ਤਾਜਾ ਖ਼ਬਰਾਂ


ਭਾਰਤ ਖੇਤਰੀ ਸੁਰੱਖਿਆ ਨੂੰ ਉਤਸ਼ਾਹਿਤ ਕਰਨ, ਰੱਖਿਆ ਸਮਰੱਥਾ ਵਧਾਉਣ ਲਈ ਅਫਰੀਕੀ ਦੇਸ਼ਾਂ ਨਾਲ ਕੰਮ ਕਰਨਾ ਜਾਰੀ ਰੱਖੇਗਾ-ਰਾਜਨਾਥ ਸਿੰਘ
. . .  58 minutes ago
ਭਾਰਤ ਦੀ ਅਗਵਾਈ ਵਾਲੀ ਐਸ.ਸੀ.ਓ. ਐਨ.ਐਸ.ਏ. ਬੈਠਕ 'ਚ ਪਾਕਿਸਤਾਨ ਦੇ ਹਿੱਸਾ ਲੈਣ ਦੀ ਸੰਭਾਵਨਾ
. . .  1 minute ago
ਮੁੱਖ ਮੰਤਰੀ ਦੇ ਟਵੀਟ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਵਾਬ
. . .  about 1 hour ago
ਅੰਮ੍ਰਿਤਸਰ, 28 ਮਾਰਚ- ਮੁੱਖ ਮੰਤਰੀ ਵਲੋਂ ਕੀਤੇ ਗਏ ਟਵੀਟ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਵਾਬ ਦਿੱਤਾ ਗਿਆ ਹੈ। ਜਵਾਬ ਦਿੰਦਿਆ ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਜੀ ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ ਉਸੇ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿਮਾਣਾ...
ਅੰਮ੍ਰਿਤਪਾਲ ਸਰਕਾਰ ਦਾ ਆਦਮੀ, ਜੋ ਸਰਕਾਰ ਕਹੇਗੀ ਉਹ ਹੀ ਕਹੇਗਾ - ਰਾਕੇਸ਼ ਟਿਕੇਤ
. . .  about 1 hour ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ)- ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਆਗੂ ਰਾਕੇਸ਼ ਟਿਕੇਤ ਨੇ ਵਾਰਿਸ ਪੰਜਾਬ ਦੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸਰਕਾਰ ਦਾ ਆਦਮੀ ਦੱਸਦੇ ਹੋਏ ਕਿਹਾ ਕਿ ਉਸ ਨੂੰ ਸਰਕਾਰ ਜੋ ਕਹੇਗੀ ਉਹ ਉਹ ਹੀ ਕਹੇਗਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਚਾਰੋਂ ਪਾਸੇ ਕੰਢੀਲੀਆ ਤਾਰਾਂ ਲੱਗੀਆ...
ਭਾਰਤ ਸਰਕਾਰ ਵਲੋਂ 18 ਫ਼ਾਰਮਾਂ ਕੰਪਨੀਆਂ ਦੇ ਲਾਇਸੈਂਸ ਰੱਦ
. . .  about 2 hours ago
ਨਵੀਂ ਦਿੱਲੀ, 28 ਮਾਰਚ- ਅਧਿਕਾਰਤ ਸੂਤਰਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ 20 ਰਾਜਾਂ ਦੀਆਂ 76 ਕੰਪਨੀਆਂ ’ਤੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਵਲੋਂ ਨਿਰੀਖਣ ਤੋਂ ਬਾਅਦ ਨਕਲੀ ਦਵਾਈਆਂ ਦੇ ਨਿਰਮਾਣ ਲਈ 18 ਫ਼ਾਰਮਾ....
ਜਥੇਦਾਰ ਦੇ ਅਲਟੀਮੇਟਮ ’ਤੇ ਮੁੱਖ ਮੰਤਰੀ ਦਾ ਟਵੀਟ
. . .  about 2 hours ago
ਚੰਡੀਗੜ੍ਹ, 28 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਲਈ 24 ਘੰਟੇ ਦੇ ਦਿੱਤੇ ਗਏ ਅਲਟੀਮੇਟਮ ਤੋਂ ਬਾਅਦ ਦੂਜੇ ਦਿਨ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਜਥੇਦਾਰ ਉਪਰ ਹੀ ਸਵਾਲ ਖੜ੍ਹਾ ਕਰ ਦਿੱਤਾ ਹੈ....
ਵਿਰੋਧੀ ਪਾਰਟੀਆਂ ਲੋਕ ਸਭਾ ਸਪੀਕਰ ਖ਼ਿਲਾਫ਼ ਲਿਆ ਸਕਦੀਆਂ ਹਨ ਬੇਭਰੋਸਗੀ ਮਤਾ
. . .  about 1 hour ago
ਨਵੀਂ ਦਿੱਲੀ, 28 ਮਾਰਚ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਪਾਰਟੀਆਂ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਖ਼ਿਲਾਫ਼ ਬੇਭਰੋਸਗੀ ਮਤਾ ਲਿਆ ਸਕਦੀਆਂ ਹਨ। ਇਹ ਪ੍ਰਸਤਾਵ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ’ਚ ਰੱਖਿਆ ਗਿਆ ਸੀ। ਕਾਂਗਰਸ ਇਸ ਸੰਬੰਧੀ....
ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹਿਆ
. . .  about 3 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਪੰਜਾਬ ਡਰੱਗ ਕੇਸ ਵਿਚ ਹਾਈਕੋਰਟ ਨੇ ਸਿੱਟ ਵਲੋਂ ਦਾਖ਼ਲ ਚਾਰ ਸੀਲ ਬੰਦ ਰਿਪੋਰਟਾਂ ਨੂੰ ਖੋਲ੍ਹ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚੋ ਤਿੰਨ ’ਤੇ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈ ਕੋਰਟ ਦੀ....
ਦੇਸ਼ ਭਰ ’ਚ ਕੀਤਾ ਜਾਵੇਗਾ ‘ਜੈ ਭਾਰਤ ਸੱਤਿਆਗ੍ਰਹਿ’ - ਜੈ ਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 28 ਮਾਰਚ- ਕਾਂਗਰਸੀ ਆਗੂ ਜੈ ਰਾਮ ਰਮੇਸ਼ ਨੇ ਦੱਸਿਆ ਕਿ ਅੱਜ ਸ਼ਾਮ 7 ਵਜੇ ਕਾਂਗਰਸ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਆਗੂ ਲਾਲ ਕਿਲੇ ਤੋਂ ਟਾਊਨ ਹਾਲ ਤੱਕ ‘ਲੋਕਤੰਤਰ ਬਚਾਓ ਮਸ਼ਾਲ ਸ਼ਾਂਤੀ ਮਾਰਚ’ ’ਚ ਹਿੱਸਾ ਲੈਣਗੇ। ਉਨ੍ਹਾਂ ਅੱਗੇ ਕਿਹਾ ਕਿ ਅਗਲੇ 30 ਦਿਨਾਂ ’ਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ....
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
. . .  about 4 hours ago
ਜਾਪਾਨ ਵਿਚ 6.1 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੂਚਾਲ-ਨੈਸ਼ਨਲ ਸੈਂਟਰ ਫ਼ਾਰ ਸਿਸਮੋਲਜੀ
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
. . .  about 5 hours ago
ਵਿਰੋਧੀ ਧਿਰ ਦੇ ਨਾਅਰੇਬਾਜ਼ੀ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਕੱਲ੍ਹ ਤੱਕ ਲਈ ਮੁਲਤਵੀ
ਪੈਨ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ’ਚ ਤਿੰਨ ਮਹੀਨੇ ਦਾ ਵਾਧਾ
. . .  about 4 hours ago
ਨਵੀਂ ਦਿੱਲੀ, 28 ਮਾਰਚ- ਭਾਰਤ ਸਰਕਾਰ ਵਲੋਂ ਨਾਗਰਿਕਾਂ ਨੂੰ ਰਾਹਤ ਦਿੰਦੇ ਹੋਏ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਦੀ ਸਮਾਂ ਸੀਮਾ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ ਇਹ ਮਿਤੀ 31 ਮਾਰਚ ....
ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ ਨੂੰ ਮਨਾਏਗੀ ਸ਼੍ਰੋਮਣੀ ਕਮੇਟੀ
. . .  about 5 hours ago
ਅੰਮ੍ਰਿਤਸਰ, 28 ਮਾਰਚ- ਸ਼੍ਰੋਮਣੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ 5 ਮਈ 2023 ਅਤੇ ਜੈਤੋ ਦੇ ਮੋਰਚੇ ਦੀ ਸ਼ਤਾਬਦੀ 21 ਫ਼ਰਵਰੀ 2024 ਨੂੰ ਮਨਾਈ ਜਾਵੇਗੀ। ਜਿਸ ਲਈ ਸ਼੍ਰੋਮਣੀ ਕਮੇਟੀ....
ਗੁਲਤਾਜ ਸਿੰਘ ਘੁੰਮਣ ਵਲੋਂ ਸ਼੍ਰੋਮਣੀ ਕਮੇਟੀ ਨੂੰ 51000/- ਦਾ ਚੈੱਕ ਭੇਟ
. . .  about 5 hours ago
ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੁਰੂ ਕੀਤੇ ਯੂ.ਪੀ.ਐਸ.ਸੀ. ਟੈਸਟ ਦੀ ਤਿਆਰੀ ਲਈ ਕੀਤੇ ਜਾ ਰਹੇ ਸਾਰਥਕ ਯਤਨ ਨੂੰ ਸਫ਼ਲ ਕਰਨ ਲਈ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਪੰਥਕ ਪਰਿਵਾਰ ਦੇ ਫ਼ਰਜ਼ੰਦ ਸ. ਗੁਲਤਾਜ ਸਿੰਘ ਘੁੰਮਣ ਸਪੁੱਤਰ ਸ. ਰਣਧੀਰ ਸਿੰਘ ਘੁੰਮਣ ਵਲੋਂ...
ਸਕੂਲ ਵਿਚ ਅਧਿਆਪਕਾਂ ਦੀ ਕਮੀ ਕਾਰਨ ਸਕੂਲ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਲਾਇਆ ਧਰਨਾ
. . .  about 6 hours ago
ਤਪਾ ਮੰਡੀ, 28 ਮਾਰਚ (ਵਿਜੇ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀਆਂ ਅਸਾਮੀਆਂ ਘੱਟ ਹੋਣ ਦੇ ਕਾਰਨ ਸਕੂਲ ਦੀ ਕਮੇਟੀ ਅਤੇ ਮਾਪਿਆਂ ਵਲੋਂ ਸਕੂਲ ਦੇ ਗੇਟ ਮੂਹਰੇ ਧਰਨਾ ਲਾਇਆ ਗਿਆ। ਇਸ ਮੌਕੇ ਕਮੇਟੀ ਦੇ ਚੇਅਰਮੈਨ ਵਿੱਕੀ ਬੇਪਰਵਾਹ, ਸਾਬਕਾ ਚੇਅਰਮੈਨ ਗੁਰਦੇਵ ਸਿੰਘ ਪਰਜਾਪਤ...
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ
. . .  about 6 hours ago
ਲਖਨਊ, 28 ਮਾਰਚ- ਉਮੇਸ਼ ਪਾਲ ਅਗਵਾ ਕਾਂਡ ਵਿਚ ਪ੍ਰਯਾਗਰਾਜ ਦੇ ਐਮ.ਪੀ.-ਐਮ.ਐਲ.ਏ. ਕੋਰਟ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਇਸ ਦੇ ਨਾਲ ਹੀ ਉਸ ’ਤੇ 5,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਤੀਕ ਅਹਿਮਦ,....
ਐਸ. ਜੀ. ਪੀ. ਸੀ. ਨੇ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
. . .  about 6 hours ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ/ਵਰਪਾਲ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਕੁੱਲ 11 ਅਰਬ 38 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਵਿਚ ਹਰਿਆਣਾ ਦੇ ਗੁਰਦੁਆਰਿਆਂ ਲਈ 57 ਕਰੋੜ 11 ਲੱਖ...
ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਪੁਲਿਸ ਨੇ ਕੱਢਿਆ ਫ਼ਲੈਗ ਮਾਰਚ
. . .  about 6 hours ago
ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਸਰਹੱਦੀ ਜ਼ਿਲ੍ਹੇ ਵਿਚ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਐਸ.ਐਸ.ਪੀ. ਅਵਨੀਤ ਕੌਰ ਸਿੱਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ, ਜੋਕਿ ਫ਼ਾਜ਼ਿਲਕਾ ਤੋਂ ਸ਼ੂਰੁ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ ਵੱਖ ਹਿੱਸਿਆਂ ਵਿਚ ਕੱਢਿਆ ਗਿਆ। ਐਸ.ਐਸ.ਪੀ.....
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 31 ਨੂੰ
. . .  about 5 hours ago
ਚੰਡੀਗੜ੍ਹ, 28 ਮਾਰਚ - ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 31 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ....
ਐਸ. ਜੀ. ਪੀ. ਸੀ. ਦਾ ਸਲਾਨਾ ਬਜਟ ਇਜਲਾਸ ਸ਼ੁਰੂ
. . .  about 7 hours ago
ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ)- ਐਸ. ਜੀ. ਪੀ. ਸੀ. ਦਾ ਸਾਲ 2023-24 ਲਈ ਸਲਾਨਾ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੁਰੂ....
ਅੰਮ੍ਰਿਤਪਾਲ ਦੇ ਤਿੰਨ ਸਾਥੀ ਅਦਾਲਤ ’ਚ ਪੇਸ਼
. . .  about 7 hours ago
ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਗਿ੍ਫ਼ਤਾਰ ਕੀਤੇ ਗਏ ਤਿੰਨ ਸਾਥੀਆਂ ਜਗਦੇਸ਼ ਸਿੰਘ, ਪਰਸ਼ੋਤਮ ਸਿੰਘ ਅਤੇ ਹਰਮੇਲ ਸਿੰਘ ਜੋਧਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ....
ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿਚ ਨਹੀਂ- ਏ.ਜੀ.
. . .  about 7 hours ago
ਚੰਡੀਗੜ੍ਹ, 28 ਮਾਰਚ (ਤਰੁਣ ਭਜਨੀ)- ਹਾਈਕੋਰਟ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਪਰ ਪੁਲਿਸ ਉਸ ਨੂੰ ਫ਼ੜ੍ਹਨ ਦੇ ਕਾਫ਼ੀ ਨੇੜੇ ਹੈ। ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰ ਨੂੰ ਇਸ ਸੰਬੰਧੀ ਹਲਫ਼ਨਾਮਾ ਦਾਇਰ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਪਟੀਸ਼ਨਰ.....
ਸਾਰੇ ਭਾਜਪਾ ਸੰਸਦ ਮੈਂਬਰ 15 ਮਈ ਤੋਂ 15 ਜੂਨ ਤੱਕ ਆਪਣੇ ਹਲਕਿਆਂ ਦਾ ਦੌਰਾ ਕਰਨ- ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 28 ਮਾਰਚ- ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 15 ਮਈ ਤੋਂ 15 ਜੂਨ ਤੱਕ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਆਪਣੇ ਹਲਕਿਆਂ ਦਾ ਦੌਰਾ ਕਰਨ ਲਈ ਕਿਹਾ ਹੈ। ਸੰਸਦ ਮੈਂਬਰਾਂ ਨੂੰ ਇਹ ਵੀ ਕਿਹਾ.....
ਉਮੇਸ਼ ਪਾਲ ਹੱਤਿਆਕਾਂਡ: ਅਤੀਕ ਅਹਿਮਦ ਦੋਸ਼ੀ ਕਰਾਰ
. . .  about 7 hours ago
ਲਖਨਊ, 28 ਮਾਰਚ- ਪ੍ਰਯਾਗਰਾਜ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮਾਫ਼ੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ, ਦਿਨੇਸ਼ ਪਾਸੀ ਅਤੇ ਖ਼ਾਨ ਸੌਲਤ ਹਨੀਫ਼ ਨੂੰ ਉਮੇਸ਼ ਪਾਲ ਅਗਵਾ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ। ਅਤੀਕ ਅਹਿਮਦ....
ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਹਥਿਆਰ ਬਰਾਮਦ
. . .  about 8 hours ago
ਫ਼ਾਜ਼ਿਲਕਾ,28 ਮਾਰਚ (ਪ੍ਰਦੀਪ ਕੁਮਾਰ)- ਭਾਰਤ ਪਾਕਿਤਸਾਨ ਕੌਮਾਂਤਰੀ ਸਰਹੱਦ ਦੇ ਅਬੋਹਰ ਸੈਕਟਰ ਵਿਚ ਕਰੋੜਾਂ ਰੁਪਏ ਦੀ ਹੈਰੋਇਨ ਅਤੇ ਇਕ ਪਿਸਟਲ 8 ਜ਼ਿੰਦਾ ਰੌਂਦ ਨਾਲ ਭਰੀ ਬੀ.ਐਸ.ਐਫ਼. ਵਲੋਂ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਬੋਹਰ ਸੈਕਟਰ ਵਿਚ ਜਲਾਲਾਬਾਦ ਦੇ ਕੋਲ ਐਨ.ਐਸ. ਵਾਲਾ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਅਮਨ ਦੀ ਸਥਾਪਤੀ ਤਾਕਤ ਨਾਲ ਨਹੀਂ ਕਰਵਾਈ ਜਾ ਸਕਦੀ। ਇਹ ਤਾਂ ਸੂਝਬੂਝ ਨਾਲ ਹੀ ਕੀਤੀ ਜਾ ਸਕਦੀ ਹੈ। ਅਲਬਰਟ ਆਈਨਸਟਾਈਨ

ਅੰਮ੍ਰਿਤਸਰ / ਦਿਹਾਤੀ

ਜਿਓਗ਼੍ਰਾਫ਼ੀ ਟੀਚਰਜ਼ ਯੂਨੀਅਨ ਦੇ ਆਗੂ ਆਸਾਮੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਨੂੰ ਮਿਲੇ

ਰਈਆ, 30 ਸਤੰਬਰ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਭੂਗੋਲ (ਜਿਓਗ਼੍ਰਾਫ਼ੀ) ਵਿਸ਼ੇ ਦੇ ਲੈਕਚਰਾਰਾਂ ਦਾ ਪ੍ਰਬੰਧ ਕਰਨ, ਪੰਜਾਬ ਸਰਕਾਰ ਦੇ 17 ਅਗਸਤ 2018 ਦੇ ਗ਼ਜ਼ਟ ਨੋਟੀਫੀਕੇਸ਼ਨ ਅਨੁਸਾਰ ਮਨਜੂਰਸ਼ੁਦਾ ਜਿਓਗ਼੍ਰਾਫ਼ੀ ਲੈਕਚਰਾਰਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਟੋਲ ਪਲਾਜ਼ਾ ਨਿੱਝਰਪੁਰਾ ਵਿਖੇ ਅੰਮਿ੍ਤਸਰ-ਦਿੱਲੀ ਮਾਰਗ ਜਾਮ

ਜੰਡਿਆਲਾ ਗੁਰੂ, 30 ਸਤੰਬਰ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚਾ (ਗ਼ੈਰ ਰਾਜਨੀਤਕ) ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵਲੋਂ ਜ਼ੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਸਤਨਾਮ ਸਿੰਘ ਜੰਡਿਆਲਾ, ਰੁਪਿੰਦਰਜੀਤ ਸਿੰਘ ਸੁਲਤਾਨਵਿੰਡ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਵਲੋਂ ਔਰਤਾਂ ਖ਼ਿਲਾਫ਼ ਵਧ ਰਹੇ ਅਪਰਾਧਿਕ ਮੁੱਦਿਆਂ 'ਤੇ ਤਹਿਸੀਲ ਪੱਧਰੀ ਜਥੇਬੰਦਕ ਕਾਨਫ਼ਰੰਸ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)- ਜਨਵਾਦੀ ਇਸਤਰੀ ਸਭਾ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਔਰਤਾਂ ਖ਼ਿਲਾਫ਼ ਵਧ ਰਹੇ ਅਪਰਾਧ, ਅਤਿਆਚਾਰ , ਘਰੇਲੂ ਹਿੰਸਾ ਤੇ ਵਿਤਕਰਿਆਂ ਦੇ ਭਖਦੇ ਮੁੱਦਿਆਂ 'ਤੇ ਸੂਬਾ ਕਮੇਟੀ ਮੈਂਬਰ ਅਜੀਤ ਕੌਰ ਕੋਟ ਰਜ਼ਾਦਾ, ਗੁਰਮੀਤ ...

ਪੂਰੀ ਖ਼ਬਰ »

ਯੂ.ਪੀ. ਤੋਂ ਰੀਟਰੀਟ ਸੈਰੇਮਨੀ ਦੇਖਣ ਆਏ ਪਰਿਵਾਰ ਦਾ ਇਕਲੌਤਾ ਪੁੱਤਰ ਲਾਪਤਾ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਸਰਹੱਦ 'ਤੇ ਰੀਟਰੀਟ ਸੈਰੇਮਣੀ ਦੇਖਣ ਆਏ ਉੱਤਰ ਪ੍ਰਦੇਸ਼ ਦੇ ਪਰਿਵਾਰ ਨੂੰ ਉਸ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਦਾ ਇਕਲੌਤਾ ਪੁੱਤਰ ਵਿਛੜ ਗਿਆ | ਯੂ.ਪੀ. ਰਾਜ ਅਧੀਨ ਆਉਂਦੇ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਵਿਖੇ ਨੰਬਰਦਾਰਾ ਯੂਨੀਅਨ ਤਹਿਸੀਲ ਬਾਬਾ ਬਕਾਲਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਲਖਵਿੰਦਰ ਸਿੰਘ ਲੱਖੁਵਾਲ ਅਤੇ ਵਾਇਸ ਪ੍ਰਧਾਨ ਅਜੀਤ ਸਿੰਘ ਨੰਗਲੀ ਦੀ ...

ਪੂਰੀ ਖ਼ਬਰ »

ਫਲੈਕਸ ਬੋਰਡ ਗਾਇਬ ਕਰਨ ਵਾਲਿਆਂ 'ਤੇ ਪਰਚਾ ਦਰਜ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)- ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਸੰਬੰਧੀ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਭਗਵਾਨ ਵਾਲਮੀਕਿ ਤੀਰਥ ਵਿਖੇ ਪਹੁੰਚ ਰਹੀ ਸ਼ੋਭਾ ਯਾਤਰਾ ਦੇ ਸਵਾਗਤ ਲਈ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਭਾਰਤ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੇ ਕਿਸਾਨਾਂ ਨੇ ਕੀਤਾ ਗਲਤ ਪੁਲੀਆਂ ਬਣਾਉਣ ਦਾ ਵਿਰੋਧ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)- ਰਾਮ ਤੀਰਥ-ਚੋਗਾਵਾਂ ਰੋਡ 'ਤੇ ਪਿੰਡ ਕੋਹਾਲੀ ਦੇ ਗੁਰਦੁਆਰਾ ਬਾਬਾ ਮੋਹਰੀ ਜੀ ਦੇ ਨੇੜੇ ਸੜਕ ਵਿਚ ਬਣ ਰਹੀ ਪੁਲੀ ਦੇ ਮੁੱਦੇ ਨੂੰ ਲੈ ਕੇ ਪਿੰਡ ਕੋਹਾਲੀ ਦੇ ਕਿਸਾਨਾਂ ਨੇ ਪੁਲੀ ਨੂੰ ਗਲਤ ਢੰਗ ਨਾਲ ਬਣਾਉਣ ਦਾ ਵਿਰੋਧ ਕਰਦੇ ਹੋਏ ਇਸ ਸਬੰਧੀ ਡਿਪਟੀ ਕਮਿਸ਼ਨਰ ਅੰਮਿ੍ਤਸਰ, ਐੱਸ.ਡੀ.ਐੱਮ. ਅਜਨਾਲਾ ਤੇ ਪੀ. ਡਬਲਿਊ. ਡੀ. ਮਹਿਕਮੇ ਨੂੰ ਦਰਖਾਸਤਾਂ ਦੇ ਕੇ ਇਨਸਾਫ਼ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਪੁਲੀ ਇੱਥੇ ਪਹਿਲਾਂ ਵੀ ਬਣੀ ਹੋਈ ਸੀ, ਪਰ ਜਦੋਂ ਹੁਣ ਇਸੇ ਜਗ੍ਹਾ 'ਤੇ ਪੁਰਾਣੀ ਪੁਲੀ ਢਾਹ ਕੇ ਨਵੀਂ ਪੁਲੀ ਬਣਾਉਣੀ ਸ਼ੁਰੂ ਕੀਤੀ ਤਾਂ ਪਾਣੀ ਦੀ ਨਿਕਾਸੀ ਰੋਕ ਦਿੱਤੀ ਗਈ, ਇਸ ਤੋਂ ਬਾਅਦ ਮੀਂਹ ਪੈਣ ਨਾਲ ਪਿੰਡ ਕੋਹਾਲੀ ਦੇ ਕਿਸਾਨਾਂ ਦੀ ਕਰੀਬ 100 ਏਕੜ ਝੋਨੇ ਦੀ ਫਸਲ ਪਾਣੀ ਵਿਚ ਡੁੱਬ ਜਾਣ ਕਰਕੇ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ਸੰਬੰਧੀ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਦਰਖਾਸਤਾਂ ਦੇ ਕੇ ਇਨਸਾਫ ਦੀ ਮੰਗ ਕੀਤੀ, ਪਰ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਜੇ.ਈ. ਵਲੋਂ ਹੁਣ ਵੀ ਪੁਲੀ ਗਲਤ ਢੰਗ ਨਾਲ ਬਣਾਈ ਜਾ ਰਹੀ ਹੈ, ਜਿਸ ਨਾਲ ਪਾਣੀ ਆਰ ਪਾਰ ਨਹੀਂ ਹੋਵੇਗਾ ਅਤੇ ਉਨ੍ਹਾਂ ਦੀਆਂ ਫਸਲਾਂ ਬਰਬਾਦ ਹੁੰਦੀਆਂ ਰਹਿਣਗੀਆਂ | ਇਸ ਮੌਕੇ ਤੇ ਮਲਕੀਅਤ ਸਿੰਘ, ਜਗਬੀਰ ਸਿੰਘ, ਪਰਮਜੀਤ ਸਿੰਘ, ਗੁਰਸਾਹਿਬ ਸਿੰਘ, ਸੁਖਦੇਵ ਸਿੰਘ, ਜਤਿੰਦਰ ਸਿੰਘ, ਰਣਬੀਰ ਸਿੰਘ, ਹਰਪ੍ਰਤਾਪ ਸਿੰਘ, ਜੋਗਿੰਦਰ ਸਿੰਘ, ਗੁਰਦੇਵ ਸਿੰਘ ਆਦਿ ਕਿਸਾਨ ਹਾਜ਼ਰ ਸਨ | ਇਸ ਸਬੰਧੀ ਆਪਣਾ ਪੱਖ ਦੱਸਦਿਆਂ ਜੇ.ਈ. ਗੁਰਿੰਦਰਬੀਰ ਸਿੰਘ ਨੇ ਕਿਹਾ ਕਿ ਇਹ ਪੁਲੀਆਂ ਸੜਕ ਦੀ ਸੁਰੱਖਿਆ ਲਈ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਅੱਗੇ ਕਿਹਾ ਕਿ ਇਹ ਪੁਲੀ ਜ਼ਮੀਨ ਦੇ ਲੈਵਲ ਤੋਂ ਹੇਠਾਂ ਹੀ ਬਣਾਈ ਜਾਵੇਗੀ ਤਾਂ ਕਿ ਪਾਣੀ ਆਰ ਪਾਰ ਹੋ ਸਕੇ |

ਖ਼ਬਰ ਸ਼ੇਅਰ ਕਰੋ

 

ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੱਲ੍ਹ ਵਿਆਹ ਪੁਰਬ 'ਚ ਕਰੇਗੀ ਸ਼ਾਮੂਲੀਅਤ

ਬਾਬਾ ਬਕਾਲਾ ਸਾਹਿਬ, 30 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਲਗਾਤਾਰ ਸਾਹਿਤਕ ਸਰਗਰਮੀਆਂ ਰਚਾਉਣ ਵਾਲੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਐਤਕੀਂ ਮਹੀਨੇ ਦੇ ਪਹਿਲੇ ਐਤਵਾਰ 2 ਅਕਤੂਬਰ ਨੂੰ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਨੂੰ ਖ਼ੋਰਾ ਲਗਾਉਣ ਵਾਲਿਆਂ ਦੇ ਮਨਸੂਬੇ ਸਫ਼ਲ ਨਹੀਂ ਹੋਣ ਦਿਆਂਗੇ-ਬੰਟੀ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)- ਕਿ੍ਸ਼ਚਿਅਨ ਕਮਿਊਨਿਟੀ ਹਾਲ ਵਿਖੇ ਪਾਸਟਰ ਸਾਹਿਬਾਨ, ਮਸੀਹ ਆਗੂਆਂ ਅਤੇ ਮਸੀਹੀ ਐਕਸ਼ਨ ਕਮੇਟੀ ਦੇ ਮੈਂਬਰਾਂ ਦੀ ਸਾਂਝੀ ਅਗਵਾਈ 'ਚ ਪ੍ਰਭਾਵਸ਼ਾਲੀ ਕਨਵੈਨਸ਼ਨ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਮਸੀਹੀ ਐਕਸ਼ਨ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਲੋਂ ਖ਼ੂਨਦਾਨ ਮੁਹਿੰਮ ਤਹਿਤ ਸੈਮੀਨਾਰ ਤੇ ਭਾਸ਼ਣ ਮੁਕਾਬਲੇ

ਅਜਨਾਲਾ, 30 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ ਸਰਕਾਰ ਵਲੋਂ ਦੇਸ਼ ਭਰ 'ਚ ਚਲਾਈ ਜਾ ਰਹੀ ਖ਼ੂਨਦਾਨ ਮੁਹਿੰਮ ਤਹਿਤ ਸਰਕਾਰੀ ਕਾਲਜ ਅਜਨਾਲਾ ਵਿਖੇ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਰੈੱਡ ਕਰਾਸ ਯੂਨਿਟ ਦੇ ਮੁਖੀ ਜਸਵਿੰਦਰ ਸਿੰਘ ਤੇੜਾ ਦੇ ਉੱਦਮ ਨਾਲ ...

ਪੂਰੀ ਖ਼ਬਰ »

ਬੀ.ਐਸ.ਐੱਫ. ਅਟਾਰੀ ਬਾਰਡਰ ਤੋਂ ਗੁਜਰਾਤ ਤੱਕ ਰੈਲੀ ਦੌਰਾਨ ਨਸ਼ੇ ਵਿਰੁੱਧ ਕਰੇਗੀ ਜਾਗਰੂਕ-ਡੀ.ਆਈ.ਜੀ. ਸੰਜੇ ਗੌੜ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ)- ਬੀ. ਐਸ. ਐੱਫ. ਵਲੋਂ ਮੋਟਰਸਾਈਕਲ ਰੈਲੀ ਕੱਢੀ ਜਾ ਰਹੀ ਹੈ ਜਿਸ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ੇ ਵਿਰੁੱਧ ਜਾਗਰੂਕ ਅਤੇ ਪੜ੍ਹਾਈ ਵੱਲ ਤਵੱਜੋ ਦੇਣ ਸੰਬੰਧੀ ਜਾਗਰੂਕ ਕੀਤਾ ਜਾਵੇਗਾ | ਇਹ ਜਾਣਕਾਰੀ ਬੀ. ਐਸ. ਐੱਫ. ਦੇ ਡੀ. ਆਈ. ਜੀ. ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮਹਿਤਾ ਵਿਖੇ ਵਾਦ-ਵਿਵਾਦ ਮੁਕਾਬਲੇ

ਚੌਕ ਮਹਿਤਾ, 30 ਸਤੰਬਰ (ਜਗਦੀਸ਼ ਸਿੰਘ ਬਮਰਾਹ)- ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਦੇਵ ਕਲਾਂ, 30 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਸੇਵਕ ਸਭਾ ਪਿੰਡ ਜਗਦੇਵ ਕਲਾਂ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਸਰਹੱਦ ਤੋਂ ਦੋ ਪੈਕਟ ਹੈਰੋਇਨ ਬਰਾਮਦ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ)- ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ. ਐਸ. ਐੱਫ. ਦੀ 144 ਬਟਾਲੀਅਨ ਨੇ ਬੀ. ਓ. ਪੀ. ਭਰੋਭਾਲ ਤੋਂ 2 ਪੈਕਟ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਦੇ ਨਜ਼ਦੀਕ ਡਰੋਨ ਦੀ ਹਲਚਲ ਮਹਿਸੂਸ ...

ਪੂਰੀ ਖ਼ਬਰ »

ਪਿੰਡ ਮੱਲੂਨੰਗਲ ਵਿਖੇ ਕਿਸਾਨ ਜਾਗਰੂਕਤਾ ਕੈਂਪ

ਜਗਦੇਵ ਕਲਾਂ, 30 ਸਤੰਬਰ (ਸ਼ਰਨਜੀਤ ਸਿੰਘ ਗਿੱਲ)- ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਬਲਾਕ ਹਰਸ਼ਾ ਛੀਨਾ, ਜ਼ਿਲ੍ਹਾ ਅੰਮਿ੍ਤਸਰ ਵਲੋਂ ਮੁੱਖ ਖੇਤੀਬਾੜੀ ਅਫਸਰ, ਅੰਮਿ੍ਤਸਰ ਡਾ. ਜਤਿੰਦਰ ਸਿੰਘ ਦੇ ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੀ ...

ਪੂਰੀ ਖ਼ਬਰ »

ਬਾਬਾ ਰਾਮ ਯੋਗੀ ਪੀਰ ਚਾਹਲ ਦੀ ਯਾਦ 'ਚ ਸਾਲਾਨਾ ਮੇਲਾ ਮਨਾਇਆ

ਨਵਾਂ ਪਿੰਡ, 30 ਸਤੰਬਰ (ਜਸਪਾਲ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਯੋਗੀ ਪੀਰ ਚਾਹਲ ਦੀ ਯਾਦ 'ਚ ਰਸੂਲਪੁਰ ਕਲਾਂ ਵਿਖੇ ਉਨ੍ਹਾਂ ਦੇ ਤਪ ਸਥਾਨ ਗੁਰਦੁਆਰਾ ਯੋਗੀ ਪੀਰ ਸਮੂੰਹ 'ਚ ਪ੍ਰਬੰਧਕਾਂ ਵਲੋਂ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਸਾਲਾਨਾ ਮੇਲਾ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ 'ਚ ਗਲੋਬਲ ਟੇਬਲ ਟੇਨਿਸ ਲੀਗ ਸੀਜ਼ਨ-2022 ਮੁਕਾਬਲੇ

ਜੇਠੂਵਾਲ, 30 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਨਾਕ-ਆਊਟ ਆਧਾਰ 'ਤੇ 'ਗਲੋਬਲ ਟੇਬਲ ਟੈਨਿਸ ਲੀਗ ਸੀਜ਼ਨ-2022' ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਭਾਜਪਾ ਕਾਰਕੁਨਾਂ ਤੇ ਆਗੂਆਂ ਦੀ ਹੋਈ ਮੀਟਿੰਗ

ਅਜਨਾਲਾ, 30 ਸਤੰਬਰ (ਐਸ. ਪ੍ਰਸ਼ੋਤਮ)- ਇੱਥੇ ਭਾਜਪਾ ਨਾਲ ਨੌਜਵਾਨ ਜੋੜੋ ਮੁਹਿੰਮ ਕਾਫਲੇ ਦੇ ਆਗੂ ਤੇ ਭਾਜਪਾ ਯੁਵਾ ਮੋਰਚਾ ਸੂਬਾ ਆਗੂ ਬੱਬੂ ਜਸਰਾਊਰ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ...

ਪੂਰੀ ਖ਼ਬਰ »

ਨਵਨਿਯੁਕਤ ਅਧਿਆਪਕ ਫਰੰਟ ਵਲੋਂ ਐੱਸ.ਡੀ.ਐੱਮ. ਨੂੰ ਮੰਗ ਪੱਤਰ

ਬਿਆਸ, 30 ਸਤੰਬਰ (ਫੇਰੂਮਾਨ)- ਸਿੱਖਿਆ ਵਿਭਾਗ ਦੁਆਰਾ 2018 ਤੋਂ ਬਾਅਦ ਮਾਸਟਰ ਕੇਡਰ ਅਤੇ ਲੈਕਚਰਾਰ ਦੀਆਂ ਭਰਤੀਆਂ ਅਧੀਨ ਨਿਯੁਕਤ ਹੋਏ ਅਧਿਆਪਕਾਂ ਨੇ ਨਵਨਿਯੁਕਤ ਅਧਿਆਪਕ ਫਰੰਟ ਦੀ ਅਗਵਾਈ ਵਿਚ ਬਦਲੀਆਂ ਤੇ ਪੇਅ-ਸਕੇਲ ਦੇ ਮਸਲੇ ਨੂੰ ਲੈ ਕੇ ਐੱਸ.ਡੀ.ਐੱਮ ਅਲਕਾ ਕਾਲੀਆ ...

ਪੂਰੀ ਖ਼ਬਰ »

ਦੁਧਰਾਏ ਵਿਖੇ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਲਗਾਇਆ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ

ਹਰਸਾ ਛੀਨਾ, 30 ਸਤੰਬਰ (ਕੜਿਆਲ)-ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸੰਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਥਾਨਕ ਬਲਾਕ ਅਧੀਨ ...

ਪੂਰੀ ਖ਼ਬਰ »

ਮਾਨ ਸਰਕਾਰ ਹਰ ਫਰੰਟ 'ਤੇ ਰਹੀ ਫ਼ੇਲ੍ਹ-ਬੋਨੀ ਅਜਨਾਲਾ

ਅਜਨਾਲਾ, 30 ਸਤੰਬਰ (ਐੱਸ. ਪ੍ਰਸ਼ੋਤਮ)- ਅਕਾਲੀ ਦਲ (ਬ) ਦੇ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ 'ਚ ਝੂੰਦਾ ਕਮੇਟੀ ਦੇ ਸਿਫਾਰਿਸ਼ਾਂ ਨੂੰ ਹਾਈ ਕਮਾਂਡ ਤੱਕ ਇੰਨ-ਬਿੰਨ ਲਾਗੂ ਕਰਨ ਦੀ ਅਵਾਜ਼ ਬੁਲੰਦ ਕਰ ਰਹੇ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਤੇ ...

ਪੂਰੀ ਖ਼ਬਰ »

ਧਾਰਮਿਕ ਸਿੱਖਿਆ ਦਾ ਗਿਆਨ ਵੀ ਜ਼ਰੂਰੀ-ਭਾਈ ਅਮਨਦੀਪ ਸਿੰਘ

ਰਾਮ ਤੀਰਥ, 30 ਸਤੰਬਰ (ਧਰਵਿੰਦਰ ਸਿੰਘ ਔਲਖ)-ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਊਲੀ ਰਾਮ ਤੀਰਥ ਰੋਡ ਅੰਮਿ੍ਤਸਰ ਦੇ ਮੁੱਖ ਪ੍ਰਬੰਧਕ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਅਤੇ ਪਿ੍ੰ: ਆਰਤੀ ਸੂਦ ਵਲੋਂ ਸਕੂਲ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਐਕਸੀਅਨ ਦਿਹਾਤੀ ਮੰਡਲ ਅੰਮਿ੍ਤਸਰ ਖ਼ਿਲਾਫ਼ ਰੈਲੀ

ਮਜੀਠਾ, 30 ਸਤੰਬਰ (ਜਗਤਾਰ ਸਿੰਘ ਸਹਿਮੀ)- ਟੈਕਨੀਕਲ ਸਰਵਿਸਜ ਯੂਨੀਅਨ ਵਲੋਂ ਮਜੀਠਾ-1 ਦੇ ਪ੍ਰਧਾਨ ਲਖਵਿੰਦਰ ਸਿੰਘ ਭੋਮਾ ਦੀ ਪ੍ਰਧਾਨਗੀ ਵਿਚ ਬਿਜਲੀ ਘਰ ਮਜੀਠਾ ਵਿਖੇ ਐਕਸੀਅਨ ਦਿਹਾਤੀ ਮੰਡਲ ਅੰਮਿ੍ਤਸਰ ਦੇ ਖਿਲਾਫ ਗੇਟ ਰੈਲੀ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਰਸੂਲਪੁਰ ਕਲਾਂ ਵਲੋਂ ਦਸਤਾਰ ਮੁਕਾਬਲੇ

ਨਵਾਂ ਪਿੰਡ, 30 ਸਤੰਬਰ (ਜਸਪਾਲ ਸਿੰਘ)- ਦਸਤਾਰ ਵਿਸਾਰ ਕੇ ਸਿੱਖੀ ਤੋਂ ਦੂਰ ਜਾ ਰਹੀ ਨਵੀਂ ਪੀੜ੍ਹੀ ਨੂੰ ਆਪਣੇ ਅਨਮੋਲ ਵਿਰਸੇ ਤੇ ਸਿੱਖੀ ਨਾਲ ਜੋੜਨ ਲਈ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਅਤੇ ਲੋਕ ਭਲਾਈ ਸੰਸਥਾ ਰਸੂਲ ਕਲਾਂ ਵਲੋਂ ਸ਼ਲਾਘਾਯੋਗ ਉਪਰਾਲਾ ਕਰਦਿਆਂ ...

ਪੂਰੀ ਖ਼ਬਰ »

ਖੇਤੀਬਾੜੀ ਦਫ਼ਤਰ ਚੋਗਾਵਾਂ 'ਚ ਖਾਦ, ਦਵਾਈ, ਬੀਜ ਵਿਕਰੇਤਾ ਡੀਲਰਾਂ ਦੀ ਮੀਟਿੰਗ

ਚੋਗਾਵਾਂ, 30 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਬਲਾਕ ਖੇਤੀਬਾੜੀ ਅਫਸਰ ਡਾ: ਕੁੁੁਲਦੀਪ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਖੇਤੀਬਾੜੀ ਦਫਤਰ ਚੋਗਾਵਾਂ ਵਿਖੇ ਬਲਾਕ ਵਿਚ ਕੰਮ ਕਰਦੇ ਸਮੂਹ ਖਾਦ, ਦਵਾਈਆਂ ਅਤੇ ਬੀਜ ਵਿਕਰੇਤਾ ਡੀਲਰਾਂ ਦੀ ਮੀਟਿੰਗ ਹੋਈ ਜਿਸ ਦਾ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX