ਤਾਜਾ ਖ਼ਬਰਾਂ


ਜੋਸ਼ੀਮੱਠ ਸੰਬੰਦੀ ਜਾਂਚ ਜਲਦ ਪੂਰੀ ਕਰ ਲਈ ਜਾਵੇਗੀ- ਪੁਸ਼ਕਰ ਸਿੰਘ ਧਾਮੀ
. . .  7 minutes ago
ਦੇਹਰਾਦੂਨ, 3 ਫਰਵਰੀ- ਜੋਸ਼ੀਮੱਠ ਦੀ ਸਥਿਤੀ ਸੰਬੰਧੀ ਗੱਲ ਕਰਦਿਆਂ ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਲਗਾਤਾਰ ਜੋਸ਼ੀਮੱਠ ਦੀ ਨਿਗਰਾਨੀ ਕਰ ਰਹੇ ਹਾਂ। ਅਸੀਂ ਉੱਥੋਂ ਦੇ ਲੋਕਾਂ ਦੇ ਸੰਪਰਕ ਵਿਚ ਹਾਂ। ਜਿਹੜੀਆਂ 8 ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨ੍ਹਾਂ ਦੀਆਂ ਰਿਪੋਰਟਾਂ ਆ ਰਹੀਆਂ ਹਨ, ਜਲਦੀ ਹੀ ਜਾਂਚ ਪੂਰੀ...
ਬਾਲ ਵਿਆਹ ਮਾਮਲੇ ਵਿਚ 1800 ਵਿਅਕਤੀ ਗਿ੍ਫ਼ਤਾਰ- ਅਸਮ ਮੁੱਖ ਮੰਤਰੀ
. . .  17 minutes ago
ਗੁਵਹਾਟੀ, 2 ਫਰਵਰੀ- ਅਸਮ ਦੇ ਮੁਖ ਮੰਤਰੀ ਡਾ. ਹਿਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ ਪੁਲਿਸ ਨੇ ਰਾਜ ਭਰ ਵਿਚ ਬਾਲ ਵਿਆਹ ਨਾਲ ਸੰਬੰਧਤ ਮਾਮਲਿਆਂ ਦੇ ਸੰਬੰਧ ਵਿਚ ਹੁਣ ਤੱਕ 1,800 ਵਿਅਕਤੀਆਂ ਨੂੰ...
ਜੰਮੂ ਕਸ਼ਮੀਰ: ਸਟੇਟ ਇਨਵੈਸਟੀਗੇਸ਼ਨ ਏਜੰਸੀ ਵਲੋਂ ਕਈ ਥਾਵਾਂ ’ਤੇ ਛਾਪੇਮਾਰੀ
. . .  21 minutes ago
ਸ੍ਰੀਨਗਰ, 3 ਫਰਵਰੀ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਚ ਸਟੇਟ ਇਨਵੈਸਟੀਗੇਸ਼ਨ ਏਜੰਸੀ (ਐਸ.ਆਈ.ਏ.) ਨੇ ਅੱਤਵਾਦੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ।
ਸੰਸਦ ਦੀ ਕਾਰਵਾਈ ਦੁਪਹਿਰ ਤੱਕ ਮੁਲਤਵੀ
. . .  28 minutes ago
ਨਵੀਂ ਦਿੱਲੀ, 3 ਫਰਵਰੀ- ਸੰਸਦ ਵਿਚ ਅੱਜ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਬੀ.ਐੱਸ.ਐੱਫ ਨੇ ਗੋਲੀਆਂ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ, ਤਿੰਨ ਪੈਕਟ ਹੈਰੋਇਨ ਬਰਾਮਦ
. . .  27 minutes ago
ਚੋਗਾਵਾਂ, 3 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਬੀ.ਪੀ.ਓ. ਰੀਅਰ ਕੱਕੜ ਚੌਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਏ ਡਰੋਨ ਤੇ ਗੋਲੀਆਂ ਦਾਗ ਕੇ ਹੇਠਾਂ ਸੁੱਟ...
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਦੋਸ਼ੀ ਦਿੱਲੀ ਦੇ ਰੋਹਿਣੀ ਤੋਂ ਗ੍ਰਿਫ਼ਤਾਰ
. . .  1 minute ago
ਨਵੀਂ ਦਿੱਲੀ, 3 ਜਨਵਰੀ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁੱਠਭੇੜ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਦੋ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਨਾਂ ਦੋਸ਼ੀਆਂ ਨੂੰ ਰੋਹਿਣੀ ਇਲਾਕੇ 'ਚ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ।
ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਨੇ ਬਾਥਰੂਮ ’ਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ
. . .  about 1 hour ago
ਕਪੂਰਥਲਾ, 3 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਹਵਾਲਾਤੀ ਵਲੋਂ ਬਾਥਰੂਮ ’ਚ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ, ਜਿਸ ਨੂੰ ਜੇਲ੍ਹ ਸਟਾਫ਼ ਵਲੋਂ ਸਿਵਲ ਹਸਪਤਾਲ ਦੇ ਮੁਰਦਾ ਘਰ...
ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ
. . .  about 1 hour ago
ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ...
ਮਲਿਕਾਰਜੁਨ ਖੜਗੇ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ
. . .  about 3 hours ago
ਨਵੀਂ ਦਿੱਲੀ, 3 ਫਰਵਰੀ-ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਦਨ ਦੇ ਪਟਲ ਲਈ ਰਣਨੀਤੀ ਤਿਆਰ ਕਰਨ ਲਈ ਸਵੇਰੇ 10 ਵਜੇ ਆਪਣੇ ਸੰਸਦ ਦਫ਼ਤਰ 'ਚ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ 92 ਸਾਲ ਦੀ ਉਮਰ 'ਚ ਦਿਹਾਂਤ
. . .  about 3 hours ago
ਨਵੀਂ ਦਿੱਲੀ, 3 ਫਰਵਰੀ- ਫ਼ਿਲਮ ਨਿਰਦੇਸ਼ਕ ਕਲਾਤਪਸਵੀ ਕੇ. ਵਿਸ਼ਵਨਾਥ ਦਾ ਬੀਤੀ ਰਾਤ 92 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਿਕ ਉਹ ਹੈਦਰਾਬਾਦ ਦੇ ਇੱਕ ਨਿੱਜੀ ਹਸਪਤਾਲ 'ਚ ਜੇਰੇ ਇਲਾਜ ਸੀ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਤਾਲਿਬਾਨ ਨੇ ਭਾਰਤੀ ਬਜਟ 2023-24 ਦਾ ਸੁਆਗਤ ਕੀਤਾ, ਕਿਹਾ ਕਿ ਰਾਸ਼ਟਰਾਂ ਵਿਚਕਾਰ ਸੰਬੰਧਾਂ ਨੂੰ ਸੁਧਾਰਨ ਵਿਚ ਕਰੇਗਾ ਮਦਦ
. . .  1 day ago
ਮਹਿਲਾ ਟੀ-20 : ਦੱਖਣੀ ਅਫਰੀਕਾ 5 ਵਿਕਟਾਂ ਨਾਲ ਜਿੱਤੀ
. . .  1 day ago
ਲੰਡਨ, 2 ਫਰਵਰੀ - ਦੱਖਣੀ ਅਫਰੀਕਾ ਨੇ ਵੀਰਵਾਰ ਨੂੰ ਇੱਥੇ ਮਹਿਲਾ ਟੀ-20 ਤਿਕੋਣੀ ਸੀਰੀਜ਼ ਦੇ ਫਾਈਨਲ 'ਚ ਭਾਰਤ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕਰ ਲਿਆ ।
ਜ਼ਿਲ੍ਹਾ ਪਠਾਨਕੋਟ ਵਿਚ 3 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  1 day ago
ਪਠਾਨਕੋਟ ,2 ਫਰਵਰੀ (ਸੰਧੂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਭਾ ਜ਼ਿਲ੍ਹਾ ਪਠਾਨਕੋਟ ਤੇ ਡੇਰਾ ਸੁਆਮੀ ਜਗਤ ਗਿਰੀ ਵਲੋਂ 3 ਫਰਵਰੀ ਨੂੰ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ...
ਨਵੀਂ ਦਿੱਲੀ : ਜ਼ਾਂਬੀਆ ਦੇ ਸੰਸਦੀ ਵਫ਼ਦ ਨੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਸੀ.ਆਈ.ਐਸ.ਐਫ਼. ਵਲੋਂ ਦਿੱਲੀ ਹਵਾਈ ਅੱਡੇ ਤੋਂ ਵਿਦੇਸ਼ੀ ਨਾਗਰਿਕਾਂ ਕੋਲੋਂ ਲੱਖਾਂ ਦੀਆਂ ਦਵਾਈਆਂ ਬਰਾਮਦ
. . .  1 day ago
ਨਵੀਂ ਦਿੱਲੀ, 2 ਫਰਵਰੀ- ਸੀ.ਆਈ.ਐਸ.ਐਫ਼. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਕੰਬੋਡੀਆ ਦੇ ਨਾਗਰਿਕਾਂ ਦੀਆਂ ਸ਼ੱਕੀ ਗਤੀਵਿਧੀਆਂ ਦੇਖ ਕੇ ਉਨ੍ਹਾਂ ਤੋਂ ਤਲਾਸ਼ੀ ਦੌਰਾਨ 86.40 ਲੱਖ ਰੁਪਏ ਦੀਆਂ ਦਵਾਈਆਂ ਜ਼ਬਤ...
ਦਿੱਲੀ ਦੇ ਉਪ ਰਾਜਪਾਲ ਨੇ ਆਗਾਮੀ ਜੀ-20 ਸਿਖ਼ਰ ਸੰਮੇਲਨ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ
. . .  1 day ago
ਨਵੀਂ ਦਿੱਲੀ, 2 ਫਰਵਰੀ- ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਦੇ ਨਾਲ ਅੱਜ ਆਗਾਮੀ ਜੀ-20 ਸਿਖ਼ਰ ਸੰਮੇਲਨ ਅਤੇ ਇਸ ਦੇ ਸਹਿਯੋਗੀ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜੋ ਜੀ-20 ਦੇ ਵਿਦੇਸ਼ ਮੰਤਰੀਆਂ...
ਨੌਜਵਾਨ ਦੀ ਖ਼ੇਤ ’ਚੋਂ ਮਿਲੀ ਲਾਸ਼
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 2 ਫਰਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ,ਦਲਜੀਤ ਸਿੰਘ ਮੱਕੜ)- ਬੀਤੀ ਰਾਤ ਹਲਕਾ ਸੁਨਾਮ ਦੇ ਪਿੰਡ ਤੋਲਾਵਾਲ ਵਿਖੇ ਇਕ ਨੌਜਵਾਨ ਦਾ ਕਤਲ ਹੋਣ ਦੀ ਖ਼ਬਰ ਹੈ। ਪੁਲਿਸ ਵਲੋਂ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਚੀਮਾ...
ਇਸਲਾਮਾਬਾਦ ਹਾਈਕੋਰਟ ਵਲੋਂ ਪੀ.ਟੀ.ਆਈ ਦੀ ਪਾਕਿਸਤਾਨ ਚੋਣ ਕਮਿਸ਼ਨ ਦੇ ਖ਼ਿਲਾਫ਼ ਪਾਈ ਪਟੀਸ਼ਨ ਖ਼ਾਰਜ
. . .  1 day ago
ਇਸਲਾਮਾਬਾਦ, 2 ਫਰਵਰੀ- ਇਸਲਾਮਾਬਾਦ ਹਾਈ ਕੋਰਟ ਨੇ ਅੱਜ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੀ ਪਾਕਿਸਤਾਨ ਦੇ ਚੋਣ ਕਮਿਸ਼ਨ (ਈ.ਸੀ.ਪੀ.) ਦੇ ਫ਼ੈਸਲੇ ਦੇ ਖ਼ਿਲਾਫ਼ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਵਿਦੇਸ਼ੀ ਫ਼ੰਡਿੰਗ ਮਾਮਲੇ ਦੇ ਸੰਬੰਧ ਵਿਚ...
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 2 ਫਰਵਰੀ- ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਨਾਲ ਗੱਲਬਾਤ ਕਰਕੇ ਖੁਸ਼ੀ ਹੋਈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ’ਚ ਅਕਾਲੀ-ਬਸਪਾ ਗਠਜੋੜ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕੀਤੀ...
ਮੈਂ ਪ੍ਰਧਾਨ ਮੰਤਰੀ ਦੇ ਅਧਿਕਾਰ ਖ਼ੇਤਰ ਵਿਚ ਹਾਂ- ਕੈਪਨਟ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 2 ਫਰਵਰੀ- ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਅਟਕਲਾਂ ’ਤੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅੰਦਾਜ਼ਾ ਹੈ। ਕਿਸੇ ਨੇ ਮੇਰੇ ਨਾਲ ਸੰਪਰਕ ਨਹੀਂ ਕੀਤਾ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਕਿਸੇ ਨੇ ਵੀ ਕੋਈ ਜ਼ਿਕਰ ਨਹੀਂ ਕੀਤਾ...
ਕੋਲਕਾਤਾ ਹਾਈ ਕੋਰਟ ਵਲੋਂ ਅਭਿਨੇਤਾ ਪਰੇਸ਼ ਰਾਵਲ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਰੋਕ
. . .  1 day ago
ਕੋਲਕਾਤਾ, 2 ਫਰਵਰੀ- ਕੋਲਕਾਤਾ ਹਾਈ ਕੋਰਟ ਨੇ ਤਾਲਤਾਲਾ ਪੁਲਿਸ ਨੂੰ ਹੁਕਮ ਦਿੱਤਾ ਹੈ ਕਿ ਉਹ ਭਾਜਪਾ ਨੇਤਾ ਅਤੇ ਅਭਿਨੇਤਾ ਪਰੇਸ਼ ਰਾਵਲ ਦੀ ਟਿੱਪਣੀ ‘ਬੰਗਾਲੀਆਂ ਲਈ ਮੱਛੀ ਪਕਾਉਣਾ’ ਲਈ ਕੋਈ ਸਖ਼ਤ ਕਾਰਵਾਈ ਨਾ ਕਰੇ, ਕਿਉਂਕਿ ਉਸ ਨੇ ਟਿੱਪਣੀ ਲਈ...
ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ
. . .  1 day ago
ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ...
ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ...
ਦਿੱਲੀ ਮਾਡਲ ਇਕ ਧੋਖਾ ਸੀ- ਡਾ. ਦਲਜੀਤ ਸਿੰਘ ਚੀਮਾ
. . .  1 day ago
ਚੰਡੀਗੜ੍ਹ, 2 ਫਰਵਰੀ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਦਿੱਲੀ ਮਾਡਲ ਇਕ ਧੋਖਾ ਸੀ। ਇਸ ਲਈ ਉਹ ਦਿੱਲੀ ਦੀ ਬਜਾਏ ਪ੍ਰਿੰਸੀਪਲਾਂ ਨੂੰ ਸਿੰਗਾਪੁਰ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 3 ਭਾਦੋਂ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਪਹਿਲਾ ਸਫ਼ਾ

ਟੈਂਡਰਾਂ ਦੇ ਘਪਲੇ 'ਚ ਭਾਰਤ ਭੂਸ਼ਣ ਆਸ਼ੂ ਨਾਮਜ਼ਦ

ਵੱਡੇ ਵਾਹਨਾਂ ਲਈ ਵਰਤੇ ਸਨ ਸਕੂਟਰਾਂ, ਮੋਟਰਸਾਈਕਲਾਂ ਤੇ ਕਾਰਾਂ ਦੇ ਨੰਬਰ ਲੁਧਿਆਣਾ, 18 ਅਗਸਤ (ਪਰਮਿੰਦਰ ਸਿੰਘ ਆਹੂਜਾ)-ਖ਼ੁਰਾਕ ਅਤੇ ਸਪਲਾਈ ਮਹਿਕਮੇ ਵਿਚ ਢੋਆ-ਢੁਆਈ ਦੇ ਟੈਂਡਰਾਂ ਵਿਚ ਹੋਈ ਕਥਿਤ ਤੌਰ 'ਤੇ ਕਰੋੜਾਂ ਰੁਪਏ ਘਪਲੇਬਾਜ਼ੀ ਦੇ ਮਾਮਲੇ ਵਿਚ ਕਾਂਗਰਸ ਦੇ ...

ਪੂਰੀ ਖ਼ਬਰ »

ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਦੇ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਹਨ, ਨਾਲ ਹੀ ਪੁਲਿਸ ਨੂੰ ਤਿੰਨ ਮਹੀਨੇ 'ਚ ਆਪਣੀ ਪੜਤਾਲ ਪੂਰੀ ਕਰਨ ਨੂੰ ਕਿਹਾ ਹੈ | ਦਿੱਲੀ ਹਾਈਕੋਰਟ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲਖੀਮਪੁਰ ਖੀਰੀ 'ਚ ਧਰਨਾ

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਮੰਗ ਲਖੀਮਪੁਰ ਖੀਰੀ (ਯੂ.ਪੀ.), 18 ਅਗਸਤ (ਪੀ. ਟੀ. ਆਈ.)-ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਨੇ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਨੂੰ ਬਰਖ਼ਾਸਤ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਲਖੀਮਪੁਰ ਖੀਰੀ ਦੀ ...

ਪੂਰੀ ਖ਼ਬਰ »

ਮੁਖਤਾਰ ਅੰਸਾਰੀ ਤੇ ਖੇਤੀ ਮਸ਼ੀਨਾਂ ਦੀ ਸਬਸਿਡੀ ਮਾਮਲੇ 'ਚ ਕੀ ਹੋਵੇਗੀ ਕੈਪਟਨ ਤੋਂ ਪੁੱਛਗਿੱਛ

ਸਬਸਿਡੀ ਦੇ ਘਪਲੇ ਮੌਕੇ ਕੈਪਟਨ ਕੋਲ ਸੀ ਖੇਤੀ ਵਿਭਾਗ ਹਰਕਵਲਜੀਤ ਸਿੰਘ ਚੰਡੀਗੜ੍ਹ, 18 ਅਗਸਤ-ਪੰਜਾਬ ਵਿਚਲੀ ਮੌਜੂਦਾ ਭਗਵੰਤ ਮਾਨ ਸਰਕਾਰ ਲਈ ਜੋ ਹੁਣ ਵੱਡਾ ਸਵਾਲ ਪੈਦਾ ਹੋ ਗਿਆ ਹੈ ਉਹ ਇਹ ਹੈ ਕਿ ਕੀ ਪੰਜਾਬ ਸਰਕਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ...

ਪੂਰੀ ਖ਼ਬਰ »

ਪ੍ਰੀਤਮ ਸਿੰਘ ਕੁਮੇਦਾਨ ਨਹੀਂ ਰਹੇ

ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਪਾਇਆ ਸੀ ਵੱਡਾ ਯੋਗਦਾਨ

ਚੰਡੀਗੜ੍ਹ, 18 ਅਗਸਤ (ਬਿਊਰੋ ਚੀਫ਼)-ਸ. ਪ੍ਰੀਤਮ ਸਿੰਘ ਕੁਮੇਦਾਨ ਅੱਜ 100 ਸਾਲ ਦੀ ਉਮਰ 'ਚ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ | ਸ. ਕੁਮੇਦਾਨ, ਜੋ ਰਾਜ ਦੇ ਪੀ. ਸੀ. ਐਸ. ਅਧਿਕਾਰੀ ਵਜੋਂ ਸੇਵਾਮੁਕਤ ਹੋਏ, ਨੇ ਸਾਰੀ ਜ਼ਿੰਦਗੀ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਮੁੱਖ ਸਕੱਤਰ ਦੀ ਨਿਯੁਕਤੀ ਵਾਲੀ ਪਟੀਸ਼ਨ ਖ਼ਾਰਜ

ਚੰਡੀਗੜ੍ਹ, 18 ਅਗਸਤ (ਤਰੁਣ ਭਜਨੀ)- ਪੰਜਾਬ ਦੇ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਵੱਡੀ ਰਾਹਤ ਮਿਲੀ ਹੈ | ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਤਰੱਕੀ ਅਤੇ ਮੁੱਖ ਸਕੱਤਰ ਵਜੋਂ ਹੋਈ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਸੁਣਵਾਈ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਰਾਜਪਾਲ ਦੀ ਰਿਹਾਇਸ਼ 'ਤੇ ਹੋਏ ਧਾਰਮਿਕ ਸਮਾਗਮ ਦੇ ਖ਼ਰਚੇ ਦੇ ਬਿੱਲ ਵਾਪਸ ਮੋੜੇ

ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਰਾਜਪਾਲ ਵਲੋਂ ਪਿਛਲੇ ਸਮੇਂ ਦੌਰਾਨ ਰਾਜ ਭਵਨ 'ਚ ਕਰਵਾਏ ਧਾਰਮਿਕ ਸਮਾਗਮ ਦੇ ਲੱਖਾਂ ਰੁਪਏ ਦੇ ਬਿੱਲ ਜੋ ਪੰਜਾਬ ਸਰਕਾਰ ਨੂੰ ਅਦਾਇਗੀ ਲਈ ਭੇਜੇ ਗਏ ਸਨ, ਇਨ੍ਹਾਂ ਨੂੰ ਸਰਕਾਰ ਵਲੋਂ ਬਿਨਾਂ ਅਦਾਇਗੀ ਕੀਤੇ ਵਾਪਸ ...

ਪੂਰੀ ਖ਼ਬਰ »

ਦੇਸ਼ ਵਿਰੋਧੀ ਸਮੱਗਰੀ ਵਿਖਾਉਣ ਕਾਰਨ ਕੇਂਦਰ ਸਰਕਾਰ ਵਲੋਂ 8 ਯੂ-ਟਿਊਬ ਚੈਨਲਾਂ 'ਤੇ ਪਾਬੰਦੀ

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਭਾਰਤ ਦੀ ਸੁਰੱਖਿਆ 'ਤੇ ਅਸਰ ਪਾਉਣ ਵਾਲੀ ਸਮੱਗਰੀ ਪੋਸਟ ਕਰਨ ਦੇ ਦੋਸ਼ 'ਚ 8 ਯੂ-ਟਿਊੂੂਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ | ਆਈ. ਟੀ. ਕਾਨੂੰਨ 2021 ਤਹਿਤ ਬਲਾਕ ਕੀਤੇ ਗਏ ਇਨ੍ਹਾਂ ਚੈਨਲਾਂ 'ਚ ...

ਪੂਰੀ ਖ਼ਬਰ »

ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਰਾਹੁਲ ਵਲੋਂ ਮੋਦੀ 'ਤੇ ਤਿੱਖਾ ਹਮਲਾ

ਕਿਹਾ, ਅਜਿਹੀ ਸਿਆਸਤ 'ਤੇ ਸ਼ਰਮਿੰਦਗੀ ਨਹੀਂ ਹੁੰਦੀ? ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਦੋਸ਼ੀਆਂ ਨੂੰ ਸਮਰਥਨ ਦੇਣ ਦਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਇਹ (ਸਮਰਥਨ) ਔਰਤਾਂ ਪ੍ਰਤੀ ਪਾਰਟੀ ਦੀ ਛੋਟੀ ਮਾਨਸਿਕਤਾ ...

ਪੂਰੀ ਖ਼ਬਰ »

ਨਿਆਂ 'ਚ ਮੇੇਰਾ ਵਿਸ਼ਵਾਸ ਨਹੀਂ ਰਿਹਾ-ਬਿਲਕਿਸ ਬਾਨੋ

ਅਹਿਮਦਾਬਾਦ, 18 ਅਗਸਤ (ਏਜੰਸੀ)-ਗੁਜਰਾਤ 'ਚ 2002 ਦੇ ਗੋਧਰਾ ਕਾਂਡ ਬਾਅਦ ਹੋਏ ਦੰਗਿਆਂ ਦੀ ਪੀੜਤਾ ਬਿਲਕਿਸ ਬਾਨੋ ਨੇ ਕਿਹਾ ਕਿ ਉਸ ਦੇ ਅਤੇ ਪਰਿਵਾਰ ਦੇ 7 ਮੈਂਬਰਾਂ ਨਾਲ ਸੰਬੰਧਿਤ ਇਕ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਰੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ 'ਚ ਸਿੱਖਾਂ ਨੂੰ ਕਿਰਪਾਨ ਲਿਜਾਣ ਦੀ ਇਜਾਜ਼ਤ 'ਤੇ ਨਹੀਂ ਲਾਈ ਰੋਕ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਘਰੇਲੂ ਉਡਾਣਾਂ 'ਚ ਸਫ਼ਰ ਦੌਰਾਨ ਸਿੱਖਾਂ ਨੂੰ ਛੇ ਇੰਚ ਤੱਕ ਦੀ ਲੰਬਾਈ ਵਾਲੀ ਕਿਰਪਾਨ ਲਿਜਾਣ ਦੀ ਇਜਾਜ਼ਤ ਦੇ ਫ਼ੈਸਲੇ 'ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ | ਇਸ ਸੰਬੰਧ 'ਚ 4 ਮਾਰਚ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਰਾਇਗੜ੍ਹ ਤੱਟ 'ਤੇ ਕਿਸ਼ਤੀ 'ਚੋਂ 3 ਏ.ਕੇ-47 ਤੇ ਹੋਰ ਹਥਿਆਰ ਮਿਲੇ

ਮੁੰਬਈ, 18 ਅਗਸਤ (ਏਜੰਸੀ)-ਮਹਾਰਾਸ਼ਟਰ 'ਚ ਰਾਇਗੜ੍ਹ ਤੱਟ 'ਤੇ ਇਕ ਕਿਸ਼ਤੀ 'ਚੋੋਂ ਵੀਰਵਾਰ ਨੂੰ ਤਿੰਨ ਏ.ਕੇ.-47 ਰਾਇਫਲਾਂ ਤੇ ਗੋਲੀਆਂ ਬਰਾਮਦ ਹੋਈਆਂ ਹਨ | ਹਾਲਾਂਕਿ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਕੋਈ ਖਤਰਾ ਨਹੀਂ | ਅਧਿਕਾਰੀਆਂ ਦੇ ਅਨੁਸਾਰ ਇਸ ਕਿਸ਼ਤੀ ਦੇ ...

ਪੂਰੀ ਖ਼ਬਰ »

ਚੀਨ ਦਾ ਹਿੰਦ ਮਹਾਂਸਾਗਰ 'ਚ ਸੈਨਿਕ ਅੱਡਾ ਪੂਰੀ ਤਰ੍ਹਾਂ ਨਾਲ ਚਾਲੂ, ਸਮੁੰਦਰੀ ਲੜਾਕੂ ਜਹਾਜ਼ ਤਾਇਨਾਤ

ਨਵੀਂ ਦਿੱਲੀ, 18 ਅਗਸਤ (ਇੰਟਰਨੈੱਟ)-ਅਫਰੀਕਾ ਦੇ ਕਿਨਾਰੇ 'ਤੇ ਜਿਬੌਤੀ ਵਿਚ ਸਥਿਤ ਚੀਨੀ ਜਲ ਸੈਨਾ ਦਾ ਅੱਡਾ ਪੂਰੀ ਤਰ੍ਹਾਂ ਕੰਮ ਕਰਨ ਲੱਗ ਪਿਆ ਹੈ | ਐਨ. ਡੀ. ਟੀ. ਵੀ. ਵਲੋਂ ਹਾਸਲ ਕੀਤੀਆਂ ਗਈਆਂ ਤਸਵੀਰਾਂ ਬਿਆਨ ਕਰਦੀਆਂ ਹਨ ਕਿ ਹਿੰਦ ਮਹਾਂਸਾਗਰ ਖੇਤਰ ਵਿਚ ਚੀਨੀ ਸਮੁੰਦਰੀ ਲੜਾਕੂ ਜਹਾਜ਼ ਵੀ ਤੈਨਾਤ ਹਨ | ਜਿਬੌਤੀ ਵਿਚ ਚੀਨ ਦਾ ਇਹ ਪਹਿਲਾ ਵਿਦੇਸ਼ੀ ਸੈਨਿਕ ਅੱਡਾ 59 ਕਰੋੜ ਅਮਰੀਕੀ ਡਾਲਰ ਦੀ ਲਾਗਤ ਨਾਲ ਤਿਆਰ ਹੋਇਆ ਹੈ ਅਤੇ 2016 ਤੋਂ ਨਿਰਮਾਣ ਅਧੀਨ ਹੈ | ਇਹ ਰਣਨੀਤਕ ਤੌਰ 'ਤੇ ਅਹਿਮ ਬਾਬ-ਅਲ-ਮੰਡੇਬ ਇਲਾਕੇ ਵਿਚ ਸਥਿਤ ਹੈ ਜੋ ਏਡਨ ਦੀ ਖਾੜੀ ਨੂੰ ਲਾਲ ਸਾਗਰ ਤੋਂ ਅਲੱਗ ਕਰਦਾ ਹੈ ਅਤੇ ਸਵੇਜ ਨਹਿਰ ਦੇ ਮਾਰਗ ਨੂੰ ਸੁਰੱਖਿਆ ਦਿੰਦਾ ਹੈ | ਜਲ ਸੈਨਾ ਮਾਮਲਿਆਂ ਦੇ ਮਾਹਰ ਐਚ.ਆਈ. ਸਟਨ ਦੇ ਕਹਿਣਾ ਹੈ ਕਿ ਚੀਨ ਨੇ ਜਿਬੌਤੀ ਬੇਸ ਨੂੰ ਕਿਲ੍ਹੇ ਦੀ ਤਰ੍ਹਾਂ ਬਣਾਇਆ ਹੈ, ਇਸ ਦੀ ਰੱਖਿਆ ਪਰਤਾਂ ਪੁਰਾਣੇ ਜ਼ਮਾਨੇ ਦੇ ਕਿਲ੍ਹੇ ਦੀ ਤਰ੍ਹਾਂ ਹੈ | ਇਸ ਨੂੰ ਸਿੱਧੇ ਹਮਲੇ ਦਾ ਸਾਹਮਣਾ ਕਰਨ ਲਈ ਡਿਜ਼ਾਇਨ ਕੀਤਾ ਗਿਆ ਹੈ | ਤਸਵੀਰਾਂ ਉਪਲੱਬਧ ਕਰਵਾਉਣ ਵਾਲੇ ਮੈਕਸਾਰ ਦੀਆਂ ਤਸਵੀਰਾਂ ਇਕ ਚੀਨੀ ਯੂਝਾਓ ਕਲਾਸ ਲੈਡਿੰਗ ਸ਼ਿਪ ਨੂੰ ਦਿਖਾਉਂਦਾ ਹੈ ਜੋ 320 ਮੀਟਰ ਲੰਬੇ ਖੇਤਰ ਵਿਚ ਤੈਨਾਤ ਕੀਤਾ ਗਿਆ ਹੈ | ਚੇਂਗਬਾਈ ਸ਼ਾਨ ਨਾਂਅ ਦਾ ਇਹ ਜਹਾਜ਼ 25 ਹਜ਼ਾਰ ਟਨ ਦਾ ਹੈ | ਇਸ ਨੂੰ ਇਸ ਤਰ੍ਹਾਂ ਡਿਜ਼ਾਇਨ ਕੀਤਾ ਗਿਆ ਹੈ ਕਿ ਇਸ ਵਿਚ 800 ਸੈਨਿਕ, ਵਾਹਨ ਅਤੇ ਹੈਲੀਕਾਪਟਰ ਆ ਸਕੇ |

ਖ਼ਬਰ ਸ਼ੇਅਰ ਕਰੋ

 

ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ ਪਹਿਲਗਾਮ 'ਚ ਗੁਰਮਤਿ ਸਿਖਲਾਈ ਕੈਂਪ ਅੱਜ ਤੋਂ

ਪਹਿਲਗਾਮ, 18 ਅਗਸਤ (ਮਨਜੀਤ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਵਲੋਂ 19 ਅਗਸਤ ਤੋਂ 21 ਅਗਸਤ ਤੱਕ ਲਗਾਏ ਜਾ ਰਹੇ ਗੁਰਮਤਿ ਟ੍ਰੇਨਿੰਗ ਕੈਂਪ 'ਚ ਹਿੱਸਾ ਲੈਣ ਲਈ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਵੱਡੀ ਗਿਣਤੀ 'ਚ ਨੌਜਵਾਨ ਸ੍ਰੀ ਗੁਰੂ ਸਿੰਘ ਸਭਾ ਪਹਿਲਗਾਮ ...

ਪੂਰੀ ਖ਼ਬਰ »

ਅਟਵਾਲ ਦੀ ਅਗਵਾਈ 'ਚ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਵਫ਼ਦ ਵਲੋਂ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਅਗਸਤ (ਜਗਤਾਰ ਸਿੰਘ)-ਟੋਲ ਟੈਕਸ ਤੇ ਭਿ੍ਸ਼ਟਾਚਾਰ ਦੇ ਮੁੱਦਿਆਂ ਨੂੰ ਲੈ ਕੇ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਮੁਖੀ ਕੁਲਤਾਰਨ ਸਿੰਘ ਅਟਵਾਲ ਦੀ ਅਗਵਾਈ 'ਚ ਟਰਾਂਸਪੋਰਟ ਕਾਂਗਰਸ ਦੇ ਚੋਣਵੇਂ ਮੈਂਬਰਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX