ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 17 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਗਿਆਨ ਲਈ ਕੀਤੇ ਨਿਵੇਸ਼ ਦਾ ਵਿਆਜ ਸਭ ਤੋਂ ਜ਼ਿਆਦਾ ਹੁੰਦਾ ਹੈ। -ਬੈਂਜਾਮਿਨ ਫ੍ਰੈਂਕਲਿਨ

ਪਟਿਆਲਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜੀ ਯੰਗ ਖ਼ਾਲਸਾ ਮੈਰਾਥਨ ਕਰਵਾਈ

ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਯੰਗ ਖ਼ਾਲਸਾ ਫਾਊਾਡੇਸ਼ਨ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਕਰਵਾਈ ਤੀਸਰੀ ਯੰਗ ਖ਼ਾਲਸਾ ਮੈਰਾਥਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ | ਵੱਖੋ-ਵੱਖਰੀ ਉਮਰ ਦੇ 5000 ਦੇ ਲਗਪਗ ...

ਪੂਰੀ ਖ਼ਬਰ »

ਧਰਨੇ ਨੂੰ ਲੈ ਕੇ ਕਿਸਾਨਾਂ ਦੀ ਵਿਸ਼ੇਸ਼ ਬੈਠਕ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਵਿਕਾਸ ਫ਼ਰੰਟ ਪੰਜਾਬ ਦੇ ਜਨਰਲ ਸਕੱਤਰ ਜਗਪਾਲ ਸਿੰਘ ਊਧਾ ਦੀ ਅਗਵਾਈ 'ਚ 3 ਅਕਤੂਬਰ ਦੇ ਧਰਨੇ ਸੰਬੰਧੀ ਮੀਟਿੰਗ ਕੀਤੀ ਗਈ | ਉਪਰੰਤ ਪ੍ਰਧਾਨ ਊਧਾ, ਸਟੇਟ ਕਮੇਟੀ ਮੈਂਬਰ ਗੁਰਬਖਸ਼ੀਸ਼ ਸਿੰਘ ਕੋਲ ਤੇ ਬਲਾਕ ...

ਪੂਰੀ ਖ਼ਬਰ »

ਖੇਤੀਬਾੜੀ ਮੰਤਰੀ ਧਾਲੀਵਾਲ ਵਲੋਂ ਪਾਤੜਾਂ ਮੰਡੀ ਦਾ ਅਚਨਚੇਤ ਦੌਰਾ

ਪਾਤੜਾਂ, 2 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਾਤੜਾਂ ਦੀ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਵੀ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਸੈੱਲਫ਼ ਹੈਲਪ ਗਰੁੱਪ ਰਾਹੀਂ ਕਾਗ਼ਜ਼ ਦੇ ਲਿਫ਼ਾਫ਼ੇ ਬਣਾ ਕੇ ਵਧੀਆ ਕਮਾਈ ਕਰ ਰਹੀਆਂ ਔਰਤਾਂ

ਰਾਜਪੁਰਾ, 2 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਔਰਤਾਂ ਸੈੱਲਫ਼ ਹੈਲਪ ਗਰੁੱਪ ਰਾਹੀਂ ਕਾਗ਼ਜ਼ ਦੇ ਲਿਫ਼ਾਫ਼ੇ ਬਣਾ ਕੇ ਵਧੀਆਂ ਕਮਾਈ ਕਰ ਰਹੀਆਂ ਹਨ | ਔਰਤਾਂ ਨੂੰ ਕੰਮ ਕਾਰ ਕਰਨ ਲਈ ਘਰ ਤੋਂ ਬਾਹਰ ਵੀ ਨਹੀਂ ਜਾਣਾ ਪੈਂਦਾ | ਇਸ ਸੰਬੰਧੀ ਸੁਸ਼ਮਾ ਰਾਣੀ ਨੇ ਦੱਸਿਆ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵਲੋਂ ਵੱਡੀ ਕਾਰਵਾਈ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਐੱਸ. ਐੱਸ. ਪੀ. ਪਟਿਆਲਾ ਦੀਪਕ ਪਾਰਿਕ ਦੀ ਅਗਵਾਈ ਹੇਠ ਸ਼ਹਿਰ 'ਚ ਗੈਰ-ਸਮਾਜਿਕ ਗਤੀਵਿਧੀਆਂ ਵਿਰੁੱਧ ਠੱਲ੍ਹ ਪਾਉਣ ਲਈ ਦੜੇ ਸੱਟੇ ਦਾ ਕੰਮ ਕਰਨ ਵਾਲਿਆਂ 'ਤੇ ਕਾਰਵਾਈ ਕਰਦਿਆਂ ਸਪੈਸ਼ਲ ਸੈੱਲ ਵਲੋਂ ਕੀਤੇ ਗਏ ਆਪ੍ਰੇਸ਼ਨ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਸਾਢੇ 5 ਕਿੱਲੋ ਅਫ਼ੀਮ ਸਮੇਤ 3 ਕਾਬੂ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਸਰਕਲ ਘਨੌਰ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ 3 ਵਿਅਕਤੀਆਂ ਨੂੰ ਸਾਢੇ 5 ਕਿੱਲੋ ਅਫ਼ੀਮ ਸਮੇਤ ਕਾਬੂ ਕਰ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ | ਡੀ. ਐੱਸ. ਪੀ. ਸਰਕਲ ਘਨੌਰ ...

ਪੂਰੀ ਖ਼ਬਰ »

ਟਰੱਕ-ਮੋਟਰਸਾਈਕਲ ਦੀ ਟੱਕਰ 'ਚ ਲੜਕੀ ਦੀ ਮੌਤ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਮੁੱਖ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਇਕ ਟਰੱਕ ਤੇ ਮੋਟਰਸਾਈਕਲ ਦੀ ਹੋਈ ਟੱਕਰ 'ਚ ਮੌਕੇ 'ਤੇ ਹੀ ਇਕ ਲੜਕੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ ਨੇ ਬਿਆਨ ਦਰਜ ਕਰਵਾਏ ...

ਪੂਰੀ ਖ਼ਬਰ »

ਕਲੈਰੀਕਲ ਕਾਮਿਆਂ ਦੀ ਕਲਮਛੋੜ ਹੜਤਾਲ ਅੱਜ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕਲੈਰੀਕਲ ਕਾਮਿਆਂ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਤੇ ਉਪ ਪ੍ਰਧਾਨ ਗੁਰਚੇਤਨ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਆਈ. ਸੀ. ਡੀ. ਐੱਸ. ਵਿੰਗ 'ਚ ਕੰਮ ਕਰ ਰਹੇ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਤੇ ਖੇਤੀ ਸੰਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ-ਸੋਹਲ

ਦੇਵੀਗੜ੍ਹ, 2 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਅਨਾਜ ਮੰਡੀ ਦੁੱਧਨ ਸਾਧਾਂ ਵਿਖੇ ਮੰਡੀ ਦੇ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਦੀ ਰਹਿਨੁਮਾਈ ਹੇਠ ਬੈਠਕ ਹੋਈ, ਜਿਸ 'ਚ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਹੋਏ | ਬੈਠਕ ਉਪਰੰਤ ਪ੍ਰਧਾਨ ਸਿਮਰਜੀਤ ਸਿੰਘ ਸੋਹਲ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਬਣਨੇ ਸ਼ੁਰੂ

ਰਾਜਪੁਰਾ, 2 ਅਕਤੂਬਰ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖ ਕੇ ਰਾਵਣ, ਮੇਘਨਾਦ ਤੇ ਕੁੰਭਕਰਨ ਦੇ ਪੁਤਲੇ ਬਣਨੇ ਸ਼ੁਰੂ ਹੋ ਗਏ ਹਨ ਤੇ ਇਨ੍ਹਾਂ ਪੁਤਲਿਆਂ ਨੂੰ ਕਾਰੀਗਰ ਅੰਤਿਮ ਛੋਹਾਂ ਦੇ ਰਹੇ ਹਨ | ਇਸ ਸੰਬੰਧੀ ਕਾਰੀਗਰ ਬੱਲਾ, ...

ਪੂਰੀ ਖ਼ਬਰ »

ਗੁਰਲਾਲ ਸਿੰਘ ਮੱਲ੍ਹੀ ਨੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ ਨੂੰ ਕੀਤਾ ਸਨਮਾਨਿਤ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਗੁਰਲਾਲ ਸਿੰਘ ਮੱਲ੍ਹੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ. ਨਾਭਾ ਨੇ ਮੇਘ ਚੰਦ ਸ਼ੇਰਮਾਜਰਾ ਇੰਪਰੂਵਮੈਂਟ ਟਰੱਸਟ ਪਟਿਆਲਾ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਅੱਜ ਕੇਂਦਰ ਸਰਕਾਰ ਦੀਆਂ ਅਰਥੀਆਂ ਫੂਕੀਆਂ ਜਾਣਗੀਆਂ-ਰਾਮਿੰਦਰ ਸਿੰਘ

ਸਮਾਣਾ, 2 ਅਕਤੂਬਰ (ਗੁਰਦੀਪ ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰਦੁਆਰਾ ਧੱਕਾ ਸਾਹਿਬ ਵਿਖੇ ਬੈਠਕ ਕਰ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ 3 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਕਰਨ ਦੇ ਸੱਦੇ ਨੂੰ ਜ਼ੋਰਦਾਰ ਢੰਗ ਨਾਲ ਲਾਗੂ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਕਾਂਗਰਸ ਨੇ ਵੱਖ-ਵੱਖ ਕਮੇਟੀਆਂ ਬਣਾ ਕੇ ਸਿੱਖ ਕੌਮ ਦਾ ਘਾਣ ਕੀਤਾ-ਜਥੇ. ਹਰਿਆਉ

ਸ਼ੁਤਰਾਣਾ, 2 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਕਾਂਗਰਸ ਪਾਰਟੀ ਨੇ ਹਰਿਆਣਾ 'ਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਕੇ ਪੰਜਾਬ-ਹਰਿਆਣਾ ਦੇ ਸਿੱਖਾਂ ਨੂੰ ਪਾੜ ਕੇ ਕੌਮ ਦਾ ਘਾਣ ਕੀਤਾ ਹੈ ਪਰ ਉਕਤ ਕਮੇਟੀ ਨੂੰ ਭੰਗ ਕਰ ਕੇ ਸਿੱਖਾਂ ਨੂੰ ਇਕਜੁੱਟ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਪੰਜਾਬ ਦੀ ਆਮ ਆਦਮੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ-ਕਬੀਰ ਦਾਸ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਪੰਜਾਬ 'ਚ ਆਮ ਆਦਮੀ ਸਰਕਾਰ ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਹੈ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋ ਰਹੀ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਮੁਖੀ ਤੇ ਸੀਨੀਅਰ ਅਕਾਲੀ ਆਗੂ ਬਾਬੂ ਕਬੀਰ ਦਾਸ ...

ਪੂਰੀ ਖ਼ਬਰ »

ਮਾਨਵ ਸੇਵਾ ਮਿਸ਼ਨ ਵਲੋਂ 300 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਸਥਾਨਕ ਆਰੀਆ ਸਮਾਜ ਮੰਦਰ ਦੇ ਹਾਲ 'ਚ ਉੱਘੀ ਸਮਾਜ ਸੇਵੀ ਸੰਸਥਾ ਮਾਨਵ ਸੇਵਾ ਮਿਸ਼ਨ ਵਲੋਂ ਕਰੀਬ 300 ਲੋੜਵੰਦ ਪਰਿਵਾਰਾਂ ਨੂੰ ਹਰ ਮਹੀਨੇ ਦੀ ਤਰ੍ਹਾਂ ਲੋੜੀਂਦਾ ਰਾਸ਼ਨ ਦਿੱਤਾ ਗਿਆ | ਇਸ ਦੌਰਾਨ ਸ਼ਹਿਰ ਦੇ ਉੱਘੇ ਮੁਹਤਬਰ ...

ਪੂਰੀ ਖ਼ਬਰ »

ਲੋਕ ਸੇਵਾ ਮੰਚ ਵਲੋਂ ਲਗਾਏ ਡਾਕਟਰੀ ਜਾਂਚ ਕੈਂਪ ਦੌਰਾਨ 170 ਵਿਅਕਤੀਆਂ ਦੀ ਜਾਂਚ

ਦੇਵੀਗੜ੍ਹ, 2 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 22ਵਾਂ ਮੁਫ਼ਤ ਡਾਕਟਰੀ ਜਾਂਚ ਕੈਂਪ ਇਲਾਕੇ ਦੇ ਸਹਿਯੋਗ ਨਾਲ ਸਥਾਨਕ ਡੀ. ਏ. ਵੀ. ਹਾਈ ਸਕੂਲ ਵਿਖੇ ...

ਪੂਰੀ ਖ਼ਬਰ »

ਗਾਂਧੀ ਜੈਅੰਤੀ ਮੌਕੇ ਖ਼ੂਨਦਾਨ ਕੈਂਪ ਲਗਾਉਣਾ ਸ਼ਲਾਘਾਯੋਗ ਕਾਰਜ-ਵਿਧਾਇਕ ਪਠਾਣਮਾਜਰਾ

ਡਕਾਲਾ, 2 ਅਕਤੂਬਰ (ਪਰਗਟ ਸਿੰਘ ਬਲਬੇੜਾ)-ਚੰਦਰ ਸ਼ੇਖਰ ਆਜ਼ਾਦ ਯੂਥ ਸਪੋਰਟਸ ਕਲੱਬ ਪੰਜੋਲਾ ਸੰਬੰਧਿਤ ਨਹਿਰੂ ਕੇਂਦਰ ਪਟਿਆਲਾ ਵਲੋਂ ਜਾਗਦੇ ਰਹੋ ਯੂਥ ਕਲੱਬ ਦੇ ਸਹਿਯੋਗ ਨਾਲ ਗਾਂਧੀ ਜੈਅੰਤੀ ਮੌਕੇ ਪੰਚਾਇਤ ਘਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਰਸਮੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਲਗਾਏ ਕੈਂਪ 'ਚ 101 ਦਾਨੀਆਂ ਵਲੋਂ ਖ਼ੂਨਦਾਨ

ਰਾਜਪੁਰਾ, 2 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਝੰਡਾ ਗਰਾਊਾਡ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਰਾਜਪੁਰਾ, ਯੂਥ ਕ੍ਰਾਂਤੀ ਕਲੱਬ ਪੜਾਓ ਅਤੇ ਦੁਰਗਾ ਸੇਵਾ ਸੰਮਤੀ ਦਲ ਰਾਜਪੁਰਾ ਵਲੋਂ ਸਾਂਝੇ ਤੌਰ 'ਤੇ ਕੈਂਪ ਕਮਾਂਡਰ ਸਤੀਸ਼ ਮਾਂਝੀ ਤੇ ਸੁਰੇਸ਼ ਅਣਖੀ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੇਜਰ ਗਿਰ ਵਾਸੀ ਪਿੰਡ ਪਿੱਪਲੀਖੇੜੀ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ 1 ਅਕਤੂਬਰ ਨੂੰ 3:45 ਵਜੇ ਸਵੇਰ ਨੂੰ ਉਸ ਦਾ ਲੜਕਾ ਸੁਖਬੀਰ ਗਿਰ ਆਪਣੇ ਮੋਟਰਸਾਈਕਲ 'ਤੇ ਮਿਲਟਰੀ ਏਰੀਆ ਪਟਿਆਲਾ ਕੋਲ ...

ਪੂਰੀ ਖ਼ਬਰ »

ਪ੍ਰਸ਼ਾਸਨ ਨਾਭਾ ਰੋਡ 'ਤੇ ਹਾਦਸੇ ਦੀ ਉਡੀਕ 'ਚ

ਪਟਿਆਲਾ, 2 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੀ ਨਾਭਾ ਰੋਡ 'ਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਦਫ਼ਤਰ ਦੇ ਬਾਹਰ ਸੜਕ ਨਾਲ ਪਏ ਟੋਏ ਕਾਰਨ ਹਾਦਸਾ ਵਾਪਰ ਸਕਦਾ | ਇਸ ਸੜਕ ਤੋਂ ਵੱਡੇ ਛੋਟੇ ਵਾਹਨ ਨਿਕਲਦੇ ਹਨ | ਇਥੋਂ ਹੀ ਸਵਾਰੀਆਂ ਨਾਲ ਭਰੀਆਂ ਬੱਸਾਂ, ਸਕੂਲੀ ...

ਪੂਰੀ ਖ਼ਬਰ »

ਦੁਨਿਆਵੀ ਸਿੱਖਿਆ ਦੇ ਨਾਲ ਅਧਿਆਤਮਕ ਸਿੱਖਿਆ ਵੀ ਜ਼ਰੂਰੀ-ਡਾ. ਦਵਿੰਦਰ ਸਿੰਘ ਬੜੂ ਸਾਹਿਬ ਵਾਲੇ

ਪਟਿਆਲਾ, 2 ਅਕਤੂਬਰ (ਅ. ਸ. ਆਹਲੂਵਾਲੀਆ)-ਇੰਟਰਨੈਸ਼ਨਲ ਸਿੱਖ ਫੋਰਮ ਵਲੋਂ ਅੱਜ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਿੱਖ ਕੌਮ ਦੀਆਂ ਮਹਾਨ ਸ਼ਖ਼ਸੀਅਤਾਂ, ਪੱਤਰਕਾਰ ਭਾਈਚਾਰਾਂ ਸਮੇਤ ਲੇਖਕਾਂ ਤੇ ਬੁੱਧੀਜੀਵੀਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਲੁਧਿਆਣਾ ਤੋਂ ਆਏ ਵਿਦਿਆਰਥੀਆਂ ਦਾ ਵਫ਼ਦ 'ਆਪ' ਆਗੂ ਬਾਂਗੜ ਨੂੰ ਮਿਲਿਆ

ਪਟਿਆਲਾ, 2 ਅਕਤੂਬਰ (ਅ.ਸ. ਆਹਲੂਵਾਲੀਆ)-'ਆਪ' ਦੇ ਐੱਸ. ਸੀ. ਵਿੰਗ ਦੇ ਪ੍ਰਧਾਨ ਅਮਰੀਕ ਸਿੰਘ ਬਾਂਗੜ ਨੂੰ ਬੀ. ਐਡ ਕਾਲਜ ਲੁਧਿਆਣਾ ਦੇ ਐੱਸ. ਸੀ. ਵਿਦਿਆਰਥੀਆਂ ਦਾ ਵਫ਼ਦ ਮਿਲਿਆ | ਉਕਤ ਵਫ਼ਦ ਨੇ ਸ. ਬੰਗੜ ਨੂੰ ਇਕ ਮੰਗ-ਪੱਤਰ ਸੌਂਪਿਆ, ਜਿਸ 'ਚ ਵਿਦਿਆਰਥੀਆਂ ਦੇ 5-5 ਹਜ਼ਾਰ ...

ਪੂਰੀ ਖ਼ਬਰ »

ਸਮਾਣਾ ਮੰਡੀ 'ਚ ਝੋਨੇ ਦੀ ਆਮਦ ਤੇਜ਼-ਖਰੀਦ ਸੁਸਤ

ਸਮਾਣਾ, 2 ਅਕਤੂਬਰ (ਸਾਹਿਬ ਸਿੰਘ)-ਦੋ ਦਿਨਾਂ ਤੋਂ ਸਖ਼ਤ ਧੁੱਪ ਲੱਗਣ ਨਾਲ ਅਨਾਜ ਮੰਡੀ ਸਮਾਣਾ 'ਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ | ਮੰਡੀ 'ਚ ਝੋਨੇ ਦੀ ਖ਼ਰੀਦ ਸੁਸਤ ਹੈ | ਦੋ ਦਿਨਾਂ 'ਚ ਭਾਰੀ ਮਾਤਰਾ ਵਿਚ ਝੋਨਾ ਆਇਆ ਹੈ | ਵੱਖ-ਵੱਖ ਕਿਸਾਨਾਂ ਨੇ ਦੱਸਿਆ ਕਿ ਜ਼ਿਆਦਾਤਰ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. (ਐਲੀਮੈਂਟਰੀ ਸਿੱਖਿਆ) ਨੂੰ ਮਿਲਿਆ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਡੀ. ਪੀ. ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਨੂੰ ਅਧਿਆਪਕਾਂ ਦੇ ਫ਼ੌਰੀ ਮਸਲਿਆਂ ਲਈ ਮਿਲਿਆ ਤੇ ਮੰਗ-ਪੱਤਰ ਵੀ ਸੌਂਪਿਆ | ਇਸ ਮੌਕੇ ਸੂਬਾ ਪੈ੍ਰੱਸ ਸਕੱਤਰ ਐਨ. ਡੀ. ਤਿਵਾੜੀ ਤੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਜੌਹਲ ਨੇ ਮੰਗਾਂ ਸੰਬੰਧੀ ਕਿਹਾ ਕਿ ਬੀ. ਪੀ. ਈ. ਓ. ਦੀ ਤਰੱਕੀਆਂ 'ਚ ਡੀ-ਬਾਰ ਹੋਣ ਕਾਰਣ ਖਾਲੀ ਰਹਿ ਗਈਆਂ ਅਸਾਮੀਆਂ 'ਤੇ ਬੀ. ਪੀ. ਈ. ਓਜ਼ ਦੀ ਪਦਉਨਤੀ ਜਲਦੀ ਕੀਤੀ ਜਾਵੇ ਤੇ ਅਧਿਆਪਕਾਂ ਦੀਆਂ ਬਦਲੀਆਂ ਦਾ ਈ-ਪੋਰਟਲ ਖੋਲ੍ਹਣ ਤੋਂ ਪਹਿਲਾਂ ਬਦਲੀਆਂ ਰੱਦ ਕਰਵਾਉਣ ਵਾਲਾ ਪੋਰਟਲ ਖੋਲਿ੍ਹਆ ਜਾਵੇ | ਇਸ ਮੌਕੇ ਡੀ. ਪੀ. ਆਈ. (ਐਲੀਮੈਂਟਰੀ ਸਿੱਖਿਆ) ਹਰਿੰਦਰ ਕੌਰ ਵਲੋਂ ਵਫ਼ਦ ਦੀਆਂ ਮੰਗਾਂ ਨੂੰ ਲੈ ਕੇ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਡੀ-ਬਾਰ ਰਾਹੀਂ ਖਾਲੀ ਬੀ. ਪੀ. ਈ. ਓ. ਦੀ ਅਸਾਮੀਆਂ ਲਈ ਫਾਈਲ ਸਿੱਖਿਆ ਸਕੱਤਰ ਨੂੰ ਪ੍ਰਵਾਨਗੀ ਲਈ ਭੇਜ ਦਿੱਤੀ ਗਈ ਹੈ ਤੇ ਜਲਦ ਹੀ ਪਰਮੋਸ਼ਨ ਕਰ ਦਿੱਤੀ ਜਾਵੇਗੀ | ਇਸ ਮੌਕੇ ਰਘਬੀਰ ਸਿੰਘ ਬੱਲ, ਸਤਿੰਦਰ ਸਿੰਘ ਥਿੰਦ, ਇੰਦਰਜੀਤ ਸਿੰਗਲਾ, ਇਤਬਾਰ ਸਿੰਘ, ਰਾਜਮਿੰਦਰਪਾਲ ਸਿੰਘ, ਕੇਵਲ ਸਿੰਘ ਰਾਜੀਵ ਕੁਮਾਰ, ਭਾਰਤ ਭੂਸ਼ਨ, ਅਸ਼ਵਨੀ ਕੁਮਾਰ, ਸੰਦੀਪ ਕੰਬੋਜ, ਕਮਲ ਕੁਮਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਛੜਬੜ-ਖਾਸਪੁਰ, ਖਲੋਰ ਸੰਪਰਕ ਸੜਕ 'ਤੇ ਪਿਆ ਪਾੜ

ਬਨੂੜ, 2 ਅਕਤੂਬਰ (ਭੁਪਿੰਦਰ ਸਿੰਘ)-ਪਿੰਡ ਛੜਬੜ ਤੋਂ ਖਾਸਪੁਰ-ਖਲੋਰ ਨੂੰ ਜਾਂਦੀ ਲਿੰਕ ਸੜਕ 'ਤੇ ਗੁਰਦੁਆਰਾ ਚੋਈ ਸਾਹਿਬ ਨੇੜੇ ਪਏ ਪਾੜ ਨੂੰ ਪਿੰਡਾਂ ਦੇ ਵਸਨੀਕਾਂ ਵਲੋਂ ਪੂਰਨ ਦੀ ਮੰਗ ਕੀਤੀ ਹੈ | ਪਿੰਡ ਛੜਬੜ ਦੇ ਵਸਨੀਕ ਸਾਬਕਾ ਸਰਪੰਚ ਜਗਜੀਤ ਸਿੰਘ ਛੜਬੜ, ਚਰਨਜੀਤ ...

ਪੂਰੀ ਖ਼ਬਰ »

ਬਾਬੂ ਪ੍ਰਕਾਸ਼ ਚੰਦ ਗਰਗ ਵਲੋਂ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਪਾਤੜਾਂ, 2 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਹੋਈ | ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ ਦੀ ਅਗਵਾਈ 'ਚ ਇਕੱਤਰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਕਲੀਨ ਇੰਡੀਆ ਮੁਹਿੰਮ 2.0 ਸਵੱਛਤਾ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ

ਪਟਿਆਲਾ, 2 ਅਕਤੂਬਰ (ਅ. ਸ. ਆਹਲੂਵਾਲੀਆ)-ਨਹਿਰੂ ਯੁਵਾ ਕੇਂਦਰ ਪਟਿਆਲਾ ਵਲੋਂ ਕਲੀਨ ਇੰਡੀਆ ਮੁਹਿੰਮ 2.0 ਸ਼ੁਰੂ ਕੀਤੀ ਗਈ ਹੈ | ਇਸ ਦੀ ਸ਼ੁਰੂਆਤ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯੂਥ ਹੋਸਟਲ ਤੋਂ ਸ਼ੁਰੂ ਕੀਤੀ ਗਈ | ਕਲੀਨ ਇੰਡੀਆ ...

ਪੂਰੀ ਖ਼ਬਰ »

ਪਟਿਆਲਾ ਦਿਹਾਤੀ ਹਲਕੇ ਦੇ ਅੱਧਾ ਦਰਜਨ ਕੌਂਸਲਰਾਂ ਵਲੋਂ ਵਿਸ਼ਨੂੰ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਵਿਧਾਨ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਵਿਸ਼ਨੂੰ ਸ਼ਰਮਾ ਵਲੋਂ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਆਰੰਭੀ ਮੁਹਿੰਮ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਟਿਆਲਾ ਦਿਹਾਤੀ ਹਲਕੇ ਦੇ ਅੱਧਾ ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੇਵ ਮਾਨ ਨੇ ਕਰਵਾਈ ਅਨਾਜ ਮੰਡੀ ਨਾਭਾ ਵਿਖੇ ਸਰਕਾਰੀ ਖ਼ਰੀਦ ਸ਼ੁਰੂ

ਨਾਭਾ, 2 ਅਕਤੂਬਰ (ਕਰਮਜੀਤ ਸਿੰਘ)-ਸਰਕਾਰ ਦੀਆਂ ਹਦਾਇਤਾਂ 'ਤੇ ਸਮੁੱਚੇ ਸੂਬੇ 'ਚ ਪਹਿਲੀ ਅਕਤੂਬਰ ਤੋਂ ਸਰਕਾਰੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ | ਜਿਸ ਦੇ ਚੱਲਦਿਆਂ ਅਨਾਜ ਮੰਡੀ ਨਾਭਾ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ 70 ਹਜ਼ਾਰ ਦੀ ਠੱਗੀ

ਰਾਜਪੁਰਾ, 2 ਅਕਤੂਬਰ (ਜੀ. ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ 70 ਹਜਾਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਕਾਸ ਰਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX