ਤਾਜਾ ਖ਼ਬਰਾਂ


ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਜਰਮਨ ਦੇ ਵਿਦੇਸ਼ ਮੰਤਰਾਲੇ ਅਤੇ ਰਿਚਰਡ ਵਾਕਰ ਦਾ ਕੀਤਾ ਧੰਨਵਾਦ
. . .  14 minutes ago
ਨਵੀਂ ਦਿੱਲੀ, 30 ਮਾਰਚ-ਕਾਂਗਰਸ ਦੇ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਜਰਮਨ ਦੇ ਵਿਦੇਸ਼ ਮੰਤਰਾਲੇ ਅਤੇ ਰਿਚਰਡ ਵਾਕਰ ਦਾ "ਰਾਹੁਲ ਗਾਂਧੀ ਦੇ ਅਤਿਆਚਾਰ ਦੁਆਰਾ ਭਾਰਤ ਵਿਚ ਲੋਕਤੰਤਰ ਨਾਲ ਸਮਝੌਤਾ ਕੀਤਾ...
ਦਿੱਲੀ 'ਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਕਰਨਗੇ ਮੀਟਿੰਗ
. . .  17 minutes ago
ਨਵੀਂ ਦਿੱਲੀ, 30 ਮਾਰਚ-ਦਿੱਲੀ ਵਿਚ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਮੰਤਰੀ ਸੌਰਭ ਭਾਰਦਵਾਜ ਅੱਜ ਸਿਹਤ ਵਿਭਾਗ ਨਾਲ ਜੁੜੇ ਅਧਿਕਾਰੀਆਂ ਅਤੇ ਮਾਹਿਰ ਡਾਕਟਰਾਂ ਨਾਲ ਮੀਟਿੰਗ...
ਮਹਾਰਾਸ਼ਟਰ:ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ
. . .  21 minutes ago
ਮੁੰਬਈ, 30 ਮਾਰਚ-ਮਹਾਰਾਸ਼ਟਰ ਦੇ ਜਲਗਾਓਂ ਜ਼ਿਲੇ 'ਚ ਨਮਾਜ਼ ਚੱਲ ਰਹੀ ਸੀ ਤਾਂ ਮਸਜਿਦ ਦੇ ਬਾਹਰ ਸੰਗੀਤ ਵਜਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਜਲਗਾਓਂ ਦੇ ਐਸ.ਪੀ. ਐਮ ਰਾਜਕੁਮਾਰ ਨੇ ਦੱਸਿਆ ਕਿ 2 ਐਫ.ਆਈ.ਆਰ. ਦਰਜ ਕੀਤੀਆਂ ਗਈਆਂ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3016 ਨਵੇਂ ਮਾਮਲੇ
. . .  25 minutes ago
ਨਵੀਂ ਦਿੱਲੀ, 30 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3016 ਨਵੇਂ ਮਾਮਲੇ ਦਰਜ ਕੀਤੇ ਗਏ ਹਨ।1396 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਹਲਕੇ ਮੀਂਹ ਨੇ ਚਿੰਤਾ 'ਚ ਪਾਇਆ ਕਿਸਾਨਾਂ ਨੂੰ
. . .  30 minutes ago
ਸੁਰ ਸਿੰਘ, 30 ਮਾਰਚ (ਧਰਮਜੀਤ ਸਿੰਘ)-ਅੱਜ ਸਵੇਰੇ ਪਏ ਹਲਕੇ ਮੀਂਹ ਅਤੇ ਅਸਮਾਨੀ ਛਾਈਆਂ ਕਾਲੀਆਂ ਘਟਾਵਾਂ ਨੇ ਕਿਸਾਨਾਂ ਦੀ ਚਿੰਤਾ ਨੂੰ ਹੋਰ ਵਧਾ ਦਿੱਤਾ ਹੈ।ਕਿਸਾਨਾਂ ਨੇ ਦੱਸਿਆ ਕਿ ਬੀਤੇ ਕੁੱਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਪੁੱਤਾਂ ਵਾਂਗ ਪਾਲੀ ਹਾੜੀ ਦੀ ਫ਼ਸਲ ਦਾ ਵੱਡਾ ਨੁਕਸਾਨ ਕੀਤਾ...
ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਭਾਜਪਾ ਆਗੂ ਗੁਰਬੀਰ ਸਿੰਘ ਲੰਬਾ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ
. . .  32 minutes ago
ਮਲੋਟ, 30 ਮਾਰਚ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅੱਜ ਗੁਰਬੀਰ ਸਿੰਘ ਲੰਬਾ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਅਕਾਲੀ ਆਗੂ ਰਹੇ ਹਨ, ਪਰ...
ਰਾਹੁਲ ਗਾਂਧੀ ਫ਼ੈਸਲੇ 'ਤੇ ਅਪੀਲ ਕਰਨ ਦੀ ਸਥਿਤੀ 'ਚ, ਕਿਹਾ ਜਰਮਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ
. . .  about 1 hour ago
ਬਰਲਿਨ, 30 ਮਾਰਚ-ਜਰਮਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਭਾਰਤੀ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਪਹਿਲੀ ਵਾਰ ਦੇ ਫ਼ੈਸਲੇ ਦੇ ਨਾਲ-ਨਾਲ ਉਸ ਦੇ ਸੰਸਦੀ ਫਤਵੇ ਨੂੰ ਮੁਅੱਤਲ...
ਅੱਜ ਸ਼ੁਰੂ ਹੋਵੇਗੀ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ
. . .  about 2 hours ago
ਤਿਰੂਵਨੰਤਪੁਰਮ, 30 ਮਾਰਚ - ਭਾਰਤ ਦੀ ਜੀ-20 ਪ੍ਰਧਾਨਗੀ ਹੇਠ ਜੀ-20 ਸ਼ੇਰਪਾ ਦੀ ਦੂਜੀ ਮੀਟਿੰਗ 30 ਮਾਰਚ ਤੋਂ 2 ਅਪ੍ਰੈਲ ਤੱਕ ਕੇਰਲ ਦੇ ਕੁਮਰਕੋਮ ਪਿੰਡ ਵਿਚ ਹੋਣ ਵਾਲੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਭਾਰਤ ਦੇ ਜੀ-20 ਸ਼ੇਰਪਾ ਅਮਿਤਾਭ ਕਾਂਤ ਕਰਨਗੇ ਅਤੇ ਇਸ ਵਿਚ ਵਿਸ਼ਵ...
ਪੰਜਾਬ 'ਚ ਅੱਜ ਸਰਕਾਰੀ ਛੁੱਟੀ ਦੇ ਬਾਵਜੂਦ ਹੋਣਗੀਆਂ ਰਜਿਸਟਰੀਆਂ
. . .  about 1 hour ago
ਚੰਡੀਗੜ੍ਹ, 30 ਮਾਰਚ-ਪੰਜਾਬ 'ਚ ਅੱਜ ਰਾਮ ਨੌਵੀਂ ਮੌਕੇ ਸਰਕਾਰੀ ਛੁੱਟੀ ਦੇ ਬਾਵਜੂਦ ਰਜਿਸਟਰੀਆਂ ਹੋਣਗੀਆਂ।ਪੰਜਾਬ ਸਰਕਾਰ ਨੇ ਸਬ ਰਜਿਸਟਰਾਰ ਦਫ਼ਤਰ ਖੋਲ੍ਹ ਕੇ ਪੰਜਾਬ ਦੇ ਸਮੂਹ ਰਜਿਸਟਰਾਰ ਨੂੰ ਅੱਜ ਰਜਿਸਟਰੀਆਂ ਕਰਨ...
ਜੰਮੂ-ਕਸ਼ਮੀਰ ਦੇ ਕਠੂਆ 'ਚ ਧਮਾਕਾ
. . .  about 2 hours ago
ਕਠੂਆ, , 30 ਮਾਰਚ -ਜੰਮੂ ਅਤੇ ਕਸ਼ਮੀਰ ਦੇ ਹੀਰਾਨਗਰ ਵਿਚ ਬੀਤੀ ਦੇਰ ਰਾਤ ਨੂੰ ਇਕ ਧਮਾਕਾ ਹੋਇਆ, ਜਿਸ ਤੋਂ ਬਾਅਦ ਖੇਤਰ ਵਿਚ ਇੱਕ ਵਿਸ਼ਾਲ ਖੋਜ ਮੁਹਿੰਮ ਚਲਾਈ ਗਈ ਹੈ। ਧਮਾਕੇ 'ਚ ਕਿਸੇ ਦੇ ਜ਼ਖ਼ਮੀ...
ਪਾਕਿਸਤਾਨ ਦੇ ਚੋਣ ਕਮਿਸ਼ਨ ਵਲੋਂ ਖੈਬਰ ਪਖਤੂਨਖਵਾ ਚੋਣਾਂ ਦਾ ਐਲਾਨ
. . .  about 2 hours ago
ਇਸਲਾਮਾਬਾਦ, 30 ਮਾਰਚ -ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਐਲਾਨ ਕੀਤਾ ਕਿ ਖੈਬਰ ਪਖਤੂਨਖਵਾ ਵਿਚ ਚੋਣਾਂ 8 ਅਕਤੂਬਰ ਨੂੰ ਪੰਜਾਬ ਦੀਆਂ ਚੋਣਾਂ ਵਾਂਗ ਹੀ...
ਮਿਆਂਮਾਰ ਦੀ ਫ਼ੌਜ ਵਲੋਂ 40 ਸਿਆਸੀ ਪਾਰਟੀਆਂ ਨੂੰ ਖ਼ਤਮ ਕਰਨ ਦੇ ਫ਼ੈਸਲੇ ਦੀ ਅਮਰੀਕਾ ਦੁਆਰਾ ਨਿੰਦਾ
. . .  about 2 hours ago
ਵਾਸ਼ਿੰਗਟਨ, 30 ਮਾਰਚ -ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਨੇ ਕਿਹਾ ਕਿ ਨੈਸ਼ਨਲ ਲੀਗ ਫਾਰ ਡੈਮੋਕਰੇਸੀ ਸਮੇਤ 40 ਰਾਜਨੀਤਿਕ ਪਾਰਟੀਆਂ ਨੂੰ ਖ਼ਤਮ ਕਰਨ ਦੇ ਮਿਆਂਮਾਰ ਦੀ ਫੌਜ ਦੇ ਫ਼ੈਸਲੇ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਜਲੰਧਰ

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮੈਰਾਥਨ ਅਤੇ ਸਾਈਕਲ ਰੈਲੀ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਕੱਢੀ ਗਈ ਸਾਈਕਲ ਰੈਲੀ ਅਤੇ ਮੈਰਾਥਨ ਦੌਰਾਨ ਸੈਂਕੜੇ ਵਲੰਟੀਅਰਾਂ ...

ਪੂਰੀ ਖ਼ਬਰ »

ਕੁਝ ਹੀ ਘੰਟਿਆਂ 'ਚ ਸੁਲਝਾਇਆ 5 ਲੱਖ 64 ਹਜ਼ਾਰ ਰੁਪਏ ਦੀ ਲੁੱਟ ਦਾ ਮਾਮਲਾ, ਸ਼ਿਕਾਇਤਕਰਤਾ ਨੇ ਬਣਾਈ ਸੀ ਝੂਠੀ ਕਹਾਣੀ

ਐੱਮ.ਐੱਸ. ਲੋਹੀਆ ਜਲੰਧਰ, 28 ਸਤੰਬਰ- ਪੁਲਿਸ ਕੰਟਰੋਲ ਰੂਮ ਨੂੰ ਪਿਸਤੌਲ ਦੇ ਜ਼ੋਰ 'ਤੇ 5 ਲੱਖ 64 ਹਜ਼ਾਰ ਰੁਪਏ ਲੁੱਟੇ ਜਾਣ ਦੀ ਸੂਚਨਾ ਦੇਣ ਵਾਲਾ ਆਪਣੇ ਬੁਣੇ ਹੋਏ ਜਾਲ 'ਚ ਖੁਦ ਹੀ ਫੱਸ ਗਿਆ, ਜਿਸ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਕੁਝ ਹੀ ਘੰਟੇ ਅੰਦਰ ਇਸ ਮਾਮਲੇ ...

ਪੂਰੀ ਖ਼ਬਰ »

ਭਲਕੇ ਦੀ ਫਗਵਾੜਾ ਰੈਲੀ ਨੂੰ ਸਫਲ ਬਣਾਇਆ ਜਾਵੇਗਾ- ਜਥੇ: ਕਸ਼ਮੀਰ ਸਿੰਘ

ਜਲੰਧਰ, 28 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ 30 ਸਤੰਬਰ ਨੂੰ ਕਿਸਾਨੀ ਮੰਗਾਂ ਸਬੰਧੀ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਇਸ ਰੈਲੀ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਨਿਗਮ ਅੱਜ ਕਰੇਗੀ ਵੱਡੀ ਕਾਰਵਾਈ

ਜਲੰਧਰ, 28 ਸਤੰਬਰ (ਸ਼ਿਵ)- ਨਾਜਾਇਜ ਕਬਜ਼ਿਆਂ ਨੂੰ ਲੈ ਕੇ ਹੁਣ ਤੱਕ ਢਿੱਲੇ ਪਏ ਤਹਿਬਾਜ਼ਾਰੀ ਵਿਭਾਗ ਵੱਲੋਂ ਵੀਰਵਾਰ ਨੂੰ ਮਾਡਲ ਟਾਊਨ ਸਮੇਤ ਕਈ ਇਲਾਕਿਆਂ ਵਿਚ ਹੋਏ ਨਾਜਾਇਜ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ | ਨਿਗਮ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਕਈ ਵਿਭਾਗਾਂ ਦੀ ਮੀਟਿੰਗ ਸੱਦ ਕੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ ਗਈ ਹੈ | ਕਮਿਸ਼ਨਰ ਨੇ ਕਿਹਾ ਕਿ ਸੜਕਾਂ 'ਤੇ ਹੋਏ ਨਾਜਾਇਜ ਕਾਬਜਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਬਾਰੇ ਸੱਦੀ ਗਈ ਮੀਟਿੰਗ ਵਿਚ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਵੀ ਹਾਜ਼ਰ ਸਨ | ਇਸ ਤੋਂ ਪਹਿਲਾਂ ਤਹਿਬਾਜ਼ਾਰੀ ਵਿਭਾਗ ਦੀ ਇਕ ਟੀਮ ਨੇ ਰੈਣਕ ਬਾਜ਼ਾਰ ਵਿਚ ਦੁਕਾਨਾਂ ਦੇ ਬਾਹਰ ਨਾਜਾਇਜ ਤੌਰ 'ਤੇ ਲੱਗਾ ਸਮਾਨ ਆਪਣੇ ਕਬਜ਼ੇ ਵਿਚ ਲੈ ਲਿਆ | ਵਿਭਾਗ ਨੇ ਦੁਕਾਨਾਂ ਬਾਹਰ ਸਮਾਨ ਰੱਖਣ ਵਾਲੇ ਕਰੀਬ 135 ਦੁਕਾਨਦਾਰਾਂ ਦੇ ਚਲਾਨ ਕੱਟੇ ਹਨ | ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨੇ ਕਿਹਾ ਕਿ ਨਾਜਾਇਜ ਕਬਜ਼ਿਆਂ ਖ਼ਿਲਾਫ਼ ਹੁਣ ਕਾਰਵਾਈ ਲਗਾਤਾਰ ਜਾਰੀ ਰਹੇਗੀ |

ਖ਼ਬਰ ਸ਼ੇਅਰ ਕਰੋ

 

ਕਪੂਰਥਲਾ ਰੋਡ ਨਾ ਬਣਾਉਣ ਵਾਲੇ ਠੇਕੇਦਾਰ 'ਤੇ ਦਰਜ ਹੋਏਗਾ ਅਪਰਾਧਿਕ ਮਾਮਲਾ

ਜਲੰਧਰ, 28 ਸਤੰਬਰ (ਸ਼ਿਵ)-ਸਮਾਰਟ ਸਿਟੀ ਕੰਪਨੀ ਤੋਂ ਕਰੋੜਾਂ ਰੁਪਏ ਦਾ ਕੰਮ ਹਾਸਲ ਕਰਨ ਦੇ ਬਾਵਜੂਦ ਉਨਾਂ ਨੂੰ ਪੂਰਾ ਨਾ ਕਰਨ ਵਾਲੇ ਠੇਕੇਦਾਰਾਂ 'ਤੇ ਸਮਾਰਟ ਸਿਟੀ ਕੰਪਨੀ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ | ਕਪੂਰਥਲਾ ਰੋਡ, ਵਰਕਸ਼ਾਪ ਚੌਕ ਦੇ ਕੋਲ ...

ਪੂਰੀ ਖ਼ਬਰ »

'ਵਿਸ਼ਵ ਦਿਲ ਦਿਵਸ' ਮੌਕੇ ਗਲੋਬਲ ਹਸਪਤਾਲ ਵਲੋਂ ਕੱਢੀ ਗਈ ਸਾਈਕਲ ਰੈਲੀ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) - ਗਲੋਬਲ ਹਸਪਤਾਲ, ਲਿੰਕ ਰੋਡ, ਜਲੰਧਰ ਵਲੋਂ 'ਵਿਸ਼ਵ ਦਿਲ ਦਿਵਸ' ਮੌਕੇ ਲੋਕਾਂ ਨੂੰ ਆਪਣੇ ਦਿਲ ਦੀ ਦੇਖਭਾਲ ਸਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ¢ ਸਾਈਕਲ ਰੈਲੀ ਨੂੰ ਸਵੇਰੇ 6.30 ਵਜੇ ਗਲੋਬਲ ...

ਪੂਰੀ ਖ਼ਬਰ »

ਵਿਸ਼ਵਾਸ ਮਤਾ ਲਿਆਉਣਾ ਵਿਧਾਨ ਸਭਾ ਦੇ ਨਿਯਮਾਂ ਖ਼ਿਲਾਫ਼-ਕਾਲੀਆ

ਜਲੰਧਰ, 28 ਸਤੰਬਰ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਰਾਜਪਾਲ ਨੂੰ ਇਕ ਚਿੱਠੀ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ, ਸਦਨ ਦੇ ਆਗੂ ਵੱਲੋਂ ਵਿਸ਼ਵਾਸ ਮਤਾ ਲਿਆਉਣ ਨੂੰ ਪੰਜਾਬ ਵਿਧਾਨ ਸਭਾ ਦੀ ਪ੍ਰਕਿਰਿਆ ਅਤੇ ਕਾਰਜ ...

ਪੂਰੀ ਖ਼ਬਰ »

ਸਿਟੀਜਨ ਅਰਬਨ ਕੋ. ਆਪੇ੍ਰਟਿਵ ਬੈਂਕ ਦਾ ਸਾਲਾਨਾ ਆਮ ਇਜਲਾਸ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਦੀ ਸਿਟੀਜਨ ਅਰਬਨ ਕੋਆਪ੍ਰੇਟਿਵ ਬੈਂਕ ਜਲੰਧਰ ਦਾ 32ਵਾਂ ਸਲਾਨਾ ਆਮ ਅਜਲਾਸ ਬੀਤੇ ਦਿਨੀਂ ਬੈਂਕ ਦੇ ਮੁੱਖ ਦਫਤਰ ਕਰਵਾਇਆ ਗਿਆ | ਵੀਡੀਓ ਕਾਨਫਰਿਸੰਗ ਰਾਹੀ ਕੀਤੇ ਗਏ ਇਸ ਅਜਲਾਸ 'ਚ 1400 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਅੰਕੜਾ ਵਿਭਾਗ ਨੇ ਲਗਾਇਆ ਤਿੰਨ ਦਿਨਾ ਸਿਖਲਾਈ ਕੈਂਪ

ਜਲੰਧਰ, 28 ਸਤੰਬਰ (ਹਰਵਿੰਦਰ ਸਿੰਘ ਫੁੱਲ)-ਕਿਸੇ ਦੇਸ਼ ਦੀਆਂ ਸਮਾਜਿਕ ਅਤੇ ਆਰਥਿਕ ਨੀਤੀਆਂ ਦਾ ਨਿਰਮਾਣ ਕਰਨ ਲਈ ਇਕ ਮਜ਼ਬੂਤ ਔਕੜਾ ਅਧਾਰ ਹੋਣਾ ਬਹੁਤ ਜਰੂਰੀ ਹੈ | ਰਾਸ਼ਟਰੀ ਅੰਕੜਾ ਦਫ਼ਤਰ ਅੰਕੜਾ ਅਤੇ ਕਾਰਜ ਅਮਲ ਮੰਤਰਾਲਾ 1950 ਤੋਂ ਦੇਸ਼ ਵਿਆਪੀ ਸਰਵੇਖਣ ਕਰਕੇ ਭਾਰਤ ...

ਪੂਰੀ ਖ਼ਬਰ »

ਦੋ ਦਿਨ ਵਿਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਹੋਏਗੀ ਕਾਰਵਾਈ

ਜਲੰਧਰ, ਨਗਰ ਨਿਗਮ ਕਮਿਸ਼ਨਰ ਦਵਿੰਦਰ ਸਿੰਘ ਨੇ ਤਹਿਬਾਜ਼ਾਰੀ ਵਿਭਾਗ ਤੋਂ ਇਲਾਵਾ ਬਿਲਡਿੰਗ ਬਰਾਂਚ ਦੀ ਸੱਦੀ ਮੀਟਿੰਗ ਵਿਚ ਐਮ. ਟੀ. ਪੀ. ਨੀਰਜ ਭੱਟੀ ਨੂੰ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਹਦਾਇਤ ਜਾਰੀ ਕੀਤੀ ਹੈ | ਐਮ. ਟੀ. ਪੀ. ਨੇ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਸੇਵਾ ਮੁਕਤ ਹੋ ਚੁੱਕੇ ਪ੍ਰੋਫ਼ੈਸਰਾਂ ਨੰੂ ਮੁੜ 30 ਹਜ਼ਾਰ ਰੁਪਏ ਮਹੀਨਾ 'ਤੇ ਕਾਲਜਾਂ 'ਚ ਵਿਜ਼ਟਿੰਗ ਫੈਕਲਟੀ ਵਜੋਂ ਭਰਤੀ ਕਰੇਗੀ ਸਰਕਾਰ

ਗੁਰਦਾਸਪੁਰ, 28 ਸਤੰਬਰ (ਆਰਿਫ਼) - ਪੰਜਾਬ ਦੇ ਨੌਜਵਾਨਾਂ ਨੰੂ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ ਕਰਨ ਵਾਲੀ 'ਆਪ' ਸਰਕਾਰ ਉਨ੍ਹਾਂ ਵਿਅਕਤੀਆਂ ਨੰੂ ਰੁਜ਼ਗਾਰ ਮੁਹੱਈਆ ਕਰਵਾ ਰਹੀ ਹੈ ਜੋ ਆਪਣੀ ਨੌਕਰੀ ਤੋਂ ਸੇਵਾ ਮੁਕਤ ਹੋ ਚੁੱਕੇ ਹਨ ਅਤੇ 70 ਹਜ਼ਾਰ ਤੋਂ ਲੱਖ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਐਲ.ਪੀ.ਯੂ. ਦੇ ਵਿਦਿਆਰਥੀ ਨੂੰ ਕੀਤਾ ਸਨਮਾਨਿਤ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)-ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਐਮ. ਬੀ. ਏ. ਦੇ ਵਿਦਿਆਰਥੀ ਚੁਕਕਲਾ ਪਰਧਾਸਰਦੀ ਨੂੰ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ 2020-21 ਤਹਿਤ 1 ਲੱਖ ਰੁਪਏ ਨਗਦ, ਮੈਡਲ ਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਕਰਵਾਇਆ, ਸੁਰਜੀਤ ਹਾਕੀ ਅਕੈਡਮੀ ਬਣੀ ਚੈਂਪੀਅਨ

ਜਲੰਧਰ, 28 ਸਤੰਬਰ (ਰਣਜੀਤ ਸਿੰਘ ਸੋਢੀ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਨ ਨੂੰ ਸਮਰਪਿਤ ਹਾਕੀ ਮੈਚ ਸੁਰਜੀਤ ਹਾਕੀ ਅਕੈਡਮੀ, ਜਲੰਧਰ ਨੇ ਜਿੱਤ ਲਿਆ ਹੈ ¢ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਲਟਰਨ ਪਾਰਕ ਵਿਚ ਨਵੀਂ ਤਿਆਰ ਕੀਤੀ ਸਿਕਸ-ਏ-ਸਾਈਡ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦਕੋਹਾ ਨੇ ਸ਼ੋਭਾ ਯਾਤਰਾ ਸੰਬੰਧੀ ਡੀ.ਸੀ.ਪੀ. ਨੂੰ ਦਿੱਤਾ ਸੱਦਾ ਪੱਤਰ ਦਿੱਤਾ

ਜਲੰਧਰ ਛਾਉਣੀ, 28 ਸਤੰਬਰ (ਪਵਨ ਖਰਬੰਦਾ)-ਭਗਵਾਨ ਵਾਲਮੀਕਿ ਸਭਾ ਦਕੋਹਾ ਦੇ ਪ੍ਰਧਾਨ ਨਮਿੰਦਰ ਕੇਸਰ ਦੀ ਅਗਵਾਈ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਡੀਸੀਪੀ ਜਗਮੋਹਨ ਸਿੰਘ ਨੂੰ ਦਕੋਹਾ 'ਚ 7 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ 'ਚ ਸਜਾਈ ...

ਪੂਰੀ ਖ਼ਬਰ »

ਮਹਿੰਗਾਈ ਕਰਕੇ ਰਾਵਣ-ਮੇਘਨਾਦ ਅਤੇ ਕੁੰਭਕਰਨ ਦੇ ਕੱਦ ਘਟੇ

ਚੰਦੀਪ ਭੱਲਾ ਜਲੰਧਰ- ਦੁਸਹਿਰੇ ਦਾ ਤਿਓਹਾਰ ਜਿਵੇਂ ਜਿਵੇਂ ਨੇੜੇ ਆਉਂਦਾ ਜਾ ਰਿਹਾ ਹੈ ਉਸੇ ਤਰ੍ਹਾਂ ਦੀ ਦੁਸਹਿਰੇ ਦੇ ਮੌਕੇ 'ਤੇ ਦਹਿਣ ਕੀਤੇ ਜਾਣ ਵਾਲੇ ਰਾਵਣ, ਮੇਘਨਾਦ ਅਤੇ ਕੁੰਭਕਰਨ ਦੇ ਪੁਤਲਿਆਂ ਦਾ ਆਰਡਰ ਵੀ ਪੁਤਲੇ ਬਣਾਉਣ ਵਾਲੇ ਕਾਰੀਗਰਾਂ ਨੂੰ ਮਿਲਣਾ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਨਾਲ ਮੀਟਿੰਗਾਂ ਦੇ ਬਾਵਜੂਦ ਮਾਡਲ ਟਾਊਨ ਡੰਪ ਦਾ ਨਹੀਂ ਨਿਕਲਿਆ ਪੱਕਾ ਹੱਲ

ਜਲੰਧਰ, 28 ਸਤੰਬਰ (ਸ਼ਿਵ)- ਮਾਡਲ ਟਾਊਨ ਡੰਪ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਧਰਨੇ 'ਤੇ ਬੈਠੇ ਜੁਆਇੰਟ ਐਕਸ਼ਨ ਕਮੇਟੀ ਦੀ ਨਿਗਮ ਅਫ਼ਸਰਾਂ ਨਾਲ ਮੀਟਿੰਗ ਹੋਣ ਦੇ ਬਾਵਜੂਦ ਵੀ ਇਸ ਡੰਪ ਨੂੰ ਬੰਦ ਕਰਨ ਬਾਰੇ ਕੋਈ ਫੈਸਲਾ ਨਹੀਂ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲਾ ਗਿ੍ਫ਼ਤਾਰ, ਸਾਥੀ ਫਰਾਰ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ) -ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਇਸ ਕਾਰਵਾਈ ਦੌਰਾਨ ਉਸ ਦਾ ਸਾਥੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ | ...

ਪੂਰੀ ਖ਼ਬਰ »

ਪੀ.ਸੀ.ਐਮ.ਐਸ. ਡਾਕਟਰਾਂ ਨੇ ਸ਼ੁਰੂ ਕੀਤੀ ਹੜਤਾਲ ਕੁਝ ਸਮੇਂ ਲਈ ਟਾਲੀ

ਜਲੰਧਰ, 28 ਸਤੰਬਰ (ਐੱਮ. ਐੱਸ. ਲੋਹੀਆ)- ਸਿਵਲ ਹਸਪਤਾਲ 'ਚ ਜ਼ਖ਼ਮੀਆਂ ਨੂੰ ਲੈ ਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਆਪਣੀ ਮਰਜ਼ੀ ਅਨੁਸਾਰ ਐਮ.ਐਲ.ਆਰ. ਕੱਟਵਾਉਣ ਨੂੰ ਲੈ ਕੇ ਕੀਤੇ ਗਏ ਹੰਗਾਮੇ ਦੌਰਾਨ ਹਸਪਤਾਲ ਦੀ ਐਮਰਜੈਂਸੀ 'ਚ ਤਾਇਨਾਤ ਮਹਿਲਾ ਡਾ. ਹਰਵੀਨ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਦੇ ਮਾਮਲੇ 'ਚ 5 ਸਾਲ ਦੀ ਕੈਦ

ਜਲੰਧਰ, 28 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਨੇ ਭਿ੍ਸ਼ਟਾਚਾਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੇਵਲ ਕ੍ਰਿਸ਼ਨ ਸਾਬਕਾ ਇੰਸਪੈਕਟਰ, ਪਨਸਪ, ਸ਼ਾਹਕੋਟ ਨੂੰ 5 ਸਾਲ ਦੀ ਕੈਦ ਅਤੇ ਵੱਖ-ਵੱਖ ਧਾਰਾਵਾਂ ਹੇਠ 2 ਲੱਖ 10 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX