ਨਵੀਂ ਦਿੱਲੀ, 23 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਾਕਰਮ ਦਿਵਸ ਮੌਕੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਸਭ ਤੋਂ ਵੱਡੇ ਟਾਪੂਆਂ ਦੇ ਨਾਂਅ ਪਰਮਵੀਰ ਚੱਕਰ ਜੇਤੂਆਂ ਦੇ ਨਾਂਅ 'ਤੇ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ...
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 23 ਜਨਵਰੀ-ਇਸ ਵਾਰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯ ਪੱਥ ਤੋਂ ਨਿਕਲਣ ਵਾਲੀਆਂ ਝਾਕੀਆਂ 'ਚ ਪੰਜਾਬ ਦੀ ਝਾਕੀ ਸ਼ਾਮਿਲ ਨਹੀਂ ਹੋਵੇਗੀ। ਸਾਲ 2017 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗਣਤੰਤਰ ਦਿਵਸ ਦੀਆਂ ਝਾਕੀਆਂ 'ਚ ਪੰਜਾਬ ਦੀ ...
ਮੁੰਬਈ, 23 ਜਨਵਰੀ (ਏਜੰਸੀ)-ਪਣਡੁੱਬੀ ਆਈ.ਐਨ.ਐਸ. ਵਗੀਰ ਨੂੰ ਭਾਰਤੀ ਜਲ ਸੈਨਾ 'ਚ ਸ਼ਾਮਿਲ ਕੀਤਾ ਗਿਆ। ਇਹ ਕਲਵਰੀ ਕਲਾਸ ਪਣਡੁੱਬੀਆਂ ਦੀ 5ਵੀਂ ਪਣਡੁੱਬੀ ਹੈ, ਜਿਸ ਨਾਲ ਜਲ ਸੈਨਾ ਦੀ ਤਾਕਤ ਨੂੰ ਹੋਰ ਹੁਲਾਰਾ ਮਿਲੇਗਾ। ਆਈ.ਐਨ.ਐਸ. ਵਗੀਰ, ਜਿਸ ਨੂੰ ਮਜ਼ਾਗਨ ਡੌਕ ਸ਼ਿਪ ਬਿਲਡਰਜ਼ ...
ਹਰਕਵਲਜੀਤ ਸਿੰਘ ਚੰਡੀਗੜ੍ਹ, 23 ਜਨਵਰੀ-ਭਾਰਤ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਪ੍ਰੋਗਰਾਮ ਅਧੀਨ ਰਾਜਾਂ ਨੂੰ 15 ਅਗਸਤ, 2022 ਅਤੇ 26 ਜਨਵਰੀ 2023 ਤੇ 15 ਅਗਸਤ, 2023 ਨੂੰ ਜੇਲ੍ਹਾਂ ਵਿਚਲੇ ਕੈਦੀਆਂ ਨੂੰ ਸਜ਼ਾ ਵਿਚ ਛੋਟ ਦੀ ...
ਦਿੜ੍ਹਬਾ ਮੰਡੀ, 23 ਜਨਵਰੀ (ਹਰਪ੍ਰੀਤ ਸਿੰਘ ਕੋਹਲੀ) -ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਸਰਕਾਰੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਯਤਨਾਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਇਸ ਦੀ ਤਾਜ਼ਾ ਉਦਾਹਰਨ ...
ਚੰਡੀਗੜ੍ਹ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ 1993 ਬੈਚ ਦੇ 7 ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ. ਰੈਂਕ ਦੇਣ ਨਾਲ ਪੰਜਾਬ ਕਾਡਰ ਵਿਚ ਇਸ ਵੇਲੇ 15 ਅਧਿਕਾਰੀ ਡੀ.ਜੀ.ਪੀ. ਰੈਂਕ ਦੇ ਹੋ ਜਾਣਗੇ। ਸੂਬੇ ਦੇ 3 ਪੁਲਿਸ ਅਧਿਕਾਰੀ ਜਿਨ੍ਹਾਂ ਵਿਚ ਸੂਬੇ ਦੇ ਦੋ ਸਾਬਕਾ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਵੀ.ਕੇ ਭਾਵਰਾ ਸ਼ਾਮਿਲ ਹਨ, ਜੋ ਇਸ ਵੇਲੇ ਕੇਂਦਰ ਵਿਚ ਡੈਪੂਟੇਸ਼ਨ 'ਤੇ ਹਨ, ਜਦੋਂ ਕਿ ਸੂਬੇ ਵਿਚ ਇਸ ਵੇਲੇ 5 ਅਧਿਕਾਰੀਆਂ ਕੋਲ ਡੀ.ਜੀ.ਪੀ. ਦਾ ਰੈਂਕ ਹੈ ਪਰ ਦਿਲਚਸਪ ਗੱਲ ਇਹ ਹੈ ਕਿ ਪੰਜਾਬ ਕਾਡਰ ਦੇ 15 ਅਧਿਕਾਰੀਆਂ ਨੂੰ ਡੀ.ਜੀ.ਪੀ. ਦਾ ਰੈਂਕ ਮਿਲਣ ਨਾਲ ਸੂਬੇ 'ਚ ਡਾਇਰੈਕਟਰ ਜਨਰਲ ਰੈਂਕ ਦੇ ਇੰਨੀ ਵੱਡੀ ਗਿਣਤੀ 'ਚ ਅਧਿਕਾਰੀ ਪਹਿਲੀ ਵਾਰ ਹੋਣਗੇ। ਹੁਣ ਸੂਬੇ ਵਿਚ 12 ਅਧਿਕਾਰੀਆਂ ਕੋਲ ਡੀ.ਜੀ.ਪੀ ਦਾ ਰੈਂਕ ਹੈ ਜਦੋਂ ਕਿ ਤਿੰਨ ਕੇਂਦਰੀ ਡੈਪੂਟੇਸ਼ਨ 'ਤੇ ਹਨ। ਪੰਜਾਬ ਸਰਕਾਰ ਵਲੋਂ 1993 ਬੈਚ ਦੇ ਜਿਨ੍ਹਾਂ 7 ਸੀਨੀਅਰ ਆਈ.ਪੀ.ਐਸ. ਪੁਲਿਸ ਅਫ਼ਸਰਾਂ ਨੂੰ ਡੀ.ਜੀ.ਪੀ. ਵਜੋਂ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿਚ ਗੁਰਪ੍ਰੀਤ ਕੌਰ ਦਿਓ ਨੂੰ ਵਿਸ਼ੇਸ਼ ਡੀ.ਜੀ.ਪੀ. ਕਮਿਊਨਿਟੀ ਅਫੇਅਰ ਡਿਵੀਜ਼ਨ ਅਤੇ ਵੂਮੈਨ ਅਫੇਅਰ ਪੰਜਾਬ ਲਗਾਇਆ ਗਿਆ ਹੈ। ਇਸੇ ਤਰ੍ਹਾਂ ਈਸ਼ਵਰ ਸਿੰਘ ਨੂੰ ਵਿਸ਼ੇਸ਼ ਡੀ.ਜੀ.ਪੀ ਐਚ.ਆਰ.ਡੀ ਪੰਜਾਬ ਅਤੇ ਵਾਧੂ ਚਾਰਜ ਵਿਸ਼ੇਸ਼ ਡੀ.ਜੀ.ਪੀ ਵੈੱਲਫੇਅਰ ਪੰਜਾਬ, ਜਤਿੰਦਰ ਕੁਮਾਰ ਜੈਨ ਨੂੰ ਵਿਸ਼ੇਸ਼ ਡੀ.ਜੀ.ਪੀ ਪੀ.ਐਸ.ਪੀ.ਸੀ.ਐਲ ਪਟਿਆਲਾ, ਸਤੀਸ਼ ਕੁਮਾਰ ਅਸਥਾਨਾ ਨੂੰ ਵਿਸ਼ੇਸ਼ ਡੀ.ਜੀ.ਪੀ ਪਾਲਸੀ ਅਤੇ ਰੂਲਜ਼ ਪੰਜਾਬ, ਸ਼ਸ਼ੀ ਪ੍ਰਭਾ ਦਵੇਦੀ ਨੂੰ ਵਿਸ਼ੇਸ਼ ਡੀ.ਜੀ.ਪੀ ਰੇਲਵੇ ਪੰਜਾਬ, ਰਾਜਿੰਦਰ ਨਾਮਦੇਓ ਢੋਕੇ ਨੂੰ ਵਿਸ਼ੇਸ਼ ਡੀ.ਜੀ.ਪੀ ਅੰਦਰੂਨੀ ਸੁਰੱਖਿਆ ਪੰਜਾਬ ਅਤੇ ਵਾਧੂ ਚਾਰਜ ਇਨਫੋਰਸਮੈਂਟ ਡਾਇਰੈਕਟਰ ਮਾਈਨਿੰਗ ਪੰਜਾਬ ਅਤੇ ਵਰਿੰਦਰ ਕੁਮਾਰ ਜਿਹੜੇ ਕਿ ਇਸ ਵੇਲੇ ਚੀਫ਼ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਹਨ, ਉਹ ਇੱਥੇ ਹੀ ਵਿਸ਼ੇਸ਼ ਡੀ.ਜੀ.ਪੀ ਰੈਂਕ 'ਤੇ ਕੰਮ ਕਰਨਗੇ।
ਹਰਮਿੰਦਰ ਸਿੰਘ
ਅੰਮ੍ਰਿਤਸਰ, 23 ਜਨਵਰੀ-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਅੰਮ੍ਰਿਤਸਰ 'ਚ ਹੋਈ ਦੋ ਰੋਜ਼ਾ ਕਾਰਜਕਾਰਨੀ ਦੀ ਬੈਠਕ ਦੌਰਾਨ ਪੰਜਾਬ ਨਾਲ ਜੁੜੇ ਪਾਣੀ ਦੇ ਮੁੱਦਿਆਂ ਨੂੰ ਲੈ ਕੇ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਸੂਬੇ ਦਾ ਪਾਣੀ ਕਿਸੇ ਵੀ ਗੁਆਂਢੀ ਸੂਬੇ ...
ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕਰਨਾਟਕ ਹਿਜਾਬ ਪਾਬੰਦੀ ਮਾਮਲੇ ਦੀ ਸੁਣਵਾਈ ਲਈ ਛੇਤੀ ਹੀ ਨਵਾਂ ਬੈਂਚ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸੁਪਰੀਮ ਕੋਰਟ ਵਿਚ ਦੋ ਜੱਜਾਂ ਦੀ ਸਰਬਸੰਮਤੀ ਨਾ ਹੋਣ ਕਾਰਨ ਹੁਣ ਸੁਣਵਾਈ ਤਿੰਨ ਜੱਜਾਂ ਦੇ ਬੈਂਚ ...
ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਿਉਂਕਿ ਜੱਜ ਚੁਣੇ ਨਹੀਂ ਜਾਂਦੇ, ਇਸ ਲਈ ਉਨ੍ਹਾਂ ਨੂੰ ਲੋਕਾਂ ਦੀ ਜਾਂਚ ਪਰਖ ਵਿਚੋਂ ਨਹੀਂ ਲੰਘਣਾ ਪੈਂਦਾ ਪਰ ਲੋਕ ਉਨ੍ਹਾਂ ਨੂੰ ਦੇਖਦੇ ਹਨ ਅਤੇ ਜਿਸ ਢੰਗ ਨਾਲ ਉਹ ਨਿਆਂ ...
ਜੰਮੂ/ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਸੋਮਵਾਰ ਨੂੰ ਸਰਜੀਕਲ ਸਟ੍ਰਾਈਕ 'ਤੇ ਸਵਾਲ ਉਠਾਉਂਦਿਆਂ ਸਰਕਾਰ 'ਤੇ ਝੂਠ ਬੋਲਣ ਦੇ ਦੋਸ਼ ਲਗਾਏ ਹਨ ਅਤੇ ਭਾਜਪਾ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਵਿਰੋਧੀ ਪਾਰਟੀ 'ਤੇ ...
ਨਵੀਂ ਦਿੱਲੀ, 23 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੁਆਰੀਆਂ ਔਰਤਾਂ ਨੂੰ ਸੈਰੋਗੇਰੀ ਭਾਵ ਕਿਰਾਏ ਦੀ ਕੁੱਖ ਦੇ ਅਧਿਕਾਰ ਬਾਰੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ...
ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਖ਼ਤਰਨਾਕ ਕੀਟਨਾਸਕਾਂ 'ਤੇ ਪਾਬੰਦੀ ਨੂੰ ਨਿਯਮਿਤ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੇ ...
ਤਿਰੂਵਨੰਤਪੁਰਮ, 23 ਜਨਵਰੀ (ਏਜੰਸੀ)- ਏਅਰ ਇੰਡੀਆ ਐਕਸਪ੍ਰੈੱਸ ਦੀ ਤਿਰੂਵਨੰਤਪੁਰਮ ਤੋਂ ਮਸਕਟ ਤੇ ਓਮਾਨ ਜਾਣ ਵਾਲੀ ਇਕ ਉਡਾਨ ਨੂੰ ਉਸ ਦੇ ਆਨ-ਬੋਰਡ ਕੰਪਿਊਟਰ ਸਿਸਟਮ 'ਚ ਤਕਨੀਕੀ ਖਰਾਬੀ ਆਉਣ ਕਾਰਨ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਪਰਤਣ ਲਈ ਮਜਬੂਰ ਹੋਣਾ ਪਿਆ ...
ਮੁੰਬਈ, 23 ਜਨਵਰੀ (ਏਜੰਸੀ)-ਛਤਰਪਤੀ ਸ਼ਿਵਾਜੀ ਸੰਬੰਧੀ ਆਪਣੀ ਟਿੱਪਣੀ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਆਪਣਾ ਅਹੁਦਾ ਛੱਡਣ ਦੀ ਇੱਛਾ ...
ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਬੰਧਿਤ 2 ਮਾਮਲਿਆਂ ਦੀ ਜਾਂਚ ਦੇ ਸੰਬੰਧ 'ਚ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਤਹਿਤ 7.90 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਸੰਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX