ਤਾਜਾ ਖ਼ਬਰਾਂ


ਅਸਾਮ: ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੇ ਸਾਥੀ 24 ਘੰਟੇ ਨਿਗਰਾਨੀ ਹੇਠ- ਜੇਲ੍ਹ ਅਧਿਕਾਰੀ
. . .  7 minutes ago
ਡਿਬਰੂਗੜ੍ਹ (ਅਸਾਮ), 23 ਮਾਰਚ- ਡਿਬਰੂਗੜ੍ਹ ਕੇਂਦਰੀ ਜੇਲ੍ਹ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿਚ ਬੰਦ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ ਸੱਤ ਸਾਥੀਆਂ ਨੂੰ ਸੀ.ਸੀ.ਟੀ.ਵੀ. ਦੀ 24 ਘੰਟੇ ਨਿਗਰਾਨੀ ਹੇਠ ਵੱਖ-ਵੱਖ ਕੋਠੜੀਆਂ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ....
ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਭਾਰਤ ਦੌਰੇ ’ਤੇ
. . .  12 minutes ago
ਵਾਸ਼ਿੰਗਟਨ, 23 ਮਾਰਚ- ਵਿਸ਼ਵ ਬੈਂਕ ਦੇ ਪ੍ਰਧਾਨ ਲਈ ਅਮਰੀਕੀ ਉਮੀਦਵਾਰ ਅਜੈ ਬੰਗਾ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ ਅਤੇ ਭਾਰਤ ਦੀਆਂ....
ਆਂਧਰਾ ਪ੍ਰਦੇਸ਼: ਇਮਾਰਤ ਡਿੱਗਣ ਨਾਲ 3 ਲੋਕਾਂ ਦੀ ਮੌਤ
. . .  21 minutes ago
ਅਮਰਾਵਤੀ, 23 ਮਾਰਚ- ਵਿਸ਼ਾਖ਼ਾਪਟਨਮ ਦੇ ਕਲੈਕਟਰੇਟ ਨੇੜੇ ਰਾਮਜੋਗੀ ਪੇਟਾ ਵਿਚ ਬੀਤੀ ਰਾਤ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 3 ਜ਼ਖ਼ਮੀ ਹੋ ਗਏ। ਪ੍ਰਸ਼ਾਸ਼ਨ ਵਲੋਂ ਖ਼ੋਜ ਅਤੇ...
ਭਾਜਪਾ ਨੇ ਖ਼ੂਨਦਾਨ ਕੈਂਪ ਲਗਾ ਮਨਾਇਆ ਸ਼ਹੀਦੀ ਦਿਹਾੜਾ
. . .  25 minutes ago
ਅੰਮ੍ਰਿਤਸਰ, 23 ਮਾਰਚ (ਹਰਮਿੰਦਰ ਸਿੰਘ)- ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਭਾਜਪਾ ਵਲੋਂ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ ਗਿਆ। ਕੈਂਪ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਕੀਤਾ ਗਿਆ। ਇਸ ਮੌਕੇ ਰਾਜਿੰਦਰ ਮੋਹਨ ਸਿੰਘ ਛੀਨਾ, ਡਾ. ਰਾਜ ਕੁਮਾਰ ਵੇਰਕਾ.....
ਅੰਮ੍ਰਿਤਪਾਲ ਦੇ ਸਾਥੀਆਂ ਦੀ ਅਜਨਾਲਾ ਵਿਚ ਦਰਜ ਮੁਕੱਦਮਿਆਂ ਸੰਬੰਧੀ ਅਦਾਲਤ ’ਚ ਪੇਸ਼ੀ
. . .  31 minutes ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਦੇ ਸਾਥੀਆਂ ਨੂੰ ਅੱਜ ਅਜਨਾਲਾ ਵਿਚ ਦਰਜ ਮੁੱਕਦਮਾ ਨੰਬਰ 29 ਤੇ 39 ਸੰਬੰਧੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵਲੋਂ ਉਨ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮੁੜ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ.....
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਭਰੀ ਪੰਜ-ਪੰਜ ਲੱਖ ਰੁਪਏ ਦੀ ਜ਼ਮਾਨਤ
. . .  38 minutes ago
ਫਰੀਦਕੋਟ, 23 ਮਾਰਚ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਤੇ ਤਤਕਾਲੀ ਐਸ.ਐਸ.ਪੀ. ਸੁਖਮੰਦਰ ਸਿੰਘ ਮਾਨ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚੇ। ਅਦਾਲਤ ਵਲੋ ਤਿੰਨਾਂ ਦੇ....
ਅੰਮ੍ਰਿਤਪਾਲ ਦੇ 10 ਸਾਥੀਆਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼
. . .  41 minutes ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਅੰਮ੍ਰਿਤਪਾਲ ਸਿੰਘ ਦੇ 10 ਸਾਥੀਆਂ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ....
ਮੇਰਾ ਭਰਾ ਕਦੇ ਡਰਿਆ ਨਹੀਂ- ਪ੍ਰਿਅੰਕਾ ਗਾਂਧੀ
. . .  about 1 hour ago
ਨਵੀਂ ਦਿੱਲੀ, 23 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਵਲੋਂ ਕੀਤੀ ਮੋਦੀ ਸਰਨੇਮ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰਾ ਭਰਾ...
ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੇਸ ਸਿਆਸਤ ਤੋਂ ਪ੍ਰਭਾਵਿਤ- ਸੁਖਬੀਰ ਸਿੰਘ ਬਾਦਲ
. . .  about 1 hour ago
ਫ਼ਰੀਦਕੋਟ, 23 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 12:30 ਵਜੇ ਫ਼ਰੀਦਕੋਟ ਅਦਾਲਤ ਵਿਚ ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪੇਸ਼ ਹੋਏ। ਪੇਸ਼ੀ....
ਮੇਰਾ ਧਰਮ ਸੱਚ ਤੇ ਅਹਿੰਸਾ ’ਤੇ ਆਧਾਰਤ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 23 ਮਾਰਚ- ਕਥਿਤ ‘ਮੋਦੀ ਸਰਨੇਮ’ ਟਿੱਪਣੀ ਵਿਚ ਦੋਸ਼ੀ ਪਾਏ ਜਾਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੇਰਾ ਧਰਮ ਸੱਚ ਅਤੇ ਅਹਿੰਸਾ...
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ’ਤੇ ਦਰਜ ਝੂਠੇ ਕੇਸ ਸਾਬਤ ਨਹੀਂ ਹੋਣਗੇ- ਬਿਕਰਮ ਸਿੰਘ ਮਜੀਠੀਆ
. . .  about 1 hour ago
ਫਰੀਦਕੋਟ, 23 ਮਾਰਚ- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅੱਜ ਇੱਥੇ ਹੋਣ ਵਾਲੀ ਪੇਸ਼ੀ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਅਕਾਲੀ ਆਗੂ ਅਦਾਲਤ ਪਹੁੰਚੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਝੂਠੇ ਕੇਸ....
ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਅਦਾਲਤ
. . .  about 1 hour ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਫਰੀਦਕੋਟ ਅਦਾਲਤ ਵਿਚ ਪੇਸ਼ੀ ਭੁਗਤਣ ਲਈ ਪਹੁੰਚ ਚੁੱਕੇ ਹਨ ਅਤੇ ਮਾਣਯੋਗ...
ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਅਜਨਾਲਾ ਕੋਰਟ ਪਹੁੰਚੀ
. . .  about 1 hour ago
ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਅਜਨਾਲਾ ਕੋਰਟ ਪਹੁੰਚੀ
ਅਜਨਾਲਾ ਅਦਾਲਤ ਵਿਚ ਹੋਵੇਗੀ ਅੰਮ੍ਰਿਤਪਾਲ ਦੇ ਸਾਥੀਆਂ ਦੀ ਪੇਸ਼ੀ
. . .  about 1 hour ago
ਅਜਨਾਲਾ, 23 ਮਾਰਚ (ਗੁਰਪ੍ਰੀਤ ਸਿੰਘ ਅਜਨਾਲਾ)- ਕੁਝ ਸਮੇਂ ਬਾਅਦ ਅਜਨਾਲਾ ਦੀ ਅਦਾਲਤ ਵਿਚ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਪੇਸ਼ੀ ਹੋਵੇਗੀ, ਜਿਸ ਦੇ ਮੱਦੇਨਜ਼ਰ ਪੁਲਿਸ ਵਲੋਂ...
ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਇੰਟਰਨੈੱਟ ਬੈਨ ਵਧਿਆ
. . .  about 1 hour ago
ਚੰਡੀਗੜ੍ਹ, 23 ਮਾਰਚ- ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਤੇ ਫ਼ਿਰੋਜ਼ਪੁਰ ਵਿਚ ਇੰਟਰਨੈੱਟ ’ਤੇ ਪਾਬੰਦੀ ਕੱਲ੍ਹ ਤੱਕ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਅਜਨਾਲਾ ਅਤੇ ਮੋਗਾ ਤੋਂ ਇਲਾਵਾ ਸਮੂਹ...
ਲੋਕਤੰਤਰ ਵਿਚ ਸਾਨੂੰ ਵਿਰੋਧ ਕਰਨ ਦਾ ਹੱਕ- ਕਾਂਗਰਸ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 23 ਮਾਰਚ- ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਅਡਾਨੀ ਗਰੁੱਪ ਮਾਮਲੇ ਦੀ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਕੱਢਿਆ। ਇਸ ਮੌਕੇ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਤੰਤਰ ਵਿਚ ਸਾਨੂੰ ਵਿਰੋਧ ਕਰਨ ਦਾ ਹੱਕ ਹੈ ਅਤੇ ਲੋਕਾਂ ਨੂੰ ਸੱਚ....
ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ- ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਭਾਰਤ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖੇਗਾ। ਇਹ ਉਹ ਮਹਾਨ ਵਿਅਕਤੀ ਹਨ ਜਿਨ੍ਹਾਂ ਨੇ ਸਾਡੇ....
ਅੰਮ੍ਰਿਤਪਾਲ ਮਾਮਲਾ: ਅਦਾਲਤ ਨੇ 11 ਮੁਲਜ਼ਮਾਂ ਨੂੰ ਭੇਜਿਆ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ
. . .  about 2 hours ago
ਅੰਮ੍ਰਿਤਸਰ, 23 ਮਾਰਚ- ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਕੇਸ ਵਿਚ 11 ਮੁਲਜ਼ਮਾਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਜਾਮਕਾਰੀ....
ਰਾਜ ਸਭਾ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਾਉਣ ਲਈ ਆਗੂਆਂ ਦੀ ਚੇਅਰਮੈਨ ਨਾਲ ਮੀਟਿੰਗ
. . .  about 2 hours ago
ਨਵੀਂ ਦਿੱਲੀ, 23 ਮਾਰਚ- ਰਾਜ ਸਭਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਅੱਜ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਉਨ੍ਹਾਂ....
ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 2 hours ago
ਲੋਕ ਸਭਾ ਤੇ ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
‘ਮੋਦੀ ਸਰਨੇਮ ਮਾਮਲਾ’: ਰਾਹੁਲ ਗਾਂਧੀ ਨੂੰ ਦੋ ਸਾਲ ਦੀ ਸਜ਼ਾ
. . .  about 2 hours ago
ਸੂਰਤ, 23 ਮਾਰਚ- ਸੂਰਤ ਜ਼ਿਲ੍ਹਾ ਅਦਾਲਤ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਦਾਇਰ ਅਪਰਾਧਿਕ ਮਾਣਹਾਨੀ...
ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ- ਅਧੀਰ ਰੰਜਨ ਚੌਧਰੀ
. . .  about 2 hours ago
ਨਵੀਂ ਦਿੱਲੀ, 23 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਰਾਹੁਲ ਗਾਂਧੀ ਦੇ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ ਤਾਂ ਸਾਡੇ ਕੋਲ ਵੀ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਕਿਸੇ ਪਾਰਟੀ ਦਾ ਦਫ਼ਤਰ ਨਹੀਂ....
ਕੋਟਕਪੂਰਾ ਗੋਲੀਕਾਂਡ ਮਾਮਲਾ: ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਥੋੜ੍ਹੀ ਦੇਰ ’ਚ ਪਹੁੰਚਣਗੇ ਫਰੀਦਕੋਟ ਅਦਾਲਤ
. . .  about 2 hours ago
ਫਰੀਦਕੋਟ, 23 ਮਾਰਚ (ਜਸਵੰਤ ਪੁਰਾਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਫਰੀਦਕੋਟ ਅਦਾਲਤ ਵਿਚ ਪੇਸ਼ੀ ਹੈ । ਉਨ੍ਹਾਂ ਦੀ 12 ਵਜੇ ਇੱਥੇ ਪਹੁੰਚਣ ਦੀ ਸੰਭਾਵਨਾ ਹੈ । ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ.....
ਰਾਹੁਲ ਗਾਂਧੀ ਪਹੁੰਚੇ ਸੂਰਤ ਦੀ ਜ਼ਿਲ੍ਹਾ ਅਦਾਲਤ
. . .  about 2 hours ago
ਸੂਰਤ, 23 ਮਾਰਚ- ਕਾਂਗਰਸ ਸਾਂਸਦ ਰਾਹੁਲ ਗਾਂਧੀ ਅੱਜ ਇੱਥੇ ਜ਼ਿਲ੍ਹਾ ਅਦਾਲਤ ਪੁੱਜੇ। ਰਾਹੁਲ ਗਾਂਧੀ ਵਲੋਂ ਕਥਿਤ ‘ਮੋਦੀ ਸਰਨੇਮ’ ਟਿੱਪਣੀ ਨੂੰ ਲੈ ਕੇ ਅਦਾਲਤ ਵਲੋਂ ਉਸ ਵਿਰੁੱਧ ਅਪਰਾਧਿਕ ਮਾਣਹਾਨੀ...
ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬਾਬਾ ਬਕਾਲਾ ਸਾਹਿਬ ਅਦਾਲਤ 'ਚ ਕੀਤਾ ਪੇਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 23 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਗਏ 11 ਸਾਥੀਆਂ ਨੂੰ ਅੱਜ ਰਿਮਾਂਡ ਖ਼ਤਮ ਹੋਣ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮੌਕੇ ਅਨੁਸਾਰ ਸਮਝਦਾਰੀ ਨਾਲ ਅਮਲ ਕਰਨਾ ਸਭ ਤੋਂ ਉੱਚੀ ਸਿਆਣਪ ਹੈ। -ਹੋਰੇਸ ਵਾਲਪੋਲ

ਬਠਿੰਡਾ

ਕਿਸਾਨਾਂ ਵਲੋਂ 3 ਨੂੰ ਡੀ. ਸੀ. ਦਫ਼ਤਰ ਅੱਗੇ ਕੇਂਦਰ ਦੀ ਅਰਥੀ ਫੂਕਣ ਦਾ ਐਲਾਨ

ਭੁੱਚੋ ਮੰਡੀ, 1 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ 'ਚ ਚੱਕ ਫਤਿਹ ਸਿੰਘ ਵਾਲਾ ਵਿਖੇ ਕੀਤੀ ਗਈ, ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਐਲਾਨ ਕੀਤਾ ਹੈ ਕਿ ਲਖੀਮਪੁਰ ਖੀਰੀ ਵਿਖੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਮੌਕੇ ਨਗਰ ਨਿਗਮ ਦੀਆਂ ਚੋਣਾਂ ਸੰਬੰਧੀ ਬੂਥ 'ਤੇ ਕਬਜ਼ੇ ਸੰਬੰਧੀ ਮਾਮਲਾ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਪਿਛਲੀ ਕਾਂਗਰਸ ਸਰਕਾਰ ਦੇ ਸਮੇਂ ਨਗਰ ਨਿਗਮ ਚੋਣਾਂ ਵਿਚ ਵਾਰਡ ਨੰਬਰ 41 ਵਿਚ ਹੋਈ ਲੜਾਈ ਅਤੇ ਬੂਥ ਕੈਪਚਰਿੰਗ ਦੇ ਲੱਗੇ ਦੋਸ਼ਾਂ ਦੀ ਘਟਨਾ 'ਤੇ ਹੁਣ ਜਾ ਕੇ ਪੁਲਿਸ ਵਲੋਂ ਵਾਰਡ ਨੰਬਰ 41 ਦੀ ਕੌਂਸਲਰ ਕੁਲਵਿੰਦਰ ਕੌਰ ਦੇ ਪਤੀ ਜਗਪਾਲ ...

ਪੂਰੀ ਖ਼ਬਰ »

'ਦ ਮਿਲੇਨੀਅਮ ਸਕੂਲ ਐਚ.ਐਮ.ਈ. ਐਲ. 'ਚ ਗਾਂਧੀ ਜੈਅੰਤੀ ਮਨਾਈ

ਰਾਮਾਂ ਮੰਡੀ , 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ. ਐਮ. ਈ.ਐਲ. ਟਾਊਨਸ਼ਿਪ ਵਿਖੇ ਡਾਇਰੈਕਟਰ ਮੈਡਮ ਸੰਗਤਾ ਸਕਸੈਨਾ ਅਤੇ ਵਾਇਸ ਪਿ੍ੰਸੀਪਲ ਤਰੁਣ ਕੁਮਾਰ ਦੀ ਅਗਵਾਈ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ...

ਪੂਰੀ ਖ਼ਬਰ »

ਨਹਿਰ ਵਿਚ ਟਰੈਕਟਰ ਪਲਟਣ ਕਾਰਨ ਇਕ ਚਾਲਕ ਦੀ ਮੌਤ

ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਅੱਜ ਦੇਰ ਸ਼ਾਮ ਪਿੰਡ ਕੋਟਬਖਤੂ ਵਿਖੇ ਨਹਿਰ ਵਿਚ ਟਰੈਕਟਰ ਪਲਟਣ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਟਰੈਕਟਰ ਦਾ ਵੀ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ | ਹਾਦਸੇ ਦੀ ਸੂਚਨਾ ਮਿਲਣ ਤੇ ਤੁਰੰਤ ਹੈਲਪ ਲਾਇਨ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ

ਬਠਿੰਡਾ, 1 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਵਿਖੇ ਇਕ ਪ੍ਰਾਈਵੇਟ ਬੀਐਸਸੀ ਮੈਡੀਕਲ ਕਾਲਜ ਦੇ ਕਸ਼ਮੀਰੀ ਵਿਦਿਆਰਥੀ ਵਲੋਂ ਸ਼ਾਮ ਨੂੰ ਹੋਸਟਲ ਦੇ ਕਮਰੇ 'ਚ ਫੰਦਾ ਲਗਾ ਕੇ ਖ਼ੁਦਕੁਸ਼ੀ ਕੀਤੀ ਗਈ ...

ਪੂਰੀ ਖ਼ਬਰ »

ਚੋਰੀ ਦੇ 5 ਮੋਟਰਸਾਈਕਲ ਬਰਾਮਦ

ਮਹਿਮਾ ਸਰਜਾ, 1 ਅਕਤੂਬਰ (ਰਾਮਜੀਤ ਸ਼ਰਮਾ)- ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਲੋਂ ਚੋਰੀ ਦੇ 5 ਮੋਟਰ-ਸਾਈਕਲ ਸਮੇਤ ਮੁੱਖ ਦੋਸ਼ੀਆਂ ਨੂੰ ਮੌਕੇ 'ਤੇ ਹੀ ਫੜਿਆ ਗਿਆ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਗੋਰਾ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਇਲਾਜ ਲਈ ਆਈ ਔਰਤ ਬਿਨਾਂ ਇਲਾਜ ਤੋਂ ਤੜਫ਼ਦੀ ਰਹੀ

ਬਠਿੰਡਾ, 1 ਅਕਤੂਬਰ (ਪੀ੍ਰਤਪਾਲ ਸਿੰਘ ਰੋਮਾਣਾ)- ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ 'ਚ ਇਲਾਜ ਲਈ ਆਈ ਇਕ ਔਰਤ ਨੂੰ ਆਪਣਾ ਇਲਾਜ ਕਰਵਾਉਣ ਲਈ ਕਈ ਘੰਟੇ ਤੜਫਣਾ ਪਿਆ ਪਰ ਹਸਪਤਾਲ 'ਚ ਡਾਕਟਰ ਨਾ ਹੋਣ ਕਾਰਨ ਪੀੜਤ ਪਰਿਵਾਰ ਨੇ ਡਾਕਟਰ ਤੇ ਇਲਾਜ ਨਾ ਕਰਨ ਦੇ ਦੋਸ਼ ਲਗਾਏ ਗਏ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਡਾ: ਅੰਬੇਡਕਰ ਸੈਂਟਰ ਆਫ਼ ਐਕਸੀਲੈਂਸ ਵਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਸਿਵਲ ਸੇਵਾਵਾਂ ਪ੍ਰੀਖਿਆ ਦੀ ਸਿਖਲਾਈ ਦੇਣ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਡਾ. ਅੰਬੇਦਕਰ ਸੈਂਟਰ ਆਫ਼ ਐਕਸੀਲੈਂਸ ਵਲੋਂ ਯੂਨੀਵਰਸਿਟੀ ਕੈਂਪਸ ਵਿਖੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਸਿਵਲ ਸਰਵਿਸਿਜ਼ ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਵਲੋਂ ਇਕ ਕੇਸ ਕੰਪਨੀ ਨੂੰ ਪੰਜ ਹਜ਼ਾਰ ਰੁਪਏ ਜੁਰਮਾਨਾ

ਬਠਿੰਡਾ, 1 ਅਕਤੂਬਰ (ਪ.ਪ.)- ਬਠਿੰਡਾ ਦੀ ਖਪਤਕਾਰ ਅਦਾਲਤ ਵਲੋਂ ਇਕ ਕੇਕਸ ਕੰਪਨੀ ਨੂੰ ਗਾਹਕਾਂ ਨੂੰ ਆਨਲਾਈਨ ਪੈਸੇ ਜਮ੍ਹਾ ਕਰਵਾਉਣ ਦੇ ਬਾਵਜੂਦ ਕੇਕ ਸਮੇਂ ਸਿਰ ਨਾ ਭੇਜੇ ਜਾਣ 'ਤੇ ਹਜ਼ਾਰਾਂ ਰੁਪਏ ਦਾ ਜੁਰਮਾਨਾ ਸੁਣਾਇਆ ਗਿਆ ਹੈ, ਜੋ ਕੰਪਨੀ ਨੂੰ 45 ਦਿਨਾਂ ਦੇ ...

ਪੂਰੀ ਖ਼ਬਰ »

22 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਮਹਿਮਾ ਸਰਜਾ, 1 ਅਕਤੂਬਰ (ਰਾਮਜੀਤ ਸ਼ਰਮਾ)–ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਲੋਂ 22 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਗੋਰਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅਮਰਗੜ੍ਹ ਵਿਖੇ ਗਸ਼ਤ ਦੌਰਾਨ ...

ਪੂਰੀ ਖ਼ਬਰ »

100 ਸਾਲ ਤੋਂ ਵੱਧ ਉਮਰ ਦੇ 185 ਵੋਟਰਾਂ ਨੂੰ ਪ੍ਰਸੰਸਾ–ਪੱਤਰ ਦੇ ਕੇ ਕੀਤਾ ਸਨਮਾਨਿਤ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਅੱਜ ਜ਼ਿਲ੍ਹੇ ਅਧੀਨ ਪੈਂਦੇ 6 ਵਿਧਾਨ ...

ਪੂਰੀ ਖ਼ਬਰ »

ਸੇਵਾਮੁਕਤ ਅਧਿਆਪਕ ਐਸੋਸੀਏਸ਼ਨ ਦੀ ਬੈਠਕ ਦੌਰਾਨ ਸਮੱਸਿਆਵਾਂ 'ਤੇ ਹੋਈ ਵਿਚਾਰ ਚਰਚਾ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੇਵਾਮੁਕਤ ਅਧਿਆਪਕ ਐਸੋਸੀਏਸ਼ਨ, ਬਠਿੰਡਾ ਦੀ ਬੈਠਕ ਸਥਾਨਕ ਟੀਚਰਜ਼ ਹੋਮ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਦੀਪ ਸਿੰਘ ਤੱਗੜ ਰਿਟਾ. ਡੀ.ਈ.ਓ. ਨੇ ਕੀਤੀ | ਐਸੋਸੀਏਸ਼ਨ ਦੇ ਸਕੱਤਰ ਰਾਜ ਕੁਮਾਰ ਨੇ ਮੀਟਿੰਗ ਦੀ ...

ਪੂਰੀ ਖ਼ਬਰ »

ਐਮ.ਏ ਇਤਿਹਾਸ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ 'ਚ ਨਾਮਣਾ ਖੱਟਿਆ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡੀ.ਏ.ਵੀ. ਕਾਲਜ ਬਠਿੰਡਾ ਦੇ ਵਿਦਿਆਰਥਣ ਖੁਸ਼ਪ੍ਰੀਤ ਕੌਰ, ਰਮਨਦੀਪ ਕੌਰ ਅਤੇ ਵਿਦਿਆਰਥੀ ਗੁਰਪ੍ਰੀਤ ਸਿੰਘ ਵਲੋਂ ਐਮ.ਏ.ਇਤਿਹਾਸ ਤੀਜੇ ਸਮੈਸਟਰ 'ਚੋਂ 9.00 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਪ੍ਰੀਖਿਆਵਾਂ ...

ਪੂਰੀ ਖ਼ਬਰ »

ਮੂਰਤੀਕਾਰ ਰਾਮਪਾਲ ਬਹਿਣੀਵਾਲ ਨੇ 12 ਇੰਚ ਦਾ ਚਰਖਾ ਬਣਾ ਕੇ ਮਹਾਤਮਾਂ ਗਾਂਧੀ ਨੂੰ ਕੀਤਾ ਯਾਦ

ਰਾਮਾਂ ਮੰਡੀ, 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਹਸ਼ਤ ਸ਼ਿਲਪ ਮੂਰਤੀਕਾਰ ਰਾਮਪਾਲ ਬਹਿਣੀਵਾਲ ਨੇ 12 ਇੰਚ ਦਾ ਲੱਕੜ ਦਾ ਚਰਖਾ ਬਣਾ ਕੇ ਰਾਸ਼ਟਰ ਪਿਤਾ ਮਹਾਤਮਾਂ ਗਾਂਧੀ ਨੂੰ ਯਾਦ ਕੀਤਾ | ਰਾਮਪਾਲ ਬਹਿਣੀਵਾਲ ਨੇ ਦੱਸਿਆ ਇਹ ਚਰਖਾ ਉਨ੍ਹਾਂ ਨੇ ਆਪਣੇ ...

ਪੂਰੀ ਖ਼ਬਰ »

ਬਾਬਾ ਹਰਨਰੈਣ ਦਾਸ ਦੀ ਯਾਦ 'ਚ ਪੰਜ ਰੋਜ਼ਾ ਕ੍ਰਿਕਟ ਟੂਰਨਾਮੈਂਟ ਪਿੰਡ ਲਾਲੇਆਣਾ 'ਚ ਆਰੰਭ

ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਲਾਲੇਆਣਾ ਦੀ ਟੂਰਨਾਮੈਂਟ ਕਮੇਟੀ ਵਲੋਂ ਬਾਬਾ ਹਰਨਰੈਣ ਦਾਸ ਦੀ ਯਾਦ ਨੂੰ ਸਮਰਪਿਤ ਕਰਕੇ ਪੰਜ ਰੋਜ਼ਾ ਸ਼ਾਨਦਾਰ ਨਿਰੋਲ ਕ੍ਰਿਕੇਟ ਟੂਰਨਾਮੈਂਟ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿਚ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਤਹਿਸੀਲ ਬਠਿੰਡਾ ਦੇ ਨਵੇਂ ਅਹੁਦੇਦਾਰਾਂ ਦੀ ਚੋਣ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਨੰਬਰਦਾਰ ਯੂਨੀਅਨ (ਰਜਿ. 643) ਦੀ ਮੀਟਿੰਗ ਤਹਿਸੀਲ ਪ੍ਰਧਾਨ ਮੇਹਰਜੀਤ ਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੇਹਰਜੀਤ ਇੰਦਰ ਸਿੰਘ ਨੇ ਜ਼ਿਲ੍ਹਾ ਪ੍ਰਧਾਨ ਬਣਨ ਕਰਕੇ ਤਹਿਸੀਲ ਪ੍ਰਧਾਨ ਦੇ ਅਹੁਦੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਕੱਲ੍ਹ ਮੁੱਖ ਮੰਤਰੀ ਦੇ ਨਾਂਅ ਭੇਜੇ ਜਾਣਗੇ ਮੰਗ ਪੱਤਰ

ਮਾਨਸਾ, 1 ਅਕਤੂਬਰ (ਵਿ. ਪ੍ਰਤੀ.)- ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ 3 ਅਕਤੂਬਰ ਨੂੰ ਪੰਜਾਬ ਭਰ 'ਚ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਦੇ ਨਾਂਅ ਭੇਜੇ ਜਾਣਗੇ | ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਅਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬੈਹਣੀਵਾਲ ਦੇ ਸਿਲਵਰ ਬੈੱਲਜ਼ ਸਕੂਲ ਦੀ ਕਬੱਡੀ ਟੀਮ ਜ਼ਿਲ੍ਹੇ 'ਚੋਂ ਜਿੱਤਣ ਉਪਰੰਤ ਕੀਤਾ ਖਿਡਾਰੀਆਂ ਦਾ ਸਨਮਾਨ

ਸੀਂਗੋ ਮੰਡੀ, 1 ਅਕਤੂਬਰ (ਲਕਵਿੰਦਰ ਸ਼ਰਮਾ)-ਪਿੰਡ ਬੈਹਣੀਵਾਲ ਦੇ ਖੇਡਾਂ ਵਿਚ ਸਿਲਵਰ ਬੈੱਲਜ਼ ਸਕੂਲ ਦੇ ਅੰਡਰ-14 ਬੱਚਿਆਂ ਨੇ ਪਹਿਲਾ ਜ਼ੋਨ ਵਿਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਸੀ ਤੇ ਹੁਣ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਖੇਡਾਂ ਵਿਚੋਂ ਸਕੂਲ ਦੀ ਕਬੱਡੀ ਟੀਮ ਨੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਸ੍ਰੀ ਦਿਆਨੰਦ ਆਸ਼ਰਮ ਤਲਵੰਡੀ ਸਾਬੋ ਦਾ ਕੀਤਾ ਉਦਘਾਟਨ

ਤਲਵੰਡੀ ਸਾਬੋ, 1 ਅਕਤੂਬਰ (ਰਵਜੋਤ ਸਿੰਘ ਰਾਹੀ)-ਬੀਤੇ ਦਿਨੀਂ ਮਹਾਰਾਜਾ ਅਗਰਸੈਨ ਜਯੰਤੀ 'ਤੇ ਅਗਰਵਾਲ ਯੂਥ ਵੈਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਮਾਤਾ ਦੀ ਚੌਕੀ ਕਰਾਉਣ ਉਪਰੰਤ ਸ਼੍ਰੀ ਦਿਆਨੰਦ ਆਸ਼ਰਮ ਦਾ ਉਦਘਾਟਨ ਕਰਕੇ ਨਗਰ ...

ਪੂਰੀ ਖ਼ਬਰ »

ਪਿੰਡ–ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾ ਰਿਹਾ ਜਾਗਰੂਕ

ਮਹਿਰਾਜ, 1 ਅਕਤੂਬਰ (ਸੁਖਪਾਲ ਮਹਿਰਾਜ)-ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਦਿਲਬਾਗ ਸਿੰਘ ਹੀਰ ਦੇ ਦਿਸ਼ਾ-ਨਿਰਦੇਸ਼ ਅਤੇ ਬਲਾਕ ਖੇਤੀਬਾੜੀ ਅਫ਼ਸਰ ਫੂਲ ਡਾ. ਗੁਰਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਬਲਾਕ ਫੂਲ ਦੇ ਵੱਖ-ਵੱਖ ਪਿੰਡਾਂ ਵਿਚ ਝੋਨੇ ਦੀ ਪਰਾਲੀ ਦੀ ...

ਪੂਰੀ ਖ਼ਬਰ »

ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ, ਬਠਿੰਡਾ ਵਿਖੇ ਪੋਸਟਰ ਮੁਕਾਬਲਾ, ਨੁੱਕੜ ਨਾਟਕ ਅਤੇ ਦਾਨੀਆਂ ਦਾ ਸਨਮਾਨ

ਰਾਸ਼ਟਰੀ ਖੂਨਦਾਨ ਦਿਵਸ ਦੇ ਮੌਕੇ 'ਤੇ 1 ਅਕਤੂਬਰ 2022 ਨੂੰ ਬਲੱਡ ਸੈਂਟਰ ਆਦੇਸ਼ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵਿਖੇ ਇੰਟਰ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਆਦੇਸ਼ ਇੰਸਟੀਚਿਊਟ ਆਫ ਡੈਂਟਲ ਸਾਇੰਸਿਜ਼ ਐਂਡ ਰਿਸਰਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟ ਯੂਨੀਅਨ ਦੀ ਮੀਟਿੰਗ

ਨੰਦਗੜ੍ਹ, 1 ਅਕਤੂਬਰ (ਬਲਬੀਰ ਸਿੰਘ)-ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਮੋਗਾ ਵਿਖੇ ਮਨਾਈ ਜਾ ਰਹੀ 'ਮੋਗਾ ਗੋਲੀ ਕਾਂਡ ਦੇ ਸ਼ਹੀਦਾਂ ਦੀ 50ਵੀਂ ਵਰੇਗੰਢ' ਦੇ ਸੰਬੰਧ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਆਪਣੇ ਨਾਲ ਨਸ਼ੇ ਦਾ ਧੰਦਾ ਕਰਨ ਲਈ ਦਬਾਅ ਬਣਾਉਂਦੇ ਹੋਏ ਇਕ ਵਿਅਕਤੀ ਦੀ ਘਰ ਲਿਜਾ ਕੇ ਕੁੱਟਮਾਰ, ਮਾਮਲਾ ਦਰਜ

ਬਠਿੰਡਾ, 1 ਅਕਤੂਬਰ (ਪ.ਪ.)- ਆਪਣੇ ਨਾਲ ਨਸ਼ੇ ਦਾ ਧੰਦਾ ਕਰਨ ਲਈ ਦਬਾਅ ਪਾਉਂਦੇ ਹੋਏ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਘਰ ਲਿਜਾ ਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤਹਿਤ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਵਲ ਲਾਈਨ ਵਿਖੇ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੁੰਗਵਾਲੀ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਭੁੱਚੋ ਮੰਡੀ, 1 ਅਕਤੂਬਰ (ਪਰਵਿੰਦਰਜੀਤ ਸਿੰਘ ਜੌੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੁੰਗਵਾਲੀ ਵਿਖੇ ਪਿ੍ੰਸੀਪਲ ਵਰਿੰਦਰਪਾਲ ਸਿੰਘ ਸਿੱਧੂ ਦੀ ਦੇਖ ਰੇਖ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ...

ਪੂਰੀ ਖ਼ਬਰ »

ਐਸ. ਐਸ. ਡੀ. ਗਰਲਜ਼ ਕਾਲਜ ਵਿਖੇ ਲਗਾਇਆ ਸਵੈਇੱਛਕ ਖ਼ੂਨਦਾਨ ਕੈਂਪ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਅਤੇ ਐਸ.ਐਸ.ਡੀ. ਵਿੱਟ ਦੇ ਐਨ.ਐਸ.ਐਸ.ਯੂਨਿਟਾਂ ਅਤੇ ਰੈੱਡ ਰਿਬਨ ਕਲੱਬ ਵਲੋਂ ਕਾਲਜ ਪ੍ਰਧਾਨ ਸੰਜੈ ਗੋਇਲ ਅਤੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਰਹਿਨੁਮਾਈ ਹੇਠ ਅਤੇ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਵਾਤਾਵਰਨ ਨੂੰ ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਬੂਟੇ ਲਗਾਉਣੇ ਜ਼ਰੂਰੀ-ਵੀਨੂੰ ਗੋਇਲ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਪ੍ਰਧਾਨ ਮੰਤਰੀ ਦੇ ਜਨਮ ਦਿਨ ਮਨਾਉਣ ਹਿੱਤ ਭਾਜਪਾ ਵਲੋਂ ਸ਼ੁਰੂ ਕੀਤੇ ਗਏ ਸੇਵਾ ਪੰਦ੍ਹਰਵਾੜੇ ਦੇ ਅਖੀਰਲੇ 15ਵੇਂ ਦਿਨ ਸਮਾਜ ਸੇਵੀ ਅਤੇ ਭਾਜਪਾ ਆਗੂ ਵੀਨੂੰ ਗੋਇਲ ਨੇ ਆਪਣੀ ਟੀਮ ਦੇ ਸਹਿਯੋਗ ਨਾਲ 21 ਬੂਟੇ ਲਗਾਏ ਅਤੇ ਨੌਜਵਾਨਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਬਠਿੰਡਾ ਵਲੋਂ ਨੈਸ਼ਨਲ ਸਵੈ ਇੱਛੁਕ ਖ਼ੂਨਦਾਨ ਦਿਵਸ 'ਤੇ ਸਮਾਜ ਸੇਵੀਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 1 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਵਲੋਂ ਡਾ. ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਹੇਠ 17 ਸਤੰਬਰ ਤੋਂ 15 ਅਕਤੂਬਰ ਤੱਕ ਸਵੈ ਇੱਛੁਕ ਖ਼ੂਨਦਾਨ ਮਹੀਨਾ ਮਨਾਇਆ ਜਾ ਰਿਹਾ ਹੈ | ਇਸ ਅਧੀਨ ਨੈਸ਼ਨਲ ਸਵੈ ਇੱਛੁਕ ਖ਼ੂਨਦਾਨ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਡੀ.ਐਸ.ਪੀ. ਦੀ ਅਗਵਾਈ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਰਾਮਾਂ ਮੰਡੀ, 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਐਸ.ਐਸ.ਪੀ ਬਠਿੰਡਾ ਜੇ. ਏਲਨਚੇਲੀਅਨ ਦੀਆਂ ਹਦਾਇਤਾਂ 'ਤੇ ਤਿਉਹਾਰਾਂ ਦੇ ਮੱਦੇਨਜ਼ਰ ਅਮਨ ਸ਼ਾਂਤੀ ਕਾਇਮ ਰੱਖਣ ਅਤੇ ਇਲਾਕੇ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰਨ ਨੂੰ ਲੈ ਕੇ ਡੀ.ਐਸ.ਪੀ ਤਲਵੰਡੀ ਸਾਬੋ ਬੂਟਾ ...

ਪੂਰੀ ਖ਼ਬਰ »

ਬਠਿੰਡਾ ਪੇਂਡੂ ਉਲੰਪਿਕ ਖੇਡਾਂ-ਹਾਕੀ ਤੇ ਵਾਲੀਬਾਲ ਸ਼ੂਟਿੰਗ 'ਚ ਭਗਤਾ ਬਲਾਕ ਦੇ ਪੁਰਸ਼ਾਂ ਨੇ ਜ਼ਿਲ੍ਹੇ 'ਚੋਂ ਮਾਰੀ ਬਾਜ਼ੀ

ਬਠਿੰਡਾ, 1 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਪੇਂਡੂ ਉਲੰਪਿਕ ਖੇਡਾਂ ਤਹਿਤ ਚੱਲ ਰਹੇ ਜ਼ਿਲ੍ਹਾ ਪੱਧਰੀ ਹਾਕੀ ਅਤੇ ਵਾਲੀਬਾਲ ਸ਼ੂਟਿੰਗ ਮੁਕਾਬਲਿਆਂ ਵਿਚੋਂ ਭਗਤਾ ਭਾਈ ਕਾ ਦੇ ਪੁਰਸ਼ਾਂ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਜ਼ਿਲੇ੍ਹ ਵਿਚੋਂ ਬਾਜ਼ੀ ਮਾਰੀ ਹੈ | ਹਾਕੀ ਦੇ ਫਾਈਨਲ 'ਚ ਭਗਤਾ ਨੇ ਨਥਾਣਾ ਬਲਾਕ ਨੂੰ 1-0 ਗੋਲਾਂ ਦੇ ਫ਼ਰਕ ਨਾਲ ਹਰਾਇਆ ਹੈ | ਜਦੋਂ ਕਿ ਵਾਲੀਬਾਲ ਸ਼ੂਟਿੰਗ (ਪੁਰਸ਼) ਵਿਚ ਸੰਗਤ ਬਲਾਕ ਨੇ ਦੂਜਾ ਸਥਾਨ ਹਾਸਲ ਕੀਤਾ ਹੈ | ਦੂਸਰੀ ਤਰਫ਼ ਅਥਲੈਟਿਕਸ ਦੇ ਸੀਨੀਅਰ ਵਰਗ ਦੀ 1500 ਮੀਟਰ ਦੌੜ ਵਿਚ ਮਨਦੀਪ ਕੌਰ ਰਾਮਪੁਰਾ ਨੇ ਪਹਿਲਾ, ਸੁਖਪ੍ਰੀਤ ਕੌਰ ਰਾਮਪੁਰਾ ਨੇ ਦੂਜਾ, ਡਿਸਕਸ ਥਰੋ ਵਿਚ ਰੋਸਪ੍ਰੀਤ ਕੌਰ ਨਥਾਣਾ ਨੇ ਪਹਿਲਾ, ਹਰਪ੍ਰੀਤ ਕੌਰ ਗੋਨਿਆਣਾ ਨੇ ਦੂਜਾ, ਅੰਡਰ-19 ਲੜਕੀਆਂ ਦੀ 200 ਮੀਟਰ ਦੌੜ ਵਿਚ ਜੈਸਮੀਨ ਕੌਰ ਬਠਿੰਡਾ ਨੇ ਪਹਿਲਾ, ਤਸਨੀਮ ਕੌਰ ਨੇ ਦੂਜਾ ਹਾਸਲ ਕੀਤਾ | ਸੀਨੀਅਰ ਪੁਰਸ਼ ਦੀ 100 ਮੀਟਰ ਦੌੜ ਵਿਚ ਸੇਵਾ ਸਿੰਘ ਨਥਾਣਾ ਨੇ ਸਭ ਤੋਂ ਤੇਜ਼ ਦੌੜ ਲਗਾਉਂਦਿਆਂ ਪਹਿਲਾ ਸਥਾਨ, ਸਤਨਾਮ ਸਿੰਘ ਤਲਵੰਡੀ ਸਾਬੋ ਨੇ ਦੂਜਾ, 200 ਮੀਟਰ ਦੌੜ ਵਿਚ ਅਰਸ਼ਦੀਪ ਕੁਮਾਰ ਭਗਤਾ ਨੇ ਪਹਿਲਾ, ਅਜੇਪਾਲ ਸਿੰਘ ਸੰਗਤ ਨੇ ਦੂਜਾ, 1500 ਮੀਟਰ ਵਿਚ ਚਰਨਜੀਤ ਸਿੰਘ ਬਠਿੰਡਾ ਨੇ ਪਹਿਲਾ ਤੇ ਗੋਬਿੰਦ ਸਿੰਘ ਭਗਤਾ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਲੰਪਿਕ ਐਸੋਸੀਏਸ਼ਨ ਤੇ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਦੇ ਤੀਸਰੇ ਦਿਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਇਕਬਾਲ ਸਿੰਘ ਬੁੱਟਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ, ਨਰਿੰਦਰ ਸਿੰਘ ਢਿੱਲੋਂ, ਸਾਹਿਲ ਕੁਮਾਰ, ਪਿ੍ੰਸੀਪਲ ਗੁਰਮੇਲ ਸਿੰਘ, ਗੁਰਸ਼ਰਨ ਸਿੰਘ, ਲੈਕਚਰਾਰ ਜਗਦੀਸ਼ ਕੁਮਾਰ, ਗੁਰਿੰਦਰ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਹਰਭਗਵਾਨ ਪੀਟੀਆਈ, ਮੱਖਣ ਸਿੰਘ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੇਂਦਰੀ ਮੁਲਾਜ਼ਮਾਂ ਦੇ ਨਾਲ ਆਮ ਲੋਕਾਂ ਨੂੰ ਮਹਿੰਗਾਈ ਭੱਤਾ ਦਿੱਤਾ ਜਾਵੇ-ਸਤਵੀਰ ਅਸੀਜਾ

ਰਾਮਾਂ ਮੰਡੀ, 1 ਅਕਤੂਬਰ (ਤਰਸੇਮ ਸਿੰਗਲਾ)- ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਨੂੰ ਬੇਸ਼ੱਕ 4 ਫ਼ੀਸਦੀ ਮਹਿੰਗਾਈ ਭੱਤਾ ਅਤੇ ਗ਼ਰੀਬਾਂ ਨੂੰ ਤਿੰਨ ਮਹੀਨੇ ਹੋਰ ਰਾਸ਼ਨ ਦੇਣ ਦਾ ਤਿਉਹਾਰੀ ਤੋਹਫ਼ਾ ਦੇਣ ਦਾ ਰਾਜਨੀਤਕ ਐਲਾਨ ਕੀਤਾ ਗਿਆ ਹੈ ਪਰ ਆਮ ਲੋਕਾਂ ਨੂੰ ...

ਪੂਰੀ ਖ਼ਬਰ »

ਐਸ.ਟੀ.ਐਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 1 ਅਕਤੂਬਰ (ਪ.ਪ.)- ਐਸ.ਟੀ.ਐਫ. ਬਠਿੰਡਾ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਥਾਣਾ ਸਦਰ ਬਠਿੰਡਾ ਵਿਖੇ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਐਸ.ਟੀ.ਐਫ. ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀ ਕੰਪਨੀ 'ਤੇ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਬਠਿੰਡਾ, 1 ਅਕਤੂਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਮਲੋਟ ਰੋਡ ਸਥਿਤ ਕ੍ਰਿਸ਼ਨਾ ਕਾਲੋਨੀ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਜ਼ਿਲਿ੍ਹਆਂ ਦੇ ਡਰੱਗ ਇੰਸਪੈਕਟਰਾਂ ਵਲੋਂ ਆਨਲਾਈਨ ਦਵਾਈਆਂ ਦੀ ਸਪਲਾਈ ਕਰਨ ਵਾਲੀ ਕੰਪਨੀ ਦੇ ...

ਪੂਰੀ ਖ਼ਬਰ »

ਐਮ.ਐਸ.ਡੀ. ਸਕੂਲ ਰਾਮਾਂ 'ਚ ਗਾਂਧੀ ਜੈਅੰਤੀ ਧੂਮਧਾਮ ਨਾਲ ਮਨਾਈ

ਰਾਮਾਂ ਮੰਡੀ, 1 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਐਮ.ਐਸ ਡੀ ਸਕੂਲ ਵਿਖੇ ਸਕੂਲ ਪ੍ਰਧਾਨ ਬੰਟੀ ਗਰਗ ਦੀ ਪ੍ਰਧਾਨਗੀ ਹੇਠ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਨਾਲ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਬਠਿੰਡਾ ਡਿਪੂ ਵਲੋਂ ਮੇਲਾ ਮਾਈਸਰਖਾਨਾ ਲਈ ਲਗਾਏ ਸਰਕਾਰੀ ਬੱਸਾਂ ਦੇ 30 ਸਪੈਸ਼ਲ ਟਾਈਮ

ਬਠਿੰਡਾ, 1 ਅਕਤੂਬਰ (ਅਵਤਾਰ ਸਿੰਘ)- ਨਵਰਾਤਿਆਂ ਦਿਹਾੜਿਆਂ 'ਤੇ ਮਾਈਸਰਖਾਨਾ ਵਿਖੇ ਮਾਤਾ ਦਾ ਮੇਲਾ ਲੱਗਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ | ਪੀਆਰਟੀਸੀ ਬਠਿੰਡਾ ਡਿਪੂ ਵਲੋਂ ਬਠਿੰਡਾ ਤੋਂ ਮੇਲਾ ਮਾਈਸਰਖਾਨਾ ਵਿਖੇ ਜਾਣ ...

ਪੂਰੀ ਖ਼ਬਰ »

ਖੇਡ ਮੇਲੇ 'ਚ ਜ਼ਿਲ੍ਹਾ ਪੱਧਰ 'ਤੇ ਗੁਲਾਬਗੜ੍ਹ ਦੀਆਂ ਵਾਲੀਬਾਲ ਟੀਮਾਂ ਪਹਿਲੇ ਸਥਾਨ 'ਤੇ

ਕੋਟਫੱਤਾ, 1 ਅਕਤੂਬਰ (ਰਣਜੀਤ ਸਿੰਘ ਬੁੱਟਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੇ ਲੜਕਿਆਂ ਨੇ ਅੰਡਰ-17 ਅਤੇ ਅੰਡਰ-19 ਦੋਨੋਂ ਵਰਗਾਂ ਵਿਚ ਵਾਲੀਬਾਲ ਸਮੈਸਿੰਗ ਜ਼ਿਲ੍ਹਾ ਟੂਰਨਾਮੈਂਟ ਵਿੱਚ ਜੋਨ ਬਠਿੰਡਾ-1 ਦੀ ਤਰਫ਼ੋਂ ਖੇਡਦੇ ਹੋਏ ਪਹਿਲਾ ਸਥਾਨ (ਗੋਲਡ ...

ਪੂਰੀ ਖ਼ਬਰ »

ਸ਼ਾਪਿੰਗ ਮਾਲ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ

ਬਠਿੰਡਾ, 1 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਬਠਿੰਡਾ ਦੇ ਗੋਨਿਆਣਾ ਰੋਡ 'ਤੇ ਸਥਿਤ ਇਕ ਸ਼ਾਪਿੰਗ ਮਾਲ ਦੇ ਬਾਹਰੋਂ ਇਕ ਵਿਅਕਤੀ ਦਾ ਮੋਟਰ-ਸਾਈਕਲ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਲੋਂ ਇਸ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ 'ਤੇ ਦਿੱਤੀ ਗਈ ਅਤੇ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ

ਲਹਿਰਾ ਮੁਹੱਬਤ, 1 ਅਕਤੂਬਰ (ਸੁਖਪਾਲ ਸਿੰਘ ਸੁੱਖੀ)- ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਵਲੋਂ ਬਲਾਕ ਪੱਧਰ 'ਤੇ ਕਰਵਾਏ ਗਏ ਖੇਡਾਂ ਵਤਨ ਪੰਜਾਬ ਦੀਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡਾਂ ਦੌਰਾਨ ਅੰਡਰ 21 ਲੜਕੀਆਂ ਨੇ ਰਿਲੇਅ ਦੌੜ 'ਚ ਸੋਨ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਦੇ ਨਵ–ਨਿਯੁਕਤ ਅਹੁਦੇਦਾਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਤਲਵੰਡੀ ਸਾਬੋ, 1 ਅਕਤੂਬਰ (ਰਣਜੀਤ ਸਿੰਘ ਰਾਜੂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਿਛਲੇ ਦਿਨਾਂ ਤੋਂ ਕਾਂਗਰਸ ਦੇ ਜਥੇਬੰਦਕ ਢਾਂਚੇ ਦੇ ਨਿਰਮਾਣ ਦੀ ਆਰੰਭੀ ਪ੍ਰਕਿ੍ਆ ਤਹਿਤ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX