁਰੂਹਰਸਹਾਏ ਅਦਾਲਤਾਂ ਵਿਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ 2969 ਕੇਸਾਂ ਦਾ ਨਿਪਟਾਰਾ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰਾਂ ਵਲੋਂ 15 ਅਗਸਤ ਨੂੰ ਮੁੱਖ ਮੰਤਰੀ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਨੇ ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਕੰਮ ਕਰਦੇ ਉੱਚ ਸਿੱਖਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 15 ਅਗਸਤ ਨੂੰ ਊਰਜਾ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਵਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ...

ਪੂਰੀ ਖ਼ਬਰ »

¸ ਮਾਮਲਾ ਲੜਕੀ ਨੂੰ ਗੋਲੀ ਮਾਰਨ ਦਾ ¸ ਲੜਕੀ ਦੀ ਮਾਂ ਦੇ ਬਿਆਨਾਂ 'ਤੇ 2 ਲੜਕਿਆਂ ਖ਼ਿਲਾਫ਼ ਮਾਮਲਾ ਦਰਜ

ਗੁਰੂਹਰਸਹਾਏ, 13 ਅਗਸਤ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਮੁਹੱਲਾ ਜੋਗੀਆਂ ਵਾਲਾ ਵਿਚ ਬੀਤੇ ਦਿਨ ਇਕ ਲੜਕੇ ਨੇ ਲੜਕੀ 'ਤੇ ਜਾਨਲੇਵਾ ਹਮਲਾ ਕਰਦੇ ਹੋਏ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਦੇ ਚੱਲਦਿਆਂ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਲੜਕੀ ਦੀ ...

ਪੂਰੀ ਖ਼ਬਰ »

ਨਸੀਬ ਸੰਧੂ ਦੀ ਅਗਵਾਈ 'ਚ ਭਾਜਪਾਈਆਂ ਨੇ ਕੱਢੀ ਤਿਰੰਗਾ ਰੈਲੀ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਨਸੀਬ ਸਿੰਘ ਸੰਧੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜ਼ੋਨ ਜੋਧਪੁਰ-ਕਮ-ਸਿਆਸੀ ਸਕੱਤਰ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਤਿਰੰਗਾ ਯਾਤਰਾ ਕੱਢੀ | ਭਾਜਪਾ ਆਗੂਆਂ ਵਲੋਂ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਮਾਲਬਰੋਜ਼ ਸ਼ਰਾਬ ਫੈਕਟਰੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਅਤੇ ਪਿੰਡਾਂ ਦੇ ਲੋਕਾਂ ਵਲੋਂ ਰੋਸ ਮਾਰਚ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਸਥਿਤ ਮਾਲਬਰੋਜ਼ ਸ਼ਰਾਬ ਫੈਕਟਰੀ ਖ਼ਿਲਾਫ਼ ਧਰਨੇ ਨੂੰ ਹੋਰ ਤਿੱਖਾ ਕਰਦਿਆਂ ਇਲਾਕੇ ਦੇ ਪਿੰਡਾਂ ਦੇ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਰੋਸ ਮਾਰਚ ਕੀਤਾ ਜੋ ਜ਼ੀਰਾ ਸ਼ਹਿਰ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਹਰਭਜਨ ਸਿੰਘ ਵਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ

ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਹਰ ਘਰ ਤਿਰੰਗਾ ਪ੍ਰੋਗਰਾਮ ਅਧੀਨ ਊਰਜਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਦਫ਼ਤਰੀ ਕਾਮੇ 18 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕਰਨਗੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਸੱਤਾ ਦੇ ਬਦਲਾਅ ਤੋਂ ਆਸ ਦੀ ਕਿਰਨ ਵਿਚ ਬੈਠੇ ਸਿੱਖਿਆ ਵਿਭਾਗ ਦੇ ਕੱਚੇ ਦਫ਼ਤਰੀ ਮੁਲਾਜ਼ਮ ਬਹੁਤ ਔਖੇ ਨਜ਼ਰ ਆ ਰਹੇ ਹਨ, ਕਿਉਂਕਿ ਸਿੱਖਿਆ ਮੰਤਰੀ ਵਲੋਂ 15 ਜੂਨ 2022 ਨੂੰ ਤਨਖ਼ਾਹ ਕਟੌਤੀ ਖ਼ਤਮ ਕਰਨ ਦਾ ਫ਼ੈਸਲਾ ਲੈਣ ਦੇ ਬਾਵਜੂਦ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਨੇ ਵਿਰੋਧੀਆਂ ਦੇ ਮੂੰਹ ਬੰਦ ਕੀਤੇ-ਰੋਬੀ ਸੰਧੂ, ਨਾਜੂ ਸ਼ਾਹ, ਭੁੱਲਰ

ਫ਼ਿਰੋਜ਼ਸ਼ਾਹ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਵਲੋਂ ਸੂਬੇ ਦੀ ਬਿਹਤਰੀ ਲਈ ਜੋ ਇਤਿਹਾਸਕ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ, ਉਸ ਨਾਲ ਜਿੱਥੇ ਸੂਬੇ ਦੇ ਲੋਕ, ਬੇਰੁਜ਼ਗਾਰ ਖ਼ੁਸ਼ੀ ਮਹਿਸੂਸ ਕਰ ਰਹੇ ਹਨ, ਉੱਥੇ ਵਿਰੋਧੀ ਪਾਰਟੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਿਖੇ 8 ਮਾਮਲਿਆਂ ਦਾ ਸਹਿਮਤੀ ਨਾਲ ਫ਼ੈਸਲਾ

ਫ਼ਿਰੋਜ਼ਪੁਰ, 13 ਅਗਸਤ (ਰਾਕੇਸ਼ ਚਾਵਲਾ)-ਕੌਮੀ ਲੋਕ ਅਦਾਲਤ ਮੌਕੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਕਮਿਸ਼ਨ ਵਲੋਂ ਪ੍ਰਧਾਨ ਅਮਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਪਸੀ ਸਹਿਮਤੀ ਨਾਲ ਫ਼ੈਸਲਾ ਕਰਨ ਲਈ 47 ਕੇਸ ਰੱਖੇ ਗਏ ਸਨ, ਜਿਸ 'ਚ ਦੋਵਾਂ ਧਿਰਾਂ ਨੂੰ ਸਮਝਾ ਕੇ 8 ...

ਪੂਰੀ ਖ਼ਬਰ »

ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਅੱਖਾਂ ਦੀ ਮੁਫ਼ਤ ਜਾਂਚ, ਆਪ੍ਰੇਸ਼ਨ ਕੈਂਪ 23 ਨੂੰ

ਫ਼ਿਰੋਜ਼ਪੁਰ, 13 ਅਗਸਤ (ਗੁਰਿੰਦਰ ਸਿੰਘ)-ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮਿ੍ਤ ਕੁੰਡ) ਸੱਚਖੰਡ ਸਾਹਿਬ ਵਲੋਂ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ, ਆਪ੍ਰੇਸ਼ਨ ...

ਪੂਰੀ ਖ਼ਬਰ »

ਲੁਟੇਰਿਆਂ ਨੇ ਸੋਨੇ ਦੀਆਂ ਵਾਲੀਆਂ ਝਪਟੀਆਂ

ਮਖੂ, 13 ਅਗਸਤ (ਵਰਿੰਦਰ ਮਨਚੰਦਾ)-ਅੱਜ ਸ਼ਾਮ ਮਖੂ ਦੀ ਸ਼ਿਵ ਕਾਲੋਨੀ 'ਚ ਇਕ ਅÏਰਤ ਦੇ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੱਜ ਸ਼ਾਮ ਸ਼ਿਵ ਕਾਲੋਨੀ ਮਖੂ ਵਿਚ ਇਕ ਅÏਰਤ ਨੀਲਮ ਰਾਣੀ ਪਤਨੀ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਤਹਿਤ ਦੇਵ ਸਮਾਜ ਕਾਲਜ 'ਚ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 'ਹਰ ਘਰ ਤਿਰੰਗਾ ਅਭਿਆਨ' ਤਹਿਤ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਕਾਲਜ ਦੇ ਆਡੀਟੋਰੀਅਮ ਵਿਚ ਹੋਏ ਇਸ ਸੈਮੀਨਾਰ ਦਾ ਵਿਸ਼ਾ ਏਕਤਾ ਅਤੇ ...

ਪੂਰੀ ਖ਼ਬਰ »

ਜੋਗਿੰਦਰਾ ਕਾਨਵੈਂਟ ਸਕੂਲ 'ਚ ਮਨਾਇਆ ਆਜ਼ਾਦੀ ਦਾ ਦਿਹਾੜਾ

ਫ਼ਿਰੋਜ਼ਸ਼ਾਹ, 13 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਜੋਗਿੰਦਰਾ ਕਾਨਵੈਂਟ ਸਕੂਲ ਵਿਚ ਸੁਤੰਤਰਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਪ੍ਰਾਇਮਰੀ ਤੋਂ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੇ ਆਪਣੇ ਭੋਲੇਪਨ ...

ਪੂਰੀ ਖ਼ਬਰ »

ਐੱਸ.ਐੱਸ.ਐਮ. ਗਲੋਬਲ ਸਕੂਲ ਕੱਸੋਆਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਖੋਸਾ ਦਲ ਸਿੰਘ, 13 ਅਗਸਤ (ਮਨਪ੍ਰੀਤ ਸਿੰਘ ਸੰਧੂ)-ਐੱਸ.ਐੱਸ.ਐਮ ਗਲੋਬਲ ਸਕੂਲ ਕੱਸੋਆਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ | ਉਪਰੰਤ ਨਵਨੀਤ ਕੌਰ ਦੀ ਦੇਖ-ਰੇਖ ਹੇਠ 3 ਤੋਂ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਦੇ ਤਹਿਤ ਅਮਨਦੀਪ ਗਿਰਧਰ ਨੇ ਘਰ-ਘਰ ਵੱਡੇ ਝੰਡੇ

ਗੁਰੂਹਰਸਹਾਏ, 13 ਅਗਸਤ (ਕਪਿਲ ਕੰਧਾਰੀ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅੰਮਿ੍ਤ ਮਹਾਂਉਤਸਵ ਹਰ ਘਰ ਤਿਰੰਗਾ ਦੇ ਤਹਿਤ ਵਾਰਡ ਨੰਬਰ ਇਕ ਦੇ ਵਿਚ ਹਰ ਘਰ 'ਚ ਤਿਰੰਗਾ ਲਗਾਇਆ ਗਿਆ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਜਰਨਲ ਸਕੱਤਰ ਅਮਨਦੀਪ ਗਿਰਧਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ 'ਚ ਮਨਾਇਆ ਆਜ਼ਾਦੀ ਦਿਹਾੜਾ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ.) ਵਿਖੇ ਮੁੱਖ ਅਧਿਆਪਕ ਸੰਜੀਵ ਕੁਮਾਰ ਕਟਾਰੀਆ ਦੀ ਅਗਵਾਈ ਹੇਠ ਆਜ਼ਾਦੀ ਦਾ 75ਵਾਂ ਅੰਮਿ੍ਤ ਮਹਾਂਉਤਸਵ ਤਹਿਤ ਹਰ-ਘਰ ਤਿਰੰਗਾ ਅਧੀਨ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਈ ਗਈ | ਇਸ ਸਮੇਂ ...

ਪੂਰੀ ਖ਼ਬਰ »

ਜਰਮਨਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਕੋਹਰ ਸਿੰਘ ਵਾਲਾ ਬਣੇ ਕਿਸਾਨ ਯੂਨੀਅਨ ਕਾਦੀਆਂ ਦੇ ਅਹੁਦੇਦਾਰ

ਗੁਰੂਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ 'ਚ ਜਰਮਨਜੀਤ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੂੰ ਬਲਾਕ ਗੁਰੂਹਰਸਹਾਏ ਦਾ ਮੁੱਖ ਸਕੱਤਰ ਅਤੇ ਗੁਰਪ੍ਰੀਤ ਸਿੰਘ ਸੰਧੂ ਕੋਹਰ ਸਿੰਘ ਵਾਲਾ ਨੂੰ ਪੈ੍ੱਸ ਸਕੱਤਰ ਬਣਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੂਨ ਵੈਲੀ ਕੈਂਬਰਿਜ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਜ਼ੀਰਾ, 13 ਅਗਸਤ (ਮਨਜੀਤ ਸਿੰਘ ਢਿੱਲੋਂ)-ਦੂਨ ਵੈਲੀ ਕੈਂਬਰਿਜ ਪਬਲਿਕ ਸਕੂਲ ਜ਼ੀਰਾ ਵਿਖੇ 75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਡਾ: ਸੁਭਾਸ਼ ਉੱਪਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਬੱਚਿਆਂ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਨੇ ਹਰ ਘਰ ਤਿਰੰਗਾ ਮੁਹਿੰਮ ਤਹਿਤ ਕੱਢੀ ਪੈਦਲ ਰੈਲੀ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਭਾਰਤ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਜਸ਼ਨਾਂ ਦੇ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਦੇ ਸਮੁੱਚੇ ਸਟਾਫ਼ ਵਲੋਂ ਹਰ ਘਰ ਤਿਰੰਗਾ ਦੇ ਬੈਨਰ ਨਾਲ ਹੱਥਾਂ ਵਿਚ ਤਿਰੰਗੇ ਝੰਡੇ ਲੈ ਕੇ ਕਾਲਜ ਕੈਂਪਸ ਤੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ 'ਚ ਕੱਢੀ ਤਿਰੰਗਾ ਰੈਲੀ

ਫ਼ਿਰੋਜ਼ਪੁਰ, 13 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਸਬੰਧ 'ਚ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ: ਬੂਟਾ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ, ਰਜਿਸਟਰਾਰ ਪੋ੍ਰ: ਡਾ: ਗ਼ਜ਼ਲਪ੍ਰੀਤ ਸਿੰਘ ਅਰਨੇਜਾ ਦੀ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਨਾਲ ਭਰੇ ਟਰੈਕਟਰ ਟਰਾਲੀ ਸਮੇਤ 1 ਵਿਅਕਤੀ ਕਾਬੂ

ਫ਼ਿਰੋਜ਼ਪੁਰ, 13 ਅਗਸਤ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਨਾਜਾਇਜ਼ ਰੇਤਾ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਮਾਈਨਿੰਗ ਵਿਭਾਗ ਵਲੋਂ ਨਾਜਾਇਜ਼ ਰੇਤ ਨਾਲ ਭਰਿਆ ਟਰੈਕਟਰ ਟਰਾਲੀ ਸਮੇਤ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਲਗਾਇਆ ਤਿਰੰਗਾ

ਗੁਰੂਹਰਸਹਾਏ, 13 ਅਗਸਤ (ਕਪਿਲ ਕੰਧਾਰੀ)-ਦੇਸ਼ ਦੀ 75ਵੀਂ ਵਰ੍ਹੇਗੰਢ ਨੂੰ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਦੇ ਸੰਬੰਧ ਵਿਚ ਘਰ-ਘਰ ਤਿਰੰਗਾ ਮੁਹਿੰਮ ਤਹਿਤ ਹਰੇਕ ਦੇਸ਼ ਵਾਸੀ ਨੂੰ ਆਪਣੇ ਘਰਾਂ ਦੁਕਾਨਾਂ ਦਫ਼ਤਰਾਂ ਉੱਪਰ ਤਿਰੰਗਾ ਲਗਾਉਣ ਦੀ ਅਪੀਲ ਕੀਤੀ ਗਈ ਸੀ | ਉਸੇ ...

ਪੂਰੀ ਖ਼ਬਰ »

ਕਾਂਗਰਸ ਨੇ ਕੱਢੀ ਗੁਰੂਹਰਸਹਾਏ ਹਲਕੇ ਅੰਦਰ 75ਵੀਂ ਤਿਰੰਗਾ ਗੌਰਵ ਯਾਤਰਾ

ਗੁਰੂਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਦੇਸ਼ ਦੀ 75ਵੀਂ ਆਜ਼ਾਦੀ ਵਰ੍ਹੇਗੰਢ ਦੇ ਜਸ਼ਨਾਂ ਨੂੰ ਮਨਾਉਂਦਿਆਂ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਰਮਿੰਦਰ ਆਂਵਲਾ ਦੀ ਅਗਵਾਈ ਹੇਠ ਗੌਰਵ ਤਿਰੰਗਾ ਪੈਦਲ ਯਾਤਰਾ ਕੱਢੀ ਗਈ | ਸਥਾਨਕ ਸ਼ਹਿਰ ਦੇ ਰਾਮ ਚੌਕ ਤੋਂ ਸ਼ੁਰੂ ਹੋ ਕੇ ਪੂਰੇ ਬਾਜ਼ਾਰ 'ਚੋਂ ਹੀ ਹੁੰਦੀ ਹੋਈ ਕਾਂਗਰਸ ਦੀ ਤਿਰੰਗਾ ਯਾਤਰਾ ਵਾਸਲ ਮੋਹਨ ਕੇ ਡੇਰਾ ਭਜਨਗੜ੍ਹ ਜਾ ਕੇ ਸਮਾਪਤ ਹੋਈ | ਸਵੇਰ ਤੋਂ ਹੀ ਵੱਖ-ਵੱਖ ਪਿੰਡਾਂ ਤੋਂ ਕਾਂਗਰਸੀ ਵਰਕਰ ਕਾਫ਼ਲਿਆਂ ਦੇ ਰੂਪ 'ਚ ਸ਼ਾਮਿਲ ਹੋਏ | ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਅਤੇ ਗੁਰਦੁਆਰਾ ਸਿੱਖ ਸਨਾਤਨ ਵਿਖੇ ਅਸ਼ੀਰਵਾਦ ਲੈ ਕੇ ਬਾਜ਼ਾਰ ਅੰਦਰ ਗਈ ਤਿਰੰਗਾ ਯਾਤਰਾ ਦਾ ਥਾਂ-ਥਾਂ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਰਮਿੰਦਰ ਆਂਵਲਾ ਨੇ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਲੈ ਕੇ ਇਹ ਯਾਤਰਾ ਕੱਢੀ ਗਈ ਤੇ ਲੋਕ ਬਹੁਤ ਖੁਸ਼ੀ ਨਾਲ ਆਜ਼ਾਦੀ ਦੀ ਇਹ ਵਰ੍ਹੇਗੰਢ ਮਨਾ ਰਹੇ ਹਨ | ਇਸ ਮੌਕੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਦਕਾ ਸਾਨੂੰ ਆਜ਼ਾਦੀ ਮਿਲੀ ਹੈ, ਅਸੀਂ ਉਨ੍ਹਾਂ ਨੂੰ ਪ੍ਰਣਾਮ ਕਰਦੇ ਹਾਂ | ਇਸ ਯਾਤਰਾ 'ਚ ਗੁਰਦੀਪ ਸਿੰਘ ਢਿੱਲੋਂ, ਭੀਮ ਕੰਬੋਜ, ਵੇਦ ਪ੍ਰਕਾਸ਼, ਵਿੱਕੀ ਸਿੱਧੂ, ਗਗਨ ਸਰਪੰਚ ਤੇਲੀਆਂ ਵਾਲਾ, ਅਮਰ ਕੰਬੋਜ, ਅਮਰੀਕ ਸਿੱਧੂ, ਮੇਜਰ ਲਾਲਚੀਆਂ, ਬਗੀਚਾ ਬੋਹੜੀਆ, ਗੁਰਲਾਲ ਲਾਲੀ, ਪਿੰਟੂ ਸੋਢੀ, ਆਤਮਜੀਤ ਡੇਵਿਡ, ਅਮਨ ਦੁੱਗਲ, ਸੀਮੂ ਪਾਸੀ, ਕੁਲਵਿੰਦਰ ਸਿੰਘ ਕਾਹਨ ਸਿੰਘ ਵਾਲਾ, ਕਰਤਾਰ ਸਿੰਘ ਬੂਰ ਵਾਲਾ, ਗੁਰਜੰਟ ਦਿਲਾ ਰਾਮ, ਅੰਗੂਰ ਸਿੰਘ, ਬੂਟਾ ਸਿੰਘ ਵਾਸਲ ਮੋਹਨ ਕੇ, ਬੰਟੀ ਠਠੇਰਾਂ ਵਾਲਾ, ਰੁਸਤਮ ਪੰਜੇ ਕੇ, ਰਿੰਕੂ ਨਿਧਾਨਾ, ਮੰਗਲ ਸਿੰਘ ਸ਼ਾਮ ਸਿੰਘ ਵਾਲਾ, ਗੁਰਪ੍ਰੀਤ ਅਵਾਣ, ਦਲਵਿੰਦਰ ਸਿੰਘ ਛੋਟਾ ਜੰਡ ਵਾਲਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਰਹੱਦੀ ਲੋਕ ਸੇਵਾ ਸੰਮਤੀ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਨੇ ਕੱਢੀ ਤਿਰੰਗਾ ਯਾਤਰਾ

ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ)-ਉੱਘੀ ਸਮਾਜ ਸੇਵੀ ਸੰਸਥਾ ਸਰਹੱਦੀ ਲੋਕ ਸੇਵਾ ਸਮਿਤੀ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਨੇ ਤਿਰੰਗਾ ਯਾਤਰਾ ਕੱਢੀ ਅਤੇ ਸੰਸਥਾਵਾਂ ਦੇ ਮਹਿਲਾ ਮੈਂਬਰਾਂ ਵਲੋਂ ਹਿੰਦ-ਪਾਕਿ ਕੌਮੀ ਸਰਹੱਦ 'ਤੇ ਬੀ.ਐੱਸ.ਐਫ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX