ਤਾਜਾ ਖ਼ਬਰਾਂ


ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  12 minutes ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  21 minutes ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  21 minutes ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  about 3 hours ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  about 3 hours ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 minute ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  about 4 hours ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  about 4 hours ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  about 4 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  about 5 hours ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  about 5 hours ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  about 6 hours ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  about 6 hours ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  about 6 hours ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  about 6 hours ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  about 7 hours ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  about 7 hours ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  about 7 hours ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  about 7 hours ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਮੁਹਾਲੀ ’ਚ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਲੱਗਿਆ ਧਰਨਾ ਪੁਲਿਸ ਨੇ ਚੁੱਕਿਆ
. . .  about 7 hours ago
ਐਸ. ਏ. ਐਸ. ਨਗਰ, 21 ਮਾਰਚ (ਕੇ. ਐਸ. ਰਾਣਾ)- ਮੁਹਾਲੀ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਅੱਜ ਪੰਜਾਬ ਪੁਲਿਸ ਵਲੋਂ ਵੱਡਾ ਐਕਸ਼ਨ ਕਰਦਿਆਂ ਚੁੱਕ ਦਿੱਤਾ ਗਿਆ ਹੈ ਅਤੇ ਪੁਲਿਸ ਏਅਰਪੋਰਟ ਰੋਡ ’ਤੇ....
‘ਆਪ’ ਦੇ ਪ੍ਰਦੀਪ ਛਾਬੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  about 7 hours ago
ਚੰਡੀਗੜ੍ਹ, 21 ਮਾਰਚ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਛਾਬੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ....
ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ- ਅਨੁਰਾਗ ਠਾਕੁਰ
. . .  about 8 hours ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਲੋਕ ਇਕੱਠੇ ਹੋ ਗਏ ਹਨ ਅਤੇ ਸੰਸਦ ਦਾ ਕੰਮ ਨਹੀਂ ਚੱਲਣ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਪੁੱਛਣਾ...
ਸਿੱਖ ਵਫ਼ਦ ਵਲੋਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ
. . .  about 8 hours ago
ਨਵੀਂ ਦਿੱਲੀ, 21 ਮਾਰਚ- ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਵਿਚ ਇਕ ਸਿੱਖ ਵਫ਼ਦ ਨੇ ਪੁਣੇ ਵਿਚ ਰੱਖਿਆ ਮੰਤਰਾਲੇ ਦੀ ਮਲਕੀਅਤ ਵਾਲੀ ਜ਼ਮੀਨ ’ਤੇ ਪੈਂਦੇ ਗੁਰਦੁਆਰਾ...
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  about 8 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 14 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਮੋਗਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ/ਅਸ਼ੋਕ ਬਾਂਸਲ) - ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਮੋਗਾ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਦਾ ਕਿਸਾਨ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਚਿੱਟੇ ਲਈ ਜ਼ਿੰਮੇਵਾਰ ਪੁਲਿਸ-ਸਿਆਸੀ-ਨਸ਼ਾ ਸਮੱਗਲਰ ਗਠਜੋੜ ਖਿਲਾਫ ਮਾਰਚ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਡਾਲਾ ਵਿਖੇ ਚਿੱਟੇ ਦੇ ਲਈ ਜਿੰਮੇਵਾਰ ਪੁਲਿਸ-ਸਿਆਸੀ-ਨਸ਼ਾ ਸਮੱਗਲਰ ਗਠਜੋੜ ਖਿਲਾਫ ਮਾਰਚ ਕੀਤਾ ਗਿਆ | ਮਾਰਚ ਦੀ ਸ਼ੁਰੂਆਤ ...

ਪੂਰੀ ਖ਼ਬਰ »

10 ਤੱਕ ਅਰਥੀ ਫੂਕ ਮੁਜ਼ਾਹਰਾ ਤੇ ਰੈਲੀਆਂ ਤੇ 18 ਨੂੰ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ-ਆਗੂ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਐਕਟ 2022 ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਵਿਸ਼ਾਲ ਰੈਲੀ ਕੀਤੀ ਗਈ | ਬਿਜਲੀ ਐਕਟ 2022 ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਕਾਰਨ ਅੱਜ ਤੋਂ 10 ਅਕਤੂਬਰ ਤੱਕ ਅਰਥੀ ਫੂਕ ਮੁਜ਼ਾਹਰਾ ਅਤੇ ਰੈਲੀਆਂ ਅਤੇ 18 ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੀ ਮਹੀਨਾਵਾਰ ਮੀਟਿੰਗ ਭਲਕੇ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਪੈੱ੍ਰਸ ਸਕੱਤਰ ਭਾਈ ਹਰਪ੍ਰੀਤ ਸਿੰਘ ਧੱਲੇਕੇ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਕਿਰਤੀ ਦੀ ਮਹੀਨਾਵਾਰ ਮੀਟਿੰਗ 1 ਅਕਤੂਬਰ ਸਨਿੱਚਰਵਾਰ ਗੁਰਦੁਆਰਾ ਸਾਹਿਬ ਬੀਬੀ ਕਾਹਨ ...

ਪੂਰੀ ਖ਼ਬਰ »

ਵਿਸ਼ਵ ਹਲਕਾਅ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਮੋਗਾ 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਅੱਜ ਵਿਸ਼ਵ ਪੱਧਰ ਤੇ ਹਲ਼ਕਾਅ ਦੀ ਰੋਕਥਾਮ ਬਾਰੇ ਜਾਗਰੂਕਤਾ ਦਿਵਸ ਮਨਾਇਆ ਜਾ ਰਿਹਾ ਹੈ | ਇਸੇ ਦੌਰਾਨ ਹੀ ਜ਼ਿਲ੍ਹਾ ਮੋਗਾ ਅੰਦਰ ਵੀ ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾ. ਐਸ.ਪੀ. ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਵਿਅਕਤੀ ਦੀ ਮੌਤ

ਕਿਸ਼ਨਪੁਰਾ ਕਲਾਂ, 29 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਕਰਮਜੀਤ ਸਿੰਘ ਕਾਕਾ ਮਾਨ ਮਨੀਲਾ ਵਾਲੇ ਦਾ ਬੀਤੀ ਰਾਤ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਬੂਟਾ ਸਿੰਘ ਚੀਮਾ ਦਾ ਕੈਨੇਡਾ ਦਾ ਲਗਵਾਇਆ ਸਪਾਊਸ ਓਪਨ ਪਰਮਿਟ ਵੀਜ਼ਾ-ਅਰਸ਼ਦੀਪ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਮੋਗਾ ਸ਼ਹਿਰ 'ਚ ਨੇੜੇ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ 'ਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਸਬ-ਡਵੀਜ਼ਨ ਅਜੀਤਵਾਲ ਵਿਖੇ ਰੋਸ ਮੁਜ਼ਾਹਰਾ

ਅਜੀਤਵਾਲ, 29 ਸਤੰਬਰ (ਹਰਦੇਵ ਸਿੰਘ ਮਾਨ) - ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਅਜੀਤਵਾਲ ਦੇ ਟੀ.ਐਸ.ਯੂ. ਫੈਡਰੇਸ਼ਨ ਏਟਕ ਦੇ ਬਿਜਲੀ ਕਾਮਿਆਂ ਵਲੋਂ ਕੇਂਦਰ ਸਰਕਾਰ ਦੇ ਬਿਜਲੀ ਦੀ ਸੋਧ ਬਿੱਲ 2020 ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ...

ਪੂਰੀ ਖ਼ਬਰ »

ਚਾਰ ਦਿਨਾਂ 'ਚ ਬਿਜਲੀ ਘਰ ਨੱਥੂਵਾਲਾ'ਚ ਦੂਸਰੀ ਵਾਰ ਚੋਰੀ

ਅਜੀਤਵਾਲ, 29 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਮੋਗਾ ਬਲਾਕ-1 ਦੇ ਅਜੀਤਵਾਲ ਥਾਣਾ ਅਧੀਨ ਬਿਜਲੀ ਉਪ ਦਫ਼ਤਰ ਨੱਥੂਵਾਲਾ ਜਦੀਦ ਵਿਖੇ 72 ਘੰਟਿਆਂ 'ਚ ਦੂਸਰੀ ਵਾਰ ਹਜ਼ਾਰਾਂ ਦੀ ਚੋਰੀ ਹੋਈ ਹੈ | ਦੁਬਾਰਾ 9 ਜਿੰਦਰੇ ਭੰਨ ਕੇ ਸਮਾਨ ਚੋਰੀ ਕੀਤਾ ਹੈ | ਇਸ ਬਿਜਲੀ ਦਫ਼ਤਰ ਵਿਚ ...

ਪੂਰੀ ਖ਼ਬਰ »

ਬੂਟਾ ਲਗਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਟਾਊਨ ਹਾਲ ਕਲੱਬ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ ਗਿਆ | ਇਸ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਭਾਗ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਪਿ੍ੰਸੀਪਲ ਅਮਰਦੀਪ ਸਿੰਘ ਸਵੱਛ ਭਾਰਤ ਮਿਸ਼ਨ ਫ਼ਤਿਹਗੜ੍ਹ ਪੰਜਤੂਰ ਦੇ ਬਰੈਂਡ ਅੰਬੈਸਡਰ ਚੁਣੇ

ਫ਼ਤਿਹਗੜ੍ਹ ਪੰਜਤੂਰ, 29 ਸਤੰਬਰ (ਜਸਵਿੰਦਰ ਸਿੰਘ ਪੋਪਲੀ) - ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਸਵੱਛ ਭਾਰਤ ਮਿਸ਼ਨ ਦੀਆਂ ਗਾਈਡ ਲਾਈਨ ਅਨੁਸਾਰ ਸਵੱਛ ਸਰਵੇਖਣ 2023 ਦੀਆਂ ਤਿਆਰੀਆਂ ਸਰਕਾਰ ਵਲੋਂ ਜਾਰੀ ਕੀਤੇ ਪੋ੍ਰਟੋਕਾਲ ਅਨੁਸਾਰ ਸ਼ੁਰੂ ਕਰਵਾ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਜਸਪਿੰਦਰ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ ਤੇ ਜੀ. ਕੇ. ਪਾਲਾਜਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਵਲੋਂ ਜਸਪਿੰਦਰ ਕੌਰ ਨਿਵਾਸੀ ਮੋਗਾ ਦਾ ਕੈਨੇਡਾ ਦੇ ਸਾਲਟ ਕਾਲਜ ਦਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ-ਡੱਲਾ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਆਈਲਟਸ ਦੀ ਕੋਚਿੰਗ ਅਤੇ ਸ਼ਾਨਦਾਰ ਇਮੀਗੇ੍ਰਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ, ਉੱਥੇ ਹੀ ਆਪਣੀਆਂ ਆਈਲਟਸ ਅਤੇ ਇਮੀਗੇ੍ਰਸ਼ਨ ਦੀਆਂ ਸੇਵਾਵਾਂ ਨਾਲ ਅਨੇਕਾਂ ...

ਪੂਰੀ ਖ਼ਬਰ »

ਪਿ੍ੰਸੀਪਲ ਅਮਰਦੀਪ ਸਿੰਘ ਸਵੱਛ ਭਾਰਤ ਮਿਸ਼ਨ ਫ਼ਤਿਹਗੜ੍ਹ ਪੰਜਤੂਰ ਦੇ ਬਰੈਂਡ ਅੰਬੈਸਡਰ ਚੁਣੇ

ਫ਼ਤਿਹਗੜ੍ਹ ਪੰਜਤੂਰ, 29 ਸਤੰਬਰ (ਜਸਵਿੰਦਰ ਸਿੰਘ ਪੋਪਲੀ) - ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਸਵੱਛ ਭਾਰਤ ਮਿਸ਼ਨ ਦੀਆਂ ਗਾਈਡ ਲਾਈਨ ਅਨੁਸਾਰ ਸਵੱਛ ਸਰਵੇਖਣ 2023 ਦੀਆਂ ਤਿਆਰੀਆਂ ਸਰਕਾਰ ਵਲੋਂ ਜਾਰੀ ਕੀਤੇ ਪੋ੍ਰਟੋਕਾਲ ਅਨੁਸਾਰ ਸ਼ੁਰੂ ਕਰਵਾ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਬੂਟਾ ਲਗਾ ਕੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਟਾਊਨ ਹਾਲ ਕਲੱਬ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ ਗਿਆ | ਇਸ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਭਾਗ ਪ੍ਰਧਾਨ ਵਿਜੇ ...

ਪੂਰੀ ਖ਼ਬਰ »

ਗੋ-ਗਲੋਬਲ ਆਈਲਟਸ ਸੰਸਥਾ ਦੇ ਵਿਦਿਆਰਥੀ ਨੇ 8 ਬੈਂਡ ਹਾਸਲ ਕੀਤੇ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਸਥਾਨਕ ਸ਼ਹਿਰ ਦੀ ਉੱਘੀ ਆਈਲਟਸ ਤੇ ਇਮੀਗੇ੍ਰਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਮੋਗਾ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਆਈਲਟਸ ਤੇ ਇਮੀਗੇ੍ਰਸ਼ਨ ਖੇਤਰ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਈਲਟਸ ਦੀ ਪ੍ਰੀਖਿਆ ਸਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਅਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਮੀਟਿੰਗ ਅੱਜ

ਬਾਘਾ ਪੁਰਾਣਾ, 29 ਸਤੰਬਰ (ਗੁਰਮੀਤ ਸਿੰਘ ਮਾਣੂੰਕੇ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਮੁਗਲੂ ਪੱਤੀ 'ਚ 30 ਸਤੰਬਰ ਦਿਨ ਸ਼ੁੱਕਰਵਾਰ 10 ਵਜੇ ਹੋਵੇਗੀ | ਇਸ ਮੌਕੇ ਮੁਖ਼ਤਿਆਰ ਸਿੰਘ ਦੀਨਾ ਜ਼ਿਲ੍ਹਾ ਪ੍ਰੈੱਸ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਜਨਰਲ ਬਾਡੀ ਮੋਗਾ ਦੀ ਮੀਟਿੰਗ ਹੋਈ

ਮੋਗਾ, 29 ਸਤੰਬਰ (ਜਸਪਾਲ ਸਿੰਘ ਬੱਬੀ) - ਸੀਨੀਅਰ ਸਿਟੀਜ਼ਨ ਕੌਂਸਲ (ਸੇਵਾ-ਮੁਕਤ ਗੌਰਮਿੰਟ ਇੰਪਲਾਈਜ਼) ਮੋਗਾ ਜਨਰਲ ਬਾਡੀ ਦੀ ਮੀਟਿੰਗ ਕੌਂਸਲ ਪ੍ਰਧਾਨ ਅਤੇ ਪੰਜਾਬ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਨਵਦੀਪ ਕੌਰ ਨੇ ਚੈੱਸ 'ਚ ਮੱਲਿਆ ਪਹਿਲਾ ਸਥਾਨ

ਮੋਗਾ, 29 ਸਤੰਬਰ (ਗੁਰਤੇਜ ਸਿੰਘ) - ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੋਏ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਤਤਾਰੀਏ ਵਾਲਾ ਦੀ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਨਵਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਅੰਡਰ 17 ਚੈਸ ਮੁਕਾਬਲਿਆਂ ਵਿਚ ਪਹਿਲਾ ਸਥਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਸਰਕਾਰਾਂ ਨੂੰ ਜਗਾਉਣ ਲਈ ਕੱਢੀ ਜਾਵੇਗੀ ਜਾਗੋ-ਸਰੋਜ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਨੇ ਪੈੱ੍ਰਸ ਬਿਆਨ ਰਾਹੀ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਵੱਡੀ ਆਸ ਸੀ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਸਰਕਾਰੀ ਕੰਨਿਆ ਸਕੂਲ ਵਿਖੇ ਵਿਸ਼ਵ ਰੇਬੀਜ਼ ਦਿਵਸ ਮਨਾਇਆ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਠੱਠੀ ਭਾਈ ਦੀ ਅਗਵਾਈ ਵਿਚ ਆਮ ਲੋਕਾਂ ਨੂੰ ਹਲ਼ਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਸਬੰਧੀ ਵਿਸ਼ਵ ਰੇਬੀਜ਼ ਦਿਵਸ ਮਨਾਇਆ ਗਿਆ | ਸਿਹਤ ...

ਪੂਰੀ ਖ਼ਬਰ »

ਸੂਬਾ ਪੱਧਰੀ ਇਕੱਤਰਤਾ 'ਚ ਸ਼ਾਮਿਲ ਹੋਣ ਲਈ ਬਾਘਾ ਪੁਰਾਣਾ ਤੋਂ ਵੱਡਾ ਕਾਫ਼ਲਾ ਜਲੰਧਰ ਲਈ ਰਵਾਨਾ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਇਕੱਤਰਤਾ ਵਿਚ ਸ਼ਾਮਿਲ ਹੋਣ ਲਈ ਬਲਾਕ ਬਾਘਾ ਪੁਰਾਣਾ ਤੋਂ ਕਾਮਰੇਡ ਗੁਰਮੀਤ ਸਿੰਘ ਬਲਾਕ ਸਕੱਤਰ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਵਿੱਦਿਅਕ ਸੰਸਥਾਵਾਂ ਸੁਖਾਨੰਦ ਵਿਖੇ ਗੁਰਮਤਿ ਸਮਾਗਮ ਨਾਲ ਨਵੇਂ ਸੈਸ਼ਨ ਦਾ ਆਗਾਜ਼

ਠੱਠੀ ਭਾਈ, 29 ਸਤੰਬਰ (ਜਗਰੂਪ ਸਿੰਘ ਮਠਾੜੂ) - ਬ੍ਰਹਮ ਗਿਆਨੀ ਸੱਚਖੰਡ ਵਾਸੀ ਸੰਤ ਹਜ਼ੂਰਾ ਸਿੰਘ ਵਲੋਂ ਵਰੋਸਾਏ ਹੋਏ ਨਿਰਮਲੇ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਨੇ ਸ੍ਰੀ ਰਾਮ ਦੇ ਵਿਆਹ ਦੀ ਸ਼ੋਭਾ ਯਾਤਰਾ ਕੱਢੀ

ਮੋਗਾ, 29 ਸਤੰਬਰ (ਅਸ਼ੋਕ ਬਾਂਸਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਕਮੇਟੀ (ਰਜਿ.) ਮੋਗਾ ਵਲੋਂ ਨਗਰ ਨਿਗਮ ਮੋਗਾ ਦੀ ਗਰਾਊਾਡ ਵਿਚ 5 ਅਕਤੂਬਰ ਨੂੰ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਦੁਸਹਿਰਾ ਕਮੇਟੀ ਮੋਗਾ ਵਲੋਂ ਅੱਜ ਭਗਵਾਨ ਸ੍ਰੀ ਰਾਮ ਚੰਦਰ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਮਾਛੀਕੇ 'ਚ ਕਿਸਾਨੀ ਮੰਗਾਂ ਨੂੰ ਲੈ ਕੇ ਵਿਸ਼ੇਸ਼ ਕਨਵੈੱਨਸ਼ਨ

ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਮਾਛੀਕੇ 'ਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਦੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਲੈ ਕੇ ਕਨਵੈੱਨਸ਼ਨ ਕੀਤੀ ਗਈ | ਇਸ ਕਨਵੈੱਨਸ਼ਨ ਸੂਬਾ ...

ਪੂਰੀ ਖ਼ਬਰ »

'ਆਪ' ਵਲੰਟੀਅਰਾਂ ਦੇ ਸਹਿਯੋਗ ਨਾਲ ਵਿਧਵਾ ਤੇ ਬੁਢਾਪਾ ਪੈਨਸ਼ਨਾਂ ਸੰਬੰਧੀ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 29 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਸਰਪ੍ਰਸਤੀ ਹੇਠ ਤੇ ਪ੍ਰਧਾਨ ਪਿ੍ੰਸ ਸਨੀ ਚਾਵਲਾ ਦੀ ਦੇਖ ਰੇਖ ਹੇਠ ਅੱਜ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ 1 ਤੋਂ ਟੋਲ-ਪਲਾਜ਼ੇ ਅਣਮਿੱਥੇ ਸਮੇਂ ਲਈ ਕੀਤੇ ਜਾਣਗੇ ਬੰਦ - ਫਰਮਾਨ ਸੰਧੂ, ਸੁੱਖ ਗਿੱਲ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ) - ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫਰਮਾਨ ਸਿੰਘ ਸੰਧੂ ਅਤੇ ਕੌਮੀ ਜਨਰਲ ਸਕੱਤਰ ਸੁੱਖ ਗਿੱਲ ਨੇ ਬੋਲਦਿਆਂ ਕਿਹਾ ਕਿ 1 ਅਕਤੂਬਰ ਤੋਂ 54 ਨੈਸ਼ਨਲ ਹਾਈਵੇ 'ਤੇ ਪੈਂਦੇ ਕੋਟ ਕਰੋੜ ਨੇੜੇ (ਫ਼ਿਰੋਜ਼ਪੁਰ) ਅਤੇ ...

ਪੂਰੀ ਖ਼ਬਰ »

ਐਡੀਸਨ ਇੰਸਟੀਚਿਊਟ ਦੇ ਵਿਦਿਆਰਥੀ ਨੇ 7 ਬੈਂਡ ਪ੍ਰਾਪਤ ਕੀਤੇ

ਬਾਘਾ ਪੁਰਾਣਾ, 29 ਸਤੰਬਰ (ਕਿ੍ਸ਼ਨ ਸਿੰਗਲਾ) - ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਐਡੀਸਨ ਇੰਸਟੀਚਿਊਟ ਜੋ ਕਿ ਆਈਲਟਸ ਦੇ ਖੇਤਰ ਵਿਚ ਲਗਾਤਾਰ ਬਹੁਤ ਵਧੀਆ ਨਤੀਜੇ ਦੇ ਰਿਹਾ ਹੈ | ਸੰਸਥਾ ਦੇ ਡਾਇਰੈਕਟਰ ਹਰਿੰਦਰ ਸਿੰਘ ਬਰਾੜ ਰੋਡੇ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਬਿਜਲੀ ਦਫ਼ਤਰਾਂ 'ਚ ਮੁਲਾਜ਼ਮਾਂ ਦੀ ਵੱਡੀ ਘਾਟ ਦਾ ਖ਼ਮਿਆਜ਼ਾ ਭੁਗਤ ਰਹੇ ਖਪਤਕਾਰ

ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਪੰਜਾਬ 'ਚ ਸੱਤਾ 'ਤੇ ਕਾਬਜ਼ ਰਹੀਆਂ ਅਕਾਲੀ ਕਾਂਗਰਸ ਸਰਕਾਰਾਂ ਵਲੋਂ ਭਾਵੇਂ ਬਿਜਲੀ ਸੁਧਾਰ ਲਈ ਵੱਡੇ ਦਾਅਵੇ ਕੀਤੇ ਜਾਂਦੇ ਰਹੇ ਹਨ, ਪ੍ਰੰਤੂ ਇਨ੍ਹਾਂ ਦਾਅਵਿਆਂ ਦੇ ਬਾਵਜੂਦ ਵੀ ਬਿਜਲੀ ਘਰਾਂ ਅੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਮੋਗਾ, 29 ਸਤੰਬਰ (ਅਸ਼ੋਕ ਬਾਂਸਲ) - ਦੇਸ਼ ਭਰ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ ਜਾ ਰਿਹਾ ਹੈ | ਇਸ ਦੇ ਚੱਲਦਿਆਂ ਮੋਗਾ ਦੇ ਸਿਟੀ ਪਾਰਕ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਵੀ ਅੱਜ ਉਨ੍ਹਾਂ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦੀਪਕ ਅਰੋੜਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸ਼ਹੀਦ ਭਗਤ ਸਿੰਘ ਦੇ ਦੱਸੇ ਹੋਏ ਮਾਰਗ ਦਰਸ਼ਨ 'ਤੇ ਚੱਲਣ ਦੀ ਅਪੀਲ ਕੀਤੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੀਪਕ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਸਹੁੰ ਖਟਕੜ ਕਲਾਂ ਵਿਖੇ ਚੁੱਕੀ ਸੀ ਅਤੇ ਪੰਜਾਬ ਸਰਕਾਰ ਇਨ੍ਹਾਂ ਸ਼ਹੀਦਾਂ ਤੇ ਹਮੇਸ਼ਾ ਮਾਣ ਅਤੇ ਫ਼ਖ਼ਰ ਮਹਿਸੂਸ ਕਰੇਗੀ | ਮੀਡੀਆ ਇੰਚਾਰਜ ਅਮਨ ਰਖਰਾ ਨੇ ਸ਼ਹੀਦ ਭਗਤ ਸਿੰਘ ਉਨ੍ਹਾਂ ਦੇ ਜਨਮ ਦਿਹਾੜੇ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਲੜੀ ਗਈ ਲੰਬੀ ਲੜਾਈ ਸ਼ਹੀਦ ਭਗਤ ਸਿੰਘ ਦੇ ਜ਼ਿਕਰ ਬਿਨਾਂ ਅਧੂਰੀ ਹੈ | ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ ਭਗਤ ਸਿੰਘ ਦਾ ਨਾਂਅ ਆਉਂਦਾ ਹੈ, ਜਿਸ ਨੂੰ ਬਚਪਨ ਤੋਂ ਹੀ ਆਜ਼ਾਦੀ ਦੀ ਲੜਾਈ ਲੜਨ ਦਾ ਚਾਹ ਦਿਲ ਵਿਚ ਉੱਠ ਪਿਆ ਸੀ | ਭਾਰਤ ਦਾ ਇਤਿਹਾਸ ਸੂਰਬੀਰਾਂ, ਯੋਧਿਆਂ ਤੇ ਬਹਾਦਰਾਂ ਦੀ ਕੁਰਬਾਨੀ ਨਾਲ ਭਰਿਆ ਪਿਆ ਹੈ | ਇਹ ਵੀਰ ਯੋਧੇ ਇਸ ਦੇਸ਼ ਦੀ ਸ਼ਾਨ ਹਨ, ਲੋਕ-ਦਿਲਾਂ 'ਤੇ ਰਾਜ ਕਰਨ ਵਾਲੇ ਨਾਇਕ ਹਨ | ਇਸ ਸਮੇਂ ਕੌਂਸਲਰ ਵਿਕਰਮਜੀਤ ਸਿੰਘ ਘਾਤੀ, ਕੌਂਸਲਰ ਬਲਜੀਤ ਸਿੰਘ ਚਾਨੀ, ਜਗਸੀਰ ਹੁੰਦਲ, ਇੰਦਰਜੀਤ ਗਿੱਲ, ਨਵਦੀਪ ਵਾਲੀਆ, ਦੀਪ ਦਾਰਾਪੁਰ ਅਤੇ ਹੋਰ ਆਪ ਆਗੂ ਮੌਜੂਦ ਸਨ |
ਸਮਾਲਸਰ, (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀਆਂ ਸੰਸਥਾਵਾਂ ਐੱਸ. ਐੱਮ. ਡੀ. ਵਰਲਡ ਸਕੂਲ, ਐੱਸ. ਐੱਮ. ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਅਤੇ ਸੰਤ ਮੋਹਨ ਦਾਸ ਮੈਮੋ. ਸੀਨੀ. ਸੈਕੰ. ਸਕੂਲ ਕੋਟ ਸੁਖੀਆ ਵਲੋਂ ਸਾਂਝੇ ਤੌਰ 'ਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਮ. ਡੀ. ਵਰਲਡ ਸਕੂਲ ਦੇ ਪਿ੍ੰਸੀਪਲ ਐੱਚ.ਐੱਸ. ਸਾਹਨੀ ਅਤੇ ਸੰਤ ਮੋਹਨ ਦਾਸ ਮੈਮੋ. ਸੀਨੀ. ਸੈਕੰ. ਸਕੂਲ ਦੇ ਪਿ੍ੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਬੱਚਿਆਂ ਦੇ ਦਸਤਾਰ ਮੁਕਾਬਲੇ, ਚਿੱਤਰਕਾਰੀ ਦੇ ਮੁਕਾਬਲੇ ਅਤੇ ਲੇਖ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਮੁਕਾਬਲਿਆਂ 'ਚ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਸੰਸਥਾਵਾਂ ਦੇ ਚੇਅਰਮੈਨ ਮੁਕੰਦ ਲਾਲ ਥਾਪਰ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ | ਇਸ ਸਮੇਂ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ, ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਕੋਆਰਡੀਨੇਟਰ ਅਮਨਦੀਪ ਕੌਰ, ਗੁਰਜੀਤ ਕੌਰ, ਜਗਦੀਪ ਕੌਰ, ਮੋਹਨ ਸਿੰਘ ਬਰਾੜ ਅਤੇ ਸਮੂਹ ਅਧਿਆਪਕ ਮੌਜੂਦ ਸਨ |
ਠੱਠੀ ਭਾਈ, (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਜੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋ: ਗਰਲਜ਼ ਸੀਨੀ.ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਵਿਖੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲ ਦੇ ਵਿਦਿਆਰਥੀਆਂ ਵਲੋਂ ਚਾਰਟ ਬਣਾਏ ਗਏ ਤੇ ਸਹੁੰ ਚੁੱਕ ਸਮਾਗਮ ਕੀਤਾ ਗਿਆ | ਬੱਚਿਆਂ ਵਲੋਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਰਦਾਰ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਸੰਸਥਾ ਦੇ ਪਿ੍ੰਸੀਪਲ ਗੁਰਜੀਤ ਕੌਰ ਬਰਗਾੜੀ ਨੇ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਉਦੇਂ ਹੋਏ ਸੇਧ ਲੈਣ, ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਪੰਜਾਬ ਦੇ ਵਿਕਾਸ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਅਖੀਰ ਵਿਚ ਸੰਸਥਾ ਦੀ ਪ੍ਰਬੰਧਕੀ ਕਮੇਟੀ, ਪਿ੍ੰਸੀਪਲ ਮੈਡਮ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਕੋਟਨ ਕੋਟਿ ਪ੍ਰਣਾਮ ਕੀਤਾ ਗਿਆ |
ਸ਼ਹੀਦ ਭਗਤ ਦੀ ਸੋਚ 'ਤੇ ਪਹਿਰਾ ਦੇਣਾ ਸਾਡਾ ਮੁੱਢਲਾ ਫ਼ਰਜ਼-ਰਿੰਪੀ
ਮੋਗਾ, (ਸੁਰਿੰਦਰਪਾਲ ਸਿੰਘ)-ਟਾਊਨ ਹਾਲ ਕਲੱਬ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ ਗਿਆ | ਇਸ ਮੌਕੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਰਿੰਪੀ, ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਿਭਾਗ ਪ੍ਰਧਾਨ ਵਿਜੇ ਅਰੋੜਾ, ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਦੀਪਕ ਤਾਇਲ, ਡਾ. ਅਮਨ ਗਰਗ, ਐਡਵੋਕੇਟ ਅਰੁਣ ਸੂਦ ਤੇ ਡਾ. ਵਿਕਰਮ ਚਾਟਲੇ ਹਾਜ਼ਰ ਸਨ | ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਭਗਤ ਸਿੰਘ ਦੀ ਕੁਰਬਾਨੀ ਦਾ ਮੁੱਲ ਤਾਂ ਪੂਰਾ ਦੇਸ਼ ਵੀ ਨਹੀਂ ਦੇ ਸਕਦਾ | ਉਨ੍ਹਾਂ ਦੇ ਨਕਸ਼ੇ ਕਦਮਾਂ 'ਤੇ ਚੱਲਣਾ ਵੀ ਕੋਈ ਸੌਖਾ ਕੰਮ ਨਹੀਂ | ਅਸੀਂ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਦੇ ਸਕਦੇ ਹਾਂ ਜੇ ਅਸੀਂ ਉਨ੍ਹਾਂ ਵਲੋਂ ਕੀਤੇ ਗਏ ਕੰਮਾਂ ਦਾ ਇਕ ਫ਼ੀਸਦੀ ਹਿੱਸਾ ਕੰਮ ਸੱਚੇ ਮਨ ਨਾਲ ਕਰਨ ਦਾ ਵਾਅਦਾ ਕਰੀਏ | ਅਸੀਂ ਸਾਰੇ ਸਿਰ ਝੁਕਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ | ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣਾ ਹਰੇਕ ਹਿੰਦੁਸਤਾਨੀ ਦਾ ਫ਼ਰਜ਼ ਹੈ |
ਨਿਹਾਲ ਸਿੰਘ ਵਾਲਾ ਵਾਲਾ, (ਸੁਖਦੇਵ ਸਿੰਘ ਖ਼ਾਲਸਾ)-ਸੰਤ ਬਾਬਾ ਭਜਨ ਸਿੰਘ ਜੀ ਨਾਨਕਸਰ ਪਟਿਆਲਾ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ, ਵਾਈਸ ਚੇਅਰਪਰਸਨ ਬੀਬੀ ਜਗੀਰ ਕੌਰ ਮਲੇਸ਼ੀਆ ਅਤੇ ਮੈਨੇਜਰ ਜਗਤਾਰ ਸਿੰਘ ਬਲਬੇੜਾ ਦੀ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਲੋਂ ਪਿ੍ੰਸੀਪਲ ਸੁਮਨ ਸ਼ਰਮਾ ਤੇ ਡਾਇਰੈਕਟਰ ਸਰਬਪਾਲ ਸ਼ਰਮਾ ਦੀ ਅਗਵਾਈ ਹੇਠ ਭਗਤ ਸਿੰਘ ਦਾ 115ਵੇਂ ਜਨਮ ਦਿਵਸ 'ਤੇ ਨੇੜਲੇ ਕੁਝ ਪਿੰਡਾਂ 'ਚ ਮਾਣੂੰਕੇ ਗਿੱਲ ਅਤੇ ਆਕਲੀਆ ਜਲਾਲ ਕਾ ਆਦਿ ਪਿੰਡਾਂ 'ਚ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਦੇ ਦਰਮਿਆਨ ਜਾਗਰੂਕਤਾ ਚੇਤਨਾ ਮਾਰਚ ਕੱਢਿਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਸੁਮਨ ਸ਼ਰਮਾ ਨੇ ਦੱਸਿਆ ਕਿ ਇਸ ਚੇਤਨਾ ਮਾਰਚ ਦਾ ਮੁੱਖ ਮਨੋਰਥ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਸੀ | ਇਸ ਪ੍ਰਦਰਸ਼ਨ 'ਚ ਵੱਖ-ਵੱਖ ਪਿੰਡਾਂ ਤੋਂ ਸੰਸਥਾ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਚੇਤਨਾ ਮਾਰਚ 'ਚ ਤੀਰਥ ਸਿੰਘ, ਅਮਰੀਕ ਸਿੰਘ, ਗੁਰਮੇਲ ਸਿੰਘ, ਲਵਪ੍ਰੀਤ ਕੌਰ, ਗੁਰਮੇਲ ਸਿੰਘ, ਕਰਮਜੀਤ ਕੌਰ, ਮਨਪ੍ਰੀਤ ਸਿੰਘ ਤੇÉ ਵਿਦਿਆਰਥੀ ਸ਼ਾਮਿਲ ਸਨ |
ਬਾਘਾਪੁਰਾਣਾ, (ਗੁਰਮੀਤ ਸਿੰਘ ਮਾਣੂੰਕੇ)-ਲਾਰੈਂਸ ਇੰਟਰਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਤਰਸੇਮ ਲਾਲ ਗਰਗ, ਮੈਨੇਜਰ ਮੈਡਮ ਜੀਨਮ ਗਰਗ ਤੇ ਪਿ੍ੰਸੀਪਲ ਮਨੋਜ ਕੁਮਾਰ ਨੇ ਸਕੂਲ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਬਾਰੇ ਦੱਸਦੇ ਹੋਏ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾ ਨਾਲ ਫ਼ੁੱਲ ਭੇਟ ਕੀਤੇ | ਇਸ ਮੌਕੇ ਉਨ੍ਹਾਂ ਨੇ ਇਸ ਮਹਾਨ ਦੇਸ਼ ਭਗਤ ਬਾਰੇ ਦੱਸਦੇ ਹੋਏ ਉਨ੍ਹਾਂ ਦੇ ਜੀਵਨ ਬਾਰੇ ਵਿਸਥਾਰ ਨਾਲ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤੇ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਦੇ ਹੋਏ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ 'ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਕੂਲ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਸਮਾਰਟ ਸਕੂਲ ਭੀਮ ਨਗਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਮੋਗਾ, (ਅਸ਼ੋਕ ਬਾਂਸਲ) - ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਭੀਮ ਨਗਰ ਮੋਗਾ ਵਿਖੇ ਸਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਦੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਸ਼ਹੀਦੀ ਨੂੰ ਸਮਰਪਿਤ ਦਿਨ ਤੇ ਸਵੇਰ ਦੀ ਸਭਾ ਦੌਰਾਨ ਸਹੁੰ ਚੁੱਕ ਗਤੀਵਿਧੀ ਕਰਵਾਈ ਗਈ ਅਤੇ ਇਸ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਪੋਸਟ ਮੇਕਿੰਗ, ਭਾਸ਼ਣ, ਲੇਖਣ, ਕਵਿਤਾ ਪਾਠ ਅਤੇ ਹੋਰ ਕਈ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ਸਟਾਫ਼ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੇ ਵੀ ਵੱਧ ਚੜ੍ਹ ਕੇ ਭਾਗ ਲਿਆ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਇਸ ਤੋਂ ਇਲਾਵਾ ਅੱਜ ਦੇ ਦਿਨ ਹੀ ਸਕੂਲ 'ਚ ਸਕੂਲ ਦੇ ਹੋਣਹਾਰ ਅਧਿਆਪਕ ਅਤੇ ਮਸ਼ਹੂਰ ਲੇਖਕ ਕਿ੍ਸ਼ਨ ਪ੍ਰਤਾਪ ਦੇ ਨਵੇਂ ਨਾਵਲ ਸ਼ਤਰੰਜ ਦੇ ਮੋਹਰੇ ਦਾ ਲੋਕ ਅਰਪਣ ਸਮਾਗਮ ਵੀ ਕੀਤਾ ਗਿਆ | ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਅਤੇ ਨਾਵਲ ਲੋਕ ਅਰਪਣ ਕੀਤੇ ਸਮਾਗਮ ਵਿਚ ਉੱਘੇ ਲਿਖਾਰੀ ਅਤੇ ਸਾਹਿਤ ਜਗਤ ਦੇ ਮਹਿਮਾਨਾਂ ਨੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਲੇਖਕ ਕੇ. ਐਲ. ਗਰਗ, ਅਮਰ ਸੂਫ਼ੀ, ਜਨਮੇਜਾ ਸਿੰਘ ਜੌਹਲ, ਜੀ. ਐਸ. ਪੀਟਰ, ਪਾਲੀ ਖ਼ਾਦਮ, ਡਿਪਟੀ ਮੇਅਰ ਅਸ਼ੋਕ ਧਮੀਜਾ, ਦਿਗਵਿਜੇਪਾਲ ਤੋਂ ਇਲਾਵਾ ਪਤਵੰਤੇ ਸੱਜਣ, ਪਰਿਵਾਰ ਦੇ ਮੈਂਬਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਹੋਏ |
ਸਰਕਾਰੀ ਕੰਨਿਆ ਸਕੂਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਬਾਘਾ ਪੁਰਾਣਾ, (ਕਿ੍ਸ਼ਨ ਸਿੰਗਲਾ) - ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਭਾਗ ਲਿਆ ਅਤੇ ਸ਼ਹੀਦ ਭਗਤ ਸਿੰਘ ਦੀ ਜੀਵਨੀ ਤੇ ਕੁਰਬਾਨੀ ਸਬੰਧੀ ਜਾਗਰੂਕ ਕੀਤਾ | ਇਸ ਤੋਂ ਇਲਾਵਾ ਕਵਿਤਾਵਾਂ ਰਾਹੀਂ ਵੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਕਮਲਜੀਤ ਕੌਰ ਲੈਕਚਰਾਰ ਪੰਜਾਬੀ, ਧਰਮਪਾਲ ਯਾਦਵ ਲੈਕਚਰਾਰ ਕਾਮਰਸ ਨੇ ਵਿਦਿਆਰਥਣਾਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੀ ਲੋੜ ਅਤੇ ਪੂਰਾ ਕਰਨ ਬਾਰੇ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ | ਇਸ ਮੌਕੇ ਸੰਜੀਵ ਕੁਮਾਰ ਬਾਂਸਲ ਸਕੂਲ ਇੰਚਾਰਜ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਸਹੁੰ ਚੁਕਾਈ ਤੇ ਸ਼ਹੀਦ ਭਗਤ ਸਿੰਘ ਦੇ ਫ਼ਲਸਫ਼ੇ ਨੂੰ ਅਪਣਾਉਣ ਸਬੰਧੀ ਵਿਚਾਰ ਰੱਖੇ | ਇਸ ਮੌਕੇ ਪੋਸਟਰ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਧਾਇਕ ਵਲੋਂ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਈ.ਓ. ਦਵਿੰਦਰ ਸਿੰਘ ਤੂਰ, ਨਗਰ ਕੌਂਸਲ ਬਾਘਾ ਪੁਰਾਣਾ ਦੇ ਅਧਿਕਾਰੀ ਕਰਮਚਾਰੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ |
ਸਟੇਟ ਪਟਵਾਰ ਟਰੇਨਿੰਗ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ) - ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਅਤੇ ਡਿਪਟੀ ਕਮਿਸ਼ਨਰ ਮੋਗਾ ਦੇ ਦਿਸ਼ਾ-ਨਿਰਦੇਸ਼ ਤਹਿਤ ਸਟੇਟ ਪਟਵਾਰ ਟਰੇਨਿੰਗ ਸਕੂਲ ਮੋਗਾ ਵਿਖੇ ਸਟੇਟ ਪਟਵਾਰ ਦੇ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਅਤੇ ਮੈਡਮ ਸਤਵਿੰਦਰ ਕੌਰ ਦੇ ਸਹਿਯੋਗ ਦੇ ਨਾਲ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਮਨਾਇਆ ਗਿਆ | ਕਲਾਸ ਹਾਲ ਵਿਚ ਇਸ ਸਾਦੇ ਸਮਾਗਮ ਵਿਚ ਵੱਖ-ਵੱਖ ਅਧਿਆਪਕ ਸਾਹਿਬਾਨ ਬਲਵਿੰਦਰ ਸਿੰਘ, ਸ਼ੀਤਲ ਕੁਮਾਰ ਸ਼ਰਮਾ, ਭੂਸ਼ਨ ਕੁਮਾਰ ਗੋਇਲ, ਪ੍ਰਸ਼ੋਤਮ ਲਾਲ ਸ਼ਰਮਾ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਤੋਂ ਇਲਾਵਾ ਪਿ੍ੰਸੀਪਲ ਗੁਰਮੀਤ ਸਿੰਘ ਰਿਟਾਇਰਡ ਤਹਿਸੀਲਦਾਰ ਵਲੋਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੇ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ |
ਸਮਾਰਟ ਸਕੂਲ ਪੱਤੋ ਹੀਰਾ ਸਿੰਘ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੱਤੋ ਹੀਰਾ ਸਿੰਘ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਵੇਰ ਦੀ ਸਭਾ ਸਮੇਂ ਸਕੂਲ ਦੇ ਪਿ੍ੰਸੀਪਲ ਗੁਰਸੇਵਕ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਤੇ ਉਸ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਦੇਸ਼ ਦੀ ਤਰੱਕੀ ਅਤੇ ਸਮਾਜ ਦੀ ਸੇਵਾ ਲਈ ਅੱਗੇ ਆਉਣ ਬਾਰੇ ਕਿਹਾ | ਇਸ ਮੌਕੇ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹੀਦ ਭਗਤ ਸਿੰਘ ਦਾ 115ਵੇਂ ਜਨਮ ਦਿਵਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਵੱਖ-ਵੱਖ ਗਤੀਵਿਧੀਆਂ ਪੋਸਟਰ ਮੇਕਿੰਗ, ਭਾਸ਼ਣ, ਲੇਖਣ, ਕਬੱਡੀ, ਕਵਿਤਾ ਪਾਠ ਆਦਿ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਵਲੋਂ ਵੱਧ ਚੜ੍ਹ ਕੇ ਭਾਗ ਲਿਆ ਗਿਆ ਅਤੇ ਇਸ ਮੌਕੇ ਕੁਇਜ਼ ਮੁਕਾਬਲਿਆਂ 'ਚ ਟੀਮ ਡੀ ਨੇ ਪਹਿਲਾ, ਟੀਮ ਸੀ ਨੇ ਦੂਜਾ ਅਤੇ ਟੀਮ ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਵਲੋਂ ਸਕੂਲ ਕੈਂਪਸ 'ਚ ਬੂਟੇ ਵੀ ਲਗਾਏ ਗਏ | ਇਸ ਮੌਕੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਟੇਜ ਦਾ ਸੰਚਾਲਨ ਮਨਪਿੰਦਰ ਕੌਰ ਨੇ ਕੀਤਾ | ਇਸ ਮੌਕੇ ਰਾਜਮੀਤ ਕੌਰ, ਅਮਨਦੀਪ ਸਿੰਘ, ਕੁਲਵੰਤ ਸਿੰਘ, ਲਵਦੀਪ ਸਿੰਘ, ਕਰਮਜੀਤ ਕੌਰ, ਨੀਲਮ ਰਾਣੀ, ਰਿਪਨਦੀਪ ਕੌਰ, ਨਰੇਸ਼ ਕੁਮਾਰ, ਜਤੇਸ਼ ਕੁਮਾਰ, ਨੇਵੀ, ਇੰਦਰਜੀਤ ਸਿੰਘ, ਰੁਪਿੰਦਰਪਾਲ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਸ਼ਹੀਦ-ਏ-ਆਜ਼ਮ ਦਾ ਜਨਮ ਦਿਨ
ਨਿਹਾਲ ਸਿੰਘ ਵਾਲਾ, (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਉਤਸ਼ਾਹ ਪੂਰਵਕ ਮਨਾਇਆ ਗਿਆ | ਸਕੂਲ ਸਟਾਫ਼ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫ਼ੁੱਲ ਭੇਟ ਕਰਕੇ ਸਮਾਗਮ ਦਾ ਆਗਾਜ਼ ਕੀਤਾ | ਸਕੂਲ ਸਟਾਫ਼ ਅਤੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਨੇ ਸ਼ਹੀਦਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦਾ ਅਹਿਦ ਲਿਆ | ਪੇਂਟਿੰਗ ਮੁਕਾਬਲੇ ਵਿਚ ਹਰਮਿਲਨ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਪਹਿਲਾ, ਦਲਜੀਤ ਕੌਰ ਤੇ ਰੁਪਿੰਦਰ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ | ਲੇਖ ਲਿਖਣ ਮੁਕਾਬਲੇ ਵਿਚ ਹਰਪ੍ਰੀਤ ਕੌਰ ਤੇ ਸੁਖਪ੍ਰੀਤ ਕੌਰ ਨੇ ਪਹਿਲੇ ਦੋ ਸਥਾਨ ਪ੍ਰਾਪਤ ਕੀਤੇ | ਭਾਸ਼ਣ ਮੁਕਾਬਲੇ ਵਿਚ ਗੁਰਵੀਰ ਕੌਰ, ਹਰਮਨਿੰਦਰ ਸਿੰਘ ਤੇ ਸ਼ਾਨਵੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸ ਸਮੇਂ ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਸ਼ਹੀਦ ਨੌਜਵਾਨਾਂ ਦੇ ਰਾਹ ਦਰਸਾਵੇ ਹਨ | ਵਾਈਸ ਪਿ੍ੰਸੀਪਲ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦੇ ਸੰਘਰਸ਼ਮਈ ਜੀਵਨ ਤੋਂ ਪ੍ਰੇਰਨਾ ਲੈਣ ਦੀ ਸਲਾਹ ਦਿੰਦਿਆਂ ਉਨ੍ਹਾਂ ਨੂੰ ਅਸਲੀ ਨਾਇਕ ਦੱਸਿਆ | ਸਟਾਫ਼ ਤੇ ਵਲੰਟੀਅਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਭਾਸ਼ਣ ਉਤਸੁਕਤਾ ਨਾਲ ਸੁਣਿਆ |
ਸਾਬਕਾ ਸੈਨਿਕਾਂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ
ਮੋਗਾ, (ਸੁਰਿੰਦਰਪਾਲ ਸਿੰਘ) - ਸਾਬਕਾ ਸੈਨਿਕਾਂ ਦੇ ਮੁੱਖ ਸੰਗਠਨ ਵੈਟਰਨ ਵੈਲਫੇਅਰ ਆਰਗੇਨਾਈਜ਼ੇਸ਼ਨ ਰਜਿ. ਇਕਾਈ ਜ਼ਿਲ੍ਹਾ ਮੋਗਾ ਵਲੋਂ ਭਾਰਤ ਮਾਂ ਦੇ ਵੀਰ ਸਪੂਤ, ਮਹਾਨ ਕ੍ਰਾਂਤੀਕਾਰੀ ਸ਼ਹੀਦ ਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੈਪਟਨ ਬਿੱਕਰ ਸਿੰਘ ਸੇਵਾ-ਮੁਕਤ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਮੋਗਾ ਵਿਖੇ ਪ੍ਰੋਗਰਾਮ ਹੋਇਆ | ਸੰਗਠਨ ਦੇ ਮੈਂਬਰਾਂ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਬੁੱਤ 'ਤੇ ਜਾ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਇਨਕਲਾਬ ਜ਼ਿੰਦਾਬਾਦ, ਭਗਤ ਸਿੰਘ ਅਮਰ ਰਹੇ, ਭਗਤ ਸਿੰਘ ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ ਆਦਿ ਦੇ ਨਾਅਰੇ ਲਾਏ ਗਏ | ਸਾਬਕਾ ਸੈਨਿਕਾਂ ਨੇ ਭਗਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾ ਕੇ ਤੇ ਫੁੱਲਾਂ ਦੀ ਵਰਖਾ ਕੀਤੀ | ਕੈਪਟਨ ਬਿੱਕਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਅਸੀਂ ਜੋ ਅਨੰਦ ਮਾਣ ਰਹੇ ਹਾਂ ਇਹ ਸਭ ਇਨ੍ਹਾਂ ਅਮਰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਹੈ | ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਆਪਣਾ ਸਭ ਦਾ ਫ਼ਰਜ਼ ਹੈ | ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਨਵੀਂ ਪੀੜ੍ਹੀ ਨੂੰ ਜਾਗਰੂਕ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਕੈਪਟਨ ਬਿੱਕਰ ਸਿੰਘ, ਕੈਪਟਨ ਬਲਵਿੰਦਰ ਸਿੰਘ, ਐਸ.ਐਮ. ਤਰਸੇਮ ਸਿੰਘ, ਸੂਬੇਦਾਰ ਗੁਰਚਰਨ ਸਿੰਘ, ਕੈਪਟਨ ਨਿਰਮਲ ਸਿੰਘ, ਕੈਪਟਨ ਅਰਜਨ ਸਿੰਘ, ਸੂਬੇਦਾਰ ਕੇਵਲ ਮਸੀਹ, ਕੈਪਟਨ ਜਸਵੰਤ ਸਿੰਘ ਤੇ ਸੂਬੇਦਾਰ ਦਲਬਾਰਾ ਸਿੰਘ ਆਦਿ ਹਾਜ਼ਰ ਸਨ |
ਜ਼ਿਲ੍ਹਾ ਇੰਟਕ ਨੇ 115 ਵੇ ਜਨਮ ਦਿਵਸ ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ
ਮੋਗਾ, (ਜਸਪਾਲ ਸਿੰਘ ਬੱਬੀ)- ਜ਼ਿਲ੍ਹਾ ਇੰਟਕ ਮੋਗਾ ਵਲੋਂ ਈ ਰਿਕਸ਼ਾ ਮਜ਼ਦੂਰ ਸੰਘ ਦੇ ਦਫ਼ਤਰ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਪ੍ਰਧਾਨਗੀ ਹੇਠ ਦੇਸ ਦੀ ਆਜ਼ਾਦੀ ਅੰਦੋਲਨ ਦੇ ਮਹਾਂ ਨਾਇਕ ਸਹੀਦੇ ਆਜ਼ਮ ਭਗਤ ਸਿੰਘ ਦੇ 115 ਵੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਯਾਦ ਕੀਤਾ, ਉਨ੍ਹਾਂ ਦੇ ਚਿੱਤਰ 'ਤੇ ਫ਼ੁੱਲ ਮਾਲਾਵਾਂ ਅਰਪਿਤ ਕੀਤੀਆਂ | ਇਸ ਮੌਕੇ ਜ਼ਿਲ੍ਹਾ ਇੰਟਕ ਪ੍ਰਧਾਨ ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਸਹੀਦ ਭਗਤ ਸਿੰਘ ਦੀ ਦੇਸ ਦੀ ਆਜ਼ਾਦੀ ਦੇ ਅੰਦੋਲਨ ਵਿਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਕ੍ਰਾਂਤੀਕਾਰੀ ਭੂਮਿਕਾ ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸਹੀਦੇ ਆਜ਼ਮ ਸਰਦਾਰ ਭਗਤ ਸਿੰਘ ਪੰਜਾਬੀਆਂ ਦੇ ਦਿਲਾਂ ਵਿਚ ਵੱਸਦੇ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਰੋਜਪੁਰ ਦੇ ਤੂੜੀ ਬਾਜਾਰ ਦੇ ਮੁਹੱਲਾ ਸਾਹ ਗੰਜ ਸਥਿਤ ਦੋ ਮੰਜ਼ਿਲਾਂ ਇਮਾਰਤ ਨੂੰ ਕੌਮੀ ਸਮਾਰਕ ਬਣਾਇਆ ਜਾਵੇ | ਉਨ੍ਹਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਦੇ ਨਾਂ 'ਤੇ ਰੱਖਣ ਦਾ ਸਵਾਗਤ ਕੀਤਾ ਅਤੇ ਇਸ ਇਤਿਹਾਸਿਕ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ | ਇਸ ਮੌਕੇ ਦਵਿੰਦਰ ਸਿੰਘ ਜੋੜਾ, ਪ੍ਰਵੀਨ ਕੁਮਾਰ ਸਰਮਾ, ਅਸ਼ੋਕ ਕਾਲੀਆ, ਜਸਵਿੰਦਰ ਸਿੰਘ, ਮੇਜਰ ਸਿੰਘ ਲੰਡੇ ਕੇ, ਸੰਤੋਖ ਸਿੰਘ, ਕੁਲਵੰਤ ਸਿੰਘ, ਅਨਿਲ ਜਾਦਾ, ਸਾਧੂ ਸਿੰਘ, ਸੇਵਕ ਸਿੰਘ, ਬੱਬੂ ਆਦਿ ਹਾਜ਼ਰ ਸਨ |
ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ) - ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ (ਮੋਗਾ) ਵਿਚ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਅਸ਼ੋਕ ਗਰਗ, ਡਾਇਰੈਕਟਰ ਸੁਧੀਰ ਗਰਗ, ਪਿ੍ੰਸੀਪਲ ਡਾ. ਮੋਨਿਕਾ ਵਰਮਾ, ਜਨਰਲ ਸੈਕਟਰੀ ਨੀਨਾ ਗਰਗ, ਸੈਕਟਰੀ ਡਾ. ਰਾਘਵ ਗਰਗ ਅਤੇ ਸਮੂਹ ਸਟਾਫ਼ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਮੋਨਿਕਾ ਵਰਮਾ ਨੇ ਸ਼ਹੀਦ ਭਗਤ ਸਿੰਘ ਦੇ ਮਹਾਨ ਵਿਅਕਤੀਤਵ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਗਤ ਸਿੰਘ ਦਾ ਜਨਮ 28 ਸਤੰਬਰ 1907 ਈ. ਨੂੰ ਬੰਗਾ ਪਿੰਡ ਦੇ ਜ਼ਿਲ੍ਹਾ ਲਾਇਲਪੁਰ ਪੰਜਾਬ ਵਿਚ ਹੋਇਆ | ਉਨ੍ਹਾਂ ਦੇ ਪਿਤਾ ਦਾ ਨਾਂਅ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂਅ ਵਿਦਿਆਵਤੀ ਸੀ | ਉਨ੍ਹਾਂ ਨੇ ਆਜ਼ਾਦੀ ਅੰਦੋਲਨ ਦੇ ਦੌਰਾਨ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਦਿੱਤਾ | ਭਗਤ ਸਿੰਘ ਨੇ 1926 ਵਿਚ ਦੇਸ਼ ਦੀ ਆਜ਼ਾਦੀ ਦੇ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ | ਉਨ੍ਹਾਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਬਿ੍ਟਿਸ਼ ਅਧਿਕਾਰੀ ਸਾਂਡਰਸ ਨੂੰ ਮਾਰ ਕੇ ਲਿਆ | 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ ਲਹੌਰ ਵਿਚ ਫਾਂਸੀ ਦੇ ਦਿੱਤੀ ਗਈ | ਸਾਨੰੂ ਆਪਣੇ ਦੇਸ਼ ਦੇ ਇਸ ਸ਼ਹੀਦ ਤੇ ਹਮੇਸ਼ਾ ਮਾਣ ਰਹੇਗਾ | ਇਸ ਮੌਕੇ ਤੇ ਵਿਦਿਆਰਥੀਆਂ ਦੁਆਰਾ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ, ਭਾਸ਼ਣ ਆਦਿ ਪੇਸ਼ ਕੀਤੇ ਗਏ ਅਤੇ ਉਨ੍ਹਾਂ ਦੇ ਦੇਸ਼ ਦੀ ਆਜ਼ਾਦੀ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ ਗਿਆ |
bਸੇਖਾ ਕਲਾਂ ਸਕੂਲ 'ਚ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ
ਠੱਠੀ ਭਾਈ, 29 ਸਤੰਬਰ (ਜਗਰੂਪ ਸਿੰਘ ਮਠਾੜੂ) - ਸਿੱਖਿਆ ਵਿਭਾਗ ਪੰਜਾਬ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਵਲ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਸੇਖਾ ਕਲਾਂ (ਮੋਗਾ) ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਮੈਡਮ ਅੰਜਲੀ ਗੋਇਲ ਤੇ ਮੈਡਮ ਮਨੂ ਦੁਆਰਾ ਤਿਆਰ ਕਰਵਾਏ ਭਗਤ ਸਿੰਘ ਦੀ ਸੋਚ 'ਤੇ ਵਿਚਾਰਧਾਰਾ ਨੂੰ ਪ੍ਰਦਰਸ਼ਿਤ ਕਰਦੇ ਗੀਤ, ਕਵਿਤਾਵਾਂ ਤੇ ਕੋਰੀਉਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਸਕੂਲ ਦੇ ਅਧਿਆਪਕਾਂ ਵਲੋਂ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਵਿਦਿਆਰਥੀਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਵਿਦਿਆਰਥੀਆਂ ਨੂੰ ਭਗਤ ਸਿੰਘ ਬਾਰੇ ਹੋਰ ਜਾਣਕਾਰੀ ਹਾਸਿਲ ਕਰਵਾਉਣ ਲਈ ਅਧਿਆਪਕਾਂ ਵਲੋਂ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਭਗਤ ਸਿੰਘ ਦੀ ਜੀਵਨੀ ਬਾਰੇ ਹੈੱਡਮਾਸਟਰ ਚਰਨਜੀਤ ਸਿੰਘ ਗਿੱਲ, ਮੈਡਮ ਰਣਜੀਤ ਕੌਰ ਅਤੇ ਮੈਡਮ ਮਨਦੀਪ ਕੌਰ ਵਲੋਂ ਬੜੇ ਵਿਸਥਾਰਮਈ ਸ਼ਬਦਾਂ ਵਿਚ ਚਾਨਣਾ ਪਾਇਆ ਗਿਆ | ਇਸ ਮੌਕੇ ਕਰਵਾਏ ਗਏ ਮੁਕਾਬਲੇ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਅਤੇ ਸਮਾਗਮ ਦੀਆਂ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੈੱਡਮਾਸਟਰ ਚਰਨਜੀਤ ਸਿੰਘ ਗਿੱਲ ਅਤੇ ਸਮੁੱਚੇ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮੇਂ ਸੀਨੀਅਰ ਅਧਿਆਪਕ ਗੁਰਦੁਲਾਰ ਸਿੰਘ, ਪੂਰਨ ਸਿੰਘ, ਮੈਡਮ ਰਣਜੀਤ ਕੌਰ, ਮੈਡਮ ਮਨਦੀਪ ਕੌਰ, ਮੈਡਮ ਅੰਜਲੀ ਗੋਇਲ, ਮੈਡਮ ਮਨੂੰ, ਮੈਡਮ ਸੁਖਰਾਜ ਕੌਰ, ਹਰਪ੍ਰੀਤ ਸਿੰਘ, ਮਾਣਕ ਸਿੰਘ, ਸਿਕੰਦਰਜੋਤ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ |
ਗੁਰੂ ਤੇਗ ਬਹਾਦਰ ਗੜ੍ਹ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਕਾਬਲੇ ਸਮਾਲਸਰ, 29 ਸਤੰਬਰ (ਕਿਰਨਦੀਪ ਸਿੰਘ ਬੰਬੀਹਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂ ਤੇਗ ਬਹਾਦਰ ਗੜ੍ਹ ਵਿਖੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਕੂਲ ਮੁਖੀ ਦਿਲਬਾਗ ਸਿੰਘ ਨੇ ਵਿਦਿਆਰਥੀਆਂ ਨਾਲ ਭਗਤ ਸਿੰਘ ਦੇ ਉੱਚੇ ਸੁੱਚੇ ਜੀਵਨ ਆਦਰਸ਼ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਪੜ੍ਹਨ ਵਿਚ ਰੁਚੀ ਬਣਾਉਣ ਲਈ ਪ੍ਰੇਰਿਤ ਕੀਤਾ | ਮੈਡਮ ਨਿਤਾਸ਼ਾ ਅਤੇ ਸਿਮਰਨਜੀਤ ਕੌਰ ਵਲੋਂ ਸਕੂਲ ਵਿਦਿਆਰਥੀਆਂ ਦੇ ਇੰਟਰ ਹਾਊਸ ਭਾਸ਼ਣ, ਸੁੰਦਰ ਲਿਖਾਈ, ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ | ਰਜਿੰਦਰ ਕੌਰ ਤੇ ਕਿਰਨਦੀਪ ਕੌਰ ਵਲੋਂ ਵਿਦਿਆਰਥੀਆਂ ਦੀ ਕੋਰੀਉਗਰਾਫ਼ੀ ਵਿਚ ਅਗਵਾਈ ਕਰ ਕੇ ਦੇਸ਼ ਭਗਤੀ ਦੇ ਗੀਤਾਂ ਦੀ ਪੇਸ਼ਕਾਰੀ ਕੀਤੀ | ਇਨ੍ਹਾਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁਖੀ ਦਿਲਬਾਗ ਸਿੰਘ ਅਤੇ ਸਟਾਫ਼ ਵਲੋਂ ਇਨਾਮ ਵੰਡੇ ਗਏ |

ਖ਼ਬਰ ਸ਼ੇਅਰ ਕਰੋ

 

ਸਰਕਾਰੀ ਹਾਈ ਸਕੂਲ ਰਾਮਾ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਰਾਮਾ ਵਿਖੇ ਮੁੱਖ ਅਧਿਆਪਕ ਬਿੱਕਰ ਸਿੰਘ ਦੀ ਅਗਵਾਈ ਹੇਠ ਪਰਮਗੁਣੀ, ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਿਸਾਨ ਮੇਲੇ 'ਚ ਪਰਾਲੀ ਦੀ ਸਾਂਭ ਸੰਭਾਲ ਲਈ ਲੈਂਡ ਫੋਰਟਿਸ ਕੰਪਨੀ ਦਾ ਹੈਪੀ ਸੀਡਰ ਕਿਸਾਨਾਂ ਦੀ ਬਣਿਆ ਪਹਿਲੀ ਪਸੰਦ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਮੋਗਾ ਦੀ ਦਾਣਾ ਮੰਡੀ ਵਿਚ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਲਗਾਇਆ ਗਿਆ | ਇਸ ਮੇਲੇ 'ਚ ਕਿਸਾਨ ਵੀਰਾਂ ਲਈ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਵੱਖ-ਵੱਖ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ (ਸਾਂਝਾ ਫੋਰਮ) ਵਲੋਂ ਰੋਸ ਪ੍ਰਦਰਸ਼ਨ

ਕਿਸ਼ਨਪੁਰਾ ਕਲਾਂ, 29 ਸਤੰਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ) - ਕੇਂਦਰ ਸਰਕਾਰ ਦੁਆਰਾ ਬਿਜਲੀ ਬਿੱਲ 2003 ਦੇ ਵਿਚ ਕੀਤੀ ਗਈ ਸੋਧ ਖ਼ਿਲਾਫ਼ ਟੈਕਨੀਕਲ ਸਰਵਿਸ ਯੂਨੀਅਨ ਸਬ ਡਵੀਜ਼ਨ ਭਿੰਡਰ ਕਲਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਬਿੱਲ ਦੀਆਂ ਕਾਪੀਆਂ ਸਾੜੀਆਂ ...

ਪੂਰੀ ਖ਼ਬਰ »

ਸਮਾਧ ਭਾਈ 'ਚ ਅੰਮਿ੍ਤ ਸੰਚਾਰ ਦੌਰਾਨ 38 ਪ੍ਰਾਣੀ ਗੁਰੂ ਵਾਲੇ ਬਣੇ

ਸਮਾਧ ਭਾਈ, 29 ਸਤੰਬਰ (ਜਗਰੂਪ ਸਿੰਘ ਸਰੋਆ) - ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਪੀਰ ਬਾਬਾ ਅਨਾਇਤ ਸ਼ਾਹ ਅਲੀ ਬੁਰਜ ਵਾਲਿਆਂ ਦਾ 17ਵਾਂ ਉਰਸ ਮਨਾਇਆ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ) - ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਪੀਰ ਬਾਬਾ ਅਨਾਇਤ ਸ਼ਾਹ ਅਲੀ ਬੁਰਜ ਵਾਲਿਆਂ ਦਾ 17ਵਾਂ ਉਰਸ ਮੁੱਖ ਸੇਵਾਦਾਰ ਬਾਬਾ ਸੁਖਚੈਨ ਸ਼ਾਹ ਦੀ ਅਗਵਾਈ 'ਚ ਇਲਾਕੇ ਦੀ ਸੰਗਤ ਦੇ ਸਹਿਯੋਗ ਹਰ ਸਾਲ ਦੀ ਤਰ੍ਹਾਂ ਬੜੀ ਹੀ ਸ਼ਰਧਾ ਭਾਵਨਾ ਅਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਸਪੋਰਟਸ ਕਲੱਬ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)-ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਦੌਲੇਵਾਲਾ ਮਾਇਰ ਦੀ “ਸ਼ਹੀਦ ਭਗਤ ਸਿੰਘ ਵੈਲਫੇਅਰ ਐਂਡ ਸਪੋਰਟਸ ਕਲੱਬ”ਦੇ ਉੱਦਮ ਸਦਕਾ ਅਤੇ ਪਿੰਡ ਦੇ ਵਾਸੀਆਂ ਤੇ ਹੋਰਨਾਂ ਵਲੋਂ ਦਿੱਤੇ ਸਹਿਯੋਗ ਕਾਰਨ ਪਿੰਡ ਦੌਲੇਵਾਲਾ ...

ਪੂਰੀ ਖ਼ਬਰ »

ਐਸ.ਐਫ.ਸੀ. ਇੰਸਟੀਚਿਊਟ ਆਫ਼ ਫਾਰਮੇਸੀ ਦੁਆਰਾ ਵਿਸ਼ਵ ਫਾਰਮਾਸਿਸਟ ਦਿਹਾੜਾ ਮਨਾਇਆ

ਧਰਮਕੋਟ, 29 ਸਤੰਬਰ (ਪਰਮਜੀਤ ਸਿੰਘ) - ਵਿਸ਼ਵ ਫਾਰਮਾਸਿਸਟ ਦਿਹਾੜੇ ਦੇ ਸਬੰਧ ਵਿਚ ਐਸ.ਐਫ.ਸੀ. ਇੰਸਟੀਚਿਊਟ ਆਫ਼ ਫਾਰਮੇਸੀ ਵਿਚ ਫ਼ਰੀ ਹੈਲਥ ਅਤੇ ਬਲੱਡ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਪੀ.ਸੀ.ਟੀ.ਈ. ਗਰੁੱਪ ਆਫ਼ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ)- ਧੰਨ-ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਮਿਹਰ ਸਦਕਾ ਚੱਲ ਰਹੇ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ, ਜਿਸ ਵਿਚ ਡੀ.ਐਲ.ਐਡ. ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ...

ਪੂਰੀ ਖ਼ਬਰ »

ਸਬ ਡਵੀਜ਼ਨ ਬੱਧਨੀ ਕਲਾਂ ਵਿਖੇ ਬਿਜਲੀ ਸੋਧ ਬਿੱਲ 2022 ਦੀਆਂ ਕਾਪੀਆਂ ਸਾੜੀਆਂ

ਬੱਧਨੀ ਕਲਾਂ, 29 ਸਤੰਬਰ (ਸੰਜੀਵ ਕੋਛੜ)-ਸਟੇਟ ਕਮੇਟੀਆਂ ਸਾਂਝਾ ਫੋਰਮ ਪੰਜਾਬ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸਬ ਡਵੀਜ਼ਨ ਬੱਧਨੀ ਕਲਾਂ ਦੇ ਸਮੂਹ ਬਿਜਲੀ ਕਾਮਿਆਂ ਵਲੋਂ ਬਿਜਲੀ ਸੋਧ ਬਿੱਲ 2022 ਦੇ ਖ਼ਿਲਾਫ਼ ਬੱਧਨੀ ਕਲਾਂ ਦੇ ਬਾਜ਼ਾਰਾਂ ਵਿਚ ਰੋਸ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਜ਼ਿਲ੍ਹੇ ਦੇ ਆਂਗਣਵਾੜੀ ਕੇਂਦਰਾਂ 'ਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਪੂਰੇ ਭਾਰਤ ਵਿਚ ਪੋਸ਼ਣ ਅਭਿਆਨ ਤਹਿਤ ਸਤੰਬਰ ਮਹੀਨੇ ਨੂੰ ਪੋਸ਼ਣ ਮਹੀਨਾ ਦੇ ਤੌਰ ਤੇ ਮਨਾਇਆ ਜਾਂਦਾ ਹੈ | ਇਸ ਮਹੀਨੇ ਦੌਰਾਨ ਸਿਹਤ ਖੇਤਰ ਵਿਚ ਮੌਜੂਦ ਕਮੀਆਂ ਨੂੰ ਦੂਰ ਕਰਨ ਲਈ ਕਿਸ਼ੋਰ ਲੜਕੀਆਂ, ਗਰਭਵਤੀ ...

ਪੂਰੀ ਖ਼ਬਰ »

ਬਾਬਾ ਦਾਮੂ ਸ਼ਾਹ ਦੀ ਦਰਗਾਹ 'ਤੇ ਚੱਲ ਰਹੀ ਸੇਵਾ ਲਈ 80 ਹਜ਼ਾਰ ਰੁਪਏ ਦਾਨ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ)-ਇੱਥੋਂ ਦੇ ਨੇੜਲੇ ਪਿੰਡ ਲੁਹਾਰਾ ਦੀ ਦਰਗਾਹ ਫ਼ੱਕਰ ਬਾਬਾ ਦਾਮੂ ਸ਼ਾਹ ਵਿਖੇ ਬਣੀ ਪ੍ਰਬੰਧਕ ਕਮੇਟੀ ਵਲੋਂ ਹੋਂਦ ਵਿਚ ਆਉਣ ਸਾਰ ਹੀ ਬਾਬਾ ਦਾਮੂ ਸ਼ਾਹ ਦੀ ਦਰਗਾਹ ਦੇ ਅਧੂਰੇ ਪਏ ਕੰਮਾਂ ਨੂੰ ਫਿਰ ਤੋਂ ਦੁਬਾਰਾ ਸ਼ੁਰੂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ) - ਸਿਵਲ ਸਰਜਨ ਮੋਗਾ ਡਾ. ਸਤਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀ.ਐਚ.ਸੀ. ਕੋਟ ਈਸੇ ਖਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੋਤੀ ਦੀ ਅਗਵਾਈ ਵਿਚ ਸੀ.ਐਚ.ਸੀ. ਵਿਖੇ ਵਿਸ਼ਵ ਦਿਲ ਦਿਵਸ ਦੇ ਮੌਕੇ 'ਤੇ ...

ਪੂਰੀ ਖ਼ਬਰ »

ਖੋਸਾ ਕੋਟਲਾ ਦੇ ਸਰਪੰਚ ਵਲੋਂ ਬੁਲਾਇਆ ਗਰਾਮ ਸਭਾ ਇਜਲਾਸ ਪੂਰੀ ਤਰ੍ਹਾਂ ਗ਼ੈਰ ਸੰਵਿਧਾਨਕ-ਬੀ.ਡੀ.ਪੀ.ਓ. ਦਵਿੰਦਰ ਸਿੰਘ

ਕੋਟ ਈਸੇ ਖਾਂ, 29 ਸਤੰਬਰ (ਨਿਰਮਲ ਸਿੰਘ ਕਾਲੜਾ) - ਬੀਤੀ 25 ਤਰੀਕ ਨੂੰ ਪਿੰਡ ਖੋਸਾ ਕੋਟਲਾ ਦੇ ਸਰਪੰਚ ਵੀਰ ਸਿੰਘ ਵਲੋਂ ਇਕ ਸਪੈਸ਼ਲ ਗਰਾਮ ਸਭਾ ਇਜਲਾਸ ਬੁਲਾਇਆ ਗਿਆ ਸੀ ਜਿਸ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਿੰਡ ਦੇ ਸਰਪੰਚ ਵਲੋਂ ਪੱਤਰਕਾਰਾਂ ਨੂੰ ਇਕ ਲਿਖਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX