ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜਗਰਾਉਂ ਦਾ ਤਹਿਸੀਲ ਪੱਧਰੀ ਸਮਾਗਮ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਕਰਵਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਏ.ਡੀ.ਸੀ. ਦਲਜੀਤ ਕੌਰ ਨੇ ਨਿਭਾਈ | ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ ਤੇ ਪਰੇਡ 'ਚ ਹਿੱਸਾ ਲਿਆ | ਇਸ ਮੌਕੇ ਸੰਬੋਧਨ ਦੌਰਾਨ ਏ.ਡੀ.ਸੀ. ਦਲਜੀਤ ਕੌਰ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਮੁੱਚੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਜੰਗ-ਏ-ਆਜ਼ਾਦੀ 'ਚ ਹਿੱਸਾ ਲੈਣ ਵਾਲੇ ਅਤੇ ਫ਼ਾਂਸੀਆਂ ਦੇ ਰੱਸੇ ਚੁੰਮਣ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਦੇਸ਼ ਦੀ ਆਜ਼ਾਦੀ ਦੀ ਬਹਾਲੀ ਲਈ ਸਰਹੱਦਾਂ 'ਤੇ ਲੜਨ ਵਾਲੇ ਫੌਜ਼ੀ ਜਵਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਾਗਮ 'ਚ ਇੱਥੋਂ ਦੇ ਜੱਜ ਜਗਮਿੰਦਰ ਕੌਰ, ਜੱਜ ਸੁਮਨ ਪਾਠਕ, ਜੱਜ ਤੇਜਿੰਦਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਸ.ਡੀ.ਐਮ. ਵਿਕਾਸ ਹੀਰਾ, ਐਸ.ਐਸ.ਪੀ. ਹਰਜੀਤ ਸਿੰਘ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਤਹਿਸੀਲਦਾਰ ਮਨਮੋਹਨ ਕੌਸ਼ਿਕ, ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਈ.ਓ. ਮਨੋਹਰ ਸਿੰਘ, ਗੁਰਿੰਦਰ ਸਿੰਘ ਸਿੱਧੂ ਏ.ਐਸ. ਆਟੋਮੋਬਾਇਲ ਵਾਲੇ, ਪ੍ਰਸ਼ੋਤਮ ਲਾਲ ਖ਼ਲੀਫ਼ਾ, ਕੈਪਟਨ ਨਰੇਸ਼ ਵਰਮਾ, ਸਤੀਸ਼ ਕੁਮਾਰ ਪੱਪੂ ਆਦਿ ਹਾਜ਼ਰ ਸਨ |
ਰਾਏਕੋਟ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)-ਆਜ਼ਾਦੀ ਦਿਹਾੜੇ ਸਬੰਧੀ ਰਾਏਕੋਟ ਵਿਖੇ ਤਹਿਸੀਲ ਪੱਧਰੀ ਸਮਾਗਮ ਦਾਣਾ ਮੰਡੀ ਰਾਏਕੋਟ ਵਿਖੇ ਕਰਵਾਇਆ ਗਿਆ | ਇਸ ਮੌਕੇ ਆਜ਼ਾਦੀ ਦਿਵਸ ਦਾ ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਵਲੋਂ ਅਦਾ ਕੀਤੀ ਗਈ | ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਮਾਰਚ ਪਾਸਟ ਦੀ ਸਲਾਮੀ ਦਿੱਤੀ ਗਈ | ਇਸ ਮੌਕੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਦੀ ਸਲਾਮੀ ਅਦਾ ਕੀਤੀ ਗਈ | ਇਸ ਮੌਕੇ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਵੱਖ-ਵੱਖ ਖੇਤਰ ਦੀਆਂ ਸ਼ਖ਼ਸੀਅਤਾਂ ਨੂੰ ਐਸ.ਡੀ.ਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਅਤੇ ਡੀ.ਐਸ.ਪੀ ਰਾਏਕੋਟ ਪ੍ਰਭਜੋਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ, ਗੁਰਦੇਵ ਸਿੰਘ ਬਾਵਾ, ਰਾਮ ਕੁਮਾਰ ਛਾਪਾ, ਬਾਵਾ ਸਿੰਘ ਗਿੱਲ, ਜਗਰੂਪ ਸਿੰਘ ਧਾਲੀਵਾਲ, ਨਿਰਮਲ ਸਿੰਘ ਵਿਰਕ, ਜਗਤਾਰ ਸਿੰਘ ਬੰਗੜ, ਡਾ: ਗੁਰਦੀਪ ਸਿੰਘ, ਸੁਰਜੀਤ ਸਿੰਘ, ਜਤਿੰਦਰ ਸਿੰਘ ਗਰੇਵਾਲ, ਸੇਵਾਮੁਕਤ ਮੇਜਰ ਪੀ.ਪੀ. ਸਿੰਘ ਦਿਲਗੀਰ, ਸੁਦਰਸ਼ਨ ਜੋਸ਼ੀ ਪ੍ਰਧਾਨ ਨਗਰ ਕੌਂਸਲ ਰਾਏਕੋਟ, ਕੌਂਸਲਰ ਕਮਲਜੀਤ ਵਰਮਾ, ਥਾਣਾ ਸਿਟੀ ਮੁਖੀ ਹੀਰਾ ਸਿੰਘ ਸੰਧੂ, ਥਾਣਾ ਮੁਖੀ ਹਠੂਰ ਹਰਦੀਪ ਸਿੰਘ ਮੌਜੂਦ ਸਨ |
ਸੂਬਾ ਪ੍ਰਧਾਨ ਰਾਜਾ ਵੜਿੰਗ ਵਲੋਂ ਸੂਬੇ ਦੇ 75 ਸਾਲ ਤੋਂ ਵਡੇਰੀ ਉਮਰ ਦੇ ਕਾਂਗਰਸੀ ਵਰਕਰ ਸਨਮਾਨਿਤ
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਸਾਹਮਣੇ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੱਤਾ ਹੈ | ਸੂਬਾ ਕਾਂਗਰਸ ਪ੍ਰਧਾਨ ਵਲੋਂ 75 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਦੀ ਕਾਂਗਰਸ ਪ੍ਰਤੀ ਅਥਾਹ ਵਫ਼ਾਦਾਰੀ ਅਤੇ ਸਮਰਪਣ ਲਈ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਉਹ ਕਾਂਗਰਸ ਦੇ ਅਜਿਹੇ ਗੁੰਮਨਾਮ ਹੀਰੋ ਹਨ, ਜਿੰਨ੍ਹਾਂ ਨੇ ਹਰ ਔਖੀ ਘੜੀ ਵਿਚ ਪਾਰਟੀ ਦਾ ਝੰਡਾ ਬੁਲੰਦ ਕੀਤਾ ਹੈ | ਇਸ ਮੌਕੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਨਗਰ ਪਿੰਡ ਗੋਂਦਵਾਲ ਦੇ ਟਕਸਾਲੀ ਕਾਂਗਰਸੀ ਸੀਨੀਅਰ ਵਰਕਰ ਸੂਬੇਦਾਰ ਗੁਰਨਾਮ ਸਿੰਘ ਨਾਹਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕਰਦਿਆਂ ਪਾਰਟੀ ਪ੍ਰਤੀ ਪਾਏ ਗਏ ਯੋਗਦਾਨ 'ਤੇ ਉਤਸ਼ਾਹਿਤ ਕੀਤਾ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਵਿਚ ਅਜਿਹੇ ਅਨਮੋਲ ਹੀਰਿਆਂ ਕਾਰਨ ਪਾਰਟੀ ਦਾ ਗ੍ਰਾਫ ਸਦਾ ਮਜ਼ਬੂਤ ਤੇ ਕਾਇਮ ਰਿਹਾ ਹੈ | ਉਨ੍ਹਾਂ ਆਖਿਆ ਕਿ ਇੰਨ੍ਹਾਂ ਵਰਕਰਾਂ ਦੇ ਸਦਕਾ ਕਾਂਗਰਸ ਨੇ ਸੂਬੇ ਵਿਚ ਲੰਮਾ ਸਮਾਂ ਰਾਜਭਾਗ ਹੰਢਾਇਆ ਹੈ, ਜਿਸ ਦੇ ਕਾਂਗਰਸੀ ਵਰਕਰ ਵਧਾਈਆਂ ਦੇ ਪਾਤਰ ਹਨ | ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ਫਤਿਹਗੜ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ, ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ, ਕਾਮਿਲ ਬੋਪਾਰਾਏ ਹਲਕਾ ਰਾਏਕੋਟ, ਸਰਪੰਚ ਸੁਖਪਾਲ ਸਿੰਘ ਗੋਂਦਵਾਲ, ਕੈਪਟਨ ਅਮਰ ਸਿੰਘ, ਜੀ.ਓ.ਜੀ. ਮੁਖਤਿਆਰ ਸਿੰਘ, ਹਰਵਿੰਦਰ ਸਿੰਘ ਪਿ੍ੰਸ, ਪੰਚ ਕਰਤਾਰ ਸਿੰਘ, ਅਕਾਸਦੀਪ ਸਿੰਘ ਨਾਹਰ ਆਦਿ ਹਾਜ਼ਰ ਸਨ |
ਮਹਾਂਵੀਰ ਜੈਨ ਬਜ਼ਾਰ ਰਾਏਕੋਟ ਦੇ ਦੁਕਾਨਦਾਰਾਂ ਵਲੋਂ ਕੱਢੀ ਗਈ ਤਿਰੰਗਾ ਯਾਤਰਾ
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ ਨੂੰ ਧੂਮਧਾਮ ਨਾਲ ਮਨਾਉਣ ਲਈ ਰਾਏਕੋਟ ਸ਼ਹਿਰ ਦੇ ਮਹਾਂਵੀਰ ਜੈਨ ਬਜ਼ਾਰ ਦੇ ਦੁਕਾਨਦਾਰਾਂ ਵਲੋਂ ਸ਼ਹਿਰ ਵਿਚ ਤਿਰੰਗਾ ਯਾਤਰਾ ਕੱਢੀ ਗਈ, ਜਿਸ ਉਪਰੰਤ ਸਮੁੱਚੇ ਦੁਕਾਨਦਾਰਾਂ ਨੇ ਆਪੋ-ਆਪਣੇ ਘਰਾਂ ਅਤੇ ਦੁਕਾਨਾਂ 'ਤੇ ਵੀ ਤਿਰੰਗੇ ਲਹਿਰਾਏ ਅਤੇ ਦੇਸ਼ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਯੋਗਦਾਨ ਪਾਇਆ | ਇਸ ਮੌਕੇ ਅਨਿਲ ਜੈਨ ਭੋਲਾ, ਮਾ: ਗਿਆਨ ਚੰਦ, ਕੁਲਦੀਪ ਜੈਨ, ਕਪਿਲ ਗਰਗ, ਉਮੀ ਸਰਮਾ, ਨੇਸੀ ਸ਼ਰਮਾ, ਗੁਲਸ਼ਨ ਜੈਨ, ਅਮਨ ਮਹਿੰਦੀ ਵਾਲਾ, ਵਿਨੋਦ ਕੁਮਾਰ, ਮਨੋਜ ਜੈਨ, ਗਗਨ ਜੈਨ, ਰਿਸੀ ਜੈਨ, ਸੋਨੂੰ ਜੈਨ, ਚੰਦਨ ਵਰਮਾ, ਹੈਪੀ ਜੈਨ, ਸੋਨੂੰ ਜੈਨ, ਬਲਵੀਰ ਜੈਨ, ਨਿੱਕੂ ਜੈਨ, ਮੰਗਤ ਵਰਮਾ ਆਦਿ ਹਾਜ਼ਰ ਸਨ | ਤਿਰੰਗਾ ਲਹਿਰਾਉਣ ਦੀ ਰਸਮ ਸਕੂਲ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਗਿੱਲ ਵਲੋਂ ਨਿਭਾਈ | ਉਨ੍ਹਾਂ 75ਵੇਂ ਆਜ਼ਾਦੀ ਦਿਵਸ ਦੀ ਸਕੂਲੀ ਵਿਦਿਆਰਥੀਆਂ ਸਮੇਤ ਸਮੂਹ ਸਕੂਲ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਜੋ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਸ ਸਾਡੇ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੈ, ਜਿਸ ਲਈ ਸਾਨੂੰ ਨਸ਼ਿਆਂ ਦੇ ਖ਼ਾਤਮੇ ਅਤੇ ਹੋਰ ਬੁਰੀਆਂ ਅਲਾਮਤਾਂ ਨੂੰ ਖ਼ਤਮ ਕਰਨ ਲਈ ਇਕਜੁੱਟ ਹੋਣ ਦੀ ਲੋੜ ਹੈ ਤਾਂ ਜੋ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਅਸੀਂ ਸਕਾਰ ਕਰ ਸਕੀਏ | ਗੁਰੂ ਨਾਨਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨੂੰ ਦਰਸਾਉਂਦੀਆਂ ਝਲਕੀਆਂ ਦੀ ਪੇਸ਼ਕਾਰੀ ਕਰਦਿਆਂ ਦੇਸ਼ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣੀ ਜ਼ਿੰਮੇਵਾਰੀ ਨੂੰ ਨਿਭਾਏ ਜਾਣ ਪ੍ਰਤੀ ਉਤਸ਼ਾਹਿਤ ਕੀਤਾ | ਡਾਇਰੈਕਟਰ ਸੁਖਜਿੰਦਰ ਸਿੰਘ ਗਿੱਲ ਅਤੇ ਪਿੰ੍ਰਸੀਪਲ ਮੈਡਮ ਗੁਰਦੀਪ ਕੌਰ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ | ਇਸ ਮੌਕੇ ਮੈਡਮ ਰਜਨੀ ਬਾਲਾ, ਮੈਡਮ ਹਰਵਿੰਦਰ ਕੌਰ, ਮੈਡਮ ਚਰਨਜੀਤ ਕੌਰ, ਮੈਡਮ ਅਮਨਦੀਪ ਕੌਰ ਸਮੇਤ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ | (ਬਾਕੀ ਸਫਾ 7 'ਤੇ)
ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਿਖੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਤਿਰੰਗੇ ਨੂੰ ਸਲਾਮੀ
ਮੁੱਲਾਂਪੁਰ-ਦਾਖਾ, 16 ਅਗਸਤ (ਨਿਰਮਲ ਸਿੰਘ ਧਾਲੀਵਾਲ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਨਗਰ ਕੌਂਸਲ ਮੁੱਲਾਂਪੁਰ-ਦਾਖਾ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਪ੍ਰਧਾਨ ਤੇਲੂ ਰਾਮ ਬਾਂਸਲ ਵਲੋਂ ਨਿਭਾਈ ਗਈ | ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਦੇ ਪ੍ਰਬੰਧਾਂ ਹੇਠ ਆਜ਼ਾਦੀ ਦਿਵਸ ਸਮਾਗਮ ਦੀ ਆਰੰਭਤਾ ਸਮੇਂ ਪੁਲਿਸ ਟੁਕੜੀ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਨੇ ਕਿਹਾ ਕਿ ਸਾਡਾ ਭਾਰਤ ਦੁਨੀਆਂ ਦੇ ਨਕਸ਼ੇ 'ਤੇ ਉਭਰ ਰਿਹਾ ਹੈ | ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਕ੍ਰਾਂਤੀਕਾਰੀਆਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਵਲੋਂ ਵੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਵਧਾਈ ਦਿੱਤੀ | ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਕਰਨਵੀਰ ਸਿੰਘ ਸੇਖੋਂ, ਮੀਤ ਪ੍ਰਧਾਨ ਤਰਸੇਮ ਕੌਰ ਮਾਨ, ਕੌਂਸਲਰ ਮਹਿੰਦਰਪਾਲ ਸਿੰਘ ਲਾਲੀ, ਡਾਇਰੈਕਟਰ ਕਰਨੈਲ ਸਿੰਘ ਗਿੱਲ, ਆੜ੍ਹਤੀ ਅਨਿਲ ਜੈਨ, ਕਿ੍ਸ਼ਨ ਕਾਂਸਲ, ਕੌਂਸਲਰ ਸੁਦੇਸ਼ ਰਾਣੀ ਗੋਇਲ, ਕੌਂਸਲਰ ਰੁਪਾਲੀ ਜੈਨ, ਕੌਂਸਲਰ ਸਕੁੰਤਲਾ ਦੇਵੀ, ਕੌਂਸਲਰ ਰੇਖਾ ਰਾਣੀ, ਕੌਂਸਲਰ ਹਰਨੀਤ ਕੌਰ, ਕੌਂਸਲਰ ਜਸਵਿੰਦਰ ਹੈਪੀ, ਕੌਂਸਲ ਬਲਬੀਰ ਚੰਦ, ਕੌਂਸਲਰ ਸੁਭਾਸ਼ ਹੋਰਨਾਂ ਵਲੋਂ ਮਹਾਨ ਕ੍ਰਾਂਤੀਕਾਰੀਆਂ ਨੂੰ ਸਿਜਦਾ ਕਰਦਿਆਂ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ | ਇਸ ਸਮੇਂ ਬਾਲ ਫੁਲਝੜੀ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੜਿ੍ਹਆ ਗਿਆ | ਸ਼ਹੀਦ ਬਲਵਿੰਦਰ ਸਿੰਘ ਸਰਕਾਰੀ ਹਾਈ ਸਕੂਲ ਮੁੱਲਾਂਪੁਰ ਦੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਸਮਾਰੋਹ 'ਤੇ ਪੇਸ਼ ਕੋਰੀਓਗ੍ਰਾਫੀ ਇਕੱਤਰਤਾ ਵਲੋਂ ਸਰਾਹੀ ਗਈ |
ਹਲਵਾਰਾ ਸਕੂਲ 'ਚ ਆਜ਼ਾਦੀ ਦਾ ਮਹਾਂਉਤਸਵ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ
ਹਲਵਾਰਾ, 16 ਅਗਸਤ (ਭਗਵਾਨ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਲਵਾਰਾ ਵਿਖੇ ਦੇਸ਼ ਦੀ ਆਜ਼ਾਦੀ ਦਾ 75ਵਾਂ ਮਹਾਂਉਤਸਵ ਪੂਰੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ | ਰਾਸ਼ਟਰੀ ਗਾਣ ਦੇ ਨਾਲ ਹੀ ਪਿੰਡ ਦੀ ਸ਼ਖ਼ਸੀਅਤ ਸ: ਮਲਕੀਤ ਸਿੰਘ ਨੇ ਸਕੂਲ ਸਟਾਫ਼ ਦੀ ਤੇ ਬੱਚਿਆਂ ਦੀ ਹਾਜ਼ਰੀ ਵਿਚ ਦੇਸ਼ ਦਾ ਕੌਮੀ ਪਰਚਮ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਮੈਥ ਅਧਿਆਪਕ ਮਨਿੰਦਰ ਸਿੰਘ ਨੇ ਦੇਸ਼ ਦੀ ਆਜ਼ਾਦੀ ਪ੍ਰਾਪਤ ਕਰਨ ਲਈ ਸੰਘਰਸ਼ੀ ਕੌਮੀ ਪਰਵਾਨਿਆਂ ਦਾ ਇਤਿਹਾਸਿਕ ਹਵਾਲਿਆਂ ਨਾਲ ਵਖਿਆਨ ਕੀਤਾ | ਵਿਦਿਆਰਥੀਆਂ ਨੇ ਗੀਤ ਤੇ ਕੋਰੀਓਗ੍ਰਾਫ਼ੀ ਨਾਲ ਸਮੇਂ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ | ਇਸ ਸਮੇਂ ਬੱਚਿਆਂ ਤੇ ਸਟਾਫ਼ ਨੂੰ ਲੱਡੂ ਵੰਡਕੇ ਆਜ਼ਾਦੀ ਦੇ ਜਸ਼ਨ ਦੀ ਖੁਸ਼ੀ ਮਨਾਈ | ਇਸ ਆਜ਼ਾਦੀ ਦੇ 75ਵੇਂ ਮਹਾਂਉਤਸਵ ਮਨਾਉਣ ਸਮੇਂ ਸਕੂਲ ਦੇ ਪਿ੍ੰ: ਤਰਨਜੀਤ ਸਿੰਘ ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਅਮਰ ਸਿੰਘ, ਹਰਮਨਪ੍ਰੀਤ ਸਿੰਘ, ਮਾਨਵਦੀਪ ਕੌਰ ਬਰਾੜ, ਸੀਮਾ ਮਹਿਤਾ, ਕੁਲਵਿੰਦਰ ਕੌਰ, ਮਨਜਿੰਦਰ ਕੌਰ, ਇੰਦਰਜੀਤ ਕੌਰ, ਨਵਨੀਤ ਕੌਰ, ਸਿਲਪਾ ਗੋਇਲ, ਪਰਮਜੀਤ ਕੌਰ, ਸਰਬਜੀਤ ਕੌਰ ਅਤੇ ਸੰਨਜੋਤ ਕੌਰ ਹਾਜ਼ਰ ਸਨ |
ਸ: ਸ: ਸ: ਸਕੂਲ ਨੂਰਪੁਰ ਬੇਟ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਹੰਬੜਾਂ, 16 ਅਗਸਤ (ਮੇਜਰ ਹੰਬੜਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਟ ਵਿਖੇ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਸਕੂਲ 'ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਪਿ੍ੰਸੀਪਲ ਲਾਲ ਸਿੰਘ ਵਲੋਂ ਨਿਭਾਈ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸਮਾਜਿਕ ਬੁਰਾਈਆਂ 'ਤੇ ਚੋਟ ਕਰਦੀ ਕੋਰੀਓਗ੍ਰਾਫ਼ੀ ਦੇ ਪੇਸ਼ਕਾਰੀ ਕਰਦਿਆਂ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਨੂੰ ਜੜੋਂ ਖ਼ਤਮ ਕਰਨ ਦਾ ਹੋਕਾ ਦਿੱਤਾ | ਪਿ੍ੰਸੀਪਲ ਲਾਲ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਨੂੰ ਜੜੋਂ ਖ਼ਤਮ ਕਰਨ ਲਈ ਹੰਭਲਾ ਮਾਰਨ ਦੀ ਤਾਂ ਜੋ ਨਵੇਂ ਅਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਲੈਕ: ਸਵਿਤਾ ਸਿਆਲ ਨੇ ਵਿਦਿਆਰਥੀ ਵਰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਜੇਕਰ ਉਨ੍ਹਾ ਨੇ ਦੇਸ਼ ਤੇ ਸਮਾਜ ਦੀ ਸੇਵਾ 'ਚ ਆਪਣਾ ਯੋਗਦਾਨ ਪਾਉਣਾ ਹੈ ਤਾਂ ਉਹ ਨਸ਼ਿਆਂ ਅਤੇ ਹੋਰ ਬੁਰੀਆਂ ਅਲਾਮਤਾਂ ਤੋਂ ਦੂਰ ਰਹਿੰਦਿਆਂ ਪੜ੍ਹਾਈ ਵੱਲ ਧਿਆਨ ਦੇੇਣ ਤਾਂ ਜੋ ਉਹ ਸਮਾਜ ਤੇ ਦੇਸ਼ ਲਈ ਕੁਝ ਚੰਗਾ ਕਰ ਸਕਣ | ਇਸ ਮੌਕੇ ਮੈਡਮ ਹਰਜਿੰਦਰ ਕੌਰ, ਮੈਡਮ ਪਰਮਜੀਤ ਕੌਰ, ਪ੍ਰਦੀਪ ਸਿੰਘ ਪੰਨੂ, ਵਿਕਾਸ ਸਲਾਰੀਆ, ਅੱਤਰ ਸਿੰਘ, ਭਾਵਨਾ ਕਾਲੀਆ, ਮੈਡਮ ਜਸਵਿੰਦਰ ਕੌਰ, ਮੈਡਮ ਇੰਦਰਪ੍ਰੀਤ ਕੌਰ, ਮੈਡਮ ਰਾਕੀ ਗੋਇਲ, ਮੈਡਮ ਨਿਧੀ ਭਨੋਟ, ਮੈਡਮ ਰਣਜੀਤ ਕੌਰ, ਮੈਡਮ ਅਨੂਦੀਪ ਕੌਰ, ਮੈਡਮ ਤਮੰਨਾ ਸ਼ਰਮਾ, ਮੈਡਮ ਰਮਾ ਸ਼ਰਮਾ, ਮੈਡਮ ਪ੍ਰਦੀਪ ਕੌਰ, ਮੈਡਮ ਸੁਜਾਤਾ ਅਰੋੜਾਂ, ਮੈਡਮ ਰਜਨੀ ਦੇਵੀ, ਮੈਡਮ ਕਰਮਜੀਤ ਕੌਰ ਸਮੇਤ ਵਿਦਿਆਰਥੀ ਤੇ ਮਾਪੇ ਮੌਜੂਦ ਸਨ |
ਮੁੱਲਾਂਪੁਰ ਗੁਰੂ ਨਾਨਕ ਸਕੂਲ 'ਚ ਆਜ਼ਾਦੀ ਦਿਵਸ ਮਨਾਇਆ
ਮੁੱਲਾਂਪੁਰ-ਦਾਖਾ, 16 ਅਗਸਤ (ਨਿਰਮਲ ਸਿੰਘ ਧਾਲੀਵਾਲ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ ਦੇ ਵਿਦਿਆਰਥੀਆਂ ਵਲੋਂ ਸਕੂਲ ਪਿ੍ੰਸੀਪਲ ਰਵੀਕਾਂਤ ਦੀ ਨਜ਼ਰਸਾਨੀ ਹੇਠ ਆਜ਼ਾਦੀ ਦਿਵਸ ਮਨਾਇਆ | ਸਕੂਲ ਦੇ ਪ੍ਰਬੰਧਕੀ ਪ੍ਰਧਾਨ ਡਾ: ਰਾਜਪਾਲ ਸਿੰਘ ਗਰੇਵਾਲ ਵਲੋਂ ਆਜ਼ਾਦੀ ਲਹਿਰ 'ਚ ਪੰਜਾਬ ਦੇ ਲਾਸਾਨੀ ਯੋਗਦਾਨ ਦੀ ਗੱਲ ਕਰਦਿਆਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਲਾਲਾ ਹਰਦਿਆਲ, ਬਾਬਾ ਸੋਹਣ ਸਿੰਘ ਭਕਨਾ, ਬਾਬਾ ਗੁਰਦਿੱਤ ਸਿੰਘ ਕਾਮਾਗਾਟਾਮਾਰੂ ਹੋਰ ਸ਼ਹੀਦਾਂ ਨੂੰ ਸਿਜਦਾ ਕੀਤਾ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਆਜ਼ਾਦੀ ਦੇ ਸੰਘਰਸ਼ ਨੂੰ ਪੇਸ਼ ਕਰਦੀ ਕੋਰੀਓਗ੍ਰਾਫ਼ੀ ਪੇਸ਼ ਕੀਤੀ | ਸਕੂਲ ਕੈਂਪਸ ਅੰਦਰ ਭਾਰਤ ਮਾਤਾ ਦੀ ਜੈ ਨਾਅਰੇ ਗੂੰਜਦੇ ਰਹੇ | ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਨੂੰ ਹੋਰਨਾਂ ਵਿਦਿਆਰਥੀ, ਅਧਿਆਪਕਾਂ ਵਲੋਂ ਸੁਣਿਆ ਗਿਆ |
ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ 'ਚ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ
ਹੰਬੜਾਂ, 16 ਅਗਸਤ (ਮੇਜਰ ਹੰਬੜਾਂ)-ਗੁਰੂ ਨਾਨਕ ਪਬਲਿਕ ਸਕੂਲ ਹੰਬੜਾਂ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਗੁਰਦੀਪ ਕੌਰ ਗਿੱਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ | 72ਵੇਂ ਆਜ਼ਾਦੀ ਦਿਵਸ ਸਮੇਂ ਸਕੂਲ 'ਚ
ਡਾਇ: ਹੰਬੜਾਂ ਨੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ 'ਚ ਤਿਰੰਗਾ ਲਹਿਰਾਇਆ
ਹੰਬੜਾਂ, 16 ਅਗਸਤ (ਮੇਜਰ ਹੰਬੜਾਂ, ਹਰਵਿੰਦਰ ਸਿੰਘ ਮੱਕੜ)-ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਹੰਬੜਾਂ ਵਿਖੇ ਮੁੱਖ ਅਧਿਆਪਕ ਜਸਵੰਤ ਸਿੰਘ ਸੇਖਾਂ ਦੀ ਅਗਵਾਈ ਹੇਠ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | 75ਵੇਂ ਆਜ਼ਾਦੀ ਦਿਵਸ ਸਮੇਂ ਸਕੂਲ 'ਚ ਤਿਰੰਗਾ ਲਹਿਰਾਉਣ ਦੀ ਰਸਮ ਆਲ ਇੰਡੀਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਵਲੋਂ ਨਿਭਾਈ ਤੇ ਉਨ੍ਹਾਂ ਵਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਸੂਰਬੀਰਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ, ਜਿਨ੍ਹਾਂ ਨੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਤੇ ਉਸੇ ਆਜ਼ਾਦੀ ਦਾ ਅੱਜ ਅਸੀਂ ਨਿੱਘ ਮਾਣ ਰਹੇ ਹਾਂ | ਮੁੱਖ ਅਧਿਆਪਕ ਜਸਵੰਤ ਸਿੰਘ ਸ਼ੇਖਾਂ ਨੇ ਅਪੀਲ ਕੀਤੀ ਕਿ ਅੱਜ ਅਸੀਂ ਆਜ਼ਾਦੀ ਦਿਵਸ ਸਮੇਂ ਪ੍ਰਣ ਕਰੀਏ ਕਿ ਲੜਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਵਾਂਗੇ ਤੇ ਉਨ੍ਹਾਂ ਸੱਤਿਆ ਭਾਰਤੀ ਫਾਊਾਡੇਸ਼ਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਅਗਵਾਈ ਹੇਠ ਅੱਜ ਸੱਤਿਆ ਭਾਰਤੀ ਸਕੂਲਾਂ 'ਚ ਲੱਖਾਂ ਦੀ ਗਿਣਤੀ 'ਚ ਲੜਕੀਆਂ ਸਿੱਖਿਆ ਗ੍ਰਹਿਣ ਕਰ ਰਹੀਆਂ ਹਨ | ਇਸ ਮੌਕੇ 'ਤੇ ਸਰਪੰਚ ਸਰਬਜੀਤ ਸਿੰਘ ਕਾਲਾ, ਸਮਾਜ ਸੇਵੀ ਨੌਜਵਾਨ ਜਸਪਾਲ ਸਿੰਘ ਪਾਲੀ ਭੰਦੋਲ, ਪ੍ਰਧਾਨ ਤੇਜਾ ਸਿੰਘ ਗਿੱਲ, ਹੌਲਦਾਰ ਜੀਤੂ ਕੁਮਾਰ, ਹੌਲਦਾਰ ਹਰਦੀਪ ਸਿੰਘ, ਜੀ.ਓ.ਜੀ ਬਲਵਿੰਦਰ ਸਿੰਘ ਗੋਬਿੰਦ ਨਗਰ, ਪੰਚ ਜਸਪਾਲ ਸਿੰਘ ਪਾਲਾ, ਪੰਚ ਬਲਜਿੰਦਰ ਸਿੰਘ ਗਰੇਵਾਲ, ਲਾਲ ਸਿੰਘ ਸੁਧਾਰੀਆ, ਰਣਬੀਰ ਸਿੰਘ ਹੰਬੜਾਂ ਵਲੋਂ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ | ਪ੍ਰਧਾਨ ਤੇਜਾ ਸਿੰਘ ਗਿੱਲ ਅਤੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਵਲੋਂ ਸਕੂਲ ਦੇ ਵਿਕਾਸ ਕਾਰਜਾਂ 'ਚ ਯੋਗਦਾਨ ਪਾਉਂਦਿਆਂ ਆਪਣੀ ਜੇਬ੍ਹ 'ਚੋਂ ਨਗਦ ਰਾਸ਼ੀ ਸਕੂਲ ਦੇ ਮੁੱਖ ਅਧਿਆਪਕ ਜਸਵੰਤ ਸਿੰਘ ਸ਼ੇਖਾਂ ਨੂੰ ਭੇਟ ਕੀਤੀ ਅਤੇ ਸਕੂਲ 'ਚ ਹੋਣ ਵਾਲੇ ਹੋਰ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਕਰਵਾਏ ਜਾਣ ਦਾ ਭਰੋਸਾ ਦਿੱਤਾ | ਇਸ ਮੌਕੇ ਪੰਚ ਬੀਬੀ ਸੁਖਵਿੰਦਰ ਕੌਰ ਧਾਲੀਵਾਲ, ਮੈਡਮ ਰੁਪਿੰਦਰ ਕੌਰ ਪੁੜੈਣ, ਮੈਡਮ ਹਰਪ੍ਰੀਤ ਕੌਰ, ਮੈਡਮ ਬਲਜੀਤ ਕੌਰ, ਮੈਡਮ ਕੁਲਵਿੰਦਰ ਕੌਰ, ਮੈਡਮ ਅਵਨਿੰਦਰ ਕੌਰ, ਮੈਡਮ ਅਰਪਿੰਦਰ ਕੌਰ, ਅਧਿਆਪਕ ਜਸ਼ਨਦੀਪ ਸਿੰਘ ਸ਼ੇਰਪੁਰ ਕਲਾਂ, ਮਾ. ਸੁਖਵਿੰਦਰ ਸਿੰਘ ਭਨੋਹੜ ਸਮੇਤ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵੀ ਮੌਜੂਦ ਸਨ |
ਪਿੰਡ ਮੰਡਿਆਣੀ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ
ਚੌਂਕੀਮਾਨ, 16 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਮੰਡਿਆਣੀ ਵਿਖੇ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਖੇਡ ਪਾਰਕ ਵਿਚ ਆਜ਼ਾਦੀ ਦਾ ਦਿਹਾੜਾ ਮਨਾਇਆ | ਇਸ ਮੌਕੇ ਆਜ਼ਾਦੀ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਕਰਵਾਏ ਸਮਾਗਮ ਵਿਚ ਸ਼ਹੀਦ ਸਿਕੰਦਰ ਸਿੰਘ ਮੋਰਕਰੀਮਾਂ (ਸ੍ਰੀਲੰਕਾ ਵਿਚ ਸ਼ਹੀਦ) ਦੇ ਭਰਾ ਗੁਰਚਰਨ ਸਿੰਘ ਮੋਰਕਰੀਮਾਂ, ਬਲਜੀਤ ਸਿੰਘ ਬੱਗਾ ਬੀ.ਡੀ.ਪੀ.ਓ., ਬੀਬੀ ਗੁਰਪ੍ਰੀਤ ਕੌਰ ਸਰਪੰਚ ਪਿੰਡ ਮੰਡਿਆਣੀ ਤੇ ਪਰਮਜੀਤ ਸਿੰਘ ਮੋਹੀ ਸੈਕਟਰੀ ਨੇ ਸਾਂਝੇ ਤੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਇਸ ਮੌਕੇ ਬਲਜੀਤ ਸਿੰਘ ਬੱਗਾ ਬੀ.ਡੀ.ਪੀ.ਓ. ਨੇ ਕਿਹਾ ਕਿ ਅੱਜ ਜੋ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਉਹ ਸਾਡੇ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੈ | ਇਸ ਮੌਕੇ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਤੇ ਸਮੁੱਚੀ ਪੰਚਾਇਤ ਨੇ ਆਏ ਮਹਿਮਾਨਾਂ ਦਾ ਸਨਮਾਨ ਕੀਤਾ | ਇਸ ਮੌਕੇ ਪ੍ਰਦੀਪ ਸਿੰਘ ਕਾਲਾ, ਮਨਦੀਪ ਸਿੰਘ ਮੰਡਿਆਣੀ, ਸਾਬਕਾ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ, ਆਪ ਆਗੂ ਜਤਿੰਦਰ ਸਿੰਘ, ਵਲੰਟੀਅਰ ਸ਼ਮਸ਼ੇਰ ਸਿੰਘ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ ਜੌਹਲ, ਦਮਨਜੀਤ ਸਿੰਘ ਆਦਿ ਹਾਜ਼ਰ ਸਨ |
ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾ ਵਿਖੇ ਝੰਡਾ ਲਹਿਰਾਇਆ
ਭੰੂਦੜੀ, 16 ਅਗਸਤ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਹਰ ਸਾਲ ਦੀ ਤਰ੍ਹਾਂ ਆਜ਼ਾਦੀ ਦਾ ਦਿਨ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਡੀ.ਆਰ.ਭੱਟੀ ਡੀ.ਜੀ. ਪੀ ਵਜੋਂ ਸ਼ਾਮਿਲ ਹੋਏ, ਜਿਸ ਵਿਚ ਬੱਚਿਆਂ ਨੂੰ ਮਹਾਨ ਦੇਸ਼ ਭਗਤਾਂ ਦੀਆਂ ਜੀਵਨੀਆਂ 'ਤੇ ਚਾਨਣਾਂ ਪਾਇਆ ਗਿਆ ਅਤੇ ਸ਼ਹੀਦ ਭਗਤ ਸਿੰਘ ਦੀ ਕੋਰੀਉਗ੍ਰਾਫ਼ੀ, ਨਾਟਕ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਦਵਿੰਦਰ ਕੌਰ ਤੱਤਲਾ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਪਰਮਜੀਤ ਸਿੰਘ, ਚੇਅਰਮੈਨ ਮੇਜਰ ਸਿੰਘ ਚੀਮਾ, ਵਾਇਸ ਪਿ੍ਸੀਪਲ ਕਿਰਨਜੀਤ ਕੌਰ ਪੁੜੈਣ, ਅਮਨਦੀਪ ਕੌਰ, ਜਗਦੀਪ ਸਿੰਘ, ਰੁਪਿੰਦਰ ਕੌਰ ਕਲੇਰ, ਹਰਦੀਪ ਕੌਰ, ਅਮਨਜੋਤ ਕੌਰ, ਪ੍ਰਭਜੋਤ ਕੌਰ, ਹਰਦੀਪ ਕੌਰ, ਅਮਨਦੀਪ ਕੌਰ, ਰੁਪਿੰਦਰ ਕੌਰ ਸਰਾਂ, ਗੁਰਪ੍ਰੀਤ ਕੌਰ, ਸੁੱਖਪ੍ਰੀਤ ਕੌਰ, ਸੁਖਦੀਪ ਕੌਰ, ਸਰਬਜੀਤ ਕੌਰ, ਅਰਵਿੰਦਰ ਕੌਰ, ਗਗਨਦੀਪ ਕੌਰ, ਹਰਲੀਨ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਅਮਨਦੀਪ ਕੌਰ, ਕੁਲਵੀਰ ਕੌਰ ਆਦਿ ਸ਼ਾਮਿਲ ਸਨ |
ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਚ ਆਜ਼ਾਦੀ ਦਿਹਾੜਾ ਮਨਾਇਆ
ਚੌਂਕੀਮਾਨ, 16 ਅਗਸਤ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨੇ ਮੈਡਮ ਜਤਿੰਦਰ ਕੌਰ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤਾ ਤੇ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗੀਤ ਦਾ ਗਾਇਨ ਕੀਤਾ | ਇਸ ਮੌਕੇ ਸਕੂਲ ਵਿਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੌਰਾਨ ਚਾਰਟ ਮੇਕਿੰਗ, ਪੋਸਟਰ ਮੇਕਿੰਗ, ਫੇਸ ਪੇਂਟ ਆਦਿ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਜਤਿੰਦਰ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂ ਦੇ ਫੁੱਲ ਅਰਪਣ ਕਰਦਿਆਂ ਵਿਦਿਆਰਥਣਾਂ ਨੂੰ ਆਜ਼ਾਦੀ ਸੰਘਰਸ਼ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥਣਾਂ ਨੇ ਆਜ਼ਾਦੀ ਨਾਲ ਸਬੰਧਿਤ ਗੀਤ, ਕਵਿਤਾਵਾਂ, ਸਕਿੱਟ ਤੇ ਕੋਰੀਉਗ੍ਰਾਫ਼ੀ ਪੇਸ਼ ਕੀਤੀ | ਇਸ ਮੌਕੇ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਪਿ੍ਅੰਕਾ, ਅਵਨੀਤ ਕੌਰ, ਸੀਆ ਗਰਗ ਤੇ ਗੁਰਲੀਨ ਕੌਰ ਨੇ ਆਪਣੀ ਪੇਸ਼ਕਾਰੀ ਨਾਲ ਸਭ ਦਾ ਮਨ ਮੋਹ ਲਿਆ |
ਜੇ. ਸੀ. ਆਈ. ਤੇ ਪ੍ਰੈੱਸ ਕਲੱਬ ਨੇ ਬੂਟੇ ਲਗਾ ਕੇ ਮਨਾਇਆ ਆਜ਼ਾਦੀ ਦਿਹਾੜਾ
ਰਾਏਕੋਟ, 16 ਅਗਸਤ (ਸੁਸ਼ੀਲ)-ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੀ ਖੁਸ਼ੀ ਜੇ.ਸੀ.ਆਈ ਕਲੱਬ ਰਾਏਕੋਟ ਅਤੇ ਪ੍ਰੈੱਸ ਕਲੱਬ ਰਾਏਕੋਟ ਵਲੋਂ ਸਾਂਝੇ ਤੌਰ 'ਤੇ ਪੌਦੇ ਲਗਾ ਕੇ ਮਨਾਈ ਗਈ | ਪੌਦੇ ਲਗਾਉਣ ਦੀ ਸ਼ੁਰੂਆਤ ਸਥਾਨਕ ਤਹਿਸੀਲ ਕੰਪਲੈਕਸ 'ਚ ਐੱਸ.ਡੀ.ਐੱਮ ਗੁਰਬੀਰ ਸਿੰਘ ਕੋਹਲੀ, ਡੀ.ਐੱਸ.ਪੀ ਮੈਡਮ ਪ੍ਰਭਜੋਤ ਕੌਰ ਅਤੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਵਲੋਂ ਪੌਦੇ ਲਗਾ ਕੇ ਕਰਵਾਈ ਗਈ | ਇਸ ਮੌਕੇ ਐੱਸ.ਡੀ.ਐੱਮ ਗੁਰਬੀਰ ਸਿੰਘ ਕੋਹਲੀ, ਡੀ.ਐੱਸ.ਪੀ ਮੈਡਮ ਪ੍ਰਭਜੋਤ ਕੌਰ ਅਤੇ ਨਾਇਬ ਤਹਿਸੀਲਦਾਰ ਗੁਰਦੀਪ ਸਿੰਘ ਨੇ ਸਮਾਜ ਅਤੇ ਵਾਤਾਵਰਨ ਦੀ ਭਲਾਈ ਦੇ ਕੀਤੇ ਗਏ ਇਸ ਉਪਰਾਲੇ ਲਈ ਦੋਵੇਂ ਕਲੱਬਾਂ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਦਰੱਖ਼ਤ ਲਗਾਏ ਜਾਣ ਤਾਂ ਜੋ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਇਕ ਸੁਰੱਖਿਅਤ ਵਾਤਾਵਰਨ ਮੁਹੱਈਆ ਕਰਵਾ ਸਕੀਏ | ਇਸ ਮੌਕੇ ਜੇ.ਸੀ.ਆਈ ਕਲੱਬ ਦੇ ਪ੍ਰਧਾਨ ਸੁਸ਼ੀਲ ਕੁਮਾਰ ਅਤੇ ਪ੍ਰੈੱਸ ਕਲੱਬ ਦੇ ਪ੍ਰਧਾਨ ਜਸਵੰਤ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ਦੀ ਖੁਸ਼ੀ 'ਚ ਕਲੱਬਾਂ ਵਲੋਂ 75 ਪੌਦੇ ਸ਼ਹਿਰ ਦੀਆਂ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਲਗਾਏ ਜਾਣਗੇ, ਜਿੱਥੇ ਲਗਾਏ ਗਏ ਪੌਦਿਆਂ ਦੀ ਪੂਰੀ ਦੇਖਭਾਲ ਹੋ ਸਕੇ | ਇਸ ਮੌਕੇ ਜੇਸੀ ਕੇਸ਼ਵ ਅਰੋੜਾ, ਮੁਹੰਮਦ ਅਖ਼ਤਰ ਜੁਬੇਰੀ, ਨਰੇਸ਼ ਵਰਮਾ, ਸੰਦੀਪ ਸਿੰਘ ਸੋਨੀ ਬਾਬਾ, ਮੁਹੰਮਦ ਨਾਜ਼ਿਮ, ਰਾਮ ਗੋਪਾਲ ਰਾਏਕੋਟ, ਸੰਜੀਵ ਭੱਲਾ, ਜਸਵੰਤ ਸਿੰਘ ਸਿੱਧੂ, ਰਘਵੀਰ ਸਿੰਘ ਜੱਗਾ ਚੋਪੜਾ, ਇਕਬਾਲ ਸਿੰਘ ਗੁਲਾਬ, ਸ਼ਮਸ਼ੇਰ ਸਿੰਘ, ਨਾਮਪ੍ਰੀਤ ਸਿੰਘ ਗੋਗੀ, ਮਾਲੀ ਪਿਆਰਾ ਸਿੰਘ, ਡਾ. ਪ੍ਰਵੀਨ ਅੱਗਰਵਾਲ, ਬਰਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਕਰੀਬ ਤਿੰਨ ਦਹਾਕੇ ਪਹਿਲਾਂ ਸਿਵਲ ਹਸਪਤਾਲ ਜਗਰਾਉਂ ਦੇ ਲੁਧਿਆਣਾ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਨਵੀਂ ਆਧੁਨਿਕ ਇਮਾਰਤ 'ਚ ਤਬਦੀਲ ਹੋ ਜਾਣ ਤੋਂ ਬਾਅਦ ਖੰਡਰ ਬਣੀ ਰਹੀ ਪੁਰਾਣੇ ਹਸਪਤਾਲ ਦੀ ਬਿਲਡਿੰਗ 'ਚ 'ਆਪ' ਸਰਕਾਰ ਵਲੋਂ ...
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ 'ਤੇ ਅੱਜ ਰਾਏਕੋਟ ਦੇ ਨਜ਼ਦੀਕੀ ਪਿੰਡ ਭੈਣੀ ਦਰੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਜਿੱਥੇ ਰਾਏਕੋਟ ਤਹਿਸੀਲ ਦੇ ਸਮੁੱਚੇ ...
ਭੂੰਦੜੀ, 16 ਅਗਸਤ (ਕੁਲਦੀਪ ਸਿੰਘ ਮਾਨ)-ਇਤਿਹਾਸਿਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜ਼ਿਲਾਨੀ ਜੀ ਦੀ ਦਰਗਾਹ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦਾ ਉਦਘਾਟਨ ਏ.ਡੀ.ਸੀ ਦਫ਼ਤਰ ਤੋਂ ਮੈਡਮ ਹਰਸ਼ਾ ਸੋਨੀ, ਮੈਡਮ ਬਲਜੀਤ ਕੌਰ ਵਲੋਂ ਸਾਂਝੇ ਤੌਰ 'ਤੇ ...
ਮੁੱਲਾਂਪੁਰ-ਦਾਖਾ, 16 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਆਈਲੈਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸਰਵਿਸ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਖਿੱਚ ਬਣ ਰਹੇ ਹਨ | ਮੈਕਰੋ ਗਲੋਬਲ ਮੋਗਾ ...
ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਪਿਛਲੇ 33 ਸਾਲਾਂ ਤੋਂ ਹਰ ਸਾਲ 15 ਅਗਸਤ ਦੇ ਦਿਹਾੜੇ 'ਤੇ ਆਪਣੀ ਬੁਲੰਦ ਆਵਾਜ਼ ਨਾਲ ਮੰਚ ਸੰਚਾਲਨ ਕਰਨ ਵਾਲੇ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਪਿ੍ੰਸੀਪਲ ਕੈਪਟਨ ਨਰੇਸ਼ ਵਰਮਾ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ...
ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਪੂਰੇ ਹੋਣ ਉੱਤੇ ਦੇਸ਼ ਭਰ ਵਿਚ ਮਨਾਏ ਜਾ ਰਹੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਦੀ ਕੜੀ ਵਿਚ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਗੁਰੂ ਗੋਬਿੰਦ ...
ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਮਹਿਫ਼ਲ-ਏ-ਅਦੀਬ (ਰਜਿ:) ਜਗਰਾਉਂ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਡਾ. ਬਲਦੇਵ ਸਿੰਘ ਜਗਰਾਉਂ ਦੀ ਪ੍ਰਧਾਨਗੀ ਹੇਠ ਗੁਰੁੂ ਨਾਨਕ ਬਾਲ ਵਿਕਾਸ ਕੇਂਦਰ ਜਗਰਾਉਂ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਈ | ਕੈਪਟਨ ...
ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 79ਵੀਂ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਦਰਬਾਰ ਅਤੇ ਆਸਪਾਸ ਮਾਰਗਾਂ ਦੀ ਸਫ਼ਾਈ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ...
ਚੌਂਕੀਮਾਨ, 16 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਮੈਡਮ ਨਰਿੰਦਰਪਾਲ ਕੌਰ, ਜਸਵੀਰ ਕੌਰ ਸਿੱਧੂ, ਮੈਡਮ ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਪ੍ਰਵੀਨ ਕੌਰ ਸੀਹਰਾ ਤੇ ਜਸਵੀਰ ਕੌਰ ਪ੍ਰਧਾਨ ਬੀਕੇਯੂ ਡਕੌਦਾ ਦੀ ਅਗਵਾਈ ਵਿਚ ਪਿੰਡ ਦੀਆਂ ਔਰਤਾਂ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX