ਤਾਜਾ ਖ਼ਬਰਾਂ


ਜੰਮੂ-ਕਸ਼ਮੀਰ : ਪੈਟਰੋਲ ਪੰਪ, ਰਾਮਬਨ ਨੇੜੇ ਢਿਗਾਂ ਡਿੱਗਣ ਕਾਰਨ ਐਨ. ਐੱਚ. 44 ਨੂੰ ਰੋਕਿਆ ਗਿਆ
. . .  46 minutes ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 1 hour ago
ਭੀਖੀ, 11 ਅਗਸਤ (ਬਲਦੇਵ ਸਿੰਘ ਸਿੱਧੂ)- ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਵਿਖੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਸ਼ੈਂਟੀ ਸਿੰਘ ਪੁੱਤਰ ਕਾਲਾ ਸਿੰਘ ਲਗਭਗ (18) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਭੀਖੀ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
. . .  about 1 hour ago
ਚੰਡੀਗੜ੍ਹ, 11 ਅਗਸਤ-ਪ੍ਰਨੀਤ ਕੌਰ ਕੈਰੋਂ ਨੇ ਆਪਣੇ ਭਰਾ ਸੁਖਬੀਰ ਸਿੰਘ ਬਾਦਲ ਦੇ ਬੰਨ੍ਹੀ ਰੱਖੜੀ
15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
. . .  about 1 hour ago
ਚੰਡੀਗੜ੍ਹ, 11 ਅਗਸਤ-15 ਅਗਸਤ ਨੂੰ 23 ਕੈਦੀ ਰਿਹਾਅ ਕੀਤੇ ਜਾਣਗੇ-ਹਰਜੋਤ ਸਿੰਘ ਬੈਂਸ
ਹਿਮਾਚਲ ਪ੍ਰਦੇਸ਼: ਕੁੱਲੂ 'ਚ ਮੋਹਲੇਧਾਰ ਮੀਂਹ ਕਾਰਨ ਵਹਿ ਗਈਆਂ ਕਈ ਦੁਕਾਨਾਂ ਤੇ ਵਾਹਨ, 2 ਲੋਕਾਂ ਦੀ ਮੌਤ
. . .  about 1 hour ago
ਸ਼ਿਮਲਾ, 11 ਅਗਸਤ-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਕੁਝ ਹਿੱਸਿਆਂ 'ਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਕੁੱਲੂ ਜ਼ਿਲ੍ਹੇ 'ਚ ਅਚਾਨਕ ਆਏ ਭਾਰੀ ਮੀਂਹ ਕਾਰਨ 2 ਔਰਤਾਂ ਮਲਬੇ ਹੇਠ ਜ਼ਿੰਦਾ ਦੱਬ ਗਈਆਂ, ਜਦਕਿ ਦੁਕਾਨਾਂ ਅਤੇ ਵਾਹਨ ਵਹਿ ਗਏ ਅਤੇ ਹੋਰ ਥਾਵਾਂ 'ਤੇ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਏ ਹਨ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਵਲੰਟੀਅਰਾਂ ਦੇ ਬੰਨ੍ਹੀ ਰੱਖੜੀ
. . .  about 2 hours ago
ਸੰਗਰੂਰ, 11ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਮੌਕੇ ਸਥਾਨਕ ਰੈਸਟ ਹਾਊਸ ਵਿਖੇ ਪੁੱਜੇ 100 ਦੇ ਕਰੀਬ ਪਾਰਟੀ ਵਲੰਟੀਅਰਾਂ ਦੇ ਰੱਖੜੀ ਬੰਨ੍ਹੀ...
ਜੰਮੂ-ਕਸ਼ਮੀਰ: ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਕੀਤੀ ਗਈ ਆਯੋਜਿਤ
. . .  about 2 hours ago
ਸ਼੍ਰੀਨਗਰ, 11 ਅਗਸਤ-ਜੰਮੂ-ਕਸ਼ਮੀਰ 'ਚ ਪੁਲਵਾਮਾ ਦੇ ਤਰਾਲ 'ਚ ਹਰ ਘਰ ਤਿਰੰਗਾ ਰੈਲੀ ਆਯੋਜਿਤ ਕੀਤੀ ਗਈ। ਰੈਲੀ 'ਚ 8,000 ਤੋਂ ਵਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਭਾਗ ਲਿਆ।
ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
. . .  about 2 hours ago
ਨਵੀਂ ਦਿੱਲੀ, 11 ਅਗਸਤ-ਪ੍ਰਧਾਨ ਮੰਤਰੀ ਮੋਦੀ ਨੇ ਪੀ.ਐੱਮ.ਓ. ਕਰਮਚਾਰੀਆਂ ਦੀਆਂ ਧੀਆਂ ਕੋਲੋਂ ਬੰਨ੍ਹਵਾਈ ਰੱਖੜੀ
ਮਾਮਲਾ: ਕਤਲ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ, ਖੇਤ ਮਜ਼ਦੂਰ ਯੂਨੀਅਨ ਵਲੋਂ ਥਾਣਾ ਲੋਪੋਕੇ ਦਾ ਕੀਤਾ ਗਿਆ ਘਿਰਾਓ
. . .  1 minute ago
ਲੋਪੋਕੇ, 11 ਅਗਸਤ (ਗੁਰਵਿੰਦਰ ਸਿੰਘ ਕਲਸੀ)- ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਸਾਰੰਗੜਾ ਵਿਖੇ ਬੀਤੀ ਰਾਤ ਕੁਝ ਲੋਕਾਂ ਵਲੋਂ ਮਾਮੂਲੀ ਵਿਵਾਦ ਨੂੰ ਲੈ ਕੇ ਪਿੰਡ ਦੇ ਨੌਜਵਾਨ ਵਿਅਕਤੀ ਦਾ ਇਕ ਵਿਅਕਤੀ ਵਲੋਂ ਗੋਲੀ ਮਾਰ...
ਬਿਕਰਮ ਸਿੰਘ ਮਜੀਠੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਪਹੁੰਚੇ ਕਈ ਆਗੂ
. . .  about 3 hours ago
ਚੰਡੀਗੜ੍ਹ, 11 ਅਗਸਤ-ਜੇਲ੍ਹ 'ਚੋਂ ਰਿਹਾਅ ਹੋਣ ਉਪਰੰਤ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ...
ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 11 ਅਗਸਤ-ਪਸ਼ੂ ਤਸਕਰੀ ਮਾਮਲੇ 'ਚ ਸੀ.ਬੀ.ਆਈ. ਨੇ ਟੀ.ਐੱਮ.ਸੀ. ਲੀਡਰ ਅਨੁਬਰਤ ਮੰਡਲ ਨੂੰ ਕੀਤਾ ਗ੍ਰਿਫ਼ਤਾਰ
ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
. . .  about 3 hours ago
ਚੰਡੀਗੜ੍ਹ, 11 ਅਗਸਤ-ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੰਨ੍ਹੀ ਰੱਖੜੀ
ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
. . .  about 4 hours ago
ਨਵੀਂ ਦਿੱਲੀ, 11 ਅਗਸਤ-ਦੇਸ਼ ਦੇ 14ਵੇਂ ਉੱਪ ਰਾਸ਼ਟਰਪਤੀ ਬਣੇ ਜਗਦੀਪ ਧਨਖੜ, ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚੁਕਾਈ ਸਹੁੰ
ਭਾਰਤ-ਪਾਕਿਸਤਾਨ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਸਾਬਕਾ ਸਿਹਤ ਮੰਤਰੀ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਬੰਨ੍ਹੀਆਂ ਰੱਖੜੀਆਂ
. . .  about 4 hours ago
ਅਟਾਰੀ, 11 ਅਗਸਤ (ਗੁਰਦੀਪ ਸਿੰਘ ਅਟਾਰੀ ਬਾਰਡਰ)-ਅਟਾਰੀ ਸਰਹੱਦ 'ਤੇ ਰੱਖੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁੱਭ ਦਿਹਾੜੇ ਮੌਕੇ ਸਾਬਕਾ ਸਿਹਤ ਮੰਤਰੀ ਅਤੇ ਸਮਾਜ ਸੇਵਕਾ ਪ੍ਰੋ ਲਕਸ਼ਮੀ ਕਾਂਤਾ ਚਾਵਲਾ ਨੇ ਭਾਰਤ-ਪਾਕਿਸਤਾਨ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16,299 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 11 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 16,299 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 19,431 ਲੋਕ ਠੀਕ ਹੋਏ ਹਨ। ਅਜੇ ਦੇਸ਼ 'ਚ 1,25,076 ਸਰਗਰਮ ਮਾਮਲੇ ਹਨ ਅਤੇ ਰੋਜ਼ਾਨਾ ਸਕਰਾਤਮਕਤਾ ਦਰ 4.58 ਫ਼ੀਸਦੀ ਹੈ।
ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ 'ਚ ਫ਼ਿਰ ਲੱਗੀਆਂ ਪਾਬੰਦੀਆਂ, ਮਾਸਕ ਪਾਉਣਾ ਹੋਇਆ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 11 ਅਗਸਤ- ਕੋਰੋਨਾ ਦੇ ਲਗਾਤਾਰ ਵੱਧਦੇ ਮਾਮਲਿਆਂ ਦੇ ਕਾਰਨ ਦਿੱਲੀ ਸਰਕਾਰ ਨੇ ਸਰਵਜਨਿਕ ਸਥਾਨਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ।
ਕਾਂਗਰਸ ਹਾਈਕਮਾਨ ਵਲੋਂ ਇਸ਼ਰਪ੍ਰੀਤ ਸਿੰਘ ਪੰਜਾਬ NSUI ਦੇ ਨਵੇਂ ਪ੍ਰਧਾਨ ਨਿਯੁਕਤ
. . .  about 5 hours ago
ਨਵੀਂ ਦਿੱਲੀ, 11 ਅਗਸਤ-ਆਲ ਇੰਡੀਆ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਐੱਨ ਐੱਸ.ਯੂ.ਆਈ. ਦਾ ਨਵਾਂ ਪ੍ਰਧਾਨ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ ਹੈ।
ਨੀਤਿਸ਼ ਕੁਮਾਰ ਨੇ ਜੋ ਗੱਲਾਂ ਕਹੀਆਂ ਹਨ ਉਹ ਸੋਚਣਾ ਹੁਣ ਸੰਭਵ ਨਹੀਂ ਹੈ ਕਿ ਮਨੋਰੋਗ ਐਨ.ਡੀ.ਏ.
. . .  about 5 hours ago
ਨਵੀਂ ਦਿੱਲੀ, 11 ਅਗਸਤ - ਆਰਜੇਡੀ ਦੇ ਸੰਭਾਵੀ ਰਾਜ ਸਭਾ ਸੰਸਦ ਮਨੋਜ ਝਾਅ ਨੇ ਕਿਹਾ ਕਿ ਨੀਤੀਸ਼ ਜੀ ਨੇ ਜੋ ਗੱਲਾਂ ਕਹੀਆਂ ਹਨ,
ਮੁੱਖ ਮੰਤਰੀ ਵਲੋਂ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ
. . .  about 5 hours ago
ਚੰਡੀਗੜ੍ਹ, 11 ਅਗਸਤ-ਭੈਣ-ਭਰਾ ਦੇ ਅਟੁੱਟ ਰਿਸ਼ਤੇ੩ ਪਿਆਰ ਅਤੇ ਸਮਰਪਣ ਦਾ ਪ੍ਰਤੀਕ ਰੱਖੜੀ ਦੇ ਤਿਉਹਾਰ ਦੀਆਂ ਦੇਸ਼-ਵਿਦੇਸ਼ਾਂ 'ਚ ਵੱਸਦੇ ਸਾਰੇ ਭੈਣ-ਭਰਾਵਾਂ ਨੂੰ ਮੁਬਾਰਕਾਂ।
ਰੱਖੜੀ ਦੇ ਤਿਉਹਾਰ 'ਤੇ ਸਾਰੇ ਦੇਸ਼ਵਾਸੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ-ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 11 ਅਗਸਤ - ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, ''ਭਾਈ-ਬਹਨ ਦੇ ਪਵਿੱਤਰ ਰਿਸ਼ਤੇ ਦਾ ਸਭ ਤੋਂ ਖੁਬਸੂਰਤ ਦਿਨ, ਅੱਜ ਦੇਸ਼ ਭਰ ਵਿੱਚ ਰੱਖੜੀ ਦਾ ਉਹ ਤਿਉਹਾਰ ਧੂਮ-ਧਾਮ ਤੋਂ ਮਨਿਆ ਜਾ ਰਿਹਾ ਹੈ।
ਮਹਾਰਾਸ਼ਟਰ ਵਿੱਚ ਵੀ ਮਿਲਾਂ ਨੋਟਾਂ ਦਾ ਪਹਾੜ, 56 ਕਰੋੜ ਰੁਪਏ ਗਨਨੇ ਵਿੱਚ 13 ਘੰਟੇ
. . .  about 6 hours ago
ਜਾਲਨਾ, 11 ਅਗਸਤ - ਆਈਕਰ ਵਿਭਾਗ ਨੇ ਮਹਾਰਾਸ਼ਟਰ ਦੇ ਜਾਲਨਾ ਵਿੱਚ ਇੱਕ ਸਟੀਲ, ਕਪੜਾ ਵਪਾਰੀ ਅਤੇ ਰੀਅਲ ਏਸਟੇਟ ਅੱਪਲੇਕ ਦੇ ਸ਼ਬਦਾਂ ਵਿੱਚ 1-8 ਅਗਸਤ ਤੱਕ ਛਾਪੇਮਾਰੀ ਦੀ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦਿੱਤੀਆਂ ਰੱਖੜੀ ਦੇ ਤਿਉਹਾਰ ਦੀਆਂ ਵਧਾਈਆਂ
. . .  about 6 hours ago
ਸੰਗਰੂਰ, 11 ਅਗਸਤ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਦੇ ਤਿਉਹਾਰ ਰੱਖੜੀ ਦੀਆਂ ਸਾਰਿਆਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਸਾਰਿਆਂ ਨੂੰ ਚੜ੍ਹਦੀਕਲਾ ਅਤੇ ਤੰਦਰੁਸਤੀ ਬਖ਼ਸ਼ਣ...
ਹਾਕੀ ਖਿਡਾਰਣ ਗੁਰਜੀਤ ਕੌਰ ਦਾ ਪਿੰਡ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਅਜਨਾਲਾ/ਓਠੀਆਂ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਛੀਨਾ)-ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਦਾ ਮੈਡਲ ਜਿੱਤ ਕੇ ਆਪਣੇ ਜੱਦੀ ਪਿੰਡ ਮਿਆਦੀਆਂ ਪਹੁੰਚੀ ਭਾਰਤੀ ਮਹਿਲਾ ਹਾਕੀ ਟੀਮ 'ਚ ਪੰਜਾਬ ਦੀ ਇਕਲੌਤੀ ਖਿਡਾਰਣ ਗੁਰਜੀਤ ਕੌਰ ਮਿਆਦੀਆਂ ਦਾ ਭਰਵਾਂ ਸਵਾਗਤ...
ਮਹਾਂਮਾਰੀ ਕਾਰਨ ਸਖ਼ਤ ਪਾਬੰਦੀ ਦੇ ਬਾਵਜੂਦ ਵੀ ਪਸ਼ੂ ਮੰਡੀ 'ਚ ਲੱਗਿਆ ਭਾਰੀ ਪਸ਼ੂ ਮੇਲਾ
. . .  about 7 hours ago
ਧਨੌਲਾ, 11 ਅਗਸਤ (ਜਤਿੰਦਰ ਸਿੰਘ ਧਨੌਲਾ)-ਪਾਬੰਦੀ ਲੱਗਣ ਦੇ ਬਾਵਜੂਦ ਏਸ਼ੀਆ ਦੀ ਸਭ ਤੋਂ ਵੱਡੀ ਪਸ਼ੂ ਮੰਡੀ ਵਜੋਂ ਜਾਣੀ ਜਾਂਦੀ ਧਨੌਲਾ ਪਸ਼ੂ ਮੰਡੀ ਅੱਜ ਸਰਕਾਰੀ ਹੁਕਮਾਂ ਨੂੰ ਅਣਗੌਲਿਆਂ ਕਰਕੇ ਲਾਈ ਗਈ ਹੈ। ਵੱਡੀ ਗਿਣਤੀ 'ਚ ਪਸ਼ੂ ਪਾਲਕ ਅਤੇ ਵਪਾਰੀ ਆਪਣੇ ਪਸ਼ੂਆਂ...
ਪਿੰਡ ਸਾਰੰਗੜਾ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਲੋਪੋਕੇ, 11ਅਗਸਤ (ਗੁਰਵਿੰਦਰ ਸਿੰਘ ਕਲਸੀ)- ਪਿੰਡ ਸਾਰੰਗੜਾ ਵਿਖੇ ਮਾਮੂਲੀ ਤਕਰਾਰ ਦੌਰਾਨ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸਾਹਿਬ ਸਿੰਘ (35) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸਾਰੰਗੜਾ...
ਹੋਰ ਖ਼ਬਰਾਂ..

ਧਰਮ ਤੇ ਵਿਰਸਾ

ਗੁਰਬਾਣੀ ਕੀਰਤਨ 'ਚ ਤੰਤੀ ਸਾਜ਼ਾਂ ਦੀ ਮਹੱਤਤਾ

ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਉਂਦੇ ਤਿੰਨ ਸਾਲਾਂ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੂਰਨ ਰੂਪ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਦੀ ਪੁਰਾਤਨ ਪਰੰਪਰਾ ਨੂੰ ਸੁਰਜੀਤ ਕਰਨ ਅਤੇ ਹਾਰਮੋਨੀਅਮ, ਗੁਰਬਾਣੀ ਕੀਰਤਨ ਲਈ ਜਿਸ ਦੀ ਵਰਤੋਂ ਵੀਹਵੀਂ ਸਦੀ ਦੌਰਾਨ ਸ਼ੁਰੂ ਹੋਈ, ਨੂੰ ਸਮਾਂ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਵਿਚੋਂ ਬਾਹਰ ਕਰਨ ਦੀ ਗੱਲ ਆਖੀ ਹੈ। ਕੀਰਤਨ ਕੀ ਹੈ? 'ਗੁਰਸ਼ਬਦ ਰਤਨਾਗਰ ਮਹਾਨ ਕੋਸ਼' ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਗੁਰਮਤਿ ਵਿਚ ਰਾਗ ਸਹਿਤ ਕਰਤਾਰ ਦੇ ਗੁਣਗਾਉਣ ਦਾ ਨਾਉਂ 'ਕੀਰਤਨ' ਹੈ। ਗੁਰਬਾਣੀ ਕੀਰਤਨ ਦੀ ਪਰੰਪਰਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਰੰਭ ਕੀਤੀ ਸੀ। ਗੁਰੂ ਸਾਹਿਬ ਖ਼ੁਦ ਕੀਰਤਨ ਕਰਦੇ ਅਤੇ ਭਾਈ ਮਰਦਾਨਾ ਰਬਾਬ ਵਜਾਉਂਦਾ। ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਹਜ਼ੂਰ ਭਾਈ ਸਾਦੂ ਤੇ ਭਾਈ ਬਾਦੂ ਰਬਾਬੀ ਕੀਰਤਨ ਕਰਦੇ ਰਹੇ। ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਭਾਈ ਸੱਤਾ ਤੇ ਭਾਈ ਬਲਵੰਡ ਕੀਰਤਨ ਦੀ ਸੇਵਾ ਕਰਦੇ ਰਹੇ। ਸ੍ਰੀ ਗੁਰੂ ...

ਪੂਰਾ ਲੇਖ ਪੜ੍ਹੋ »

ਸਿੱਖ ਧਰਮ ਵਿਚ ਸਿਰੋਪਾਓ ਦੀ ਮਰਯਾਦਾ, ਮਹੱਤਵ ਅਤੇ ਪਿਛੋਕੜ

ਸਿਰੋਪਾਓ ਦਾ ਭਾਵ ਹੈ, ਸਿਰ ਤੋਂ ਪੈਰਾਂ ਤੀਕਰ ਦੀ ਵਿਸ਼ੇਸ਼ ਪੁਸ਼ਾਕ ਦਾ ਵਸਤਰ ਜੋ ਮਾਣ-ਸਨਮਾਨ ਦੇ ਚਿੰਨ੍ਹ ਵਜੋਂ, ਕਿਸੇ ਆਦਰਯੋਗ ਵਿਅਕਤੀ ਦੇ ਅੰਗਰਖੇ ਵਜੋਂ ਪਹਿਨਾਇਆ ਜਾਂਦਾ ਹੈ। ਸਿੱਖ ਧਰਮ ਵਿਚ ਸਿਰੋਪਾਓ ਦੀ ਪਰੰਪਰਾ ਦਾ ਮੁੱਢ ਕਦੋਂ ਤੇ ਕਿਵੇਂ ਬੱਝਾ, ਸਿਰੋਪਾਓ ਦੀ ਮਰਯਾਦਾ, ਮਹੱਤਵ ਤੇ ਉਸ ਦਾ ਪਿਛੋਕੜ ਕੀ ਹੈ? ਇਹ ਮੇਰੇ ਨਿਬੰਧ ਦਾ ਵਿਸ਼ਾ ਹੈ ਜੋ ਪਾਠਕਾਂ ਦੀ ਨਜ਼ਰ ਕਰ ਰਿਹਾ ਹਾਂ। ਰਾਇ ਭੋਇ ਦੀ ਤਲਵੰਡੀ ਵਿਖੇ, ਮਾਈ ਲੱਖੋ ਦੇ ਉਦਰ ਤੋਂ ਪੈਦਾ ਹੋਇਆ, ਬਦਰੋ ਮਿਰਾਸੀ ਦਾ ਪੁੱਤਰ, ਮਰਦਾਨਾ, ਗੁਰੂ ਨਾਨਕ ਦੇਵ ਜੀ ਦਾ ਬਚਪਨ ਦਾ ਮਿੱਤਰ ਸੀ, ਉਮਰ ਵਿਚ ਭਾਵੇਂ ਗੁਰੂ ਨਾਨਕ ਦੇਵ ਜੀ ਤੋਂ 10 ਸਾਲ ਵੱਡਾ ਸੀ, ਪਰ ਦੋਵਾਂ ਵਿਚ ਮਿੱਤਰਤਾ ਤੇ ਪ੍ਰੇਮ ਬਹੁਤ ਗੂੜ੍ਹਾ ਸੀ। ਬਦਰੋ ਮਿਰਾਸੀ ਦਾ ਡੇਰਾ, ਪਿੰਡ ਦੀ ਵਸੋਂ ਤੋਂ ਬਾਹਰਵਾਰ, ਕੁਝ ਵਿੱਥ 'ਤੇ ਸੀ। ਬਦਰੋ ਦੇ ਵੱਡੇ-ਵਡੇਰੇ, ਮੁੱਢ-ਕਦੀਮੋਂ ਹੀ ਰਾਇ ਭੋਇ ਦੀ ਤਲਵੰਡੀ ਦੇ ਮੀਰ-ਮਿਰਾਸੀ ਤੇ ਗਵੱਈਏ ਸਨ। ਗੁਰੂ ਨਾਨਕ ਦੇਵ ਜੀ ਬਾਲ ਅਵਸਥਾ ਵਿਚ, ਸਵੇਰ ਸਾਰ ਹੀ ਬਦਰੋ ਦੇ ਡੇਰੇ 'ਤੇ ਚਲੇ ਜਾਂਦੇ ਸਨ, ਸਾਰਾ ਦਿਨ ਉਥੇ ਹੀ ਖੇਡਦੇ ਰਹਿੰਦੇ, ਰਾਤ ਨੂੰ ਬੜੀ ...

ਪੂਰਾ ਲੇਖ ਪੜ੍ਹੋ »

ਸ਼ਬਦ ਵਿਚਾਰ

ਭੂਲਿਓ ਮਨੁ ਮਾਇਆ ਉਰਝਾਇਓ

ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ਭੂਲਿਓ ਮਨੁ ਮਾਇਆ ਉਰਝਾਇਓ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ੧ ਰਹਾਉ ਸਮਝ ਨ ਪਰੀ ਬਿਖੈ ਰਸਿ ਰਚਿਓ ਜਸੁ ਹਰਿ ਕੋ ਬਿਸਰਾਇਓ ਸੰਗਿਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ੧ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ੨੧ (ਅੰਗ : 702-03) ਪਦ ਅਰਥ : ਭੂਲਿਓ ਮਨੁ - (ਸਹੀ ਮਾਰਗ ਤੋਂ ਭੁੱਲਾ ਹੋਇਆ ਮਨ। ਉਰਝਾਇਓ-ਉਲਝਿਆ ਰਹਿੰਦਾ ਹੈ, ਫਸਿਆ ਰਹਿੰਦਾ ਹੈ। ਜੋ ਜੋ ਕਰਮ-ਜਿਹੜੇ ਜਿਹੜੇ ਕੰਮ। ਲਾਲਚਿ ਲਗਿ-ਲਾਲਚ ਵਿਚ ਫਸ ਕੇ। ਕੀਉ-ਕਰਦਾ ਹੈ। ਤਿਹ ਤਿਹ-ਉਨ੍ਹਾਂ ਦੇ ਰਾਹੀਂ। ਬੰਧਾਇਓ-ਬੰਨ ਲੈਂਦਾ ਹੈ, ਫਸਾ ੈਲੰਦਾ ਹੈ। ਸਮਝ ਨ ਪਰੀ-ਸਮਝ ਨਹੀਂ ਪੈਂਦੀ। ਬਿਖੈ ਰਸਿ ਰਚਿਓ-ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ। ਜਸੁ ਹਰਿ ਕੋ-ਪਰਮਾਤਮਾ ਦੀ ਸਿਫ਼ਤ ਸਾਲਾਹ ਨੂੰ। ਬਿਸਰਾਇਓ-ਵਿਸਾਰੀ ਰੱਖਦਾ ਹੈ, ਭੁਲਾਈ ਰੱਖਦਾ ਹੈ। ਸੰਗਿ-ਨਾਲ, ਅੰਗ ਸੰਗ। ਸੰਗਿ ਸੁਆਮੀ-ਪਰਮਾਤਮਾ ਜੋ ਅੰਗ ਸੰਗ ਵਸਦਾ ਹੈ। ਸੋ ਜਾਨਿਓ ਨਾਹਿਨ-ਉਸ ਨੂੰ ਤਾਂ ਭੁਲਾਈ ਰੱਖਦਾ ਹੈ। ਬਨੁ-ਜੰਗਲ। ਖੋਜਨ ਕਉ-ਜੰਗਲ ...

ਪੂਰਾ ਲੇਖ ਪੜ੍ਹੋ »

ਸਫਲ ਜੀਵਨ ਦਾ ਸਬਕ- ਗੁਣਾਂ ਦੀ ਸਾਂਝ

ਸੰਸਾਰ ਦਾ ਸੱਚ ਹੈ ਕਿ ਕੀਮਤ ਉਸ ਦੀ ਹੀ ਪੈਂਦੀ ਹੈ, ਜਿਸ ਵਿਚ ਕੋਈ ਗੁਣ ਹੁੰਦਾ ਹੈ। ਔਗੁਣ ਭਰਪੂਰ ਹਰ ਥਾਂ ਬੇਕਦਰਾ ਹੁੰਦਾ ਹੈ। ਦਾਨਿਆਂ ਦਾ ਕਥਨ ਹੈ ਕਿ ਗੁਣਹਰ ਥਾਂ ਆਪਣਾ ਆਦਰ ਕਰਵਾ ਲੈਂਦਾ ਹੈ। ਬਾਬਾ ਫ਼ਰੀਦ ਜੀ ਮਾਨਵਤਾ ਨੂੰ ਸੁਚੇਤ ਕਰਦੇ ਹਨ ਕਿ ਹੇ ਫ਼ਰੀਦ! ਉਹ ਕੰਮ ਛੱਡ ਦੇ, ਜਿਨ੍ਹਾਂ ਦੇ ਕਰਨ ਨਾਲ ਕੋਈ ਲਾਭ ਨਹੀਂ, ਇਹ ਨਾ ਹੋਵੇ ਕਿ ਪ੍ਰਭੂ ਦਰਬਾਰ ਵਿਚ ਸ਼ਰਮਿੰਦੇ ਹੋਣਾ ਪਵੇ। ਫਰੀਦਾ ਜਿਨੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ (ਅੰਗ: 1381) ਗੁਣ ਜਾਂ ਚੰਗਿਆਈਆਂ ਇਕੱਤਰ ਕਰਨੀਆਂ ਪੈਂਦੀਆਂ ਹਨ ਪਰ ਔਗੁਣ ਤੇ ਬੁਰਿਆਈਆਂ ਦਾ ਮਨੁੱਖਤਾ ਕੋਲ ਸਹਿਜੇ ਹੀ ਭੰਡਾਰ ਹੈ। ਗੁਣ ਸੋਹਣੀ ਫ਼ਸਲ ਦੀ ਤਰ੍ਹਾਂ ਅਤੇ ਔਗੁਣ ਫ਼ਸਲ ਵਿਚ ਨਦੀਨ ਦੇ ਸਮਾਨ ਹੁੰਦੇ ਹਨ। ਇਹ ਵੀ ਸੱਚ ਹੈ ਕਿ ਮੰਡੀ ਵਿਚ ਅਨਾਜ ਦੀ ਕੀਮਤ ਪੈਂਦੀ ਹੈ ਤੇ ਨਦੀਨ ਛੱਟ ਕੇ ਬਾਹਰ ਸੁੱਟ ਦਿੱਤਾ ਜਾਂਦਾ ਹੈ। ਇਸ ਸਮਾਜ ਵਿਚ ਨਦੀਨ ਤੇ ਔਗੁਣ ਸਦਾ ਛੱਜ ਵਿਚ ਪਾ ਕੇ ਛੱਟੇ ਜਾਂਦੇ ਹਨ। ਪੰਜਾਬੀ ਸਾਹਿਤ ਵਿਚ ਮਹਿਕ ਤੇ ਸੀਤਲਤਾ ਦਾ ਗੁਣ ਕਰਕੇ ਚੰਦਨ ਦੀਆਂ ਸਿਫਤਾਂ ਹਨ, ਪਰ ਉਸ ਦੇ ਬਰਾਬਰ ਜੰਡ/ਕਰੀਰ ...

ਪੂਰਾ ਲੇਖ ਪੜ੍ਹੋ »

ਅਨੰਦ ਮੈਰਿਜ ਐਕਟ ਦਾ ਇਤਿਹਾਸ

ਜਦ ਮੈਂ ਹਰਿਆਣੇ ਵਲੋਂ 2004 ਵਿਚ ਮੈਂਬਰ ਪਾਰਲੀਮੈਂਟ ਬਣਿਆ ਸੀ ਤਾਂ ਮੈਂ ਸਿੱਖ ਮਸਲਿਆਂ ਬਾਰੇ ਜਾਣਕਾਰੀ ਆਰੰਭ ਕੀਤੀ ਅਤੇ ਇਸ ਨਤੀਜੇ 'ਤੇ ਪੁੱਜਿਆ ਕਿ ਸਭ ਤੋਂ ਅਹਿਮ ਮੁੱਦਾ ਸਿੱਖਾਂ ਲਈ ਵਿਆਹ ਕਰਨ ਸੰਬੰਧੀ ਕਾਨੂੰਨ ਹੈ। ਸਿੱਖ ਇਤਿਹਾਸ ਵਿਚ ਖੋਜ ਕਰਨ ਲੱਗਿਆਂ ਇਹ ਪਤਾ ਲੱਗਿਆ ਕਿ ਅਨੰਦ ਕਾਰਜ ਦੀ ਰਸਮ ਦਾ ਆਰੰਭ ਬਾਬਾ ਦਿਆਲ ਜੀ ਨੇ ਕੀਤਾ ਸੀ, ਜੋ ਨਿਰੰਕਾਰੀ ਦਰਬਾਰ, ਰਾਵਲਪਿੰਡੀ ਦੇ ਮੁਖੀ ਸਨ। ਉਨ੍ਹਾਂ ਨੇ 1863 ਵਿਚ ਪਹਿਲੀ ਵਾਰ ਚਾਰ ਲਾਵਾਂ ਪੜ੍ਹ ਕੇ ਵਿਆਹ ਸਿੱਖ ਰੀਤੀ ਅਨੁਸਾਰ ਕਰਵਾਇਆ ਸੀ। ਇਸ ਤੋਂ ਪਹਿਲਾਂ ਸਾਰੇ ਵਿਆਹ ਵੈਦਿਕ ਰਹੁ-ਰੀਤੀ ਅਨੁਸਾਰ ਕੀਤੇ ਜਾਂਦੇ ਸਨ। ਸਿੱਖ ਮਿਸਲਾਂ ਤੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਵੀ ਲਾਵਾਂ ਵਾਲਾ ਅਨੰਦ ਕਾਰਜ ਕਰਨ ਦੀ ਰੀਤੀ ਨਹੀਂ ਸੀ। ਇਸ ਤੋਂ ਪਿੱਛੋਂ ਬਾਬਾ ਦਰਬਾਰਾ ਸਿੰਘ ਜੋ ਨਿਰੰਕਾਰੀ ਦਰਬਾਰ ਦੇ ਮੁਖੀ ਬਣੇ, ਉਨ੍ਹਾਂ ਨੇ ਵੀ ਲਾਵਾਂ ਦੇ ਪਾਠ ਵਾਲੇ ਅਨੰਦ ਕਾਰਜ ਕਰਵਾਏ ਸਨ। ਇਹ ਜਾਣਕਾਰੀ ਲਿਖਤੀ ਰੂਪ ਵਿਚ ਡਾ. ਮਾਨ ਸਿੰਘ ਨਿਰੰਕਾਰੀ ਸਾਬਕ ਪ੍ਰਿੰਸੀਪਲ ਮੈਡੀਕਲ ਕਾਲਜ ਅੰਮ੍ਰਿਤਸਰ ਨੇ ਮੈਨੂੰ ਆਪ ਦਿੱਤੀ ਸੀ। ਇਸ ਬਾਰੇ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX