ਮੰਡੀ ਗੋਬਿੰਦਗੜ੍ਹ, 25 ਸਤੰਬਰ (ਮੁਕੇਸ਼ ਘਈ)-ਪੰਜਾਬ ਸਰਕਾਰ ਤੇ ਭਾਰਤ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਹਰੇਕ ਪਿੰਡ, ਸ਼ਹਿਰ, ਗਲੀ ਮੁਹੱਲੇ ਨੂੰ ਸਾਫ਼ ਸੁਥਰਾ ਬਣਾਈ ਰੱਖਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜੋ ਸਵੱਛਤਾ ...
ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)-ਬਲਾਕ ਖਮਾਣੋਂ 'ਚ ਮੀਂਹ ਨਾਲ ਝੋਨੇ ਦੀ ਫ਼ਸਲ ਦਾ 10 ਫ਼ੀਸਦੀ ਦੇ ਲਗਪਗ ਨੁਕਸਾਨ ਹੋਇਆ ਹੈ, ਜਦ ਕਿ ਝੋਨੇ ਦੀ ਕਿਸਮ ਬਾਸਮਤੀ 126 ਦੇ ਝਾੜ 'ਤੇ ਲਾਜ਼ਮੀ ਤੌਰ 'ਤੇ ਅਸਰ ਪਵੇਗਾ | ਇਹ ਜਾਣਕਾਰੀ ਤਹਿਸੀਲ ਖਮਾਣੋਂ ਦੇ ਮੁੱਖ ਖੇਤੀਬਾੜੀ ...
ਖਮਾਣੋਂ, 25 ਸਤੰਬਰ (ਮਨਮੋਹਣ ਸਿੰਘ ਕਲੇਰ)-ਸਿਵਲ ਹਸਪਤਾਲ ਖਮਾਣੋਂ ਵਿਖੇ ਜ਼ੇਰੇ ਇਲਾਜ ਇਕ ਵਿਆਹੁਤਾ ਨੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ, ਜਦ ਕਿ ਸਹੁਰਾ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ ਕਰਦੇ ਅਜਿਹੀ ਘਟਨਾ ਨੂੰ ਨਕਾਰਿਆ ਹੈ | ਪੀੜਤ ...
ਮੰਡੀ ਗੋਬਿੰਦਗੜ੍ਹ, 25 ਸਤੰਬਰ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਸਥਾਨਕ ਰਾਮ ਭਵਨ ਵਿਖੇ ਪੰਡਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਭਾਜਪਾ ਹਲਕਾ ਅਮਲੋਹ ਦੇ ਇੰਚਾਰਜ ਇੰਜੀ: ਕੰਵਰਵੀਰ ਸਿੰਘ ਟੌਹੜਾ ਨੇ ਪੰਡਤ ਦੀਨ ਦਿਆਲ ਉਪਾਧਿਆਏ ਤੇ ਧਰਤੀ ਮਾਤਾ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਅਰਪਣ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ | ਇਸ ਮੌਕੇ ਇੰਜੀ: ਟੌਹੜਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਉੱਘੇ ਰਾਸ਼ਟਰਵਾਦੀ, ਮਾਨਵਵਾਦ ਤੇ ਅੰਤੋਂਦਿਆ ਦੇ ਮਹਾਨ ਚਿੰਤਕ ਪੰਡਤ ਦੀਨ ਦਿਆਲ ਉਪਾਧਿਆਏ ਵਰਗੇ ਮਹਾਨ ਸਪੂਤ ਦੀ ਪਾਰਟੀ ਹੈ, ਜਿਨ੍ਹਾਂ ਨੇ ਹਮੇਸ਼ਾ ਹੀ ਰਾਸ਼ਟਰ ਹਿਤਾਂ ਨੂੰ ਪਹਿਲ ਦਿੱਤੀ ਸੀ ਤੇ ਮੌਜੂਦਾ ਸਮੇਂ 'ਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਉਨ੍ਹਾਂ ਵਲੋਂ ਦਿਖਾਏ ਮਾਰਗ 'ਤੇ ਚੱਲਦੇ ਹੋਏ, ਜਿਥੇ ਦੇਸ਼ ਨੂੰ ਮਜ਼ਬੂਤ ਤੇ ਸ਼ਕਤੀਸ਼ਾਲੀ ਬਣਾਉਣ ਲਈ ਕੰਮ ਕਰ ਰਹੀ ਹੈ, ਉਥੇ ਹੀ ਸਿਹਤ, ਸਿੱਖਿਆ ਸਮੇਤ ਸਾਰੀਆਂ ਬੁਨਿਆਦੀ ਸਹੂਲਤਾਂ ਸਹੀ ਹੱਕਦਾਰਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਉਪਧਿਆਏ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਦੀ ਤਰੱਕੀ ਤੇ ਖ਼ੁਸ਼ਹਾਲੀ 'ਚ ਅਪਣਾ ਯੋਗਦਾਨ ਪਾਉਣਾ ਚਾਹੀਦਾਹੈ | ਸਮਾਗਮ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਗਰਗ, ਪ੍ਰਦੇਸ਼ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ, ਦੇਵੀ ਦਿਆਲ ਪਰਾਸ਼ਰ, ਰਾਕੇਸ਼ ਸਿੰਗਲਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਸਨੀ ਗੋਇਲ, ਸਾਹਿਲ ਗਰਗ, ਸੁਭਾਸ਼ ਸਿੰਗਲਾ, ਰਾਜਨ ਕੱਕੜ, ਸਨੀ ਟੌਹੜਾ, ਪੁਨੀਤ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ 'ਚ ਭਾਜਪਾ ਆਗੂ ਤੇ ਵਰਕਰ ਵੀ ਸ਼ਾਮਿਲ ਸਨ |
ਜਖਵਾਲੀ, 25 ਸਤੰਬਰ (ਨਿਰਭੈ ਸਿੰਘ)-ਸਰਹਿੰਦ-ਪਟਿਆਲਾ ਮਾਰਗ 'ਤੇ ਸੜਕ ਉੱਪਰ ਖੜ੍ਹੇ ਸੁੱਕੇ ਦਰੱਖ਼ਤ ਬਣ ਰਹੇ ਹਨ ਹਾਦਸਿਆਂ ਦਾ ਕਾਰਨ | ਇਸ ਸੰਬੰਧੀ ਸਾਬਕਾ ਸਰਪੰਚ ਗੁਰਜੀਤ ਸਿੰਘ ਮਾਨ ਨੇ ਦੱਸਿਆ ਕਿ ਤੇਜ਼ ਮੀਂਹ ਹਨੇਰੀ ਦੇ ਮੌਸਮਾਂ 'ਚ ਸੜਕ 'ਤੇ ਖੜ੍ਹੇ ਸੁੱਕੇ ਦਰਖ਼ਤ ...
ਸੰਘੋਲ, 25 ਸਤੰਬਰ (ਪਰਮਵੀਰ ਸਿੰਘ ਧਨੋਆ)-ਗੁਰਦੁਆਰਾ ਸਾਹਿਬ ਪਿੰਡ ਸਿੱਧੂਪੁਰ ਕਲਾਂ ਦੇ ਲੰਗਰ ਲਈ ਸਾਦਾ ਸਮਾਗਮ ਦੌਰਾਨ ਪ੍ਰਬੰਧਕਾਂ ਨੂੰ ਬਰਤਨ ਸੌਂਪੇ ਗਏ | ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਅਵਤਾਰ ਸਿੰਘ ਰਿਆ ਨੇ ਇਸ ਮੌਕੇ ਦੱਸਿਆ ਕਿ ਗੁਰੂਘਰ ਪ੍ਰਬੰਧਕਾਂ ਦੀ ਮੰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX