ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  1 day ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  1 day ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  1 day ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  1 day ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  1 day ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  1 day ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  1 day ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  1 day ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  1 day ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  1 day ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  1 day ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਹੁਸ਼ਿਆਰਪੁਰ / ਮੁਕੇਰੀਆਂ

22 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)- ਮੁਕੇਰੀਆਂ ਅਧੀਨ ਪੈਂਦੇ ਪਿੰਡ ਫੱਤੂਵਾਲ ਵਿਚ ਇੱਕ 22 ਸਾਲਾ ਲੜਕੀ ਵੱਲੋਂ ਤਿੰਨ ਵਿਅਕਤੀਆਂ ਤੋਂ ਤੰਗ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਏ.ਐੱਸ.ਆਈ ਰਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਰਤਨ ਚੰਦ ਪੁੱਤਰ ਧਰਮ ਚੰਦ ਵਾਸੀ ਫੱਤੂਵਾਲ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਹ ਆਪਣੀਆਂ ਦੋ ਬੇਟੀਆਂ ਅਤੇ ਇੱਕ ਪੁੱਤਰ ਦਾ ਪਾਲਣ-ਪੋਸਣ ਕਰਨ ਲਈ ਸਖ਼ਤ ਮਿਹਨਤ ਕਰ ਰਿਹਾ ਹੈ | ਮੇਰੇ ਪਰਿਵਾਰ ਵਿਚ ਸਭ ਤੋਂ ਵੱਡੀ ਧੀ ਦਾ ਵਿਆਹ ਹੋ ਚੁੱਕਾ ਹੈ ਅਤੇ 2 ਬੇਟੀਆਂ ਇੱਕ ਪੁੱਤਰ ਗੁਰਦਾਸਪੁਰ ਵਿਚ ਬੀ.ਟੈੱਕ ਕਰ ਰਹੇ ਹਨ | ਉਸ ਨੇ ਦੱਸਿਆ ਕਿ ਮਿ੍ਤਕਾ ਸਰਕਾਰੀ ਕਾਲਜ ਉੜਮੁੜ ਟਾਂਡਾ ਵਿਚ ਐਮ.ਏ ਦੀ ਵਿਦਿਆਰਥਣ ਸੀ | ਸ਼ਨੀਵਾਰ ਸਵੇਰੇ ਕਰੀਬ 10.30 ਵਜੇ ਪੂਨਮ (22) ਪੁੱਤਰੀ ਰਤਨ ਚੰਦ ਵਾਸੀ ਫੱਤੂਵਾਲ ਨੇ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਅਤੇ ਉਸ ਦੇ ਹੱਥ ਨਾਲ ਲਿਖਿਆ ਸੁਸਾਈਡ ਨੋਟ ਨੇੜੇ ਹੀ ਪਿਆ ਸੀ | ਉਸ ਦੀ ਸਿਹਤ ਵਿਗੜਨ 'ਤੇ ਉਸ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਜਿੱਥੇ ਡਾਕਟਰਾਂ ਵੱਲੋਂ ਹਾਲਤ ਨਾਜ਼ੁਕ ਹੋਣ ਕਾਰਨ ਗੁਰਦਾਸਪੁਰ ਰੈਫ਼ਰ ਕਰ ਦਿੱਤਾ ਗਿਆ | ਇਲਾਜ ਦੌਰਾਨ ਮੇਰੀ ਬੇਟੀ ਦੀ ਮੌਤ ਹੋ ਗਈ | ਪੁਲਿਸ ਅਨੁਸਾਰ ਮਾਮਲਾ ਪ੍ਰੇਮ ਸੰਬੰਧਾਂ ਦਾ ਹੈ, ਇੱਕ ਮਹੀਨਾ ਪਹਿਲਾਂ ਮੁਲਜ਼ਮ ਦਲੀਪ ਚੰਦ ਦੇ ਲੜਕੇ ਦੀ ਮੌਤ ਹੋ ਗਈ ਸੀ, ਜਿਸ ਦਾ ਨਿਪਟਾਰਾ ਪਿੰਡ ਵੱਲੋਂ ਥਾਣਾ ਮੁਕੇਰੀਆਂ ਵਿਖੇ ਕਰ ਦਿੱਤਾ ਗਿਆ ਸੀ | ਪੁੱਤਰ ਦੀ ਮੌਤ ਤੋਂ ਬਾਅਦ ਉਸ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਸਿਲਸਿਲਾ ਸ਼ੁਰੂ ਹੋ ਗਿਆ | ਸੁਸਾਈਡ ਨੋਟ ਵਿਚ ਪੰਜਾਬੀ 'ਚ ਲਿਖਿਆ ਹੋਇਆ ਸੀ ਮੈਂ ਪੂਨਮ ਪੁੱਤਰੀ ਰਤਨ ਚੰਦ ਬਿਆਨ ਕਰਦੀ ਹਾਂ ਕਿ ਦਲੀਪ ਚੰਦ ਦੇ ਘਰ ਵਾਲਿਆਂ ਵਲੋਂ ਮੈਨੂੰ ਅਤੇ ਪਰਿਵਾਰ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ | ਉਨ੍ਹਾਂ ਦੇ ਨਾਲ ਮਾਮਾ ਅਤੇ ਕਮਲੀ ਵੀ ਮਿਲ ਕੇ ਮੇਰੀ ਬਹੁਤ ਬੇਇੱਜ਼ਤੀ ਕੀਤੀ ਹੈ ਜਿਸ ਕਾਰਨ ਮੇਰਾ ਪੂਰਾ ਪਰਿਵਾਰ ਬਹੁਤ ਜ਼ਿਆਦਾ ਟੈਨਸ਼ਨ 'ਚ ਹੈ ਜੇਕਰ ਮੇਰੇ ਪਰਿਵਾਰ ਨੂੰ ਕੁੱਝ ਵੀ ਹੁੰਦਾ ਹੈ ਤਾਂ ਇਸ ਦੇ ਜ਼ਿੰਮੇਵਾਰ ਸਾਰੇ ਹੋਣਗੇ | ਉਕਤ ਥਾਣਾ ਮੁਕੇਰੀਆਂ ਪੁਲਿਸ ਨੇ ਮਿ੍ਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਐਤਵਾਰ ਨੂੰ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਅਤੇ ਕਮਲਜੀਤ ਉਰਫ਼ ਕਮਲੀ ਤੇ ਦਲੀਪ ਚੰਦ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਭਾਰੀ ਮੀਂਹ ਹਨੇਰੀ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ, ਬਿਜਲੀ ਵੀ ਕਈ ਘੰਟੇ ਰਹੀ ਠੱਪ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਗਰਮੀ ਦੇ ਮੌਸਮ ਤੋਂ ਰਾਹਤ ਦਿਵਾਉਣ ਵਾਲੀ ਲੰਘੀ ਰਾਤ ਅਤੇ ਅੱਜ ਦੁਪਹਿਰ ਤੱਕ ਜਾਰੀ ਰਹੀ ਭਰਵੀਂ ਬਾਰਿਸ਼ ਅਤੇ ਕੁਝ ਸਮੇਂ ਲਈ ਚੱਲੀ ਹਨੇਰੀ ਨੇ ਇਲਾਕੇ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਕਰ ਦਿੱਤਾ | ਇਲਾਕੇ ਵਿਚ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਹਰਿਆਣਾ ਵਿਖੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਹਰਿਆਣਾ 25 ਸਤੰਬਰ (ਹਰਮੇਲ ਸਿੰਘ ਖੱਖ)- ਪੰਜਾਬ 'ਚ ਪਿਛਲੇ 6 ਮਹਿਨਿਆਂ ਤੋਂ ਕਾਰਜਸ਼ੀਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਕਰੀਬ 2 ਲੱਖ ਸਰਕਾਰੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ ਦੇ ਰੋਸ 'ਚ ਇਨ੍ਹਾਂ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 5 ਕਾਬੂ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਥਾਣਾ ਸਿਟੀ ਪੁਲਿਸ ਨੇ ਵਿਸ਼ਵਨਾਥ ਉਰਫ ਸੋਨੂੰ ਤੇ ਭਰਤ ਆਦੀਆ ਵਾਸੀ ਮੁਹੱਲਾ ਵਾਲਮੀਕਿ ਘੰਟਾ ਘਰ ਨੂੰ ਕਾਬੂ ਕਰ ਕੇ ਉੁਨ੍ਹਾਂ ਕੋਲੋਂ 38 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ ਜਦਕਿ ਸਿਟੀ ਪੁਲਿਸ ਨੇ ਇੱਕ ਹੋਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਔਰਤ ਕਾਬੂ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਔਰਤ ਨੂੰ 40 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਥਾਣਾ ਮੁੱਖੀ ਗੜ੍ਹਸ਼ੰਕਰ ਇੰਸਪੈਕਟਰ ਕਰਨੈਲ ਸਿੰਘ ਨੇ ਦੱਸਿਆ ਸਬ-ਇੰਸਪੈਕਟਰ ਕੁਲਦੀਪ ਸਿੰਘ ਦੀ ਪੁਲਿਸ ਪਾਰਟੀ ਨੇ ਬੰਗਾ ਰੋਡ ਗੜ੍ਹਸ਼ੰਕਰ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਸੱਸ, ਨਣਾਨ ਤੇ ਦਰਾਣੀ ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਵਿਆਹੁਤਾ ਨੂੰ ਕਥਿਤ ਤੌਰ 'ਤੇ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਸੱਸ, ਨਣਾਨ ਤੇ ਦਰਾਣੀ ਨੂੰ ਨਾਮਜ਼ਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਰਾਮ ਨਗਰ ਜਨੌੜੀ ਦੇ ਵਾਸੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਫੁੱਟਬਾਲ ਟੀਮ ਜ਼ਿਲ੍ਹੇ 'ਚੋਂ ਅਵੱਲ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀ ਫੁੱਟਬਾਲ ਟੀਮ ਨੇ 21 ਤੋਂ 40 ਸਾਲ ਉਮਰ ਵਰਗ 'ਚ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ, ਆਲੂਆਂ ਦੀ ਫਸਲ ਨੂੰ ਪਹੁੰਚਿਆ ਵੱਡਾ ਨੁਕਸਾਨ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਬੇਮੌਸਮੀ ਮੀਂਹ ਨੇ ਜਿੱਥੇ ਆਮ ਲੋਕਾਂ ਨੂੰ ਗਰਮੀ ਤੇ ਹੁੰਮਸ ਭਰੇ ਮੌਸਮ ਤੋਂ ਨਿਜ਼ਾਤ ਦਿਵਾਈ ਹੈ ਉੱਥੇ ਹੀ ਕਿਸਾਨਾਂ ਦੀ ...

ਪੂਰੀ ਖ਼ਬਰ »

-ਮਾਮਲਾ ਸ਼ਰਾਬ ਦੇ ਠੇਕੇਦਾਰਾਂ ਵਲੋਂ ਆਪਹੁਦਰੀਆਂ ਦਾ- ਹਰ ਮਹੀਨੇ ਸ਼ਰਾਬ ਦੀਆਂ ਕੀਮਤਾਂ ਵਿਚ ਕੀਤਾ ਰਿਹੈ ਨਿਰੰਤਰ ਵਾਧਾ

ਐਮਾਂ ਮਾਂਗਟ, 25 ਸਤੰਬਰ (ਗੁਰਾਇਆ)-ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਸਰਕਾਰ ਵਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ ਦਾਰੂ ਸਸਤੀ ਕਰ ਦਿੱਤੀ ਜਾਵੇਗੀ, ਪਰ ਪਿਛਲੇ 2 ਮਹੀਨਿਆਂ ਵਿਚ ਹੀ ਦਾਰੂ ਦੇ ਠੇਕੇਦਾਰਾਂ ਵਲੋਂ ਦੋ ਵਾਰ ਰੇਟਾਂ ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਪ੍ਰਮੋਟ ਹੋਣ ਵਾਲੇ ਤੇ ਸਿੱਧੀ ਭਰਤੀ ਅਧਿਆਪਕਾਂ ਦੀਆਂ ਤਰੱਕੀਆਂ ਰੋਕਣ ਦੀ ਨਿਖੇਧੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ (ਡੀ.ਟੀ.ਐੱਫ.) ਹੁਸ਼ਿਆਰਪੁਰ ਦੀ ਇੱਕ ਮੀਟਿੰਗ ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਜ਼ਿਲ੍ਹਾ ਪ੍ਰਧਾਨ ਸੁਖਦੇਵ ਡਾਨਸੀਵਾਲ ਤੇ ਇੰਦਰ ਸੁਖਦੀਪ ਸਿੰਘ ਓਢਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਮੁਫ਼ਤ ਕੈਂਪ ਲਗਾਇਆ

ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਜਲਾਲਪੁਰ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਜਲਾਲਪੁਰ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ...

ਪੂਰੀ ਖ਼ਬਰ »

ਪਿੰਡ ਬੀਰਮਪੁਰ 'ਚ ਕੀਰਤਨ ਦੇ ਰਾਤਰੀ ਦੀਵਾਨ ਸਜਾਏ

ਬੁੱਲ੍ਹੋਵਾਲ 25 ਸਤੰਬਰ (ਲੁਗਾਣਾ)- ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋ ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ ਤੇ ਸ਼ਹੀਦ ਭਾਈ ਦਿਆਲਾ ਜੀ ਨੂੰ ਸਮਰਪਿਤ 32ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਜੋ 15 ...

ਪੂਰੀ ਖ਼ਬਰ »

ਡਾ. ਕਰਮ ਸਿੰਘ ਜੌਹਲ ਨੂੰ ਵੱਖ-ਵੱਖ ਬੁਲਾਰਿਆਂ ਵਲੋਂ ਸ਼ਰਧਾਂਜਲੀਆਂ ਭੇਟ

ਦਸੂਹਾ, 25 ਸਤੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਡਾ. ਕਰਮ ਸਿੰਘ ਜੌਹਲ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਚੌਹਾਲ 'ਚ ਓਜ਼ੋਨ ਦਿਵਸ ਮਨਾਇਆ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਿਖੇ ਪਿ੍ੰਸੀਪਲ ਵੈਸ਼ਾਲੀ ਚੱਢਾ ਦੀ ਪ੍ਰਧਾਨਗੀ ਹੇਠ ਓਜ਼ੋਨ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸੰਬੰਧੀ ਪਿੰਡ ਖੇੜਾ ਵਿਖੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 32ਵਾਂ ਅੰਤਰਰਾਸ਼ਟਰੀ ਕੀਰਤਨ ਦਰਬਾਰ 15 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਗੁਰਮਤਿ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਦੀ ਮੀਟਿੰਗ

ਐਮਾਂ ਮਾਂਗਟ, 25 ਸਤੰਬਰ (ਗੁਰਜੀਤ ਸਿੰਘ ਭੰਮਰਾ)- ਗੌਰਮਿੰਟ ਟੀਚਰ ਯੂਨੀਅਨ ਇਕਾਈ ਮੁਕੇਰੀਆਂ ਦੀ ਇੱਕ ਮਹੱਤਵਪੂਰਨ ਬੈਠਕ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਨੇ 2017 ਤੋਂ ਬਾਅਦ ਪਦ-ਉਨਤ ਹੋਏ ਲੈਕਚਰਾਰਾਂ ਦੇ ਵਿਭਾਗੀ ਟੈੱਸਟ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਜੋਨਾ ਚੀਮਾ ਨੂੰ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਦਸੂਹਾ, 25 ਸਤੰਬਰ (ਕੌਸ਼ਲ)-ਸਵ. ਚੇਅਰਮੈਨ ਸੰਪੂਰਨ ਸਿੰਘ ਚੀਮਾ ਅਤੇ ਅਕਾਲੀ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਦਾ ਭਰਾ ਹਰਪ੍ਰੀਤ ਸਿੰਘ ਜੋਨੀ ਚੀਮਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਅਤੇ ...

ਪੂਰੀ ਖ਼ਬਰ »

ਭਾਰੀ ਮੀਂਹ ਤੇ ਤੇਜ਼ ਹਨੇਰੀ ਕਾਰਨ ਸੜਕੀ ਆਵਾਜਾਈ 'ਚ ਰੁਕਾਵਟ

ਸੈਲਾ ਖੁਰਦ, 25 ਸਤੰਬਰ (ਹਰਵਿੰਦਰ ਸਿੰਘ ਬੰਗਾ)- ਬੇਮੌਸਮੀ ਮੀਂਹ ਤੇ ਤੇੇਜ਼ ਹਨੇਰੀ ਚੱਲਣ ਨਾਲ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ਦੇ ਆਸ ਪਾਸ ਜੰਗਲਾਤ ਵਿਭਾਗ ਵਲੋਂ ਲਗਾਏ ਗਏ ਕੁੱਝ ਦਰੱਖਤ ਸੜਕ ਵਿਚਕਾਰ ਡਿੱਗਣ ਨਾਲ ਆਵਾਜਾਈ ਬੁਰੀ ਤਰਾਂ ਪ੍ਰਭਾਵਿਤ ਹੋਈ ਪ੍ਰੰਤੂ ਕਿਸੇ ...

ਪੂਰੀ ਖ਼ਬਰ »

ਵਿਅਕਤੀ ਦੀ ਲਾਸ਼ ਮਿਲੀ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਸਥਾਨਕ ਸ਼ਹਿਰ 'ਚ ਸ੍ਰੀ ਅਨੰਦਪੁਰ ਸਾਹਿਬ ਚੌਕ ਨੇੜਿਓਾ ਇਕ ਉਸਾਰੀ ਅਧੀਨ ਬਿਲਡਿੰਗ ਬਾਹਰੋਂ ਇਕ ਅਣਪਛਾਤੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਸਵੇਰੇ ਕਰੀਬ 10 ਕੁ ਵਜੇ ਇਕ 50 ਕੁ ਸਾਲਾ ਮੋਨੇ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 25 ਸਤੰਬਰ (ਭੁੱਲਰ)- ਕਾਂਗਰਸ ਸੇਵਾ ਦਲ ਦੀ ਮੀਟਿੰਗ ਪ੍ਰਭਾਰੀ ਵਿਸ਼ਨੂੰ ਸ਼ਰਮਾ ਤੇ ਪੰਜਾਬ ਪ੍ਰਧਾਨ ਕਾਂਗਰਸ ਸੇਵਾ ਦਲ ਨਿਰਮਲ ਕੈੜਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ ਕੌਂਸਲਰ ਭੁੱਲਾ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਜਿਲ੍ਹੇ 'ਚ ਕੋਵਿਡ-19 ਦੇ ਇਕ ਹੋਰ ਪਾਜ਼ੀਟਿਵ ਕੇਸ ਦੀ ਪੁਸ਼ਟੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 48 ਨਵੇਂ ਸੈਂਪਲ ਲੈਣ ਤੇ 329 ਸੈਂਪਲਾਂ ਦੀ ਰਿਪੋਰਟ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਬੋਹਣ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਮੁਕੰਮਲ

ਚੱਬੇਵਾਲ 25 ਸਤੰਬਰ (ਪਰਮਜੀਤ ਨÏਰੰਗਾਬਾਦੀ)-ਪਿੰਡ ਬੋਹਣ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗ੍ਰਾਮ ਪੰਚਾਇਤ ਤੇ ਦਸਹਿਰਾ ਕਮੇਟੀ ਮੈਂਬਰਾਂ ਨੇ ਦੱਸਿਆ ਕਿ 26 ਸਤੰਬਰ ਤੋਂ 4 ਅਕਤੂਬਰ ਤੱਕ ਰਾਮ ...

ਪੂਰੀ ਖ਼ਬਰ »

ਪਾਵਰਕਾਮ ਤੇ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਭਲਕੇ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਜਲੰਧਰ ਜ਼ੋਨ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਜ਼ੋਰਦਾਰ ਨਿਖੇਧੀ ਕਰਦੇ ਹੋਏ ਦੱਸਿਆ ਕਿ ਪਾਵਰਕਾਮ ਵਲੋਂ ਨਿੱਜੀਕਰਨ ਦੀ ਨੀਤੀਆਂ ਤਹਿਤ ਠੇਕੇ ...

ਪੂਰੀ ਖ਼ਬਰ »

ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਦਹੇਜ ਦੀ ਮੰਗ ਨੂੰ ਲੈ ਕੇ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਤੀ ਨੂੰ ਨਾਮਜ਼ਦ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਖਲਵਾਣਾ ਦੀ ਵਾਸੀ ਸੁਜਾਤਾ ਪੁੱਤਰੀ ਰਾਜਿੰਦਰ ਕੁਮਾਰ ...

ਪੂਰੀ ਖ਼ਬਰ »

ਮੁਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਸ਼ਲਾਘਾਯੋਗ ਫ਼ੈਸਲਾ - ਐਡਵੋਕੇਟ ਸਿੱਧੂ

ਤਲਵਾੜਾ, 25 ਸਤੰਬਰ (ਰਾਜੀਵ ਓਸ਼ੋ)- ਮੋਹਾਲੀ ਏਅਰਪੋਰਟ ਦਾ ਨਾਂਅ ਦੇਸ਼ ਦੇ ਮਹਾਨ ਸ਼ਹੀਦ ਅਤੇ ਪੰਜਾਬ ਦੇ ਸਪੂਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਨਾਂਅ 'ਤੇ ਰੱਖਣਾ ਮੋਦੀ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁ. ਟਿੱਬਾ ਸਾਹਿਬ ਵਿਖੇ ਮਹਾਂਪੁਰਸ਼ਾਂ ਦੀ ਯਾਦ 'ਚ ਗੁਰਮਤਿ ਸਮਾਗਮ ਭਲਕੇ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਸੋਹਣ ਸਿੰਘ ਤੇ ਸੰਤ ਲਛਮਣ ਸਿੰਘ ਦੀ ਸਾਲਾਨਾ ਯਾਦ 'ਚ ਗੁਰਮਤਿ ਸਮਾਗਮ 27 ਸਤੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਐਡਵੋਕੇਟ ਧਾਮੀ ਨੇ ਗੁ. ਸ੍ਰੀ ਗਰਨਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਦਾ ਲਿਆ ਜਾਇਜ਼ਾ

ਦਸੂਹਾ, 25 ਸਤੰਬਰ (ਭੁੱਲਰ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਤਮਸਤਕ ਹੋਏ | ...

ਪੂਰੀ ਖ਼ਬਰ »

ਵੀਜ਼ਨ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਦਾ ਵਿਧਾਇਕ ਰਾਜਾ ਨੇ ਕੀਤਾ ਉਦਘਾਟਨ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)- ਅੱਜ ਅਕਾਲ ਕੰਪਲੈਕਸ ਨਜਦੀਕ ਦਾਣਾਂ ਮੰਡੀ ਟਾਂਡਾ ਵਿਖੇ ਸੀਨੀਅਰ ਸਿਟੀਜਨ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਸੀਤੀ ਅਤੇ ਵੀਜਨਕੇਅਰ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਡਾ. ਕੇਵਲ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੈਨੇਡਾ ਦਾ ਹਰ ਤਰ੍ਹਾਂ ਦੇ ਵੀਜ਼ਾ ਹਾਸਲ ਕਰਨ ਵਿਚ ਸਫ਼ਲਤਾ ਹਾਸਲ ਕਰਨ ਲਈ ਕੌਸ਼ਲ ਇਮੀਗ੍ਰੇਸ਼ਨ ਦੀਆਂ ਮਾਹਰ ਸੇਵਾਵਾਂ ਦਾ ਲਾਭ ਉਠਾਓ -ਕੌਸ਼ਲ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀਆਈਸੀਸੀ) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...

ਪੂਰੀ ਖ਼ਬਰ »

ਬਲਦੇਵ ਰਾਜ ਖੇਪੜ ਕਾਂਗਰਸ ਦੇ ਬਲਾਕ ਪ੍ਰਧਾਨ ਬਣੇ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਲਾਕਾਂ ਪ੍ਰਧਾਨਾਂ ਦੀ ਜਾਰੀ ਕੀਤੀ ਗਈ ਸੂਚੀ 'ਚ ਬਲਾਕ ਗੜ੍ਹਸ਼ੰਕਰ ਤੋਂ ਚੌਧਰੀ ਬਲਦੇਵ ਰਾਜ ਖੇਪੜ ਨੂੰ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਲੰਘੀਆਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਟਾਂਡਾ ਦੇ ਤਿੰਨ ਅਧਿਆਪਕ 'ਬੈਸਟ ਟੀਚਰ' ਐਵਾਰਡ ਨਾਲ ਸਨਮਾਨਿਤ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅਧਿਆਪਕ ਦਿਹਾੜੇ ਨੂੰ ਸਮਰਪਿਤ ਹੁਸ਼ਿਆਰਪੁਰ ਸਹੋਦਿਆ ਵਲੋਂ 'ਅਭੀਨੰਦਨ' ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਇਲਾਕੇ ਦੇ ਵਧੀਆ ਕਾਰਗੁਜ਼ਾਰੀ ਲਈ ਅਧਿਆਪਕਾਂ ਨੂੰ 'ਬੈਸਟ ਟੀਚਰ' ਐਵਾਰਡ ਨਾਲ ਨਿਵਾਜ਼ਿਆ ਗਿਆ | ਸਮਾਗਮ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਲਾਇਆ ਦੰਦਾਂ ਤੇ ਜਨਰਲ ਚੈੱਕਅਪ ਕੈਂਪ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)- ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਸੂਲਪੁਰ ਵਿਖੇ ਲਾਈਨਜ਼ ਕਲੱਬ ਟਾਂਡਾ ਫ਼ਤਿਹ ਵਲੋਂ ਵਿਦਿਆਰਥੀਆਂ ਲਈ ਡੈਂਟਲ ਅਤੇ ਜਨਰਲ ਚੈੱਕਅਪ ਕੈਂਪ ਸੰਸਥਾ ਦੇ ਪ੍ਰਧਾਨ ਕਰਨੈਲ ਸਿੰਘ ਮਾਲਵਾ ਦੀ ਅਗਵਾਈ 'ਚ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਦਸੂਹਾ, 25 ਸਤੰਬਰ (ਭੁੱਲਰ)- ਦਸੂਹਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਜ਼ੋਰਾਵਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਭੱਟੀਆਂ ਥਾਣਾ ਮੁਕੇਰੀਆਂ ਨੇ ਦੱਸਿਆ ਕਿ ਉਸਦਾ ਪਿਤਾ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਆਰਮੀ ਗਰਾਊਾਡ ਵਿਖੇ ਗੁਰੂ ਨਾਨਕ ਬਗੀਚੀ ਦਾ ਉਦਘਾਟਨ

ਦਸੂਹਾ, 25 ਸਤੰਬਰ (ਭੁੱਲਰ)- ਆਰਮੀ ਗਰਾਊਾਡ ਦਸੂਹਾ ਵਿਖੇ ਜੰਗਲਾਤ ਵਿਭਾਗ ਵੱਲੋਂ ਚਲਾਈ ਮੁਹਿੰਮ ਤਹਿਤ ਇੱਕ ਜਗ੍ਹਾ ਦੇ ਵਿਚ 550 ਬੂਟੇ ਲਗਾਏ ਗਏ | ਜਿਸ ਨੂੰ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕੀਤਾ ਗਿਆ ਅਤੇ ਇਸ ਜਗ੍ਹਾ ਦਾ ਨਾਂਅ ਵੀ ਗੁਰੂ ਨਾਨਕ ਬਗੀਚੀ ਰੱਖਿਆ ਗਿਆ | ਇਸ ...

ਪੂਰੀ ਖ਼ਬਰ »

ਜੰਗਲ ਲਗਾਉਣ ਦੇ ਕੰਮ ਨੂੰ ਵੀ ਇਕ ਮਿਸ਼ਨ ਦੀ ਤਰ੍ਹਾਂ ਦੇਖਣਾ ਜ਼ਰੂਰੀ- ਡਾ. ਅਮਨਦੀਪ ਸਿੰਘ

ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)- ਹਲਕਾ ਸ਼ਾਮਚੁਰਾਸੀ 'ਚ ਵਿਧਾਇਕ ਡਾ. ਰਵਜੋਤ ਸਿੰਘ ਦੀ ਅਗਵਾਈ 'ਚ 50 ਪਿੰਡਾਂ 'ਚ ਏਕਤਾ ਤੇ ਭਾਈਚਾਰੇ ਦੇ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਜੋ ਮਿੰਨੀ ਜੰਗਲਾਂ ਰਾਹੀਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਰਵਾਇਤੀ ...

ਪੂਰੀ ਖ਼ਬਰ »

ਕੋਲੀਆਂ ਦਾ ਸਾਲਾਨਾ ਛਿੰਝ ਮੇਲਾ ਯਾਦਗਾਰੀ ਹੋ ਨਿੱਬੜਿਆ

ਐਮਾਂ ਮਾਂਗਟ, 25 ਸਤੰਬਰ (ਗੁਰਜੀਤ ਸਿੰਘ ਭੰਮਰਾ)- ਮੁਕੇਰੀਆਂ ਦੇ ਪਿੰਡ ਕੋਲੀਆਂ ਵਿਖੇ ਪੀਰ ਬਾਬਾ ਖਜੂਰ ਵਾਲੇ ਦੀ ਯਾਦ ਵਿਚ ਸਾਲਾਨਾ ਛਿੰਝ ਮੇਲਾ ਪਿੰਡ ਦੀ ਪੰਚਾਇਤ ਅਤੇ ਐਨ. ਆਰ. ਆਈ ਵੀਰਾਂ ਵਲੋਂ ਕਰਵਾਇਆ ਗਿਆ | ਇਸ ਛਿੰਝ ਮੇਲੇ ਵਿਚ ਪੰਜਾਬ ਭਰ ਤੋਂ ਪਹਿਲਵਾਨਾਂ ਨੇ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਦੇ ਐਮ. ਏ. ਹਿੰਦੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਵਿਚ ਪਹਿਲਾ, ਤੀਜਾ, ਚੌਥਾ, ਪੰਜਵਾਂ ਤੇ ਛੇਵਾਂ ਸਥਾਨ ਕੀਤਾ ਹਾਸਲ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ. ਏ. ਹਿੰਦੀ ਦੇ ਦੂਜੇ ਸਮੈਸਟਰ ਦੇ ਨਤੀਜਿਆਂ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਹਿੰਦੀ ਵਿਭਾਗ ਦੇ ਵਿਦਿਆਰਥੀਆਂ ਨੇ ਪੂਰੀ ਯੂਨੀਵਰਸਿਟੀ ਅਤੇ ਹੁਸ਼ਿਆਰਪੁਰ ...

ਪੂਰੀ ਖ਼ਬਰ »

ਚੋਰਾਂ ਵਲੋਂ ਬੱਕਰੀਆਂ ਚੋਰੀ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)- ਬੀਤੀ ਰਾਤ ਭਾਰੇ ਮੀਂਹ ਦਾ ਫਾਇਦਾ ਉਠਾਉਂਦੇ ਹੋਏ ਪਿੰਡ ਨੰਗਲ ਖੁਰਦ ਵਿਖੇ ਅਣਪਛਾਤੇ ਚੋਰਾਂ ਦੇ ਗਰੋਹ ਵਲੋਂ ਇੱਕ ਗਰੀਬ ਪਰਿਵਾਰ ਦੀਆਂ 35 ਬੱਕਰੀਆਂ ਤੇ ਇੱਕ ਛੇਲਾ ਚੋਰੀ ਕਰ ਕੇ ਵੱਡੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ | ...

ਪੂਰੀ ਖ਼ਬਰ »

ਰਿਆਤ ਬਾਹਰਾ ਕਾਲਜ 'ਚ ਵਿਸ਼ਵ ਫਾਰਮੇਸੀ ਦਿਵਸ ਮਨਾਇਆ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਰਿਆਤ ਬਾਹਰਾ ਫਾਰਮੇਸੀ ਕਾਲਜ 'ਚ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਕਾਲਜ ਸਟਾਫ ਤੇ ਵਿਦਿਆਰਥੀਆਂ ਵਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਫਾਰਮੇਸੀ ਕਾਲਜ ਦੇ ਇੰਚਾਰਜ ਪ੍ਰੋ. ਮਨੋਜ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਸਾਈਕਲ ਰੈਲੀ ਕੱਢੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਿੱਟ ਬਾਈਕਰਸ ਕਲੱਬ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਇੱਕ ਸਾਈਕਲ ਰੈਲੀ ਪੂਰੋ ਜੋਸ਼ੋ-ਖਰੋਸ਼ ਤੇ ਉਤਸ਼ਾਹ ਨਾਲ ਕੱਢੀ ਗਈ | ਭਾਰੀ ...

ਪੂਰੀ ਖ਼ਬਰ »

ਡਾਕਟਰਾਂ ਦੀ ਘਾਟ ਕਾਰਨ ਹਟਕੋਰੇ ਮਾਰਦਾ ਨਜ਼ਰ ਆ ਰਿਹਾ ਮਾਹਿਲਪੁਰ ਦਾ ਸਿਵਲ ਹਸਪਤਾਲ

ਮਾਹਿਲਪੁਰ- ਫੁੱਟਬਾਲ ਤੇ ਕੌਮੀ ਸਿਆਸਤ ਵਜੋਂ ਪ੍ਰਸਿੱਧ ਕਸਬਾ ਮਾਹਿਲਪੁਰ ਦਾ ਸਿਵਲ ਹਸਪਤਾਲ ਡਾਕਟਰਾਂ ਦੀ ਵੱਡੀ ਘਾਟ ਤੇ ਮੁੱਢਲੀਆਂ ਸਹੂਲਤਾਂ ਤੋਂ ਵਾਝਾਂ ਹੋਣ ਕਾਰਨ ਇਲਾਕੇ ਦੇ ਕਰੀਬ 150 ਪਿੰਡਾਂ ਦੇ ਜਰੂਰਤਮੰਦ ਲੋਕਾਂ ਨੂੰ ਸਹੂਲਤਾਂ ਦੇਣ ਤੋਂ ਸੱਖਣਾ ਚੱਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX