ਤਾਜਾ ਖ਼ਬਰਾਂ


ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  52 minutes ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  56 minutes ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  about 2 hours ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  about 2 hours ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  about 3 hours ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  about 4 hours ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  about 4 hours ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  about 5 hours ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  about 5 hours ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 6 hours ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  about 6 hours ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  about 6 hours ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  about 6 hours ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  about 6 hours ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  about 7 hours ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  about 7 hours ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  about 7 hours ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਰਾਸ਼ਟਰਪਤੀ ਨੇ ਕੀਤੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 31 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਆਸਕਰ ਜੇਤੂ ਡਾਕੂਮੈਂਟਰੀ ‘ਦ ਐਲੀਫ਼ੈਂਟ ਵਿਸਪਰਜ਼’ ਦੇ ਨਿਰਮਾਤਾਵਾਂ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੰਭਾਲ ਅਤੇ ਕੁਦਰਤ ਨਾਲ ਇਕਸੁਰਤਾ ਵਿਚ....
ਕੱਲ੍ਹ ਜੇਲ੍ਹ ਤੋਂ ਰਿਹਾਅ ਹੋਣਗੇ ਨਵਜੋਤ ਸਿੰਘ ਸਿੱਧੂ
. . .  about 8 hours ago
ਪਟਿਆਲਾ, 31 ਮਾਰਚ- ਰੋਡ ਰੇਜ਼ ਮਾਮਲੇ ’ਚ ਜੇਲ੍ਹ ’ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਯਾਨੀ ਕਿ 1 ਅਪ੍ਰੈਲ ਨੂੰ ਸਵੇਰੇ 11 ਵਜੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣਗੇ। ਸੰਬੰਧਿਤ ਅਧਿਕਾਰੀਆਂ ਵਲੋਂ ਇਸ ਸੰਬੰਧੀ....
ਤਾਨਾਸ਼ਾਹ ਬਣੀ ਕੇਂਦਰ ਸਰਕਾਰ- ਰਾਜਾ ਵੜਿੰਗ
. . .  about 8 hours ago
ਅੰਮ੍ਰਿਤਸਰ, 31 ਮਾਰਚ (ਵਰਪਾਲ, ਸ਼ਰਮਾ)- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੁਆਲ ਪੁੱਛਣ ਵਾਲਿਆਂ ਨੂੰ ਜੁਆਬ ਦੇਣ ਦੀ....
ਅੰਮ੍ਰਿਤਪਾਲ ਦਾ ਗ੍ਰਿਫ਼ਤਾਰ ਨਾ ਹੋਣਾ ਸੂਬਾ ਤੇ ਕੇਂਦਰ ਸਰਕਾਰ ਦੀ ਨਾਕਾਮੀ- ਰਾਣਾ ਗੁਰਜੀਤ ਸਿੰਘ
. . .  about 9 hours ago
ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰੀ ਹੋਣ ਨੂੰ ਇਸ ਨੂੰ ਸੂਬਾ ਅਤੇ ਕੇਂਦਰ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਉਹ ਅੱਜ ਲੁਧਿਆਣਾ ਦੇ ਇਕ ਨਿੱਜੀ ਹੋਟਲ ਵਿਚ ਕਾਂਗਰਸੀ....
ਸ਼੍ਰੋਮਣੀ ਕਮੇਟੀ ਵਲੋਂ ਏ.ਡੀ.ਸੀ. ਨੂੰ ਦਿੱਤਾ ਗਿਆ ਮੰਗ ਪੱਤਰ
. . .  about 8 hours ago
ਅੰਮ੍ਰਿਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਬੇਕਸੂਰ ਸਿੱਖ ਨੌਜਵਾਨਾਂ ਦੀ ਫ਼ੜੋ-ਫ਼ੜਾਈ ਵਿਰੁੱਧ ਰੋਸ ਮਾਰਚ ਉਪਰੰਤ ਇਕ ਮੰਗ ਪੱਤਰ ਡੀ. ਸੀ. ਦੀ ਗ਼ੈਰ-ਹਾਜ਼ਰੀ ਵਿਚ ਏ.ਡੀ.ਸੀ. ਸੁਰਿੰਦਰ ਸਿੰਘ ਨੂੰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ....
ਨਵੀਂ ਦਿੱਲੀ: ਦਮ ਘੁੱਟਣ ਨਾਲ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ
. . .  about 9 hours ago
ਨਵੀਂ ਦਿੱਲੀ, 31 ਮਾਰਚ- ਇੱਥੋਂ ਦੇ ਸ਼ਾਸਤਰੀ ਪਾਰਕ ਵਿਚ ਮੱਛਰ ਭਜਾਉਣ ਵਾਲੀ ਦਵਾਈ ਕਾਰਨ ਲੱਗੀ ਅੱਗ ਵਿਚ ਇਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਐਡੀਸ਼ਨਲ ਡੀ.ਸੀ.ਪੀ. ਸੰਧਿਆ ਸਵਾਮੀ ਨੇ ਦੱਸਿਆਕਿ ਗਰਾਊਂਡ ਫ਼ਲੋਰ ’ਤੇ ਮੱਛਰ ਭਜਾਉਣ ਵਾਲਾ ਤੇਲ ਬਲ ਰਿਹਾ ਸੀ, ਜਿਸ ਕਾਰਨ ਅੱਗ ਲੱਗ....
ਹਰਿਆਣਾ: ਰੈਸਟੋਰੈਂਟ ਵਿਚ ਲੱਗੀ ਅੱਗ
. . .  about 9 hours ago
ਚੰਡੀਗੜ੍ਹ, 31 ਮਾਰਚ- ਪੰਚਕੂਲਾ ਦੇ ਅਮਰਾਵਤੀ ਮਾਲ ਵਿਚ ਇਕ ਘੁੰਮਦੇ ਰੈਸਟੋਰੈਂਟ ਵਿਚ ਅੱਗ ਲੱਗ ਗਈ....
ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਕੀਤਾ ਹੰਗਾਮਾ
. . .  about 10 hours ago
ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਮਚਾ ਦਿੱਤਾ। ਦਰਅਸਲ ਅੰਮ੍ਰਿਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਫ਼ਲਾਈਟ ਨੰਬਰ 655182 ਰਵਾਨਾ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਸਰਕਾਰਾਂ ਦੁਆਰਾ ਕਾਨੂੰਨ ਨੂੰ ਲਾਗੂ ਨਾ ਕਰ ਸਕਣ ਦੀ ਅਸਫਲਤਾ ਤੋਂ ਵੱਡਾ ਦੋਸ਼ ਹੋਰ ਕੁਝ ਵੀ ਨਹੀਂ ਹੈ। -ਅਲਬਰਟ ਆਈਨਸਟਾਈਨ

ਫਿਰੋਜ਼ਪੁਰ

ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਬਸਤੀ ਟੈਂਕਾਂ ਵਾਲੀ ਨੇੜੇ ਰੇਲਵੇ ਲਾਈਨ 'ਤੇ ਧਰਨੇ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੈਂਕੜੇ ਕਿਸਾਨਾਂ, ਮਜ਼ਦੂਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਬਸਤੀ ਟੈਂਕਾਂ ਵਾਲੀ (ਫ਼ਿਰੋਜ਼ਪੁਰ) ਰੇਲਵੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਗੁਰੂਹਰਸਹਾਏ ਵਿਖੇ ਕਿਸਾਨਾਂ ਨੇ ਕੀਤਾ ਰੇਲਵੇ ਟਰੈਕ ਜਾਮ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਧਰਮ ਸਿੰਘ ਸਿੱਧੂ, ਗੁਰਬਖ਼ਸ਼ ਸਿੰਘ ਜ਼ੋਨ ਪ੍ਰਧਾਨ ਅਤੇ ਗੁਰਨਾਮ ਸਿੰਘ ਜ਼ੋਨ ਸਕੱਤਰ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰ ...

ਪੂਰੀ ਖ਼ਬਰ »

ਸਾਂਝਾ ਮੋਰਚਾ ਜ਼ੀਰਾ ਵਲੋਂ ਸ਼ਰਾਬ ਫੈਕਟਰੀ ਅੱਗੇ ਧਰਨੇ

ਜ਼ੀਰਾ, 3 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਲਗਾਏ ਧਰਨੇ ਦੌਰਾਨ ਅੱਜ ਪੰਜਾਬ ਪੱਧਰੀ ਇਕੱਠ ਕੀਤਾ ਗਿਆ, ਜਿਸ 'ਚ ਸੂਬੇ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਧਾਰਮਿਕ ਆਗੂਆਂ ਤੇ ਵਾਤਾਵਰਨ ਪ੍ਰੇਮੀਆਂ ਨੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਦਾਅਵਿਆਂ ਦੇ ਉਲਟ ਖ਼ਰੀਦ ਪ੍ਰਬੰਧਾਂ ਦੇ ਦਾਅਵੇ ਖੋਖਲੇ

ਲੱਖੋ ਕੇ ਬਹਿਰਾਮ, 3 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਸਰਕਾਰ ਲਈ ਝੋਨੇ ਦੀ ਖ਼ਰੀਦ ਦਾ ਇਹ ਪਹਿਲਾ ਸੀਜ਼ਨ ਹੈ ਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਰਕਾਰ ਦਾ ਪੂਰਾ ਜ਼ੋਰ ਲੱਗਾ ਹੋਇਆ ਹੈ, ਪਰ ਅਨਾਜ ...

ਪੂਰੀ ਖ਼ਬਰ »

ਐਲਡਰ ਲਾਈਨ ਸੁਸਾਇਟੀ ਤੇ ਸਟਰੀਮ ਸੁਸਾਇਟੀ ਨੇ ਮਨਾਇਆ ਸੀਨੀਅਰ ਸਿਟੀਜ਼ਨ ਦਿਵਸ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)-ਅੰਧ ਵਿਦਿਆਲਿਆ ਫ਼ਿਰੋਜ਼ਪੁਰ ਸ਼ਹਿਰ ਵਿਖੇ ਐਲਡਰ ਲਾਈਨ ਸੁਸਾਇਟੀ ਵਲੋਂ ਸਟਰੀਮ ਲਾਈਨ ਸੁਸਾਇਟੀ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਐਲਡਰ ਲਾਈਨ ਸੁਸਾਇਟੀ ਦੇ ਮੁਖੀ ਦਲੀਪ ਕੁਮਾਰ ਨੇ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਲਗਾਇਆ ਸੈਮੀਨਾਰ

ਗੋਲੂ ਕਾ ਮੋੜ, 3 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਅਮਨਦੀਪ ਸਿੰਘ ਏ.ਡੀ.ਓ. ਐਗਰੀਕਲਚਰ ਡਿਵੈਲਪਮੈਂਟ ਅਫ਼ਸਰ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਸਾੜਨ ਨਾਲ ਵਾਤਾਵਰਣ 'ਤੇ ਪੈਣ ਵਾਲੇ ਦੁਰ-ਪ੍ਰਭਾਵਾਂ ਬਾਰੇ ਇਕ ...

ਪੂਰੀ ਖ਼ਬਰ »

ਰਾਮ ਲੀਲਾ 'ਚ ਚੱਲੀਆਂ ਕੁਰਸੀਆਂ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਕਿ੍ਸ਼ਨ ਚੌਂਕ ਵਿਖੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸ੍ਰੀ ਰਾਮਾ ਨਾਟਕ ਐਂਡ ਡਰਾਮੈਟਿਕ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ ਲੀਲ੍ਹਾ ਕਰਵਾਈ ਜਾ ਰਹੀ ਹੈ ਤੇ ਰਾਤ ਨੂੰ ਚੱਲ ...

ਪੂਰੀ ਖ਼ਬਰ »

ਰਸਤੇ ਨੂੰ ਲੈ ਕੇ ਹੋਈ ਤਕਰਾਰ 'ਚ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਜਨੇਰ ਵਿਖੇ ਰਸਤੇ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਵਿਅਕਤੀ ਦੀ ਹੋਈ ਕੁੱਟਮਾਰ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੂੰ ਜੇਰੇ ਇਲਾਜ ...

ਪੂਰੀ ਖ਼ਬਰ »

ਹੈਰੋਇਨ ਤੇ ਕੰਪਿਊਟਰ ਕੰਡੇ ਸਮੇਤ ਕਾਰ ਸਵਾਰ ਕਾਬੂ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਵੇਚਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੇ ਚੱਲਦੇ ਬੀਤੇ ਦਿਨ ਇਕ ਕਾਰ ਸਵਾਰ ਨੂੰ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਅਲੀ ਕੇ ਨੇੜਿਉਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੀਆਂ ਗਈਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰਾਜਾ ਕੋਟਲਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਸੁਖਬੀਰ ਨਾਲ ਮੁਲਾਕਾਤ

ਤਲਵੰਡੀ ਭਾਈ, 3 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)-ਇਲਾਕੇ ਦੀਆਂ ਵੱਖ-ਵੱਖ ਮੁਸ਼ਕਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਰਾਜਾ ਕੋਟਲਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਵਲੋਂ ਫ਼ਿਰੋਜ਼ਪੁਰ ਤੋਂ ਮੈਂਬਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਲਖੀਮਪੁਰ ਘਟਨਾ ਦੇ ਇਨਸਾਫ਼ ਲਈ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਪ੍ਰਦਰਸ਼ਨ

ਜ਼ੀਰਾ, 3 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਲਖੀਮਪੁਰ ਘਟਨਾ ਸਬੰਧੀ ਇੱਕ ਸਾਲ ਬੀਤ ਜਾਣ 'ਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਇਨਸਾਫ਼ ਦੀ ਮੰਗ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਅਨੁਸਾਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਰਵੀ ਗਰੁੱਪ) ਵਲੋਂ ਇੰਦਰਪਾਲ ...

ਪੂਰੀ ਖ਼ਬਰ »

ਬਾਬਾ ਬੱੁਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਮੱਲਾਂਵਾਲਾ, 3 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਮੱਲਾਂਵਾਲਾ ਵਿਖੇ ਕਰਵਾਇਆ ਗਿਆ | ਧਾਰਮਿਕ ਸਮਾਗਮ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਇਨੋਵਾ ਗੱਡੀ, ਦੇਸੀ ਪਿਸਟਲ ਸਮੇਤ ਇਕ ਕਾਬੂ

ਮੱਲਾਂਵਾਲਾ, 3 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਮੁਖ਼ਬਰੀ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਇਕ ਵਿਅਕਤੀ ਨੂੰ ਇਨੋਵਾ ਗੱਡੀ ਸਮੇਤ ਇਕ ਦੇਸੀ ਪਿਸਟਲ, 5 ਰੌਂਦ ਜਿੰਦਾ ਤੇ ਇਕ ਮੋਬਾਇਲ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ...

ਪੂਰੀ ਖ਼ਬਰ »

ਜ਼ੀਰਾ ਵਿਖੇ ਵਿਧਾਇਕ ਦੇ ਪੁੱਤਰ ਸ਼ੰਕਰ ਕਟਾਰੀਆਂ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਜ਼ੀਰਾ, 3 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਸੂਬਾ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਝੋਨੇ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਇਸ ਸਬੰਧੀ ਪੰਜਾਬ ਸਰਕਾਰ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਤੇ ਮੰਡੀਆਂ ਵਿਚ ਕਿਸਾਨਾਂ ਨੂੰ ਰੁਲਨ ਨਹੀਂ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਨਾਜ ਮੰਡੀ ਜ਼ੀਰਾ ਵਿਖੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ (ਪੁੱਤਰ ਵਿਧਾਇਕ ਨਰੇਸ਼ ਕਟਾਰੀਆ ਜ਼ੀਰਾ) ਨੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕਰਕੇ ਅਦਾਇਗੀ ਵੀ ਨਾਲ ਦੀ ਨਾਲ ਹੀ ਕੀਤੀ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਕਿ੍ਸ਼ਨ ਲਾਲ, ਗੁਰਚਰਨ ਸਿੰਘ ਢਿੱਲੋਂ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਸਨੀ ਭੂਸ਼ਨ ਪ੍ਰਧਾਨ ਟਰੱਕ ਯੂਨੀਅਨ, ਬਲਵੰਤ ਸਿੰਘ ਢਿੱਲੋਂ ਸਾਬਕਾ ਪ੍ਰਧਾਨ, ਬਸੰਤ ਸਿੰਘ ਧੰਜੂ ਸੈਕਟਰੀ, ਅੰਗਰੇਜ਼ ਸਿੰਘ ਸਨ੍ਹੇਰ ਉਪ ਪ੍ਰਧਾਨ, ਕਮੇਟੀ ਮੈਂਬਰ ਸਤਵੰਤ ਸਿੰਘ ਗਿੱਲ, ਰਣਜੀਤ ਸਿੰਘ, ਕੁਲਜੀਤ ਸਿੰਘ ਗਿੱਲ, ਅਮਰੀਕ ਸਿੰਘ ਆੜ੍ਹਤੀ, ਹਰਜਿੰਦਰ ਸਿੰਘ ਆੜ੍ਹਤੀ, ਰਜਿੰਦਰ ਸਿੰਘ ਧੰਜੂ, ਹਰਪਾਲ ਸਿੰਘ ਦਰਗਨ, ਯੁਧਿਸ਼ਟਰ ਕੁਮਾਰ ਕਾਲਾ, ਵਰਿੰਦਰ ਜੈਨ, ਪਿ੍ੰਸ ਨਰੂਲਾ, ਰਵੀ ਕੁਮਾਰ, ਭੁਪਿੰਦਰ ਸਿੰਘ ਗੋਲਡੀ, ਕਾਲਾ ਬਾਸੀ, ਗਿੰਨਾ ਨਰੂਲਾ, ਸੰਚਿਤ ਜੈਨ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 6 ਨੂੰ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਲਈ 6 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਫ਼ਿਰੋਜ਼ਪੁਰ ਕੈਂਟ ਵਿਖੇ ਹਾੜ੍ਹੀ 2022 ਦੌਰਾਨ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ...

ਪੂਰੀ ਖ਼ਬਰ »

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 11 ਨੂੰ ਬੱਸਾਂ ਹੋਣਗੀਆਂ ਰਵਾਨਾ- ਭਾਈ ਨਰਿੰਦਰ ਸਿੰਘ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)- ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਮਾਗਮ 'ਚ ਸ਼ਾਮਿਲ ਹੋਣ ਲਈ ਗੁਰਦੁਆਰਾ ਬਾਬਾ ਰਾਮ ਲਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਪਾਰਟੀ ਨੇ ਬੀਤੇ ਦਿਨ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਈ.ਸੀ.ਡੀ.ਐੱਸ. ਸਕੀਮ ਦੀ 47ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਵਫ਼ਦ ਵਲੋਂ ਪੰਜਾਬ ...

ਪੂਰੀ ਖ਼ਬਰ »

36 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਬਾਅਦ ਰੇਲਵੇ ਵਿਭਾਗ ਦੇ ਦਫ਼ਤਰ ਸੁਪਰਡੈਂਟ ਰਾਜੇਸ਼ ਭਾਗੀ ਹੋਏ ਸੇਵਾ ਮੁਕਤ

ਫ਼ਿਰੋਜ਼ਪੁਰ, 3 ਅਕਤੂਬਰ (ਕੁਲਬੀਰ ਸਿੰਘ ਸੋਢੀ)- ਰੇਲ ਡਵੀਜ਼ਨ ਫ਼ਿਰੋਜ਼ਪੁਰ ਦੇ ਸੁਬਾਰਡੀਨੇਟ ਡਵੀਜ਼ਨਲ ਰੇਲਵੇ ਮੈਨੇਜਰ ਦੇ ਦਫ਼ਤਰ ਸੁਪਰਡੈਂਟ ਰਾਜੇਸ਼ ਭਾਗੀ 36 ਸਾਲ ਦੀ ਸ਼ਾਨਦਾਰ ਸੇਵਾਵਾਂ ਬਾਅਦ ਸੇਵਾ-ਮੁਕਤ ਹੋਏ | ਉਹ 1986 ਵਿਚ ਰੇਲਵੇ ਵਿਚ ਭਰਤੀ ਹੋਏ ਸਨ | ...

ਪੂਰੀ ਖ਼ਬਰ »

ਨਸ਼ੇੜੀਆਂ ਤੇ ਚੋਰਾਂ ਵਲੋਂ ਮੋਟਰਾਂ ਦੀਆਂ ਕੇਬਲਾਂ ਸਮੇਤ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਲੋਕ ਪ੍ਰੇਸ਼ਾਨ

-ਮਨਪ੍ਰੀਤ ਸਿੰਘ ਸੰਧੂ ਖੋਸਾ ਦਲ ਸਿੰਘ, 3 ਅਕਤੂਬਰ- ਪਿਛਲੇ ਸਾਲਾਂ ਦੌਰਾਨ ਪੰਜਾਬ ਅੰਦਰ ਚਿੱਟੇ ਦੇ ਭਿਆਨਕ ਨਸ਼ੇ ਨੇ ਦਸਤਕ ਦਿੱਤੀ ਸੀ ਤੇ ਹੌਲੀ-ਹੌਲੀ ਇਹ ਨਸ਼ਾ ਪਿੰਡਾਂ 'ਚ ਆਮ ਹੋ ਗਿਆ, ਜਿਸ ਦੀ ਗਿ੍ਫ਼ਤ ਵਿਚ ਕਈ ਗ਼ਰੀਬ, ਅਮੀਰ ਲੋਕ ਆਏ | ਪਿੰਡਾਂ ਵਿਚ ਚਿੱਟੇ ਦੇ ਆਦੀ ...

ਪੂਰੀ ਖ਼ਬਰ »

ਨਸ਼ੇੜੀਆਂ ਤੇ ਚੋਰਾਂ ਵਲੋਂ ਮੋਟਰਾਂ ਦੀਆਂ ਕੇਬਲਾਂ ਸਮੇਤ ਹੋਰ ਸਾਮਾਨ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਲੋਕ ਪ੍ਰੇਸ਼ਾਨ

-ਮਨਪ੍ਰੀਤ ਸਿੰਘ ਸੰਧੂ ਖੋਸਾ ਦਲ ਸਿੰਘ, 3 ਅਕਤੂਬਰ- ਪਿਛਲੇ ਸਾਲਾਂ ਦੌਰਾਨ ਪੰਜਾਬ ਅੰਦਰ ਚਿੱਟੇ ਦੇ ਭਿਆਨਕ ਨਸ਼ੇ ਨੇ ਦਸਤਕ ਦਿੱਤੀ ਸੀ ਤੇ ਹੌਲੀ-ਹੌਲੀ ਇਹ ਨਸ਼ਾ ਪਿੰਡਾਂ 'ਚ ਆਮ ਹੋ ਗਿਆ, ਜਿਸ ਦੀ ਗਿ੍ਫ਼ਤ ਵਿਚ ਕਈ ਗ਼ਰੀਬ, ਅਮੀਰ ਲੋਕ ਆਏ | ਪਿੰਡਾਂ ਵਿਚ ਚਿੱਟੇ ਦੇ ਆਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਮੰਡੀਆਂ 'ਚ ਕਿਸਾਨਾਂ ਦੀ ਲੁੱਟ ਨਹੀਂ ਹੋਣ ਦੇਵੇਗੀ- ਸੰਧੂ

ਮਖੂ, 3 ਅਕਤੂਬਰ (ਵਰਿੰਦਰ ਮਨਚੰਦਾ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੀ ਅਗਵਾਈ ਹੇਠ ਡੇਰਾ ਬਾਬਾ ਮਸਤ ਕਰਮ ਚੰਦ ਬਾਠਾਂ ਵਾਲਾ ਮਖੂ ਵਿਖੇ ਹੋਈ, ਜਿਸ 'ਚ ਬਲਾਕ ਮਖੂ ਦੀਆਂ ਵੱਖ-ਵੱਖ ਇਕਾਈਆਂ ਦੇ ਆਗੂਆਂ, ਮੈਂਬਰਾਂ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੰਜਕ ਪੂਜਨ ਮੌਕੇ ਜਾਗਰੂਕਤਾ ਸਮਾਗਮ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)- ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਪਾਲ ਦੀ ਅਗਵਾਈ ਹੇਠ ਵੱਖ-ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਨਿਰੰਤਰ ਜਾਰੀ ਹਨ | ਇਸੇ ਸਿਲਸਿਲੇ ਵਿਚ ਕੰਜਕ ਪੂਜਨ ਮੌਕੇ ਬੱਚੀਆਂ ਨੂੰ ਪ੍ਰੋਤਸਾਹਨ ਹਿੱਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 34 ਲੋੜਵੰਦ ਪਰਿਵਾਰਾਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਚੈੱਕ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)- ਸਮਾਜ ਸੇਵੀ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਫ਼ਿਰੋਜ਼ਪੁਰ ਦੇ ਕਾਮਰੇਡ ਦਿਆਲ ਸਿੰਘ ਹਾਲ 'ਚ ਕਰਵਾਏ ਗਏ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਵਿਚ ਸ਼ਰਧਾ-ਭਾਵਨਾ ਨਾਲ ਮਨਾਈ ਗਈ ਦੁਰਗਾ ਅਸ਼ਟਮੀ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)-ਸਥਾਨਕ ਸ਼ਹਿਰ ਦੇ ਫ਼ਰੀਦਕੋਟ ਰੋਡ 'ਤੇ ਸਥਿਤ ਰਾਜ ਕਰਨੀ ਗਲਹੋਤਰਾ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਪਿ੍ੰਸੀਪਲ ਅਮਿਤ ਓਬਰਾਏ ਦੀ ਅਗਵਾਈ ਹੇਠ 'ਦੁਰਗਾ ਅਸ਼ਟਮੀ' ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਾਇਮਰੀ ਵਰਗ ਦੀਆਂ ਬਲਾਕ ਸਤੀਏਵਾਲਾ ਦੀਆਂ ਖੇਡਾਂ 'ਚ ਭਾਂਗਰ ਸਕੂਲ ਦੀ ਝੰਡੀ ਰਹੀ

ਫ਼ਿਰੋਜ਼ਸ਼ਾਹ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)-ਪ੍ਰਾਇਮਰੀ ਵਰਗ ਦੀਆਂ ਬਲਾਕ ਸਤੀਏ ਵਾਲਾ ਦੀਆਂ ਦੋ ਰੋਜ਼ਾ ਬਲਾਕ ਪੱਧਰੀ ਖੇਡਾਂ 'ਚ ਕਲੱਸਟਰ ਮਾਣਾ ਸਿੰਘ ਵਾਲਾ 'ਚ ਪੈਂਦੇ ਸ.ਪ੍ਰਾ.ਸ ਭਾਂਗਰ ਦੀ ਝੰਡੀ ਰਹੀ | ਜਾਣਕਾਰੀ ਦਿੰਦਿਆਂ ਮਾਸਟਰ ਹਰਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਵਰਦੀਆਂ

ਮੁੱਦਕੀ, 3 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ 'ਚ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਦੇ ਕਰੀਬ 100 ਬੱਚਿਆਂ ਨੂੰ ਪੈਂਟ, ਸ਼ਰਟ, ਜੁਰਾਬਾਂ ਤੇ ਟਾਈ-ਬੈਲਟ ਆਦਿ ਵੰਡੇ ਗਏ | ਸਕੂਲ ਮੁਖੀ ਬਿਬੇਕਾਨੰਦ ਨੇ ਦੱਸਿਆ ਕਿ ਇਹ ਵਰਦੀਆਂ ਜਥੇਦਾਰ ...

ਪੂਰੀ ਖ਼ਬਰ »

ਸਮਾਜ ਸੇਵੀ ਡਾ: ਓਬਰਾਏ ਨੇ ਮਮਦੋਟ ਇਲਾਕੇ ਲਈ ਡੈਡ ਬੋਡੀ ਫਰੀਜ਼ਰ ਮਸ਼ੀਨ ਭੇਜੀ

ਮਮਦੋਟ, 3 ਅਕਤੂਬਰ (ਸੁਖਦੇਵ ਸਿੰਘ ਸੰਗਮ)-ਮਾਨਵਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਡਾ: ਐੱਸ.ਪੀ. ਸਿੰਘ ਓਬਰਾਏ ਵਲੋਂ ਮਨੁੱਖਤਾ ਦੀ ਭਲਾਈ ਹਿੱਤ ਕਾਰਜ ਲਗਾਤਾਰ ਜਾਰੀ ਹਨ | ਇਨ੍ਹਾਂ ਕਾਰਜਾਂ ਦੀ ਲੜੀ ਵਿਚ ਹੋਰ ਵਾਧਾ ਕਰਦੇ ਉਨ੍ਹਾਂ ਵਲੋਂ ਅੱਜ ਇਕ ਡੈਡ ਬੋਡੀ ਫਰੀਜ਼ਰ ...

ਪੂਰੀ ਖ਼ਬਰ »

ਮਖੂ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਜ਼ੋਰਾਂ 'ਤੇ

ਮਖੂ, 3 ਅਕਤੂਬਰ (ਵਰਿੰਦਰ ਮਨਚੰਦਾ)- ਮਖੂ ਵਿਖੇ ਦੁਸਹਿਰਾ ਇਸ ਵਾਰ ਧੂਮਧਾਮ ਨਾਲ ਮਖੂ ਵਿਖੇ ਮਨਾਇਆ ਜਾ ਰਿਹਾ ਹੈ | ਇਹ ਵਿਚਾਰ ਅੱਜ ਸਬ ਯਾਰਡ ਦਾਣਾ ਮੰਡੀ ਮਖੂ ਕੁਤਬਪੁਰਾ ਵਿਖੇ ਦੁਸਹਿਰੇ ਦੀਆਂ ਤਿਆਰੀਆਂ ਸਮੇਂ ਜ਼ੀਰਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਦੁਲਚੀ ਕੇ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਰਾਲੀ ਨਾ ਸਾੜਨ ਸੰਬੰਧੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)- ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਚਮਕੌਰ ਸਿੰਘ ਸਰਾਂ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਦੁਲਚੀ ਕੇ ਵਲੋਂ ਮੁੱਖ ਅਧਿਆਪਕਾ ਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਤੇ ਸਾਇੰਸ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਤਹਿਸੀਲ ਪੱਧਰੀ ਮੁਕਾਬਲੇ ਕਰਵਾਏ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਗੁਰੂਹਰਸਹਾਏ ਵਿਖੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ, ਏ.ਡੀ.ਸੀ. ਸਾਗਰ ਸੇਤੀਆ, ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ, ਕੋਮਲ ਅਰੋੜਾ ਉਪ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਰਕਾਰੀ ਸਕੂਲ ਭੜਾਣਾ ਵਿਖੇ ਮੁਕਾਬਲੇ ਕਰਵਾਏ

ਖੋਸਾ ਦਲ ਸਿੰਘ, 3 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੜਾਣਾ (ਫ਼ਿਰੋਜ਼ਪੁਰ) ਵਿਖੇ ਵੱਖ-ਵੱਖ ਵੰਨਗੀਆਂ ਹੇਠ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵ ਤੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਵੱਡਾ ਹੁੰਗਾਰਾ ...

ਪੂਰੀ ਖ਼ਬਰ »

ਡੇਰਾ ਭਜਨਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਗੋਲੂ ਕਾ ਮੋੜ, 3 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੀਟਿੰਗ ਹਲਕਾ ਗੁਰੂਹਰਸਹਾਏ ਦੇ ਇੰਚਾਰਜ ਵਰਦੇਵ ਸਿੰਘ ਮਾਨ ਦੀ ਅਗਵਾਈ 'ਚ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਗੋਲੂ ਕਾ ਮੋੜ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਸਵੱਛਤਾ ਪੱਖੋਂ ਮਖੂ ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਕੀਤਾ ਪਹਿਲਾ ਸਥਾਨ ਪ੍ਰਾਪਤ

ਮਖੂ, 3 ਅਕਤੂਬਰ (ਵਰਿੰਦਰ ਮਨਚੰਦਾ)- ਭਾਰਤ ਸਰਕਾਰ ਸਾਲ 2022 ਵਿਚ ਨਗਰ ਪੰਚਾਇਤ ਮਖੂ ਵਲੋਂ ਭਾਗ ਲਿਆ ਗਿਆ ਸੀ, ਜਿਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਨਗਰ ਪੰਚਾਇਤ ਮਖੂ ਨੇ ਪੰਜਾਬ ਸਟੇਟ ਵਿਚ 10ਵਾਂ ਸਥਾਨ, ਨੋਰਥ ਜ਼ੋਨ ਵਿਚ 18ਵਾਂ ਸਥਾਨ ਤੇ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਐੱਸ.ਡੀ.ਐਮ. ਵਲੋਂ ਮਾਰਕੀਟ ਕਮੇਟੀ ਤੇ ਖ਼ਰੀਦ ਏਜੰਸੀ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)-ਅੱਜ ਸਥਾਨਕ ਸ਼ਹਿਰ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮਾਰਕੀਟ ਕਮੇਟੀ ਦੇ ਪ੍ਰਬੰਧਕ ਤੇ ਗੁਰੂਹਰਸਹਾਏ ਦੇ ਐੱਸ.ਡੀ.ਐਮ. ਅਰਵਿੰਦ ਪ੍ਰਕਾਸ਼ ਵਲੋਂ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਸਾਂਝਾ ਮਜ਼ਦੂਰ ਮੋਰਚੇ ਵਲੋਂ ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਖੇ ਧਰਨਾ

ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)-ਅੱਜ ਵੱਖ-ਵੱਖ ਮੰਗਾਂ ਨੂੰ ਲੈ ਕੇ ਸਾਂਝਾ ਮਜ਼ਦੂਰ ਮੋਰਚੇ ਵਲੋਂ ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਖੇ ਧਰਨਾ ਦਿੱਤਾ ਗਿਆ | ਜਾਣਕਾਰੀ ਦਿੰਦੇ ਹੋਏ ਆਗੂ ਜ਼ੈਲ ਸਿੰਘ ਚੱਪਾ ਅੜਿੱਕੀ ਕੁਲਦੀਪ ਸਿੰਘ ਮੋਠਾਂਵਾਲਾ ਦਇਆ ...

ਪੂਰੀ ਖ਼ਬਰ »

ਵਿਧਾਇਕ ਦਹੀਯਾ ਨੇ ਵਿਧਾਨ ਸਭਾ 'ਚ ਚੁੱਕਿਆ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਿਆਂ ਦਾ ਮੁੱਦਾ

ਫ਼ਿਰੋਜ਼ਸ਼ਾਹ, 3 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ 'ਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਵਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਂਦਿਆਂ ਸੂਬੇ ਦੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਡੀ.ਏ.ਸੀ ਕੰਪਲੈਕਸ ਵਿਖੇ ਜ਼ਰੂਰੀ ਮੀਟਿੰਗ ਹੋਈ, ...

ਪੂਰੀ ਖ਼ਬਰ »

ਐਮ.ਏ.ਐੱਸ. ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮੁੱਦਕੀ, 3 ਅਕਤੂਬਰ (ਭੁਪਿੰਦਰ ਸਿੰਘ)- ਮਾਲਵੇ ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਰਘਬੀਰ ਸਿੰਘ ਮਾਨ ਸਹਾਇਕ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਦੇਖ ਰੇਖ ਹੇਠ ਭਾਈ ਘਨੱਈਆ ਐਨ.ਐੱਸ.ਐੱਸ ਯੂਨਿਟ ਦੇ ...

ਪੂਰੀ ਖ਼ਬਰ »

ਜੀਵਨ ਕਲਾ ਯੋਗ ਸਮਿਤੀ ਫ਼ਿਰੋਜ਼ਪੁਰ ਵਲੋਂ ਬੇਟੀ ਦਿਵਸ ਨੂੰ ਸਮਰਪਿਤ ਸਮਾਗਮ

ਫ਼ਿਰੋਜ਼ਪੁਰ, 3 ਅਕਤੂਬਰ (ਤਪਿੰਦਰ ਸਿੰਘ)-ਜੀਵਨ ਕਲਾ ਯੋਗ ਸਮਿਤੀ ਫ਼ਿਰੋਜ਼ਪੁਰ ਵਲੋਂ ਮਿੱਤਲ ਗੈੱਸਟ ਹਾਊਸ ਫ਼ਿਰੋਜ਼ਪੁਰ ਛਾਉਣੀ ਵਿਖੇ ਬੇਟੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸਮਿਤੀ ਦੇ ਪ੍ਰਧਾਨ ਡਾ: ਗੁਰਨਾਮ ਸਿੰਘ ਤੇ ਜਨਰਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਬਸਤੀ ਖ਼ੁਸ਼ਹਾਲ ਸਿੰਘ ਤੇ ਬਸਤੀ ਪਾਲ ਸਿੰਘ ਵਾਲਾ ਦੀ ਇਕਾਈ ਦਾ ਗਠਨ

ਮੱਲਾਂਵਾਲਾ, 3 ਅਕਤੂਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਮੱਲਾਂਵਾਲਾ ਦੀ ਅਹਿਮ ਮੀਟਿੰਗ ਬਸਤੀ ਖ਼ੁਸ਼ਹਾਲ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਦਿਆਲ ਸਿੰਘ ਜ਼ਿਲ੍ਹਾ ਜਰਨਲ ਸਕੱਤਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX