ਤਾਜਾ ਖ਼ਬਰਾਂ


ਪੱਛਮੀ ਬੰਗਾਲ: ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਕੀਤੀ ਗਈ ਤਾਇਨਾਤੀ
. . .  47 minutes ago
ਪੱਛਮੀ ਬੰਗਾਲ, 1 ਅਪ੍ਰੈਲ-ਹਾਵੜਾ ਦੇ ਸ਼ਿਬਪੁਰ ਇਲਾਕੇ ’ਚ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਸਥਿਤੀ ਹੁਣ ਸਾਧਾਰਣ ਹੈ। ਇੱਥੇ ‘ਰਾਮਨੌਮੀ’ ’ਤੇ ਅੱਗ ਦੀ ਘਟਨਾ ਤੋਂ ਬਾਅਦ ਕੱਲ੍ਹ ਫਿਰ ਤੋਂ ਹਿੰਸਾ ਹੋਈ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਕਰਨਗੇ ਰਵਾਨਾ
. . .  58 minutes ago
ਭੋਪਾਲ, 1 ਅਪ੍ਰੈਲ-ਪ੍ਰਧਾਨ ਮੰਤਰੀ ਮੋਦੀ ਅੱਜ ਭੋਪਾਲ ’ਚ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਕੰਬਾਈਡ ਕਮਾਂਡਰਾਂ ਦੀ ਕਾਨਫਰੰਸ ’ਚ ਸ਼ਾਮਿਲ ਹੋਣਗੇ।
ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਕਰਨਗੇ ਸੰਬੋਧਨ
. . .  about 1 hour ago
ਪਟਿਆਲਾ, 1 ਅਪ੍ਰੈਲ-ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਪਟਿਆਲਾ ਜੇਲ੍ਹ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
ਸ੍ਰੀ ਕ੍ਰਿਸ਼ਨਾ ਮੰਦਿਰ (ਕੈਂਪ) 'ਚ ਗੁਲਕਾਂ 'ਚੋਂ ਨਕਦੀ ਚੋਰੀ
. . .  about 1 hour ago
ਮਲੋਟ, 1 ਅਪ੍ਰੈਲ (ਪਾਟਿਲ)- ਮਲੋਟ 'ਚ ਚੋਰਾਂ ਦੇ ਹੌਂਸਲੇ ਇਸ ਕਦਰ ਵਧ ਗਏ ਹਨ ਕਿ ਉਨ੍ਹਾਂ ਨੇ ਧਾਰਮਿਕ ਅਸਥਾਨਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੀ ਰਾਤ ਕ੍ਰਿਸ਼ਨਾ ਮੰਦਰ ਕੈਂਪ ਜੰਡੀਲਾਲਾ ਚੌਕ ਮਲੋਟ ਵਿਖੇ ਚੋਰਾਂ ਨੇ ਮੰਦਰ...
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ
. . .  about 1 hour ago
ਪਟਿਆਲਾ, 1 ਅਪ੍ਰੈਲ- ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋਣਗੇ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਕੱਲ੍ਹ ਟਵੀਟ ਕੀਤਾ ਗਿਆ ਸੀ ਕਿ ਸਾਬਕਾ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ...
19 ਕਿਲੋ ਵਾਲਾ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ 91.50 ਰੁਪਏ ਹੋਇਆ ਸਸਤਾ
. . .  about 1 hour ago
ਨਵੀਂ ਦਿੱਲੀ, 1 ਅਪ੍ਰੈਲ-19 ਕਿਲੋ ਦੇ ਕਮਰਸ਼ੀਅਲ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 91.50 ਰੁਪਏ ਘਟੀ ਹੈ। ਦਿੱਲੀ ’ਚ 19 ਕਿਲੋ ਦੇ ਵਪਾਰਕ ਸਿਲੰਡਰ ਦੀ ਕੀਮਤ 2,028 ਰੁਪਏ ਹੋਵੇਗੀ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੈ।
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਪਾਕਿਸਤਾਨ : ਕਰਾਚੀ ਦੀ ਫੈਕਟਰੀ 'ਚ ਜ਼ਕਾਤ ਤੇ ਰਾਸ਼ਨ ਵੰਡ ਦੌਰਾਨ ਮਚੀ ਭਗਦੜ 'ਚ 11 ਲੋਕਾਂ ਦੀ ਮੌਤ
. . .  1 day ago
ਕਾਗਜ਼ ਰਹਿਤ ਹੋਵੇਗਾ ਕੈਗ, 1 ਅਪ੍ਰੈਲ ਤੋਂ ਡਿਜੀਟਲ ਆਡਿਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2022-23 ਵਿਚ ਸਰਕਾਰੀ ਈ-ਮਾਰਕੀਟਪਲੇਸ ਦੇ 2 ਲੱਖ ਕਰੋੜ ਰੁਪਏ ਨੂੰ ਪਾਰ ਕਰਨ 'ਤੇ ਪ੍ਰਗਟਾਈ ਖੁਸ਼ੀ
. . .  1 day ago
ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ - ਡੀ.ਸੀ.ਪੀ.
. . .  1 day ago
ਅੰਮ੍ਰਿਤਸਰ, 31 ਮਾਰਚ – ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੇ ਹਾਂ । ਅੱਜ ਵੀ ਅਸੀਂ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਹੈ ...
ਪੰਜਗਰਾਈਂ ਕਲਾਂ ਚ ਭਾਰੀ ਮੀਂਹ ਤੇ ਗੜੇਮਾਰੀ, ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਪੰਜਗਰਾਈਂ ਕਲਾਂ,31 ਮਾਰਚ (ਸੁਖਮੰਦਰ ਸਿੰਘ ਬਰਾੜ) - ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ ਸ਼ਾਮ ਦੇ ਮੌਕੇ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ 'ਚ ਬੁਰੀ ਤਰ੍ਹਾਂ ਪਾਣੀ ਭਰ ਗਿਆ ...
ਬੀ. ਐਸ. ਐਫ਼. ਨੇ ਦੋ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਦਾਉਕੇ ਦੇ ਇਲਾਕੇ ਵਿਚੋਂ ਦੋ ਪੈਕਟ ਹੈਰੋਇਨ ਦੇ ਮਿਲੇ, ਜਿਨ੍ਹਾਂ ਵਿਚੋਂ 1 ਕਿੱਲੋ 960 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ.....
ਪੱਤਰਕਾਰਾਂ ਦੇ ਹੋ ਰਹੇ ਹਮਲੇ ਵੱਡੀ ਸ਼ਰਮ ਦੀ ਗੱਲ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਾਰਚ- ਪੱਛਮੀ ਬੰਗਾਲ ਦੇ ਹਾਵੜਾ ’ਚ ਕੱਲ੍ਹ ਅਤੇ ਅੱਜ ਹੋਈ ਹਿੰਸਾ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮਮਤਾ ਬੈਨਰਜੀ ਦੇ ਸ਼ਾਸਨ ਦੌਰਾਨ ਪੱਤਰਕਾਰਾਂ ’ਤੇ ਹਮਲੇ ਹੋਏ, ਰਾਮ ਨੌਵੀਂ ਦੀ ਸ਼ੋਭਾ ਯਾਤਰਾ ਦੌਰਾਨ ਪਥਰਾਅ ਕੀਤਾ ਗਿਆ। ਜੇਕਰ ਪੱਤਰਕਾਰ ਹਿੰਸਾ....
ਕੱਲ੍ਹ ਤੋਂ ਸਕੂਲਾਂ ਦੇ ਸਮੇਂ ਵਿਚ ਤਬਦੀਲੀ
. . .  1 day ago
ਚੰਡੀਗੜ੍ਹ, 31 ਮਾਰਚ- ਪੰਜਾਬ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 01 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ....
ਸੜਕ ਹਾਦਸੇ ’ਚ ਪੁਲਿਸ ਮੁਲਾਜ਼ਮ ਦੀ ਹੋਈ ਮੌਤ
. . .  1 day ago
ਕੁੱਲਗੜ੍ਹੀ, 31 ਮਾਰਚ (ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ੀਰਾ ਮਾਰਗ ’ਤੇ ਪਿੰਡ ਸਾਂਦੇ ਹਾਸ਼ਮ ਦੀ ਅਨਾਜ ਮੰਡੀ ਕੋਲ ਇਕ ਕਾਰ ਅਤੇ ਟਰੱਕ ਦੀ ਟੱਕਰ ਵਿਚ ਇਕ ਔਰਤ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਕੌਰ ਹੌਲਦਾਰ ਪੰਜਾਬ ਪੁਲਿਸ ਫ਼ਿਰੋਜ਼ਪੁਰ ਤੋਂ....
ਭਾਰਤੀ ਮੂਲ ਦੇ ਅਜੈ ਸਿੰਘ ਬੰਗਾ ਬਣੇ ਵਿਸ਼ਵ ਬੈਂਕ ਦੇ ਨਵੇਂ ਸੀ.ਈ.ਓ.
. . .  1 day ago
ਵਾਸ਼ਿੰਗਟਨ, 31 ਮਾਰਚ- ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਵਲੋਂ ਅਜੈ ਸਿੰਘ ਬੰਗਾ ਨੂੰ ਵਿਸ਼ਵ ਬੈਂਕ ਦੇ ਸੀ.ਈ.ਓ. ਵਜੋਂ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸੇ ਹੋਰ ਦੇਸ਼ ਵਲੋਂ ਬੰਗਾ ਦੇ ਮੁਕਾਬਲੇ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ। ਬੰਗਾ ਨੂੰ 23....
ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 31 ਮਾਰਚ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਜੀ.ਐਨ.ਸੀ.ਟੀ.ਡੀ. ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ....
ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਦੇ ਡਿਪਟੀ ਚੀਫ਼ ਵਜੋਂ ਸੰਭਾਲਿਆ ਅਹੁਦਾ
. . .  1 day ago
ਨਵੀਂ ਦਿੱਲੀ, 31 ਮਾਰਚ- ਲੈਫ਼ਟੀਨੈਂਟ ਜਨਰਲ ਡੀ.ਐਸ. ਰਾਣਾ ਨੇ ਅੱਜ ਡੀ.ਜੀ. ਡਿਫ਼ੈਂਸ ਇੰਟੈਲੀਜੈਂਸ ਏਜੰਸੀ ਅਤੇ ਇੰਟੈਗਰੇਟਿਡ ਡਿਫ਼ੈਂਸ ਸਟਾਫ਼ (ਇੰਟੈਲੀਜੈਂਸ) ਦੇ ਡਿਪਟੀ ਚੀਫ਼ ਵਜੋਂ ਆਪਣੀ ਨਿਯੁਕਤੀ ਸੰਭਾਲ ਲਈ ਹੈ। ਡੀ.ਜੀ. ਡੀ.ਆਈ.ਏ. ਦਾ.....
ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾਏ
. . .  1 day ago
ਗੁਰਾਇਆ, 31 ਮਾਰਚ (ਚਰਨਜੀਤ ਸਿੰਘ ਦੁਸਾਂਝ)- ਗੁਰਾਇਆ ਅਤੇ ਆਸਪਾਸ ਸਵੇਰੇ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਇਲਾਕੇ ’ਚ ਪਹਿਲਾਂ ਪਏ ਮੀਂਹ ਅਤੇ ਹਨੇਰੀ ਨੇ ਕਰੀਬ 35 ਤੋਂ 40 ਫ਼ੀਸਦੀ ਫ਼ਸਲ ਦਾ ਨੁਕਸਾਨ ਕਰ ਦਿੱਤਾ ਸੀ, ਜਿਸ ਦਾ ਪਾਣੀ ਅਜੇ ਖ਼ੇਤਾਂ ’ਚੋਂ ਸੁਕਿਆ ਨਹੀਂ ਸੀ। ਅੱਜ ਪੈ ਰਹੇ ਮੀਂਹ....
ਇਕ ਔਰਤ ਨੇ ਨੌਜਵਾਨ ਮਹਿਲਾ ਦੀ ਕੱਟੀ ਸੋਨੇ ਦੀ ਚੈਨ
. . .  1 day ago
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)- ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸਥਿਤ ਤਪਾ ਬਾਈਪਾਸ ’ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਹਿਲਾ ਆਪਣੇ ਬੱਚਿਆਂ ਸਮੇਤ ਬੱਸ ਵਿਚ ਸੰਗਰੂਰ ਜਾਣ ਲਈ ਚੜ੍ਹੀ ਤਾਂ ਇਕ ਮਹਿਲਾ ਵਲੋਂ ਉਸ ਦੇ ਗਲੇ ਵਿਚੋਂ ਸੋਨੇ ਦੀ ਚੈਨ ਕੱਟ ਲਈ ਗਈ। ਮੌਕੇ ’ਤੇ ਨੌਜਵਾਨ....
ਅਦਾਲਤ ਨੇ ਅਰਵਿੰਦ ਕੇਜਰੀਵਾਲ ’ਤੇ ਲਗਾਇਆ 25,000 ਦਾ ਜ਼ੁਰਮਾਨਾ
. . .  1 day ago
ਨਵੀਂ ਦਿੱਲੀ, 31 ਮਾਰਚ- ਸਿੰਗਲ-ਜੱਜ ਜਸਟਿਸ ਬੀਰੇਨ ਵੈਸ਼ਨਵ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਜਨਤਕ ਸੂਚਨਾ ਅਧਿਕਾਰੀ, ਗੁਜਰਾਤ ਯੂਨੀਵਰਸਿਟੀ ਅਤੇ ਦਿੱਲੀ ਯੂਨੀਵਰਸਿਟੀ ਦੇ ਪੀ.ਆਈ.ਓਜ਼. ਨੂੰ ਮੋਦੀ ਦੀਆਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਡਿਗਰੀਆਂ ਦੇ ਵੇਰਵੇ ਪੇਸ਼ ਕਰਨ ਲਈ ਮੁੱਖ ਸੂਚਨਾ.....
ਕਰਨਾਟਕ ਚੋਣਾਂ: ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਸੂਚੀ
. . .  1 day ago
ਨਵੀਂ ਦਿੱਲੀ, 31 ਮਾਰਚ- ਆਮ ਆਦਮੀ ਪਾਰਟੀ (ਆਪ) ਨੇ ਆ ਰਹੀਆਂ ਕਰਨਾਟਕ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ 60 ਉਮੀਦਵਾਰਾਂ....
ਅਮਿਤ ਕਸ਼ੱਤਰੀਆ ਨਾਸਾ ਦੇ ਖ਼ੇਤਰੀ ਦਫ਼ਤਰ ਦੇ ਪਹਿਲੇ ਮੁਖੀ ਨਿਯੁਕਤ
. . .  1 day ago
ਵਾਸ਼ਿੰਗਟਨ, 31 ਮਾਰਚ- ਭਾਰਤੀ-ਅਮਰੀਕੀ ਸਾਫ਼ਟਵੇਅਰ ਅਤੇ ਰੋਬੋਟਿਕਸ ਇੰਜੀਨੀਅਰ ਅਮਿਤ ਕਸ਼ੱਤਰੀਆ ਨੂੰ ‘ਨਾਸਾ’ ਦੇ ਨਵੇਂ-ਸਥਾਪਿਤ ਚੰਦਰਮਾ ਤੋਂ ਮੰਗਲ ਪ੍ਰੋਗਰਾਮ ਦੇ ਪਹਿਲੇ ਮੁਖੀ ਵਜੋਂ ਨਿਯੁਕਤ ਕੀਤਾ ਗਿਆ....
ਪੁਲਿਸ ਤੇ ਬੀ. ਐਸ. ਐਫ਼. ਨੇ ਤਸਕਰਾਂ ਵਲੋਂ ਸੁੱਟੀ ਹੈਰੋਇਨ ਕੀਤੀ ਬਰਾਮਦ
. . .  1 day ago
ਖ਼ੇਮਕਰਨ, 31 ਮਾਰਚ (ਰਾਕੇਸ਼ ਬਿੱਲਾ)- ਸਰਹੱਦੀ ਖ਼ੇਤਰ ’ਚ ਕਡਿਆਲੀ ਤਾਰ ਨੇੜੇ ਪਕਿਸਤਾਨੀ ਤਸਕਰਾਂ ਵਲੋਂ ਸੁੱਟੀ ਗਈ ਹੈਰੋਇਨ ਪੁਲਿਸ ਤੇ ਬੀ. ਐਸ. ਐਫ਼. ਨੇ ਸਾਂਝੇ ਸਰਚ ਅਭਿਆਨ ਦੌਰਾਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਤੇ ਚਲਾਏ ਇਸ ਸਾਂਝੇ ਅਭਿਆਨ ’ਚ ਅੱਜ ਸੀਮਾ ਚੌਕੀ.....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਅੱਸੂ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਰਨਤਾਰਨ

ਸਾਬਕਾ ਵਿਧਾਇਕ ਗਿੱਲ ਨੇ ਬਲਾਕ ਪੱਟੀ ਤੇ ਬਲਾਕ ਨੌਸ਼ਹਿਰਾ ਪੰਨੂਆਂ 'ਚ ਕਮੇਟੀਆਂ ਦਾ ਗਠਨ ਕੀਤਾ

ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਵਿਧਾਨ ਸਭਾ ਹਲਕਾ ਪੱਟੀ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਕਾਂਗਰਸ ਹਾਈਕਮਾਨ ਦੇ ਆਦੇਸ਼ਾਂ 'ਤੇ ਬਲਾਕ ਪੱਟੀ ਅਤੇ ਬਲਾਕ ਨੌਸ਼ਹਿਰਾ ਪੰਨੂਆਂ ਵਿਖੇ ਮੀਤ ਪ੍ਰਧਾਨ ਤੇ ਜਨਰਲ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ, ਮੰਤਰੀ ਭੁੱਲਰ ਤੇ ਕਿਸਾਨਾਂ ਵਿਚਾਲੇ ਹੋਈ ਮੀਟਿੰਗ ਰਹੀ ਬੇਸਿੱਟਾ

-ਮਾਮਲਾ ਐੱਸ. ਡੀ. ਐੱਮ. ਦਫ਼ਤਰ ਮੂਹਰੇ ਪਿਛਲੇ 57 ਦਿਨਾਂ ਤੋਂ ਲੱਗੇ ਧਰਨੇ ਦਾ- ਪੱਟੀ, 6 ਅਕਤਾੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਤੋਂ ਭੱਗੂਪੁਰ ਸੜਕ, ਸੀਤੋ ਵਾਲੀ ਰੋਹੀ ਦੀ ਨਿਸ਼ਾਨਦੇਹੀ, ਸੜਕਾਂ ਦੇ ਵਿਚਕਾਰ ਖੜੇ ਬਿਜਲੀ ਦੇ ਖੰਭੇ ਤੇ ...

ਪੂਰੀ ਖ਼ਬਰ »

ਸੜਕ ਦੇ ਟੋਇਆਂ ਵਿਚ ਪਾਈ ਜਾ ਰਹੀ ਭੱਠੇ ਦੀ ਕੇਰੀ ਕਾਰਨ ਰਾਹਗੀਰ ਤੇ ਦੁਕਾਨਦਾਰ ਡਾਹਢੇ ਪ੍ਰੇਸ਼ਾਨ

ਪੱਟੀ, 6 ਅਕਤੂਬਰ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹਿਰ ਪੱਟੀ ਦੇ ਚੁਫੇਰੇ ਤੇ ਬਾਜ਼ਾਰ ਅੰਦਰ ਮੀਂਹ ਕਾਰਨ ਸੜਕਾਂ ਵਿਚ ਪਏ ਟੋਏ ਜੋ ਪੀ.ਡਬਲਯੂ.ਡੀ. ਵਿਭਾਗ ਲੁੱਕ ਤੇ ਬੱਜਰੀ ਪਾ ਕੇ ਭਰਦਾ ਸੀ | ਉਨ੍ਹਾਂ ਟੋਇਆ ਨੂੰ ਬੀਤੇ ਦਿਨ ਤੋਂ ਭੱਠੇ ਦੀ ਕੇਰੀ ...

ਪੂਰੀ ਖ਼ਬਰ »

ਚੋਰਾਂ ਨੇ ਸਟੈਂਡਰਡ ਬੇਕਰੀ ਦੀ ਦੁਕਾਨ ਨੂੰ ਲਗਾਈ ਸੰਨ੍ਹ ਨਕਦੀ, ਬਿਸਕੁਟ, ਜੂਸ ਤੇ ਹੋਰ ਸਾਮਾਨ ਚੋਰੀ

ਪੱਟੀ, 6 ਅਕਤੂਬਰ (ਖਹਿਰਾ, ਕਾਲੇਕੇ)¸ਸ਼ਹਿਰ ਪੱਟੀ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਤਾਜ਼ਾ ਘਟਨਾ ਬੀਤੀ ਰਾਤ ਲਾਹੌਰ ਚੌਕ ਪੱਟੀ ਸਥਿਤ ਸਟੈਂਡਰਡ ਬੇਕਰੀ ਵਿਖੇ ਵਾਪਰੀ | ਇਸ ਮੌਕੇ ਦੁਕਾਨ ਦੇ ਮਾਲਕ ਸੰਤੋਸ਼ ਕੁਮਾਰ ...

ਪੂਰੀ ਖ਼ਬਰ »

ਮੰਡੀਆਂ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਤੇ ਮੋਟਰਸਾਈਕਲ ਵਿਚ ਹੋਈ ਟੱਕਰ ਦੌਰਾਨ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਖਾਲੜਾ, 6 ਅਕਤੂਬਰ (ਜੱਜਪਾਲ ਸਿੰਘ ਜੱਜ)¸ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਮਾੜੀਮੇਘਾ ਦੇ ਨਜ਼ਦੀਕ 5 ਅਕਤੂਬਰ ਦੀ ਦੇਰ ਰਾਤ ਨੂੰ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਦੁਰਘਟਨਾ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ...

ਪੂਰੀ ਖ਼ਬਰ »

ਪਿਸਟਲ ਤੇ ਹੈਰੋਇਨ ਸਮੇਤ ਚਾਰ ਵਿਅਕਤੀ ਪੁਲਿਸ ਵਲੋਂ ਕਾਬੂ-ਐੱਸ. ਐੱਸ. ਪੀ.

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪਿਸਟਲ ਤੇ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਚਾਰ ਮੋਬਾਈਲ ਫੋਨ ਬਰਾਮਦ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)-ਜੇਲ੍ਹਾਂ ਵਿਚੋਂ ਰੋਜਾਨਾਂ ਹੀ ਕੈਦੀਆਂ ਪਾਸੋਂ ਮੋਬਾਈਲ ਫੋਨ ਮਿਲਣ ਦੀ ਵਾਰਦਾਤਾਂ ਵਿਚ ਵਾਧਾ ਹੋ ਰਿਹਾ ਹੈ ਜਿਸ ਤਹਿਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਚੋਂ ਹਵਾਲਾਤੀਆਂ ਪਾਸੋਂ ਚਾਰ ਮੋਬਾਈਲ ਫੋਨ ਮਿਲਣ 'ਤੇ 6 ਹਵਾਲਾਤੀਆਂ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਝੋਨੇ ਦੀ ਸਰਕਾਰੀ ਖਰੀਦ ਦਾ ਬਾਈਕਾਟ, ਬਾਸਮਤੀ ਦੀ ਖ਼ਰੀਦ ਜਾਰੀ ਰਹੇਗੀ

ਤਰਨ ਤਾਰਨ, 6 ਅਕਤੂਬਰ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਭਾਵੇੇਂ 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਖਰੀਦ ਸੰਬੰਧੀ ਕੁਝ ਤਕਨੀਕੀ ਨੁਕਸ ਅਜੇ ਵੀ ਕਾਇਮ ਹਨ, ਇਸ ਲਈ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਵਲੋਂ ਝੋਨੇ ਦੀ ...

ਪੂਰੀ ਖ਼ਬਰ »

ਗੁ: ਬਾਬਾ ਬੁੱਢਾ ਸਾਹਿਬ ਜੀ ਵਿਖੇ ਪੁੱਜਣ ਵਾਲੀਆਂ ਸੰਗਤਾਂ ਲਈ ਲੰਗਰ ਦੀ ਸੇਵਾ ਸ਼ੁਰੂ

ਝਬਾਲ, 6 ਅਕੂਤਬਰ (ਸੁਖਦੇਵ ਸਿੰਘ)-ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਆਰੰਭ ਹੋਏ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਤੇ ਦੇਸ਼ ਵਿਦੇਸ਼ ਵਿੱਚੋਂ ਲੱਖਾਂ ਦੀ ਤਦਾਦ ਵਿਚ ਪੁੱਜਣ ਵਾਲੀਆਂ ਸੰਗਤਾਂ ਲਈ ਪਿੰਡ ਐਮਾਂ ਕਲਾਂ, ਠੱਠਗੜ੍ਹ, ਜਗਤਪੁਰਾ ਤੇ ਐਮਾਂ ਖੁਰਦ ਦੀਆਂ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਲੰਗਰ ਲਗਾਇਆ ਗਿਆ ਹੈ | ਇਸ ਸੰਬੰਧੀ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਸੈਕਟਰੀ ਦਲਜੀਤ ਸਿੰਘ ਐਮਾ, ਨਵਤੇਜ ਸਿੰਘ ਠੱਟਾ, ਰਵੇਲ ਸਿੰਘ ਜੌਹਲ ਅਤੇ ਗੁਰਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਸਭਾ ਸੁਸਾਇਟੀਆਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਦੂਰ ਦੁਰਾਡੇ ਤੋਂ ਪੁੱਜਣ ਵਾਲੇ ਸ਼ਰਧਾਲੂਆਂ ਦੇ ਲੰਗਰਾਂ, ਰਿਹਾਇਸ਼ ਤੇ ਆਵਾਜਾਈ ਲਈ ਪਾਰਕਾਂ ਦੇ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਬਾਬਾ ਬੁੱਢਾ ਜੀ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ ਸੰਗਤਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ |

ਖ਼ਬਰ ਸ਼ੇਅਰ ਕਰੋ

 

ਸੁਪਰੀਮ ਕੋਰਟ ਦੇ ਫੈਸਲੇ ਖਿਲਾਫ਼ ਕੱਢੇ ਜਾ ਰਹੇ ਰੋਸ ਮਾਰਚ ਸੰਬੰਧੀ ਹਲਕਾ ਖਡੂਰ ਸਾਹਿਬ ਵਿਚ ਭਾਰੀ ਉਤਸ਼ਾਹ-ਔਲਖ, ਲਾਹੌਰੀਆ

ਗੋਇਦਵਾਲ ਸਾਹਿਬ, 6 ਅਕਤੂਬਰ (ਸਕੱਤਰ ਸਿੰਘ ਅਟਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਿਲਾਫ਼ ਲਏ ਫੈਸਲੇ ਵਿਰੁੱਧ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਵਲੋਂ ਲੜਕੀਆਂ ਦੀ ਸਿੱਖਿਆ ਦਾ ਸੁਪਨਾ ਪੂਰਾ ਕਰਨ ਲਈ ਯਤਨ ਜਾਰੀ-ਐੱਮ. ਡੀ.

ਗੋਇੰਦਵਾਲ ਸਾਹਿਬ, 7 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਸੰਸਥਾ ਦੇ ਬਾਨੀ ਫਾਊਾਡਰ ਸਵਰਗਵਾਸੀ ਬਾਬਾ ਇੰਦਰਜੀਤ ਸਿੰਘ ਵਲੋਂ ਲੜਕੀਆਂ ਦੀ ਸਿੱਖਿਆ ਦਾ ਲਿਆ ਸੁਪਨਾ ਪੂਰਾ ਕਰਨ ਲਈ ਸੰਸਥਾ ਵਲੋਂ ਯਤਨ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲੇ 'ਤੇ ਬੈਂਕ ਮੁਲਾਜ਼ਮਾਂ ਨੇ ਸ਼ਰਦਾਈ ਦੀ ਛਬੀਲ ਲਗਾਈ

ਝਬਾਲ, 6 ਅਕੂਤਬਰ (ਸੁਖਦੇਵ ਸਿੰਘ)¸ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਤੇ ਪੰਜਾਬ ਐਂਡ ਸਿੰਧ ਬੈਂਕ ਝਬਾਲ ਦੇ ਸਮੂਹ ਸਟਾਫ਼ ਵਲੋਂ ਸ਼ਰਦਾਈ ਦੀ ਛਬੀਲ ਲਗਾਈ ਗਈ | ਇਸ ਮੌਕੇ ਬ੍ਰਾਂਚ ਮੈਨੇਜਰ ਸੁਮਿਤ ਫੁਲੀਆ ਨੇ ਦੱਸਿਆ ਕਿ ਮੇਲੇ ਵਿਚ ਦੂਰ ਦੁਰਾਂਡੇ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ

ਝਬਾਲ, 6 ਅਕਤੂਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ 'ਚ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀ ਹੈ | ਅੱਜ ਦੇ ਸਮਾਗਮਾਂ 'ਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪੋਲੀਟੈਕਨਿਕ ਕਾਲਜ ਪੱਟੀ ਦੇ ਲੜਕਿਆਂ ਦੇ ਹੋਸਟਲ ਵਿਚ ਧਾਰਮਿਕ ਸਮਾਰੋਹ ਕਰਵਾਇਆ

ਪੱਟੀ, 6 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਦੁਰਗਾ ਪੂਜਾ ਦੇ ਸ਼ੁੱਭ ਮੌਕੇ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਪੌਲੀਟੈਕਨਿਕ ਕਾਲਜ ਪੱਟੀ ਦੇ ਲੜਕਿਆਂ ਦੇ ਹੋਸਟਲ ਵਿਚ ਇਕ ਹਵਨ ਤੇ ਪੂਜਾ ਕੀਤੀ ਗਈ | ਇਸ ਮੌਕੇ ਡਾ. ਰਾਜੇਸ਼ ਭਾਰਦਵਾਜ ਐੱਮ. ਡੀ. ਡਾ. ਮਿ੍ਦੁਲਾ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ ਹੋਈ

ਤਰਨ ਤਾਰਨ, 6 ਅਕਤੂਬਰ (ਇਕਬਾਲ ਸਿੰਘ ਸੋਢੀ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਪੰਜਾਬ ਦੇ ਸੱਦੇ 'ਤੇ 10 ਅਕਤੂਬਰ ਨੂੰ ਡੀ.ਸੀ. ਦਫ਼ਤਰ ਤਰਨ ਤਾਰਨ ਵਿਖੇ ਪੰਜਾਬ ਸਰਕਾਰ ਵਲੋਂ ਰੇਤ ਬੱਜਰੀ ਦੀ ਸਪਲਾਈ ਨਿਰਵਿਘਨ ਜਾਰੀ ਕਰਵਾਉਣ ਲਈ ਰੋਸ ਧਰਨੇ ਦਿੱਤੇ ਜਾ ਰਹੇ ਹਨ, ...

ਪੂਰੀ ਖ਼ਬਰ »

ਨੰਦਪੁਰ ਸਕੂਲ ਵਿਚ ਪਰਾਲੀ ਨਾ ਸਾੜਨ ਪ੍ਰਤੀ ਕੀਤਾ ਜਾਗਰੂਕ

ਪੱਟੀ, 6 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਇਲਾਕੇ ਦੀ ਨਾਮਵਰ ਸੰਸਥਾ ਸੰਤ ਸੂਬਾ ਸਿੰਘ ਸਰਦਾਰ ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਵਿਖੇ ਖੇਤੀਬਾੜੀ ਵਿਭਾਗ ਦੇ ਅਫ਼ਸਰ ਸਾਹਿਬਾਨ ਵਲੋਂ ਨੰਦਪੁਰ ਸਕੂਲ ਵਿਖੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਪੈਨਸ਼ਨਰਜ਼ ਦੇ ਪੈਂਡਿੰਗ ਕੰਮ ਕਰਵਾਉਣ ਲਈ ਜਥੇਬੰਦਕ ਜੱਦੋ-ਜਹਿਦ ਜਾਰੀ-ਲਾਲਪੁਰਾ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)¸ਪੈਨਸ਼ਨਰਜ਼ ਕਨਫੈੱਡਰੇਸ਼ਨ ਦੀ ਤਰਨ ਤਾਰਨ ਜ਼ਿਲ੍ਹਾ ਇਕਾਈ ਦੀ ਮਹੀਨਾਵਾਰ ਮੀਟਿੰਗ ਦੀ ਸ਼ਮੀਰ ਸਿੰਘ ਲਾਲਪੁਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਦੀ ਸ਼ੁਰੂਆਤ ਵਿਚ ਸਰਪ੍ਰਸਤ ਕੁਲਵੰਤ ਸਿੰਘ ਢੋਟੀਆਂ ਨੇ ਜਨਰਲ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ 3 ਦਿਨਾ ਜੋੜ ਮੇਲਾ ਆਰੰਭ

ਸੁਰ ਸਿੰਘ, 6 ਅਕਤੂਬਰ (ਧਰਮਜੀਤ ਸਿੰਘ)-'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਦੇ 11ਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਵਲੋਂ ਸ਼ੁਰੂ ਕੀਤੀ ਮਰਿਯਾਦਾ ਅਨੁਸਾਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਤਿੰਨ ਦਿਨਾ ਜੋੜ ਮੇਲਾ ਸਮਾਗਮ ...

ਪੂਰੀ ਖ਼ਬਰ »

ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਵਿਜੇ ਦੱਤ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਮਿਡ ਡੇ ਮੀਲ ਦੀ ਜਾਂਚ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਵਿਜੇ ਦੱਤ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ...

ਪੂਰੀ ਖ਼ਬਰ »

ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਸ਼ਹਿਰ 'ਚ ਲੁੱਟਖੋਹ ਤੇ ਚੋਰੀ ਦੀਆਂ ਵਾਰਦਾਤਾਂ 'ਚ ਹੋ ਰਿਹਾ ਵਾਧਾ-ਚੋਪੜਾ

ਤਰਨ ਤਾਰਨ, 6 ਅਕਤੂਬਰ (ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰੋਜ਼ਾਨਾਂ ਹੀ ਲੁੱਟਖੋਹ ਦੀਆਂ ਵਾਰਦਾਤਾਂ ਹੋ ਰਹੀਆਂ ਹਨ ਤੇ ਲੁਟੇਰੇ ਬੇਖੌਫ਼ ਹੋ ਕੇ ਲੋਕਾਂ ਪਾਸੋਂ ਦਿਨ ਦਿਹਾੜੇ ਲੁੱਟਖੋਹ ਕਰਨ ਤੋਂ ਇਲਾਵਾ ਘਰਾਂ ਵਿਚ ਵੜ ਕੇ ਚੋਰੀਆਂ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਝਬਾਲ, 6 ਅਕੂਤਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)¸ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੰਜ ਗੁਰੂ ਸਾਹਿਬਾਨ ਨੂੰ ਗੁਰਿਆਈ ਤਿਲਕ ਲਗਾਉਣ ਵਾਲੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਐੱਸ. ਜੀ. ਏ. ਡੀ. ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ

ਤਰਨ ਤਾਰਨ, 6 ਅਕਤੂਬਰ (ਇਕਬਾਲ ਸਿੰਘ ਸੋਢੀ)-ਐੱਸ.ਜੀ.ਏ.ਡੀ. ਸਰਕਾਰੀ ਕਾਲਜ ਵਿਖੇ ਕੰਪਿਊਟਰ ਵਿਭਾਗ ਵਲੋਂ ਸਾਈਬਰ ਜਾਗਰੂਕਤਾ ਦਿਵਸ ਦੇ ਇਕ ਸਾਲ ਪੂਰਾ ਹੋਣ ਤੇ ਸਾਈਬਰ ਹਾਈਜੀਨ ਨੂੰ ਜਨਤਕ ਜਾਗਰੂਕਤਾ ਮੁਹਿਮ ਵਜੋਂ ਪ੍ਰਚਾਰਿਤ ਕਰਨ ਲਈ ਸਾਈਬਰ ਜਾਗਰੂਕਤਾ ਦਿਵਸ ਮਨਾਇਆ | ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ (ਜ) ਨੇ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਜਲਦ ਮਰਜ ਕਰਨ ਦੀ ਕੀਤੀ ਮੰਗ

ਤਰਨ ਤਾਰਨ, 6 ਅਕਤੂਬਰ (ਪਰਮਜੀਤ ਜੋਸ਼ੀ)-ਅਧਿਆਪਕ ਦਲ (ਜ) ਨੇ ਸਰਕਾਰ ਨੂੰ ਮੰਗ ਕੀਤੀ ਕੇ 2005 ਤੋਂ ਸਕੂਲਾਂ ਵਿਚ ਸੇਵਾ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ | ਜਾਣਕਾਰੀ ਦਿੰਦੇ ਹੋਏ ਅਧਿਆਪਕ ਦਲ (ਜ) ਤਰਨ ਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਕਿ ਤੋਂ ਆਇਆ ਜਥਾ ਰੁੜਕੀ ਲਈ ਹੋਇਆ ਰਵਾਨਾ

ਅੰਮਿ੍ਤਸਰ, 6 ਅਕਤੂਬਰ (ਗਗਨਦੀਪ ਸ਼ਰਮਾ)- ਪਾਕਿਸਤਾਨ ਤੋਂ ਆਇਆ ਮੁਸਲਮਾਨ ਸ਼ਰਧਾਲੂਆਂ ਦਾ ਜਥਾ ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਅੱਜ ਰਾਤ 9:40 ਵਜੇ (14632) ਅੰਮਿ੍ਤਸਰ-ਦੇਹਰਾਦੂਨ ਐਕਸਪ੍ਰੈੱਸ ਰੇਲਗੱਡੀ ਰਾਹੀਂ ਰੁੜਕੀ ਲਈ ਰਵਾਨਾ ਹੋਇਆ | ਇਕ ਰੇਲਵੇ ਅਧਿਕਾਰੀ ਨੇ ਆਪਣਾ ...

ਪੂਰੀ ਖ਼ਬਰ »

ਸੇਵਾ ਮੁਕਤ ਮੁਲਾਜ਼ਮਾਂ ਦਾ ਪੈਨਸ਼ਨ ਸਕੇਲ ਸੋਧ ਕੇ ਲਾਗੂ ਕੀਤਾ ਜਾਵੇ-ਪੈਨਸ਼ਨਰ ਯੂਨੀਅਨ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)¸ ਪੰਜਾਬ ਪੈਨਸ਼ਨਰ ਯੂਨੀਅਨ ਤਰਨ ਤਾਰਨ ਦੀ ਮਹੀਨਾਵਾਰ ਮੀਟਿੰਗ ਰੋਡਵੇਜ਼ ਭਵਨ ਵਿਖੇ ਪੈਨਸ਼ਨਰ ਆਗੂ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰਬਜੀਤ ਪੁਰੀ ਤੇ ਜਨਰਲ ਸਕੱਤਰ ...

ਪੂਰੀ ਖ਼ਬਰ »

ਰਾਸ਼ਟਰੀ ਡਾਕ ਹਫ਼ਤਾ ਦੇਸ਼ ਭਰ 'ਚ 10 ਤੋਂ ਮਨਾਇਆ ਜਾਵੇਗਾ

ਅੰਮਿ੍ਤਸਰ 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- 10 ਅਕਤੂਬਰ ਤੋਂ 15 ਅਕਤੂਬਰ ਤੱਕ ਦੇਸ਼ ਭਰ ਵਿਚ ਰਾਸ਼ਟਰੀ ਡਾਕ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਦੀਪਕ ਸ਼ਰਮਾ ਸੀਨੀਅਰ ਸੁਪਰਡੈਂਟ ਡਾਕ ਵਿਭਾਗ ਅੰਮਿ੍ਤਸਰ ਡਵੀਜਨ ਨੇ ਦੱਸਿਆ ਕਿ ਡਾਕ ਵਿਭਾਗ ਦੀ ਸਥਾਪਨਾ 1 ...

ਪੂਰੀ ਖ਼ਬਰ »

ਜਣੇਪੇ ਤੋਂ ਬਾਅਦ ਹਾਲਤ ਵਿਗੜਨ 'ਤੇ ਲੜਕੀ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਧਰਨਾ

ਮਾਨਾਂਵਾਲਾ, 6 ਅਕਤੂਬਰ (ਗੁਰਦੀਪ ਸਿੰਘ ਨਾਗੀ)- ਬੀਤੇ ਦਿਨੀਂ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਤੋਂ ਕਰਵਾਏ ਗਏ ਜਣੇਪੇ ਦੇ ਆਪ੍ਰੇਸ਼ਨ ਤੋਂ ਬਾਅਦ ਲੜਕੀ ਦੀ ਹਾਲਤ ਵਿਗੜਨ ਕਰਕੇ ਲੜਕੀ ਦੇ ਪਰਿਵਾਰ ਤੇ ਪਿੰਡ ਵਾਸੀਆਂ ਨੇ ਲੜਕੀ ਦੇ ਇਲਾਜ 'ਚ ਲਾਪ੍ਰਵਾਹੀ ...

ਪੂਰੀ ਖ਼ਬਰ »

ਭਾਜਪਾ ਦਫ਼ਤਰ 'ਚ ਆਪ ਹੀ ਬੈਠਕ ਰੱਖ ਕੇ ਭਾਜਪਾ ਆਗੂ ਨਹੀਂ ਪਹੁੰਚਿਆ

ਅੰਮਿ੍ਤਸਰ, 6 ਅਕਤੂਬਰ (ਹਰਮਿੰਦਰ ਸਿੰਘ)- ਭਾਜਪਾ ਦੇ ਇਕ ਸਥਾਨਕ ਆਗੂ ਵਲੋਂ ਕਿਸੇ ਸੰਬੰਧ ਵਿਚ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਖੇ ਅੱਜ ਬੈਠਕ ਰੱਖੀ ਗਈ ਸੀ, ਪਰ ਮਿੱਥੇ ਸਮੇਂ ਤੋਂ ਇਹ ਭਾਜਪਾ ਆਗੂ ਦਫ਼ਤਰ ਵਿਖੇ ਨਾ ਪਹੁੰਚਿਆ | ਭਾਜਪਾ ਦੇ ਸਥਾਨਕ ਆਗੂ ਡਾ: ਰਾਮ ਚਾਵਲਾ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਜੀਓਬਾਲਾ ਦੇ ਵਿਦਿਆਰਥੀ ਛਾਏ

ਜੀਓਬਾਲਾ, 6 ਅਕਤੂਬਰ (ਰਜਿੰਦਰ ਸਿੰਘ ਰਾਜੂ)¸ਸਰਕਾਰੀ ਐਲੀਮੈਂਟਰੀ ਸਕੂਲ ਜੀਓਬਾਲਾ ਦੀ ਮੁੰਡਿਆਂ ਅਤੇ ਕੁੜੀਆਂ ਦੀ ਕਬੱਡੀ ਟੀਮ ਨੇ ਸਿਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਘਰਿਆਲਾ ਵਿਖੇ ਸਿਹਤ ਕਰਮੀਆਂ ਨੂੰ ਵਾਤਾਵਰਣ ਦੀ ਸੰਭਾਲ ਬਾਰੇ ਜਾਣਕਾਰੀ ਦਿੱਤੀ

ਪੱਟੀ/ਅਮਰਕੋਟ, 6 ਅਕਤੂਬਰ (ਖਹਿਰਾ, ਕਾਲੇਕੇ, ਭੱਟੀ)- ਹਵਾ ਪ੍ਰਦੂਸ਼ਣ ਖ਼ਾਸ ਤੌਰ 'ਤੇ ਪਰਾਲੀ ਸਾੜਨ ਦੇ ਪੈਂਦੇ ਮਾੜੇ ਪ੍ਰਭਾਵ ਬਾਰੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਸਮੁੱਚੇ ਵਰਗ ਨੂੰ ਸਹਿਯੋਗ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਖੇਤੀਬਾੜੀ ਅਤੇ ...

ਪੂਰੀ ਖ਼ਬਰ »

ਸੁਰਿੰਦਰ ਪੁਰੀ ਆੜ੍ਹਤੀ ਐਸੋਸੀਏਸ਼ਨ ਹਰੀਕੇ ਦੇ ਪ੍ਰਧਾਨ ਤੇ ਸ਼ੁੱਭਮ ਪੁਰੀ ਮੀਤ ਪ੍ਰਧਾਨ ਨਿਯੁਕਤ

ਹਰੀਕੇ ਪੱਤਣ, 6 ਅਕਤੂਬਰ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਪੱਤਣ ਦੇ ਆੜ੍ਹਤੀ ਸੁਰਿੰਦਰ ਪੁਰੀ, ਆੜ੍ਹਤੀ ਐਸੋਸੀਏਸ਼ਨ ਹਰੀਕੇ ਦੇ ਪ੍ਰਧਾਨ ਅਤੇ ਸ਼ੁੱਭਮ ਪੁਰੀ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ | ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਕਾਮਰਸ ਵਿਸ਼ੇ ਨਾਲ ਸੰਬੰਧਿਤ ਸੈਮੀਨਾਰ

ਤਰਨ ਤਾਰਨ, 6 ਅਕਤੂਬਰ (ਹਰਿੰਦਰ ਸਿੰਘ)¸ਇਲਾਕੇ ਭਰ ਵਿਚ ਵਿੱਦਿਆ ਦਾ ਚਾਨਣ ਵੰਡ ਰਹੇ ਮਾਝਾ ਪਬਲਿਕ ਸਕੂਲ ਵਿਖੇ ਕਾਮਰਸ ਵਿਸ਼ੇ ਨਾਲ ਸਬੰਧਿਤ ਵਿਸ਼ੇਸ਼ ਤੌਰ 'ਤੇ ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਵਿਚ ਰਿਸੋਰਸ ਪਰਸਨ ਸੀ.ਏ. ਤਿਵੈਨੀ ਸਹਿਗਲ ਮੁੱਖ ਬੁਲਾਰੇ ਸਨ | ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ

ਗੋਇੰਦਵਾਲ ਸਾਹਿਬ, 6 ਅਕਤੂਬਰ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਤਰਨ ਤਾਰਨ ਦੇ ਏ. ਈ.ਓ. ਮਨਿੰਦਰ ਸਿੰਘ ਵਲੋਂ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ | ਤਰਨ ਤਾਰਨ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਅਲੱਗ-ਅਲੱਗ ਸਕੂਲਾਂ ਦੀਆਂ ਟੀਮਾਂ ਇਸ ਟੂਰਨਾਮੈਂਟ ਵਿਚ ਸ਼ਾਮਿਲ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋਏ ਗੁਰਸੇਵਕ ਸਿੰਘ ਸ਼ੇਖ ਨੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ

ਝਬਾਲ, 6 ਅਕਤੂਬਰ (ਸਰਬਜੀਤ ਸਿੰਘ)- ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੀ ਸ਼ੁਰੂਆਤ ਦੌਰਾਨ ਸਜਾਏ ਸੁੰਦਰ ਵਿਸ਼ਾਲ ਨਗਰ ਕੀਰਤਨ 'ਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX