ਤਾਜਾ ਖ਼ਬਰਾਂ


ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ
. . .  14 minutes ago
ਮੁੰਬਈ, 23 ਮਾਰਚ- ਮੁੰਬਈ ਪੁਲਿਸ ਨੇ ਦੱਸਿਆ ਕਿ ਮੁੰਬਈ ਦੀ ਸਹਾਰ ਪੁਲਿਸ ਨੇ ਦੁਬਈ ਤੋਂ ਮੁੰਬਈ ਜਾ ਰਹੇ 2 ਯਾਤਰੀਆਂ ਨੂੰ ਕਥਿਤ ਤੌਰ 'ਤੇ ਸ਼ਰਾਬ ਦੇ ਨਸ਼ੇ 'ਚ ਫਲਾਈਟ 'ਚ ਹੰਗਾਮਾ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ...
ਬਿਹਾਰ: ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਬਰਾਮਦ ਹੋਇਆ ਵਿਸਫੋਟਕ
. . .  about 1 hour ago
ਪਟਨਾ, 23 ਮਾਰਚ-ਬਿਹਾਰ ਦੇ ਸੀਵਾਨ ਰੇਲਵੇ ਸਟੇਸ਼ਨ 'ਤੇ ਗਵਾਲੀਅਰ-ਬਰੌਨੀ ਐਕਸਪ੍ਰੈੱਸ ਰੇਲਗੱਡੀ ਤੋਂ ਕਥਿਤ ਤੌਰ 'ਤੇ ਵਿਸਫੋਟਕ ਬਰਾਮਦ ਕੀਤੇ ਗਏ ਸਨ। ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਸ਼ਸ਼ੀ ਕੁਮਾਰ ਨੇ ਦੱਸਿਆ ਕਿ ਅਸੀਂ ਬੰਬ...
ਉੱਤਰ ਪ੍ਰਦੇਸ਼: ਨਿੱਜੀ ਕੰਪਨੀ ਦੀ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 1 hour ago
ਨੋਇਡਾ, 23 ਮਾਰਚ- ਉੱਤਰ ਪ੍ਰਦੇਸ਼ ਦੇ ਨੋਇਡਾ ਸੈਕਟਰ 10 'ਚ ਇਕ ਨਿੱਜੀ ਕੰਪਨੀ ਦੀ ਇਮਾਰਤ 'ਚ ਅੱਗ ਲੱਗ ਗਈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਈ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ...
ਕਾਂਗਰਸ ਸਾਂਸਦ ਰਾਹੁਲ ਗਾਂਧੀ ਦਿੱਲੀ ਏਅਰਪੋਰਟ ਪਹੁੰਚੇ
. . .  about 1 hour ago
ਨਵੀਂ ਦਿੱਲੀ, 23 ਮਾਰਚ-ਰਾਹੁਲ ਗਾਂਧੀ ਅੱਜ ਸੂਰਤ ਪਹੁੰਚਣਗੇ। ਅੱਜ ਸੂਰਤ ਜ਼ਿਲ੍ਹਾ ਅਦਾਲਤ ਉਨ੍ਹਾਂ ਦੇ ਕਥਿਤ 'ਮੋਦੀ ਸਰਨੇਮ' ਟਿੱਪਣੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਆਦੇਸ਼ ਪਾਸ ਕਰ ਸਕਦੀ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਤੀਜੇ ਇਕ ਦਿਨਾ ਮੈਚ ਵਿਚ ਆਸਟ੍ਰੇਲੀਆ ਨੇ 21 ਦੌੜਾਂ ਨਾਲ ਹਰਾਇਆ ਭਾਰਤ ਨੂੰ, 2-1 ਨਾਲ ਜਿੱਤੀ ਲੜੀ
. . .  1 day ago
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਕੌਮੀ ਇਨਸਾਫ਼ ਮੋਰਚਾ ਵਲੋ ਦਿੱਤੇ ਜਾ ਰਹੇ ਧਰਨੇ ਨੂੰ ਹਟਾਉਣ ਦਾ ਮਾਮਲਾ
. . .  1 day ago
ਚੰਡੀਗੜ੍ਹ , 22 ਮਾਰਚ - ਹਾਈਕੋਰਟ ’ਚ ਸਰਕਾਰ ਨੇ ਕਿਹਾ ਕਿ ਮੁੱਦਾ ਧਾਰਮਿਕ ਤੇ ਭਾਵਨਾਤਮਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਤਾਕਤ ਦੀ ਵਰਤੋਂ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ । ਇਸ ਨੂੰ ਤਰੀਕੇ ਨਾਲ ਹੱਲ ਕਰਨ ...
ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਲਈ ਰਾਤ ਦੇ ਖਾਣੇ ਦੀ ਕੀਤੀ ਮੇਜ਼ਬਾਨੀ
. . .  1 day ago
ਲੰਡਨ : ਖਾਲਿਸਤਾਨੀ ਸਮਰਥਕਾਂ ਵਲੋਂ ਭਾਰਤ ਵਿਰੋਧੀ ਪ੍ਰਦਰਸ਼ਨ, ਭਾਰਤੀ ਹਾਈ ਕਮਿਸ਼ਨ 'ਤੇ ਮੈਟਰੋਪੋਲੀਟਨ ਪੁਲਿਸ ਪਹਿਰੇ 'ਤੇ
. . .  1 day ago
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ 70 ਕਮਰਿਆਂ ਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨਿਵਾਸ (ਸਰਾਂ) ਦੀ ਉਸਾਰੀ ਦੀ ਕਾਰ ਸੇਵਾ ਆਰੰਭ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਦਰਸ਼ਨ ਕਰਨ ਪੁੱਜਦੇ ਸ਼ਰਧਾਲੂਆਂ ਦੀ ਸਹੂਲਤ ਲਈ 70 ਕਮਰਿਆਂ ਦੀ ਸਮਰੱਥਾ ਵਾਲੇ ...
ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ- ਸ਼ਰਦ ਪਵਾਰ
. . .  1 day ago
ਕਰਨਾਲ, 22 ਮਾਰਚ (ਗੁਰਮੀਤ ਸਿੰਘ ਸੱਗੂ)- ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਰੱਖਿਆ ਅਤੇ ਖ਼ੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਅੱਜ ਦੇਸ਼ ਵਿਚ ਜੋ ਸਿਆਸੀ ਸਥਿਤੀ ਬਣੀ ਹੋਈ ਹੈ, ਉਸ ਦੇ ਮੱਦੇਨਜ਼ਰ ਵਿਰੋਧੀ ਧਿਰ ਦੀ ਏਕਤਾ ਦੀ ਸਖ਼ਤ ਲੋੜ ਹੈ, ਤਾਂ ਜੋ ਭਾਜਪਾ ਨੂੰ....
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
. . .  1 day ago
ਪੰਜਾਬੀ ਵਿਦਵਾਨ ਡਾ. ਰਤਨ ਸਿੰਘ ਜੱਗੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ ਪਦਮ ਸ੍ਰੀ ਪ੍ਰਾਪਤ ਕੀਤਾ
ਅੰਮ੍ਰਿਤਪਾਲ ਨੇ 40-45 ਮਿੰਟ ਗੁਰਦੁਆਰੇ ਵਿਚ ਬਿਤਾਏ- ਐਸ.ਐਸ.ਪੀ. ਜਲੰਧਰ ਦਿਹਾਤੀ
. . .  1 day ago
ਜਲੰਧਰ, 22 ਮਾਰਚ- ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਸਵਰਨਦੀਪ ਸਿੰਘ ਨੇ ਨੰਗਲ ਅੰਬੀਆਂ ਗੁਰਦੁਆਰੇ ਵਿਚ ਵਾਪਰੀ ਘਟਨਾ ਬਾਰੇ ਦੱਸਿਆ ਕਿ ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ, ਤਾਂ ਉਹ ਗੁਰਦੁਆਰੇ ਵਿਚ ਭੱਜ ਗਏ ਅਤੇ ਇਕ ਗ੍ਰੰਥੀ ਨੂੰ ਕੱਪੜੇ ਦੇਣ ਲਈ....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
. . .  1 day ago
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸੋਮਨਹੱਲੀ ਮਾਲਿਆ ਕ੍ਰਿਸ਼ਨਾ ਪਦਮ ਵਿਭੂਸ਼ਣ ਨਾਲ ਸਨਮਾਨਿਤ
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਇਕ ਦਿਨਾ ਮੈਚ: ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 270 ਦੌੜਾਂ ਦਾ ਟੀਚਾ
ਨਵਜੋਤ ਸਿੰਘ ਸਿੱਧੂ ਦੀ ਪਤਨੀ ਨੂੰ ਸਟੇਜ 2 ਕੈਂਸਰ, ਟਵਿੱਟਰ 'ਤੇ ਭਾਵੁਕ ਪੋਸਟ ਪਾ ਕੇ ਖੁਦ ਦਿੱਤੀ ਜਾਣਕਾਰੀ
. . .  1 day ago
ਚੰਡੀਗੜ੍ਹ, 22 ਮਾਰਚ- ਨਵਜੋਤ ਕੌਰ ਸਿੱਧੂ ਨੂੰ ਜਾਨਲੇਵਾ ਕੈਂਸਰ ਹੋ ਗਿਆ ਹੈ। ਇਹ ਕੈਂਸਰ ਦੂਜੀ ਸਟੇਜ ਵਿਚ ਹੈ, ਜਿਸ ਕਾਰਨ ਅੱਜ ਚੰਡੀਗੜ੍ਹ ’ਚ ਉਨ੍ਹਾਂ ਦੀ ਸਰਜਰੀ ਹੋਵੇਗੀ। ਇਸ ਦੌਰਾਨ ਨਵਜੋਤ ਕੌਰ ਸਿੱਧੂ ਨੇ ਭਾਵੁਕ ਟਵੀਟ ਕਰਦੇ ਹੋਏ ਕਿਹਾ ਕਿ ਉਹ...
ਪੁਲਿਸ ਨੇ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਜਲੰਧਰ ਅਦਾਲਤ ’ਚ ਕੀਤਾ ਪੇਸ਼
. . .  1 day ago
ਜਲੰਧਰ, 22 ਮਾਰਚ- ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਅਤੇ ਗੁਰਬੇਜ ਸਿੰਘ ਨੂੰ ਜਲੰਧਰ ਅਦਾਲਤ ਵਿਚ ਪੇਸ਼ ਕੀਤਾ। ਇਨ੍ਹਾਂ ਨੇ ਅੰਮ੍ਰਿਤਪਾਲ ਸਿੰਘ....
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਪਰਦਾਵਾਂ ਤੇ ਬੁੱਧੀਜੀਵੀਆਂ ਦੀ 27 ਮਾਰਚ ਨੂੰ ਸੱਦੀ ਵਿਸ਼ੇਸ਼ ਇਕੱਤਰਤਾ
. . .  1 day ago
ਅੰਮ੍ਰਿਤਸਰ, 22 ਮਾਰਚ (ਜਸਵੰਤ ਸਿੰਘ ਜੱਸ)- ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿਚ ਲੰਮੇਂ ਸਮੇਂ ਤੋਂ ਪਸਰੇ ਬੇਚੈਨੀ ਦੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਜ਼ਾਇਜ਼ ਗ੍ਰਿਫ਼ਤਾਰੀਆਂ ’ਤੇ ਵਿਚਾਰ ਉਪਰੰਤ ਭਵਿੱਖ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ....
ਮਨੀ ਲਾਂਡਰਿੰਗ ਮਾਮਲਾ: ਹਾਈਕੋਰਟ ਨੇ ‘ਆਪ’ ਆਗੂ ਸਤੇਂਦਰ ਜੈਨ ’ਤੇ ਫ਼ੈਸਲਾ ਰੱਖਿਆ ਸੁਰੱਖ਼ਿਅਤ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਹਾਈ ਕੋਰਟ ਵਿਚ ਦਿਨੇਸ਼ ਕੁਮਾਰ ਸ਼ਰਮਾ ਦੀ ਬੈਂਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ‘ਆਪ’ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਅਤੇ ਦੋ ਹੋਰਾਂ ’ਤੇ....
ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਪਹਿਲਾ ਤਗਮਾ ਕੀਤਾ ਪੱਕਾ
. . .  1 day ago
ਨਵੀਂ ਦਿੱਲੀ, 22 ਮਾਰਚ- ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਨੇ ਆਪਣਾ ਕੁਆਰਟਰ ਫ਼ਾਈਨਲ ਮੁਕਾਬਲਾ ਜਿੱਤ ਕੇ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਭਾਰਤ ਦਾ ਪਹਿਲਾ ਤਗ਼ਮਾ ਪੱਕਾ ਕਰ ਲਿਆ ਹੈ। ਇਸ ਮੌਕੇ ਉਸ ਨੇ ਕਿਹਾ ਕਿ ਮੇਰਾ ਅੱਜ ਦਾ ਪ੍ਰਦਰਸ਼ਨ ਆਉਣ ਵਾਲੇ ਮੈਚਾਂ ਲਈ ਵੀ ਚੰਗਾ ਸੰਕੇਤ ਦਿੰਦਾ ਹੈ। ਮੈਂ....
ਪ੍ਰਧਾਨ ਮੰਤਰੀ ਮੋਦੀ 24 ਮਾਰਚ ਨੂੰ ਕਰਨਗੇ ਵਾਰਾਣਸੀ ਦਾ ਦੌਰਾ
. . .  1 day ago
ਨਵੀਂ ਦਿੱਲੀ, 22 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਮਾਰਚ ਨੂੰ ਵਾਰਾਣਸੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਰੁਦ੍ਰਾਕਸ਼ ਕਨਵੈਨਸ਼ਨ ਸੈਂਟਰ ਵਿਖੇ ਇਕ ਵਿਸ਼ਵ ਟੀ.ਬੀ. ਸੰਮੇਲਨ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਨ੍ਹਾਂ ਵਲੋਂ ਸੰਪੂਰਨਾਨੰਦ ਸੰਸਕ੍ਰਿਤ....
ਦੇਸ਼ ਦੀ ਏਕਤਾ ਅਤੇ ਅਖੰਡਤਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ- ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਦੇਸ਼ ਦੀ ਏਕਤਾ ਅਤੇ ਅਖ਼ੰਡਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਵੱਖਵਾਦੀ ਤਾਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦਾ ਹੈ, ਜੋ ਪੰਜਾਬ ਵਿਚ ਅਸਥਿਰਤਾ ਪੈਦਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ....
ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰ ਪੰਜ ਮੋਟਰਸਾਈਕਲਾਂ ਸਮੇਤ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਚੋਰ ਗਰੋਹ ਦੇ ਚਾਰ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਇਹ ਪ੍ਰਗਟਾਵਾ.......
ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਉਸ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਕੀਤੀ ਦਾਇਰ
. . .  1 day ago
ਚੰਡੀਗੜ੍ਹ, 22 ਮਾਰਚ (ਤਰੁਣ ਭਜਨੀ)- ਸਰਬਜੀਤ ਸਿੰਘ ਉਰਫ਼ ਦਲਜੀਤ ਕਲਸੀ ਦੀ ਗੈਰ-ਕਾਨੂੰਨੀ ਹਿਰਾਸਤ ਦੇ ਖ਼ਿਲਾਫ਼ ਕਲਸੀ ਦੀ ਪਤਨੀ ਨੇ ਹਾਈਕੋਰਟ ਵਿਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਅੱਜ ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਲਈ ਆਇਆ। ਮਾਮਲੇ ਦੀ ਸੁਣਵਾਈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 31 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਹਰ ਚੰਗੇ ਅਤੇ ਨੇਕ ਇਨਸਾਨ ਲਈ ਸਭ ਤੋਂ ਵੱਡੀ ਪ੍ਰਾਪਤੀ ਹੈ ਕਿ ਉਹ ਮੁਸ਼ਕਿਲ ਆਉਣ \'ਤੇ ਕਰਤੱਵ ਅਤੇ ਧਰਮ ਤੋਂ ਕਦੇ ਵੀ ਨਾ ਡੋਲੇ। -ਸੁਕਰਾਤ

ਅੰਮ੍ਰਿਤਸਰ / ਦਿਹਾਤੀ

ਉਲੰਪੀਅਨ ਸ਼ਮਸ਼ੇਰ ਸਿੰਘ ਅਤੇ ਪ੍ਰਸਿੱਧ ਹਾਕੀ ਖਿਡਾਰੀ ਯੁਗਰਾਜ ਸਿੰਘ ਦਾ ਪਿੰਡ ਅਟਾਰੀ ਪਰਤਣ 'ਤੇ ਨਿੱਘਾ ਸਵਾਗਤ

ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ)-ਉਲੰਪੀਅਨ ਸ਼ਮਸ਼ੇਰ ਸਿੰਘ ਅਤੇ ਪ੍ਰਸਿੱਧ ਹਾਕੀ ਖਿਡਾਰੀ ਯੁਗਰਾਜ ਸਿੰਘ ਦਾ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ ਦੂਸਰਾ ਸਥਾਨ ਪ੍ਰਾਪਤ ਕਰਕੇ ਪਿੰਡ ਅਟਾਰੀ ਪਹੁੰਚਣ 'ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਅਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸੁਆਗਤ ਕੀਤਾ | ਇਸ ਮੌਕੇ ਹਾਕੀ ਖਿਡਾਰੀ ਅਤੇ ਇਲਾਕੇ ਦੀ ਜਨਤਾ ਵੱਡੀ ਗਿਣਤੀ ਵਿਚ ਮੌਜੂਦ ਸੀ, ਜਿਨ੍ਹਾਂ ਨੇ ਢੋਲ ਦੀ ਥਾਪ ਤੇ ਭੰਗੜੇ ਪਾਏ ਲੱਡੂ ਵੰਡੇ ਅਤੇ ਆਤਿਸ਼ਬਾਜੀ ਕਰਕੇ ਖੁਸ਼ੀਆਂ ਮਨਾਈਆਂ | ਪਿੰਡ ਵਾਸੀ ਅਤੇ ਹਾਕੀ ਖਿਡਾਰੀ ਯੁਗਰਾਜ ਸਿੰਘ ਅਤੇ ਉਲੰਪੀਅਨ ਸ਼ਮਸ਼ੇਰ ਸਿੰਘ ਨਾਲ ਸੈਲਫੀਆਂ ਲੈ ਰਹੇ ਸਨ | ਯੋਗਰਾਜ ਸਿੰਘ ਅਟਾਰੀ ਅਤੇ ਉਲੰਪੀਅਨ ਸ਼ਮਸ਼ੇਰ ਸਿੰਘ ਨੇ ਗੱਲਬਾਤ ਕਰਦੇ ਕਿਹਾ ਕਿ ਭਾਰਤ ਲਈ ਸਿਲਵਰ ਮੈਡਲ ਜਿੱਤਣ ਅਤੇ ਰਾਸ਼ਟਰਮੰਡਲ ਖੇਡਾਂ ਵਿਚ ਦੂਸਰਾ ਸਥਾਨ ਹਾਸਲ ਕਰਨ ਲਈ ਉਹ ਖ਼ੁਸ਼ ਹਨ | ਉਲੰਪੀਅਨ ਸ਼ਮਸ਼ੇਰ ਸਿੰਘ ਦੇ ਕੋਚ ਗੁਰਬਰਿੰਦਰ ਸਿੰਘ ਸਿੱਧੂ ਕੈਨੇਡਾ ਵਾਲਿਆਂ ਨੇ ਰਾਸ਼ਟਰ ਮੰਡਲ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਿਲਵਰ ਮੈਡਲ ਜਿੱਤਣ 'ਤੇ ਉਲੰਪੀਅਨ ਸ਼ਮਸ਼ੇਰ ਸਿੰਘ, ਯੋਗਰਾਜ ਸਿੰਘ ਅਤੇ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਯੁਗਰਾਜ ਸਿੰਘ ਦੇ ਪਿਤਾ ਸੁਰਜੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਦੇ ਪਿਤਾ ਹਰਦੇਵ ਸਿੰਘ ਅਤੇ ਕੋਚ ਨਵਜੀਤ ਸਿੰਘ ਲਾਲੀ ਨੇ ਗੱਲਬਾਤ ਕਰਦੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਸਿਲਵਰ ਮੈਡਲ ਹਾਸਲ ਕਰਕੇ ਅਟਾਰੀ, ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਰਜਿੰਦਰ ਸਿੰਘ ਰੂਬੀ ਅਟਾਰੀ, ਸ਼ਿੰਦਾ ਸਿੰਘ ਟਰੱਕਾਂਵਾਲੇ, ਯੁਗਰਾਜ ਸਿੰਘ ਦੇ ਮਾਤਾ ਪਰਮਜੀਤ ਕੌਰ, ਭਰਾ ਸਰਬਜੀਤ ਸਿੰਘ ਪਿਤਾ ਸੁਰਜੀਤ ਸਿੰਘ, ਉਲੰਪੀਅਨ ਸ਼ਮਸ਼ੇਰ ਸਿੰਘ ਦੇ ਪਿਤਾ ਹਰਦੇਵ ਸਿੰਘ, ਮਾਤਾ ਹਰਪ੍ਰੀਤ ਕੌਰ, ਦਾਦੀ ਸੁਰਜੀਤ ਕੌਰ, ਤਾਈ ਗੁਰਮੀਤ ਕੌਰ, ਪਿ੍ੰਸੀਪਲ ਹਰਜਿੰਦਰਪਾਲ ਸਿੰਘ, ਸੰਨੀ ਅਟਾਰੀ,ਚਾਚਾ ਗੁਰਜੀਤ ਸਿੰਘ, ਹਰਜੋਧਬੀਰ ਸਿੰਘ ਯੋਧਾ ਅਟਾਰੀ, ਜਸਮੀਤ ਸਿੰਘ ਕਾਕੂ, ਅਮਰਜੀਤ ਸਿੰਘ ਸ਼ਿੰਦਾ, ਰਿੰਕਾ ਸਿੰਘ ਕਾਉਂਕੇ ਅਤੇ ਕਸਬਾ ਅਟਾਰੀ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਦੇ ਵੱਧਦੇ ਕੇਸਾਂ ਕਰਕੇ ਸਕੂਲਾਂ 'ਚ ਹਦਾਇਤਾਂ ਜਾਰੀ

ਬਿਆਸ, 14 ਅਗਸਤ (ਫੇਰੂਮਾਨ)-ਪੰਜਾਬ ਸਮੇਤ ਦੇਸ਼ ਦੇ ਸਾਰੇ ਸੂਬਿਆਂ ਵਿਚ ਕੋਰੋਨਾ ਬਿਮਾਰੀ ਦੇ ਕੇਸਾਂ ਵਿਚ ਦਿਨ ਪ੍ਰਤਿਦਿਨ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਜ਼ਿਲ੍ਹਾ ਅੰਮਿ੍ਤਸਰ ਦੇ ਹਿੰਦੀ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਨੇ 5 ਮਹੀਨਿਆਂ 'ਚ ਚੋਣ ਗਰੰਟੀਆਂ ਪੂਰੀਆਂ ਕਰਕੇ ਵਿਰੋਧੀ ਧਿਰਾਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਦਿੱਤਾ ਮੋੜਵਾਂ ਜਵਾਬ¸ਮੰਤਰੀ ਧਾਲੀਵਾਲ

ਅਜਨਾਲਾ, 14 ਅਗਸਤ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤੇ ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ 'ਚ ਮੁੱਦਾਹੀਨ ਰਵਾਇਤੀ ਰਾਜਸੀ ਪਾਰਟੀਆਂ ਕਾਂਗਰਸ, ਅਕਾਲੀ ਦਲ, ਭਾਜਪਾ ਆਦਿ ਵਿਰੋਧੀ ਧਿਰਾਂ ਭਾਵੇਂ ਸੂਬੇ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ ਦਿਵਸ' ਸਾਲਾਨਾ ਮੇਲੇ ਨੂੰ ਸਮਰਪਿਤ ਭਾਰੀ ਅੰਮਿ੍ਤ ਸੰਚਾਰ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ 'ਸਾਚਾ ਗੁਰੂ ਲਾਧੋ ਰੇ ਦਿਵਸ' ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਸਠਿਆਲਾ 'ਚ 'ਸੱਥ' ਦੀ ਉਸਾਰੀ ਦੀ ਰੱਖੀ ਨੀਂਹ

ਸਠਿਆਲਾ, 14 ਅਗਸਤ (ਸਫਰੀ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਗ੍ਰਾਮ ਪੰਚਾਇਤ ਸਠਿਆਲਾ ਦੇ ਸਰਪੰਚ ਦਲਵਿੰਦਰ ਸਿੰਘ ਵਲੋਂ ਪੱਤੀ ਮਸੰਦ ਕੀ ਵਿਖੇ ਸੱਥ ਦੀ ਉਸਾਰੀ ਦੀ ਨੀਂਹ ਰੱਖੀ ਗਈ | ਇਸ ਮੌਕੇ ਸਰਪੰਚ ਦਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਪਿੰਡ ਵਿਚ ਸੱਥਾਂ ਬਣਾਉਣ ਦਾ ...

ਪੂਰੀ ਖ਼ਬਰ »

ਮਜੀਠੀਆ ਦੇ ਰਿਹਾਅ ਹੋਣ 'ਤੇ ਬੱਬੂ ਮਾਨਾਂਵਾਲਾ ਤੇ ਜੱਗੀ ਬਸ਼ੰਬਰਪੁਰਾ ਨੇ ਮੁਲਾਕਾਤ ਕਰਕੇ ਕੀਤਾ ਸਵਾਗਤ

ਮਾਨਾਂਵਾਲਾ , 14 ਅਗਸਤ (ਗੁਰਦੀਪ ਸਿੰਘ ਨਾਗੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੂੰ ਮਾਣਯੋਗ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਾਈਸ ਚੇਅਰਮੈਨ ਮਲਕੀਤ ਸਿੰਘ ਬੱਬੂ, ...

ਪੂਰੀ ਖ਼ਬਰ »

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ ਬਾਰਡਰ ਟਰੱਕ ਯੂਨੀਅਨ ਵਿਖੇ ਲਹਿਰਾਇਆ ਤਿਰੰਗਾ

ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਤੋਂ ਹਲਕਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਅਟਾਰੀ ਸਰਹੱਦ 'ਤੇ ਸਥਿਤ ਅਟਾਰੀ ਬਾਰਡਰ ਟਰੱਕ ਯੂਨੀਅਨ ਦੇ ਦਫ਼ਤਰ ਵਿਖੇ ਦੇਸ਼ ਦੀ ਸ਼ਾਨ ਤਿਰੰਗਾ ਝੰਡਾ ਲਹਿਰਾਇਆ ਅਤੇ ਪੰਜਾਬ ਤੇ ਦੇਸ਼ ਵਾਸੀਆਂ ਨੂੰ ...

ਪੂਰੀ ਖ਼ਬਰ »

'ਸਾਚਾ ਗੁਰੂ ਲਾਧੋ ਰੇ ਦਿਵਸ' ਸਾਲਾਨਾ ਮੇਲੇ ਮੌਕੇ ਮਨੁੱਖੀ ਭਲਾਈ ਸੰਸਥਾ ਵਲੋਂ ਲਗਾਇਆ ਖ਼ੂਨਦਾਨ ਕੈਂਪ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਾਲਾਨਾ ਜੋੜ ਮੇਲਾ 'ਸਾਚਾ ਗੁਰੂ ਲਾਧੋ ਰੇ' ਦਿਵਸ ਮੌਕੇ 'ਤੇ ਜਿੱਥੇ ਮਨੁੱਖੀ ਭਲਾਈ ਸੰਸਥਾ ਅਤੇ ਸਾਬਕਾ ਸੈਨਿਕ ਭਲਾਈ ਸੰਸਥਾ ਵਲੋਂ ਪੰਜਾਬ ਪ੍ਰਧਾਨ ਤਰਸੇਮ ਸਿੰਘ ਬਾਠ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਲਹਿਰਾਉੇੇਣ ਦੀ ਰਸਮ ਵਿਧਵਾ ਬੀਬੀ ਵੀਰੋ ਕਿਸ ਛੱਤ 'ਤੇ ਪੂਰੀ ਕਰੇ...?

ਗੱਗੋਮਾਹਲ, 14 ਅਗਸਤ (ਬਲਵਿੰਦਰ ਸਿੰਘ ਸੰਧੂ)-ਸਮੇਂ ਦੀਆਂ ਸਰਕਾਰਾਂ ਲੱਖ ਦਮਗਜੇ ਮਾਰਨ ਕਿ ਲੋੜਵੰਦਾਂ ਲਈ ਆਟਾ ਦਾਲ ਸਕੀਮ, ਬਿਜਲੀ ਬਿੱਲ ਦੀ ਮੁਆਫੀ, ਵਿਧਵਾ, ਬੁੱਢਾਪਾ ਪੈਨਸ਼ਨ, ਮਕਾਨ ਬਣਾਉਣ ਲਈ ਸਹਾਇਤਾ ਦਿੱਤੀ ਜਾਂਦੀ ਹੈ ਪਰ ਇਹ ਸਹਾਇਤਾ ਪੈਨਸ਼ਨਾਂ ਤੇ ਆਟਾ ਦਾਲ ...

ਪੂਰੀ ਖ਼ਬਰ »

ਸੈਕਰਡ ਲਾਈਟ ਸੀਨੀ: ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਆਜ਼ਾਦੀ ਦਿਵਸ ਮਨਾਇਆ

ਨਵਾਂ ਪਿੰਡ, 14 ਅਗਸਤ (ਜਸਪਾਲ ਸਿੰਘ)-ਸੈਕਰਡ ਲਾਈਟ ਸੀਨੀ: ਸੈਕੰ: ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਆਜ਼ਾਦੀ ਦਿਵਸ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਐਮ. ਡੀ. ਅਰਪਿੰਦਰ ਕੌਰ ਥਿੰਦ ਵਲੋਂ ਤਿਰੰਗਾ ਚੜ੍ਹਾਇਆ ਗਿਆ | ਇਸ ਮੌਕੇ ਜੂਨੀਅਰ ਤੇ ਸੀਨੀਅਰ ...

ਪੂਰੀ ਖ਼ਬਰ »

ਮਜੀਠੀਆ ਨੂੰ ਜਮਾਨਤ ਮਿਲਣ ਨਾਲ ਅਕਾਲੀ ਵਰਕਰਾਂ ਦੇ ਹੌਂਸਲੇ ਹੋਏ ਬੁਲੰਦ¸ਸ਼ਿਵੀ, ਗਿੱਲ

ਜੇਠੂਵਾਲ, 14 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੋ ਕੁਝ ਸਮੇਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਕਿਸੇ ਕੇਸ ਵਿਚ ਵਿਰੋਧੀਆਂ ਵਲੋਂ ਫਸਾਇਆ ਗਿਆ ਸੀ ਪਰ ਆਖਿਰ ਸਚਾਈ ਦੀ ਜਿੱਤ ਹੋਈ ਜਿਸ ਵਿਚ ...

ਪੂਰੀ ਖ਼ਬਰ »

ਸ਼ਹੀਦ ਕਾਰਜ ਸਿੰਘ ਦੀ ਯਾਦ 'ਚ ਭੁੱਲਰ ਵਿਖੇ ਸ਼ਹੀਦੀ ਸਮਾਗਮ

ਚੋਗਾਵਾਂ, 14 ਅਗਸਤ (ਗੁਰਬਿੰਦਰ ਸਿੰਘ ਬਾਗੀ)-ਗੁਰਦੁਆਰਾ ਧਰਮਸ਼ਾਲਾ ਛਾਉਣੀ ਬਾਬਾ ਬਿਧੀ ਚੰਦ ਨਿਹੰਗ ਸਿੰਘਾਂ ਭੁੱਲਰ ਵਿਖੇ ਸ਼ਹੀਦ ਕਾਰਜ ਸਿੰਘ ਦੀ ਸਾਲਾਨਾ 38ਵੀਂ ਬਰਸੀ ਮੌਕੇ ਇਕ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਦਾ ਹਲਕਾ ਬਾਬਾ ਬਕਾਲਾ ਸਾਹਿਬ ਪੁੱਜਣ 'ਤੇ ਹੋਵੇਗਾ ਸਵਾਗਤ

ਬਾਬਾ ਬਕਾਲਾ ਸਾਹਿਬ, 14 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਬਾਬਾ ਮੱਖਣ ਸ਼ਾਹ ਲੁਬਾਣਾ ਸਰਾਂ ਵਿਖੇ ਹਲਕੇ ਦੇ ਅਕਾਲੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ: ਬਲਜੀਤ ਸਿੰਘ ਜਲਾਲ ਉਸਮਾਂ (ਸ਼੍ਰੋਮਣੀ ...

ਪੂਰੀ ਖ਼ਬਰ »

ਰਣੀਕੇ ਦੀ ਅਗਵਾਈ 'ਚ ਹਲਕੇ ਦੇ ਵਰਕਰ 16 ਨੂੰ ਮਜੀਠੀਆ ਦਾ ਕਰਨਗੇ ਭਰਵਾਂ ਸਵਾਗਤ¸ਸੋਹੀ, ਬੁੱਟਰ

ਜੇਠੂਵਾਲ, 14 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)-ਹਾਈਕੋਰਟ ਵਲੋਂ ਮਿਲੀ ਜ਼ਮਾਨਤ 'ਤੇ ਆਉਣ ਤੇ ਮਜੀਠਆ ਵਲੋਂ 16 ਅਗਸਤ ਨੂੰ ਗੁਰੂ ਦੀ ਨਗਰੀ ਅੰਮਿ੍ਤਸਰ ਪਹੁੰਚਣ 'ਤੇ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨਾਲ ਗੁਰਾਲਾ ਪਿੰਡ ਦੇ ਕਿਸਾਨ ਦੀਆਂ 5 ਗਾਵਾਂ ਦੀ ਮੌਤ, ਹੋਇਆ ਲੱਖਾਂ ਰੁਪਏ ਦਾ ਨੁਕਸਾਨ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਪ੍ਰਕੋਪ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਦੀਆਂ ਕੀਮਤੀ ਗਾਂਵਾਂ ਮੌਤ ਦੇ ਮੂੰਹ ਵਿਚ ਜਾ ਰਹੀਆਂ ਹਨ | ਅਜਨਾਲਾ ਤੋਂ ਥੋੜ੍ਹੀ ਦੂਰ ਸਥਿਤ ਪਿੰਡ ਗੁਰਾਲਾ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘਾ 1947 'ਚ ਵਿੱਛੜੇ ਪਰਿਵਾਰਾਂ ਨੂੰ ਮਿਲਾਉਣ ਦਾ ਬਣਿਆ ਇਕ ਅਦਭੁਤ ਜ਼ਰੀਆ

ਅੰਮਿ੍ਤਸਰ, 14 ਅਗਸਤ (ਸੁਰਿੰਦਰ ਕੋਛੜ)-'ਮੁਹੱਬਤ ਦੀ ਰਾਹਦਾਰੀ', 'ਅਮਨ ਦਾ ਪੁਲ' ਆਦਿ ਨਾਵਾਂ ਨਾਲ ਪ੍ਰਸਿੱਧ ਹੋਇਆ ਕਰਤਾਰਪੁਰ ਲਾਂਘਾ ਸਿਰਫ਼ ਭਾਰਤ ਤੇ ਪਾਕਿਸਤਾਨ ਦੇ ਸ਼ਰਧਾਲੂਆਂ ਅਤੇ ਵਿਜ਼ਟਰ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਾਉਣ ਵਾਲਾ ਇਕ 4.5 ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੂੰ ਪੰਜਾਬੀਆਂ ਦੀ ਲੁੱਟ ਦਾ ਹਿਸਾਬ ਦੇਣਾ ਪਵੇਗਾ-ਕੈਬਨਿਟ ਮੰਤਰੀ ਧਾਲੀਵਾਲ

ਗੱਗੋਮਾਹਲ, 14 ਅਗਸਤ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦੀ ਸੱਤਾ 'ਤੇ 50 ਸਾਲ ਰਾਜ ਕਰਨ ਵਾਲੀ ਕਾਂਗਰਸ ਦੇ ਵਿਧਾਇਕ ਆਪਣੇ ਵਿਧਾਨ ਸਭਾ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਮੰਗ ਕਰ ਰਹੇ ਹਨ ਪ੍ਰੰਤੂ ਇਹ ਨਹੀਂ ਦੱਸਦੇ ਕਿ ਉਨ੍ਹਾਂ ਆਪਣੇ ਰਾਜ ਭਾਗ ਵਿਚ ਵਿਕਾਸ ਕਿੱਥੇ ਕਰਵਾਇਆ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦਾ ਬਲਾਕ ਪ੍ਰਧਾਨ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਲੋਪੋਕੇ, 14 ਅਗਸਤ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੀਲੋਵਾਲ ਕੱਚਾ ਵਿਖੇ ਬੀ. ਜੇ. ਪੀ. ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ ਹਰਦਿਆਲ ਸਿੰਘ ਔਲਖ ਦੀ ਪ੍ਰੇਰਣਾ ਸਦਕਾ ਕਿਸਾਨ ...

ਪੂਰੀ ਖ਼ਬਰ »

ਅਟਾਰੀ ਸਰਹੱਦ 'ਤੇ ਰੀਟਰੀਟ ਸੈਰਾਮਨੀ ਦੇਖਣ ਆ ਰਹੇ ਸੈਲਾਨੀ ਤਿਰੰਗੇ ਦੇ ਰੰਗ 'ਚ ਰੰਗੇ

ਅਟਾਰੀ, 14 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਆਜ਼ਾਦੀ ਦਿਹਾੜੇ ਮੌਕੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਸਾਂਝੀ ਰੀਟਰੀਟ ਸੈਰਾਮਨੀ ਦੇਖਣ ਆ ਰਹੇ ਸੈਲਾਨੀ ਦੇਸ਼ ਦੀ ਸ਼ਾਨ ਤਿਰੰਗੇ ਦੇ ਰੰਗਾਂ ਵਿਚ ਆਪਣੇ ਆਪ ਨੂੰ ਰੰਗ ਰਹੇ ਹਨ | ਦਰਸ਼ਕ ਗੈਲਰੀ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲਿਆਂ 'ਚ ਸੇਕਰਡ ਹਾਰਟ ਕਾਨਵੈਂਟ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਜੀਠਾ, 14 ਅਗਸਤ (ਮਨਿੰਦਰ ਸਿੰਘ ਸੋਖੀ)-ਬੀਤੇ ਦਿਨੀਂ ਸੇਂਟ ਮੈਰੀ ਕਾਨਵੈਂਟ ਸਕੂਲ ਓਠੀਆਂ ਵਿਖੇ ਕਰਾਏ ਗਏ ਆਈ. ਸੀ. ਐਸ. ਈ. ਬੋਰਡ ਅਧੀਨ ਅੰਤਰ ਜ਼ਿਲ੍ਹਾ ਖੇਡ ਮੁਕਾਬਲਿਆਂ ਵਿਚ ਅੰਮਿ੍ਤਸਰ ਅਤੇ ਤਰਨ ਤਾਰਨ ਜ਼ਿਲਿ੍ਹਆਂ ਦੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦੇ ਯੋਗਾ ...

ਪੂਰੀ ਖ਼ਬਰ »

ਅਜਨਾਲਾ 'ਚ ਸੁਤੰਤਰਤਾ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ

ਅਜਨਾਲਾ, 14 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਆਈ. ਟੀ. ਆਈ. ਗਰਾਊਾਡ ਅਜਨਾਲਾ ਵਿਖੇ ਕਰਵਾਏ ਜਾ ਰਹੇ ਤਹਿਸੀਲ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਐਸ. ਡੀ. ਐਮ. ਅਜਨਾਲਾ ਅਮਨਪ੍ਰੀਤ ਸਿੰਘ ਦੀ ...

ਪੂਰੀ ਖ਼ਬਰ »

ਗੁ. ਬਾਬਾ ਦਿੱਤ ਮੱਲ ਜੀ ਸ਼ਹੀਦ, ਪਿੰਡ ਖਿਆਲਾ ਕਲਾਂ ਵਿਖੇ ਮਨਾਇਆ ਤਿੰਨ ਰੋਜਾ ਸਾਲਾਨਾ ਮੇਲਾ

ਰਾਮ ਤੀਰਥ, 14 ਅਗਸਤ (ਧਰਵਿੰਦਰ ਸਿੰਘ ਔਲਖ)-ਗੁਰਦੁਆਰਾ ਬਾਬਾ ਦਿੱਤ ਮੱਲ ਜੀ ਸ਼ਹੀਦ ਦੇ ਅਸਥਾਨ ਪਿੰਡ ਖਿਆਲਾ ਕਲਾਂ ਵਿਖੇ ਤਿੰਨ ਰੋਜਾ ਸਾਲਾਨਾ ਮੇਲਾ ਬੜੀ ਸ਼ਰਧਾ ਭਾਵਨਾ ਸਹਿਤ ਧੂਮਧਾਮ ਨਾਲ ਮਨਾਇਆ ਗਿਆ | ਅੱਜ ਪਾਠ ਦੇ ਭੋਗ ਉਪਰੰਤ ਸਜਾਏ ਗਏ ਭਾਰੀ ਦੀਵਾਨ ਵਿਚ ਭਾਈ ...

ਪੂਰੀ ਖ਼ਬਰ »

ਮਜੀਠਾ ਲਾਗੇ ਐਕਟਿਵਾ ਸਵਾਰ ਔਰਤ ਨਾਲ ਲੁਟੇਰਿਆਂ ਨੇ ਕੀਤੀ ਲੁੱਟ ਖੋਹ, ਮਾਮਲਾ ਦਰਜ

ਮਜੀਠਾ, 14 ਅਗਸਤ (ਮਨਿੰਦਰ ਸਿੰਘ ਸੋਖੀ)-ਮਜੀਠਾ ਦੇ ਬਾਹਰਵਾਰ ਮਜੀਠਾ ਫਤਿਹਗੜ੍ਹ ਚੂੜੀਆਂ ਮੁੱਖ ਸੜ੍ਹਕ ਤੇ ਇਕ ਨਿੱਜੀ ਲਾਗੇ ਐਕਟਿਵਾ ਸਵਾਰ ਦੋ ਔਰਤਾਂ ਨਾਲ ਲੁਟੇਰਿਆਂ ਵਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਹੈ | ਪਰਮਜੀਤ ਕੌਰ ਵਾਸੀ ਪਿੰਡ ਵਡਾਲਾ ਨੇ ਥਾਣਾ ਮਜੀਠਾ ਵਿਖੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX