ਤਾਜਾ ਖ਼ਬਰਾਂ


ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  6 minutes ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  36 minutes ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  about 1 hour ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  about 1 hour ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  about 2 hours ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  about 3 hours ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  about 4 hours ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  about 5 hours ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  about 5 hours ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
. . .  about 6 hours ago
ਵਹੀਰ ਵਿਚ ਵਿਦੇਸ਼ੀ ਫ਼ਡਿੰਗ ਦੀ ਵਰਤੋਂ ਕੀਤੀ ਗਈ- ਆਈ.ਜੀ.
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
. . .  about 6 hours ago
ਅੰਮ੍ਰਿਤਪਾਲ ਸਿੰਘ ਦਾ ਆਈ.ਐਸ.ਆਈ. ਨਾਲ ਸੰਬੰਧ- ਆਈ.ਜੀ.
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
. . .  about 6 hours ago
ਹਾਲੇ ਤੱਕ 114 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ- ਆਈ. ਜੀ.
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
. . .  about 6 hours ago
ਅੰਮ੍ਰਿਤਪਾਲ ਖ਼ਿਲਾਫ਼ 6 ਕੇਸ ਦਰਜ ਕੀਤੇ ਗਏ ਹਨ- ਆਈ. ਜੀ.
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
. . .  about 6 hours ago
ਮੁੱਖ ਸਰਗਨਾ ਅੰਮ੍ਰਿਤਪਾਲ ਸਿੰਘ ਅਜੇ ਫ਼ਰਾਰ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਹਰ ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ-ਆਈ. ਜੀ.
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
. . .  about 6 hours ago
ਸੋਸ਼ਲ ਮੀਡੀਆ ’ਤੇ ਬਿਨਾਂ ਤੱਥਾਂ ਤੋਂ ਕਿਸੇ ਵੀ ਖ਼ਬਰ ਨੂੰ ਨਾ ਚਲਾਇਆ ਜਾਵੇ- ਆਈ. ਜੀ. ਸੁਖਚੈਨ ਸਿੰਘ ਗਿੱਲ
ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ
. . .  about 6 hours ago
ਨਵੀਂ ਦਿੱਲੀ, 20 ਮਾਰਚ- ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਕੇਸ ਵਿਚ ਆਪ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 14....
ਪੰਜਾਬ ’ਚ ਇੰਟਰਨੈੱਟ ਬੰਦ: ਹਾਈਕੋਰਟ ਵਿਚ ਪਟੀਸ਼ਨ ਦਾਖ਼ਲ
. . .  about 6 hours ago
ਚੰਡੀਗੜ੍ਹ, 20 ਮਾਰਚ (ਤਰੁਣ ਭਜਨੀ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਬੰਦ ਹੋਣ ਦੇ ਖ਼ਿਲਾਫ਼ ਐਡਵੋਕੇਟ ਜਗਮੋਹਨ ਭੱਟੀ ਵਲੋਂ ਹਾਈਕੋਰਟ ’ਚ ਪਟੀਸ਼ਨ ਦਾਖ਼ਲ....
ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੁਲਿਸ ਰਾਜਾਸਾਂਸੀ ਹਵਾਈ ਅੱਡੇ ਤੋਂ ਰਵਾਨਾ
. . .  about 7 hours ago
ਅਜਨਾਲਾ, ਰਾਜਾਸਾਂਸੀ 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਹਰਦੀਪ ਸਿੰਘ ਖੀਵਾ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚੇ ਹਰਜੀਤ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਦੀ ਇਕ ਟੀਮ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਦਿੱਲੀ ਲਈ ਰਵਾਨਾ ਹੋ ਗਈ ਹੈ। ਹਰਜੀਤ....
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
. . .  about 7 hours ago
ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰ 11 ਵਜੇ ਤੱਕ ਮੁਲਤਵੀ
ਅਮਰੀਕਾ: ਮਿਆਮੀ ਬੀਚ ਵਿਚ ਹਿੰਸਾ ਤੋਂ ਬਾਅਦ ਕਰਫ਼ਿਊ ਤੇ ਹੰਗਾਮੀ ਸਥਿਤੀ ਦਾ ਐਲਾਨ
. . .  about 7 hours ago
ਸੈਕਰਾਮੈਂਟੋ, ਕੈਲੀਫ਼ੋਰਨੀਆ, 20 ਮਾਰਚ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਫ਼ਲੋਰਿਡਾ ਰਾਜ ਦੇ ਸ਼ਹਿਰ ਮਿਆਮੀ ਬੀਚ ਵਿਚ ਹੋਈਆਂ ਗੋਲੀਬਾਰੀ ਦੀਆਂ ਦੋ ਘਟਨਾਵਾਂ ਤੋਂ ਬਾਅਦ ਵੱਡੀ ਪੱਧਰ ਉਪਰ ਬੇਕਾਬੂ ਹੋਈ ਭੀੜ ’ਤੇ ਕਾਬੂ ਪਾਉਣ ਲਈ ਹੰਗਾਮੀ ਸਥਿਤੀ ਤੇ ਬੀਤੀ ਅੱਧੀ ਰਾਤ ਤੋਂ ਕਰਫ਼ਿਊ ਲਾ ਦੇਣ ਦੀ ਰਿਪੋਰਟ ਹੈ। ਸ਼ਹਿਰ.....
ਜਾਪਾਨੀ ਪ੍ਰਧਾਨ ਮੰਤਰੀ ਨੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਜੀ-7 ਸੰਮੇਲਨ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ
. . .  about 8 hours ago
ਨਵੀਂ ਦਿੱਲੀ, 20 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਫ਼ੂਮਿਓ ਕਿਸ਼ਿਦਾ ਵਿਚਕਾਰ ਇੱਥੇ ਦੇ ਹੈਦਰਾਬਾਦ ਹਾਊਸ ਵਿਖੇ ਵਫ਼ਦ ਪੱਧਰ ਦੀ ਗੱਲਬਾਤ ਹੋਈ। ਇਸ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ’ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜੀ-20 ਦੀ ਪ੍ਰਧਾਨਗੀ ਦਾ ਇਕ ਮਹੱਤਵਪੂਰਨ ਥੰਮ੍ਹ ਗਲੋਬਲ ਸਾਊਥ ਦੀਆਂ....
ਬੇਕਸੂਰੇ ਸਿੱਖ ਨੌਜਵਾਨਾਂ ਦੀ ਫ਼ੜ੍ਹੋ ਫ਼ੜ੍ਹਾਈ ਬੰਦ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ
. . .  about 8 hours ago
ਅੰਮ੍ਰਿਤਸਰ, 20 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜੰਗਲਾਤ ਵਿਭਾਗ ਦਾ ਆਈ. ਐਫ. ਐਸ. ਅਧਿਕਾਰੀ ਪ੍ਰਵੀਨ ਕੁਮਾਰ 4 ਦਿਨਾ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਆਈ. ਐਫ. ਐਸ. ਅਧਿਕਾਰੀ ਪ੍ਰਵੀਨ ਕੁਮਾਰ ਪਿ੍ੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ. ਸੀ. ਸੀ. ਐਫ.) ਜੰਗਲੀ ਜੀਵ ਪੰਜਾਬ ਨੂੰ ਵਿਜੀਲੈਂਸ ਵਲੋਂ ਗਿ੍ਫ਼ਤਾਰ ਕਰਨ ਤੋਂ ਬਾਅਦ ਅੱਜ ਸ਼ਾਮ ਸਮੇਂ ਡਿਊਟੀ ਮੈਜਿਸਟ੍ਰੇਟ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਭਾਜਪਾ, 'ਆਪ', ਕਾਂਗਰਸ ਦੀ ਸਾਜਿਸ਼ ਕਾਮਯਾਬ ਨਹੀਂ ਹੋਣ ਦੇਵਾਂਗੇ-ਸੁਖਬੀਰ

ਆਲਮਗੀਰ, 27 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਨੂੰ ਨਹੀਂ ਮੰਨਦੇ | ਉਨ੍ਹਾਂ ਕਿਹਾ ਕਿ ਜਲਦੀ ਹੀ ਇੱਕ ਪੂਰੇ ਹਾਊਸ ਦੀ ਮੀਟਿੰਗ ਸੱਦੀ ਜਾਵੇਗੀ | ਸੁਖਬੀਰ ਸਿੰਘ ਬਾਦਲ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨਗੀ ਹੇਠ ਹੋਈ ਮੀਟਿੰਗ ਮੌਕੇ ਸੰਬੋਧਨ ਕਰ ਰਹੇ ਸਨ | ਮੀਟਿੰਗ ਵਿਚ ਹਰਿਆਣਾ ਤੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਪਹੁੰਚੇ | ਸੁਖਬੀਰ ਨੇ ਕਿਹਾ, ਜੋ ਸਿੱਖ ਪੰਥ ਨਾਲ ਬੇਇਨਸਾਫ਼ੀ ਅਤੇ ਧੱਕਾ ਹੋਇਆ ਉਸ ਦੇ ਖ਼ਿਲਾਫ਼, ਜੋ ਸੰਘਰਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਹਿਣਗੇ, ਸ਼੍ਰੋਮਣੀ ਅਕਾਲੀ ਦਲ ਉਸ ਸੰਘਰਸ਼ ਵਿਚ ਅੱਗੇ ਹੋ ਕੇ ਹਿੱਸਾ ਲਵੇਗਾ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਦੀ ਸਾਜ਼ਿਸ਼ ਤਿੰਨਾਂ ਪਾਰਟੀਆਂ ਨੇ ਰਲ ਕੇ ਘੜੀ ਹੈ ਜਿਸ ਨੂੰ ਅਸੀਂ ਕਾਮਯਾਬ ਨਹੀਂ ਹੋਣ ਦੇਵਾਂਗੇ | ਇਸ ਮੌਕੇ ਬੋਲਦਿਆਂ ਐਡਵੋਕੇਟ ਸ. ਧਾਮੀ ਨੇ ਕਿਹਾ ਕਿ ਜੋ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਫ਼ੈਸਲਾ ਆਇਆ, ਉਸ ਦੇ ਸੰਬੰਧ ਵਿਚ ਰੱਖੀ ਮੀਟਿੰਗ 'ਚ ਫ਼ੈਸਲੇ ਲਏ ਗਏ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਅਤੇ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਤੇ ਸੁਪਰੀਮ ਕੋਰਟ ਦੇ ਆਏ ਫ਼ੈਸਲੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਸਾਂਝੇ ਤੌਰ 'ਤੇ ਸੰਘਰਸ਼ ਕਰਨਗੀਆਂ | ਇਸ ਮੌਕੇ ਬੋਲਦਿਆਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੇ ਦਬਾ ਹੇਠ ਅੱਜ ਉਸ ਮਹਾਨ ਇਤਿਹਾਸ ਨੂੰ ਤੋੜਿਆ ਗਿਆ, ਜਿਹੜਾ ਕਿ ਕਦੇ ਟੁੱਟ ਨਹੀਂ ਸਕਦਾ ਸੀ | ਇਸ ਮੌਕੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਿਰਪਾਲ ਸਿੰਘ ਬਡੰੂਗਰ, ਬੀਬੀ ਜਗੀਰ ਕੌਰ, ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਮਹਿੰਦਰ ਸਿੰਘ ਚੌਹਾਨਕੇ, ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ, ਰਣਜੀਤ ਸਿੰਘ ਢਿੱਲੋਂ, ਕੇਵਲ ਸਿੰਘ ਬਾਦਲ, ਬਲਵਿੰਦਰ ਸਿੰਘ ਬੇਈਪੁਈ, ਬਾਬਾ ਟੇਕ ਸਿੰਘ ਧਨੌਲਾ, ਅਮਰਜੀਤ ਸਿੰਘ ਚਾਵਲਾ, ਬੂਟਾ ਸਿੰਘ ਬੁਰਥੜੀ, ਰਜਿੰਦਰ ਸਿੰਘ ਮਹਿਤਾ, ਰਘੁਬੀਰ ਸਿੰਘ ਸਹਾਰਨਮਾਜਰਾ ਮੈਂਬਰ ਐਸ.ਜੀ.ਪੀ.ਸੀ, ਬਲਦੇਵ ਸਿੰਘ ਕਿਆਪੁਰੀ, ਗੁਰਚਰਨ ਸਿੰਘ ਗਰੇਵਾਲ, ਬੀਬੀ ਜੋਗਿੰਦਰ ਕੌਰ ਰਾਠੌਰ, ਪਰਮਜੀਤ ਸਿੰਘ ਖਾਲਸਾ, ਸਤਵਿੰਦਰ ਸਿੰਘ ਟੌਹੜਾ, ਜਗਜੀਤ ਸਿੰਘ ਤਲਵੰਡੀ, ਪਿ੍ਤਪਾਲ ਸਿੰਘ, ਗੁਰਮੀਤ ਸਿੰਘ ਬੂਹ, ਭਲਵਾਨ ਭੁਪਿੰਦਰ ਸਿੰਘ, ਮੈਡਮ ਹਰਜਿੰਦਰ ਕੌਰ, ਹਰਭਜਨ ਸਿੰਘ ਮਸਾਣਾ ਮੈਂਬਰ, ਭੁਪਿੰਦਰ ਸਿੰਘ, ਕੁਲਦੀਪ ਕੌਰ ਮੈਂਬਰ, ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਕਰਨੈਲ ਸਿੰਘ ਪੰਜੋਲੀ, ਸੁਖਵਿੰਦਰ ਕੌਰ ਸੁੱਖੀ, ਰਜਿੰਦਰ ਕੌਰ, ਪ੍ਰਧਾਨ ਪਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਝੁਬਰ, ਗੁਰਬਚਨ ਸਿੰਘ, ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਨੁੱਖੀ ਅਧਿਕਾਰ ਸੰਗਠਨ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੱਢਿਆ ਕੈਂਡਲ ਮਾਰਚ

ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਇਕੱਲੇ ਸਿੱਖਾਂ ਦਾ ਮੁੱਦਾ ਨਾ ਹੋ ਕੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਮਾਮਲਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਹਿਊਮਨ ਰਾਈਟਸ ਹੈਲਪ ਲਾਈਨ ਦੇ ਸੂਬਾ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਆਪਣੇ ਹੀ ਵਿਧਾਇਕਾਂ ਤੋਂ ਡਰਨ ਦੀ ਬਜਾਏ ਲੋਕ ਮਸਲੇ ਹੱਲ ਕਰੇ ਸੂਬਾ ਸਰਕਾਰ-ਪ੍ਰਨੀਤ ਕੌਰ

ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-92 ਵਿਧਾਇਕਾਂ ਵਾਲੀ ਮੌਜੂਦਾ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਤੋਂ ਡਰਨ ਦੀ ਬਜਾਏ ਸੂਬੇ ਦੇ ਲੋਕ ਮਸਲੇ ਹੱਲ ਕਰਨ ਨੂੰ ਤਰਜੀਹ ਦੇਵੇ ਅਤੇ ਸਿਆਸੀ ਡਰਾਮੇਬਾਜ਼ੀ ਕਰਨਾ ਬੰਦ ਕਰੇ | ਉਕਤ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ...

ਪੂਰੀ ਖ਼ਬਰ »

ਸਾਬਕਾ ਐਕਸੀਅਨ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਮੈਨਹੋਲਾਂ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ

ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੁੱਡਾ ਦੇ ਸਾਬਕਾ ਐਕਸੀਅਨ ਐੱਨ. ਐੱਸ. ਕਲਸੀ ਨੇ ਨਗਰ ਨਿਗਮ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਨੂੰ ਪੱਤਰ ਲਿਖ ਕੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣਾਏ ਮੇਨਹੋਲਾਂ ਦੀ ਤੁਰੰਤ ਮੁਰੰਮਤ ਕਰਵਾਉਣ ਅਤੇ ਸੜਕਾਂ 'ਤੇ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਨੇ ਲਿਆ ਦਾਣਾ ਮੰਡੀ ਵਿਖੇ ਨੁਕਸਾਨੇ ਹੋਏ ਝੋਨੇ ਦੀ ਫ਼ਸਲ ਦਾ ਜਾਇਜ਼ਾ

ਲਾਲੜੂ, 27 ਸਤੰਬਰ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਢੋਲਾ ਵਲੋਂ ਕਿਸਾਨਾਂ ਆਗੂਆਂ ਨਾਲ ਮਿਲ ਕੇ ਲਾਲੜੂ ਮੰਡੀ ਦਾ ਦੌਰਾ ਕਰਕੇ ਬਰਸਾਤ ਕਾਰਨ ਮੰਡੀ 'ਚ ਕਿਸਾਨਾਂ ਦੇ ਪਏ ਝੋਨੇ ਦੇ ਨੁਕਸਾਨ ਦਾ ਜਾਇਜ਼ਾ ਲਿਆ | ਇਸ ...

ਪੂਰੀ ਖ਼ਬਰ »

ਪਿੰਡ ਚੰਦਪੁਰ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਅਨੀਮੀਆ ਜਾਂਚ ਕੈਂਪ

ਮਾਜਰੀ, 27 ਸਤੰਬਰ (ਕੁਲਵੰਤ ਸਿੰਘ ਧੀਮਾਨ)-ਪਿੰਡ ਚੰਦਪੁਰ ਵਿਖੇ ਗਲੋਬਲ ਕੈਂਸਰ ਕੰਸਰਨ ਇੰਡੀਆ ਵਲੋਂ ਮਹਿੰਦਰਾ ਐਂਡ ਮਹਿੰਦਰਾ ਦੇ ਸਹਿਯੋਗ ਨਾਲ ਮੁਫ਼ਤ ਅਨੀਮੀਆ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਨਿਰੰਜਨ ਸਿੰਘ ਨੇ 85 ਅÏਰਤਾਂ ਦੀ ਜਾਂਚ ਕੀਤੀ, ਜਦਕਿ 84 ਔਰਤਾਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ 'ਤੇ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ

ਚੰਡੀਗੜ੍ਹ, 27 ਸਤੰਬਰ (ਤਰੁਣ ਭਜਨੀ)-ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਨਾਂਅ ਕਈ ਸਾਲ ਪਹਿਲਾਂ ਹੁੱਡਾ ਤੇ ਬਾਦਲ ਨੇ ਤਜਵੀਜ਼ ਕੀਤਾ ਸੀ, ਹੁਣ ਸਵਾਗਤ-ਹੁੱਡਾ

ਚੰਡੀਗੜ੍ਹ, 27 ਸਤੰਬਰ (ਐਨ. ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪ੍ਰਗਟਾਵਾ ਕੀਤਾ ਹੈ ਕਿ ਚੰਡੀਗੜ੍ਹ ਤੇ ਮੁਹਾਲੀ ਵਿਚ ਬਣਾਇਆ ਹਵਾਈ ਅੱਡੇ ਦਾ ਨਾਂਅ ਕਈ ਸਾਲ ਪਹਿਲਾਂ ਮੈਂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ...

ਪੂਰੀ ਖ਼ਬਰ »

ਆਦਰਸ਼ ਸਕੂਲ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਰੈਲੀ 8 ਨੂੰ

ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਦਰਸ਼ ਸਕੂਲ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ ਅਤੇ ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ ਨੇ 8 ਅਕਤੂਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਰੈਲੀ ਕਰਨ ਦਾ ਐਲਾਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਜ਼ਿਲ੍ਹੇ ਦੇ ਸਮੂਹ ਕਲੱਸਟਰ ਮੁਖੀਆਂ ਤੇ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਟੀਮ ਨਾਲ ਰੀਵਿਊ ਮੀਟਿੰਗ

ਐੱਸ. ਏ. ਐੱਸ. ਨਗਰ, 27 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਅੱਜ ਜ਼ਿਲ੍ਹਾ ਦੇ ਸਮੂਹ ਕਲੱਸਟਰ ਮੁਖੀਆਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਅ. ਸ.) ਸੁਸ਼ੀਲ ਨਾਥ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ ...

ਪੂਰੀ ਖ਼ਬਰ »

ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ ਚੇਅਰਮੈਨ ਬਣਿਆ ਦੁੱਧ ਉਤਪਾਦਕ-ਭਗਵੰਤ ਸਿੰਘ ਗੀਗੇਮਾਜਰਾ

ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੇਅਰਮੈਨ ਬਣਾਏ ਜਾਣ ਕਾਰਨ ਪੰਜਾਬ ਦੇ ਦੁੱਧ ਉਤਪਾਦਕਾਂ ਵਿਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਚੇਅਰਮੈਨ ਸਾਹਿਬ ਖ਼ੁਦ ਦੁੱਧ ਉਤਪਾਦਕ ਹਨ ਅਤੇ ਉਹ ਦੁੱਧ ਉਤਪਾਦਕਾਂ ਦੀਆਂ ਮੁਸ਼ਕਿਲਾਂ ਨੂੰ ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਵਲੋਂ ਔਰਤਾਂ ਵਲੋਂ ਖੇਡੀ ਜਾ ਰਹੀ ਰਾਮਲੀਲ੍ਹਾ ਦੀ ਸ਼ਲਾਘਾ

ਜ਼ੀਰਕਪੁਰ, 27 ਸਤੰਬਰ (ਹੈਪੀ ਪੰਡਵਾਲਾ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਨਰੋਏ ਸਮਾਜ ਦੀ ਸਿਰਜਨਾ ਲਈ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਇਕਮੁੱਠ ਹੋਣ ਦਾ ਸੱਦਾ ਦਿੱਤਾ ਹੈ | ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕੈਂਪਸ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ 6 ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 27 ਸਤੰਬਰ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਵਿਖੇ 2022-23 ਸੈਸ਼ਨ ਦੀ ਸ਼ੁਰੂਆਤ ਮੌਕੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਆਖਣ ਲਈ 6 ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ 4 ਹਜ਼ਾਰ ਦੇ ...

ਪੂਰੀ ਖ਼ਬਰ »

ਹਵਾਈ ਅੱਡੇ ਅੰਦਰ ਗ਼ਲਤ ਢੰਗ ਨਾਲ ਵੜਨ ਦੇ ਦੋਸ਼ 'ਚ ਮਾਮਲਾ ਦਰਜ, ਦੋ ਕਾਬੂ

ਐੱਸ. ਏ. ਐੱਸ. ਨਗਰ, 27 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਏਅਰਪੋਰਟ ਦੀ ਪੁਲਿਸ ਵਲੋਂ 2 ਵੱਖ-ਵੱਖ ਦਰਜ ਮਾਮਲਿਆਂ 'ਚ 2 ਵਿਅਕਤੀਆਂ ਨੂੰ ਹਵਾਈ ਅੱਡੇ ਅੰਦਰ ਗਲਤ ਢੰਗ ਨਾਲ ਪ੍ਰਵੇਸ਼ ਕਰਨ ਦੇ ਦੋਸ਼ ਹੇਠ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਵਿਅਕਤੀਆਂ ਦੀ ਪਛਾਣ ਗੌਰਵ ...

ਪੂਰੀ ਖ਼ਬਰ »

ਅੰਬਰੀਸ਼ ਦੀ ਕਵਿਤਾ ਪੁਸਤਕ 'ਸਦਾ ਇੰਝ ਹੀ' 'ਤੇ ਹੋਈ ਚਰਚਾ

ਚੰਡੀਗੜ੍ਹ, 27 ਸਤੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਸਕੂਲ ਆਫ਼ ਪੋਇਟਰੀ ਕਿ੍ਟੀਸਿਜ਼ਮ ਦੁਆਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਡਾ. ਅੰਬਰੀਸ ਦੀ ਨਵੀਂ ਕਵਿਤਾ ਪੁਸਤਕ 'ਸਦਾ ਇੰਝ ਹੀ' 'ਤੇ ਵਿਚਾਰ-ਚਰਚਾ ਕਰਵਾਈ ਗਈ | ਸ਼ੁਰੂ 'ਚ ...

ਪੂਰੀ ਖ਼ਬਰ »

ਹਰਿਆਣਾ 'ਚ ਬਾਰਿਸ਼ ਕਾਰਨ ਫ਼ਸਲਾਂ ਦਾ ਹੋਇਆ ਨੁਕਸਾਨ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਵਧੀਕ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਵੀ.ਐਸ. ਕੁੰਡੂ ਨੇ ਜ਼ਿਲ੍ਹਾ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬਰਸਾਤ ਨਾਲ ਰਿਹਾਇਸ਼ੀ ਖੇਤਰਾਂ ਵਿਚ ਹੋਏ ਜਲਭਰਾਵ ਦੀ ਤੁਰੰਤ ਨਿਕਾਸੀ ਕੀਤੀ ਜਾਵੇ ਤੇ ...

ਪੂਰੀ ਖ਼ਬਰ »

'ਗਰਲਜ਼ ਇੰਡੀਆ ਪ੍ਰੋਜੈਕਟ' 'ਚ ਭਾਗ ਲੈਣ ਵਾਲੇ ਸਕੂਲਾਂ ਲਈ ਸਿਖਲਾਈ ਸੈਸ਼ਨ

ਚੰਡੀਗੜ੍ਹ, 27 ਸਤੰਬਰ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀ.ਸੀ.ਪੀ.ਸੀ.ਆਰ.) ਦੇ ਸਹਿਯੋਗ ਨਾਲ 'ਗਰਲਜ਼ ਇੰਡੀਆ ਪ੍ਰੋਜੈਕਟ' 'ਚ ਭਾਗ ਲੈਣ ਵਾਲੇ ਸਕੂਲਾਂ ਲਈ ਇਕ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ | ਸਕੂਲ ਆਫ ਪਬਲਿਕ ...

ਪੂਰੀ ਖ਼ਬਰ »

ਨਗਰ ਨਿਗਮ ਨੇ ਸਫ਼ਾਈ ਮੁਹਿੰਮ ਚਲਾਈ

ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਨਗਰ ਨਿਗਮ ਚੰਡੀਗੜ੍ਹ ਵਲੋਂ ਅੱਜ ਸਵੱਛ ਅੰਮਿ੍ਤ ਮਹੋਤਸਵ ਤਹਿਤ ਵੱਡੇ ਪਾਰਕਾਂ ਸਮੇਤ 75 ਪਾਰਕਾਂ 'ਚ ਅੱਜ ਪਲਾਗਿੰਗ ਅਤੇ ਸਫ਼ਾਈ ਚਲਾਈ ਗਈ | ਮੇਅਰ ਸਰਬਜੀਤ ਕੌਰ ਨੇ ਮਨੀਮਾਜਰਾ ਵਿਖੇ ਪੂਰੇ ਦਿਨ ਦੀ ਮੁਹਿੰਮ ਦਾ ਆਗਾਜ਼ ਕੀਤਾ ...

ਪੂਰੀ ਖ਼ਬਰ »

ਸ. ਭਗਤ ਸਿੰਘ ਦੀ ਸੋਚ ਨੂੰ ਪ੍ਰਚਾਰਨਾ ਸਮੇਂ ਦੀ ਲੋੜ-ਸੰਜੀਵਨ ਸਿੰਘ

ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਅੱਜ ਨਾਟਕਕਾਰ ਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਕਿਹਾ ਕਿ ਉਨ੍ਹਾਂ ਨੇ ਆਪਣੇ ਨਾਟਕ 'ਸਰਦਾਰ' 'ਚ ਸ਼ਹੀਦ-ਏ-ਆਜ਼ਮ ਸਰਦਾਰ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 'ਪੰਜਾਬੀ ਡਾਂਡੀਆਂ' ਨਾਮੀ ਨਿ੍ਤ ਪੇਸ਼ਕਾਰੀਆਂ ਨੂੰ ਦਰਸ਼ਕਾਂ ਨੇ ਖ਼ੂਬ ਰੀਝ ਨਾਲ ਮਾਣਿਆ

ਚੰਡੀਗੜ੍ਹ, 27 ਸਤੰਬਰ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ (ਕੋਰੋਨਾ ਸਮੇਂ ਨੂੰ ਛੱਡ ਕੇ) ਵੀ 'ਚੰਡੀਗੜ੍ਹ ਦੀਵਾਜ ਕਲੱਬ' ਵਲੋਂ ਨਿਵੇਕਲੀਆਂ ਪੇਸ਼ਕਾਰੀਆਂ ਤਹਿਤ 'ਪੰਜਾਬੀ ਡਾਂਡੀਆਂ' ਨਾਮੀ ਪ੍ਰੋਗਰਾਮ ਅੱਜ ਪੇਸ਼ ਕੀਤਾ ਗਿਆ | ਬੀਨੂੰ ਬਿੰਦਲਿਸ਼ ਦੀ ...

ਪੂਰੀ ਖ਼ਬਰ »

ਸੰਧਵਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੇਂ ਜਨਮ ਦਿਹਾੜੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ | ਸ. ਸੰਧਵਾਂ ਨੇ ਕਿਹਾ ਕਿ ਸ਼ਹੀਦ ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਦੇ ਵੱਖ-ਵੱਖ ਸੈਕਟਰਾਂ 'ਚ ਰਾਮ ਲੀਲ੍ਹਾ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ (ਨਵਿੰਦਰ ਸਿੰਘ ਬੜਿੰਗ)-ਦੁਸ਼ਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਯੁਵਾ ਵਿਕਾਸ ਰਾਮ ਲੀਲ੍ਹਾ ਅਤੇ ਦੁਸ਼ਹਿਰਾ ਕਮੇਟੀ ਪਿੰਡ ਧਨਾਸ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਲੋਕਾਂ ਦੇ ਭਾਰੀ ਇਕੱਠ ਨੇ ਕਲਾਕਾਰਾਂ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 19 ਨਵੇਂ ਮਾਮਲੇ ਆਏ ਤੇ 1 ਮੌਤ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਦੇ 19 ਨਵੇਂ ਮਾਮਲੇ ਆਏ, ਜ਼ਿਲ੍ਹਾ ਜਲੰਧਰ ਵਿਚ ਇਕ ਮੌਤ ਹੋਣ ਦੀ ਪੁਸ਼ਟੀ ਵੀ ਹੋਈ ਤੇ 59 ਮਰੀਜ਼ ਸਿਹਤਯਾਬ ਹੋਏ | ਅੱਜ ਜਿਹੜੇ ਜ਼ਿਲਿ੍ਹਆਂ ਵਿੱਚੋਂ ਮਾਮਲੇ ਆਏ ਉਨ੍ਹਾਂ ਵਿੱਚੋਂ ਅੰਮਿ੍ਤਸਰ ਤੇ ਐਸ.ਏ.ਐਸ ਨਗਰ ਤੋਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀ ਕਾਬੂ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਝੱਜਰ ਜ਼ਿਲੇ੍ਹ ਵਿਚ ਤੈਨਾਤ ਪਟਵਾਰੀ ਨੂੰ ਜੱਦੀ ਜ਼ਮੀਨ ਦੀ ਖੇਵਟ ਵੱਖ ਕਰਨ ਦੇ ਏਵਜ ਵਿਚ 37,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥ ਗਿ੍ਫ਼ਤਾਰ ਕੀਤਾ ਹੈ | ਬਿਊਰੋ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਰਾਤਿਆਂ ਦੀ ਸ਼ੁੱਭ ਕਾਮਨਾ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਅੱਜ ਅਸ਼ਵਿਨ ਨਰਾਤਿਆਂ ਦੇ ਦੂਜੇ ਦਿਨ ਚੰਡੀਮਾਤਾ ਮੰਦਿਰ ਪਹੁੰਚ ਕੇ ਮਾਤਾ ਦੀ ਪੂਜਾ-ਅਰਚਣਾ ਕਰ ਆਸ਼ੀਰਵਾਦ ਲਿਆ | ਇਸ ਦੇ ਬਾਅਦ ਉਨ੍ਹਾਂ ਨੇ ਚੰਡੀਮਾਤਾ ਮੰਦਿਰ ਦੇ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਵਲੋਂ ਟੀ.ਟੀ. ਵਾਟਰ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਅੱਜ ਸੈਕਟਰ 46 ਵਿਖੇ ਨਵੀਂ ਟਰਸ਼ਰੀ ਟ੍ਰੀਟਿਡ ਵਾਟਰ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ | ਇਸ ਮੌਕੇ ਇਲਾਕਾ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ, ਸਥਾਨਕ ...

ਪੂਰੀ ਖ਼ਬਰ »

ਰੇਲਵੇ ਲਾਈਨ ਬਾਰੇ ਪ੍ਰਾਜੈਕਟ ਦਾ ਨਿਰਮਾਣ ਕੀਤਾ ਜਾਵੇਗਾ

ਚੰਡੀਗੜ੍ਹ, 27 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਫਰੀਦਾਬਾਦ ਦੇ ਵਲੱਭਗੜ੍ਹ-ਮਥੁਰਾ ਰੇਲਵੇ ਲਾਇਨ 'ਤੇ ਰੇਲਵੇ ਅੰਡਰ ਬਿ੍ਜ (ਆਰਯੂਬੀ) ਦਾ ਜਲਦੀ ਨਿਰਮਾਣ ਕੀਤਾ ਜਾਵੇਗਾ | ਇਸ ਪ੍ਰੋਜੈਕਟ ਤਹਿਤ ਈ-ਭੂਮੀ ਪੋਰਟਲ ਰਾਹੀਂ ਲਗਪਗ 1 ਏਕੜ ਜ਼ਮੀਨ ਖ਼ਰੀਦੀ ਜਾਵੇਗੀ | ਅੱਜ ਇੱਥੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵਿਰਾਸਤ-ਏ-ਖ਼ਾਲਸਾ ਅਤੇ ਦਾਸਤਾਨ-ਏ-ਸ਼ਹਾਦਤ ਲਈ ਈ-ਬੁਕਿੰਗ ਸਹੂਲਤ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ) ਪੰਜਾਬ ਸਰਕਾਰ ਸੂਬੇ ਵਿਚ ਸੈਰ-ਸਪਾਟੇ ਨੂੰ ਵਧਾਉਣ ਦੇ ਮੰਤਵ ਨਾਲ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਇਮਾਰਤਾਂ ਅਤੇ ਅਜਾਇਬਘਰਾਂ ਨੂੰ ਵਿਖਾਉਣ ਲਈ ਦੇਸ਼-ਵਿਦੇਸ਼ ਦੇ ਸੈਲਾਨੀਆਂ ਨੂੰ ਵੱਧ ਤੋਂ ਵੱਧ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX