ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨੇ ਕੀਤਾ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ
. . .  2 minutes ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੈਂਗਲੁਰੂ ਵਿਚ ਇੰਡੀਆ ਐਨਰਜੀ ਵੀਕ 2023 ਈਵੈਂਟ ’ਚ ਇੰਡੀਅਨ ਆਇਲ ਵਲੋਂ ਵਿਕਸਤ ਸੂਰਜੀ ਰਸੋਈ ਪ੍ਰਣਾਲੀ ਦੇ ਟਵਿਨ-ਕੁੱਕਟੌਪ ਮਾਡਲ ਦਾ ਉਦਘਾਟਨ...
ਨਾਮਜ਼ਦ ਮੈਂਬਰਾਂ ਨੂੰ ਮੇਅਰ ਦੀ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ- ਐਮ.ਸੀ.ਡੀ. ਪ੍ਰੀਜ਼ਾਈਡਿੰਗ ਅਫ਼ਸਰ
. . .  7 minutes ago
ਨਵੀਂ ਦਿੱਲੀ, 6 ਫਰਵਰੀ- ਐਮ.ਸੀ.ਡੀ. ਦੇ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਕਿਹਾ ਹੈ ਕਿ ਮੇਅਰ ਚੋਣ ਵਿਚ ਨਾਮਜ਼ਦ ਮੈਂਬਰਾਂ ਨੂੰ ਵੋਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਦੇ ਮੈਂਬਰਾਂ ਦੀਆਂ...
ਮੈਂ ਹਮੇਸ਼ਾ ਆਪਣੇ ਹਲਕੇ ਤੇ ਪੰਜਾਬ ਦੇ ਨਾਲ ਖੜ੍ਹੀ ਹਾਂ- ਪ੍ਰਨੀਤ ਕੌਰ
. . .  11 minutes ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਦੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੈਂ ਹਮੇਸ਼ਾ ਆਪਣੇ ਹਲਕੇ ਅਤੇ ਰਾਜ ਪੰਜਾਬ ਦੇ ਨਾਲ ਖੜ੍ਹੀ ਰਹੀ ਹਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਚੁੱਕਿਆ ਹੈ, ਭਾਵੇਂ ਕੋਈ ਵੀ ਸਰਕਾਰ ਸੱਤਾ ਵਿਚ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੇਰੇ ਵਿਰੁੱਧ ਜੋ ਵੀ ਕਾਰਵਾਈ ਤੁਸੀਂ ਕਰਨਾ...
ਸਕੂਲ ਤੋਂ ਆ ਰਹੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
. . .  16 minutes ago
ਮਾਹਿਲਪੁਰ, 6 ਫਰਵਰੀ (ਰਜਿੰਦਰ ਸਿੰਘ)- ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ ’ਤੇ ਪਿੰਡ ਬੱਡੋਆਣ ਸੁਰਦੁੱਲਾਪੁਰ ਮੋੜ ’ਤੇ ਪਿੰਡ ਦੋਹਲਰੋਂ ਵਿਖੇ ਸਕੂਲ ਪੜ੍ਹਨ ਲਈ ਮੋਟਰ ਸਾਈਕਲ ’ਤੇ ਆ ਰਹੇ 16 ਸਾਲਾ ਦੇ ਕਰੀਬ ਨੌਜਵਾਨ ਦੀ ਭਾਰ ਢੋਹਣ ਵਾਲੀ ਇਕ ਗੱਡੀ ਨਾਲ ਟੱਕਰ ਹੋਣ ’ਤੇ ਮੌਤ ਹੋ ਗਈ। ਥਾਣਾ ਮਾਹਿਲਪੁਰ...
ਭਾਰਤ ਤੁਰਕੀ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ- ਪ੍ਰਧਾਨ ਮੰਤਰੀ ਮੋਦੀ
. . .  32 minutes ago
ਨਵੀਂ ਦਿੱਲੀ, 6 ਫਰਵਰੀ- ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨੀ ਮਾਲੀ ਨੁਕਸਾਨ ਸੰਬੰਧੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਉਂਦਿਆਂ ਕਿਹਾ ਕਿ ਤੁਰਕੀ ਵਿਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ਤੋਂ ਦੁੱਖੀ ਹਾਂ। ਦੁੱਖੀ ਪਰਿਵਾਰਾਂ ਨਾਲ ਮੇਰੀ ਸੰਵੇਦਨਾ, ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਭਾਰਤ ਤੁਰਕੀ ਦੇ...
ਸੁਪਰੀਮ ਕੋਰਟ ਦੇ ਨਵੇਂ ਜੱਜਾਂ ਨੇ ਚੁੱਕੀ ਅਹੁਦੇ ਦੀ ਸਹੁੰ
. . .  54 minutes ago
ਨਵੀਂ ਦਿੱਲੀ, 6 ਫਰਵਰੀ- ਚੀਫ਼ ਜਸਟਿਸ ਆਫ਼ ਇੰਡੀਆ ਡੀ.ਵਾਈ. ਚੰਦਰਚੂੜ ਨੇ ਅੱਜ ਜਸਟਿਸ ਪੰਕਜ ਮਿਥਲ, ਜਸਟਿਸ ਸੰਜੇ ਕਰੋਲ, ਜਸਟਿਸ ਸੰਜੇ ਕੁਮਾਰ, ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਜਸਟਿਸ ਮਨੋਜ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ...
ਏਅਰ ਵਿਸਤਾਰਾ ਨੇ ਅਦਾ ਕੀਤਾ 70 ਲੱਖ ਰੁਪਏ ਦਾ ਜੁਰਮਾਨਾ- ਡੀ.ਜੀ.ਸੀ.ਏ
. . .  56 minutes ago
ਨਵੀਂ ਦਿੱਲੀ, 6 ਫਰਵਰੀ- ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ ਨੇ ਜਾਣਕਾਰੀ ਦਿੱਤੀ ਕਿ ਦੇਸ਼ ਦੇ ਉੱਤਰ-ਪੂਰਬ ਦੇ ਹੇਠਲੇ ਖ਼ੇਤਰਾਂ ਲਈ ਘੱਟੋ-ਘੱਟ ਲਾਜ਼ਮੀ ਉਡਾਣਾਂ ਦਾ ਸੰਚਾਲਨ ਨਾ ਕਰਨ ਲਈ ਏਅਰ ਵਿਸਤਾਰਾ ’ਤੇ ਜੋ ਪਿਛਲੇ ਸਾਲ ਅਕਤੂਬਰ ਵਿਚ 70 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਸੀ, ਏਅਰਲਾਈਨ....
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਅਡਾਨੀ ਮੁੱਦੇ ’ਤੇ ਜੇ.ਪੀ.ਸੀ. (ਸੰਯੁਕਤ ਸੰਸਦੀ ਕਮੇਟੀ) ਦੀ ਜਾਂਚ ਲਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੀ ਮੰਗ ਦੇ ਵਿਚਕਾਰ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਤੁਰਕੀ ਭੂਚਾਲ : ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ
. . .  about 1 hour ago
ਅੰਕਾਰਾ, 6 ਫਰਵਰੀ- ਏ. ਐਫ਼. ਪੀ ਅਨੁਸਾਰ ਤੁਰਕੀ ਅਤੇ ਸੀਰੀਆ ਵਿਚ ਅੱਜ ਆਏ ਭੂਚਾਲ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਹ ਭੂਚਾਲ ਉਦੋਂ ਆਇਆ ਜਦੋਂ ਬਹੁਤੇ ਲੋਕ ਸੁੱਤੇ...
ਸੰਸਦ ਦੇ ਦੋਵਾਂ ਸਦਨਾਂ ਵਿਚ ਅਡਾਨੀ ਘੁਟਾਲੇ 'ਤੇ ਮੁਲਤਵੀ ਮਤਾ ਮੰਗਣਗੀਆਂ ਵਿਰੋਧੀ ਪਾਰਟੀਆਂ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਸੂਤਰਾਂ ਅਨੁਸਾਰ ਵਿਰੋਧੀ ਪਾਰਟੀਆਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੰਸਦ ਦੇ ਦੋਵਾਂ ਸਦਨਾਂ ਵਿਚ ਮੁਲਤਵੀ ਮਤਾ ਮੰਗਣਗੀਆਂ। ਅਡਾਨੀ ਘੁਟਾਲੇ ਤੋਂ ਇਲਾਵਾ ਕੋਈ ਕੰਮ...
ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਚ ਇਕੱਠੇ ਹੋਏ ਵਿਰੋਧੀ ਧਿਰ ਦੇ ਸੰਸਦ ਮੈਂਬਰ
. . .  about 1 hour ago
ਨਵੀਂ ਦਿੱਲੀ, 6 ਫਰਵਰੀ-ਵਿਰੋਧੀ ਧਿਰ ਦੇ ਸੰਸਦ ਮੈਂਬਰ ਅਡਾਨੀ ਸਮੂਹ ਦੇ ਮੁੱਦੇ 'ਤੇ ਸੰਯੁਕਤ ਸੰਸਦੀ ਕਮੇਟੀ (ਜੇ.ਪੀ.ਸੀ.) ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਦੀ ਮੰਗ ਕਰਦੇ ਹੋਏ ਸੰਸਦ ਕੰਪਲੈਕਸ 'ਤੇ ਗਾਂਧੀ ਦੇ ਬੁੱਤ ਦੇ ਸਾਹਮਣੇ ਵਿਰੋਧ ਵਿਚ...
ਦਿੱਲੀ 'ਚ ਹਵਾ ਦੀ ਗੁਣਵੱਤਾ ਖ਼ਰਾਬ ਸ਼੍ਰੇਣੀ 'ਚ
. . .  about 1 hour ago
ਨਵੀਂ ਦਿੱਲੀ, 6 ਫਰਵਰੀ- ਦਿੱਲੀ ਦੀ ਹਵਾ ਦੀ ਗੁਣਵੱਤਾ ਅੱਜ ਸਵੇਰੇ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) 218 ਦੇ ਨਾਲ ਖਰਾਬ ਸ਼੍ਰੇਣੀ ਵਿਚ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਸਿੰਘ ਬਾਦਲ
. . .  about 2 hours ago
ਅੰਮ੍ਰਿਤਸਰ, 6 ਫ਼ਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁਜੇ। ਉਨਾਂ ਸ਼ਰਧਾ ਸਹਿਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ...
ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ-ਖੜਗੇ
. . .  about 2 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅਡਾਨੀ ਦਾ ਮੁੱਦਾ ਸੰਸਦ 'ਚ ਉਠਾਵਾਂਗੇ। ਸਰਕਾਰ ਇੰਨੇ ਵੱਡੇ ਮੁੱਦੇ 'ਤੇ ਚੁੱਪ ਹੈ, ਖ਼ਾਸ ਤੌਰ 'ਤੇ ਪ੍ਰਧਾਨ ਮੰਤਰੀ...
ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ, 16 ਇਮਾਰਤਾਂ ਢਹਿ-ਢੇਰੀ-ਸਨਲੀਉਰਫਾ ਦੇ ਮੇਅਰ
. . .  about 2 hours ago
ਅੰਕਾਰਾ, 6 ਫਰਵਰੀ-ਸਨਲੀਉਰਫਾ ਦੇ ਮੇਅਰ ਨੇ ਦੱਸਿਆ ਕਿ ਕਿ ਤੁਰਕੀ 'ਚ ਭੂਚਾਲ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਤੇ 16 ਇਮਾਰਤਾਂ ਢਹਿ-ਢੇਰੀ ਹੋ ਗਈਆਂ...
ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਜਿੱਤਿਆ ਤੀਜਾ ਗ੍ਰੈਮੀ ਪੁਰਸਕਾਰ
. . .  about 2 hours ago
ਲਾਸ ਏਂਜਲਸ, 6 ਫਰਵਰੀ-ਭਾਰਤੀ ਸੰਗੀਤਕਾਰ ਰਿੱਕੀ ਕੇਜ ਨੇ ਆਪਣੀ 'ਡਿਵਾਈਨ ਟਾਈਡਜ਼' ਐਲਬਮ ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ, ਜਿਸ ਨੂੰ ਸਰਬੋਤਮ ਇਮਰਸਿਵ ਆਡੀਓ ਐਲਬਮ ਸ਼੍ਰੇਣੀ ਵਿਚ ਨਾਮਜ਼ਦ ਕੀਤਾ ਗਿਆ ਸੀ। ਰਿਕੀ ਕੇਜ ਨੇ ਟਵੀਟ ਕੀਤਾ, "ਹੁਣੇ ਹੁਣੇ ਮੈਂ ਤੀਜਾ ਗ੍ਰੈਮੀ ਅਵਾਰਡ ਜਿੱਤਿਆ ਹੈ। ਮੈਂ ਇਹ ਪੁਰਸਕਾਰ ਭਾਰਤ ਨੂੰ ਸਮਰਪਿਤ...
ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਲਈ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਦਿੱਤਾ ਮੁਲਤਵੀ ਪ੍ਰਸਤਾਵ ਦਾ ਨੋਟਿਸ
. . .  about 2 hours ago
ਨਵੀਂ ਦਿੱਲੀ, 6 ਫਰਵਰੀ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੀਨ ਨਾਲ ਸਰਹੱਦੀ ਸਥਿਤੀ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਪ੍ਰਸਤਾਵ ਦਾ ਨੋਟਿਸ...
ਸੁਦਰਸ਼ਨ ਪਟਨਾਇਕ ਨੇ ਰੇਤ ਕਲਾ ਨਾਲ ਲਤਾ ਮੰਗੇਸ਼ਕਰ ਨੂੰ ਪਹਿਲੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 3 hours ago
ਪੁਰੀ, 6 ਫਰਵਰੀ (ਉੜੀਸ਼ਾ)-ਮਸ਼ਹੂਰ ਰੇਤ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਬਾਲੀਵੁੱਡ ਦੀ ਸਦਾਬਹਾਰ ਸੰਗੀਤ ਮਹਾਰਾਣੀ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੀ ਪਹਿਲੀ ਬਰਸੀ 'ਤੇ ਆਪਣੀ ਕਲਾ ਰਾਹੀਂ ਸ਼ਰਧਾਂਜਲੀ ਭੇਟ...
ਐਲੋਨ ਮਸਕ ਨੇ ਪਿਛਲੇ ਤਿੰਨ ਮਹੀਨਿਆਂ ਨੂੰ "ਬਹੁਤ ਸਖ਼ਤ" ਕਿਹਾ, "ਟਵਿੱਟਰ ਨੂੰ ਦੀਵਾਲੀਆਪਨ ਤੋਂ ਬਚਾਉਣਾ ਪਿਆ"
. . .  about 3 hours ago
ਵਾਸ਼ਿੰਗਟਨ (ਅਮਰੀਕਾ), 6 ਫਰਵਰੀ -ਟਵਿੱਟਰ ਅਤੇ ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ਕਿਹਾ ਕਿ ਪਿਛਲੇ ਤਿੰਨ ਮਹੀਨੇ "ਬਹੁਤ ਮੁਸ਼ਕਲ" ਰਹੇ ਹਨ ਕਿਉਂਕਿ ਉਨ੍ਹਾਂ ਨੂੰ ਟੇਸਲਾ ਅਤੇ ਸਪੇਸਐਕਸ ਵਿਚ ਆਪਣੇ ਫਰਜ਼ਾਂ...
ਤੁਰਕੀ 'ਚ 7.8 ਤੀਬਰਤਾ ਨਾਲ ਆਇਆ ਭੂਚਾਲ
. . .  about 4 hours ago
ਨਵੀਂ ਦਿੱਲੀ, 6 ਫਰਵਰੀ- ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਅਮਰੀਕੀ ਭੂ-ਵਿਗਿਆਨ ਸੇਵਾ ਨੇ ਕਿਹਾ ਕਿ ਦੱਖਣੀ-ਪੂਰਬੀ ਤੁਰਕੀ ਦੇ ਗਾਜ਼ੀਅਨਟੇਪ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ। ਤੁਰਕੀ ਦੇ ਅਧਿਕਾਰੀਆਂ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਪਹਿਲਾ ਸਫ਼ਾ

ਅੱਤਵਾਦੀਆਂ ਵਲੋਂ ਕਸ਼ਮੀਰੀ ਪੰਡਿਤ ਦੀ ਹੱਤਿਆ-ਭਰਾ ਜ਼ਖ਼ਮੀ

24 ਘੰਟਿਆਂ 'ਚ ਘੱਟ ਗਿਣਤੀ ਭਾਈਚਾਰੇ 'ਤੇ ਦੂਜਾ ਵੱਡਾ ਹਮਲਾ ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਸ਼ੌਪੀਆ 'ਚ ਅੱਤਵਾਦੀਆਂ ਨੇ ਘੱਟ ਗਿਣਤੀ ਪੰਡਤ ਭਾਈਚਾਰੇ ਨਾਲ ਸੰਬੰਧਿਤ 2 ਭਰਾਵਾਂ 'ਤੇ ਨਜ਼ਦੀਕ ਤੋਂ ਗੋਲੀਆਂ ਚਲਾਈਆਂ, ਜਿਸ 'ਚ ਇਕ ਭਰਾ ਦੀ ...

ਪੂਰੀ ਖ਼ਬਰ »

ਪਿੰਡ ਮਨਿਹਾਲਾ ਜੈ ਸਿੰਘ ਨਾਲ ਸੰਬੰਧਿਤ ਹਨ ਹੌਲਦਾਰ ਦੂਲਾ ਸਿੰਘ

ਭਿੱਖੀਵਿੰਡ/ਪੱਟੀ, 16 ਅਗਸਤ (ਬੌਬੀ, ਖਹਿਰਾ, ਕਾਲੇਕੇ)-ਜਾਣਕਾਰੀ ਅਨੁਸਾਰ ਹਾਦਸੇ ਵਿਚ ਜਾਨ ਗਵਾਉਣ ਵਾਲਿਆਂ ਵਿਚ ਇਕ ਜਵਾਨ ਪੁਲਿਸ ਥਾਣਾ ਕੱਚਾ ਪੱਕਾ ਅਧੀਨ ਆਉਂਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਦੂਲਾ ਸਿੰਘ ਪੁੱਤਰ ਬੂਟਾ ਸਿੰਘ ਵੀ ਸ਼ਾਮਿਲ ਸੀ | ਮਿ੍ਤਕ ਦੇ ਪਰਿਵਾਰਕ ...

ਪੂਰੀ ਖ਼ਬਰ »

ਸੂਬੇ ਦੀਆਂ ਸਿਹਤ ਸੰਭਾਲ ਸੇਵਾਵਾਂ 'ਚ ਕ੍ਰਾਂਤੀ ਜਾਰੀ ਰਹੇਗੀ-ਭਗਵੰਤ ਮਾਨ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਮੰਗਲਵਾਰ ਨੂੰ 25 ਹੋਰ ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ | ...

ਪੂਰੀ ਖ਼ਬਰ »

ਅਮਰਨਾਥ ਡਿਊਟੀ ਤੋਂ ਪਰਤਦਿਆਂ ਜਵਾਨਾਂ ਦੀ ਬੱਸ ਖੱਡ 'ਚ ਡਿੱਗੀ-7 ਮੌਤਾਂ

• ਮਿ੍ਤਕਾਂ 'ਚ ਇਕ ਜਵਾਨ ਤਰਨ ਤਾਰਨ ਨਾਲ ਸੰਬੰਧਿਤ • 32 ਹੋਰ ਜ਼ਖ਼ਮੀ, ਕਈਆਂ ਦੀ ਹਾਲਤ ਗੰਭੀਰ ਸ੍ਰੀਨਗਰ, 16 ਅਗਸਤ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਦੇ ਪਹਿਲਗਾਮ ਖੇਤਰ 'ਚ ਆਈ.ਟੀ.ਬੀ.ਪੀ. ਦੇ ਜਵਾਨਾਂ ਨੂੰ ਲੈ ਜਾ ਰਹੀ ਬੱਸ ਡੂੰਘੀ ਖੱਡ 'ਚ ਡਿਗ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਸਬ-ਇੰਸਪੈਕਟਰ ਦੀ ਗੱਡੀ ਨੂੰ ਉਡਾਉਣ ਦੀ ਕੋਸ਼ਿਸ਼

ਗੱਡੀ ਹੇਠਾਂ ਆਈ.ਈ.ਡੀ. ਲਗਾ ਕੇ ਦੋ ਨੌਜਵਾਨ ਫ਼ਰਾਰ-ਸੀ.ਸੀ.ਟੀ.ਵੀ. 'ਚ ਕੈਦ ਅੰਮਿ੍ਤਸਰ, 16 ਅਗਸਤ (ਰੇਸ਼ਮ ਸਿੰਘ)-ਖਾੜਕੂਵਾਦ ਦੇ ਦੌਰ 'ਚ ਕੰਮ ਕਰਨ ਵਾਲੇ ਤੇ ਸਾਬਕਾ ਡੀ.ਜੀ.ਪੀ. ਸੁਮੈਧ ਸੈਣੀ ਦੇ ਨਜ਼ਦੀਕੀ ਰਹੇ ਸੀ.ਆਈ.ਏ. ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਗੱਡੀ ...

ਪੂਰੀ ਖ਼ਬਰ »

5 ਮਹੀਨਿਆਂ ਦੌਰਾਨ 12,339 ਕਰੋੜ ਦੇ ਕਰਜ਼ੇ ਅਤੇ ਵਿਆਜ ਦਾ ਭੁਗਤਾਨ ਕੀਤਾ-ਚੀਮਾ

• 9053 ਏਕੜ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ-ਧਾਲੀਵਾਲ • ਸਰਕਾਰ ਦੇ ਪੰਜ ਮਹੀਨੇ ਪੂਰੇ ਹੋਣ 'ਤੇ 5 ਕੈਬਨਿਟ ਮੰਤਰੀਆਂ ਵਲੋਂ ਰਿਪੋਰਟ ਕਾਰਡ ਪੇਸ਼ ਚੰਡੀਗੜ੍ਹ, 16 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜ ਮਹੀਨੇ ਪੂਰੇ ...

ਪੂਰੀ ਖ਼ਬਰ »

ਸਿਆਸੀ ਕਿੜ ਕੱਢਣ ਤੇ ਬਦਨਾਮ ਕਰਨ ਲਈ ਝੂਠਾ ਕੇਸ ਬਣਾਇਆ-ਮਜੀਠੀਆ

ਖਟਕੜ ਕਲਾਂ 'ਚ ਸ਼ਹੀਦਾਂ ਨੂੰ ਕੀਤਾ ਸਿਜਦਾ ਬੰਗਾ, 16 ਅਗਸਤ (ਜਸਬੀਰ ਸਿੰਘ ਨੂਰਪੁਰ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਮੇਰੇ 'ਤੇ ਸਿਆਸੀ ਕਿੜ ਕੱਢਣ ਲਈ ਝੂਠਾ ਕੇਸ ਬਣਾਇਆ | ਇਹ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਸਾਬਕਾ ...

ਪੂਰੀ ਖ਼ਬਰ »

'ਇਯਾਲੀ ਮੇਰਾ ਭਰਾ ਤੇ ਸਾਡੀ ਪਰਿਵਾਰਕ ਸਾਂਝ'

ਅੱਜ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ ਚੰਡੀਗੜ੍ਹ, 16 ਅਗਸਤ (ਪੋ੍ਰ. ਅਵਤਾਰ ਸਿੰਘ)-ਇਹ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਖੜ੍ਹੇ ਹੋਏ ਹੋਣ ਅਤੇ ਹਾਰ ਜਾਣ | ਇਸੇ ਤਰ੍ਹਾਂ ਸੰਗਰੂਰ ...

ਪੂਰੀ ਖ਼ਬਰ »

ਕੈਨੇਡਾ 'ਚ ਡੁੱਬਣ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ

ਐਬਟਸਫੋਰਡ 16 ਅਗਸਤ, (ਗੁਰਦੀਪ ਸਿੰਘ ਗੇਰਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ 'ਚ ਇਕ ਝੀਲ ਤੇ ਦਰਿਆ 'ਚ ਡੁੱਬ ਜਾਣ ਕਾਰਨ 2 ਪੰਜਾਬੀ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਦੋਵਾਂ ਦੀ ਉਮਰ 26 ਸਾਲ ਦੇ ਕਰੀਬ ਸੀ | ...

ਪੂਰੀ ਖ਼ਬਰ »

ਸਾਫ਼ਟਵੇਅਰ ਰਾਹੀਂ ਪਾਸ ਹੋਇਆ ਕਰਨਗੇ ਨਿਗਮਾਂ, ਕੌਂਸਲਾਂ ਵਲੋਂ ਬਣਾਈਆਂ ਜਾਂਦੀਆਂ ਸੜਕਾਂ ਗਲੀਆਂ ਦੇ ਕੰਮ

ਡਾ. ਇੰਦਰਬੀਰ ਸਿੰਘ ਨਿੱਝਰ ਨੇ ਕੀਤੀ ਸ਼ੁਰੂਆਤ ਜਲੰਧਰ, 16 ਅਗਸਤ (ਸ਼ਿਵ ਸ਼ਰਮਾ)-ਨਗਰ ਨਿਗਮਾਂ, ਟਰੱਸਟਾਂ, ਪੰਚਾਇਤਾਂ, ਕੌਂਸਲਾਂ ਵਿਚ ਹੁਣ ਕਰੋੜਾਂ ਰੁਪਏ ਦੇ ਵਿਕਾਸ ਦੇ ਐਸਟੀਮੇਟ ਦੇ ਕੰਮ ਪੀ. ਡਬਲਿਊ. ਆਈ. ਐਮ. ਐਸ. (ਪਬਲਿਕ ਵਰਕਸ ਇੰਟੀਗ੍ਰੇਟਿਡ ਮੈਨੇਜਮੈਂਟ ਸਿਸਟਮ) ...

ਪੂਰੀ ਖ਼ਬਰ »

ਗੁਜਰਾਤ 'ਚ ਡਰੱਗ ਫੈਕਟਰੀ ਦਾ ਪਰਦਾਫਾਸ਼ 1000 ਕਰੋੜ ਦਾ ਨਸ਼ੀਲਾ ਪਦਾਰਥ ਜ਼ਬਤ

ਮੁੰਬਈ, 16 ਅਗਸਤ (ਏਜੰਸੀ)-ਮੁੰਬਈ ਪੁਲਿਸ ਨੇ ਗੁਜਰਾਤ 'ਚ ਇਕ ਡਰੱਗ ਫੈਕਟਰੀ ਦਾ ਪਰਦਾਫਾਸ਼ ਕੀਤਾ | ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ 10 ਦਿਨਾਂ ਵਿਚ ਇਕ ਹੋਰ ਵੱਡੀ ਸਫਲਤਾ ਹਾਸਲ ਹੋਈ | ਮੁੰਬਈ ਪੁਲਿਸ ਨੇ ਦੱਖਣੀ ਗੁਜਰਾਤ ਦੇ ਅੰਕਲੇਸ਼ਵਰ ਵਿਚ ਇਕ ਡਰੱਗ ਫੈਕਟਰੀ ...

ਪੂਰੀ ਖ਼ਬਰ »

ਰਾਮਾਂ ਮੰਡੀ ਨੇੜੇ ਵਾਪਰੇ ਸੜਕ ਹਾਦਸੇ 'ਚ ਬੱਚੀ ਸਮੇਤ ਪੰਜ ਦੀ ਮੌਤ

ਰਾਮਾਂ ਮੰਡੀ, 16 ਅਗਸਤ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਅੱਜ ਸਵੇਰੇ ਸਵਾਰੀਆਂ ਨਾਲ ਭਰੀ ਇਕ ਪਿਕਅੱਪ ਜੀਪ ਜੋ ਕਿ ਆਰਜ਼ੀ ਤੌਰ 'ਤੇ ਵਿਚਕਾਰ ਫੱਟੇ ਪਾ ਕੇ ਦੋ ਮੰਜ਼ਿਲਾਂ ਬਣਾਈ ਹੋਈ ਸੀ, ਰਾਮਾਂ ਮੰਡੀ ਰਿਫ਼ਾਇਨਰੀ ਨਜ਼ਦੀਕ ਨੌਰੰਗ ਪਿੰਡ ਨੇੜੇ ਬੇਕਾਬੂ ਹੋ ਕੇ ...

ਪੂਰੀ ਖ਼ਬਰ »

ਮੋਦੀ ਨੇ ਲਾਲ ਕਿਲ੍ਹੇ ਤੋਂ ਉਲੀਕਿਆ ਅਗਲੇ 25 ਸਾਲਾਂ ਦਾ ਖਾਕਾ

ਨਵੀਂ ਦਿੱਲੀ, 16 ਅਗਸਤ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 76ਵੇਂ ਆਜ਼ਾਦੀ ਦਿਵਸ ਮੌਕੇ ਅਗਲੇ 25 ਸਾਲਾਂ ਦਾ ਖਾਕਾ ਉਲੀਕਦਿਆਂ ਦੇਸ਼ਵਾਸੀਆਂ ਨੂੰ 5 ਸੰਕਲਪ ਲੈਣ ਦੀ ਅਪੀਲ ਕੀਤੀ, ਤਾਂ ਜੋ 2047 'ਚ ਆਜ਼ਾਦੀ ਦੇ 100 ਸਾਲਾਂ 'ਚ ਆਜ਼ਾਦੀ ਲਈ ਜਾਨ ਕੁਰਬਾਨ ਕਰਨ ...

ਪੂਰੀ ਖ਼ਬਰ »

ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਵਲੋਂ ਦੁਵੱਲੇ ਸੰਬੰਧਾਂ ਬਾਰੇ ਗੱਲਬਾਤ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਮੰਗਲਵਾਰ ਨੂੰ ਰੱਖਿਆ ਸਹਿਯੋਗ ਯੋਜਨਾਵਾਂ ਤੇ ਅਸੈਨਿਕ ਪ੍ਰਮਾਣੂ ਊਰਜਾ ਵਿਚ ਸਹਿਯੋਗ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਗੱਲਬਾਤ ਕੀਤੀ | ਟੈਲੀਫੋਨ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪ੍ਰਚਾਰ ਕਮੇਟੀ ਦਾ ਮੁਖੀ ਥਾਪੇ ਜਾਣ ਦੇ ਤੁਰੰਤ ਬਾਅਦ ਗੁਲਾਮ ਨਬੀ ਆਜ਼ਾਦ ਵਲੋਂ ਅਸਤੀਫ਼ਾ

ਵਿਕਾਰ ਰਸੂਲ ਵਾਨੀ ਇਕਾਈ ਦੇ ਪ੍ਰਧਾਨ ਨਿਯੁਕਤ
ਨਵੀਂ ਦਿੱਲੀ, 16 ਅਗਸਤ (ਏਜੰਸੀ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੂੰ ਕੇਂਦਰ ਸ਼ਾਸਤ ਪ੍ਰਦੇਸ਼ 'ਚ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਪਰ ਆਜ਼ਾਦ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ | ਕਾਂਗਰਸ ਨੇ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ 'ਚ ਵੱਡਾ ਫੇਰਬਦਲ ਕਰਦਿਆਂ ਵਿਕਾਰ ਰਸੂਲ ਵਾਨੀ ਨੂੰ ਜੰਮੂ-ਕਸ਼ਮੀਰ ਇਕਾਈ ਦਾ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਸੀ ਪਰ ਗੁਲਾਮ ਨਬੀ ਆਜ਼ਾਦ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ | ਇਸ ਦੇ ਨਾਲ ਹੀ ਸੋਨੀਆ ਗਾਂਧੀ ਨੇ ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਲਾਮ ਅਹਿਮਦ ਮੀਰ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ | ਜੰਮੂ-ਕਸ਼ਮੀਰ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਾਰੀ ਬਿਆਨ 'ਚ 'ਚ ਦੱਸਿਆ ਗਿਆ ਕਿ ਵਾਨੀ ਨੂੰ ਜੰਮੂ-ਕਸ਼ਮੀਰ ਇਕਾਈ ਦਾ ਪ੍ਰਧਾਨ ਤੇ ਰਮਨ ਭੱਲਾ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਤਾਰਿਕ ਹਮੀਦ ਕਾਰਾ ਨੂੰ ਪ੍ਰਚਾਰ ਕਮੇਟੀ ਦਾ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ | ਆਜ਼ਾਦ ਕਾਂਗਰਸ ਦੇ ਅੰਦਰ ਜੀ 23 ਨੇਤਾਵਾਂ 'ਚ ਪ੍ਰਮੁੱਖ ਨੇਤਾ ਹਨ, ਜੋ ਕਿ ਲੀਡਰਸ਼ਿਪ ਦੀ ਆਲੋਚਨਾ ਕਰਦਾ ਰਿਹਾ ਹੈ ਅਤੇ ਸੰਗਠਨਾਤਮਕ ਸੁਧਾਰ ਦੀ ਮੰਗ ਕਰਦਾ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਸੀ.ਯੂ.ਈ.ਟੀ. ਦਾ ਚੌਥਾ ਪੜਾਅ ਅੱਜ ਤੋਂ

ਨਵੀਂ ਦਿੱਲੀ, 16 ਅਗਸਤ (ਏਜੰਸੀ)-ਸੀ.ਯੂ.ਈ.ਟੀ ਦਾ ਚੌਥਾ ਪੜਾਅ ਬੁੱਧਵਾਰ 17 ਅਗਸਤ ਤੋਂ ਸ਼ੁਰੂ ਹੋਵੇਗਾ ਅਤੇ ਇਸ 'ਚ ਲਗਭਗ 3.6 ਲੱਖ ਉਮੀਦਵਾਰਾਂ ਦੇ ਬੈਠਣ ਦੀ ਉਮੀਦ ਹੈ | ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰੀਖਿਆ 17 ਤੋਂ 20 ਅਗਸਤ ਤੱਕ ਚੱਲੇਗੀ ਅਤੇ ਇਸ ਸੰਬੰਧੀ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਪੰਜਾਬ ਵਾਸੀਆਂ ਨੂੰ ਵਧਾਈ

ਚੰਡੀਗੜ੍ਹ, 16 ਅਗਸਤ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਸ਼ਲਾਘਾ ਕਰਦਿਆਂ ਸੂਬੇ ਵਿਚ 75 ਆਮ ਆਦਮੀ ਕਲੀਨਿਕ ਖੁੱਲ੍ਹਣ 'ਤੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX