ਤਾਜਾ ਖ਼ਬਰਾਂ


ਇੰਸਪੈਕਟਰ ਕੁਲਵੰਤ ਸਿੰਘ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਨਿਯੁਕਤ
. . .  14 minutes ago
ਲੁਧਿਆਣਾ , 6 ਫ਼ਰਵਰੀ (ਪਰਮਿੰਦਰ ਸਿੰਘ ਆਹੂਜਾ) - ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਅੱਜ ਰਾਤ ਇਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੂੰ ਸੀ.ਆਈ.ਏ. ਸਟਾਫ਼ ਦੇ ...
ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਵਿਦੇਸ਼ ਮੰਤਰੀ ਡਾ.ਐਸ.ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਡੇਰਾ ਸਿਰਸਾ ਮੁਖੀ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਈ ਵਾਪਸ
. . .  about 2 hours ago
ਚੰਡੀਗੜ੍ਹ, 6 ਫਰਵਰੀ- ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਵਾਲੀ ਪਟੀਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਵਾਪਸ ਲੈ ਲਈ ਗਈ ਹੈ। ਸ਼੍ਰੋਮਣੀ ਕਮੇਟੀ ਦੀ ਪਟੀਸ਼ਨ 'ਤੇ ਹਾਈਕੋਰਟ ...
ਬਜਟ ਵਿਚ ਪੰਜਾਬ ਨੂੰ ਵੀ ਬਾਕੀ ਸੂਬਿਆ ਦੀ ਤਰ੍ਹਾਂ ਬਣਦਾ ਹੱਕ ਦਿੱਤਾ ਗਿਆ- ਭਾਜਪਾ ਆਗੂ ਸਇਯਦ ਜਫ਼ਰ
. . .  about 3 hours ago
ਅੰਮ੍ਰਿਤਸਰ, 6 ਫਰਵਰੀ (ਹਰਮਿੰਦਰ ਸਿੰਘ)- ਕੇਂਦਰ ਸਰਕਾਰ ਦੀ ਸੋਚ ਦੇਸ਼ ਦੀ ਅਰਥਿਕਤਾ ਦੀ ਮਜ਼ਬੂਤੀ ਹੈ। ਕੇਂਦਰ ਸਰਕਾਰ ਦੇ ਬਜਟ ਵਿਚ ਹਰ ਵਰਗ ਨੂੰ ਧਿਆਨ ’ਚ ਰੱਖਿਆ ਗਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਕੌਮੀ ਬੁਲਾਰੇ ਸਇਯਦ ਜਫ਼ਰ ਇਸਲਾਮ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ...
ਭਾਜਪਾ ਨੇ ਕਸ਼ਮੀਰ ਨੂੰ ਅਫ਼ਗਾਨਿਸਤਾਨ ਬਣਾ ਦਿੱਤਾ: ਮਹਿਬੂਬਾ ਮੁਫ਼ਤੀ
. . .  about 3 hours ago
ਸ੍ਰੀਨਗਰ, 6 ਫਰਵਰੀ- ਪੀ.ਡੀ.ਪੀ ਮੁਖੀ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਜੇਕਰ ਤੁਸੀਂ ਅੱਜ ਕਸ਼ਮੀਰ ’ਚ ਜਾਓਗੇ ਤਾਂ ਤੁਹਾਨੂੰ ਅਫ਼ਗਾਨਿਸਤਾਨ ਵਰਗਾ ਮਿਲੇਗਾ, ਕਿਉਂਕਿ ਇੱਥੇ ਬਹੁਤ ਸਾਰੇ ਬੁਲਡੋਜ਼ਰ ਹਨ, ਲੋਕਾਂ ਨੂੰ ਕਬਜ਼ੇ ਦੇ ਨਾਂ ’ਤੇ ਉਨ੍ਹਾਂ ਦੀ ਜ਼ਮੀਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ, ਭਾਜਪਾ ਨੇ ਸ਼ਾਇਦ ਇਜ਼ਰਾਈਲ ਤੋਂ ਸਬਕ ਲਿਆ....
ਅਗਲੇ ਸਾਲ ਭਾਰਤ ਆ ਸਕਦੇ ਹਨ ਪੋਪ ਫ਼ਰਾਂਸਿਸ
. . .  about 3 hours ago
ਵੈਟੀਕਨ, 6 ਫਰਵਰੀ- ਵੈਟੀਕਨ ਨਿਊਜ਼ ਅਨੁਸਾਰ ਪੋਪ ਫ਼ਰਾਂਸਿਸ ਅਗਲੇ ਸਾਲ ਭਾਰਤ ਆਉਣ ਦੀ ਯੋਜਨਾ ਬਣਾ ਰਹੇ ਹਨ ਅਤੇ 2023 ਦੇ ਬਾਅਦ ਵਿਚ ਮੰਗੋਲੀਆ ਦੀ ਯਾਤਰਾ ਕਰਨ ਦੀ ਵੀ...
ਪਿਛਲੇ ਇਕ ਸਾਲ ਵਿਚ 63 ਯਾਤਰੀ ਨੋ ਫ਼ਲਾਈ ਲਿਸਟ ਵਿਚ- ਸ਼ਹਿਰੀ ਹਵਾਬਾਜ਼ੀ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 6 ਫਰਵਰੀ- ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਇਕ ਸਾਲ ਵਿਚ 63 ਯਾਤਰੀਆਂ ਨੂੰ ਨੋ ਫ਼ਲਾਈ ਲਿਸਟ ਵਿਚ ਰੱਖਿਆ ਗਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯਾਤਰੀ ਉਹ ਹਨ ਜਿਨ੍ਹਾਂ ਨੇ ਜਾਂ ਤਾਂ ਮਾਸਕ ਨਹੀਂ ਪਾਇਆ ਸੀ ਜਾਂ ਫ਼ਿਰ ਜੋ ਚਾਲਕ ਦਲ ਦੇ ਮੈਂਬਰਾਂ ਨਾਲ...
ਬਿਹਾਰ: ਸਰਕਾਰ ਨੇ ਲਗਾਈ 23 ਸੋਸ਼ਲ ਨੈਟਵਰਕਿੰਗ ਐਪਲੀਕੇਸ਼ਨਾਂ ’ਤੇ ਪਾਬੰਦੀ
. . .  about 4 hours ago
ਪਟਨਾ, 6 ਫਰਵਰੀ- ਬਿਹਾਰ ਸਰਕਾਰ ਨੇ ਸ਼ਾਂਤੀ ਬਣਾਈ ਰੱਖਣ ਲਈ ਸਾਰਨ ਜ਼ਿਲ੍ਹੇ ਵਿਚ 8 ਫਰਵਰੀ 12 ਵਜੇ ਤੱਕ 23 ਸੋਸ਼ਲ ਨੈਟਵਰਕਿੰਗ ਅਤੇ ਮੈਸੇਜਿੰਗ ਐਪਲੀਕੇਸ਼ਨਾਂ ’ਤੇ ਅਸਥਾਈ ਤੌਰ ’ਤੇ ਪਾਬੰਦੀ ਲਗਾ...
ਪ੍ਰਧਾਨ ਮੰਤਰੀ ਨੇ ਕੀਤਾ ਐਚ.ਏ.ਐਲ ਫ਼ੈਕਟਰੀ ਦਾ ਉਦਘਾਟਨ
. . .  about 4 hours ago
ਬੈਂਗਲੁਰੂ, 6 ਫਰਵਰੀ- ਪ੍ਰਧਾਨ ਮੰਤਰੀ ਮੋਦੀ ਨੇ ਤੁਮਾਕੁਰੂ ਵਿਚ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐਚ.ਏ.ਐਲ.) ਦੀ ਹੈਲੀਕਾਪਟਰ ਫ਼ੈਕਟਰੀ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਲਾਈਟ ਯੂਟੀਲਿਟੀ ਹੈਲੀਕਾਪਟਰ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਰੱਖਿਆ ਮੰਤਰੀ ਰਾਜਨਾਥ ਸਿੰਘ...
ਤੁਰਕੀ ਭੂਚਾਲ : ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 1300
. . .  about 4 hours ago
ਅੰਕਾਰਾ, 6 ਫਰਵਰੀ- ਤੁਰਕੀ ਵਿਚ ਆਏ ਭੂਚਾਲ ’ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 1300 ’ਤੇ ਪਹੁੰਚ ਗਈ ਹੈ। ਨਿਊਜ਼ ਏਜੰਸੀ ਏ. ਪੀ. ਨੇ ਦੱਸਿਆ ਕਿ ਮਲਬੇ ਵਿਚ ਹਾਲੇ ਵੀ ...
ਤੁਰਕੀ ਵਿਚ 7.6 ਤੀਬਰਤਾ ਦਾ ਆਇਆ ਇਕ ਹੋਰ ਭੂਚਾਲ
. . .  about 5 hours ago
ਅੰਕਾਰਾ, 6 ਫਰਵਰੀ- ਤੁਰਕੀ ਦੀ ਅਨਾਦੋਲੂ ਨਿਊਜ਼ ਏਜੰਸੀ ਨੇ ਦੇਸ਼ ਦੀ ਆਫ਼ਤ ਏਜੰਸੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਦੱਖਣੀ ਤੁਰਕੀ ਦੇ ਕਹਰਾਮਨਮਾਰਾਸ ਸੂਬੇ ਦੇ ਐਲਬਿਸਤਾਨ ਜ਼ਿਲ੍ਹੇ ਵਿਚ 7.6 ਤੀਬਰਤਾ ਦਾ ਇਕ ਹੋਰ ਤਾਜ਼ਾ ਭੂਚਾਲ...
ਸਿੱਖ ਰਹਿਣੀ ਦੇ ਮਾਮਲੇ ’ਚ ਕਿਸੇ ਵੀ ਤਰ੍ਹਾਂ ਦੀ ਦਖ਼ਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ - ਸਕੱਤਰ ਸ਼੍ਰੋਮਣੀ ਕਮੇਟੀ
. . .  about 5 hours ago
ਅੰਮ੍ਰਿਤਸਰ, 6 ਫਰਵਰੀ (ਜਸਵੰਤ ਸਿੰਘ ਜੱਸ)- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਰਤ ਸਰਕਾਰ ਦੁਆਰਾ ਸਿੱਖ ਫ਼ੌਜੀਆਂ ਨੂੰ ਲੋਹਟੋਪ ਪਹਿਨਾਉਣ ਬਾਰੇ ਤਜਵੀਜ਼ ਦੀ ਕੀਤੀ ਜਾ ਰਹੀ ਵਕਾਲਤ ਤੇ ਪ੍ਰਤੀਕ੍ਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਨੇ ਕਿਹਾ ਸਿੱਖ ਰਹਿਣੀ...
ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦੇ 8 ਮੈਂਬਰ ਗ੍ਰਿਫ਼ਤਾਰ
. . .  about 5 hours ago
ਕਪੂਰਥਲਾ, 6 ਫਰਵਰੀ (ਅਮਰਜੀਤ ਕੋਮਲ)-ਕਪੂਰਥਲਾ ਪੁਲਿਸ ਨੇ ਤਿੰਨ ਕਰੋੜ ਦੀ ਫਿਰੌਤੀ ਮੰਗਣ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕਰਕੇ ਗਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 7 ਹੋਰ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕੀਤੀ ਹੈ। ਐਸ.ਐਸ.ਪੀ. ਕਪੂਰਥਲਾ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੇ ਇਸ ਗਰੋਹ ਦੇ ਮੈਂਬਰਾਂ ਕੋਲੋਂ ਇਕ ਸਫ਼ਾਰੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਾ ਮੇਲਾ ਬਜ਼ਾਰ ਨਗਰ ਕੌਂਸਲ ਅਤੇ ਪੁਲਿਸ ਨੇ ਹਟਵਾਇਆ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 6 ਫਰਵਰੀ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਸੰਬੰਧੀ ਮਲੋਟ ਰੋਡ ’ਤੇ ਲੱਗੇ ਮੇਲਾ ਬਾਜ਼ਾਰ ਜੋ ਕਿ ਸੜਕ ਦੇ ਦੋਵਾਂ ਕਿਨਾਰਿਆਂ ’ਤੇ ਲੱਗਾ ਹੋਇਆ ਸੀ, ਨੂੰ ਅੱਜ ਨਗਰ ਕੌਂਸ਼ਲ ਅਤੇ ਪੁਲਿਸ ਵਲੋਂ ਹਟਵਾਇਆ ਗਿਆ। ਦੱਸ ਦੇਈਏ ਕਿ ਮੇਲੇ ਮੌਕੇ ਲੱਗਣ ਵਾਲੇ ਇਸ ਬਜ਼ਾਰ ਦੌਰਾਨ ਮਲੋਟ,....
ਪਰਨੀਤ ਕੌਰ ਵਲੋਂ ਦਿੱਤੇ ਜਵਾਬ ’ਤੇ ਪੰਜਾਬ ਕਾਂਗਰਸ ਪ੍ਰਧਾਨ ਦਾ ਬਿਆਨ: ਤੁਹਾਨੂੰ ਨੈਤਿਕ ਤੌਰ ’ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ
. . .  about 5 hours ago
ਚੰਡੀਗੜ੍ਹ, 6 ਫਰਵਰੀ- ਪ੍ਰਨੀਤ ਕੌਰ ਵਲੋਂ ਨੋਟਿਸ ’ਤੇ ਦਿੱਤੇ ਜਵਾਬ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿ੍ਹੰਗ ਨੇ ਉਨ੍ਹਾਂ ਨੂੰ ਕਿਹਾ ਕਿ ਨੈਤਿਕ ਤੌਰ ’ਤੇ, ਤੁਹਾਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ ਅਤੇ ਆਪਣੇ ਹਲਕੇ ਦਾ ਸਾਹਮਣਾ ਕਰਨਾ ਚਾਹੀਦਾ ਸੀ, ਕਿਉਂਕਿ ਜਨਤਾ ਨੇ ਤੁਹਾਨੂੰ ਕਾਂਗਰਸੀ ਉਮੀਦਵਾਰ ਵਜੋਂ ਵੋਟ ਦਿੱਤੀ ਸੀ। ਆਮ...
ਭਾਰਤ ਦੇ ਮੋਂਟੀ ਦੇਸਾਈ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ
. . .  about 5 hours ago
ਕਾਠਮੰਡੂ, 6 ਫਰਵਰੀ- ਨਿਪਾਲ ਦੇ ਕ੍ਰਿਕਟ ਸੰਘ ਨੇ ਘੋਸ਼ਣਾ ਕਰਦਿਆਂ ਦੱਸਿਆ ਕਿ ਭਾਰਤ ਦੇ ਮੋਂਟੀ ਦੇਸਾਈ ਨੂੰ ਨਿਪਾਲ ਦੀ ਪੁਰਸ਼ ਰਾਸ਼ਟਰੀ ਕ੍ਰਿਕਟ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਭਲਕੇ 7 ਫਰਵਰੀ ਨੂੰ ਦਿੱਲੀ ਵਿਚ ਸੰਸਦ ਲਾਇਬ੍ਰੇਰੀ ਭਵਨ ਵਿਚ ਹੋਵੇਗੀ।
ਸਰਕਾਰ ਦੀ ਪੂਰੀ ਕੋਸ਼ਿਸ਼ ਕੇ ਅਡਾਨੀ ਮੁੱਦੇ ’ਤੇ ਚਰਚਾ ਨਾ ਹੋਵੇ- ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅਡਾਨੀ ਮੁੱਦੇ ’ਤੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਪੂਰੀ ਕੋਸ਼ਿਸ਼ ਕਰੇਗੀ ਕਿ ਅਡਾਨੀ ਮੁੱਦੇ ’ਤੇ ਸੰਸਦ ’ਚ ਕੋਈ ਚਰਚਾ ਨਾ ਹੋਵੇ। ਸਰਕਾਰ ਨੂੰ ਇਸ ’ਤੇ ਸੰਸਦ ’ਚ ਚਰਚਾ ਦੀ ਇਜਾਜ਼ਤ...
ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਕਰਵਾਈ ਸਫ਼ਲ ਲੈਂਡਿੰਗ
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਭਾਰਤੀ ਜਲ ਸੈਨਾ ਵਲੋਂ ਉਦੋਂ ਆਤਮਨਿਰਭਰ ਭਾਰਤ ਵੱਲ ਇਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਗਿਆ, ਜਦੋਂ ਜਲ ਸੈਨਾ ਦੇ ਪਾਇਲਟਾਂ ਨੇ ਆਈ.ਐਨ. ਐਸ. ਵਿਕਰਾਂਤ ’ਤੇ ਐਲ.ਸੀ.ਏ. (ਨੇਵੀ) ਦੀ ਲੈਂਡਿੰਗ ਕੀਤੀ। ਇਹ ਸਵਦੇਸ਼ੀ ਲੜਾਕੂ ਜਹਾਜ਼ਾਂ ਦੇ ਨਾਲ ਸਵਦੇਸ਼ੀ ਏਅਰਕ੍ਰਾਫ਼ਟ ਕੈਰੀਅਰ ਦੇ ਡਿਜ਼ਾਈਨ, ਵਿਕਾਸ,...
ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ- ਦਿਗਵਿਜੇ ਸਿੰਘ
. . .  about 6 hours ago
ਨਵੀਂ ਦਿੱਲੀ, 6 ਫਰਵਰੀ- ਕਾਂਗਰਸ ਸੰਸਦ ਮੈਂਬਰ ਦਿਗਵਿਜੈ ਸਿੰਘ ਨੇ ਕਿਹਾ ਕਿ ਸਾਨੂੰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਦੀ ਜ਼ਰੂਰਤ ਹੈ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ ਅਤੇ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਿਯਮ 267 ਦੇ ਤਹਿਤ ਚਰਚਾ ਚਾਹੁੰਦੇ ਹਾਂ। ਅਸੀਂ ਉਦੋਂ ਤੱਕ ਪਿੱਛੇ...
ਭਾਰਤ ਸਰਕਾਰ ਵਲੋਂ ਐਨ.ਡੀ.ਆਰ.ਐਫ਼ ਟੀਮਾਂ ਰਾਹਤ ਸਮੱਗਰੀ ਸਮੇਤ ਤੁਰਕੀ ਜਾਣ ਲਈ ਤਿਆਰ- ਪੀ.ਐਮ.ਓ.
. . .  about 5 hours ago
ਨਵੀਂ ਦਿੱਲੀ, 6 ਫਰਵਰੀ- ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਤੁਰਕੀ ਸਰਕਾਰ ਨਾਲ ਤਾਲਮੇਲ ਕਰਕੇ ਐਨ.ਡੀ.ਆਰ. ਐਫ਼ ਦੀਆਂ ਖ਼ੋਜ, ਬਚਾਅ ਅਤੇ ਮੈਡੀਕਲ ਟੀਮਾਂ ਰਾਹਤ ਸਮੱਗਰੀ ਦੇ ਨਾਲ ਤੁਰੰਤ ਤੁਰਕੀ ਰਵਾਨਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ 100 ਕਰਮਚਾਰੀਆਂ ਦੀਆਂ 2 ਐਨ.ਡੀ.ਆਰ.ਐਫ਼ ਟੀਮਾਂ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ...
ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ
. . .  about 6 hours ago
ਵਿਆਨਾ, 6 ਫਰਵਰੀ- ਇਸ ਹਫ਼ਤੇ ਦੇ ਅੰਤ ’ਚ ਆਸਟ੍ਰੀਆ ’ਚ ਬਰਫ਼ੀਲੇ ਤੂਫ਼ਾਨ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਪੁਲਿਸ ਨੇ ਮੌਤ ਦੀ ਸੂਚਨਾ ਦਿੱਤੀ ਹੈ। ਪੁਲਿਸ ਦੇ ਅਨੁਸਾਰ ਸਕੂਲ ਦੀਆਂ ਛੁੱਟੀਆਂ ਦੌਰਾਨ ਵਿਆਨਾ ਵਿਚ ਸਕੀ ਰਿਜ਼ੋਰਟ ਭਰੇ ਹੋਏ ਸਨ। ਰਿਪੋਰਟ ਮੁਤਾਬਕ ਟਾਇਰੋਲ ਅਤੇ ਵੋਰਾਰਲਬਰਗ...
ਅਸੀਂ ਪ੍ਰਧਾਨ ਮੰਤਰੀ ਵਲੋਂ ਦਿੱਤੇ ਐਚ. ਆਈ. ਆਰ. ਏ. ਮੰਤਰ ’ਦੇ ਆਧਾਰ ’ਤੇ ਤ੍ਰਿਪੁਰਾ ਵਿਚ ਵਿਕਾਸ ਕੀਤਾ- ਕੇਂਦਰੀ ਗ੍ਰਹਿ ਮੰਤਰੀ
. . .  about 6 hours ago
ਅਗਰਤਲਾ, 6 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਸੰਬੰਧੀ ਇੱਥੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਮਿਊਨਿਸਟ, ਕਾਂਗਰਸ ਅਤੇ ਮੋਥਾ ਪਾਰਟੀ ਤਿੰਨੋਂ ਇਕਜੁੱਟ ਹਨ। ਕਾਂਗਰਸ ਅਤੇ ਕਮਿਊਨਿਸਟ ਆਹਮੋ-ਸਾਹਮਣੇ ਤੋਂ ਮਿਲੇ ਹਨ ਪਰ ਮੋਥਾ ਮੇਜ਼ ਦੇ ਹੇਠਾਂ ਤੋਂ ਰਲੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਾਸ਼ਨ ਕਾਰਡ...
ਰਾਜ ਸਭਾ ਤੇ ਲੋਕ ਸਭਾ ਭਲਕੇ 11 ਵਜੇ ਤੱਕ ਮੁਲਤਵੀ
. . .  about 7 hours ago
ਨਵੀ ਦਿੱਲੀ, 6 ਫਰਵਰੀ- ਅਡਾਨੀ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਤੇ ਰਾਜ ਸਭਾ ਨੂੰ ਭਲਕੇ 7 ਫਰਵਰੀ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ...
ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ
. . .  about 7 hours ago
ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਹਰੇਕ ਵਿਅਕਤੀ ਦੀ ਚੰਗਿਆਈ ਹੀ ਲੋਕਤੰਤਰੀ ਸ਼ਾਸਨ ਦੀ ਸਫ਼ਲਤਾ ਦਾ ਮੂਲ ਸਿਧਾਂਤ ਹੈ। -ਰਾਜਗੋਪਾਲ ਆਚਾਰੀਆ

ਸੰਪਾਦਕੀ

ਪ੍ਰਧਾਨ ਮੰਤਰੀ ਦਾ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 15 ਅਗਸਤ ਨੂੰ ਆਜ਼ਾਦੀ ਦੀ 75ਵੀਂ ਵਰ੍ਹੇਗੰਢ 'ਤੇ ਲਾਲ ਕਿਲ੍ਹੇ ਦੀ ਫਸੀਲ ਤੋਂ ਕੀਤੀ ਤਕਰੀਰ ਨੂੰ ਕਈ ਪੱਖਾਂ ਤੋਂ ਵਿਚਾਰੇ ਜਾਣ ਦੀ ਜ਼ਰੂਰਤ ਹੈ। ਭਾਰਤ ਲਈ ਇਹ ਦਿਨ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਸ ਦਿਨ ਦੇਸ਼ ਨੇ ਆਜ਼ਾਦੀ ਦੇ 75 ਸਾਲ ...

ਪੂਰੀ ਖ਼ਬਰ »

ਬਿਹਾਰ ਦਾ ਸਿਆਸੀ ਘਟਨਾਕ੍ਰਮ-ਲੋਕ ਸਭਾ ਚੋਣਾਂ 'ਤੇ ਕੀ ਪ੍ਰਭਾਵ ਪਾਏਗਾ ?

ਪਿਛਲੇ ਸਾਲ ਸਰਦੀਆਂ 'ਚ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ 'ਚ ਇਕ ਭਾਸ਼ਾ ਅਤੇ ਉਪਨਿਵੇਸ਼ਵਾਦ ਦੇ ਸੰਬੰਧਾਂ 'ਤੇ ਲੈਕਚਰ ਦੇਣ ਲਈ ਜਾਣ ਦਾ ਮੌਕਾ ਮਿਲਿਆ ਸੀ। ਉੱਥੇ ਮੇਰਾ ਸਵਾਗਤ ਕਰਨ ਲਈ ਰਾਜਨੀਤੀ ਸ਼ਾਸਤਰ ਦੇ ਸੀਨੀਅਰ ਅਧਿਆਪਕ ਆਏ ਅਤੇ ਉਨ੍ਹਾਂ ਦੀ ਹੀ ਕਾਰ 'ਚ ਬੈਠ ਕੇ ਮੈਂ ਯੂਨੀਵਰਸਿਟੀ ਦੇ ਮਹਿਮਾਨ ਘਰ ਗਿਆ। ਮੈਂ ਦੇਖਿਆ ਕਿ ਨਾ ਤਾਂ ਪ੍ਰੋਫ਼ੈਸਰ ਸਾਹਿਬ ਨੇ ਕੋਰੋਨਾ ਰੋਕੂ ਨਕਾਬ (ਮਾਸਕ) ਲਗਾਇਆ ਸੀ ਅਤੇ ਨਾ ਕੋਈ ਆਸ-ਪਾਸ ਨਜ਼ਰ ਮਾਰਨ 'ਤੇ ਕੋਈ ਨਕਾਬ ਲਗਾਈ ਦਿਸ ਰਿਹਾ ਸੀ। ਮੈਂ ਦਿੱਲੀ ਤੋਂ ਗਿਆ ਸੀ, ਜਿੱਥੇ ਮਾਸਕ ਨਾ ਪਾਉਣ 'ਤੇ ਜੁਰਮਾਨਾ ਲਗਾਉਣ ਦਾ ਨਿਯਮ ਲਾਗੂ ਸੀ। ਮੈਂ ਪੁੱਛਿਆ ਕਿ ਇੱਥੇ ਕੋਈ ਮਾਸਕ ਕਿਉਂ ਨਹੀਂ ਪਾਉਂਦਾ? ਜਵਾਬ 'ਚ ਕੁਝ-ਕੁਝ ਵਿਅੰਗਮਈ ਲਹਿਜੇ 'ਚ ਮੁਸਕਰਾਉਂਦੇ ਹੋਏ ਮੇਰੇ ਮੇਜ਼ਬਾਨ ਨੇ ਕਿਹਾ ਕਿ ਮੋਦੀ ਜੋ ਕਹਿੰਦੇ ਹਨ, ਪੰਜਾਬ 'ਚ ਅਸੀਂ ਲੋਕ ਉਸ ਦਾ ਉਲਟਾ ਕਰਦੇ ਹਾਂ। ਉਸ ਸਮੇਂ ਇਸ ਗੱਲ ਦਾ ਪੂਰਾ ਮਹੱਤਵ ਸਮਝ 'ਚ ਨਹੀਂ ਆਇਆ ਸੀ, ਪਰ ਜਦੋਂ ਵਿਧਾਨ ਸਭਾ ਦੀਆਂ ਚੋਣਾਂ ਹੋਈਆਂ ਤਾਂ ਪਤਾ ਲੱਗਾ ਕਿ ਉਕਤ ਕਹੀ ਗਈ ਗੱਲ ਕਿੰਨੀ ਸਟੀਕ ਸੀ। ਆਪਣੇ ਇਸ ਤਜਰਬੇ ਨੂੰ ਮੈਂ ਇੱਥੇ ਇਸ ਲਈ ਰੱਖ ਰਿਹਾ ਹਾਂ ਤਾਂ ਕਿ ਇਹੀ ਗੱਲ ਥੋੜ੍ਹੀ ਬਹੁਤ ਬਿਹਾਰ ਬਾਰੇ ਵੀ ਕਹੀ ਜਾ ਸਕਦੀ ਹੈ। ਸਮਾਜਿਕ ਅਤੇ ਧਾਰਮਿਕ ਨਜ਼ਰੀਏ ਨਾਲ ਦੇਖੀਏ ਤਾਂ ਬਿਹਾਰ ਪੰਜਾਬ ਤੋਂ ਬਿਲਕੁੱਲ ਵੱਖਰਾ ਹੈ। ਉੱਥੇ ਹਿੰਦੂ ਬਹੁਮਤ 'ਚ ਹਨ ਅਤੇ ਮੁਸਲਮਾਨਾਂ ਦੀਆਂ ਵੋਟਾਂ ਲਈ ਕੀਤੀ ਜਾਣ ਵਾਲੀ ਧਰਮ-ਨਿਰਪੱਖ ਰਾਜਨੀਤੀ ਦੇ ਖ਼ਿਲਾਫ਼ ਉਨ੍ਹਾਂ ਵਿਚਾਲੇ ਪ੍ਰਤੀਕਿਰਿਆ ਵੀ ਹੁੰਦੀ ਹੈ। ਭਾਰਤੀ ਜਨਤਾ ਪਾਰਟੀ ਗੱਠਜੋੜ ਰਾਜਨੀਤੀ ਜ਼ਰੀਏ ਉੱਥੇ ਪਿਛਲੇ ਡੇਢ ਦਹਾਕੇ ਤੋਂ ਦੋ ਸਾਲ ਛੱਡ ਕੇ ਸੱਤਾ 'ਚ ਵੀ ਰਹੀ ਹੈ (ਪੰਜਾਬ 'ਚ ਵੀ ਭਾਜਪਾ ਅਕਾਲੀਆਂ ਨਾਲ ਸੱਤਾ ਭੋਗਦੀ ਰਹੀ ਹੈ)। ਇਸ ਦੇ ਬਾਵਜੂਦ ਨਾ ਤਾਂ ਉਹ ਪੰਜਾਬ 'ਚ ਸ਼ਹਿਰੀ ਹਿੰਦੂਆਂ ਦੀ ਪਾਰਟੀ ਹੋਣ ਤੋਂ ਅੱਗੇ ਵਧ ਸਕੀ ਅਤੇ ਨਾ ਹੀ ਬਿਹਾਰ 'ਚ ਉਹ ਬ੍ਰਾਹਮਣ, ਰਾਜਪੂਤ, ਬਨੀਆ, ਭੂਮੀਹਾਰ ਅਤੇ ਕਾਇਸਥਾਂ ਤੋਂ ਅੱਗੇ ਨਿਕਲ ਸਕੀ। ਪੰਜਾਬ 'ਚ ਸਿੱਖਾਂ ਦਾ ਸਮਰਥਨ ਹਾਸਲ ਕਰਨ ਲਈ ਉਹ ਹਮੇਸ਼ਾ ਅਕਾਲੀਆਂ ਦੀ ਮੁਹਤਾਜ ਰਹੀ ਅਤੇ ਬਿਹਾਰ 'ਚ ਪਛੜੇ ਅਤੇ ਦਲਿਤਾਂ ਦੀਆਂ ਵੋਟਾਂ ਲਈ ਉਹ ਨਿਤੀਸ਼ ਕੁਮਾਰ ਦੀ ਮੁਹਤਾਜ ਬਣੀ ਰਹੀ। ਚਾਹੇ ਮੋਦੀ ਦਾ ਕਥਿਤ ਕ੍ਰਿਸ਼ਮਾ ਹੋਵੇ ਜਾਂ ਹਿੰਦੂਤਵ ਦੀ ਮੁਸਲਮਾਨ ਵਿਰੋਧੀ ਵਿਚਾਰਧਾਰਾ, ਬਿਹਾਰ ਅਤੇ ਪੰਜਾਬ 'ਚ ਭਾਜਪਾ ਸੁਤੰਤਰ ਤੌਰ 'ਤੇ ਦਬਦਬੇ ਵਾਲੀ ਪਾਰਟੀ ਬਣਨ 'ਚ ਲਗਾਤਾਰ ਨਾਕਾਮ ਰਹੀ ਹੈ। ਨਿਤੀਸ਼ ਕੁਮਾਰ ਵਲੋਂ ਭਾਜਪਾ ਛੱਡ ਕੇ ਰਾਸ਼ਟਰੀ ਜਨਤਾ ਦਲ ਦੇ ਨਾਲ ਮਿਲ ਕੇ ਸਰਕਾਰ ਬਣਾ ਲੈਣ ਦੀ ਘਟਨਾ ਇਸ ਲਈ ਬਿਹਾਰ 'ਚ 'ਰਾਜਨੀਤਕ ਗੇਮਚੇਂਜਰ' ਬਣ ਸਕਦੀ ਹੈ। ਵਿਧਾਨ ਸਭਾ 'ਚ ਤਾਂ ਸ਼ਰਤੀਆ, ਪਰ ਲੋਕ ਸਭਾ 'ਚ ਵੀ ਕਾਫ਼ੀ-ਕੁਝ ਬਦਲ ਸਕਦਾ ਹੈ।
ਭਾਜਪਾ ਦੇ ਸਮਰਥਕ ਦਲੀਲ ਦੇ ਰਹੇ ਹਨ ਕਿ ਮਹਾਂਗੱਠਜੋੜ ਦਾ ਸਮਾਜਿਕ ਗੱਠਜੋੜ ਭਾਵੇਂ ਹੀ ਦੇਖਣ 'ਚ ਤਾਕਤਵਰ ਲੱਗ ਰਿਹਾ ਹੋਵੇ, ਪਰ ਉਸ ਦਾ ਹਸ਼ਰ ਉਸੇ ਗੱਠਜੋੜ ਵਾਂਗ ਹੋਵੇਗਾ ਜਿਵੇਂ ਉੱਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦਾ ਹੋ ਚੁੱਕਾ ਹੈ। ਇਹ ਤਰਕ ਸਹੀ ਨਹੀਂ ਹੈ। ਬਿਹਾਰ ਉੱਤਰ ਪ੍ਰਦੇਸ਼ ਦੀ ਕਾਪੀ ਨਹੀਂ ਹੈ। ਜੇਕਰ ਅਜਿਹਾ ਹੁੰਦਾ ਤਾਂ ਉੱਤਰ ਪ੍ਰਦੇਸ਼ ਦੇ ਯਾਦਵਾਂ 'ਚ ਲਾਲੂ ਯਾਦਵ ਦੀ ਪੁੱਛ ਪ੍ਰਤੀਤ ਹੁੰਦੀ ਅਤੇ ਬਿਹਾਰ ਦੇ ਯਾਦਵਾਂ 'ਚ ਮੁਲਾਇਮ ਸਿੰਘ ਯਾਦਵ ਦੀ। ਰਾਮਵਿਲਾਸ ਪਾਸਵਾਨ ਉੱਤਰ ਪ੍ਰਦੇਸ਼ ਦੇ ਦਲਿਤਾਂ ਵਲੋਂ ਸਵੀਕਾਰ ਕਰ ਲਏ ਗਏ ਹੁੰਦੇ ਅਤੇ ਮਾਇਆਵਤੀ ਬਿਹਾਰ ਦੇ ਦਲਿਤਾਂ ਵਲੋਂ। ਅਸੀਂ ਜਾਣਦੇ ਹਾਂ ਕਿ ਅਜਿਹਾ ਨਹੀਂ ਹੋਇਆ। ਕੋਸ਼ਿਸ਼ਾਂ ਦੋਵਾਂ ਪਾਸਿਆਂ ਤੋਂ ਹੋਈਆਂ ਅਤੇ ਜੰਮ ਕੇ ਹੋਈਆਂ, ਪਰ ਬਿਹਾਰ ਅਤੇ ਉੱਤਰ ਪ੍ਰਦੇਸ਼ ਹਮੇਸ਼ਾ ਵੱਖੋ-ਵੱਖਰੇ ਸਾਬਤ ਹੋਏ। ਅਜਿਹਾ ਇਸ ਲਈ ਹੋਇਆ ਕਿ ਸਮਾਜਿਕ ਖਾਕੇ 'ਚ ਬਿਹਾਰ ਇਕ ਵੱਖਰਾ ਸੂਬਾ ਹੈ।
ਉੱਤਰ ਪ੍ਰਦੇਸ਼ 'ਚ ਦੂਜੇ ਦਰਜੇ ਦੀਆਂ ਅਤੇ ਉੱਚੀਆਂ ਜਾਤੀਆਂ ਦੀ ਸੰਖਿਆਤਮਕ ਹਾਜ਼ਰੀ ਚੋਣਾਵੀ ਨਜ਼ਰੀਏ ਨਾਲ ਬਹੁਤ ਸ਼ਕਤੀਸ਼ਾਲੀ ਹੈ। ਬ੍ਰਾਹਮਣ, ਠਾਕੁਰ, ਵੈਸ਼, ਭੂਮਿਹਾਰ, ਕਾਇਸਥ ਅਤੇ ਜਾਟ ਮਿਲ ਕੇ ਤਕਰੀਬਨ ਪੈਂਤੀ ਤੋਂ ਚਾਲੀ ਫ਼ੀਸਦੀ ਵੋਟਾਂ ਦਾ ਨਿਰਮਾਣ ਕਰਦੇ ਹਨ। ਵੱਖ-ਵੱਖ ਰਾਜਨੀਤਕ ਕਾਰਨਾਂ ਨਾਲ ਇਹ ਵੱਡਾ ਵੋਟ ਮੰਡਲ ਸੰਗਠਿਤ ਹੋ ਕੇ ਭਾਜਪਾ ਦੀ ਰਾਜਨੀਤੀ ਦਾ ਕੇਂਦਰ ਬਣ ਜਾਂਦਾ ਹੈ। ਇਸ 40 ਫ਼ੀਸਦੀ ਨੂੰ 45 ਜਾਂ 50 ਫ਼ੀਸਦੀ ਤੱਕ ਪਹੁੰਚਾਉਣ ਲਈ ਭਾਜਪਾ ਨੂੰ ਥੋੜ੍ਹੀਆਂ ਕੁ ਪੱਛੜੀਆਂ ਅਤੇ ਦਲਿਤ ਵੋਟਾਂ ਦੀ ਜ਼ਰੂਰਤ ਹੀ ਪੈਂਦੀ ਹੈ। ਪਰ ਬਿਹਾਰ 'ਚ ਅਜਿਹਾ ਨਹੀਂ ਹੈ। ਉੱਥੇ ਇਸ ਤਰ੍ਹਾਂ ਦਾ ਵੋਟਰ ਮੰਡਲ ਸਿਰਫ਼ ਪੰਦਰਾਂ ਫ਼ੀਸਦੀ ਦਾ ਹੀ ਹੈ। ਜੇਕਰ ਬਹੁਤ ਉਦਾਰਤਾ ਨਾਲ ਹਿਸਾਬ ਲਗਾਇਆ ਜਾਵੇ ਤਾਂ ਵੀ ਇਸ ਨੂੰ ਵੀਹ ਫ਼ੀਸਦੀ ਤੱਕ ਨਹੀਂ ਪਹੁੰਚਾਇਆ ਜਾ ਸਕਦਾ। ਠੋਸ ਰੂਪ ਨਾਲ ਕਹੀਏ ਤਾਂ 80 ਫ਼ੀਸਦੀ ਵੋਟ ਅਜਿਹੇ ਹਨ ਜੋ ਭਾਜਪਾ ਦੇ ਸੁਭਾਵਿਕ ਵੋਟਰ ਨਹੀਂ ਹਨ। ਉਨ੍ਹਾਂ 'ਚੋਂ ਵੀ ਕੁਝ ਭਾਜਪਾ ਨੂੰ ਮਿਲ ਸਕਦੇ ਹਨ, ਪਰ ਇਸ ਦੀ ਕੋਈ ਗਾਰੰਟੀ ਨਹੀਂ ਹੈ। ਮੁਹਾਵਰੇ 'ਚ ਕਹੀਏ ਤਾਂ ਬਿਹਾਰ 'ਚ ਭਾਜਪਾ ਬ੍ਰਾਹਮਣ-ਬਨੀਆ ਜਾਂ ਬਾਬੂ ਸਾਹਿਬਾਂ ਦੀ ਪਾਰਟੀ ਹੀ ਹੈ। ਗ਼ਰੀਬ-ਗੁਰਬੇ ਦੀ ਨਹੀਂ। ਉਨ੍ਹਾਂ ਦੀ ਨੁਮਾਇੰਦਗੀ ਆਪਣੀਆਂ ਤਮਾਮ ਕਮੀਆਂ ਦੇ ਬਾਵਜੂਦ ਲਾਲੂ ਅਤੇ ਨਿਤੀਸ਼ ਹੀ ਕਰਦੇ ਹਨ।
ਅਜੇ ਕੱਲ੍ਹ ਹੀ ਇਕ ਟੀ.ਵੀ. ਚੈਨਲ ਵਲੋਂ ਰੱਖੀ ਬਹਿਸ ਦੌਰਾਨ ਸੁਸ਼ੀਲ ਮੋਦੀ ਦੇ ਨਾਲ ਚਰਚਾ ਹੋ ਰਹੀ ਸੀ। ਦਸ ਸਾਲ ਤੋਂ ਜ਼ਿਆਦਾ ਤੱਕ ਨਿਤੀਸ਼ ਦੇ ਨਾਲ ਉਪ ਮੁੱਖ ਮੰਤਰੀ ਰਹਿ ਚੁੱਕੇ ਸੁਸ਼ੀਲ ਮੋਦੀ ਨੇ ਦੋਸ਼ ਲਗਾਇਆ ਕਿ ਉਹ ਹਰ ਵਾਰ ਜਨਾਦੇਸ਼ ਦੇ ਨਾਲ ਗਦਾਰੀ ਕਰਦੇ ਹਨ। ਮੈਂ ਪਲਟ ਕੇ ਪੁੱਛਿਆ ਕਿ ਜਨਾਦੇਸ਼ ਦੇ ਨਾਲ ਗਦਾਰੀ ਕਰਨ ਵਾਲੇ ਇਸ ਨੇਤਾ ਨੂੰ ਤੁਸੀਂ ਲੋਕ ਵਾਰ-ਵਾਰ ਮੁੱਖ ਮੰਤਰੀ ਕਿਉਂ ਬਣਾਉਂਦੇ ਰਹੇ ਹੋ? ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਨਿਤੀਸ਼ ਨੂੰ ਸਿਰਫ਼ 45 ਸੀਟਾਂ ਹੀ ਮਿਲੀਆਂ ਸਨ। ਭਾਜਪਾ ਉਨ੍ਹਾਂ ਤੋਂ ਬਹੁਤ ਅੱਗੇ ਸੀ। ਨਿਤੀਸ਼ ਨੇ ਖ਼ੁਦ ਵੀ ਕਹਿ ਦਿੱਤਾ ਸੀ ਕਿ ਉਹ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੇ ਹਨ, ਪਰ ਨਰਿੰਦਰ ਮੋਦੀ ਨੇ ਖ਼ੁਦ ਫ਼ੋਨ ਕਰਕੇ ਉਨ੍ਹਾਂ ਨੂੰ ਅਪੀਲ ਕੀਤੀ ਅਤੇ ਉਦੋਂ ਉਨ੍ਹਾਂ ਨੇ ਸਹੁੰ ਚੁੱਕੀ। ਮੋਦੀ ਨੇ ਅਜਿਹਾ ਕਿਉਂ ਕੀਤਾ? ਕਿਉਂਕਿ ਪ੍ਰਧਾਨ ਮੰਤਰੀ ਨੂੰ ਪਤਾ ਸੀ ਕਿ ਲੋਕ ਸਭਾ ਚੋਣਾਂ 'ਚ ਅਤਿ ਪਛੜੇ ਅਤੇ ਦਲਿਤਾਂ-ਮਹਾਂਦਲਿਤਾਂ ਦੇ ਵੋਟਾਂ ਦੀ ਜ਼ਰੂਰਤ ਨਿਤੀਸ਼ ਤੋਂ ਬਿਨਾਂ ਪੂਰੀ ਨਹੀਂ ਹੋ ਸਕੇਗੀ। ਸੁਸ਼ੀਲ ਮੋਦੀ ਭਾਵੇਂ ਹੀ ਨਾ ਮੰਨਣ, ਪਰ ਨਰਿੰਦਰ ਮੋਦੀ ਨੂੰ ਪਤਾ ਸੀ ਕਿ ਭਾਜਪਾ ਦੀ ਬਿਹਾਰ ਦੇ ਵੋਟਰਾਂ 'ਚ ਅਸਲੀ ਹੈਸੀਅਤ ਕੀ ਹੈ। ਕਹਿਣਾ ਨਾ ਹੋਵੇਗਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਦੇ ਕੋਲ ਨਰਿੰਦਰ ਮੋਦੀ ਦੀ ਹਸਤੀ ਤਰੁੱਪ ਦੇ ਇੱਕੇ ਵਾਂਗ ਹੋਵੇਗੀ। ਹੋ ਸਕਦਾ ਹੈ ਕਿ ਅਤਿ ਪਛੜੇ ਅਤੇ ਦਲਿਤਾਂ ਦੇ ਕੁਝ ਵੋਟ ਉਨ੍ਹਾਂ ਦੇ ਪ੍ਰਭਾਵ 'ਚ ਭਾਜਪਾ ਦੇ ਕੋਲ ਚਲੇ ਜਾਣ। ਪਰ ਇਸ ਦੀ ਕੋਈ ਗਾਰੰਟੀ ਨਹੀਂ ਹੈ। ਮੋਦੀ ਨੇ ਆਪਣੀਆਂ ਦੋਵਾਂ ਲੋਕ ਸਭਾ ਚੋਣਾਂ 'ਚ ਗੱਠਜੋੜ ਦੀ ਮਿਲੀਜੁਲੀ ਤਾਕਤ ਦਾ ਸਾਹਮਣਾ ਨਹੀਂ ਕੀਤਾ। 2014 'ਚ ਨਿਤੀਸ਼ ਅਤੇ ਲਾਲੂ ਵੰਡੇ ਹੋਏ ਸਨ ਅਤੇ 2019 'ਚ ਨਿਤੀਸ਼ ਭਾਜਪਾ ਦੇ ਨਾਲ ਸਨ। ਇਸ ਵਾਰ ਨਰਿੰਦਰ ਮੋਦੀ ਨੂੰ ਪਹਿਲੀ ਵਾਰ ਪਛੜੇ, ਅਤਿ ਪਛੜੇ, ਦਲਿਤਾਂ ਅਤੇ ਮਹਾਂਦਲਿਤਾਂ ਦੀ ਮਿਲੀ-ਜੁਲੀ ਤਾਕਤ ਦਾ ਮੁਕਾਬਲਾ ਕਰਨਾ ਪਵੇਗਾ। ਇਹ ਲੜਾਈ ਭਾਜਪਾ ਨੂੰ ਭਾਰੀ ਪੈ ਸਕਦੀ ਹੈ।
ਪਰ ਇਕ ਸ਼ਰਤ ਹੈ। ਨਿਤੀਸ਼-ਤੇਜਸਵੀ ਨੂੰ ਅਗਲੇ ਡੇਢ ਸਾਲ ਤੱਕ ਸਰਕਾਰ ਇਸੇ ਤਰ੍ਹਾਂ ਚਲਾਉਣੀ ਪਵੇਗੀ ਕਿ ਮਹਾਂਗੱਠਜੋੜ ਅਤਿ-ਦਲਿਤਾਂ 'ਚ ਬਦਨਾਮ ਨਾ ਹੋ ਸਕੇ। ਇਹ ਦੋਵੇਂ ਨੇਤਾ ਦਬਦਬੇ ਵਾਲੇ ਭਾਈਚਾਰਿਆਂ 'ਚੋਂ ਆਉਂਦੇ ਹਨ। ਨਿਤੀਸ਼ ਕੁਰਮੀ ਭਾਈਚਾਰੇ ਦੇ ਪੁੱਤਰ ਹਨ ਅਤੇ ਤੇਜਸਵੀ ਯਾਦਵ ਭਾਈਚਾਰੇ ਦੇ। ਦੋਵਾਂ ਦੇ ਕੋਲ ਜ਼ਮੀਨਾਂ ਹਨ, ਲਾਠੀ ਹੈ। ਜੇਕਰ ਇਨ੍ਹਾਂ ਨੇ ਖ਼ਾਸਕਰ ਯਾਦਵਾਂ ਨੇ ਸੰਜਮ ਨਾ ਰੱਖਿਆ ਤਾਂ ਲੋਕ ਸਭਾ 'ਚ ਉੱਚੀਆਂ ਜਾਤੀਆਂ ਖ਼ਿਲਾਫ਼ ਕਮਜ਼ੋਰ ਕਹੀਆਂ ਜਾਣ ਵਾਲੀਆਂ ਜਾਤੀਆਂ ਇਕਜੁੱਟ ਹੋ ਸਕਦੀਆਂ ਹਨ। ਇਸ ਸ਼ਰਤ ਨੂੰ ਪੂਰਾ ਕਰਨਾ ਸੌਖਾ ਨਹੀਂ ਹੈ। ਪਰ ਦੋਵਾਂ ਨੇਤਾਵਾਂ ਨੇ ਇਕ-ਦੂਜੇ ਦਾ ਸਾਥ ਛੱਡਣ ਦਾ ਖ਼ਮਿਆਜ਼ਾ ਭੁਗਤ ਲਿਆ ਹੈ। ਨਿਤੀਸ਼ ਜਾਣਦੇ ਹਨ ਕਿ ਮੋਦੀ ਦੀ ਭਾਜਪਾ ਅਟਲ-ਅਡਵਾਨੀ ਵਾਲੀ ਭਾਜਪਾ ਨਹੀਂ ਹੈ। ਤੇਜਸਵੀ ਜਾਣਦੇ ਹਨ ਕਿ ਜੇਕਰ ਇਸ ਵਾਰ ਸੱਤਾ ਉਨ੍ਹਾਂ ਦੇ ਹੱਥ 'ਚੋਂ ਗਈ ਤਾਂ ਭਾਜਪਾ ਉਨ੍ਹਾਂ ਦੇ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ ਕਰਵਾ ਹੀ ਚੁੱਕੀ ਹੈ। ਪਿਤਾ ਪਹਿਲਾਂ ਤੋਂ ਹੀ ਜੇਲ੍ਹ 'ਚ ਹਨ ਅਤੇ ਜੇਕਰ ਤੇਜਸਵੀ ਨੂੰ ਵੀ ਸਲਾਖ਼ਾਂ ਪਿੱਛੇ ਜਾਣਾ ਪਿਆ ਤਾਂ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਨਾਲ ਬੇਸਹਾਰਾ ਹੋ ਜਾਵੇਗੀ। ਇਸ ਲਈ ਇਕ-ਦੂਜੇ ਦਾ ਸਾਥ ਛੱਡਣ ਤੋਂ ਪਹਿਲਾਂ ਇਹ ਦੋਵੇਂ ਨੇਤਾ ਸੈਂਕੜੇ ਵਾਰ ਸੋਚਣਗੇ।

ਲੇਖਕ ਅੰਬੇਡਕਰ ਯੂਨੀਵਰਸਿਟੀ, ਦਿੱਲੀ 'ਚ ਪ੍ਰੋਫ਼ੈਸਰ ਅਤੇ ਭਾਰਤੀ ਭਾਸ਼ਾਵਾਂ 'ਚ ਅਭਿਲੇਖਾਕਾਰੀ ਖੋਜ ਪ੍ਰੋਗਰਾਮ ਦੇ ਨਿਰਦੇਸ਼ਕ ਹਨ।
-ਈਮੇਲ abhaydubey@aud.ac.in

ਖ਼ਬਰ ਸ਼ੇਅਰ ਕਰੋ

 

ਸ਼ਹੀਦ ਮਦਨ ਲਾਲ ਢੀਂਗਰਾ ਨੂੰ ਯਾਦ ਕਰਦਿਆਂ

ਅੱਜ ਲਈ ਵਿਸ਼ੇਸ਼ ਮਦਨ ਲਾਲ ਢੀਂਗਰਾ ਦਾ ਜਨਮ 18 ਫ਼ਰਵਰੀ 1883 ਈ: ਨੂੰ ਅੰਮ੍ਰਿਤਸਰ ਵਿਖੇ ਬੇਹੱਦ ਖ਼ੁਸ਼ਹਾਲ ਪਰਿਵਾਰ ਵਿਚ ਪਿਤਾ ਡਾ. ਦਿੱਤਾ ਮੱਲ ਢੀਂਗਰਾ ਅਤੇ ਮਾਤਾ ਮੰਤੋ ਦੇ ਘਰ ਹੋਇਆ। ਹੋਸ਼ ਸੰਭਾਲ ਦੇ ਸਾਰ ਹੀ ਉਸ ਨੇ ਘਰ ਦਾ ਉੱਚਾ ਮਾਹੌਲ ਠੁਕਰਾ ਕੇ ਖ਼ੁਦ ਨੂੰ ਗ਼ਰੀਬਾਂ, ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਦਾ ਭਵਿੱਖ ਸਹਿਯੋਗ ਵਿਚ ਹੈ ਟਕਰਾਅ ਵਿਚ ਨਹੀਂ

ਪਾਕਿਸਤਾਨ ਨੂੰ ਹਿੰਦੁਸਤਾਨ ਤੋਂ ਵੱਖ ਹੋਇਆਂ 75 ਸਾਲ ਹੋ ਗਏ ਹਨ। ਉਦੋਂ ਤੋਂ ਹੀ ਦੋਵਾਂ ਦੇਸ਼ਾਂ ਵਿਚਕਾਰ ਦੁਸ਼ਮਣੀ ਹੀ ਰਹੀ ਹੈ। ਸਾਡੇ ਸੱਭਿਆਚਾਰ ਵਿਚ ਭਾਈ-ਭਾਈ ਵੱਖ ਹੁੰਦੇ ਹੀ ਰਹੇ ਹਨ। ਪਰ ਇਹ ਜ਼ਰੂਰੀ ਨਹੀਂ ਕਿ ਉਨ੍ਹਾਂ ਵਿਚ ਭਰੱਪਣ ਨਾ ਰਹੇ ਅਤੇ ਉਹ ਸ਼ਰੀਕ ਹੀ ਬਣੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX