ਸੂਬੇ ਭਰ 'ਚ ਲੋਕਾਂ ਵਲੋਂ ਵਿਰੋਧ-ਕਈ ਥਾਈਾ ਪ੍ਰਦਰਸ਼ਨ
ਜਸਪਾਲ ਸਿੰਘ
ਜਲੰਧਰ, 27 ਜਨਵਰੀ-ਪੰਜਾਬ ਸਰਕਾਰ ਵਲੋਂ ਦੂਸਰੇ ਪੜਾਅ ਤਹਿਤ ਅੱਜ ਖੋਲ੍ਹੇ ਗਏ 'ਆਮ ਆਦਮੀ ਕਲੀਨਿਕਾਂ' ਦਾ ਸੂਬੇ ਭਰ 'ਚ ਜ਼ੋਰਦਾਰ ਵਿਰੋਧ ਸ਼ੁਰੂ ਹੋ ਗਿਆ ਹੈ | ਦਹਾਕਿਆਂ ਤੋਂ ਸਿਹਤ ਸੇਵਾਵਾਂ ...
ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 27 ਜਨਵਰੀ-ਭਗਵੰਤ ਮਾਨ ਸਰਕਾਰ ਵਲੋਂ ਅੱਜ ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ 'ਤੇ ਖੋਲ੍ਹੇ ਆਮ ਆਦਮੀ ਕਲੀਨਿਕਾਂ ਸੰਬੰਧੀ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਇਹ ਸਿਰਫ਼ ਤੇ ਸਿਰਫ਼ ਇਕ ਡਰਾਮੇਬਾਜ਼ੀ ਹੈ, ਇਸ ਤੋਂ ਸਿਵਾਏ ਹੋਰ ਕੁਝ ਨਹੀਂ ਹੈ, ਕਿਉਂਕਿ ਸਰਕਾਰ ਵਲੋਂ ਇਨ੍ਹਾਂ ਕਲੀਨਿਕਾਂ ਲਈ ਕੋਈ ਨਵੀਂ ਇਮਾਰਤ ਨਹੀਂ ਬਣਾਈ ਗਈ, ਸਗੋਂ ਪੁਰਾਣੇ ਬਣੇ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਦੀ ਲੀਪਾ-ਪੋਚੀ ਕਰਕੇ ਆਮ ਆਦਮੀ ਕਲੀਨਿਕ 'ਚ ਤਬਦੀਲ ਕਰ ਦਿੱਤਾ ਗਿਆ ਹੈ | ਇਹ ਵਿਚਾਰ ਅੱਜ ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪ੍ਰਗਟਾਏ | ਮਜੀਠੀਆ ਨੇ ਕਿਹਾ ਕਿ ਇੱਥੇ ਹੀ ਬਸ ਨਹੀਂ ਇਨ੍ਹਾਂ ਪੁਰਾਣੀਆਂ ਇਮਾਰਤਾਂ, ਜਿਨ੍ਹਾਂ ਵਿਚ ਕੁਝ ਅਸੁਰੱਖਿਅਤ ਵੀ ਹਨ ਨੂੰ , ਬੜੇ ਥੋੜ੍ਹੇ ਜਿਹੇ ਖ਼ਰਚੇ ਨਾਲ ਮੂੰਹ ਮੱਥਾ ਸੰਵਾਰ ਕੇ ਕਰੋੜਾਂ ਰੁਪਿਆਂ ਦਾ ਖਰਚਾ ਦਿਖਾਇਆ ਗਿਆ ਹੈ, ਜੋ ਕਿ ਇਕ ਬਹੁਤ ਵੱਡਾ ਘੁਟਾਲਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਹਤ ਸਕੱਤਰ ਸ੍ਰੀ ਅਜੋਏ ਸ਼ਰਮਾ ਦੀ ਬਦਲੀ ਇਸ ਕਰਕੇ ਕਰ ਦਿੱਤੀ ਗਈ ਕਿ ਸਰਕਾਰ 10 ਕਰੋੜ ਰੁਪਏ ਇਨ੍ਹਾਂ ਕਲੀਨਿਕਾਂ 'ਤੇ ਖਰਚਾ ਦਰਸਾ ਕੇ ਵਿਭਾਗ ਵਲੋਂ 30 ਕਰੋੜ ਰੁਪਏ ਆਮ ਆਦਮੀ ਕਲੀਨਿਕਾਂ ਦੀ ਇਸ਼ਤਿਹਾਰਬਾਜ਼ੀ 'ਤੇ ਪ੍ਰਚਾਰ ਲਈ ਮੰਗ ਰਹੀ ਸੀ, ਜੋ ਸ੍ਰੀ ਅਜੋਏ ਸ਼ਰਮਾ ਨੇ ਦੇਣ ਤੋਂ ਅਸਮਰੱਥਾ ਪ੍ਰਗਟਾਈ | ਅਕਾਲੀ ਆਗੂ ਨੇ 1999 ਵਿਚ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ 300ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਪੰਜ ਪਿਆਰਿਆਂ ਦੇ ਨਾਂਅ 'ਤੇ ਸਥਾਪਿਤ ਕੀਤੇ ਸੈਟੇਲਾਈਟ ਕੇਂਦਰਾਂ ਦੇ ਨਾਂਅ ਬਦਲਣ ਦੇ ਤਰੀਕੇ 'ਤੇ ਵੀ ਜ਼ੋਰਦਾਰ ਰੋਸ ਪ੍ਰਗਟ ਕੀਤਾ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦਾ ਨਾਂਅ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਲਗਾ ਕੇ ਉਸ ਦੇ ਨਾਲ ਆਮ ਆਦਮੀ ਪਾਰਟੀ ਕਲੀਨਿਕ ਲਿਖ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਇਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ ਤਾਂ ਆਪ ਸਰਕਾਰ ਨੇ ਸਿਰਫ਼ ਇਕ ਛੋਟੀ ਜਿਹੀ ਪੱਟੀ 'ਤੇ ਪੰਜ ਪਿਆਰਿਆਂ ਦੇ ਨਾਂਅ ਲਿਖ ਦਿੱਤੇ ਹਨ, ਜਦੋਂਕਿ ਮੁੱਖ ਮੰਤਰੀ ਦੀ ਤਸਵੀਰ ਵੱਡੀ ਕਰ ਕੇ ਲਗਾਈ ਹੈ | ਸ. ਮਜੀਠੀਆ ਨੇ ਕਿਹਾ ਕਿ ਇਸ ਸਾਰੇ ਮਾਮਲੇ ਨੂੰ ਲੈ ਕੇ ਜਲਦੀ ਹੀ ਅਕਾਲੀ ਦਲ ਦਾ ਇਕ ਵਫ਼ਦ ਰਾਜਪਾਲ ਪੰਜਾਬ ਨੂੰ ਮਿਲ ਕੇ ਜਾਂਚ ਦੀ ਮੰਗ ਕਰੇਗਾ |
ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ
ਅੰਮਿ੍ਤਸਰ, 27 ਜਨਵਰੀ-ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਮੁਹੱਲਾ ਕਲੀਨਿਕਾਂ 'ਚ ਗੁਰੂ ਨਗਰੀ ਅੰਮਿ੍ਤਸਰ ਵਿਚ ਕਰੀਬ ਢਾਈ ਦਹਾਕੇ ਪਹਿਲਾਂ ਤਤਕਾਲੀ ਅਕਾਲੀ ਦਲ ਦੀ ਸਰਕਾਰ ਵਲੋਂ ਸੰਨ 1999 ਵਿਚ 300 ...
ਨਵੀਂ ਦਿੱਲੀ, 27 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ 'ਪ੍ਰੀਕਸ਼ਾ ਪੇ ਚਰਚਾ' ਦੇ ਛੇਵੇਂ ਅੰਕ 'ਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਪ੍ਰੀਖਿਆ 'ਚ ਸਫਲ ਹੋਣ ਸਮੇਂ ਦਾ ਸਹੀ ...
ਨਵੀਂ ਦਿੱਲੀ, 27 ਜਨਵਰੀ (ਉਪਮਾ ਡਾਗਾ ਪਾਰਥ)-ਭਾਰਤ ਨੇ ਸਿੰਧੂ ਜਲ ਸਮਝੌਤੇ 'ਚ ਸੋਧ ਲਈ ਪਾਕਿਸਤਾਨ ਨੂੰ ਨੋਟਿਸ ਜਾਰੀ ਕੀਤਾ ਹੈ | 1960 'ਚ ਹੋਏ ਪਾਣੀਆਂ ਦੇ ਇਸ ਸਮਝੌਤੇ 'ਚ ਭਾਰਤ ਨੇ ਪਹਿਲੀ ਵਾਰ ਇਸ 'ਚ ਸੋਧ ਦੀ ਮੰਗ ਕੀਤੀ ਹੈ | ਸਰਕਾਰੀ ਹਲਕਿਆਂ ਮੁਤਾਬਿਕ ਪਾਕਿਸਤਾਨ ਵਲੋਂ ...
ਖਨਾਬਾਲ (ਜੰਮੂ ਕਸ਼ਮੀਰ), 27 ਜਨਵਰੀ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬਨਿਹਾਲ 'ਚ 'ਭਾਰਤ ਜੋੜੋ ਯਾਤਰਾ' ਰੋਕ ਦਿੱਤੀ ਗਈ ਹੈ | ਕਾਂਗਰਸ ਦਾ ਦੋਸ਼ ਹੈ ਕਿ ਯਾਤਰਾ ਨੂੰ ਘਾਟੀ ਜਾਣ ਲਈ ਲੋੜੀਂਦੀ ਸੁਰੱਖਿਆ ਨਹੀਂ ਮਿਲ ਰਹੀ ਹੈ | ਰਾਹੁਲ ਗਾਂਧੀ ਯਾਤਰਾ ਨੂੰ ...
ਕੋਲਕਾਤਾ, 27 ਜਨਵਰੀ (ਏਜੰਸੀ)-ਪੂਰਬੀ ਕਮਾਨ ਦੇ ਮੁਖੀ ਲੈਫ਼ਟੀਨੈਂਟ ਜਨਰਲ ਆਰ.ਪੀ. ਕਲਿਤਾ ਨੇ ਕਿਹਾ ਕਿ ਚੀਨ ਦੇ ਨਾਲ ਪੂਰਬੀ ਸਰਹੱਦ 'ਤੇ ਸਥਿਤੀ ਸਥਿਰ ਹੈ ਅਤੇ ਸੈਨਾ ਹਰ ਹਾਲਾਤ ਦਾ ਸਾਹਮਣਾ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਮੈਂ ਦੇਸ਼ ਨੂੰ ਭਰੋਸਾ ਦਿੰਦਾ ਹਾਂ ਕਿ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਬੀ.ਬੀ.ਸੀ. ਦੀ ਵਿਵਾਦਤ ਡਾਕੂਮੈਂਟਰੀ ਵਿਖਾਉਣ ਦੀ ਯੋਜਨਾ ਬਣਾਉਣ 'ਤੇ ਦਿੱਲੀ ਪੁਲਿਸ ਨੇ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ ਦੇ 24 ਵਿਦਿਆਰਥੀਆਂ ਨੂੰ ਹਿਰਾਸਤ 'ਚ ਲੈ ਲਿਆ | ਇਸ ਸੰਬੰਧੀ ਪੁਲਿਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ...
ਲਖੀਮਪੁਰ ਖੀਰੀ, 27 ਜਨਵਰੀ (ਏਜੰਸੀ)-ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਬਾਅਦ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦਾ ਪੁੱਤਰ ਆਸ਼ੀਸ਼ ਮਿਸ਼ਰ ਅੱਜ ਜੇਲ੍ਹ 'ਚੋਂ ਬਾਹਰ ਆ ਗਿਆ | ਖੀਰੀ ਦੀ ਜ਼ਿਲ੍ਹਾ ਜੇਲ੍ਹ ਦੇ ...
20 ਹਜ਼ਾਰ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ
ਚੰਡੀਗੜ੍ਹ, 27 ਜਨਵਰੀ (ਅਜਾਇਬ ਸਿੰਘ ਔਜਲਾ)-ਉੱਤਰ ਪ੍ਰਦੇਸ਼ 'ਚ ਨਿਵੇਸ਼ ਨੂੰ ਆਕਰਸ਼ਿਤ ਕਰਨ 'ਚ ਸਫਲਤਾ ਦੀ ਲਕੀਰ ਨੂੰ ਬਰਕਰਾਰ ਰੱਖਦੇ ਹੋਏ ਟੀਮ ਯੋਗੀ ਨੇ ਅੱਜ ਚੰਡੀਗੜ੍ਹ ਵਿਚ ਆਪਣੇ ਅੱਠਵੇਂ ਅਤੇ ਆਖ਼ਰੀ ...
ਭੀਖੀ, 27 ਜਨਵਰੀ (ਗੁਰਿੰਦਰ ਸਿੰਘ ਔਲਖ)-ਅੱਜ ਜ਼ਿਲੇ੍ਹ 'ਚ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾਣਾ ਸੀ, ਜਿਸ ਤਹਿਤ ਪਿੰਡ ਹਮੀਰਗੜ੍ਹ ਢੈਪਈ ਵਿਖੇ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਵਲੋਂ ਕਲੀਨਿਕ ਦਾ ਉਦਘਾਟਨ ਕਰਨਾ ਸੀ ਪਰ ਜਿਉਂ ਹੀ ਇਸ ਦੀ ਜਾਣਕਾਰੀ ਪਿੰਡ ...
ਫ਼ਿਰੋਜ਼ਪੁਰ, 27 ਜਨਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਭਾਵੇਂ ਕਿ ਅੱਜ ਸਰਹੱਦੀ ਜ਼ਿਲੇ੍ਹ ਅੰਦਰ 16 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਪੁਖ਼ਤਾ ਰਿਪੋਰਟਾਂ ਅਨੁਸਾਰ ਬਹੁਤੇ ਕਲੀਨਿਕ ਅਜੇ ਤਿਆਰੀਆਂ ...
ਫਾਰਮਾਸਿਸਟਾਂ ਨੇ ਆਮ ਆਦਮੀ ਕਲੀਨਿਕਾਂ ਦੀ ਬਜਾਏ ਆਪਣੀਆਂ ਡਿਸਪੈਂਸਰੀਆਂ 'ਚ ਹੀ ਦਿੱਤੀਆਂ ਡਿਊਟੀਆਂ ਸੰਗਰੂਰ, 27 ਜਨਵਰੀ (ਧੀਰਜ ਪਸ਼ੌਰੀਆ)-ਪੰਜਾਬ ਵਿਚ ਬੇਸ਼ੱਕ ਅੱਜ 400 ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਹਕੀਕਤ ਵਿਚ ਅਜਿਹਾ ਨਹੀਂ ...
ਨਵੀਂ ਦਿੱਲੀ, 27 ਜਨਵਰੀ (ਏਜੰਸੀ)-ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਨੂੰ ਦੱਸਿਆ ਕਿ ਅਮਰੀਕੀ ਪੱਤਰਕਾਰ ਅੰਗਦ ਸਿੰਘ ਨੂੰ ਓ.ਸੀ.ਆਈ ਕਾਰਡ ਧਾਰਕ ਹੋਣ ਦੇ ਬਾਵਜੂਦ ਪੱਤਰਕਾਰਤਾ ਸਬੰਧੀ ਵੀਜ਼ਾ ਲੈਣ ਲਈ ਦਾਇਰ ਕੀਤੀ ਅਰਜ਼ੀ 'ਚ ਗਲਤ ਤੱਥ ਪੇਸ਼ ਕਰਨ ਅਤੇ ਕੁਝ ...
ਚੰਡੀਗੜ੍ਹ, 27 ਜਨਵਰੀ (ਅਜੀਤ ਬਿਊਰੋ)-ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਸਰਕਾਰੀ ਕਲੀਨਿਕਾਂ ਦਾ ਨਾਂਅ 'ਆਮ ਆਦਮੀ ਕਲੀਨਿਕ' ਰੱਖਣ 'ਤੇ ਸਖ਼ਤ ਇਤਰਾਜ਼ ਪ੍ਰਗਟ ਕਰਦੇ ਹੋਏ ਕਿਹਾ ਕਿ ਇਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX