ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਜਗਰਾਓਂ

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਵੱਖ-ਵੱਖ ਥਾਵਾਂ 'ਤੇ ਧੂਮਧਾਮ ਨਾਲ ਮਨਾਈ

ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜਗਰਾਉਂ ਦਾ ਤਹਿਸੀਲ ਪੱਧਰੀ ਸਮਾਗਮ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਕਰਵਾਇਆ ਗਿਆ | ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਏ.ਡੀ.ਸੀ. ਦਲਜੀਤ ਕੌਰ ਨੇ ...

ਪੂਰੀ ਖ਼ਬਰ »

ਜਗਰਾਉਂ ਸਿਵਲ ਹਸਪਤਾਲ ਦੀ ਪੁਰਾਣੀ ਇਮਾਰਤ 'ਚ ਮੁਹੱਲਾ ਕਲੀਨਿਕ ਬਣਨ ਨਾਲ ਮੁੜ ਸਿਹਤ ਸੇਵਾਵਾਂ ਹੋਈਆਂ ਸ਼ੁਰੂ

ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਕਰੀਬ ਤਿੰਨ ਦਹਾਕੇ ਪਹਿਲਾਂ ਸਿਵਲ ਹਸਪਤਾਲ ਜਗਰਾਉਂ ਦੇ ਲੁਧਿਆਣਾ ਤੋਂ ਫਿਰੋਜ਼ਪੁਰ ਮੁੱਖ ਮਾਰਗ 'ਤੇ ਨਵੀਂ ਆਧੁਨਿਕ ਇਮਾਰਤ 'ਚ ਤਬਦੀਲ ਹੋ ਜਾਣ ਤੋਂ ਬਾਅਦ ਖੰਡਰ ਬਣੀ ਰਹੀ ਪੁਰਾਣੇ ਹਸਪਤਾਲ ਦੀ ਬਿਲਡਿੰਗ 'ਚ 'ਆਪ' ਸਰਕਾਰ ਵਲੋਂ ਮੁਹੱਲਾ ਕਲੀਨਿਕ ਬਣਾ ਦੇਣ ਨਾਲ ਮੁੜ ਸਿਹਤ ਸੇਵਾਵਾਂ ਸ਼ੁਰੂ ਹੋ ਗਈਆਂ ਹਨ | ਭਾਵੇਂ ਇਥੋਂ ਨਵੀਂ ਥਾਂ 'ਤੇ ਸਿਵਲ ਹਸਪਤਾਲ ਦੇ ਚਲੇ ਜਾਣ ਤੋਂ ਬਾਅਦ ਇਕ ਵਾਰ ਪੁਲਿਸ ਵਲੋਂ ਇਸ ਥਾਂ 'ਤੇ ਕਬਜ਼ਾ ਕਰਦਿਆਂ ਇਥੇ ਪੁਲਿਸ ਚੌਂਕੀ ਬਣਾ ਲਈ ਸੀ, ਜੋ ਹੁਣ ਵੀ ਬਣੀ ਹੋਈ ਹੈ ਤੇ ਕੁਝ ਹਿੱਸੇ 'ਚ ਇਥੇ ਡਿਸਪੈਂਸਰੀ ਵੀ ਚੱਲਦੀ ਰਹੀ ਹੈ, ਜੋ ਕੋਰੋਨਾ ਸਮੇਂ ਸਟਾਫ਼ ਸਿਵਲ ਹਸਪਤਾਲ 'ਚ ਬੁਲਾ ਲੈਣ ਤੋਂ ਬਾਅਦ ਬੰਦ ਹੋ ਗਈ ਸੀ ਤੇ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਇਸ ਥਾਂ 'ਤੇ ਸਰਕਾਰ ਵਲੋਂ ਲੱਖਾਂ ਰੁਪਏ ਖਰਚ ਕੇ ਪ੍ਰਸ਼ਾਸਨਿਕ ਸੇਵਾਵਾਂ ਨਾਲ ਜੁੜਿਆ ਸੁਵਿਧਾ ਸੈਂਟਰ ਬਣਾ ਦਿੱਤਾ ਗਿਆ ਸੀ | ਸਰਕਾਰ ਬਦਲਣ ਤੋਂ ਬਾਅਦ ਬੰਦ ਸੁਵਿਧਾ ਸੈਟਰ ਦੀ ਇਸ ਇਮਾਰਤ ਨੂੰ ਹੁਣ 'ਆਪ' ਸਰਕਾਰ ਨੇ ਰੰਗ ਰੋਗਨ ਕਰਕੇ ਮੁਹੱਲਾ ਕਲੀਨਿਕ 'ਚ ਬਦਲ ਦਿੱਤਾ ਗਿਆ ਤੇ ਮੌਜੂਦਾ ਸਰਕਾਰ ਦਾ ਸਿਹਤ ਸੇਵਾਵਾਂ ਲਈ ਇਹ ਵਾਅਦਾ ਪੂਰਾ ਹੋਣ ਦੀ ਸ਼ੁਰੂਆਤ 'ਚ ਇਥੇ ਪਹਿਲੀ ਲੜੀ 'ਚ ਸ਼ੁਰੂ ਹੋਏ ਮੁਹੱਲਾ ਕਲੀਨਿਕ 'ਚ ਨਵੇਂ ਡਾਕਟਰ ਤੇ ਸਟਾਫ਼ ਦੀ ਤਾਇਨਾਤੀ ਤੋਂ ਬਾਅਦ ਹੁਣ ਇਥੇ ਸਿਹਤ ਸੇਵਾਵਾਂ ਸ਼ੁਰੂ ਹੋ ਗਈਆਂ ਹਨ | ਇਸ ਮੁਹੱਲਾ ਕਲੀਨਿਕ 'ਚ ਨਵੇਂ ਡਾਕਟਰ ਈਸਾ ਸਿੰਗਲਾ ਵਲੋਂ ਚਾਰਜ ਸੰਭਾਲ ਲਿਆ ਗਿਆ ਤੇ ਅੱਜ ਇਸ ਹਸਪਤਾਲ 'ਚ ਦੋ ਵਜੇ ਤੱਕ ਸਿਹਤ ਸੇਵਾਵਾਂ ਵੀ ਦਿੱਤੀਆਂ ਗਈਆਂ | ਇਸ ਮੁਹੱਲਾ ਕਲੀਨਿਕ ਦੀ ਸ਼ੁਰੂਆਤ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਇਥੋਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਕੀਤੀ ਗਈ ਤੇ ਦਾਅਵਾ ਕੀਤਾ ਗਿਆ ਕਿ ਇਸ ਮੁਹੱਲਾ ਕਲੀਨਿਕ ਦੀ ਸਫ਼ਲਤਾ ਤੋਂ ਬਾਅਦ ਹਲਕੇ 'ਚ ਹੋਰ ਥਾਵਾਂ 'ਤੇ ਵੀ ਅਜਿਹੇ ਮੁਹੱਲਾ ਕਲੀਨਿਕ ਬਣਾਏ ਜਾਣਗੇ | ਵਿਧਾਇਕਾ ਨੇ ਕਿਹਾ ਕਿ ਮੌਜੂਦਾ ਸਰਕਾਰ ਦਾ ਮੁੱਖ ਏਜੰਡਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣਾ ਤੇ ਪੰਜਾਬ ਵਿਚ ਸਿੱਖਿਆ ਦੇ ਖੇਤਰ ਨੂੰ ਮਿਆਰੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਸਰਕਾਰ ਵਲੋਂ ਆਪਣੀ ਸ਼ੁਰੂਆਤ ਮੁਹੱਲਾ ਕਲੀਨਿਕਾਂ ਤੋਂ ਕੀਤੀ ਗਈ ਹੈ ਤੇ ਪਹਿਲੇ ਦੌਰ 'ਚ ਹੀ ਜਗਰਾਉਂ ਹਲਕੇ 'ਚ ਇਹ ਮੁਹੱਲਾ ਕਲੀਨਿਕ ਸ਼ੁਰੂ ਹੋਇਆ ਹੈ, ਜਿਸ ਰਾਹੀਂ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੁਹੱਲਾ ਕਲੀਨਿਕ 'ਚ ਡਾਕਟਰੀ ਸੇਵਾਵਾਂ ਦੇ ਨਾਲ-ਨਾਲ ਮਰੀਜ਼ਾਂ ਦੇ ਟੈਸਟ ਤੇ ਦਵਾਈਆਂ ਮਿਲਣਗੀਆਂ | 'ਆਪ' ਆਗੂ ਪ੍ਰੋ. ਸੁਖਵਿੰਦਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲੀ ਅਜਿਹੀ ਸਰਕਾਰ ਜਿਸ ਨੇ ਲੋਕਾਂ ਨਾਲ ਕੀਤੇ ਵਾਅਦੇ ਪਹਿਲੇ ਮਹੀਨਿਆਂ 'ਚ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਦੋਂਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖਰੀ ਦਿਨਾਂ 'ਚ ਸਿਰਫ਼ ਮੁੜ ਵੋਟਾਂ ਵਟੋਰਨ ਲਈ ਕੰਮ ਕਰਦੀਆਂ ਸਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਨਾਲ ਕੀਤੇ ਸਮੁੱਚੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਤੇ ਅੱਜ ਸਰਕਾਰ ਦੇ ਪੂਰੇ ਹੋਏ ਪੰਜ ਮਹੀਨੇ ਅਨੇਕਾਂ ਲੋਕ ਪੱਖੀ ਕਾਰਜਾਂ ਦੀ ਮੂੰਹ ਬੋਲਦੀ ਤਸਵੀਰ ਹਨ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਦਰੇੜਾ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ

ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਦਿਹਾੜੇ 'ਤੇ ਅੱਜ ਰਾਏਕੋਟ ਦੇ ਨਜ਼ਦੀਕੀ ਪਿੰਡ ਭੈਣੀ ਦਰੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ | ਜਿੱਥੇ ਰਾਏਕੋਟ ਤਹਿਸੀਲ ਦੇ ਸਮੁੱਚੇ ...

ਪੂਰੀ ਖ਼ਬਰ »

ਆਲੀਵਾਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭੂੰਦੜੀ, 16 ਅਗਸਤ (ਕੁਲਦੀਪ ਸਿੰਘ ਮਾਨ)-ਇਤਿਹਾਸਿਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜ਼ਿਲਾਨੀ ਜੀ ਦੀ ਦਰਗਾਹ 'ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਦਾ ਉਦਘਾਟਨ ਏ.ਡੀ.ਸੀ ਦਫ਼ਤਰ ਤੋਂ ਮੈਡਮ ਹਰਸ਼ਾ ਸੋਨੀ, ਮੈਡਮ ਬਲਜੀਤ ਕੌਰ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੁੱਲਾਂਪੁਰ ਬ੍ਰਾਂਚ ਰਾਹੀਂ ਕਰਮਨਦੀਪ ਸਿੰਘ ਨੇ ਆਈਲਟਸ ਦੇ 7 ਬੈਂਡ ਲਏ

ਮੁੱਲਾਂਪੁਰ-ਦਾਖਾ, 16 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਮੁੱਲਾਂਪੁਰ ਬ੍ਰਾਂਚ ਅੰਦਰ ਆਈਲੈਟਸ ਦੀ ਕੋਚਿੰਗ ਅਤੇ ਇੰਮੀਗ੍ਰੇਸ਼ਨ ਸਰਵਿਸ ਦੇ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਖਿੱਚ ਬਣ ਰਹੇ ਹਨ | ਮੈਕਰੋ ਗਲੋਬਲ ਮੋਗਾ ...

ਪੂਰੀ ਖ਼ਬਰ »

ਪਿ੍ੰਸੀਪਲ ਕੈਪਟਨ ਨਰੇਸ਼ ਵਰਮਾ ਆਜ਼ਾਦੀ ਦਿਹਾੜੇ 'ਤੇ 33ਵੀਂ ਵਾਰ ਸਨਮਾਨਿਤ

ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਪਿਛਲੇ 33 ਸਾਲਾਂ ਤੋਂ ਹਰ ਸਾਲ 15 ਅਗਸਤ ਦੇ ਦਿਹਾੜੇ 'ਤੇ ਆਪਣੀ ਬੁਲੰਦ ਆਵਾਜ਼ ਨਾਲ ਮੰਚ ਸੰਚਾਲਨ ਕਰਨ ਵਾਲੇ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦੇ ਪਿ੍ੰਸੀਪਲ ਕੈਪਟਨ ਨਰੇਸ਼ ਵਰਮਾ ਨੂੰ 75ਵੇਂ ਸੁਤੰਤਰਤਾ ਦਿਵਸ ਮੌਕੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਵਿੱਦਿਅਕ ਸੰਸਥਾਵਾਂ ਕਮਾਲਪੁਰਾ ਵਲੋਂ ਮਨਾਇਆ ਗਿਆ ਆਜ਼ਾਦੀ ਦਾ ਦਿਹਾੜਾ

ਰਾਏਕੋਟ, 16 ਅਗਸਤ (ਬਲਵਿੰਦਰ ਸਿੰਘ ਲਿੱਤਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਪੂਰੇ ਹੋਣ ਉੱਤੇ ਦੇਸ਼ ਭਰ ਵਿਚ ਮਨਾਏ ਜਾ ਰਹੇ 'ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ' ਦੀ ਕੜੀ ਵਿਚ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਗੁਰੂ ਗੋਬਿੰਦ ...

ਪੂਰੀ ਖ਼ਬਰ »

ਆਜ਼ਾਦੀ ਦਿਵਸ ਨੂੰ ਸਮਰਪਿਤ ਮਹਿਫ਼ਲ-ਏ-ਅਦੀਬ (ਰਜਿ:) ਦੀ ਮੀਟਿੰਗ

ਜਗਰਾਉਂ, 16 ਅਗਸਤ (ਜੋਗਿੰਦਰ ਸਿੰਘ)-ਮਹਿਫ਼ਲ-ਏ-ਅਦੀਬ (ਰਜਿ:) ਜਗਰਾਉਂ ਦੀ ਮਹੀਨਾਵਾਰ ਮੀਟਿੰਗ ਸੰਸਥਾ ਦੇ ਪ੍ਰਧਾਨ ਡਾ. ਬਲਦੇਵ ਸਿੰਘ ਜਗਰਾਉਂ ਦੀ ਪ੍ਰਧਾਨਗੀ ਹੇਠ ਗੁਰੁੂ ਨਾਨਕ ਬਾਲ ਵਿਕਾਸ ਕੇਂਦਰ ਜਗਰਾਉਂ ਵਿਖੇ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਹੋਈ | ਕੈਪਟਨ ...

ਪੂਰੀ ਖ਼ਬਰ »

ਬਰਸੀ ਸਮਾਗਮਾਂ ਨੂੰ ਲੈ ਕੇ ਨਾਨਕਸਰ ਦਰਬਾਰ ਦੀ ਸਫ਼ਾਈ ਕਰਵਾਈ

ਜਗਰਾਉਂ, 16 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਬਾਨੀ ਸੰਤ ਬਾਬਾ ਨੰਦ ਸਿੰਘ ਨਾਨਕਸਰ ਵਾਲਿਆਂ ਦੀ 79ਵੀਂ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ ਦੇ ਦਰਬਾਰ ਅਤੇ ਆਸਪਾਸ ਮਾਰਗਾਂ ਦੀ ਸਫ਼ਾਈ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ...

ਪੂਰੀ ਖ਼ਬਰ »

ਪਿੰਡ ਸਿੱਧਵਾਂ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਂਕੀਮਾਨ, 16 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਵਿਖੇ ਮੈਡਮ ਨਰਿੰਦਰਪਾਲ ਕੌਰ, ਜਸਵੀਰ ਕੌਰ ਸਿੱਧੂ, ਮੈਡਮ ਰਾਜਵਿੰਦਰ ਕੌਰ, ਸੁਖਵਿੰਦਰ ਕੌਰ, ਪ੍ਰਵੀਨ ਕੌਰ ਸੀਹਰਾ ਤੇ ਜਸਵੀਰ ਕੌਰ ਪ੍ਰਧਾਨ ਬੀਕੇਯੂ ਡਕੌਦਾ ਦੀ ਅਗਵਾਈ ਵਿਚ ਪਿੰਡ ਦੀਆਂ ਔਰਤਾਂ ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX