ਤਾਜਾ ਖ਼ਬਰਾਂ


ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  58 minutes ago
ਪਤੀ ਪਤਨੀ ਦੇ ਰੂਪ ਵਿਚ ਕਿਆਰਾ ਤੇ ਸਿਧਾਰਥ ਦੀਆਂ ਤਸਵੀਰਾਂ ਆਈਆਂ ਸਾਹਮਣੇ
ਤੁਰਕੀ ਵਿਚ ਫ਼ਸੇ ਭਾਰਤੀ ਸੁਰੱਖ਼ਿਅਤ ਹਨ- ਭਾਰਤੀ ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਦੇ ਸੈਕਟਰੀ ਸੰਜੇ ਵਰਮਾ ਨੇ ਕਿਹਾ ਕਿ ਅਸੀਂ ਤੁਰਕੀ ਦੇ ਅਡਾਨਾ ਵਿਚ ਇਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 10 ਭਾਰਤੀ ਪ੍ਰਭਾਵਿਤ ਖ਼ੇਤਰਾਂ ਦੇ ਦੂਰ-ਦੁਰਾਡੇ ਹਿੱਸਿਆਂ ਵਿਚ ਫ਼ਸੇ ਹੋਏ ਹਨ, ਪਰ ਉਹ ਸੁਰੱਖਿਅਤ ਹਨ। ਇਕ ਭਾਰਤੀ ਨਾਗਰਿਕ ਜੋ ਵਪਾਰਕ ਦੌਰੇ ’ਤੇ ਸੀ.....
ਪ੍ਰਧਾਨ ਮੰਤਰੀ ਗੌਤਮ ਅਡਾਨੀ ਦੀ ਰੱਖਿਆ ਕਰ ਰਹੇ ਹਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਵਲੋਂ ਦਿੱਤੇ ਗਏ ਭਾਸ਼ਣ ਸੰਬੰਧੀ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਸੰਤੁਸ਼ਟ ਨਹੀਂ ਹਾਂ। ਇਸ ਵਿਚ ਪੁੱਛਗਿੱਛ ਬਾਰੇ ਕੋਈ ਗੱਲ ਨਹੀਂ ਹੋਈ। ਜੇਕਰ ਉਹ ਗੌਤਮ ਅਡਾਨੀ ਦੋਸਤ ਨਹੀਂ ਹਨ ਤਾਂ ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਜਾਂਚ ਹੋਣੀ ਚਾਹੀਦੀ ਹੈ। ਇਹ.......
ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਮਾਂ ਮਜ਼ਬੂਤ ​​ਹੈ ਤਾਂ ਪੂਰਾ ਪਰਿਵਾਰ ਮਜ਼ਬੂਤ ​​ਹੁੰਦਾ ਹੈ ਅਤੇ ਜੇਕਰ ਪਰਿਵਾਰ ਮਜ਼ਬੂਤ ​​ਹੈ ਤਾਂ ਪੂਰਾ ਸਮਾਜ ਮਜ਼ਬੂਤ ​​ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮਾਵਾਂ-ਭੈਣਾਂ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਅੱਜ ਅਸੀਂ.....
ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਵਲੋਂ ਵੱਡਾ ਸੰਦੇਸ਼- ਆਈ.ਓ.ਸੀ.ਐਲ ਚੇਅਰਮੈਨ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਆਈ.ਓ.ਸੀ.ਐਲ ਦੇ ਚੇਅਰਮੈਨ ਐਸ. ਐਮ ਵੈਦਿਆਇਸ ਕਿਹਾ ਕਿ ਇਸ ਤੋਂ ਵੱਡਾ ਸੰਦੇਸ਼ ਹੋਰ ਨਹੀਂ ਹੋ ਸਕਦਾ ਕਿ ਪ੍ਰਧਾਨ ਮੰਤਰੀ ਅੱਜ ਪਲਾਸਟਿਕ ਬੋਤਲਾਂ ਦੀ ਰੀਸਾਈਕਲਿੰਗ ਤੋਂ ਬਣੀ ਜੈਕਟ ਪਾ ਕੇ ਸੰਸਦ ਵਿਚ ਗਏ। ਮੈਂ ਪ੍ਰਧਾਨ ਮੰਤਰੀ ਦਾ ਧੰਨਵਾਦੀ ਹਾਂ ਕਿ ਉਨ੍ਹਾਂ ਨੇ ਪਲਾਸਟਿਕ ਦੀ ਰੀਸਾਈਕਲਿੰਗ ਨੂੰ ਲੈ ਕੇ ਇੰਨਾ ਵੱਡਾ.......
ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ ਵਿਚ ਚਲਾਈ ਗਈ। ਸਾਡੇ ਕਰੋੜਾਂ ਨਾਗਰਿਕਾਂ ਨੂੰ ਵੈਕਸੀਨ ਦੇ ਮੁਫ਼ਤ ਟੀਕੇ ਦਿੱਤੇ ਗਏ। ਸੰਕਟ ਦੇ ਇਸ ਸਮੇਂ ਵਿਚ ਅਸੀਂ 150 ਤੋਂ ਵੱਧ ਦੇਸ਼ਾਂ ਵਿਚ ਦਵਾਈਆਂ ਅਤੇ ਟੀਕੇ ਪਹੁੰਚਾਏ, ਜਿੱਥੇ ਉਨ੍ਹਾਂ ਦੀ ਲੋੜ ਸੀ। ਅੱਜ ਦੁਨੀਆ ਦੇ.....
ਪੁਲਿਸ ਵਲੋਂ ਲੁੱਟਾਂ ਖ਼ੋਹਾਂ ਤੇ ਫਗਵਾੜਾ ’ਚ ਗੋਲੀ ਚਲਾਉਣ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 3 hours ago
ਕਪੂਰਥਲਾ, 8 ਫਰਵਰੀ (ਅਮਰਜੀਤ ਕੋਮਲ)- ਫਗਵਾੜਾ ਪੁਲਿਸ ਨੇ ਬੀਤੀ 26 ਜਨਵਰੀ ਨੂੰ ਰਾਤ 11 ਵਜੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਸੰਜੇ ਸਚਦੇਵਾ ਨੂੰ ਕਥਿਤ ਤੌਰ ’ਤੇ ਮਾਰ ਦੇਣ ਦੀ ਨੀਅਤ ਨਾਲ ਗੋਲੀ ਮਾਰ ਕੇ ਫ਼ਰਾਰ ਹੋਏ ਲੁੱਟਾਂ ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਪਿਸਟਲ, 10 ਰੌਂਦ, 2 ਮੈਗਜ਼ੀਨ.........
ਰਾਹੁਲ ਗਾਂਧੀ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਹਮਲਾ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ’ਚ ਹੀ ਰਾਹੁਲ ਗਾਂਧੀ ਦਾ ਨਾਂ ਲਏ ਬਿਨਾਂ ਉਨ੍ਹਾਂ ’ਤੇ ਸ਼ਾਇਰਾਨਾ ਅੰਦਾਜ਼ ’ਚ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਕੱਲ੍ਹ ਦੇਖ ਰਿਹਾ ਸੀ ਕਿ ਕੁਝ ਲੋਕਾਂ ਦੇ ਭਾਸ਼ਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉੱਛਲ ਰਹੇ ਸਨ। ਉਨ੍ਹਾਂ ਨੂੰ....
ਰਾਸ਼ਟਰਪਤੀ ਨੇ ਸਾਡਾ ਅਤੇ ਕਰੋੜਾਂ ਭਾਰਤੀਆਂ ਦਾ ਮਾਰਗਦਰਸ਼ਨ ਕੀਤਾ- ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਲੋਕ ਸਭਾ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਮੈਂ ਰਾਸ਼ਟਰਪਤੀ ਦੇ ਸੰਬੋਧਨ ਲਈ ਧੰਨਵਾਦ ਕਰਦਾ ਹਾਂ ਅਤੇ ਇਹ ਮੇਰੀ ਚੰਗੀ ਕਿਸਮਤ ਰਹੀ ਹੈ ਕਿ ਮੈਨੂੰ ਪਹਿਲਾਂ ਵੀ ਕਈ ਵਾਰ ਉਨ੍ਹਾਂ ਦਾ......
ਈ.ਡੀ. ਨੇ ਗੌਤਮ ਮਲਹੋਤਰਾ ਦਾ ਮੰਗਿਆ 14 ਦਿਨਾਂ ਰਿਮਾਂਡ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਈ.ਡੀ. ਨੇ ਐਕਸਾਈਜ਼ ਪੁਲਿਸ ਕੇਸ ਵਿਚ ਗ੍ਰਿਫ਼ਤਾਰ ਗੌਤਮ ਮਲਹੋਤਰਾ ਦਾ 14 ਦਿਨ ਦਾ ਰਿਮਾਂਡ ਮੰਗਿਆ ਹੈ। ਰਾਉਸ ਐਵੇਨਿਊ ਕੋਰਟ ਨੇ ਮਲਹੋਤਰਾ ਦੇ ਈ.ਡੀ. ਹਿਰਾਸਤੀ ਰਿਮਾਂਡ ਦੇ ਦਿਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ, ਜਿਸ ਸੰਬੰਧੀ ਜਲਦੀ ਹੀ ਹੁਕਮ ਕੀਤਾ.......
ਪ੍ਰਧਾਨ ਮੰਤਰੀ ਮੋਦੀ ਦੇ ਵਿਚਾਰ ਅਤੇ ਦਿਲ ਗੰਗਾ ਨਦੀ ਵਾਂਗ ਸ਼ੁੱਧ- ਕਿਰਨ ਰਿਜਿਜੂ
. . .  about 3 hours ago
ਨਵੀਂ ਦਿੱਲੀ, 8 ਫਰਵਰੀ- ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੰਸਦ ਵਿਚ ਬੋਲਦਿਆਂ ਕਿਹਾ ਕਿ 2014 ਤੋਂ ਪਹਿਲਾਂ ਅਖ਼ਬਾਰਾਂ ਵਿਚ ਨਿੱਤ ਨਵੇਂ ਘੁਟਾਲੇ ਸਾਹਮਣੇ ਆ ਰਹੇ ਸਨ ਅਤੇ ਲੋਕਾਂ ਦਾ ਸਿਆਸਤਦਾਨਾਂ ਤੋਂ ਵਿਸ਼ਵਾਸ ਉੱਠ ਰਿਹਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਸਰਕਾਰ ਅਤੇ ਚੁਣੇ ਹੋਏ ਨੁਮਾਇੰਦਿਆਂ ਵਿਚ ਜਨਤਾ ਦਾ ਵਿਸ਼ਵਾਸ ਮੁੜ ਸਥਾਪਿਤ........
'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਕੀਤਾ ਵਿਸ਼ਵਾਸਘਾਤ-ਸੁਖਬੀਰ ਸਿੰਘ ਬਾਦਲ
. . .  about 4 hours ago
ਜਲੰਧਰ, 8 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ ਉੱਪਰ ਝੂਠ ਤੇ ਫ਼ਰੇਬ ਦੀ ਰਾਜਨੀਤੀ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਕਰੋੜਾਂ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ...
ਕੇਰਲ: ਰਨਵੇ ’ਤੋਂ ਉਲਟੀ ਫ਼ਲਾਈਟ
. . .  about 4 hours ago
ਤਿਰੂਵੰਨਤਪੁਰਮ, 8 ਫਰਵਰੀ- ਰਾਜੀਵ ਗਾਂਧੀ ਇੰਸਟੀਚਿਊਟ ਆਫ਼ ਏਵੀਏਸ਼ਨ ਦੀ ਇਕ ਸਿਖਲਾਈ ਫ਼ਲਾਈਟ ਅੱਜ ਤਿਰੂਵਨੰਤਪੁਰਮ ਹਵਾਈ ਅੱਡੇ ’ਤੇ ਟੇਕ-ਆਫ਼ ਦੌਰਾਨ ਰਨਵੇ ਤੋਂ ਉਲਟ ਗਈ। ਇਸ ਹਾਦਸੇ ਵਿਚ.....
ਮਨਰੇਗਾ ਬਜਟ ਦੇ ਵਿਰੋਧ ’ਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਵਲੋਂ ਬੀ.ਡੀ.ਪੀ.ਓ ਦਫ਼ਤਰ ’ਚ ਰੋਸ ਧਰਨਾ
. . .  about 5 hours ago
ਚੋਗਾਵਾਂ, 8 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ ਸੀਟੂ ਦੇ ਸੁਬਾਈ ਸਕੱਤਰ ਤਰਸੇਮ ਸਿੰਘ ਟਪਿਆਲਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਮਨਰੇਗਾ ਬਜਟ ਦੇ ਵਿਰੋਧ ਵਿਚ ਸੈਂਕੜੇ ਕਿਸਾਨਾਂ ਤੇ ਬੀਬੀਆਂ ਨੇ ਬੀ.ਡੀ.ਪੀ.ਓ ਦਫ਼ਤਰ ਚੋਗਾਵਾਂ ਵਿਖੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਨੂੰ ਸੰਬੋਧਨ....
ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਤੋਂ ਬਣੀ ਜੈਕੇਟ ਪਹਿਨ ਸੰਸਦ ਪਹੁੰਚੇ ਪ੍ਰਧਾਨ ਮੰਤਰੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਨ ਲਈ ਸੰਸਦ ਪਹੁੰਚੇ। ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕੱਪੜਿਆਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਜੋ ਜੈਕਟ ਪਹਿਨੀ ਸੀ, ਉਹ ਖ਼ਰਾਬ ਪਲਾਸਟਿਕ ਦੀਆਂ ਬੋਤਲਾਂ ਨੂੰ ਰੀਸਾਈਕਲ......
ਤੁਰਕੀ ਭੁਚਾਲ ਪੀੜਤਾਂ ਦੀ ਮਦਦ ਲਈ ਭਾਰਤੀ ਹਵਾਈ ਸੈਨਾ ਦਾ ਚੌਥਾ ਜਹਾਜ਼ ਪਹੁੰਚਿਆ
. . .  about 5 hours ago
ਅੰਕਾਰਾ, 8 ਫਰਵਰੀ- ਤੁਰਕੀ ਦੇ ਭੁਚਾਲ ਪੀੜਤਾਂ ਲਈ ਰਾਹਤ ਸਮਗਰੀ ਲੈ ਕੇ ਜਾ ਰਿਹਾ ਭਾਰਤੀ ਹਵਾਈ ਸੈਨਾ ਦਾ ਚੌਥਾ ਸੀ 17 ਜਹਾਜ਼ ਅੱਜ ਅਡਾਨਾ ਵਿਚ....
ਤੁਰਕੀ, ਸੀਰੀਆ ਭੁਚਾਲ: ਨਾਟੋ ਦੇਸ਼ਾਂ ਨੇ ਝੁਕਾਏ ਅੱਧੇ ਝੰਡੇ
. . .  about 5 hours ago
ਬ੍ਰਸੇਲਜ਼ (ਬੈਲਜੀਅਮ), 8 ਫਰਵਰੀ- ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਸਾਰੇ 30 ਮੈਂਬਰ ਦੇਸ਼ਾਂ ਨੇ ਇਸ ਹਫ਼ਤੇ ਦੇ ਸ਼ੁਰੂ ਵਿਚ ਤੁਰਕੀ ਅਤੇ ਸੀਰੀਆ ਵਿਚ ਆਏ ਵਿਨਾਸ਼ਕਾਰੀ ਭੁਚਾਲ ਕਾਰਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਦੇ ਸਨਮਾਨ ਵਿਚ ਆਪਣੇ ਝੰਡੇ ਬ੍ਰਸੇਲਜ਼ ਵਿਚ ਗਠਜੋੜ ਦੇ........
ਜੰਮੂ ਕਸ਼ਮੀਰ ਵਿਚ ਗੁੰਡਾਰਾਜ ਹੈ- ਮਹਿਬੂਬਾ ਮੁਫ਼ਤੀ
. . .  about 5 hours ago
ਨਵੀਂ ਦਿੱਲੀ, 8 ਫਰਵਰੀ- ਪੀ.ਡੀ.ਪੀ. ਨੇਤਾ ਮਹਿਬੂਬਾ ਮੁਫ਼ਤੀ ਨੇ ਕਸ਼ਮੀਰ ਵਿਚ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਕਬਜ਼ੇ ਵਿਰੋਧੀ ਮੁਹਿੰਮ ਵਿਰੁੱਧ ਦਿੱਲੀ ਵਿਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ’ਚ ਗੁੰਡਾ ਰਾਜ ਹੈ ਅਤੇ ਇਹ ਅਫ਼ਗਾਨਿਸਤਾਨ ਵਾਂਗ ਤਬਾਹ ਹੋ ਰਿਹਾ ਹੈ। ਪੁਲਿਸ ਵਲੋਂ ਮਹਿਬੂਬਾ ਮੁਫ਼ਤੀ....
ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬੀ ਕਾਰੋਬਾਰੀ ਗੌਤਮ ਮਲਹੋਤਰਾ ਗਿ੍ਫ਼ਤਾਰ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਆਬਕਾਰੀ ਨੀਤੀ 2021-22 ਮਨੀ ਲਾਂਡਰਿੰਗ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਦੇ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫ਼ਤਾਰ....
ਵਪਾਰਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਵੇਚਿਆ ਗਿਆ ਜੀ.ਵੀ.ਕੇ ਹਵਾਈ ਅੱਡਾ- ਉਪ ਚੇਅਰਮੈਨ ਜੀ.ਵੀ.ਕੇ ਗਰੁੱਪ
. . .  about 6 hours ago
ਮਹਾਰਾਸ਼ਟਰ, 8 ਫਰਵਰੀ- ਅਡਾਨੀ ਗਰੁੱਪ ’ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ’ਤੇ ਜੀ.ਵੀ.ਕੇ. ਗਰੁੱਪ ਦੇ ਉਪ ਚੇਅਰਮੈਨ ਵੀ. ਸੰਜੇ ਰੈਡੀ ਨੇ ਕਿਹਾ ਕਿ ਜਿੱਥੋਂ ਤੱਕ ਜੀ.ਵੀ.ਕੇ. ਦੇ ਮੁੰਬਈ ਹਵਾਈ ਅੱਡੇ ਨੂੰ ਵੇਚਣ ਦਾ ਸਵਾਲ ਹੈ, ਸਾਡੇ ’ਤੇ ਗੌਤਮ ਅਡਾਨੀ ਜਾਂ ਸਰਕਾਰ ਦਾ ਕੋਈ ਦਬਾਅ ਨਹੀਂ ਸੀ। ਅਸੀਂ ਵਪਾਰਕ....
6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ ਪਹੁੰਚੇ ਸੀਰੀਆ- ਭਾਰਤੀ ਵਿਦੇਸ਼ ਮੰਤਰਾਲਾ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ 6 ਟਨ ਤੋਂ ਵੱਧ ਐਮਰਜੈਂਸੀ ਰਾਹਤ ਮਦਦ ਸਮੇਤ 3 ਟਰੱਕ-ਸੁਰੱਖ਼ਿਆਤਮਕ ਗੇਅਰ, ਐਮਰਜੈਂਸੀ ਵਰਤੋਂ ਦੀਆਂ ਦਵਾਈਆਂ, ਈ.ਸੀ.ਜੀ. ਮਸ਼ੀਨਾਂ ਅਤੇ ਹੋਰ ਮੈਡੀਕਲ ਵਸਤੂਆਂ ਸੀਰੀਆ ਪਹੁੰਚ ਗਈਆਂ ਹਨ। ਇਹ ਟਰੱਕ ਦਮਿਸ਼ਕ ਹਵਾਈ ਅੱਡੇ ’ਤੇ ਸਥਾਨਕ ਪ੍ਰਸ਼ਾਸਨ ਅਤੇ.....
ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 6 hours ago
ਅੰਮ੍ਰਿਤਸਰ, 8 ਫਰਵਰੀ (ਜਸਵੰਤ ਸਿੰਘ ਜੱਸ)- ਝਾਰਖ਼ੰਡ ਦੇ ਮੁੱਖ ਮੰਤਰੀ ਸ੍ਰੀ ਹੇਮੰਤ ਸੋਰੇਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਸੂਚਨਾ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ......
ਘੁਸਪੈਠ ਕਰਨ ਆਏ ਪਾਕਿਸਤਾਨੀ ਡਰੋਨ ’ਤੇ ਬੀ.ਐਸ.ਐਫ਼. ਵਲੋਂ ਫ਼ਾਇਰਿੰਗ
. . .  about 6 hours ago
ਅੰਮ੍ਰਿਤਸਰ, 8 ਫਰਵਰੀ - ਬੀ.ਐਸ.ਐਫ਼ ਨੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾਪੀਰ ਸਰਹੱਦੀ ਚੌਕੀ ਵਿਖੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖ਼ੇਤਰ ਵਿਚ ਘੁਸਪੈਠ ਕਰਨ ਵਾਲੇ ਇਕ ਡਰੋਨ ਦਾ ਪਤਾ ਲਗਾਇਆ ਹੈ। ਬੀ.ਐਸ.ਐਫ਼. ਦੇ ਜਵਾਨਾਂ ਨੇ ਡਰੋਨ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ........
ਐਨ.ਡੀ.ਆਰ.ਐਫ਼. ਦੀ ਤੀਜੀ ਟੀਮ ਤੁਰਕੀ ਲਈ ਰਵਾਨਾ
. . .  about 6 hours ago
ਲਖਨਊ, 8 ਫਰਵਰੀ- ਵਾਰਾਣਸੀ ਦੇ ਡਿਪਟੀ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ ਤੱਕ 2 ਟੀਮਾਂ ਮਦਦ ਲਈ ਤੁਰਕੀ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ ਹੁਣ ਤੀਜੀ ਐਨ.ਡੀ.ਆਰ.ਐਫ਼ ਟੀਮ ਵਾਰਾਣਸੀ ਤੋਂ ਰਵਾਨਾ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿਚ 51 ਮੈਂਬਰ, ਕੈਨਾਇਨ ਸਕੁਐਡ.....
ਅਡਾਨੀ ਵਿਵਾਦ ਨੂੰ ਲੈ ਕੇ ਵੱਖ ਵੱਖ ਪਾਰਟੀਆਂ ਵਲੋਂ ਪ੍ਰਦਰਸ਼ਨ
. . .  about 6 hours ago
ਨਵੀਂ ਦਿੱਲੀ, 8 ਫਰਵਰੀ- ਅਡਾਨੀ ਵਿਵਾਦ ਨਾਲ ਸੰਬੰਧਤ ਜੇ.ਪੀ.ਸੀ. ਜਾਂਚ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ, ਬੀ.ਆਰ.ਐਸ., ਸ਼ਿਵ ਸੈਨਾ (ਊਧਵ ਠਾਕਰੇ) ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਪਹਿਲਾ ਸਫ਼ਾ

21 ਟਾਪੂਆਂ ਦੇ ਨਾਂਅ ਪਰਮਵੀਰ ਚੱਕਰ ਜੇਤੂਆਂ ਦੇ ਨਾਂਅ 'ਤੇ ਰੱਖੇ

ਮੋਦੀ ਨੇ ਨੇਤਾਜੀ ਸਮਾਰਕ ਮਾਡਲ ਦਾ ਵੀ ਕੀਤਾ ਉਦਘਾਟਨ

ਨਵੀਂ ਦਿੱਲੀ, 23 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਰਾਕਰਮ ਦਿਵਸ ਮੌਕੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ 21 ਸਭ ਤੋਂ ਵੱਡੇ ਟਾਪੂਆਂ ਦੇ ਨਾਂਅ ਪਰਮਵੀਰ ਚੱਕਰ ਜੇਤੂਆਂ ਦੇ ਨਾਂਅ 'ਤੇ ਕਰਨ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਚ ਨਹੀਂ ਨਜ਼ਰ ਆਵੇਗੀ ਪੰਜਾਬ ਦੀ ਝਾਕੀ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 23 ਜਨਵਰੀ-ਇਸ ਵਾਰ ਗਣਤੰਤਰ ਦਿਵਸ ਮੌਕੇ ਦਿੱਲੀ ਦੇ ਕਰਤੱਵਯ ਪੱਥ ਤੋਂ ਨਿਕਲਣ ਵਾਲੀਆਂ ਝਾਕੀਆਂ 'ਚ ਪੰਜਾਬ ਦੀ ਝਾਕੀ ਸ਼ਾਮਿਲ ਨਹੀਂ ਹੋਵੇਗੀ। ਸਾਲ 2017 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਗਣਤੰਤਰ ਦਿਵਸ ਦੀਆਂ ਝਾਕੀਆਂ 'ਚ ਪੰਜਾਬ ਦੀ ...

ਪੂਰੀ ਖ਼ਬਰ »

ਭਾਰਤੀ ਜਲ ਸੈਨਾ ਦੀ ਤਾਕਤ 'ਚ ਵਾਧਾ

ਪਣਡੁੱਬੀ 'ਵਗੀਰ' ਸੈਨਾ 'ਚ ਸ਼ਾਮਿਲ

ਮੁੰਬਈ, 23 ਜਨਵਰੀ (ਏਜੰਸੀ)-ਪਣਡੁੱਬੀ ਆਈ.ਐਨ.ਐਸ. ਵਗੀਰ ਨੂੰ ਭਾਰਤੀ ਜਲ ਸੈਨਾ 'ਚ ਸ਼ਾਮਿਲ ਕੀਤਾ ਗਿਆ। ਇਹ ਕਲਵਰੀ ਕਲਾਸ ਪਣਡੁੱਬੀਆਂ ਦੀ 5ਵੀਂ ਪਣਡੁੱਬੀ ਹੈ, ਜਿਸ ਨਾਲ ਜਲ ਸੈਨਾ ਦੀ ਤਾਕਤ ਨੂੰ ਹੋਰ ਹੁਲਾਰਾ ਮਿਲੇਗਾ। ਆਈ.ਐਨ.ਐਸ. ਵਗੀਰ, ਜਿਸ ਨੂੰ ਮਜ਼ਾਗਨ ਡੌਕ ਸ਼ਿਪ ਬਿਲਡਰਜ਼ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਜ਼ਾ ਮੁਆਫ਼ੀ ਦੀ ਸਕੀਮ ਦਾ ਪੰਜਾਬ 'ਚ ਕਿਸੇ ਨੂੰ ਲਾਭ ਨਹੀਂ ਮਿਲਿਆ

26 ਜਨਵਰੀ ਨੂੰ 51 ਕੈਦੀਆਂ ਦੀ ਰਿਹਾਈ ਸਿਰੇ ਨਾ ਚੜ੍ਹ ਸਕੀ

ਹਰਕਵਲਜੀਤ ਸਿੰਘ ਚੰਡੀਗੜ੍ਹ, 23 ਜਨਵਰੀ-ਭਾਰਤ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਪ੍ਰੋਗਰਾਮ ਅਧੀਨ ਰਾਜਾਂ ਨੂੰ 15 ਅਗਸਤ, 2022 ਅਤੇ 26 ਜਨਵਰੀ 2023 ਤੇ 15 ਅਗਸਤ, 2023 ਨੂੰ ਜੇਲ੍ਹਾਂ ਵਿਚਲੇ ਕੈਦੀਆਂ ਨੂੰ ਸਜ਼ਾ ਵਿਚ ਛੋਟ ਦੀ ...

ਪੂਰੀ ਖ਼ਬਰ »

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਸਿਲੇਬਸ ਬਦਲ ਕੇ ਪੰਜਾਬੀ ਭਾਸ਼ਾ ਨੂੰ ਕੀਤਾ ਦਰਕਿਨਾਰ

ਦਿੜ੍ਹਬਾ ਮੰਡੀ, 23 ਜਨਵਰੀ (ਹਰਪ੍ਰੀਤ ਸਿੰਘ ਕੋਹਲੀ) -ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬੀ ਭਾਸ਼ਾ ਦੇ ਪੱਧਰ ਨੂੰ ਉੱਪਰ ਚੁੱਕਣ ਲਈ ਸਰਕਾਰੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਯਤਨਾਂ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਇਸ ਦੀ ਤਾਜ਼ਾ ਉਦਾਹਰਨ ...

ਪੂਰੀ ਖ਼ਬਰ »

7 ਆਈ.ਪੀ.ਐਸ. ਅਧਿਕਾਰੀਆਂ ਨੂੰ ਡੀ.ਜੀ.ਪੀ. ਬਣਾਇਆ

* ਸੂਬੇ 'ਚ ਪਹਿਲਾਂ 5 ਅਧਿਕਾਰੀ ਡੀ.ਜੀ.ਪੀ. ਰੈਂਕ 'ਚ ਤੇ 3 ਕੇਂਦਰੀ ਡੈਪੂਟੇਸ਼ਨ 'ਤੇ * ਪਹਿਲੀ ਵਾਰ ਪੰਜਾਬ ਕਾਡਰ 'ਚ 15 ਅਧਿਕਾਰੀਆਂ ਕੋਲ ਹੋਵੇਗਾ ਡੀ.ਜੀ.ਪੀ. ਦਾ ਰੈਂਕ

ਚੰਡੀਗੜ੍ਹ, 23 ਜਨਵਰੀ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ ਸੂਬੇ ਦੇ 1993 ਬੈਚ ਦੇ 7 ਪੁਲਿਸ ਅਧਿਕਾਰੀਆਂ ਨੂੰ ਡੀ.ਜੀ.ਪੀ. ਰੈਂਕ ਦੇਣ ਨਾਲ ਪੰਜਾਬ ਕਾਡਰ ਵਿਚ ਇਸ ਵੇਲੇ 15 ਅਧਿਕਾਰੀ ਡੀ.ਜੀ.ਪੀ. ਰੈਂਕ ਦੇ ਹੋ ਜਾਣਗੇ। ਸੂਬੇ ਦੇ 3 ਪੁਲਿਸ ਅਧਿਕਾਰੀ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ

* ਭਾਜਪਾ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਦੀ ਬੈਠਕ 'ਚ ਲਏ ਅਹਿਮ ਫ਼ੈਸਲੇ * ਹਰ ਵਰਗ ਨੂੰ ਨਾਲ ਲੈ ਕੇ ਨਸ਼ਿਆਂ ਖ਼ਿਲਾਫ਼ ਮੁਹਿੰਮ ਛੇੜਨ ਦਾ ਫ਼ੈਸਲਾ

ਹਰਮਿੰਦਰ ਸਿੰਘ ਅੰਮ੍ਰਿਤਸਰ, 23 ਜਨਵਰੀ-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਅੰਮ੍ਰਿਤਸਰ 'ਚ ਹੋਈ ਦੋ ਰੋਜ਼ਾ ਕਾਰਜਕਾਰਨੀ ਦੀ ਬੈਠਕ ਦੌਰਾਨ ਪੰਜਾਬ ਨਾਲ ਜੁੜੇ ਪਾਣੀ ਦੇ ਮੁੱਦਿਆਂ ਨੂੰ ਲੈ ਕੇ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਸੂਬੇ ਦਾ ਪਾਣੀ ਕਿਸੇ ਵੀ ਗੁਆਂਢੀ ਸੂਬੇ ...

ਪੂਰੀ ਖ਼ਬਰ »

ਹਿਜਾਬ ਮਾਮਲਾ : ਸੁਪਰੀਮ ਕੋਰਟ 'ਚ ਮੁੜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 23 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕਰਨਾਟਕ ਹਿਜਾਬ ਪਾਬੰਦੀ ਮਾਮਲੇ ਦੀ ਸੁਣਵਾਈ ਲਈ ਛੇਤੀ ਹੀ ਨਵਾਂ ਬੈਂਚ ਬਣਾਉਣ ਦਾ ਫ਼ੈਸਲਾ ਕੀਤਾ ਹੈ। ਸੁਪਰੀਮ ਕੋਰਟ ਵਿਚ ਦੋ ਜੱਜਾਂ ਦੀ ਸਰਬਸੰਮਤੀ ਨਾ ਹੋਣ ਕਾਰਨ ਹੁਣ ਸੁਣਵਾਈ ਤਿੰਨ ਜੱਜਾਂ ਦੇ ਬੈਂਚ ...

ਪੂਰੀ ਖ਼ਬਰ »

ਜੱਜਾਂ ਨੂੰ ਚੋਣ ਪ੍ਰਕਿਰਿਆ ਦਾ ਸਾਹਮਣਾ ਨਹੀਂ ਕਰਨਾ ਪੈਂਦਾ-ਰਿਜਿਜੂ

ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਅੱਜ ਕਿਹਾ ਕਿ ਕਿਉਂਕਿ ਜੱਜ ਚੁਣੇ ਨਹੀਂ ਜਾਂਦੇ, ਇਸ ਲਈ ਉਨ੍ਹਾਂ ਨੂੰ ਲੋਕਾਂ ਦੀ ਜਾਂਚ ਪਰਖ ਵਿਚੋਂ ਨਹੀਂ ਲੰਘਣਾ ਪੈਂਦਾ ਪਰ ਲੋਕ ਉਨ੍ਹਾਂ ਨੂੰ ਦੇਖਦੇ ਹਨ ਅਤੇ ਜਿਸ ਢੰਗ ਨਾਲ ਉਹ ਨਿਆਂ ...

ਪੂਰੀ ਖ਼ਬਰ »

ਦਿਗਵਿਜੈ ਸਿੰਘ ਨੇ ਸਰਜੀਕਲ ਸਟ੍ਰਾਈਕ 'ਤੇ ਮੁੜ ਚੁੱਕੇ ਸਵਾਲ

ਜੰਮੂ/ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਸੋਮਵਾਰ ਨੂੰ ਸਰਜੀਕਲ ਸਟ੍ਰਾਈਕ 'ਤੇ ਸਵਾਲ ਉਠਾਉਂਦਿਆਂ ਸਰਕਾਰ 'ਤੇ ਝੂਠ ਬੋਲਣ ਦੇ ਦੋਸ਼ ਲਗਾਏ ਹਨ ਅਤੇ ਭਾਜਪਾ ਨੇ ਇਸ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਵਿਰੋਧੀ ਪਾਰਟੀ 'ਤੇ ...

ਪੂਰੀ ਖ਼ਬਰ »

ਕੁਆਰੀਆਂ ਔਰਤਾਂ ਨੂੰ ਸੈਰੋਗੇਸੀ ਦੇ ਅਧਿਕਾਰ ਸੰਬੰਧੀ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 23 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੁਆਰੀਆਂ ਔਰਤਾਂ ਨੂੰ ਸੈਰੋਗੇਰੀ ਭਾਵ ਕਿਰਾਏ ਦੀ ਕੁੱਖ ਦੇ ਅਧਿਕਾਰ ਬਾਰੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਜੈ ਰਸਤੋਗੀ ਅਤੇ ਜਸਟਿਸ ਬੇਲਾ ਐੱਮ. ਤ੍ਰਿਵੇਦੀ ਦੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਖ਼ਤਰਨਾਕ ਕੀਟਨਾਸਕਾਂ ਖ਼ਿਲਾਫ਼ ਚੁੱਕੇ ਕਦਮਾਂ ਦੀ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 23 ਜਨਵਰੀ (ਏਜੰਸੀ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਨੂੰ ਖ਼ਤਰਨਾਕ ਕੀਟਨਾਸਕਾਂ 'ਤੇ ਪਾਬੰਦੀ ਨੂੰ ਨਿਯਮਿਤ ਕਰਨ ਲਈ ਚੁੱਕੇ ਗਏ ਕਦਮਾਂ ਦੀ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਦੀ ਅਗਵਾਈ ਵਾਲੇ ...

ਪੂਰੀ ਖ਼ਬਰ »

ਤਕਨੀਕੀ ਖਰਾਬੀ ਕਾਰਨ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਵਾਪਸ ਪਰਤੀ

ਤਿਰੂਵਨੰਤਪੁਰਮ, 23 ਜਨਵਰੀ (ਏਜੰਸੀ)- ਏਅਰ ਇੰਡੀਆ ਐਕਸਪ੍ਰੈੱਸ ਦੀ ਤਿਰੂਵਨੰਤਪੁਰਮ ਤੋਂ ਮਸਕਟ ਤੇ ਓਮਾਨ ਜਾਣ ਵਾਲੀ ਇਕ ਉਡਾਨ ਨੂੰ ਉਸ ਦੇ ਆਨ-ਬੋਰਡ ਕੰਪਿਊਟਰ ਸਿਸਟਮ 'ਚ ਤਕਨੀਕੀ ਖਰਾਬੀ ਆਉਣ ਕਾਰਨ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਪਰਤਣ ਲਈ ਮਜਬੂਰ ਹੋਣਾ ਪਿਆ ...

ਪੂਰੀ ਖ਼ਬਰ »

ਮਹਾਰਾਸ਼ਟਰ ਦੇ ਰਾਜਪਾਲ ਨੇ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ

ਮੁੰਬਈ, 23 ਜਨਵਰੀ (ਏਜੰਸੀ)-ਛਤਰਪਤੀ ਸ਼ਿਵਾਜੀ ਸੰਬੰਧੀ ਆਪਣੀ ਟਿੱਪਣੀ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਮਣੇ ਆਪਣਾ ਅਹੁਦਾ ਛੱਡਣ ਦੀ ਇੱਛਾ ...

ਪੂਰੀ ਖ਼ਬਰ »

ਈ.ਡੀ. ਵਲੋਂ ਗੁਰਦੀਪ ਸਿੰਘ ਰਾਣੋ ਤੇ ਰਾਜੇਸ਼ ਕੁਮਾਰ ਦੀ 7.90 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 23 ਜਨਵਰੀ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸੰਬੰਧਿਤ 2 ਮਾਮਲਿਆਂ ਦੀ ਜਾਂਚ ਦੇ ਸੰਬੰਧ 'ਚ ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਤਹਿਤ 7.90 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਸ ਸੰਬੰਧੀ ਈ.ਡੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਦਾ ਮਾਮਲਾ ਪੰਜਾਬ ਪੁਲਿਸ ਵਲੋਂ ਗੁਰਦੀਪ ਸਿੰਘ ਰਾਣੋ ਤੇ ਰਾਜੇਸ਼ ਕੁਮਾਰ ਵਿਰੁੱਧ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ ਤਹਿਤ ਦਰਜ ਕੀਤੀਆਂ ਵੱਖ-ਵੱਖ ਐਫ.ਆਈ.ਆਰਜ਼ 'ਚੋਂ ਉਪਜਿਆ ਹੈ। ਈ.ਡੀ. ਨੇ ਹਵਾਲਾ ਰਾਸ਼ੀ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਦੀਆਂ ਅਪਰਾਧਕ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜ਼ਬਤ ਕੀਤੀਆਂ ਜਾਇਦਾਦਾਂ 'ਚ ਗੁਰਦੀਪ ਸਿੰਘ ਰਾਣੋ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ ਪੰਜਾਬ 'ਚ 16 ਅਚੱਲ ਜਾਇਦਾਦਾਂ (ਜ਼ਮੀਨ ਤੇ ਇਮਾਰਤ) ਤੇ ਰਾਜੇਸ਼ ਕੁਮਾਰ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ 11 ਅਚੱਲ ਜਾਇਦਾਦਾਂ ਸ਼ਾਮਿਲ ਹਨ। ਕੇਂਦਰੀ ਜਾਂਚ ਏਜੰਸੀ ਨੇ ਇਕ ਬਿਆਨ 'ਚ ਕਿਹਾ ਕਿ ਜਾਇਦਾਦਾਂ 'ਚ ਬੈਂਕ ਖਾਤਿਆਂ 'ਚ ਬਕਾਇਆ, ਨਕਦੀ ਤੇ ਸੋਨੇ ਦੇ ਗਹਿਣੇ ਵਰਗੀਆਂ ਚੱਲ ਜਾਇਦਾਦਾਂ ਵੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX