ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  10 minutes ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  48 minutes ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  about 2 hours ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  about 2 hours ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  about 3 hours ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  about 3 hours ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  about 3 hours ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  about 3 hours ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  about 4 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 5 hours ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  about 6 hours ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 6 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 6 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  about 7 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 7 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 7 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 7 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 7 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 8 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 8 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 8 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 8 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਖੰਨਾ / ਸਮਰਾਲਾ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਥਾੲੀਂ ਸਮਾਗਮ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਅੱਜ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਖੰਨਾ 'ਚ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ¢ ਇਸ ਮੌਕੇ ਉਨ੍ਹਾਂ ਦੇ ਜੀਵਨ ਅਤੇ ਦੇਸ਼ ਲਈ ਪਾਏ ਗਏ ਯੋਗਦਾਨ ਲਈ ਯਾਦ ਕੀਤਾ ਗਿਆ¢ ਇਸ ਮੌਕੇ ਭੀਮ ਸੈਨ ਨੇ ਉਨ੍ਹਾਂ ਦੀ ਜੀਵਨ ਸ਼ੈਲੀ ਅਤੇ ...

ਪੂਰੀ ਖ਼ਬਰ »

ਸ਼ਹੀਦਾਂ ਨੂੰ ਦਿਲੋਂ ਯਾਦ ਰੱਖਣ ਵਾਲੀ ਕੌਮ ਹਮੇਸ਼ਾ ਚੜ੍ਹਦੀ ਕਲਾ 'ਚ ਰਹਿੰਦੀ ਹੈ-ਵਿਧਾਇਕ ਜਗਤਾਰ ਸਿੰਘ ਦਿਆਲਪੁਰਾ

ਸਮਰਾਲਾ, (ਗੋਪਾਲ ਸੋਫਤ)-ਜਿਹੜੀ ਕੌਮ ਆਪਣੇ ਸ਼ਹੀਦਾਂ ਨੂੰ ਦਿਲੋਂ ਯਾਦ ਰੱਖਦੀ ਹੈ, ਉਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀ ਹੈ ਅਤੇ 115 ਸਾਲ ਪਹਿਲਾਂ ਤੋਂ ਲੈ ਕਿ ਅੱਜ ਵੀ ਸ਼ਹੀਦ ਭਗਤ ਸਿੰਘ ਨੂੰ ਉਸੇ ਸ਼ਿੱਦਤ ਨਾਲ ਯਾਦ ਕੀਤਾ ਜਾਂਦਾ ਹੈ ¢ ਇਹ ਪ੍ਰਗਟਾਵਾ ਸਮਰਾਲਾ ਦੇ ...

ਪੂਰੀ ਖ਼ਬਰ »

ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ-ਖੰਨਾ ਬੱਚਿਆਂ ਦੇ ਮਾਪਿਆਂ ਦੀ ਬਣ ਰਿਹੈ ਪਹਿਲੀ ਪਸੰਦ

ਬੀਜਾ, 28 ਸਤੰਬਰ (ਕਸ਼ਮੀਰਾ ਸਿੰਘ ਬਗਲੀ)-ਅੰਤਰਰਾਸ਼ਟਰੀ ਪੱਧਰ 'ਤੇ ਸਿਹਤ ਸਹੂਲਤਾਂ ਮੁਹੱਈਆ ਕਰਨ ਵਾਲਾ ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਵਾਲੀ ਕੁਲਾਰ ਵਿੱਦਿਅਕ ਸੰਸਥਾਵਾਂ ਦਾ ਜਿੱਥੇ ਅੱਜ ਮੈਡੀਕਲ ਸਿੱਖਿਆ ਖੇਤਰ ਵਿਚ ਸੂਬੇ ਭਰ ਵਿਚ ਹੀ ਨਹੀਂ ਸਗੋਂ ਦੁਨੀਆਂ ਭਰ ਚੰਗਾ ਨਾਮ ਚੱਲ ਰਿਹਾ ਹੈ ਉੱਥੇ ਇਸ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਸਿੱਖਿਆ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਆਈ. ਸੀ. ਐਸ. ਈ. ਪੈਟਰਨ ਦੇ ਆਧਾਰਿਤ ਕੁਲਾਰ ਪਬਲਿਕ ਸਕੂਲ ਜੀ. ਟੀ. ਰੋਡ ਖੰਨਾ ਕਿਸ਼ਨਗੜ੍ਹ ਪਿਛਲੇ 7 ਮਹੀਨੇ ਪਹਿਲਾ ਖੋਲਿਆ ਹੋਇਆ, ਇਹ ਸਕੂਲ ਅੱਜ ਬੱਚਿਆਂ ਦੇ ਮਾਪਿਆਂ ਲਈ ਪਹਿਲੀ ਪਸੰਦ ਬਣਦਾ ਜਾ ਰਿਹਾ ਹੈ ¢ ਇਹ ਪ੍ਰਗਟਾਵਾ ਡਾਇਰੈਕਟਰ ਰੁਪਿੰਦਰ ਸਿੰਘ ਬੈਨੀਪਾਲ ਤੇ ਪਿ੍ੰਸੀਪਲ ਰੇਵਾ ਟੰਡਨ ਨੇ ਸੰਸਥਾ ਦੇ ਚੇਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ ਵਲੋਂ ਸਮੂਹ ਟੀਚਰਾਂ ਨਾਲ ਰੱਖੀ ਗਈ ਵਿਸ਼ੇਸ਼ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਆਖਿਆ ਕਿ ਜਿੱਥੇ ਬੱਚਿਆਂ ਨੂੰ ਮਾਤ ਭਾਸ਼ਾ ਦੇ ਨਾਲ ਨਾਲ ਹਾਈ ਪੱਧਰ ਦੀ ਅੰਗਰੇਜ਼ੀ ਵਿਚ ਨਿਪੁੰਨ ਬਣਾਉਣ ਲਈ ਉੱਚ ਦਰਜੇ ਦਾ ਸਟਾਫ਼ ਬੜੀ ਮਿਹਨਤ ਨਾਲ ਐਡਵਾਂਸ ਤਕਨੀਕ ਦੀ ਪੜ੍ਹਾਈ ਨਾਲ ਗਿਆਨ ਵਿਚ ਵਾਧਾ ਕਰ ਰਹੇ ਹਨ ¢ ਇਸ ਮੌਕੇ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਕਿਹਾ ਸਾਡੀ ਸੰਸਥਾ ਦਾ ਮੁੱਖ ਮਕਸਦ ਹੈ ਕਿ ਬੱਚਿਆਂ ਨੂੰ ਇੰਟਰਨੈਸ਼ਨਲ ਪੱਧਰ ਦੀ ਪੜ੍ਹਾਈ ਨਾਲ ਜੋੜ ਕੇ ਵਿਦੇਸ਼ਾਂ ਜਾਂ ਵੱਡੇ ਵੱਡੇ ਕੰਪੀਟੀਸ਼ਨਾਂ ਲੜਨ ਦੇ ਯੋਗ ਬਣਾਇਆ ਜਾਵੇਗਾ ਤਾਂ ਕਿ ਉਹ ਆਪਣੇ ਭਵਿੱਖ ਨੂੰ ਸਥਾਪਿਤ ਕਰਨ ਵਿਚ ਕੋਈ ਮੁਸ਼ਕਲ ਨਾ ਆਵੇ¢ ਇਸ ਮੌਕੇ ਪਿ੍ੰਸੀਪਲ ਰੇਵਾ ਟੰਡਨ ਨੇ ਦਸਿਆ ਕਿ ਮਾਪਿਆਂ ਦੇ ਉਤਸ਼ਾਹ ਨੂੰ ਦੇਖਦਿਆਂ 15 ਅਕਤੂਬਰ ਤੋਂ ਨਰਸਰੀ ਦਾ ਇੱਕ ਨਵਾਂ ਸੈਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ ਸਾਡੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਮਿਸਟਰ ਹੈਰੀ ਦੱਸਿਆ ਕਿ ਸਕੂਲ ਹਾਲੇ ਛੇਵੀਂ ਤੱਕ ਹੈ, ਇਸ ਸਕੂਲ ਵਿਚ ਬੱਚਿਆਂ ਲਈ ਪ੍ਰਬੰਧਕਾਂ ਨੇ ਹਰ ਸਹੂਲਤ ਦਿੱਤੀ ਹੋਈ ਹੈ ¢ ਵਾਜਬ ਫ਼ੀਸਾਂ ਦੇ ਨਾਲ ਉੱਚ ਕੋਟੀ ਦੀ ਸਿੱਖਿਆ ਦਿੱਤੀ ਜਾਵੇਗੀ¢
ਮੁਕਾਬਲੇ ਦੇ ਯੁੱਗ 'ਚ ਉੱਚ ਦਰਜੇ ਦੀ ਤਾਲੀਮ ਬੱਚਿਆਂ ਲਈ ਬਹੁਤ ਜ਼ਰੂਰੀ-ਡਾ. ਕੁਲਾਰ
ਕੁਲਾਰ ਹਸਪਤਾਲ ਤੇ ਕੁਲਾਰ ਵਿੱਦਿਅਕ ਸੰਸਥਾਵਾਂ ਦੇ ਐਮ. ਡੀ. ਇੰਟਰਨੈਸ਼ਨਲ ਮੋਟਾਪਾ ਸਰਜਨ ਕੁਲਦੀਪਕ ਸਿੰਘ ਕੁਲਾਰ ਨੇ ਕਿਹਾ ਕਿ ਅੱਜ ਮੁਕਾਬਲੇ ਦੇ ਯੁੱਗ 'ਚ ਉੱਚ ਦਰਜੇ ਦੀ ਤਾਲੀਮ ਬੱਚਿਆਂ ਲਈ ਬਹੁਤ ਹੀ ਜ਼ਰੂਰੀ ਹੈ¢ ਜੇਕਰ ਬੱਚਿਆਂ ਦੀ ਨੀਂਹ ਮਜਬੂਤ ਹੋਵੇਗੀ ਤਾਂ ਉਹ ਅੱਗੇ ਜਾ ਕੇ ਜ਼ਿੰਦਗੀ ਦੇ ਹਰ ਮੁਕਾਮ ਨੂੰ ਹਾਸਲ ਕਰਨ ਲਈ ਕੰਪੀਟੀਸ਼ਨ ਲੜ ਸਕਦੇ ਹਨ ¢ ਸਕੂਲ ਵਿਚ ਵਾਜਬ ਫ਼ੀਸਾਂ ਨਾਲ ਇੰਟਰਨੈਸ਼ਨਲ ਦੀ ਪੜ੍ਹਾਈ ਦੇ ਪੁਖ਼ਤਾ ਪ੍ਰਬੰਧਾਂ ਨਾਲ ਬੱਚਿਆਂ ਲਈ ਚਾਨਣ ਮੁਨਾਰਾ ਬਣ ਕੇ ਇਹ ਸਕੂਲ ਆਉਣ ਵਾਲੇ ਸਮੇਂ ਨਵੇਂ ਦਿਸਹੱਦੇ ਕਾਇਮ ਕਰੇਗਾ¢

ਖ਼ਬਰ ਸ਼ੇਅਰ ਕਰੋ

 

ਪ੍ਰੋ. ਮੰਜੂ ਸੱਦੀ ਨੂੰ ਭਾਰਤ ਸਿੱਖਿਆ ਗੌਰਵ ਪੁਰਸਕਾਰ ਮਿਲਿਆ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਪ੍ਰੋ. ਮੰਜੂ ਸੱਦੀ ਬਾਲਾ ਨੂੰ ਉਨ੍ਹਾਂ ਦੇ ਵਿੱਦਿਅਕ ਖੇਤਰ ਦੇ ਖੋਜ ਅਤੇ ਸਿੱਖਿਆ ਦੇ ਖੇਤਰ ਦੇ ਤਜਰਬੇ ਨੂੰ ਮੁੱਖ ਰੱਖਦੇ ਹੋਏ ਵਿੱਦਿਅਕ ਖੇਤਰ 'ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਕੇ. ਟੀ. ਕੇ. ਆਊਟਸਟੈਡਿੰਗ ਅਚੀਵਰਜ਼ ...

ਪੂਰੀ ਖ਼ਬਰ »

ਮੋਬਾਈਲ ਟਾਵਰ ਲਗਾਉਣ ਤੋਂ ਰੋਕਣ ਲਈ ਐੱਸ. ਡੀ. ਐਮ. ਮਨਜੀਤ ਕੌਰ ਨੂੰ ਮੰਗ ਪੱਤਰ ਦਿੱਤਾ

ਖੰਨਾ, 28 ਸਤੰਬਰ (ਮਨਜੀਤ ਸਿੰਘ ਧੀਮਾਨ)-ਅੱਜ ਤੀਸਰੇ ਦਿਨ ਖੰਨਾ ਦੇ ਖਟੀਕਾ ਚੌਕ ਵਿੱਚ ਮੋਬਾਈਲ ਟਾਵਰ ਲਗਾਉਣ ਤੋਂ ਰੋਕਣ ਲਈ ਇਲਾਕਾ ਵਾਸੀਆਂ ਨੇ ਐੱਸ. ਡੀ. ਐਮ. ਖੰਨਾ ਮਨਜੀਤ ਕੌਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ¢ ਇਸ ਮੌਕੇ ਐੱਸ. ਡੀ. ਐਮ. ਨੇ ਮੁਹੱਲਾ ਸੁਧਾਰ ਕਮੇਟੀ ...

ਪੂਰੀ ਖ਼ਬਰ »

ਨੰਬਰਦਾਰ ਬੈਨੀਪਾਲ ਸੂਬਾ ਐਸੋਸੀਏਸ਼ਨ ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਨਿਯੁਕਤ

ਈਸੜੂ, 28 ਸਤੰਬਰ (ਬਲਵਿੰਦਰ ਸਿੰਘ)-ਸਮਾਜ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਨੰਬਰਦਾਰਾਂ ਐਸੋਸੀਏਸ਼ਨ (ਗਾਲਿਬ) ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਵੱਲੋਂ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਵਾਸੀ ਰੋਹਣੋਂ ਖ਼ੁਰਦ ਨੂੰ ...

ਪੂਰੀ ਖ਼ਬਰ »

ਮਾਰਕਫੈੱਡ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਮੋਹੀ ਨੂੰ ਦਿੱਤੀ ਵਧਾਈ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੂੰ ਉਨ੍ਹਾਂ ਦੀ ਤਾਜਪੋਸ਼ੀ 'ਤੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਉਪ ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੇ ਵਧਾਈ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਮੀਟਿੰਗ

ਖੰਨਾ, 28 ਸਤੰਬਰ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ¢ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਵਿਸ਼ਵ ਹਕਲਾਅ ਦਿਵਸ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਵਿਸ਼ਵ ਹਕਲਾਅ ਦਿਵਸ ਸੰਬੰਧੀ ਡਾ. ਰਵੀ ਦੱਤ ਐੱਸ. ਐਮ. ਓ. ਦੀ ਅਗਵਾਈ 'ਚ ਸੀ. ਐਚ. ਸੀ. ਮਾਨੂੰਪੁਰ ਵਿਖੇ ਜਾਗਰੂਕਤਾ ਲਗਾਇਆ ਗਿਆ | ਇਸ ਸਮੇਂ ਡਾ. ਰਵੀ ਦੱਤ ਨੇ ਕਿਹਾ ਕਿ ਹਕਲਾਅ ਆਮ ਤੌਰ 'ਤੇ ਕੁੱਤੇ, ਬੰਦਰ, ਬਿੱਲੀ ਆਦਿ ਦੇ ਕੱਟਣ ਕਾਰਨ ਹੁੰਦਾ ...

ਪੂਰੀ ਖ਼ਬਰ »

ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਕਨੇਚ ਨੇ ਮੈਂਬਰਾਂ ਨੂੰ ਮੁਨਾਫ਼ਾ ਵੰਡਿਆ

ਸਾਹਨੇਵਾਲ/ਕੁਹਾੜਾ, 28 ਸਤੰਬਰ (ਅਮਰਜੀਤ ਸਿੰਘ ਮੰਗਲੀ, ਸੰਦੀਪ ਸਿੰਘ ਕੁਹਾੜਾ)-ਇੱਥੋਂ ਨਜ਼ਦੀਕ ਪਿੰਡ ਕਨੇਚ ਵਿਖੇ 2013 ਤੋਂ 2021 ਤੱਕ ਦਾ ਮੁਨਾਫ਼ਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮ. ਕਨੇਚ ਵੱਲੋਂ ਆਪਣੇ ਮੈਂਬਰਾਂ ਦਾ ਆਮ ਇਜਲਾਸ ਕਰਕੇ 81.13 ਲੱਖ ਦਾ ਮੁਨਾਫ਼ਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ 3 ਬਲਾਕ ਸੰਮਤੀ ਮੈਂਬਰਾਂ ਨੂੰ ਪਾਰਟੀ 'ਚੋਂ ਬਾਹਰ ਕੱਢਿਆ

ਮਾਛੀਵਾੜਾ ਸਾਹਿਬ, 28 ਸਤੰਬਰ (ਸੁਖਵੰਤ ਸਿੰਘ ਗਿੱਲ)-ਪਿਛਲਾ ਲੰਮਾ ਅਰਸਾ ਕਾਂਗਰਸ ਪਾਰਟੀ ਵਿਚ ਰਹੇ 3 ਬਲਾਕ ਸੰਮਤੀ ਮੈਂਬਰਾਂ ਨੂੰ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਵਿਰੁੱਧ ਚੱਲਣ 'ਤੇ ਸਖ਼ਤ ਰੁੱਖ ਅਪਣਾਉਂਦਿਆਂ ਹੋਇਆ ਕਾਂਗਰਸ ਦੇ ਉਪ ਚੇਅਰਮੈਨ ਸੁਖਪ੍ਰੀਤ ਝੜੌਦੀ, ...

ਪੂਰੀ ਖ਼ਬਰ »

ਵਿਧਾਇਕ ਗਿਆਸਪੁਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਦਫ਼ਤਰ ਮਲੌਦ ਵਿਖੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਮਲੌਦ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਖੰਨਾ ਦੀਆਂ ਸ਼ੂਟਰ ਜਸਮਨ ਕੈਲੇ ਨੇ 4 ਸੋਨ ਤਗਮੇ ਜਿੱਤੇ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਮੋਹਾਲੀ ਵਿਖੇ ਹੋਈ 57ਵੀਂ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ 'ਚ ਖੰਨਾ ਸ਼ੂਟਿੰਗ ਕਲੱਬ ਦੀਆਂ ਸ਼ੂਟਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਕਲੱਬ ਦੇ ਡਾਇਰੈਕਟਰ ਡਾਕਟਰ ਆਰ. ਪੀ. ਐਸ. ਖੁਰਾਣਾ ਨੇ ਦੱਸਿਆ ਕਿ ਜਸਮਨ ਕੈਲੇ ਨੇ ਵੱਖ ਵੱਖ ...

ਪੂਰੀ ਖ਼ਬਰ »

ਗਿਆਸਪੁਰਾ ਵਲੋਂ ਰੱਬੋਂ ਨੀਚੀ ਖੇਡ ਮੇਲੇ ਦਾ ਸਟਿੱਕਰ ਜਾਰੀ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਰੱਬੋਂ ਨੀਚੀ ਵਿਖੇ ਮੌਸਮ ਦੀ ਖ਼ਰਾਬੀ ਕਾਰਨ ਮੁਲਤਵੀ ਹੋਏ ਟਿਵਾਣਾ ਸਪੋਰਟਸ ਕਲੱਬ ਰੱਬੋਂ ਨੀਚੀ ਵਲੋਂ ਮੁੜ ਕਰਵਾਏ ਜਾ ਰਹੇ 3 ਤੇ 4 ਅਕਤੂਬਰ ਨੂੰ ਹੋਣ ਵਾਲੇ ਟੂਰਨਾਮੈਂਟ ਦਾ ਵਿਧਾਇਕ ਮਨਵਿੰਦਰ ਸਿੰਘ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਟਿਕਟ ਦੇ ਕੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਲੁਧਿਆਣਾ ਬੱਸ ਅੱਡੇ 'ਤੇ ਉਤਾਰਿਆ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...

ਪੂਰੀ ਖ਼ਬਰ »

ਪਾਇਲ ਹਸਪਤਾਲ ਵਿਖੇ ਵਿਸ਼ਵ ਹਲਕਾਅ ਦਿਵਸ ਮਨਾਇਆ

ਪਾਇਲ, 28 ਸਤੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਨੈਸ਼ਨਲ ਰੇਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਹਲਕਾਅ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਸੀ. ਐਚ. ਸੀ. ਪਾਇਲ ਵਿਖੇ ਕਰਵਾਇਆ ਗਿਆ ¢ ਇਸ ਮੌਕੇ ਡਾਕਟਰ ਹਰਪ੍ਰੀਤ ਸਿੰਘ ਸੇਖੋਂ ਨੇ ਦੱਸਿਆ ਕਿ ਕੁੱਤੇ ਦੇ ਕੱਟੇ ਨੂੰ ...

ਪੂਰੀ ਖ਼ਬਰ »

ਗਿਆਸੁਪਰਾ ਨੇ 16 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਅਤੇ ਸਿਲੰਡਰ ਵੰਡੇ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 10 ਤੋਂ ਕੌਂਸਲਰ ਗੁਰਜੰਟ ਸਿੰਘ ਬਿੱਲੂ ਵਲੋਂ ਲਗਾਤਾਰ ਯਤਨ ਕਰਦੇ ਹੋਏ ਸਟਾਰ ਭਾਰਤ ਏਜੰਸੀ ਰਾਮਗੜ੍ਹ ਸਰਦਾਰਾਂ ਰਾਹੀਂ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਕੀਮ ਤਹਿਤ ...

ਪੂਰੀ ਖ਼ਬਰ »

ਸਰਪੰਚ ਵਲੋਂ ਰੇਲ ਗੱਡੀ ਦੇ ਅੱਗੇ ਆ ਕੇ ਖ਼ੁਦਕੁਸ਼ੀ

ਖੰਨਾ, 28 ਸਤੰਬਰ (ਅਜੀਤ ਬਿਊਰੋ)-ਬੀਤੇ ਦਿਨੀਂ ਪਿੰਡ ਬਡਗੁਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ | ਜੀ. ਆਰ. ਪੀ. ਰੇਲਵੇ ਪੁਲਿਸ ਨੇ ਇਸ ਘਟਨਾ ਦੇ ਸਬੰਧ 'ਚ ਤਰਨਜੋਤ ਸਿੰਘ ਵਾਸੀ ਬਡਗੁਜਰਾਂ ਦੀ ਸ਼ਿਕਾਇਤ 'ਤੇ ਕਥਿਤ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਟਿਕਟ ਦੇ ਕੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਲੁਧਿਆਣਾ ਬੱਸ ਅੱਡੇ 'ਤੇ ਉਤਾਰਿਆ

ਲੁਧਿਆਣਾ, 28 ਸਤੰਬਰ (ਪੁਨੀਤ ਬਾਵਾ)-ਆਪਣੀ ਲੜਕੀ ਨੂੰ ਮਿਲ ਕੇ ਦਿੱਲੀ ਹਵਾਈ ਅੱਡੇ ਤੋਂ ਬੱਸ 'ਚ ਸਵਾਰ ਹੋ ਕੇ ਅੰਮਿ੍ਤਸਰ ਲਈ ਰਵਾਨਾ ਹੋਣ ਵਾਲੇ ਆਸਟ੍ਰੇਲੀਆ ਤੋਂ ਆਏ ਪਤੀ-ਪਤਨੀ ਨੂੰ ਅੰਮਿ੍ਤਸਰ ਦਾ ਕਿਰਾਇਆ ਲੈਣ ਦੇ ਬਾਵਜੂਦ ਲੁਧਿਆਣਾ ਬੱਸ ਅੱਡੇ 'ਤੇ ਉਤਾਰ ਦਿੱਤਾ ...

ਪੂਰੀ ਖ਼ਬਰ »

ਵਿਸ਼ਵ ਦਿਲ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ

ਅਹਿਮਦਗੜ੍ਹ, 28 ਸਤੰਬਰ (ਪੁਰੀ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ 'ਵਿਸ਼ਵ ਦਿਲ ਦਿਵਸ' ਨੂੰ ਸਮਰਪਿਤ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਕੀਰਤ ਸਿੰਘ ਸਿੱਧੂ ਵਲੋਂ ਦਿਲ ਦੇ ਰੋਗਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਨੇ ਦੱਸਿਆ ਕਿ ਵਿਸ਼ਵ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX