ਤਾਜਾ ਖ਼ਬਰਾਂ


ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਖੇਪ, ਨਸ਼ੇ ਦੀ ਖੇਪ ਲੈ ਜਾ ਰਹੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  18 minutes ago
ਫ਼ਾਜ਼ਿਲਕਾ, 29 ਨਵੰਬਰ (ਪ੍ਰਦੀਪ ਕੁਮਾਰ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੇ ਖੇਪ ਲੈ ਕੇ ਜਾ ਰਹੇ ਦੋ ਵਿਅਕਤੀਆਂ ਨੂੰ ਫ਼ਾਜ਼ਿਲਕਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ...
ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ।
. . .  55 minutes ago
ਐਸ. ਏ. ਐਸ. ਨਗਰ, 29 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ’ਚ ਲੈਕਚਰਾਰਾਂ ਤੇ ਹੈੱਡ ਮਾਸਟਰਾਂ ਨੂੰ ਤਰੱਕੀ ਦੇ ਕੇ ਪ੍ਰਿੰਸੀਪਲ ਬਣਾਇਆ ਗਿਆ ਹੈ
ਪਾਸਪੋਰਟ ਸੇਵਾ ਕੇਂਦਰ 3 ਦਸੰਬਰ (ਸ਼ਨੀਵਾਰ) ਨੂੰ ਰਹਿਣਗੇ ਖੁੱਲ੍ਹੇ
. . .  about 1 hour ago
ਜਲੰਧਰ, 29 ਨਵੰਬਰ- ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਨੇ ਪਾਸਪੋਰਟ ਬਿਨੈਕਾਰਾਂ ਦੀ ਸਹੂਲਤ ਲਈ ਸ਼ਨੀਵਾਰ ਯਾਨੀ 3 ਦਸੰਬਰ, 2022 ਨੂੰ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਭੇਦਭਰੀ ਹਾਲਤ ’ਚ ਮਿਲੀ ਪਤੀ-ਪਤਨੀ ਦੀ ਲਾਸ਼
. . .  59 minutes ago
ਜਲੰਧਰ, 29 ਨਵੰਬਰ (ਐੱਮ. ਐੱਸ. ਲੋਹੀਆ) – ਨਿਊ ਹਰਗੋਬਿੰਦ ਨਗਰ, ਜਲੰਧਰ ’ਚ ਇਕ ਮਕਾਨ ’ਚੋਂ ਪਤੀ-ਪਤਨੀ ਦੀ ਮਿ੍ਤਕ ਦੇਹ ਮਿਲੀ ਹੈ। ਮਿ੍ਤਕ ਪਤੀ ਦੀ ਪਛਾਣ ਨੀਰਜ ਅਤੇ ਪਤਨੀ ਦੀ ਪੂਜਾ ਵਜੋਂ ਦੱਸੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਜ਼ੀਰਕਪੁਰ ’ਚ ਲਾਇਆ ਰੁਜ਼ਗਾਰ ਮੇਲਾ
. . .  about 1 hour ago
ਜ਼ੀਰਕਪੁਰ, 29 ਨਵੰਬਰ (ਹੈਪੀ ਪੰਡਵਾਲਾ)- ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਅੱਜ ਇੱਥੇ ਦਸਮੇਸ਼ ਖਾਲਸਾ ਕਾਲਜ ਵਿਖੇ ਰੁਜ਼ਗਾਰ ਮੇਲਾ ਲਾਇਆ ਗਿਆ, ਜਿਸ ਵਿਚ 11 ਨਾਮੀ ਕੰਪਨੀਆਂ ਵਲੋਂ ਭਾਗ ਲਿਆ ਗਿਆ। ਇਸ ਰੁਜ਼ਗਾਰ...
ਕੋਟਕਪੂਰਾ ਦੇ ਡੇਰਾ ਪ੍ਰੇਮੀ ਕਤਲ ਕਾਂਡ ’ਚ ਗ੍ਰਿਫ਼ਤਾਰ ਦੋਵੇਂ ਨਾਬਾਲਗ ਸ਼ੂਟਰਾਂ ਦੀਆਂ ਜ਼ਮਾਨਤ ਪਟੀਸ਼ਨਾਂ ਰੱਦ
. . .  about 1 hour ago
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)- ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਟਾਰੀਆ ਦੇ ਕਤਲ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹਰਿਆਣਾ ਦੇ ਦੋ ਨਾਬਾਲਗ ਨਿਸ਼ਾਨੇਬਾਜ਼ਾਂ ਦੀ ਜ਼ਮਾਨਤ ਅਰਜ਼ੀ ਪ੍ਰਿੰਸੀਪਲ...
23 ਸੈਕਟਰ ਅਸਾਮ ਰਾਈਫਲਜ਼ , ਆਬਕਾਰੀ ਅਤੇ ਨਾਰਕੋਟਿਕਸ ਵਿਭਾਗ ਨੇ 3.33 ਕਰੋੜ ਰੁਪਏ ਦੀਆਂ ਮੇਥਾਮਫੇਟਾਮਾਈਨ ਗੋਲੀਆਂ ਕੀਤੀਆਂ ਬਰਾਮਦ
. . .  about 1 hour ago
ਕੋਮਲ ਮਿੱਤਲ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ
. . .  about 1 hour ago
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- 2014 ਬੈਚ ਦੀ ਆਈ.ਏ.ਐਸ. ਅਫ਼ਸਰ ਕੋਮਲ ਮਿੱਤਲ ਨੇ ਅੱਜ ਹੁਸ਼ਿਆਰਪੁਰ ਵਿਚ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਕੋਲ...
ਸੁਪਰੀਮ ਕੋਰਟ ਨੇ ਮੁੰਬਈ ਮੈਟਰੋ ਕਾਰਪੋਰੇਸ਼ਨ ਨੂੰ ਆਰੇ ਜੰਗਲਾਂ 'ਚ 84 ਦਰਖਤਾਂ ਨੂੰ ਕੱਟਣ ਲਈ ਆਪਣੀ ਅਰਜ਼ੀ 'ਤੇ ਪੈਰਵੀ ਕਰਨ ਦੀ ਦਿੱਤੀ ਇਜਾਜ਼ਤ
. . .  about 3 hours ago
ਮੇਘਾਲਿਆ ਸਰਕਾਰ ਆਸਾਮ ਨਾਲ ਲੱਗਦੀ ਸਰਹੱਦ 'ਤੇ 7 ਬਾਰਡਰ ਚੌਂਕੀਆਂ (ਬੀ.ਓ.ਪੀ.) ਸਥਾਪਤ ਕਰੇਗੀ - ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ
. . .  about 3 hours ago
ਆਰ.ਬੀ.ਆਈ. 1 ਦਸੰਬਰ ਨੂੰ ਰਿਟੇਲ ਡਿਜੀਟਲ ਰੁਪਈਏ (e₹-R) ਲਈ ਪਹਿਲੇ ਪਾਇਲਟ ਦੀ ਸ਼ੁਰੂਆਤ ਦੀ ਘੋਸ਼ਣਾ ਕਰੇਗਾ
. . .  about 3 hours ago
ਮੈਡਮ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ
. . .  about 3 hours ago
ਬਰਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- 2013 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਪੂਨਮਦੀਪ ਕੌਰ ਨੇ ਡਿਪਟੀ ਕਮਿਸ਼ਨਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...
ਰਾਸ਼ਟਰੀ ਸੁਰੱਖਿਆ ਦਾ ਕੋਈ ਬਦਲ ਨਹੀਂ , ਇਹ ਹਥਿਆਰਬੰਦ ਬਲਾਂ ਦੇ ਨਾਲ-ਨਾਲ ਸਾਰੇ ਲੋਕਾਂ ਦੀ ਜ਼ਿੰਮੇਵਾਰੀ - ਰੱਖਿਆ ਮੰਤਰੀ ਰਾਜ ਨਾਥ ਸਿੰਘ
. . .  about 3 hours ago
ਦਿੱਲੀ ਦੀ ਅਦਾਲਤ ਵਲੋਂ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ
. . .  about 3 hours ago
ਨਵੀਂ ਦਿੱਲੀ, 29 ਨਵੰਬਰ-ਸਾਕੇਤ ਅਦਾਲਤ ਨੇ ਸਾਬਕਾ ਕਾਂਗਰਸੀ ਵਿਧਾਇਕ ਆਸਿਫ ਮੁਹੰਮਦ ਖਾਨ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ, ਜਿਸ ਨੂੰ ਦਿੱਲੀ ਦੇ ਸ਼ਾਹੀਨ ਬਾਗ ਖੇਤਰ ਵਿਚ ਡਿਊਟੀ 'ਤੇ ਇਕ ਪੁਲਿਸ ਅਧਿਕਾਰੀ...
ਸਰਹੱਦ ਨਜ਼ਦੀਕ ਡਿੱਗਾ ਇਕ ਪਕਿਸਤਾਨੀ ਡਰੋਨ ਤੇ ਹੈਰੋਇਨ ਬਰਾਮਦ
. . .  about 3 hours ago
ਖੇਮਕਰਨ, 29 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਸੈਕਟਰ 'ਚ ਸਰਹੱਦ ਨਜ਼ਦੀਕ ਪੈਂਦੀ ਸਰਹੱਦੀ ਚੌਂਕੀ ਹਰਭਜਨ ਨੇੜੇ ਖੇਤਾਂ 'ਚ ਡਿੱਗਾ ਇਕ ਪਕਿਸਤਾਨੀ ਡਰੋਨ ਮਿਲਿਆ ਹੈ, ਜਿਸ ਬਾਰੇ ਪਤਾ ਲੱਗਣ 'ਤੇ ਥਾਣਾ ਖੇਮਕਰਨ ਦੀ ਪੁਲਿਸ ਤੇ ਬੀ.ਐਸ.ਐਫ. ਨੇ ਮੌਕੇ 'ਤੇ ਜਾ...
ਕੋਵਿਡ-19 ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ-ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ
. . .  about 4 hours ago
ਨਵੀਂ ਦਿੱਲੀ,29 ਨਵੰਬਰ-ਕੇਂਦਰ ਨੇ ਸੁਪਰੀਮ ਕੋਰਟ ਨੂੰ ਸਪੱਸ਼ਟ ਕੀਤਾ ਕਿ ਕੋਵਿਡ -19 ਲਈ ਟੀਕਾਕਰਨ ਕਰਵਾਉਣ ਲਈ ਕੋਈ ਕਾਨੂੰਨੀ ਮਜਬੂਰੀ ਨਹੀਂ ਹੈ।ਸੁਪਰੀਮ ਕੋਰਟ ਵਿਚ ਦਾਇਰ ਇਕ ਹਲਫ਼ਨਾਮੇ ਵਿਚ, ਕੇਂਦਰ ਨੇ ਪੇਸ਼ ਕੀਤਾ ਕਿ ਸੂਚਿਤ ਸਹਿਮਤੀ ਦੀ ਧਾਰਨਾ ਕਿਸੇ ਦਵਾਈ ਜਿਵੇਂ ਕਿ ਵੈਕਸੀਨ...
ਸੁਮੇਧ ਸੈਣੀ ਦੇ ਸਿੱਟ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ
. . .  about 4 hours ago
ਚੰਡੀਗੜ੍ਹ, 29 ਨਵੰਬਰ (ਤਰੁਣ ਭਜਨੀ)-ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੁੱਛਗਿੱਛ ਲਈ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਸਿੱਟ ਸਾਹਮਣੇ ਅੱਜ ਪੇਸ਼ ਹੋਣਾ ਸੀ, ਪਰ ਉਨ੍ਹਾਂ ਦੇ ਪੇਸ਼ ਹੋਣ ਦੀ ਸੰਭਾਵਨਾ ਨਹੀਂ। ਸੁਮੇਧ ਸੈਣੀ...
100 ਕਰੋੜ ਰੁਪਏ ਫਿਰੌਤੀ ਦੇ ਮਾਮਲੇ 'ਚ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 2 ਦਸੰਬਰ ਤੱਕ ਮੁਲਤਵੀ
. . .  about 5 hours ago
ਮੁੰਬਈ, 29 ਨਵੰਬਰ-100 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ 'ਚ ਬੌਂਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਐਨ.ਸੀ.ਪੀ. ਨੇਤਾ ਅਨਿਲ ਦੇਸ਼ਮੁਖ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ...
ਐੱਨ.ਐੱਫ.ਡੀ.ਸੀ. 'ਦਿ ਕਸ਼ਮੀਰ ਫਾਈਲਜ਼' ਲਈ ਨਾਦਵ ਲੈਪਿਡ ਦੀ ਟਿੱਪਣੀ ਦਾ ਲਵੇਗੀ ਨੋਟਿਸ-ਪ੍ਰਮੋਦ ਸਾਵੰਤ
. . .  about 5 hours ago
ਪਣਜੀ, 29 ਨਵੰਬਰ-ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ 'ਦਿ ਕਸ਼ਮੀਰ ਫਾਈਲਜ਼' ਲਈ ਆਈ.ਐਫ.ਐਫ.ਆਈ. ਜਿਊਰੀ ਦੇ ਮੁਖੀ ਨਾਦਵ ਲੈਪਿਡ ਦੀ ਟਿੱਪਣੀ 'ਤੇ ਬੋਲਦਿਆਂ ਕਿਹਾ ਕਿ ਮੈਂ ਬਿਆਨ ਦੀ ਨਿੰਦਾ ਕਰਦਾ ਹਾਂ। ਇਜ਼ਰਾਈਲ ਦੇ ਰਾਜਦੂਤ ਨੇ ਇਹ ਵੀ ਕਿਹਾ ਕਿ ਉਸ...
ਕਲਰਕ ਕਮ ਡਾਟਾ ਐਂਟਰੀ ਆਪ੍ਰੇੇਟਰਾਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਮੁਲਤਵੀ
. . .  about 5 hours ago
ਬੁਢਲਾਡਾ, 29 ਨਵੰਬਰ (ਸਵਰਨ ਸਿੰਘ ਰਾਹੀ)- ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਲੋਂ ਕਲਰਕ ਕਮ ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਅਸਾਮੀਆਂ ਦੀ 04 ਦਸੰਬਰ ਨੂੰ ਲਈ ਜਾਣ ਵਾਲੀ ਲਿਖਤੀ ਪ੍ਰੀਖਿਆ ਮੁਲਤਵੀ...
ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ ਬਲਾਕ ਚੋਗਾਵਾ ਦੇ ਕਾਂਗਰਸੀ ਸਰਪੰਚਾਂ ਦੀ ਚੁਣੀ ਗਈ 11 ਮੈਂਬਰੀ ਕਮੇਟੀ
. . .  about 5 hours ago
ਚੋਗਾਵਾ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾ ਦੇ ਸਮੁੱਚੇ ਮੌਜੂਦਾ ਕਾਂਗਰਸੀ ਸਰਪੰਚਾ ਦੀ ਸਰਕਾਰ ਖ਼ਿਲਾਫ਼ ਰੋਹ ਭਰੀ ਮੀਟਿੰਗ ਇਤਿਹਾਸਕ ਨਗਰ ਵੈਰੋਕੇ ਵਿਖੇ ਹੋਈ। ਮੀਟਿੰਗ ਦੌਰਾਨ ਸਰਕਾਰ ਵਲੋਂ ਸਮੁੱਚੀਆ ਪੰਚਾਇਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਸਰਪੰਚਾਂ...
ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਵਲੋਂ ਅਬੋਹਰ ਰੇਲਵੇ ਸਟੇਸ਼ਨ ਦਾ ਨਰੀਖਣ
. . .  about 5 hours ago
ਅਬੋਹਰ, 29 ਨਵੰਬਰ (ਸੰਦੀਪ ਸੋਖਲ)-ਅਬੋਹਰ ਰੇਲਵੇ ਸਟੇਸ਼ਨ 'ਤੇ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਵਪਾਰ ਮੰਡਲ ਵਲੋਂ ਰੇਲਵੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਹੋਈ ਸੀ, ਜਿਸ ਦੇ ਆਧਾਰ 'ਤੇ ਰੇਲਵੇ ਵਿਭਾਗ ਦੇ ਡੀ.ਆਰ.ਐਮ. ਮਨਜੀਤ ਸਿੰਘ ਭਾਟੀਆ ਨੇ ਆਪਣੀ ਟੀਮ...
ਸਹਾਇਕ ਸਬ-ਇੰਸਪੈਕਟਰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਿਜੀਲੈਂਸ ਬਿਊਰੋ ਦੇ ਆਰਥਿਕ ਜ਼ੁਰਮਾਂ ਦੇ ਵਿੰਗ ਨੇ ਥਾਣਾ ਡਿਵੀਜ਼ਨ ਨੰਬਰ 6 ਵਿਚ ਤਇਨਾਤ ਇਕ ਸਹਾਇਕ ਸਬ-ਇੰਸਪੈਕਟਰ...
16 ਕਰੋੜ 70 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ 3 ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 16 ਕਰੋੜ 70 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਗਏ ਦੋਸ਼ੀਆ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਰਾਵਣ' ਕਹਿ ਕੇ ਕਾਂਗਰਸ ਪ੍ਰਧਾਨ ਖੜਗੇ ਨੇ ਹਰ ਗੁਜਰਾਤੀ ਦਾ ਕੀਤਾ ਅਪਮਾਨ-ਸੰਬਿਤ ਪਾਤਰਾ
. . .  about 6 hours ago
ਨਵੀਂ ਦਿੱਲੀ, 29 ਨਵੰਬਰ-ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 'ਰਾਵਣ' ਕਿਹਾ। ਪ੍ਰਧਾਨ ਮੰਤਰੀ, ਗੁਜਰਾਤ ਦੇ ਪੁੱਤਰ ਲਈ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਉਚਿਤ ਨਹੀਂ ਹੈ। ਇਹ ਨਿੰਦਣਯੋਗ ਹੈ ਅਤੇ ਕਾਂਗਰਸ...
ਹੋਰ ਖ਼ਬਰਾਂ..

ਸਾਡੇ ਪਿੰਡ ਸਾਡੇ ਖੇਤ

ਬਰਸਾਤ ਰੁੱਤ ਦੇ ਟਮਾਟਰਾਂ ਦੀ ਸਫਲ ਕਾਸ਼ਤ ਕਿਵੇਂ ਕਰੀਏ?

ਟਮਾਟਰ ਮੁੱਖ ਤੌਰ 'ਤੇ ਗਰਮੀ ਰੁੱਤ ਦੀ ਫ਼ਸਲ ਹੈ ਇਸ ਮੌਸਮ ਦੌਰਾਨ ਜ਼ਿਆਦਾ ਤਾਪਮਾਨ ਹੋਣ ਕਰਕੇ ਫ਼ਸਲ ਜਲਦੀ ਹੀ ਤੁੜਾਈਆਂ ਲਈ ਤਿਆਰ ਹੋ ਜਾਂਦੀ ਹੈ ਜਿਸ ਕਰਕੇ ਟਮਾਟਰਾਂ ਦੀ ਆਮਦ ਮੰਡੀ ਵਿਚ ਜ਼ਿਆਦਾ ਹੋਣ ਕਰਕੇ ਕਿਸਾਨਾਂ ਨੂੰ ਮੁੱਲ ਘੱਟ ਮਿਲਦਾ ਹੈ | ਸਾਰਾ ਸਾਲ ਰਸੋਈ ਵਿਚ ਖਪਤ ਹੋਣ ਵਾਲੀ ਇਸ ਸਬਜ਼ੀ ਦੀ ਕਾਸ਼ਤ ਬਰਸਾਤ ਰੁੱਤ ਵਿਚ ਕਰਕੇ ਪੰਜਾਬ ਦੇ ਕਿਸਾਨ ਵਧੇਰੇ ਮੁਨਾਫ਼ਾ ਕਮਾ ਸਕਦੇ ਹਨ | ਭਾਵੇਂ ਇਸ ਮੌਸਮ ਵਿਚ ਫ਼ਸਲ ਉਗਾਉਣ ਵੇਲੇ ਵਿਸ਼ਾਣੂ ਰੋਗਾਂ ਦਾ ਹਮਲਾ ਕਾਫ਼ੀ ਹੁੰਦਾ ਹੈ ਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਪਿਛਲੇ ਕੁਝ ਸਾਲਾਂ ਤੋਂ ਵਿਸ਼ਾਣੂ ਰੋਗਾਂ ਦੇ ਹਮਲੇ ਨੂੰ ਬਰਦਾਸ਼ਤ ਕਰਨ ਵਾਲੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਵਿਕਸਤ ਕੀਤੀਆਂ ਹਨ, ਜਿਨ੍ਹਾਂ ਨੂੰ ਅਪਣਾ ਕੇ ਕਿਸਾਨ ਇਸ ਫ਼ਸਲ ਥੱਲੇ ਰਕਬਾ ਵਧਾ ਸਕਦੇ ਹਨ | ਸਿਫ਼ਾਰਸ਼ ਕਿਸਮਾਂ:- ਪੰਜਾਬ ਵਰਖਾ ਬਹਾਰ-4 : ਇਸ ਕਿਸਮ ਦੇ ਬੂਟੇ ਮੱਧਰੇ ਅਤੇ ਪਤਰਾਲ ਸੰਘਣਾ ਹੁੰਦਾ ਹੈ | ਇਸ ਦੇ ਫਲ ਗੋਲ, ਸਖ਼ਤ ਅਤੇ ਗੂੜ੍ਹੇ ਲਾਲ ਰੰਗ ਦੇ ਹੁੰਦੇ ਹਨ, ਜਿਸ ਦਾ ਔਸਤਨ ਭਾਰ 90 ਗ੍ਰਾਮ ਹੁੰਦਾ ਹੈ | ਇਸ ਕਿਸਮ ਦੀ ਫ਼ਸਲ 88 ਦਿਨਾਂ ...

ਪੂਰਾ ਲੇਖ ਪੜ੍ਹੋ »

ਇੰਝ ਕਰੋ ਪਿਆਜ਼ਾਂ ਦੀ ਸੁਚੱਜੀ ਕਾਸ਼ਤ

ਸਬਜ਼ੀਆਂ ਦਾ ਉਤਪਾਦਨ ਜਿੱਥੇ ਖੇਤੀ-ਵਿਭਿੰਨਤਾ ਅਤੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਆਰਥਿਕ ਪੱਖੋਂ ਵਰਦਾਨ ਹੈ, ੳੁੱਥੇ ਇਸ ਦੀ ਵਰਤੋਂ ਮਨੁੱਖਤਾ ਦੀ ਤੰਦਰੁਸਤ ਸਿਹਤ ਲਈ ਰੋਜਾਨਾ ਖੁਰਾਕ ਦਾ ਜ਼ਰੂਰੀ ਹਿੱਸਾ ਹੈ | ਪਿਆਜ਼ ਦੀ ਵਰਤੋਂ ਦਾ ਸਾਡੀ ਰੋਜ਼ਾਨਾ ਦੀ ਖੁਰਾਕ ਤੋਂ ਇਲਾਵਾ ਕੌਸਮੈਟਿਕਸ ਅਤੇ ਮੈਡੀਸਨ ਇੰਡਸਟਰੀ ਵਿਚ ਮਹੱਤਵ ਹੋਣ ਕਰਕੇ ਸਬਜ਼ੀਆਂ ਦੀ ਕਾਸ਼ਤ ਵਿਚ ਇਸ ਦਾ ਮਹੱਤਵਪੂਰਨ ਸਥਾਨ ਹੈ | ਸਾਡੇ ਦੇਸ਼ ਵਿਚ ਪਿਆਜ਼ ਸਾਰਾ ਸਾਲ ਉਪਲੱਬਧ ਹੋ ਜਾਂਦਾ ਹੈ | ਪਿਆਜ਼ ਦੀ ਕਾਸ਼ਤ ਲੋੜ ਮੁਤਾਬਿਕ ਘਰੇਲੂ ਬਗੀਚੀ ਅਤੇ ਵਪਾਰਕ ਪੱਧਰ 'ਤੇ ਕੀਤੀ ਜਾਂਦੀ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਸਾਰਾ ਸਾਲ ਪਿਆਜ਼ ਦੀ ਪੂਰਤੀ ਲਈ ਹਾੜ੍ਹੀ ਅਤੇ ਸਾਉਣੀ ਦੇ ਮੌਸਮ ਵਿਚ ਪਿਆਜ਼ ਦੀ ਕਾਸ਼ਤ ਸੰਬੰਧੀ ਸਿਫ਼ਾਰਸ਼ਾਂ ਕੀਤੀਆਂ ਹਨ | ਸਾਉਣੀ ਦੇ ਪਿਆਜ਼ ਦੀ ਕਾਸ਼ਤ ਅਗਸਤ-ਨਵੰਬਰ ਵਿਚ ਕੀਤੀ ਜਾਂਦੀ ਹੈ, ਪਰ ਇਸ ਸਮੇਂ ਜ਼ਿਆਦਾ ਗਰਮੀ ਅਤੇ ਬਰਸਾਤਾਂ ਹੋਣ ਕਾਰਨ ਇਸ ਦੀ ਪਨੀਰੀ ਪੈਦਾ ਕਰਨ ਸੰਬੰਧੀ ਵਿਸ਼ੇਸ ਧਿਆਨ ਦੇਣ ਦੀ ਜ਼ਰੂਰਤ ਹੈ | ਪਨੀਰੀ ਦੇ ਨਾਲ-ਨਾਲ ਯੂਨੀਵਰਸਿਟੀ ਨੇ ਸਾਉਣੀ ...

ਪੂਰਾ ਲੇਖ ਪੜ੍ਹੋ »

ਉਮਰਾਂ ਦਾ ਸੱਚ

ਹਰ ਮਨੁੱਖ ਦਾ ਜਨਮ ਇਕ ਨਿਰਮਲ, ਨਿਰਛਲ ਤੇ ਨਿਰਮੋਹ ਪ੍ਰਾਣੀ ਦੇ ਤੌਰ 'ਤੇ ਹੁੰਦਾ ਹੈ | ਪਰਿਵਾਰ ਤੇ ਦੁਨੀਆ ਦਾ ਮੋਹ ਰਲ ਕੇ ਉਸ ਨੂੰ ਪੰਦਰਾਂ ਵੀਹ ਸਾਲ ਵਿਚ ਕਪਟ ਦੀ ਪੌੜੀ ਚਾੜ੍ਹ ਦਿੰਦੇ ਹਨ | ਫਿਰ ਉਹ ਕਈ ਦਹਾਕੇ ਕਈ ਖੇਡਾਂ ਖੇਡਦਾ ਹੈ | ਸਮਝੀ ਬੇਸਮਝੀ ਉਸ ਦੇ ਲੋਭ ਅੱਗੇ ਬੇਵੱਸ ਹੋ ਜਾਂਦੀ ਹੈ | ਪਰ ਜਿਉਂ ਹੀ ਉਹ ਚੌਥੇ ਪੰਜਵੇਂ ਦਹਾਕੇ ਵਿਚ ਪਹੁੰਚਦਾ ਹੈ, ਉਹ ਦੁਨੀਆ ਦਾ ਸੱਚ ਜਾਨਣ ਲੱਗ ਜਾਂਦਾ ਹੈ | ਉਸ ਨੂੰ ਚੰਗੇ ਮਾੜੇ ਦਾ ਪਤਾ ਲੱਗਦਾ ਹੈ | ਘਾਟੇ ਨਫੇ ਦਾ ਅਸਰ ਸਹਿਣਾ ਪੈਂਦਾ ਹੈ | ਥੋੜ੍ਹਾ-ਥੋੜ੍ਹਾ ਕੁਦਰਤ ਵੀ ਆਪਣਾ ਰੰਗ ਬਿਖੇਰਦੀ ਹੈ | ਸੁਚੇਤ ਮਨੁੱਖ ਮੌਕਾ ਸਾਂਭ ਲੈਂਦਾ ਹੈ ਤੇ ਸਮਾਜ ਵਿਚ ਆਪਣੀ ਜ਼ਿਕਰਯੋਗ ਥਾਂ ਬਣਾ ਕੇ ਕੁਦਰਤ ਦੇ ਨੇਮ ਨੂੰ ਮੰਨ ਸੁੱਖ ਭੋਗਦਾ ਹੈ | ਪਰ ਅਗਿਆਨਤਾ ਵਿਚ ਫਸਿਆ ਬੰਦਾ, ਸਿਵੇ ਤੋਂ ਬਾਅਦ ਹੀ ਚੰਗਾ ਅਖਵਾਉਂਦਾ ਹੈ | ਇਸ ਲਈ ਹਰ ਮਨੁੱਖ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੇ ਅੰਦਰਲੇ ਨੂੰ ਪਹਿਚਾਣੇ ਤੇ ਸਿ੍ਸ਼ਟੀ ਰਚਨਹਾਰੇ ਦੀਆਂ ਅਸੀਮ ਨਿਹਮਤਾਂ ਦਾ ਲੁਤਫ਼ ਉਠਾਏ | ਮੋਬਾਈਲ : +91-98159-45018 ...

ਪੂਰਾ ਲੇਖ ਪੜ੍ਹੋ »

ਕੋਇਲਾਂ, ਘੁੱਗੀਆਂ, ਮੋਰ ਤੇ ਤਿੱਤਰ ਸਭ ਪੰਛੀ ਮੇਰੇ ਮਿੱਤਰ

(ਲੜੀ ਜੋੜਨ ਲਈ ਪਿਛਲੇ ਬੁੱਧਵਾਰ ਦਾ ਅੰਕ ਦੇਖੋ) ਇਕੱਲਾ ਮੈਂ ਹੀ ਪੰਛੀਆਂ ਦੀ ਰਾਖੀ ਤੇ ਸੁਰੱਖਿਆ ਲਈ ਵਚਨਵੱਧ ਨਹੀਂ ਹਾਂ, ਪੰਛੀ ਵੀ ਮੇਰਾ ਬਹੁਤ ਧਿਆਨ ਰੱਖਦੇ ਹਨ | ਬਿਆਨ ਅਧੀਨ ਘਟਨਾ 1960 ਦੇ ਦਹਾਕੇ ਦੀ ਹੈ | ਭਾਦੋਂ ਮਹੀਨੇ ਦੀ ਸਖ਼ਤ ਧੁੱਪ ਵਿਚ ਦੁਪਹਿਰੇ ਹਲ ਛੱਡ ਕੇ ਮੈਂ ਬਲਦ ਤੇ ਸੰਢਾ ਕਿੱਕਰ ਦੇ ਬਿਰਛ ਨਾਲ ਬੰਨ੍ਹੇ ਤੇ ਸਾਫਾ ਵਿਛਾਅ ਕੇ ਕਿੱਕਰ ਦੀ ਛਾਵੇਂ ਲੇਟ ਗਿਆ | ਕਿਸੇ ਪਾਸਿਓਾ ਹਵਾ ਦੇ ਸੁਖਾਵੇਂ ਬੁੱਲੇ ਆਏ ਤੇ ਨੀਂਦ ਦੀਆਂ ਪੋਲੀਆਂ ਤਲੀਆਂ ਨੇ ਮੇਰੀਆਂ ਅੱਖਾਂ ਬੰਦ ਕਰ ਦਿੱਤੀਆਂ | ਕੁਝ ਚਿਰ ਬਾਅਦ ਸਹੇੜੀਆਂ ਤੇ ਸ਼ਾਰਕਾਂ ਦੇ ਸਾਂਝੇ ਗਰੁੱਪ ਨੇ ਆ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ | ਦੋ ਵਰਗਾਂ ਦੇ ਇਨ੍ਹਾਂ ਪੰਛੀਆਂ ਦੀਆਂ ਆਵਾਜ਼ਾਂ ਵਿਚੋਂ ਮੈਂ ਇਨ੍ਹਾਂ ਦੀਆਂ ਭਾਵਨਾਵਾਂ ਦੇ ਅਰਥ ਟੋਹ ਲੈਂਦਾ ਸੀ | ਜਿਹੜੀਆਂ ਆਵਾਜ਼ਾਂ ਉਸ ਦਿਨ ਇਹ ਪੰਛੀ ਕੱਢ ਰਹੇ ਸਨ, ਉਨ੍ਹਾਂ ਵਿਚ ਖ਼ਤਰੇ ਦੇ ਸੰਕੇਤ ਸਨ, ਪਰ ਨੈਣਾਂ 'ਤੇ ਨੀਂਦ ਹਾਵੀ ਹੋਣ ਕਰਕੇ ਮੈਂ ਇਨ੍ਹਾਂ ਆਵਾਜ਼ਾਂ ਨੂੰ ਹਊਪਰੇ ਕਰ ਦਿੱਤਾ | ਪੰਛੀ ਨਹੀਂ ਹਟੇ ਤੇ ਆਪਣੀਆਂ ਉਡਾਰੀਆਂ ਰਾਹੀਂ ਮੇਰੀ ਛਾਤੀ ਤੇ ਗੋਡਿਆਂ 'ਤੇ ਆਪਣੇ ...

ਪੂਰਾ ਲੇਖ ਪੜ੍ਹੋ »

ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਸਮੇਂ ਦੀ ਮੁੱਖ ਲੋੜ

ਸੂਬੇ ਦੇ ਲੋਕਾਂ ਦੀ ਖ਼ੁਸ਼ਹਾਲੀ ਅਤੇ ਆਰਥਿਕਤਾ ਖੇਤੀਬਾੜੀ 'ਤੇ ਨਿਰਭਰ ਕਰਦੀ ਹੈ | ਸੋ, ਖੇਤੀਬਾੜੀ ਖੇਤਰ 'ਚ ਵੱਡਾ ਸੁਧਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ¢ ਰੂਸ-ਯੂਕਰੇਨ ਯੁੱਧ ਕਾਰਨ ਵਿਦੇਸ਼ਾਂ 'ਚ ਅਨਾਜ ਨੂੰ ਲੈ ਕੇ ਹਾਹਾਕਾਰ ਮੱਚੀ ਹੋਈ ਹੈ | ਦੁਨੀਆ ਦੇ ਜ਼ਿਆਦਾਤਰ ਦੇਸ਼ ਅਨਾਜ ਦੀ ਬਰਾਮਦ ਨੂੰ ਲੈ ਕੇ ਭਾਰਤ ਵੱਲ ਝਾਕ ਰਹੇ ਹਨ ਅਤੇ ਆਉਣ ਵਾਲੇ ਸਾਲਾਂ 'ਚ ਵਿਦੇਸ਼ਾਂ 'ਚ ਅਨਾਜ ਦੀ ਘਾਟ ਨੂੰ ਲੈ ਕੇ ਸਥਿਤੀ ਸੁਧਰਨ ਦੀ ਕੋਈ ਸੰਭਾਵਨਾ ਨਹੀਂ ਹੈ ¢ ਸੋ, ਕੇਂਦਰ, ਸੂਬਾ ਸਰਕਾਰਾਂ ਤੇ ਕਿਸਾਨਾਂ ਕੋਲ ਇਹ ਇਕ ਸੁਨਹਿਰੀ ਮੌਕਾ ਹੈ ਕਿ ਖੇਤੀਬਾੜੀ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ¢ ਖੇਤੀਬਾੜੀ ਖੇਤਰ ਦੇ ਨਵੀਨੀਕਰਨ ਅਤੇ ਇਸ ਖੇਤਰ ਵਿਚ ਵੱਡੇ ਪੱਧਰ 'ਤੇ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਮੌਜੂਦ ਹਨ¢ ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਕੇਂਦਰ ਤੇ ਸੂਬਾ ਸਰਕਾਰਾਂ ਲੱਖਾਂ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਖੇਤੀਬਾੜੀ ਦੇ ਖੇਤਰ ਵਿਚ ਜੋ ਸੁਧਾਰ ਆਉਣਾ ਚਾਹੀਦਾ ਸੀ ਉਹ ਕਿਉਂ ਨਹੀਂ ਆਇਆ? ਕਿਸਾਨਾਂ ਨੂੰ ਖੇਤੀਬਾੜੀ ਮਾਹਰਾਂ ਦੀਆਂ ਸਿਫ਼ਾਰਸ਼ਾਂ 'ਤੇ ਵਿਸ਼ਵਾਸ਼ ਕਿਉਂ ਨਹੀਂ ...

ਪੂਰਾ ਲੇਖ ਪੜ੍ਹੋ »

ਪਸ਼ੂਆਂ ਵਿਚ ਗਲਘੋਟੂ ਬਿਮਾਰੀ ਤੋਂ ਬਚਾਅ ਦੇ ਢੰਗ

ਗਲ ਘੋਟੂ ਇਕ ਭਿਆਨਕ ਜਾਨਲੇਵਾ ਛੂਤ ਦਾ ਰੋਗ ਹੈ, ਜਿਹੜਾ ਪਾਸਚੂਰੇਲਾ ਮਲਟੋਸੀਡਾ ਨਾਂਅ ਦੇ ਕੀਟਾਣੂ ਕਰਕੇ ਹੁੰਦਾ ਹੈ | ਇਹ ਬਿਮਾਰੀ ਜ਼ਿਆਦਾਤਰ ਬਰਸਾਤ ਤੇ ਨਮੀ ਵਾਲੇ ਮੌਸਮ ਵਿਚ ਹੁੰਦੀ ਹੈ | ਗਾਵਾਂ ਦੇ ਮੁਕਾਬਲੇ ਮੱਝਾਂ ਵਿਚ ਵਧੇਰੇ ਹੁੰਦੀ ਹੈ | ਊਠਾਂ, ਭੇਡਾਂ, ਬੱਕਰੀਆਂ, ਸੂਰਾਂ ਅਤੇ ਘੋੜਿਆਂ ਵਿਚ ਵੀ ਹੋ ਸਕਦੀ ਹੈ | ਜੇ ਇਲਾਜ ਛੇਤੀ ਨਾ ਕੀਤਾ ਜਾਵੇ ਤਾਂ ਪਸ਼ੂ ਦੀ ਮੌਤ ਹੋ ਜਾਂਦੀ ਹੈ | ਅਚਨਚੇਤ ਮੌਤ ਇਸ ਦੀ ਇਕ ਖਾਸ ਪਹਿਚਾਣ ਹੈ | ਇਸ ਬਿਮਾਰੀ ਦੇ ਕੀਟਾਣੂ ਕੁਝ ਤੰਦਰੁਸਤ ਪਸ਼ੂਆਂ ਦੇ ਗਲੇ ਅਤੇ ਸਾਹ ਨਲੀ ਵਿਚ ਪਾਏ ਜਾਂਦੇ ਹਨ | ਜਦ ਕਦੇ ਪਸ਼ੂ ਉਤੇ ਮੀਂਹ, ਹੋਰ ਕਿਸੇ ਬਿਮਾਰੀ ਕਾਰਨ ਜਾਂ ਲੰਬੇ ਸਫ਼ਰ ਦਾ ਬੋਝ ਪੈਂਦਾ ਹੈ ਤਾਂ ਪਸ਼ੂ ਦੀ ਸਰੀਰਕ ਤਾਕਤ ਘੱਟ ਜਾਂਦੀ ਹੈ ਤੇ ਕੀਟਾਣੂ ਛੇਤੀ ਨਾਲ ਵੱਧ ਕੇ ਬਿਮਾਰੀ ਪੈਦਾ ਕਰਦੇ ਹਨ | ਇਕ ਬਿਮਾਰ ਪਸ਼ੂ ਦੂਸਰੇ ਪਸ਼ੂਆਂ ਲਈ ਬਿਮਾਰੀ ਦਾ ਕਾਰਨ ਬਣ ਜਾਂਦਾ ਹੈ, ਕਿਉਂਕਿ ਇਹ ਛੂਤ ਦੀ ਬਿਮਾਰੀ ਹੈ ਅਤੇ ਛੇਤੀ ਫੈਲਦੀ ਹੈ | ਬਿਮਾਰ ਪਸ਼ੂ ਦਾ ਜੂਠਾ ਪਾਣੀ ਤੇ ਚਾਰਾ-ਦਾਣਾ ਖਾਣ ਨਾਲ ਤੰਦਰੁਸਤ ਪਸ਼ੂ ਨੂੰ ਇਹ ਬਿਮਾਰੀ ਲੱਗ ਜਾਂਦੀ ਹੈ | ਲੱਛਣ : • ਪਸ਼ੂ ਨੂੰ ...

ਪੂਰਾ ਲੇਖ ਪੜ੍ਹੋ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX